{"iso_date":"2026-10-19","date":"Monday, 19 October 2026","nanakshahi_date":"ਸੋਮਵਾਰ, ੩ ਕੱਤਕ (ਸੰਮਤ ੫੫੮ ਨਾਨਕਸ਼ਾਹੀ)  (ਅੰਗ: ੬੫੬)","nanakshahi_date_en":"Monday, 3rd Katak (Samvat 558 Nanakshahi)","ang":656,"raag":null,"writer":null,"first_line":"ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥","verses":[],"hukam_html":"
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥

ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

ਗੁਰਿ ਦਿਖਲਾਈ ਮੋਰੀ ॥

ਜਿਤੁ ਮਿਰਗ ਪੜਤ ਹੈ ਚੋਰੀ ॥

ਮੂੰਦਿ ਲੀਏ ਦਰਵਾਜੇ ॥

ਬਾਜੀਅਲੇ ਅਨਹਦ ਬਾਜੇ ॥ ੧ ॥

ਕੁੰਭ ਕਮਲੁ ਜਲਿ ਭਰਿਆ ॥

ਜਲੁ ਮੇਟਿਆ ਊਭਾ ਕਰਿਆ ॥

ਕਹੁ ਕਬੀਰ ਜਨ ਜਾਨਿਆ ॥

ਜਉ ਜਾਨਿਆ ਤਉ ਮਨੁ ਮਾਨਿਆ ॥ ੨ ॥ ੧੦ ॥
","english_translation":"
RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD.  BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause ||

The Guru has shown me the hole, through which the deer carefully enters. I have now closed off the doors, and the unstruck celestial sound current resounds. || 1 ||

The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
","punjabi_explanation":"
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।

੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।
","audio_url":"https://hs.sgpc.net/hukamnamaaudio/SGPCNET191026.mp3","katha_url":null,"sources":"SGPC Official","credit":"Hukamnama Sahib: SGPC (hs.sgpc.net) and BaniDB. Served by harjyo.com"}