Back to Baanis

ਸਲੋਕ ਮਹਲਾ ੯

Salok Mahalla 9 (Salok Mahalaa Nauvaa)

By: Guru Tegh Bahadur Sahib Ji · Read: Any time; read at the completion of an Akhand Path · 117 lines

About this Baani

The 57 saloks of Guru Tegh Bahadur Sahib Ji stand near the end of Sri Guru Granth Sahib Ji. In simple, piercing couplets they remind us that the world is a passing dream, that wealth and relations will not go with us, and that only remembrance of the Lord brings fearlessness: 'Bhai kaahoo kau det neh, neh bhai maanat aan'.

ਬਾਣੀ ਬਾਰੇ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ੫੭ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਤ ਨੇੜੇ ਦਰਜ ਹਨ। ਸਾਦੇ ਪਰ ਦਿਲ ਨੂੰ ਛੂਹਣ ਵਾਲੇ ਦੋਹਿਰਿਆਂ ਵਿੱਚ ਇਹ ਯਾਦ ਕਰਾਉਂਦੇ ਹਨ ਕਿ ਸੰਸਾਰ ਸੁਪਨੇ ਵਾਂਗ ਹੈ, ਧਨ ਤੇ ਰਿਸ਼ਤੇ ਨਾਲ ਨਹੀਂ ਜਾਣੇ, ਅਤੇ ਕੇਵਲ ਪ੍ਰਭੂ ਦਾ ਸਿਮਰਨ ਨਿਰਭੈਤਾ ਦਿੰਦਾ ਹੈ: 'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ'।

Show:

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਵਾਹਿਗੁਰੂ ਕੇਵਲ ਇਕ ਹੈ। ਸਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੇ।

One Universal Creator God. By The Grace Of The True Guru:

ਸਲੋਕ ਮਹਲਾ ੯ ॥

salok mahalaa nauvaa ||

ਸਲੋਕ ਨੌਵੀ ਪਾਤਿਸ਼ਾਹੀ।

Shalok, Ninth Mehla:

ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥

gun gobi(n)dh gaio nahee janam akaarath keen ||

ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ ।

If you do not sing the Praises of the Lord, your life is rendered useless.

ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥

kahu naanak har bhaj manaa jeh bidh jal kau meen ||1||

ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਤੇ, ਉਸ ਨੂੰ ਇਉਂ ਜ਼ਿੰਦਗੀ ਦਾ ਆਸਰਾ ਬਣਾ) ਜਿਵੇਂ ਪਾਣੀ ਨੂੰ ਮੱਛੀ (ਆਪਣੀ ਜਿੰਦ ਦਾ ਆਸਰਾ ਬਣਾਈ ਰੱਖਦੀ ਹੈ) ।੧।

Says Nanak, meditate, vibrate upon the Lord; immerse your mind in Him, like the fish in the water. ||1||

ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥

bikhian siau kaahe rachio nimakh na hoh udhaas ||

ਹੇ ਭਾਈ! ਤੂੰ ਵਿਸ਼ਿਆਂ ਨਾਲ ਕਿਉਂ (ਇਤਨਾ) ਮਸਤ ਰਹਿੰਦਾ ਹੈਂ? ਤੂੰ ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸ਼ਿਆਂ ਤੋਂ ਚਿੱਤ ਨਹੀਂ ਹਟਾਂਦਾ ।

Why are you engrossed in sin and corruption? You are not detached, even for a moment!

ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥

kahu naanak bhaj har manaa parai na jam kee faas ||2||

ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ । (ਭਜਨ ਦੀ ਬਰਕਤਿ ਨਾਲ) ਜਮਾਂ ਦੀ ਫਾਹੀ (ਗਲ ਵਿਚ) ਨਹੀਂ ਪੈਂਦੀ ।੨।

Says Nanak, meditate, vibrate upon the Lord, and you shall not be caught in the noose of death. ||2||

ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥

taranaapo iau hee gio leeo jaraa tan jeet ||

ਹੇ ਭਾਈ! (ਤੇਰੀ) ਜੁਆਨੀ ਬੇ-ਪਰਵਾਹੀ ਵਿਚ ਹੀ ਲੰਘ ਗਈ, (ਹੁਣ) ਬੁਢੇਪੇ ਨੇ ਤੇਰੇ ਸਰੀਰ ਨੂੰ ਜਿੱਤ ਲਿਆ ਹੈ ।

Your youth has passed away like this, and old age has overtaken your body.

ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥

kahu naanak bhaj har manaa aaudh jaat hai beet ||3||

ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ । ਉਮਰ ਲੰਘਦੀ ਜਾ ਰਹੀ ਹੈ ।੩।

Says Nanak, meditate, vibrate upon the Lord; your life is fleeting away! ||3||

ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥

biradh bhio soojhai nahee kaal pahoochio aan ||

ਆਖ—ਹੇ ਝੱਲੇ ਮਨੁੱਖ! ਤੂੰ ਕਿਉਂ ਪਰਮਾਤਮਾ ਦਾ ਭਜਨ ਨਹੀਂ ਕਰਦਾ? (ਵੇਖ, ਤੂੰ ਹੁਣ) ਬੁੱਢਾ ਹੋ ਗਿਆ ਹੈ

You have become old, and you do not understand that death is overtaking you.

ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥

kahu naanak nar baavare kiau na bhajai bhagavaan ||4||

ਹੇ ਨਾਨਕ! ਆਖ (ਪਰ ਤੈਨੂੰ ਅਜੇ ਭੀ ਇਹ) ਸਮਝ ਨਹੀਂ ਆ ਰਹੀ ਕਿ ਮੌਤ (ਸਿਰ ਤੇ) ਆ ਪਹੁੰਚੀ ਹੈ ।੪।

Says Nanak, you are insane! Why do you not remember and meditate on God? ||4||

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥

dhan dhaaraa sa(n)pat sagal jin apunee kar maan ||

(ਆਖ—ਹੇ ਭਾਈ!) ਧਨ, ਇਸਤ੍ਰੀ, ਸਾਰੀ ਜਾਇਦਾਦ—(ਇਸ ਨੂੰ) ਆਪਣੀ ਕਰ ਕੇ ਨਾਹ ਮੰਨ ।

Your wealth, spouse, and all the possessions which you claim as your own

ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥

ein mai kachh sa(n)gee nahee naanak saachee jaan ||5||

ਹੇ ਨਾਨਕ! (ਆਖ—ਹੇ ਭਾਈ!) ਇਹ ਗੱਲ ਸੱਚੀ ਸਮਝ ਕਿ ਇਹਨਾਂ ਸਾਰਿਆਂ ਵਿਚੋਂ ਕੋਈ ਇੱਕ ਭੀ ਤੇਰਾ ਸਾਥੀ ਨਹੀਂ ਬਣ ਸਕਦਾ ।੫।

- none of these shall go along with you in the end. O Nanak, know this as true. ||5||

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥

patit udhaaran bhai haran har anaath ke naath ||

ਹੇ ਭਾਈ! ਪ੍ਰਭੂ ਜੀ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਹਨ, ਸਾਰੇ ਡਰ ਦੂਰ ਕਰਨ ਵਾਲੇ ਹਨ, ਅਤੇ ਨਿਖਸਮਿਆਂ ਦੇ ਖਸਮ ਹਨ ।

He is the Saving Grace of sinners, the Destroyer of fear, the Master of the masterless.

ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥

kahu naanak teh jaaneeaai sadhaa basat tum saath ||6||

ਹੇ ਨਾਨਕ! ਆਖ—(ਹੇ ਭਾਈ!) ਉਸ (ਪ੍ਰਭੂ) ਨੂੰ (ਇਉਂ) ਸਮਝਣਾ ਚਾਹੀਦਾ ਹੈ ਕਿ ਉਹ ਸਦਾ ਤੇਰੇ ਨਾਲ ਵੱਸਦਾ ਹੈ ।੬।

Says Nanak, realize and know Him, who is always with you. ||6||

ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥

tan dhan jeh to kau dheeo taa(n) siau neh na keen ||

ਹੇ ਝੱਲੇ ਮਨੁੱਖ! ਜਿਸ (ਪਰਮਾਤਮਾ) ਨੇ ਤੈਨੂੰ ਸਰੀਰ ਦਿੱਤਾ, ਧਨ ਦਿੱਤਾ, ਤੂੰ ਉਸ ਨਾਲ ਪਿਆਰ ਨਾਹ ਪਾਇਆ ।

He has given you your body and wealth, but you are not in love with Him.

ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥

kahu naanak nar baavare ab kiau ddolat dheen ||7||

ਹੇ ਨਾਨਕ! ਆਖ— ਫਿਰ ਹੁਣ ਆਤੁਰ ਹੋ ਕੇ ਘਬਰਾਇਆ ਕਿਉਂ ਫਿਰਦਾ ਹੈਂ (ਭਾਵ, ਉਸ ਹਰੀ ਨੂੰ ਯਾਦ ਕਰਨ ਤੋਂ ਬਿਨਾ ਘਬਰਾਣਾ ਤਾਂ ਹੋਇਆ ਹੀ) ।੭।

Says Nanak, you are insane! Why do you now shake and tremble so helplessly? ||7||

ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥

tan dhan sa(n)pai sukh dheeo ar jeh neeke dhaam ||

ਜਿਸ (ਪਰਮਾਤਮਾ) ਨੇ ਸਰੀਰ ਦਿੱਤਾ, ਧਨ ਦਿੱਤਾ, ਜਾਇਦਾਦ ਦਿੱਤੀ, ਸੁਖ ਦਿੱਤੇ ਅਤੇ ਸੋਹਣੇ ਘਰ ਦਿੱਤੇ,

He has given you your body, wealth, property, peace and beautiful mansions.

ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥

kahu naanak sun re manaa simarat kaeh na raam ||8||

ਹੇ ਨਾਨਕ! ਆਖ—ਹੇ ਮਨ! ਸੁਣ, ਉਸ ਪਰਮਾਤਮਾ ਦਾ ਤੂੰ ਸਿਮਰਨ ਕਿਉਂ ਨਹੀਂ ਕਰਦਾ? ।੮।

Says Nanak, listen, mind: why don't you remember the Lord in meditation? ||8||

ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥

sabh sukh dhaataa raam hai dhoosar naahin koi ||

ਪਰਮਾਤਮਾ (ਹੀ) ਸਾਰੇ ਸੁਖ ਦੇਣ ਵਾਲਾ ਹੈ, (ਉਸ ਦੇ ਬਰਾਬਰ ਦਾ ਹੋਰ) ਕੋਈ ਦੂਜਾ ਨਹੀਂ ਹੈ,

The Lord is the Giver of all peace and comfort. There is no other at all.

ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥

kahu naanak sun re manaa teh simarat gat hoi ||9||

ਹੇ ਨਾਨਕ! ਆਖ—ਹੇ ਮਨ! ਉਸ (ਦਾ ਨਾਮ) ਸਿਮਰਦਿਆਂ ਉੱਚੀ ਆਤਮਕ ਅਵਸਥਾ (ਭੀ) ਪ੍ਰਾਪਤ ਹੋ ਜਾਂਦੀ ਹੈ ।੯।

Says Nanak, listen, mind: meditating in remembrance on Him, salvation is attained. ||9||

ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥

jeh simarat gat paieeaai teh bhaj re tai meet ||

ਹੇ ਮਿੱਤਰ! ਤੂੰ ਉਸ ਪਰਮਾਤਮਾ ਦਾ ਭਜਨ ਕਰਿਆ ਕਰ, ਜਿਸ ਦਾ ਨਾਮ ਸਿਮਰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ।

Remembering Him in meditation, salvation is attained; vibrate and meditate on Him, O my friend.

ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥

kahu naanak sun re manaa aaudh ghaTat hai neet ||10||

ਹੇ ਨਾਨਕ! ਆਖ—ਹੇ ਮਨ! ਸੁਣ, ਉਮਰ ਸਦਾ ਘਟਦੀ ਜਾ ਰਹੀ ਹੈ (ਪਰਮਾਤਮਾ ਦਾ ਸਿਮਰਨ ਨਾਹ ਵਿਸਾਰ) ।੧੦।

Says Nanak, listen, mind: your life is passing away! ||10||

ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥

paa(n)ch tat ko tan rachio jaanahu chatur sujaan ||

ਹੇ ਚਤੁਰ ਮਨੁੱਖ! ਹੇ ਸਿਆਣੇ ਮਨੁੱਖ! ਤੂੰ ਜਾਣਦਾ ਹੈਂ ਕਿ (ਤੇਰਾ ਇਹ) ਸਰੀਰ (ਪਰਮਾਤਮਾ ਨੇ) ਪੰਜ ਤੱਤਾਂ ਤੋਂ ਬਣਾਇਆ ਹੈ ।

Your body is made up of the five elements; you are clever and wise - know this well.

ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥

jeh te upajio naanakaa leen taeh mai maan ||11||

(ਇਹ ਭੀ) ਯਕੀਨ ਜਾਣ ਕਿ ਜਿਨ੍ਹਾਂ ਤੱਤਾਂ ਤੋਂ (ਇਹ ਸਰੀਰ) ਬਣਿਆ ਹੈ (ਮੁੜ) ਉਹਨਾਂ ਵਿਚ ਹੀ ਲੀਨ ਹੋ ਜਾਇਗਾ (ਫਿਰ ਇਸ ਸਰੀਰ ਦੇ ਝੂਠੇ ਮੋਹ ਵਿਚ ਫਸ ਕੇ ਪਰਮਾਤਮਾ ਦਾ ਸਿਮਰਨ ਕਿਉਂ ਭੁਲਾ ਰਿਹਾ ਹੈਂ? ।੧੧।

Believe it - you shall merge once again into the One, O Nanak, from whom you originated. ||11||

ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥

ghaT ghaT mai har joo basai sa(n)tan kahio pukaar ||

ਸੰਤ ਜਨਾਂ ਨੇ ਉੱਚੀ ਕੂਕ ਕੇ ਦੱਸ ਦਿੱਤਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ ।

The Dear Lord abides in each and every heart; the Saints proclaim this as true.

ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥

kahu naanak teh bhaj manaa bhau nidh utareh paar ||12||

ਹੇ ਨਾਨਕ! ਆਖ—ਹੇ ਮਨ! ਤੂੰ ਉਸ (ਪਰਮਾਤਮਾ) ਦਾ ਭਜਨ ਕਰਿਆ ਕਰ, (ਭਜਨ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਤੂੰ ਪਾਰ ਲੰਘ ਜਾਹਿਂਗਾ ।੧੨।

Says Nanak, meditate and vibrate upon Him, and you shall cross over the terrifying world-ocean. ||12||

ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥

sukh dhukh jeh parasai nahee lobh moh abhimaan ||

ਜਿਸ ਮਨੁੱਖ (ਦੇ ਹਿਰਦੇ) ਨੂੰ ਸੁਖ ਦੁਖ ਨਹੀਂ ਪੋਹ ਸਕਦਾ, ਲੋਭ ਮੋਹ ਅਹੰਕਾਰ ਨਹੀਂ ਪੋਹ ਸਕਦਾ (ਭਾਵ, ਜਿਹੜਾ ਮਨੁੱਖ ਸੁਖ ਦੁਖ ਵੇਲੇ ਆਤਮਕ ਜੀਵਨ ਵਲੋਂ ਨਹੀਂ ਡੋਲਦਾ, ਜਿਸ ਉਤੇ ਲੋਭ ਮੋਹ ਅਹੰਕਾਰ ਆਪਣਾ ਜ਼ੋਰ ਨਹੀਂ ਪਾ ਸਕਦਾ)

One who is not touched by pleasure or pain, greed, emotional attachment and egotistical pride

ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

kahu naanak sun re manaa so moorat bhagavaan ||13||

ਹੇ ਨਾਨਕ! ਆਖ—ਹੇ ਮਨ! ਉਹ ਮਨੁੱਖ (ਸਾਖਿਆਤ) ਪਰਮਾਤਮਾ ਦਾ ਰੂਪ ਹੈ ।੧੩।

- says Nanak, listen, mind: he is the very image of God. ||13||

ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥

ausatat ni(n)dhiaa naeh jeh ka(n)chan loh samaan ||

ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ), ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ),

One who is beyond praise and slander, who looks upon gold and iron alike

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥

kahu naanak sun re manaa mukat taeh tai jaan ||14||

ਹੇ ਨਾਨਕ! ਆਖ—ਹੇ ਮਨ! ਸੁਣ, ਇਹ ਗੱਲ (ਪੱਕ) ਜਾਣ ਕਿ ਉਸ ਨੂੰ ਮੋਹ ਤੋਂ ਛੁਟਕਾਰਾ ਮਿਲ ਚੁੱਕਾ ਹੈ ।੧੪।

- says Nanak, listen, mind: know that such a person is liberated. ||14||

ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥

harakh sog jaa kai nahee bairee meet samaan ||

ਜਿਸ ਮਨੁੱਖ ਦੇ ਹਿਰਦੇ ਵਿਚ ਖ਼ੁਸ਼ੀ ਗ਼ਮੀ ਆਪਣਾ ਜ਼ੋਰ ਨਹੀਂ ਪਾ ਸਕਦੀ, ਜਿਸ ਨੂੰ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਜਾਪਦੇ ਹਨ,

One who is not affected by pleasure or pain, who looks upon friend and enemy alike

ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥

kahu naanak sun re manaa mukat taeh tai jaan ||15||

ਹੇ ਨਾਨਕ! ਆਖ—ਹੇ ਮਨ! ਸੁਣ, ਤੂੰ ਇਹ ਗੱਲ ਪੱਕੀ ਸਮਝ ਕਿ ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਚੁੱਕੀ ਹੈ ।੧੫।

- says Nanak, listen, mind: know that such a person is liberated. ||15||

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥

bhai kaahoo kau dhet neh neh bhai maanat aan ||

ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ)

One who does not frighten anyone, and who is not afraid of anyone else

ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

kahu naanak sun re manaa giaanee taeh bakhaan ||16||

ਹੇ ਨਾਨਕ! ਆਖ—ਹੇ ਮਨ! ਸੁਣ, ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ ।੧੬।

- says Nanak, listen, mind: call him spiritually wise. ||16||

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥

jeh bikhiaa sagalee tajee leeo bhekh bairaag ||

ਜਿਸ (ਮਨੁੱਖ) ਨੇ (ਕਾਮ, ਕੋ੍ਰਧ, ਲੋਭ, ਮੋਹ, ਅਹੰਕਾਰ, ਨਿੰਦਾ, ਈਰਖਾ, ਆਦਿਕ ਅਨੇਕਾਂ ਰੂਪਾਂ ਵਾਲੀ) ਸਾਰੀ ਦੀ ਸਾਰੀ ਮਾਇਆ ਤਿਆਗ ਦਿੱਤੀ, (ਉਸੇ ਨੇ ਹੀ ਸਹੀ) ਵੈਰਾਗ ਦਾ (ਸਹੀ) ਭੇਖ ਧਾਰਨ ਕੀਤਾ (ਸਮਝ) ।

One who has forsaken all sin and corruption, who wears the robes of neutral detachment

ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

kahu naanak sun re manaa teh nar maathai bhaag ||17||

ਹੇ ਨਾਨਕ! ਆਖ—ਹੇ ਮਨ! ਸੁਣ, ਉਸ ਮਨੁੱਖ ਦੇ ਮੱਥੇ ਉਤੇ (ਚੰਗਾ) ਭਾਗ (ਜਾਗਿਆ ਸਮਝ) ।੧੭।

- says Nanak, listen, mind: good destiny is written on his forehead. ||17||

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥

jeh maiaa mamataa tajee sabh te bhio udhaas ||

ਜਿਸ (ਮਨੁੱਖ) ਨੇ ਮਾਇਆ ਦਾ ਮੋਹ ਛੱਡ ਦਿੱਤਾ, (ਜਿਹੜਾ ਮਨੁੱਖ ਮਾਇਆ ਦੇ ਕਾਮਾਦਿਕ) ਸਾਰੇ ਵਿਕਾਰਾਂ ਵਲੋਂ ਉਪਰਾਮ ਹੋ ਗਿਆ,

One who renounces Maya and possessiveness and is detached from everything

ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

kahu naanak sun re manaa teh ghaT braham nivaas ||18||

ਹੇ ਨਾਨਕ! ਆਖ—ਹੇ ਮਨ! ਸੁਣ, ਉਸ ਦੇ ਹਿਰਦੇ ਵਿਚ (ਪਰਤੱਖ ਤੌਰ ਤੇ) ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।੧੮।

- says Nanak, listen, mind: God abides in his heart. ||18||

ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥

jeh praanee haumai tajee karataa raam pachhaan ||

ਜਿਸ ਮਨੁੱਖ ਨੇ ਕਰਤਾਰ ਸਿਰਜਣਹਾਰ ਨਾਲ ਡੂੰਘੀ ਸਾਂਝ ਪਾ ਕੇ (ਆਪਣੇ ਅੰਦਰੋਂ) ਹਉਮੈ ਤਿਆਗ ਦਿੱਤੀ,

That mortal, who forsakes egotism, and realizes the Creator Lord

ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥

kahu naanak vahu mukat nar ieh man saachee maan ||19||

ਹੇ ਨਾਨਕ! ਆਖ—ਹੇ ਮਨ! ਇਹ ਗੱਲ ਸੱਚੀ ਸਮਝ ਕਿ ਉਹ ਮਨੁੱਖ (ਹੀ) ਮੁਕਤ ਹੈ ।੧੯।

- says Nanak, that person is liberated; O mind, know this as true. ||19||

ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥

bhai naasan dhuramat haran kal mai har ko naam ||

ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ) ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮਤਿ ਦੂਰ ਕਰਨ ਵਾਲਾ ਹੈ ।

In this Dark Age of Kali Yuga, the Name of the Lord is the Destroyer of fear, the Eradicator of evil-mindedness.

ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

nis dhin jo naanak bhajai safal hoh teh kaam ||20||

ਹੇ ਨਾਨਕ! (ਆਖ—ਹੇ ਭਾਈ!) ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ।੨੦।

Night and day, O Nanak, whoever vibrates and meditates on the Lord's Name, sees all of his works brought to fruition. ||20||

ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥

jihabaa gun gobi(n)dh bhajahu karan sunahu har naam ||

ਹੇ ਭਾਈ! (ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਕਰਿਆ ਕਰੋ, (ਆਪਣੇ) ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਿਆ ਕਰੋ ।

Vibrate with your tongue the Glorious Praises of the Lord of the Universe; with your ears, hear the Lord's Name.

ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥

kahu naanak sun re manaa pareh na jam kai dhaam ||21||

ਹੇ ਨਾਨਕ! ਆਖ—ਹੇ ਮਨ! (ਜਿਹੜੇ ਮਨੁੱਖ ਨਾਮ ਜਪਦੇ ਹਨ, ਉਹ) ਜਮਾਂ ਦੇ ਵੱਸ ਨਹੀਂ ਪੈਂਦੇ ।੨੧।

Says Nanak, listen, man: you shall not have to go to the house of Death. ||21||

ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥

jo praanee mamataa tajai lobh moh aha(n)kaar ||

(ਹੇ ਭਾਈ!) ਜਿਹੜਾ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਮਮਤਾ ਤਿਆਗਦਾ ਹੈ, ਲੋਭ ਮੋਹ ਅਤੇ ਅਹੰਕਾਰ ਦੂਰ ਕਰਦਾ ਹੈ,

That mortal who renounces possessiveness, greed, emotional attachment and egotism

ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

kahu naanak aapan tarai aauran let udhaar ||22||

ਹੇ ਨਾਨਕ! ਆਖ—(ਹੇ ਭਾਈ!) ਉਹ ਆਪ (ਭੀ ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਅਤੇ ਹੋਰਨਾਂ ਨੂੰ ਭੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।੨੨।

- says Nanak, he himself is saved, and he saves many others as well. ||22||

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥

jiau supanaa ar pekhanaa aaise jag kau jaan ||

ਜਿਵੇਂ (ਸੁੱਤੇ ਪਿਆਂ) ਸੁਪਨਾ (ਆਉਂਦਾ ਹੈ) ਅਤੇ (ਉਸ ਸੁਪਨੇ ਵਿਚ ਕਈ ਪਦਾਰਥ) ਵੇਖੀਦੇ ਹਨ, ਤਿਵੇਂ ਇਸ ਜਗਤ ਨੂੰ ਸਮਝ ਲੈ ।

Like a dream and a show, so is this world, you must know.

ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

ein mai kachh saacho nahee naanak bin bhagavaan ||23||

ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ ਵਿਚ ਦਿੱਸ ਰਹੇ) ਇਹਨਾਂ (ਪਦਾਰਥਾਂ) ਵਿਚ ਕੋਈ ਭੀ ਪਦਾਰਥ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ ।੨੩।

None of this is true, O Nanak, without God. ||23||

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥

nis dhin maiaa kaarane praanee ddolat neet ||

ਮਾਇਆ (ਇਕੱਠੀ ਕਰਨ) ਦੀ ਖ਼ਾਤਰ ਮਨੁੱਖ ਸਦਾ ਰਾਤ ਦਿਨ ਭਟਕਦਾ ਫਿਰਦਾ ਹੈ ।

Night and day, for the sake of Maya, the mortal wanders constantly.

ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

koTan mai naanak kouoo naarain jeh cheet ||24||

ਹੇ ਨਾਨਕ! (ਆਖ—ਹੇ ਭਾਈ!) ਕੋ੍ਰੜਾਂ (ਬੰਦਿਆਂ) ਵਿਚ ਕੋਈ ਵਿਰਲਾ (ਅਜਿਹਾ ਹੁੰਦਾ) ਹੈ, ਜਿਸ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਹੁੰਦੀ ਹੈ ।੨੪।

Among millions, O Nanak, there is scarcely anyone, who keeps the Lord in his consciousness. ||24||

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥

jaise jal te budhabudhaa upajai binasai neet ||

ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ,

As the bubbles in the water well up and disappear again,

ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

jag rachanaa taise rachee kahu naanak sun meet ||25||

ਹੇ ਨਾਨਕ! ਆਖ—ਹੇ ਮਿੱਤਰ! ਸੁਣ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ ।੨੫।

so is the universe created; says Nanak, listen, O my friend! ||25||

ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥

praanee kachhoo na chetiee madh maiaa kai a(n)dh ||

ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ ।

The mortal does not remember the Lord, even for a moment; he is blinded by the wine of Maya.

ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

kahu naanak bin har bhajan parat taeh jam fa(n)dh ||26||

ਹੇ ਨਾਨਕ! ਆਖ—ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ।੨੬।

Says Nanak, without meditating on the Lord, he is caught by the noose of Death. ||26||

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥

jau sukh kau chaahai sadhaa saran raam kee leh ||

ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ ।

If you yearn for eternal peace, then seek the Sanctuary of the Lord.

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

kahu naanak sun re manaa dhuralabh maanukh dheh ||27||

ਹੇ ਨਾਨਕ! ਆਖ—ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ ਨੂੰ ਮਾਇਆ ਦੀ ਖ਼ਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) ।੨੭।

Says Nanak, listen, mind: this human body is difficult to obtain. ||27||

ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥

maiaa kaaran dhaavahee moorakh log ajaan ||

ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ,

For the sake of Maya, the fools and ignorant people run all around.

ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥

kahu naanak bin har bhajan birathaa janam siraan ||28||

ਹੇ ਨਾਨਕ! ਆਖ—(ਹੇ ਭਾਈ!) ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ।੨੮।

Says Nanak, without meditating on the Lord, life passes away uselessly. ||28||

ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥

jo praanee nis dhin bhajai roop raam teh jaan ||

ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ,

That mortal who meditates and vibrates upon the Lord night and day - know him to be the embodiment of the Lord.

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥

har jan har a(n)tar nahee naanak saachee maan ||29||

ਹੇ ਨਾਨਕ! ਆਖ—(ਹੇ ਭਾਈ!) ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ।੨੯।

There is no difference between the Lord and the humble servant of the Lord; O Nanak, know this as true. ||29||

ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥

man maiaa mai fadh rahio bisario gobi(n)dh naam ||

(ਹੇ ਭਾਈ! ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ ,

The mortal is entangled in Maya; he has forgotten the Name of the Lord of the Universe.

ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥

kahu naanak bin har bhajan jeevan kaune kaam ||30||

ਹੇ ਨਾਨਕ! ਆਖ—(ਹੇ ਭਾਈ!) (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰੰਮ? ।੩੦।

Says Nanak, without meditating on the Lord, what is the use of this human life? ||30||

ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥

praanee raam na chetiee madh maiaa kai a(n)dh ||

ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ,

The mortal does not think of the Lord; he is blinded by the wine of Maya.

ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥

kahu naanak har bhajan bin parat taeh jam fa(n)dh ||31||

ਹੇ ਨਾਨਕ! ਆਖ—(ਹੇ ਭਾਈ!) ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ।੩੧।

Says Nanak, without meditating on the Lord, he is caught in the noose of Death. ||31||

ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥

sukh mai bahu sa(n)gee bhe dhukh mai sa(n)g na koi ||

(ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ ।

In good times, there are many companions around, but in bad times, there is no one at all.

ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

kahu naanak har bhaj manaa a(n)t sahaiee hoi ||32||

ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ।੩੨।

Says Nanak, vibrate, and meditate on the Lord; He shall be your only Help and Support in the end. ||32||

ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥

janam janam bharamat firio miTio na jam ko traas ||

ਹੇ ਭਾਈ! (ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ ।

Mortals wander lost and confused through countless lifetimes; their fear of death is never removed.

ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥

kahu naanak har bhaj manaa nirabhai paaveh baas ||33||

ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ।੩੩।

Says Nanak, vibrate and meditate on the Lord, and you shall dwell in the Fearless Lord. ||33||

ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥

jatan bahut mai kar rahio miTio na man ko maan ||

ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ, (ਇਹ ਮਨ) ਖੋਟੀ ਮਤਿ ਨਾਲ ਚੰਬੜਿਆ ਹੀ ਰਹਿੰਦਾ ਹੈ ।

I have tried so many things, but the pride of my mind has not been dispelled.

ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥

dhuramat siau naanak fadhio raakh leh bhagavaan ||34||

ਹੇ ਨਾਨਕ! (ਆਖ—)ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ।੩੪।

I am engrossed in evil-mindedness, Nanak. O God, please save me! ||34||

ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥

baal juaanee ar biradh fun teen avasathaa jaan ||

ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ—(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ) ।

Childhood, youth and old age - know these as the three stages of life.

ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥

kahu naanak har bhajan bin birathaa sabh hee maan ||35||

ਹੇ ਨਾਨਕ! ਆਖ—(ਹੇ ਭਾਈ!) (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ।੩੫।

Says Nanak, without meditating on the Lord, everything is useless; you must appreciate this. ||35||

ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥

karano huto su naa keeo pario lobh kai fa(n)dh ||

(ਆਖ—ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ ।

You have not done what you should have done; you are entangled in the web of greed.

ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥

naanak samio ram gio ab kiau rovat a(n)dh ||36||

ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ । ਹੁਣ ਕਿਉਂ ਰੋਂਦਾ ਹੈਂ? (ਹੁਣ ਪਛੁਤਾਣ ਦਾ ਕੀ ਲਾਭ?) ।੩੬।

Nanak, your time is past and gone; why are you crying now, you blind fool? ||36||

ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥

man maiaa mai ram rahio nikasat naahin meet ||

ਹੇ ਮਿੱਤਰ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ, ਤਿਵੇਂ ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ।

The mind is absorbed in Maya - it cannot escape it, my friend.

ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥

naanak moorat chitr jiau chhaaddit naahin bheet ||37||

ਹੇ ਨਾਨਕ! (ਆਖ—) ਉਹ ਇਸ ਮੋਹ ਵਿਚੋਂ ਆਪਣੇ ਆਪ ਨਹੀਂ ਨਿਕਲ ਸਕਦਾ ।੩੭।

Nanak, it is like a picture painted on the wall - it cannot leave it. ||37||

ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥

nar chaahat kachh aaur aaurai kee aaurai bhiee ||

ਹੇ ਭਾਈ! (ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ । (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ ।

The man wishes for something, but something different happens.

ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥

chitavat rahio Thagaur naanak faasee gal paree ||38||

ਹੇ ਨਾਨਕ! (ਆਖ—) (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ।੩੮।

He plots to deceive others, O Nanak, but he places the noose around his own neck instead. ||38||

ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥

jatan bahut sukh ke ke'ee dhukh ko keeo na koi ||

ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ (ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ ।

People make all sorts of efforts to find peace and pleasure, but no one tries to earn pain.

ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥

kahu naanak sun re manaa har bhaavai so hoi ||39||

ਹੇ ਨਾਨਕ! ਆਖ—ਹੇ ਮਨ! ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ ਪ੍ਰਭੂ ਦੀ ਰਜ਼ਾ ਹੋਵੇ) ।੩੯।

Says Nanak, listen, mind: whatever pleases God comes to pass. ||39||

ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥

jagat bhikhaaree firat hai sabh ko dhaataa raam ||

ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ ।

The world wanders around begging, but the Lord is the Giver of all.

ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥

kahu naanak man simar teh pooran hoveh kaam ||40||

ਹੇ ਨਾਨਕ! ਆਖ—ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ ।੪੦।

Says Nanak, meditate in remembrance on Him, and all your works will be successful. ||40||

ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥

jhooThai maan kahaa karai jag supane jiau jaan ||

ਹੇ ਭਾਈ! (ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ । ਹੇ ਭਾਈ! ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ ।

Why do you take such false pride in yourself? You must know that the world is just a dream.

ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥

ein mai kachh tero nahee naanak kahio bakhaan ||41||

ਹੇ ਨਾਨਕ! (ਆਖ—ਹੇ ਭਾਈ!) ਮੈਂ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ ।੪੧।

None of this is yours; Nanak proclaims this truth. ||41||

ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥

garab karat hai dheh ko binasai chhin mai meet ||

ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ । (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ) ।

You are so proud of your body; it shall perish in an instant, my friend.

ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥

jeh praanee har jas kahio naanak teh jag jeet ||42||

ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ।੪੨।

That mortal who chants the Praises of the Lord, O Nanak, conquers the world. ||42||

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥

jeh ghaT simaran raam ko so nar mukataa jaan ||

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ ।

That person, who meditates in remembrance on the Lord in his heart, is liberated - know this well.

ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥

teh nar har a(n)tar nahee naanak saachee maan ||43||

ਹੇ ਨਾਨਕ! (ਆਖ—ਹੇ ਭਾਈ!) ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ।੪੩।

There is no difference between that person and the Lord: O Nanak, accept this as the Truth. ||43||

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥

ek bhagat bhagavaan jeh praanee kai naeh man ||

ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ,

That person, who does not feel devotion to God in his mind

ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥

jaise sookar suaan naanak maano taeh tan ||44||

ਹੇ ਨਾਨਕ! (ਆਖ—ਹੇ ਭਾਈ!) ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ।੪੪।

- O Nanak, know that his body is like that of a pig, or a dog. ||44||

ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥

suaamee ko girahu jiau sadhaa suaan tajat nahee nit ||

(ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ ।

A dog never abandons the home of his master.

ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥

naanak ieh bidh har bhajau ik man hui ik chit ||45||

ਹੇ ਨਾਨਕ! (ਆਖ—ਹੇ ਭਾਈ!) ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਇਸੇ ਤਰੀਕੇ ਨਾਲ ਕਰਿਆ ਕਰੋ ।੪੫।

O Nanak, in just the same way, vibrate, and meditate on the Lord, single-mindedly, with one-pointed consciousness. ||45||

ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥

teerath barat ar dhaan kar man mai dharai gumaan ||

ਆਖ—ਹੇ ਭਾਈ! (ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ

Those who make pilgrimages to sacred shrines, observe ritualistic fasts and make donations to charity while still taking pride in their minds

ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥

naanak nihafal jaat teh jiau ku(n)char isanaan ||46||

ਹੇ ਨਾਨਕ! (ਕਿ ਮੈਂ ਧਰਮੀ ਬਣ ਗਿਆ ਹਾਂ, ਪਰ) ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ ।

- O Nanak, their actions are useless, like the elephant, who takes a bath, and then rolls in the dust. ||46||

ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥

sir ka(n)pio pag ddagamage nain jot te heen ||

(ਹੇ ਭਾਈ! ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ,

The head shakes, the feet stagger, and the eyes become dull and weak.

ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥

kahu naanak ieh bidh bhiee tuoo na har ras leen ||47||

ਹੇ ਨਾਨਕ! ਆਖ— ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਨਹੀਂ ਹੁੰਦਾ ।੪੭।

Says Nanak, this is your condition. And even now, you have not savored the sublime essence of the Lord. ||47||

ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥

nij kar dhekhio jagat mai ko kaahoo ko naeh ||

ਮੈਂ ਜਗਤ ਨੂੰ ਆਪਣਾ ਸਮਝ ਕੇ (ਹੀ ਹੁਣ ਤਕ) ਵੇਖਦਾ ਰਿਹਾ, (ਪਰ ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ ।

I had looked upon the world as my own, but no one belongs to anyone else.

ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥

naanak thir har bhagat hai teh raakho man maeh ||48||

ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੀ ਤਾਂ ਪਰਮਾਤਮਾ ਦੀ ਭਗਤੀ (ਹੀ) ਹੈ । ਹੇ ਭਾਈ! ਇਸ (ਭਗਤੀ) ਨੂੰ (ਆਪਣੇ) ਮਨ ਵਿਚ ਪ੍ਰੋ ਰੱਖ ।੪੮।

O Nanak, only devotional worship of the Lord is permanent; enshrine this in your mind. ||48||

ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥

jag rachanaa sabh jhooTh hai jaan leh re meet ||

ਹੇ ਮਿੱਤਰ! ਇਹ ਗੱਲ ਸੱਚੀ ਜਾਣ ਕਿ ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ ।

The world and its affairs are totally false; know this well, my friend.

ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥

keh naanak thir naa rahai jiau baaloo kee bheet ||49||

ਨਾਨਕ ਆਖਦਾ ਹੈ— ਰੇਤ ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ ਹੈ ।੪੯।

Says Nanak, it is like a wall of sand; it shall not endure. ||49||

ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥

raam gio raavan gio jaa kau bahu paravaar ||

ਹੇ ਭਾਈ! ਸ੍ਰੀ) ਰਾਮ (-ਚੰਦ੍ਰ) ਕੂਚ ਕਰ ਗਿਆ, ਰਾਵਨ ਭੀ ਚੱਲ ਵੱਸਿਆ ਜਿਸ ਨੂੰ ਵੱਡੇ ਪਰਵਾਰ ਵਾਲਾ ਕਿਹਾ ਜਾਂਦਾ ਹੈ ।

Raam Chand passed away, as did Raawan, even though he had lots of relatives.

ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥

kahu naanak thir kachh nahee supane jiau sa(n)saar ||50||

ਹੇ ਨਾਨਕ! ਆਖ— (ਇਥੇ) ਕੋਈ ਭੀ ਸਦਾ ਕਾਇਮ ਰਹਿਣ ਵਾਲਾ ਪਦਾਰਥ ਨਹੀਂ ਹੈ । (ਇਹ) ਜਗਤ ਸੁਪਨੇ ਵਰਗਾ (ਹੀ) ਹੈ ।੫੦।

Says Nanak, nothing lasts forever; the world is like a dream. ||50||

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥

chi(n)taa taa kee keejeeaai jo anahonee hoi ||

(ਆਖ—ਹੇ ਭਾਈ! ਮੌਤ ਆਦਿਕ ਤਾਂ) ਉਸ (ਘਟਨਾ) ਦੀ ਚਿੰਤਾ ਕਰਨੀ ਚਾਹੀਦੀ ਹੈ ਜਿਹੜੀ ਕਦੇੇ ਵਾਪਰਨ ਵਾਲੀ ਨਾਹ ਹੋਵੇ ।

People become anxious, when something unexpected happens.

ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥

eih maarag sa(n)saar ko naanak thir nahee koi ||51||

ਹੇ ਨਾਨਕ! ਜਗਤ ਦੀ ਤਾਂ ਚਾਲ ਹੀ ਇਹ ਹੈ ਕਿ (ਇਥੇ) ਕੋਈ ਜੀਵ (ਭੀ) ਸਦਾ ਕਾਇਮ ਰਹਿਣ ਵਾਲਾ ਨਹੀਂ ਹੈ ।੫੧।

This is the way of the world, O Nanak; nothing is stable or permanent. ||51||

ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥

jo upajio so binas hai paro aaj kai kaal ||

(ਆਖ—ਹੇ ਭਾਈ! ਜਗਤ ਵਿਚ ਤਾਂ) ਜਿਹੜਾ ਭੀ ਜੰਮਿਆ ਹੈ ਉਹ (ਜ਼ਰੂਰ) ਨਾਸ ਹੋ ਜਾਇਗਾ (ਹਰ ਕੋਈ ਇਥੋਂ) ਅੱਜ ਜਾਂ ਭਲਕੇ ਕੂਚ ਕਰ ਜਾਣ ਵਾਲਾ ਹੈ ।

Whatever has been created shall be destroyed; everyone shall perish, today or tomorrow.

ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

naanak har gun gai le chhaadd sagal ja(n)jaal ||52||

ਹੇ ਨਾਨਕ! (ਇਸ ਵਾਸਤੇ ਮਾਇਆ ਦੇ ਮੋਹ ਦੀਆਂ) ਸਾਰੀਆਂ ਫਾਹੀਆਂ ਲਾਹ ਕੇ ਪਰਮਾਤਮਾ ਦੇ ਗੁਣ ਗਾਇਆ ਕਰ ।੫੨।

O Nanak, sing the Glorious Praises of the Lord, and give up all other entanglements. ||52||

ਦੋਹਰਾ ॥

dhoharaa ||

ਦੋਹਰਾ।

Dohraa:

ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥

bal chhuTakio ba(n)dhan pare kachhoo na hot upai ||

ਹੇ ਭਾਈ! (ਪ੍ਰਭੂ ਦੇ ਨਾਮ ਤੋਂ ਵਿੱਛੁੜ ਕੇ ਜਦੋਂ ਮਾਇਆ ਦੇ ਮੋਹ ਦੀਆਂ) ਫਾਹੀਆਂ (ਮਨੁੱਖ ਨੂੰ) ਆ ਪੈਂਦੀਆਂ ਹਨ (ਉਹਨਾਂ ਫਾਹੀਆਂ ਨੂੰ ਕੱਟਣ ਲਈ ਮਨੁੱਖ ਦੇ ਅੰਦਰੋਂ ਆਤਮਕ) ਤਾਕਤ ਮੁੱਕ ਜਾਂਦੀ ਹੈ (ਮਾਇਆ ਦਾ ਟਾਕਰਾ ਕਰਨ ਲਈ ਮਨੁੱਖ ਪਾਸੋਂ) ਕੋਈ ਭੀ ਹੀਲਾ ਨਹੀਂ ਕੀਤਾ ਜਾ ਸਕਦਾ ।

My strength is exhausted, and I am in bondage; I cannot do anything at all.

ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥

kahu naanak ab oT har gaj jiau hoh sahai ||53||

ਹੇ ਨਾਨਕ! ਆਖ—ਹੇ ਹਰੀ! ਇਹੋ ਜਿਹੇ ਵੇਲੇ (ਹੁਣ) ਤੇਰਾ ਹੀ ਆਸਰਾ ਹੈ । ਜਿਵੇਂ ਤੂੰ (ਤੇਂਦੂਏ ਤੋਂ ਛੁਡਾਣ ਲਈ) ਹਾਥੀ ਦਾ ਸਹਾਈ ਬਣਿਆ, ਤਿਵੇਂ ਸਹਾਈ ਬਣ । (ਭਾਵ, ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹਾਸਲ ਕਰਨ ਲਈ ਪਰਮਾਤਮਾ ਦੇ ਦਰ ਤੇ ਅਰਦਾਸ ਹੀ ਇਕੋ ਇਕ ਵਸੀਲਾ ਹੈ) ।੫੩।

Says Nanak, now, the Lord is my Support; He will help me, as He did the elephant. ||53||

ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥

bal hoaa ba(n)dhan chhuTe sabh kichh hot upai ||

ਹੇ ਭਾਈ! (ਜਦੋਂ ਮਨੁੱਖ ਪ੍ਰਭੂ ਦੇ ਦਰ ਤੇ ਡਿੱਗਦਾ ਹੈ, ਤਾਂ ਮਾਇਆ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ ਆਤਮਕ) ਬਲ ਪੈਦਾ ਹੋ ਜਾਂਦਾ ਹੈ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ (ਮੋਹ ਦਾ ਟਾਕਰਾ ਕਰਨ ਲਈ) ਹਰੇਕ ਹੀਲਾ ਸਫਲ ਹੋ ਸਕਦਾ ਹੈ ।

My strength has been restored, and my bonds have been broken; now, I can do everything.

ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥

naanak sabh kichh tumarai haath mai tum hee hot sahai ||54||

ਸੋ, ਹੇ ਨਾਨਕ! (ਆਖ—ਹੇ ਪ੍ਰਭੂ!) ਸਭ ਕੁਝ ਤੇਰੇ ਹੱਥ ਵਿਚ ਹੈ (ਤੇਰੀ ਪੈਦਾ ਕੀਤੀ ਮਾਇਆ ਭੀ ਤੇਰੇ ਹੀ ਅਧੀਨ ਹੈ, ਇਸ ਤੋਂ ਬਚਣ ਲਈ) ਤੂੰ ਹੀ ਮਦਦਗਾਰ ਹੋ ਸਕਦਾ ਹੈਂ ।੫੪।

Nanak: everything is in Your hands, Lord; You are my Helper and Support. ||54||

ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥

sa(n)g sakhaa sabh taj ge kouoo na nibahio saath ||

(ਜਦੋਂ ਅੰਤ ਵੇਲੇ) ਸਾਰੇ ਸਾਥੀ ਸੰਗੀ ਛੱਡ ਜਾਂਦੇ ਹਨ, ਜਦੋਂ ਕੋਈ ਭੀ ਸਾਥ ਨਹੀਂ ਨਿਬਾਹ ਸਕਦਾ,

My associates and companions have all deserted me; no one remains with me.

ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥

kahu naanak ieh bipat mai Tek ek raghunaath ||55||

ਹੇ ਨਾਨਕ! ਆਖ— ਉਸ (ਇਕੱਲੇ-ਪਨ ਦੀ) ਮੁਸੀਬਤ ਵੇਲੇ ਭੀ ਸਿਰਫ਼ ਪਰਮਾਤਮਾ ਦਾ ਹੀ ਸਹਾਰਾ ਹੁੰਦਾ ਹੈ (ਸੋ, ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ) ।੫੫।

Says Nanak, in this tragedy, the Lord alone is my Support. ||55||

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥

naam rahio saadhoo rahio rahio gur gobi(n)dh ||

ਨਾਮ (ਉਸ ਦੇ ਨਾਲ ਰਹਿੰਦਾ ਹੈ) (ਬਾਣੀ ਦੇ ਰੂਪ ਵਿਚ) ਗੁਰੂ ਉਸ ਦੇ ਨਾਲ ਰਹਿੰਦਾ ਹੈ, ਅਕਾਲ ਪੁਰਖ ਉਸ ਦੇ ਨਾਲ ਹੈ ।

The Naam remains; the Holy Saints remain; the Guru, the Lord of the Universe, remains.

ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

kahu naanak ieh jagat mai kin japio gur ma(n)t ||56||

ਹੇ ਨਾਨਕ! ਆਖ—ਹੇ ਭਾਈ! ਇਸ ਦੁਨੀਆ ਵਿਚ ਜਿਸ ਕਿਸੇ (ਮਨੁੱਖ) ਨੇ (ਹਰਿ ਨਾਮ ਸਿਮਰਨ ਵਾਲਾ) ਗੁਰੂ ਦਾ ਉਪਦੇਸ਼ ਆਪਣੇ ਅੰਦਰ ਸਦਾ ਵਸਾਇਆ ਹੈ ।੫੬।

Says Nanak, how rare are those who chant the Guru's Mantra in this world. ||56||

ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥

raam naam ur mai gahio jaa kai sam nahee koi ||

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰਾ ਉਹ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ,

I have enshrined the Lord's Name within my heart; there is nothing equal to it.

ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

jeh simarat sa(n)kaT miTai dharas tuhaaro hoi ||57||1||

ਅਤੇ ਜਿਸ ਨੂੰ ਸਿਮਰਿਆਂ ਹਰੇਕ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, ਉਸ ਮਨੁੱਖ ਨੂੰ ਤੇਰਾ ਦਰਸ਼ਨ ਭੀ ਹੋ ਜਾਂਦਾ ਹੈ ।੫੭।੧।

Meditating in remembrance on it, my troubles are taken away; I have received the Blessed Vision of Your Darshan. ||57||1||

Text, transliteration and translations courtesy of BaniDB (Khalis Foundation). Punjabi viakhia follows Prof. Sahib Singh's Sri Guru Granth Sahib Darpan where available.