ਹੁਕਮਨਾਮਾ ਸਾਹਿਬ
Daily Hukamnama Sahib from Sri Harmandir Sahib
Amritsar, Punjab
ਹੁਕਮਨਾਮਾ ਸਾਹਿਬ
-
(Sangrand, 2026-01-01)Sangrand (Start of Nanakshahi Month)
-
(Gurpurab, 2026-01-05)Guru Gobind Singh Ji Gurpurab
-
(Pooranmashi, 2026-01-15)Pooranmashi (Full Moon)
-
(Masia, 2026-01-31)Masia (New Moon)
ਅੱਜ ਦਾ ਹੁਕਮਨਾਮਾ ਸਾਹਿਬ
Today's Hukamnama Sahib
January 14, 2026
ਗੁਰਮੁਖੀ (Gurmukhi)
ਧਨਾਸਰੀ ਮਹਲਾ ੧॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
English Translation
DHANAASAREE, FIRST MEHL:
My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||
ਪੰਜਾਬੀ ਵਿਆਖਿਆ (Punjabi Explanation)
ਸਿਫ਼ਤਿ ਸਾਲਾਹ ਦੀ ਬਾਣੀ ਵਿਸਾਰਿਆਂ ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ ਫਿਰ ਭੀ ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ ਭਾਵ, ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। ਸਿਮਰਨ ਤੋਂ ਖ਼ਾਲੀ ਰਹਿਣ ਕਰਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ ਸਾਡੇ ਰੋਗਾਂ ਦਾ ਸਾਰਾ ਕਾਰਣ ਜਾਣਦਾ ਹੈ।੧।ਰਹਾਉ। ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ ਸਰੀਰ ਵਿਚ ਟਿਕਾ ਦਿੱਤੀ; ਜਿਸ ਦੀ ਕਲਾ ਨਾਲ ਸਰੀਰ ਵਿਚ ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ ਤੁਰ ਫਿਰ ਕੇ ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਉਂਦੇ ਜਾਂਦੇ ਹਨ। ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ ਇਥੋਂ ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀ ਮਿਲਦੀ।੩। ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ? ਤੇਰਾ ਨਾਮ ਸਿਮਰਨ ਦਾ ਗੁਣ ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ, ਇਹਨਾਂ ਤੋਂ ਬਚਣ ਲਈ ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ ਜੇ ਕੋਈ ਮਨੁੱਖ ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ ਡੁੱਬਦਾ ਭੀ ਹੈ ਉਹ ਪ੍ਰਭੂ ਇਤਨਾ ਦਿਆਲ ਹੈ ਕਿ ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਕਿਸੇ ਨੂੰ ਵਿਰਵਾ ਨਹੀਂ ਰੱਖਦਾ।੪।੩।੫।
ਕੱਲ੍ਹ ਦਾ ਹੁਕਮਨਾਮਾ ਸਾਹਿਬ
Yesterday's Hukamnama Sahib
January 13, 2026
ਗੁਰਮੁਖੀ (Gurmukhi)
ਸਲੋਕੁ ਮਃ ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
English Translation
SHALOK, FOURTH MEHL:
Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||
ਪੰਜਾਬੀ ਵਿਆਖਿਆ (Punjabi Explanation)
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
Nanakshahi Calendar - Today:
ਬਾਣੀਆਂ
Read daily Nitnem Baanis with translations
Gallery
HD photos of Gurdwaras and Sikh heritage
About Us
Learn more about ਹਰਿ ਜੀਉ