Back to Baanis

ਸੁਖਮਨੀ ਸਾਹਿਬ

Sukhmani Sahib (Sukhmanee Saahib)

By: Guru Arjan Dev Ji · Read: Any time; often in the morning or at gatherings · 2019 lines

About this Baani

Sukhmani Sahib, the Psalm of Peace, was composed by Guru Arjan Dev Ji in Raag Gauri at Ramsar, Amritsar. Its 24 ashtpadis, each introduced by a salok, describe the Naam as the source of all peace, the qualities of the Brahmgiani and the Sadh Sangat, and the greatness of the One who pervades everything. It is read for comfort in illness and sorrow.

ਬਾਣੀ ਬਾਰੇ

ਸੁਖਮਨੀ ਸਾਹਿਬ, ਸੁਖਾਂ ਦੀ ਮਣੀ, ਸ੍ਰੀ ਗੁਰੂ ਅਰਜਨ ਦੇਵ ਜੀ ਨੇ ਰਾਮਸਰ (ਅੰਮ੍ਰਿਤਸਰ) ਵਿਖੇ ਰਾਗ ਗਉੜੀ ਵਿੱਚ ਉਚਾਰੀ। ਇਸ ਦੀਆਂ ੨੪ ਅਸ਼ਟਪਦੀਆਂ, ਹਰ ਇੱਕ ਤੋਂ ਪਹਿਲਾਂ ਸਲੋਕ, ਨਾਮ ਨੂੰ ਸਾਰੇ ਸੁਖਾਂ ਦਾ ਸੋਮਾ ਦੱਸਦੀਆਂ ਹਨ, ਬ੍ਰਹਮਗਿਆਨੀ ਤੇ ਸਾਧ ਸੰਗਤ ਦੇ ਲੱਛਣ ਬਿਆਨਦੀਆਂ ਹਨ ਅਤੇ ਸਰਬ-ਵਿਆਪਕ ਪ੍ਰਭੂ ਦੀ ਵਡਿਆਈ ਕਰਦੀਆਂ ਹਨ। ਦੁੱਖ-ਬਿਮਾਰੀ ਵਿੱਚ ਇਸ ਦਾ ਪਾਠ ਧਰਵਾਸ ਦਿੰਦਾ ਹੈ।

Show:

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕ।

One Universal Creator God. By The Grace Of The True Guru:

ਗਉੜੀ ਸੁਖਮਨੀ ਮਃ ੫ ॥

gauRee sukhamanee mahalaa panjavaa ||

ਗਉੜੀ ਵਿੱਚ ਠੰਢ-ਚੈਨ ਦਾ ਮੋਤੀ ਪਾਤਸ਼ਾਹੀ ਪੰਜਵੀ।

Gauree Sukhmani, Fifth Mehla,

ਸਲੋਕੁ ॥

salok ||

ਵਾਹਿਗੁਰੂ ਕੇਵਲ ਇਕ ਹੈ, ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

Shalok:

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕ।

One Universal Creator God. By The Grace Of The True Guru:

ਆਦਿ ਗੁਰਏ ਨਮਹ ॥

aadh gure nameh ||

(ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ।

I bow to the Primal Guru.

ਜੁਗਾਦਿ ਗੁਰਏ ਨਮਹ ॥

jugaadh gure nameh ||

ਜੋ ਜੁਗਾਂ ਦੇ ਮੁੱਢ ਤੋਂ ਹੈ ।

I bow to the Guru of the ages.

ਸਤਿਗੁਰਏ ਨਮਹ ॥

satigure nameh ||

ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ।

I bow to the True Guru.

ਸ੍ਰੀ ਗੁਰਦੇਵਏ ਨਮਹ ॥੧॥

sree gurdheve nameh ||1||

ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ ।੧।

I bow to the Great, Divine Guru. ||1||

ਅਸਟਪਦੀ ॥

asaTapadhee ||

ਆਠ ਪਉੜੀ ੮ ਰੂਪ ਇਸ ਕੇ ਆਠ ਪਦ ਹੈਂ। ਸ੍ਰੀ ਗੁਰੂ ਜੀ ਇਸ ਅਸਟਪਦੀ ਮੇਂ ਨਾਮ ਕਾ ਮਹਾਤਮ ਕਥਨ ਕਰਤੇ ਹੈਂ:

Ashtapadee:

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥

simarau simar simar sukh paavau ||

ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ;

Meditate, meditate, meditate in remembrance of Him, and find peace.

ਕਲਿ ਕਲੇਸ ਤਨ ਮਾਹਿ ਮਿਟਾਵਉ ॥

kal kales tan maeh miTaavau ||

ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ ।

Worry and anguish shall be dispelled from your body.

ਸਿਮਰਉ ਜਾਸੁ ਬਿਸੁੰਭਰ ਏਕੈ ॥

simarau jaas bisu(n)bhar ekai ||

ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ,

Remember in praise the One who pervades the whole Universe.

ਨਾਮੁ ਜਪਤ ਅਗਨਤ ਅਨੇਕੈ ॥

naam japat aganat anekai ||

ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ ।

His Name is chanted by countless people, in so many ways.

ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥

bedh puraan si(n)mirat sudhaakhayer ||

ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।

The Vedas, the Puraanas and the Simritees, the purest of utterances,

ਕੀਨੇ ਰਾਮ ਨਾਮ ਇਕ ਆਖੵਰ ॥

keene raam naam ik aakhayer ||

ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।

were created from the One Word of the Name of the Lord.

ਕਿਨਕਾ ਏਕ ਜਿਸੁ ਜੀਅ ਬਸਾਵੈ ॥

kinakaa ek jis jeea basaavai ||

ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ,

That one, in whose soul the One Lord dwells

ਤਾ ਕੀ ਮਹਿਮਾ ਗਨੀ ਨ ਆਵੈ ॥

taa kee mahimaa ganee na aavai ||

ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ ।

the praises of his glory cannot be recounted.

ਕਾਂਖੀ ਏਕੈ ਦਰਸ ਤੁਹਾਰੋ ॥

kaa(n)khee ekai dharas tuhaaro ||

(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ,

Those who yearn only for the blessing of Your Darshan

ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥

naanak un sa(n)g moh udhaaro ||1||

ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ ।੧।

- Nanak: save me along with them! ||1||

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥

sukhamanee sukh a(n)mirat prabh naam ||

ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ,

Sukhmani: Peace of Mind, the Nectar of the Name of God.

ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥

bhagat janaa kai man bisraam || rahaau ||

ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ ।

The minds of the devotees abide in a joyful peace. ||Pause||

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥

prabh kai simaran garabh na basai ||

ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ,

Remembering God, one does not have to enter into the womb again.

ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥

prabh kai simaran dhookh jam nasai ||

(ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ ।

Remembering God, the pain of death is dispelled.

ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥

prabh kai simaran kaal paraharai ||

ਮੌਤ (ਦਾ ਭਉ) ਪਰੇ ਹਟ ਜਾਂਦਾ ਹੈ,

Remembering God, death is eliminated.

ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥

prabh kai simaran dhusaman Tarai ||

(ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ ।

Remembering God, one's enemies are repelled.

ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥

prabh simarat kachh bighan na laagai ||

ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ,

Remembering God, no obstacles are met.

ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥

prabh kai simaran anadhin jaagai ||

(ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।

Remembering God, one remains awake and aware, night and day.

ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥

prabh kai simaran bhau na biaapai ||

ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ।

Remembering God, one is not touched by fear.

ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥

prabh kai simaran dhukh na sa(n)taapai ||

(ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ ।

Remembering God, one does not suffer sorrow.

ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥

prabh kaa simaran saadh kai sa(n)g ||

ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ);

The meditative remembrance of God is in the Company of the Holy.

ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥

sarab nidhaan naanak har ra(n)g ||2||

ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।੨।

All treasures, O Nanak, are in the Love of the Lord. ||2||

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥

prabh kai simaran ridh sidh nau nidh ||

ਪ੍ਰਭੂ ਦੇ ਸਿਮਰਨ ਵਿਚ (ਹੀ) ਸਾਰੀਆਂ ਰਿੱਧੀਆਂ ਸਿੱਧੀਆਂ ਤੇ ਨੌ ਖ਼ਜ਼ਾਨੇ ਹਨ,

In the remembrance of God are wealth, miraculous spiritual powers and the nine treasures.

ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥

prabh kai simaran giaan dhiaan tat budh ||

ਪ੍ਰਭ-ਸਿਮਰਨ ਵਿਚ ਹੀ ਗਿਆਨ, ਸੁਰਤਿ ਦਾ ਟਿਕਾਉ ਤੇ ਜਗਤ ਦੇ ਮੂਲ (ਹਰੀ) ਦੀ ਸਮਝ ਵਾਲੀ ਬੁੱਧੀ ਹੈ ।

In the remembrance of God are knowledge, meditation and the essence of wisdom.

ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥

prabh kai simaran jap tap poojaa ||

ਪ੍ਰਭੂ ਦੇ ਸਿਮਰਨ ਵਿਚ ਹੀ (ਸਾਰੇ) ਜਾਪ ਤਾਪ ਤੇ (ਦੇਵ-) ਪੂਜਾ ਹਨ,

In the remembrance of God are chanting, intense meditation and devotional worship.

ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥

prabh kai simaran binasai dhoojaa ||

ਸਿਮਰਨ ਕਰਨ ਨਾਲ ਪ੍ਰਭੂ ਤੋਂ ਬਿਨਾ ਕਿਸੇ ਹੋਰ ਉਸ ਵਰਗੀ ਹਸਤੀ ਦੀ ਹੋਂਦ ਦਾ ਖ਼ਿਆਲ ਹੀ ਦੂਰ ਹੋ ਜਾਂਦਾ ਹੈ ।

In the remembrance of God, duality is removed.

ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥

prabh kai simaran teerath isanaanee ||

ਸਿਮਰਨ ਕਰਨ ਵਾਲਾ (ਆਤਮ-) ਤੀਰਥ ਦਾ ਇਸ਼ਨਾਨ ਕਰਨ ਵਾਲਾ ਹੋ ਜਾਈਦਾ ਹੈ,

In the remembrance of God are purifying baths at sacred shrines of pilgrimage.

ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥

prabh kai simaran dharageh maanee ||

ਦਰਗਾਹ ਵਿਚ ਇੱਜ਼ਤ ਮਿਲਦੀ ਹੈ;

In the remembrance of God, one attains honor in the Court of the Lord.

ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥

prabh kai simaran hoi su bhalaa ||

ਜਗਤ ਵਿਚ ਜੋ ਹੋ ਰਿਹਾ ਹੈ ਭਲਾ ਪ੍ਰਤੀਤ ਹੁੰਦਾ ਹੈ,

In the remembrance of God, one becomes good.

ਪ੍ਰਭ ਕੈ ਸਿਮਰਨਿ ਸੁਫਲ ਫਲਾ ॥

prabh kai simaran sufal falaa ||

ਮਨੁੱਖ-ਜਨਮ ਦਾ ਉੱਚਾ ਮਨੋਰਥ ਸਿੱਧ ਹੋ ਜਾਂਦਾ ਹੈ ।

In the remembrance of God, one flowers in fruition.

ਸੇ ਸਿਮਰਹਿ ਜਿਨ ਆਪਿ ਸਿਮਰਾਏ ॥

se simareh jin aap simaraae ||

(ਨਾਮ) ਉਹੀ ਸਿਮਰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪਿ ਪ੍ਰੇਰਦਾ ਹੈ,

They alone remember Him in meditation, whom He inspires to meditate.

ਨਾਨਕ ਤਾ ਕੈ ਲਾਗਉ ਪਾਏ ॥੩॥

naanak taa kai laagau paae ||3||

ਹੇ ਨਾਨਕ! ਮੈਂ ਉਹਨਾਂ (ਸਿਮਰਨ ਕਰਨ ਵਾਲਿਆਂ) ਦੀ ਪੈਰੀਂ ਲੱਗਾਂ ।੩।

Nanak grasps the feet of those humble beings. ||3||

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥

prabh kaa simaran sabh te uoochaa ||

ਪ੍ਰਭੂ ਦਾ ਸਿਮਰਨ ਕਰਨਾ (ਹੋਰ) ਸਾਰੇ (ਆਹਰਾਂ) ਨਾਲੋਂ ਚੰਗਾ ਹੈ;

The remembrance of God is the highest and most exalted of all.

ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥

prabh kai simaran udhare moochaa ||

ਪ੍ਰਭੂ ਦਾ ਸਿਮਰਨ ਕਰਨ ਨਾਲ ਬਹੁਤ ਸਾਰੇ (ਜੀਵ) (ਵਿਕਾਰਾਂ ਤੋਂ) ਬਚ ਜਾਂਦੇ ਹਨ ।

In the remembrance of God, many are saved.

ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥

prabh kai simaran tirasanaa bujhai ||

ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ,

In the remembrance of God, thirst is quenched.

ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥

prabh kai simaran sabh kichh sujhai ||

(ਕਿਉਂਕਿ ਮਾਇਆ ਦੇ) ਹਰੇਕ (ਕੇਲ) ਦੀ ਸਮਝ ਪੈ ਜਾਂਦੀ ਹੈ ।

In the remembrance of God, all things are known.

ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥

prabh kai simaran naahee jam traasaa ||

ਪ੍ਰਭੂ ਦਾ ਸਿਮਰਨ ਕਰਨ ਨਾਲ ਜਮਾਂ ਦਾ ਡਰ ਮੁੱਕ ਜਾਂਦਾ ਹੈ,

In the remembrance of God, there is no fear of death.

ਪ੍ਰਭ ਕੈ ਸਿਮਰਨਿ ਪੂਰਨ ਆਸਾ ॥

prabh kai simaran pooran aasaa ||

(ਜੀਵ ਦੀ) ਆਸ ਪੂਰਨ ਹੋ ਜਾਂਦੀ ਹੈ (ਭਾਵ, ਆਸਾਂ ਵੱਲੋਂ ਮਨ ਰੱਜ ਜਾਂਦਾ ਹੈ) ।

In the remembrance of God, hopes are fulfilled.

ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥

prabh kai simaran man kee mal jai ||

ਪ੍ਰਭੂ ਦਾ ਸਿਮਰਨ ਕੀਤਿਆਂ ਮਨ ਦੀ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ,

In the remembrance of God, the filth of the mind is removed.

ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥

a(n)mirat naam ridh maeh samai ||

ਮਨੁੱਖ ਦੇ ਹਿਰਦੇ ਵਿਚ (ਪ੍ਰਭੂ ਦਾ) ਅਮਰ ਕਰਨ ਵਾਲਾ ਨਾਮ ਟਿਕ ਜਾਂਦਾ ਹੈ ।

The Ambrosial Naam, the Name of the Lord, is absorbed into the heart.

ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥

prabh jee baseh saadh kee rasanaa ||

ਪ੍ਰਭੂ ਜੀ ਗੁਰਮੁਖ ਮਨੁੱਖਾਂ ਦੀ ਜੀਭ ਉਤੇ ਵੱਸਦੇ ਹਨ (ਭਾਵ, ਸਾਧ ਜਨ ਸਦਾ ਪ੍ਰਭੂ ਨੂੰ ਜਪਦੇ ਹਨ) ।

God abides upon the tongues of His Saints.

ਨਾਨਕ ਜਨ ਕਾ ਦਾਸਨਿ ਦਸਨਾ ॥੪॥

naanak jan kaa dhaasan dhasanaa ||4||

ਹੇ ਨਾਨਕ! (ਮੈਂ) ਗੁਰਮੁਖਾਂ ਦੇ ਸੇਵਕਾਂ ਦਾ ਸੇਵਕ (ਬਣਾਂ) ।੪।

Nanak is the servant of the slave of His slaves. ||4||

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥

prabh kau simareh se dhanava(n)te ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਧਨਾਢ ਹਨ,

Those who remember God are wealthy.

ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥

prabh kau simareh se pativa(n)te ||

ਉਹ ਇੱਜ਼ਤ ਵਾਲੇ ਹਨ ।

Those who remember God are honorable.

ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥

prabh kau simareh se jan paravaan ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਮੰਨੇ-ਪ੍ਰਮੰਨੇ ਹੋਏ ਹਨ,

Those who remember God are approved.

ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥

prabh kau simareh se purakh pradhaan ||

ਉਹ (ਸਭ ਮਨੁੱਖਾਂ ਤੋਂ) ਚੰਗੇ ਹਨ ।

Those who remember God are the most distinguished persons.

ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥

prabh kau simareh s bemuhataaje ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਕਿਸੇ ਦੇ ਮੁਥਾਜ ਨਹੀਂ ਹਨ,

Those who remember God are not lacking.

ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥

prabh kau simareh s sarab ke raaje ||

ਉਹ (ਤਾਂ ਸਗੋਂ) ਸਭ ਦੇ ਬਾਦਸ਼ਾਹ ਹਨ ।

Those who remember God are the rulers of all.

ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥

prabh kau simareh se sukhavaasee ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਸੁਖੀ ਵੱਸਦੇ ਹਨ

Those who remember God dwell in peace.

ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥

prabh kau simareh sadhaa abinaasee ||

ਸਦਾ ਲਈ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ ।

Those who remember God are immortal and eternal.

ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥

simaran te laage jin aap dhiaalaa ||

ਪ੍ਰਭ-ਸਿਮਰਨ ਵਿਚ ਉਹੀ ਮਨੁੱਖ ਲੱਗਦੇ ਹਨ ਜਿਨ੍ਹਾਂ ਉਤੇ ਪ੍ਰਭੂ ਆਪਿ ਮੇਹਰਬਾਨ (ਹੁੰਦਾ ਹੈ);

They alone hold to the remembrance of Him, unto whom He Himself shows His Mercy.

ਨਾਨਕ ਜਨ ਕੀ ਮੰਗੈ ਰਵਾਲਾ ॥੫॥

naanak jan kee ma(n)gai ravaalaa ||5||

ਹੇ ਨਾਨਕ! (ਕੋਈ ਵਡ-ਭਾਗੀ) ਇਹਨਾਂ ਗੁਰਮੁਖਾਂ ਦੀ ਚਰਨ-ਧੂੜ ਮੰਗਦਾ ਹੈ ।੫।

Nanak begs for the dust of their feet. ||5||

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥

prabh kau simareh se paraupakaaree ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਦੂਜਿਆਂ ਨਾਲ ਭਲਾਈ ਕਰਨ ਵਾਲੇ ਬਣ ਜਾਂਦੇ ਹਨ,

Those who remember God generously help others.

ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥

prabh kau simareh tin sadh balihaaree ||

ਉਹਨਾਂ ਤੋਂ (ਮੈਂ) ਸਦਾ ਸਦਕੇ ਹਾਂ ।

Those who remember God - to them, I am forever a sacrifice.

ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥

prabh kau simareh se mukh suhaave ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹਨਾਂ ਦੇ ਮੂੰਹ ਸੋਹਣੇ (ਲੱਗਦੇ) ਹਨ,

Those who remember God - their faces are beautiful.

ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥

prabh kau simareh tin sookh bihaavai ||

ਉਹਨਾਂ ਦੀ (ਉਮਰ) ਸੁਖ ਵਿਚ ਗੁਜ਼ਰਦੀ ਹੈ ।

Those who remember God abide in peace.

ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥

prabh kau simareh tin aatam jeetaa ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਆਪਣੇ ਆਪ ਨੂੰ ਜਿੱਤ ਲੈਂਦੇ ਹਨ ।

Those who remember God conquer their souls.

ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥

prabh kau simareh tin niramal reetaa ||

ਉਹਨਾਂ ਦੀ ਜ਼ਿੰਦਗੀ ਗੁਜ਼ਾਰਨ ਦਾ ਤਰੀਕਾ ਪਵਿਤ੍ਰ ਹੋ ਜਾਂਦਾ ਹੈ ।

Those who remember God have a pure and spotless lifestyle.

ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥

prabh kau simareh tin anadh ghanere ||

ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹਨਾਂ ਨੂੰ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ,

Those who remember God experience all sorts of joys.

ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥

prabh kau simareh baseh har nere ||

ਉਹ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।

Those who remember God abide near the Lord.

ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥

sa(n)t kirapaa te anadhin jaag ||

ਸੰਤਾਂ ਦੀ ਕ੍ਰਿਪਾ ਨਾਲ ਹੀ ਇਹ ਹਰ ਵੇਲੇ (ਸਿਮਰਨ ਦੀ) ਜਾਗ ਆ ਸਕਦੀ ਹੈ;

By the Grace of the Saints, one remains awake and aware, night and day.

ਨਾਨਕ ਸਿਮਰਨੁ ਪੂਰੈ ਭਾਗਿ ॥੬॥

naanak simaran poorai bhaag ||6||

ਹੇ ਨਾਨਕ! ਸਿਮਰਨ (ਦੀ ਦਾਤਿ) ਵੱਡੀ ਕਿਸਮਤ ਨਾਲ (ਮਿਲਦੀ ਹੈ) ।੬।

O Nanak, this meditative remembrance comes only by perfect destiny. ||6||

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥

prabh kai simaran kaaraj poore ||

ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦੇ (ਸਾਰੇ) ਕੰਮ ਪੂਰੇ ਹੋ ਜਾਂਦੇ ਹਨ।

Remembering God, one's works are accomplished.

ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥

prabh kai simaran kabahu na jhoore ||

(ਭਾਵ, ਉਹ ਲੋੜਾਂ ਦੇ ਅਧੀਨ ਨਹੀਂ ਰਹਿੰਦਾ) ਅਤੇ ਕਦੇ ਚਿੰਤਾ ਦੇ ਵੱਸ ਨਹੀਂ ਹੰੁਦਾ ।

Remembering God, one never grieves.

ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥

prabh kai simaran har gun baanee ||

ਪ੍ਰਭੂ ਦਾ ਸਿਮਰਨ ਕਰਨ ਨਾਲ, ਮਨੁੱਖ ਅਕਾਲ ਪੁਰਖ ਦੇ ਗੁਣ ਹੀ ਉਚਾਰਦਾ ਹੈ ।

Remembering God, one speaks the Glorious Praises of the Lord.

ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥

prabh kai simaran sahaj samaanee ||

(ਭਾਵ, ਉਸ ਨੂੰ ਸਿਫ਼ਤਿ-ਸਾਲਾਹ ਦੀ ਆਦਤ ਪੈ ਜਾਂਦੀ ਹੈ) ਅਤੇ ਸਹਜ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।

Remembering God, one is absorbed into the state of intuitive ease.

ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥

prabh kai simaran nihachal aasan ||

ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦਾ (ਮਨ ਰੂਪੀ) ਆਸਨ ਡੋਲਦਾ ਨਹੀਂ ।

Remembering God, one attains the unchanging position.

ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥

prabh kai simaran kamal bigaasan ||

ਦੇ (ਹਿਰਦੇ ਦਾ) ਕਉਲ-ਫੁੱਲ ਖਿੜਿਆ ਰਹਿੰਦਾ ਹੈ ।

Remembering God, the heart-lotus blossoms forth.

ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥

prabh kai simaran anahadh jhunakaar ||

ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ ਦੇ ਅੰਦਰ) ਇਕ-ਰਸ ਸੰਗੀਤ (ਜਿਹਾ) (ਹੁੰਦਾ ਰਹਿੰਦਾ ਹੈ),

Remembering God, the unstruck melody vibrates.

ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥

sukh prabh simaran kaa a(n)t na paar ||

ਪ੍ਰਭੂ ਦੇ ਸਿਮਰਨ ਤੋਂ ਜੋ ਸੁਖ (ਉਪਜਦਾ) ਹੈ ਉਹ (ਕਦੇ) ਮੁੱਕਦਾ ਨਹੀਂ ।

The peace of the meditative remembrance of God has no end or limitation.

ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥

simareh se jan jin kau prabh miaa ||

ਉਹੀ ਮਨੁੱਖ (ਪ੍ਰਭੂ ਨੂੰ) ਸਿਮਰਦੇ ਹਨ, ਜਿਨ੍ਹਾਂ ਉਤੇ ਪ੍ਰਭੂ ਦੀ ਮੇਹਰ ਹੁੰਦੀ ਹੈ;

They alone remember Him, upon whom God bestows His Grace.

ਨਾਨਕ ਤਿਨ ਜਨ ਸਰਨੀ ਪਇਆ ॥੭॥

naanak tin jan saranee piaa ||7||

ਹੇ ਨਾਨਕ! (ਕੋਈ ਵਡਭਾਗੀ) ਉਹਨਾਂ (ਸਿਮਰਨ ਕਰਨ ਵਾਲੇ) ਜਨਾਂ ਦੀ ਸਰਣੀ ਪੈਂਦਾ ਹੈ ।੭।

Nanak seeks the Sanctuary of those humble beings. ||7||

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥

har simaran kar bhagat pragaTaae ||

ਪ੍ਰਭੂ ਦਾ ਸਿਮਰਨ ਕਰ ਕੇ ਭਗਤ (ਜਗਤ ਵਿਚ) ਮਸ਼ਹੂਰ ਹੁੰਦੇ ਹਨ,

Remembering the Lord, His devotees are famous and radiant.

ਹਰਿ ਸਿਮਰਨਿ ਲਗਿ ਬੇਦ ਉਪਾਏ ॥

har simaran lag bedh upaae ||

ਸਿਮਰਨ ਵਿਚ ਹੀ ਜੁੜ ਕੇ (ਰਿਸ਼ੀਆਂ ਨੇ) ਵੇਦ (ਆਦਿਕ ਧਰਮ ਪੁਸਤਕ) ਰਚੇ ।

Remembering the Lord, the Vedas were composed.

ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥

har simaran bhe sidh jatee dhaate ||

ਪ੍ਰਭੂ ਦੇ ਸਿਮਰਨ ਦੁਆਰਾ ਹੀ ਮਨੁੱਖ ਸਿੱਧ ਬਣ ਗਏ, ਜਤੀ ਬਣ ਗਏ, ਦਾਤੇ ਬਣ ਗਏ;

Remembering the Lord, we become Siddhas, celibates and givers.

ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥

har simaran neech chahu ku(n)T jaate ||

ਸਿਮਰਨ ਦੀ ਬਰਕਤਿ ਨਾਲ ਨੀਚ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਗਏ ।

Remembering the Lord, the lowly become known in all four directions.

ਹਰਿ ਸਿਮਰਨਿ ਧਾਰੀ ਸਭ ਧਰਨਾ ॥

har simaran dhaaree sabh dharanaa ||

ਪ੍ਰਭੂ ਦੇ ਸਿਮਰਨ ਨੇ ਸਾਰੀ ਧਰਤੀ ਨੂੰ ਆਸਰਾ ਦਿੱਤਾ ਹੋਇਆ ਹੈ;

For the remembrance of the Lord, the whole world was established.

ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥

simar simar har kaaran karanaa ||

ਜਗਤ ਦੇ ਕਰਤਾ ਪ੍ਰਭੂ ਨੂੰ ਸਦਾ ਸਿਮਰ ।

Remember, remember in meditation the Lord, the Creator, the Cause of causes.

ਹਰਿ ਸਿਮਰਨਿ ਕੀਓ ਸਗਲ ਅਕਾਰਾ ॥

har simaran keeo sagal akaaraa ||

ਪ੍ਰਭੂ ਨੇ ਸਿਮਰਨ ਵਾਸਤੇ ਸਾਰਾ ਜਗਤ ਬਣਾਇਆ ਹੈ;

For the remembrance of the Lord, He created the whole creation.

ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥

har simaran meh aap nira(n)kaaraa ||

ਜਿਥੇ ਸਿਮਰਨ ਹੈ ਓਥੇ ਨਿਰੰਕਾਰ ਆਪ ਵੱਸਦਾ ਹੈ ।

In the remembrance of the Lord, He Himself is Formless.

ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥

kar kirapaa jis aap bujhaiaa ||

ਮੇਹਰ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਕਰਨ ਦੀ) ਸਮਝ ਦੇਂਦਾ ਹੈ,

By His Grace, He Himself bestows understanding.

ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

naanak gurmukh har simaran tin paiaa ||8||1||

ਹੇ ਨਾਨਕ! ਉਸ ਮਨੁੱਖ ਨੇ ਗੁਰੂ ਦੁਆਰਾ ਸਿਮਰਨ (ਦੀ ਦਾਤ) ਪ੍ਰਾਪਤ ਕਰ ਲਈ ਹੈ ।੮।੧।

O Nanak, the Gurmukh attains the remembrance of the Lord. ||8||1||

ਸਲੋਕੁ ॥

salok ||

ਸਲੋਕ।

Shalok:

ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥

dheen dharadh dhukh bha(n)janaa ghaT ghaT naath anaath ||

ਦੀਨਾਂ ਦੇ ਦਰਦ ਤੇ ਦੁੱਖ ਨਾਸ ਕਰਨ ਵਾਲੇ ਹੇ ਪ੍ਰਭੂ! ਹੇ ਹਰੇਕ ਸਰੀਰ ਵਿਚ ਵਿਆਪਕ ਹਰੀ! ਹੇ ਅਨਾਥਾਂ ਦੇ ਨਾਥ!

O Destroyer of the pains and the suffering of the poor, O Master of each and every heart, O Masterless One:

ਸਰਣਿ ਤੁਮੑਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

saran tum(h)aaree aaio naanak ke prabh saath ||1||

ਹੇ ਪ੍ਰਭੂ! ਗੁਰੂ ਨਾਨਕ ਦਾ ਪੱਲਾ ਫੜ ਕੇ ਮੈਂ ਤੇਰੀ ਸਰਣ ਆਇਆ ਹਾਂ ।੨।

I have come seeking Your Sanctuary. O God, please be with Nanak! ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥

jeh maat pitaa sut meet na bhaiee ||

ਜਿਥੇ ਮਾਂ, ਪਿਉ, ਪੁੱਤਰ, ਮਿੱਤ੍ਰ, ਭਰਾ ਕੋਈ (ਸਾਥੀ) ਨਹੀਂ (ਬਣਦਾ),

Where there is no mother, father, children, friends or siblings

ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥

man uoohaa naam terai sa(n)g sahaiee ||

ਓਥੇ ਹੇ ਮਨ! (ਪ੍ਰਭੂ) ਦਾ ਨਾਮ ਤੇਰੇ ਨਾਲ ਸਹੈਤਾ ਕਰਨ ਵਾਲਾ (ਹੈ) ।

O my mind, there, only the Naam, the Name of the Lord, shall be with you as your help and support.

ਜਹ ਮਹਾ ਭਇਆਨ ਦੂਤ ਜਮ ਦਲੈ ॥

jeh mahaa bhiaan dhoot jam dhalai ||

ਜਿਥੇ ਵੱਡੇ ਡਰਾਉਣੇ ਜਮਦੂਤਾਂ ਦਾ ਦਲ ਹੈ,

Where the great and terrible Messenger of Death shall try to crush you,

ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥

teh keval naam sa(n)g terai chalai ||

ਓਥੇ ਤੇਰੇ ਨਾਲ ਸਿਰਫ਼ ਪ੍ਰਭੂ ਦਾ ਨਾਮ ਹੀ ਜਾਂਦਾ ਹੈ ।

there, only the Naam shall go along with you.

ਜਹ ਮੁਸਕਲ ਹੋਵੈ ਅਤਿ ਭਾਰੀ ॥

jeh musakal hovai at bhaaree ||

ਜਿਥੇ ਬੜੀ ਭਾਰੀ ਮੁਸ਼ਕਲ ਹੁੰਦੀ ਹੈ,

Where the obstacles are so very heavy,

ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥

har ko naam khin maeh udhaaree ||

(ਓਥੇ) ਪ੍ਰਭੂ ਦਾ ਨਾਮ ਅੱਖ ਦੇ ਫੋਰ ਵਿਚ ਬਚਾ ਲੈਂਦਾ ਹੈ ।

the Name of the Lord shall rescue you in an instant.

ਅਨਿਕ ਪੁਨਹਚਰਨ ਕਰਤ ਨਹੀ ਤਰੈ ॥

anik punahacharan karat nahee tarai ||

ਅਨੇਕਾਂ ਧਾਰਮਿਕ ਰਸਮਾਂ ਕਰ ਕੇ ਭੀ (ਮਨੁੱਖ ਪਾਪਾਂ ਤੋਂ) ਨਹੀਂ ਬਚਦਾ,

By performing countless religious rituals, you shall not be saved.

ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥

har ko naam koT paap paraharai ||

ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪਾਂ ਦਾ ਨਾਸ ਕਰ ਦੇਂਦਾ ਹੈ ।

The Name of the Lord washes off millions of sins.

ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥

gurmukh naam japahu man mere ||

(ਤਾਂ ਤੇ) ਹੇ ਮੇਰੇ ਮਨ! ਗੁਰੂ ਦੀ ਸਰਣ ਪੈ ਕੇ (ਪ੍ਰਭੂ ਦਾ) ਨਾਮ ਜਪ;

As Gurmukh, chant the Naam, O my mind.

ਨਾਨਕ ਪਾਵਹੁ ਸੂਖ ਘਨੇਰੇ ॥੧॥

naanak paavahu sookh ghanere ||1||

ਹੇ ਨਾਨਕ! (ਨਾਮ ਦੀ ਬਰਕਤਿ ਨਾਲ) ਬੜੇ ਸੁਖ ਪਾਵਹਿਂਗਾ ।੧।

O Nanak, you shall obtain countless joys. ||1||

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥

sagal sirasaT ko raajaa dhukheeaa ||

(ਮਨੁੱਖ) ਸਾਰੀ ਦੁਨੀਆ ਦਾ ਰਾਜਾ (ਹੋ ਕੇ ਭੀ) ਦੁਖੀ (ਰਹਿੰਦਾ ਹੈ)

The rulers of the all the world are unhappy;

ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥

har kaa naam japat hoi sukheeaa ||

ਪਰ ਪ੍ਰਭੂ ਦਾ ਨਾਮ ਜਪਿਆਂ ਸੁਖੀ (ਹੋ ਜਾਂਦਾ ਹੈ);

one who chants the Name of the Lord becomes happy.

ਲਾਖ ਕਰੋਰੀ ਬੰਧੁ ਨ ਪਰੈ ॥

laakh karoree ba(n)dh na parai ||

(ਕਿਉਂਕਿ) ਲੱਖਾਂ ਕਰੋੜਾਂ (ਰੁਪਏ) ਕਮਾ ਕੇ ਭੀ (ਮਾਇਆ ਦੀ ਤ੍ਰਿਹ ਵਿਚ) ਰੋਕ ਨਹੀਂ ਪੈਂਦੀ,

Acquiring hundreds of thousands and millions, your desires shall not be contained.

ਹਰਿ ਕਾ ਨਾਮੁ ਜਪਤ ਨਿਸਤਰੈ ॥

har kaa naam japat nisatarai ||

(ਏਸ ਮਾਇਆ-ਕਾਂਗ ਤੋਂ) ਪ੍ਰਭੂ ਦਾ ਨਾਮ ਜਪ ਕੇ ਮਨੁੱਖ ਪਾਰ ਲੰਘ ਜਾਂਦਾ ਹੈ;

Chanting the Name of the Lord, you shall find release.

ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥

anik maiaa ra(n)g tikh na bujhaavai ||

ਮਾਇਆ ਦੀਆਂ ਬੇ-ਅੰਤ ਮੌਜਾਂ ਹੁੰਦਿਆਂ ਭੀ (ਮਾਇਆ ਦੀ) ਤ੍ਰਿਹ ਨਹੀਂ ਬੁੱਝਦੀ,

By the countless pleasures of Maya, your thirst shall not be quenched.

ਹਰਿ ਕਾ ਨਾਮੁ ਜਪਤ ਆਘਾਵੈ ॥

har kaa naam japat aaghaavai ||

(ਪਰ) ਪ੍ਰਭੂ ਦਾ ਨਾਮ ਜਪਿਆਂ (ਮਨੁੱਖ ਮਾਇਆ ਵਲੋਂ) ਰੱਜ ਜਾਂਦਾ ਹੈ ।

Chanting the Name of the Lord, you shall be satisfied.

ਜਿਹ ਮਾਰਗਿ ਇਹੁ ਜਾਤ ਇਕੇਲਾ ॥

jeh maarag ih jaat ikelaa ||

ਜਿਹਨੀਂ ਰਾਹੀਂ ਇਹ ਜੀਵ ਇਕੱਲਾ ਜਾਂਦਾ ਹੈ, (ਭਾਵ, ਜ਼ਿੰਦਗੀ ਦੇ ਜਿਨ੍ਹਾਂ ਝੰਬੇਲਿਆਂ ਵਿਚ ਇਸ ਚਿੰਤਾਤੁਰ ਜੀਵ ਦੀ ਕੋਈ ਸਹੈਤਾ ਨਹੀਂ ਕਰ ਸਕਦਾ)

Upon that path where you must go all alone,

ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥

teh har naam sa(n)g hot suhelaa ||

ਓਥੇ ਪ੍ਰਭੂ ਦਾ ਨਾਮ ਇਸ ਦੇ ਨਾਲ ਸੁਖ ਦੇਣ ਵਾਲਾ ਹੁੰਦਾ ਹੈ ।

there, only the Lord's Name shall go with you to sustain you.

ਐਸਾ ਨਾਮੁ ਮਨ ਸਦਾ ਧਿਆਈਐ ॥

aaisaa naam man sadhaa dhiaaieeaai ||

(ਤਾਂ ਤੇ) ਹੇ ਮਨ! ਅਜੇਹਾ (ਸੁਹੇਲਾ) ਨਾਮ ਸਦਾ ਸਿਮਰੀਏ,

On such a Name, O my mind, meditate forever.

ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥

naanak gurmukh param gat paieeaai ||2||

ਹੇ ਨਾਨਕ! ਗੁਰੂ ਦੀ ਰਾਹੀਂ (ਨਾਮ ਜਪਿਆਂ) ਉੱਚਾ ਦਰਜਾ ਮਿਲਦਾ ਹੈ ।੨।

O Nanak, as Gurmukh, you shall obtain the state of supreme dignity. ||2||

ਛੂਟਤ ਨਹੀ ਕੋਟਿ ਲਖ ਬਾਹੀ ॥

chhooTat nahee koT lakh baahee ||

ਲੱਖਾਂ ਕਰੋੜਾਂ ਭਰਾਵਾਂ ਦੇ ਹੁੰਦਿਆਂ (ਮਨੁੱਖ ਜਿਸ ਦੀਨ ਅਵਸਥਾ ਤੋਂ) ਖ਼ਲਾਸੀ ਨਹੀਂ ਪਾ ਸਕਦਾ,

You shall not be saved by hundreds of thousands and millions of helping hands.

ਨਾਮੁ ਜਪਤ ਤਹ ਪਾਰਿ ਪਰਾਹੀ ॥

naam japat teh paar paraahee ||

ਓਥੋਂ (ਪ੍ਰਭੂ ਦਾ) ਨਾਮ ਜਪਿਆਂ (ਜੀਵ) ਪਾਰ ਲੰਘ ਜਾਂਦੇ ਹਨ ।

Chanting the Naam, you shall be lifted up and carried across.

ਅਨਿਕ ਬਿਘਨ ਜਹ ਆਇ ਸੰਘਾਰੈ ॥

anik bighan jeh aai sa(n)ghaarai ||

ਜਿਥੇ ਅਨੇਕਾਂ ਔਕੜਾਂ ਆ ਦਬਾਉਂਦੀਆਂ ਹਨ,

Where countless misfortunes threaten to destroy you,

ਹਰਿ ਕਾ ਨਾਮੁ ਤਤਕਾਲ ਉਧਾਰੈ ॥

har kaa naam tatakaal udhaarai ||

(ਓਥੇ) ਪ੍ਰਭੂ ਦਾ ਨਾਮ ਤੁਰਤ ਬਚਾ ਲੈਂਦਾ ਹੈ ।

the Name of the Lord shall rescue you in an instant.

ਅਨਿਕ ਜੋਨਿ ਜਨਮੈ ਮਰਿ ਜਾਮ ॥

anik jon janamai mar jaam ||

(ਜੀਵ) ਅਨੇਕਾਂ ਜੂਨਾਂ ਵਿਚ ਜੰਮਦਾ ਹੈ, ਮਰਦਾ ਹੈ (ਫਿਰ) ਜੰਮਦਾ ਹੈ (ਏਸੇ ਤਰ੍ਹਾਂ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ),

Through countless incarnations, you were born, then died and then born again.

ਨਾਮੁ ਜਪਤ ਪਾਵੈ ਬਿਸ੍ਰਾਮ ॥

naam japat paavai bisraam ||

ਨਾਮ ਜਪਿਆਂ (ਪ੍ਰਭੂ-ਚਰਨਾਂ ਵਿਚ) ਟਿਕ ਜਾਂਦਾ ਹੈ ।

Chanting the Name of the Lord, you shall come to rest in peace.

ਹਉ ਮੈਲਾ ਮਲੁ ਕਬਹੁ ਨ ਧੋਵੈ ॥

hau mailaa mal kabahu na dhovai ||

ਹਉਮੈ ਨਾਲ ਗੰਦਾ ਹੋਇਆ (ਜੀਵ) ਕਦੇ ਇਹ ਮੈਲ ਧੋਂਦਾ ਨਹੀਂ,

The ego is polluted by a filth which can never be washed off.

ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥

har kaa naam koT paap khovai ||

(ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪ ਨਾਸ ਕਰ ਦੇਂਦਾ ਹੈ ।

The Name of the Lord erases millions of sins.

ਐਸਾ ਨਾਮੁ ਜਪਹੁ ਮਨ ਰੰਗਿ ॥

aaisaa naam japahu man ra(n)g ||

ਹੇ ਮਨ! (ਪ੍ਰਭੂ ਦਾ) ਅਜੇਹਾ ਨਾਮ ਪਿਆਰ ਨਾਲ ਜਪ ।

Chant such a Name with love, O my mind.

ਨਾਨਕ ਪਾਈਐ ਸਾਧ ਕੈ ਸੰਗਿ ॥੩॥

naanak paieeaai saadh kai sa(n)g ||3||

ਹੇ ਨਾਨਕ! (ਪ੍ਰਭੂ ਦਾ ਨਾਮ) ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ ।੩।

O Nanak, it is obtained in the Company of the Holy. ||3||

ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥

jeh maarag ke gane jaeh na kosaa ||

ਜਿਸ (ਜ਼ਿੰਦਗੀ ਰੂਪੀ) ਪੈਂਡੇ ਦੇ ਕੋਹ ਗਿਣੇ ਨਹੀਂ ਜਾ ਸਕਦੇ,

On that path where the miles cannot be counted,

ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥

har kaa naam uoohaa sa(n)g tosaa ||

ਉਥੇ (ਭਾਵ, ਉਸ ਲੰਮੇ ਸਫ਼ਰ ਵਿਚ) ਪ੍ਰਭੂ ਦਾ ਨਾਮ (ਜੀਵ ਦੇ) ਨਾਲ (ਰਾਹ ਦੀ) ਰਾਸ-ਪੂੰਜੀ ਹੈ ।

there, the Name of the Lord shall be your sustenance.

ਜਿਹ ਪੈਡੈ ਮਹਾ ਅੰਧ ਗੁਬਾਰਾ ॥

jeh paiddai mahaa a(n)dh gubaaraa ||

ਜਿਸ (ਜ਼ਿੰਦਗੀ ਰੂਪ) ਰਾਹ ਵਿਚ (ਵਿਕਾਰਾਂ ਦਾ) ਬੜਾ ਘੁੱਪ ਹਨੇਰਾ ਹੈ,

On that journey of total, pitch-black darkness,

ਹਰਿ ਕਾ ਨਾਮੁ ਸੰਗਿ ਉਜੀਆਰਾ ॥

har kaa naam sa(n)g ujeeaaraa ||

(ਓਥੇ) ਪ੍ਰਭੂ ਦਾ ਨਾਮ (ਜੀਵ ਦੇ) ਨਾਲ ਚਾਨਣ ਹੈ ।

the Name of the Lord shall be the Light with you.

ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥

jahaa pa(n)th teraa ko na sin(j)aanoo ||

ਜਿਸ ਰਸਤੇ ਵਿਚ (ਹੇ ਜੀਵ!) ਤੇਰਾ ਕੋਈ (ਅਸਲੀ) ਮਰਹਮ ਨਹੀਂ ਹੈ,

On that journey where no one knows you,

ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥

har kaa naam teh naal pachhaanoo ||

ਓਥੇ ਪ੍ਰਭੂ ਦਾ ਨਾਮ ਤੇਰੇ ਨਾਲ (ਸੱਚਾ) ਸਾਥੀ ਹੈ ।

with the Name of the Lord, you shall be recognized.

ਜਹ ਮਹਾ ਭਇਆਨ ਤਪਤਿ ਬਹੁ ਘਾਮ ॥

jeh mahaa bhiaan tapat bahu ghaam ||

ਜਿਥੇ (ਜ਼ਿੰਦਗੀ ਦੇ ਸਫ਼ਰ ਵਿਚ) (ਵਿਕਾਰਾਂ ਦੀ) ਬੜੀ ਭਿਆਨਕ ਤਪਸ਼ ਤੇ ਗਰਮੀ ਹੈ,

Where there is awesome and terrible heat and blazing sunshine,

ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥

teh har ke naam kee tum uoopar chhaam ||

ਓਥੇ ਪ੍ਰਭੂ ਦਾ ਨਾਮ (ਹੇ ਜੀਵ!) ਤੇਰੇ ਉਤੇ ਛਾਂ ਹੈ ।

there, the Name of the Lord will give you shade.

ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥

jahaa tirakhaa man tujh aakarakhai ||

(ਹੇ ਜੀਵ!) ਜਿਥੇ (ਮਾਇਆ ਦੀ) ਤ੍ਰਿਹ ਤੈਨੂੰ (ਸਦਾ) ਖਿੱਚ ਪਾਉਂਦੀ ਹੈ,

Where thirst, O my mind, torments you to cry out,

ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥

teh naanak har har a(n)mrit barakhai ||4||

ਹੇ ਨਾਨਕ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ।੪।

there, O Nanak, the Ambrosial Name, Har, Har, shall rain down upon you. ||4||

ਭਗਤ ਜਨਾ ਕੀ ਬਰਤਨਿ ਨਾਮੁ ॥

bhagat janaa kee baratan naam ||

ਪ੍ਰਭੂ-ਨਾਮ ਭਗਤਾਂ ਦਾ ਹੱਥ-ਠੋਕਾ ਹੈ,

Unto the devotee, the Naam is an article of daily use.

ਸੰਤ ਜਨਾ ਕੈ ਮਨਿ ਬਿਸ੍ਰਾਮੁ ॥

sa(n)t janaa kai man bisraam ||

ਭਗਤਾਂ ਦੇ ਹੀ ਮਨ ਵਿਚ ਇਹ ਟਿਕਿਆ ਰਹਿੰਦਾ ਹੈ ।

The minds of the humble Saints are at peace.

ਹਰਿ ਕਾ ਨਾਮੁ ਦਾਸ ਕੀ ਓਟ ॥

har kaa naam dhaas kee oT ||

ਪ੍ਰਭੂ ਦਾ ਨਾਮ ਭਗਤਾਂ ਦਾ ਆਸਰਾ ਹੈ,

The Name of the Lord is the Support of His servants.

ਹਰਿ ਕੈ ਨਾਮਿ ਉਧਰੇ ਜਨ ਕੋਟਿ ॥

har kai naam udhare jan koT ||

ਪ੍ਰਭੂ-ਨਾਮ ਦੀ ਰਾਹੀਂ ਕਰੋੜਾਂ ਬੰਦੇ (ਵਿਕਾਰਾਂ ਤੋਂ) ਬਚ ਜਾਂਦੇ ਹਨ ।

By the Name of the Lord, millions have been saved.

ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥

har jas karat sa(n)t dhin raat ||

ਭਗਤ ਜਨ ਦਿਨ ਰਾਤ ਪ੍ਰਭੂ ਦੀ ਵਡਿਆਈ ਕਰਦੇ ਹਨ,

The Saints chant the Praises of the Lord, day and night.

ਹਰਿ ਹਰਿ ਅਉਖਧੁ ਸਾਧ ਕਮਾਤਿ ॥

har har aaukhadh saadh kamaat ||

ਪ੍ਰਭੂ-ਨਾਮ ਰੂਪੀ ਦਵਾਈ ਇਕੱਠੀ ਕਰਦੇ ਹਨ (ਜਿਸ ਨਾਲ ਹਉਮੈ ਰੋਗ ਦੂਰ ਹੁੰਦਾ ਹੈ) ।

Har, Har - the Lord's Name - the Holy use it as their healing medicine.

ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥

har jan kai har naam nidhaan ||

ਭਗਤਾਂ ਦੇ ਪਾਸ ਪ੍ਰਭੂ ਦਾ ਨਾਮ ਹੀ ਖ਼ਜ਼ਾਨਾ ਹੈ,

The Lord's Name is the treasure of the Lord's servant.

ਪਾਰਬ੍ਰਹਮਿ ਜਨ ਕੀਨੋ ਦਾਨ ॥

paarabraham jan keeno dhaan ||

ਪ੍ਰਭੂ ਨੇ ਨਾਮ ਦੀ ਬਖ਼ਸ਼ਸ਼ ਆਪਣੇ ਸੇਵਕਾਂ ਤੇ ਆਪ ਕੀਤੀ ਹੈ ।

The Supreme Lord God has blessed His humble servant with this gift.

ਮਨ ਤਨ ਰੰਗਿ ਰਤੇ ਰੰਗ ਏਕੈ ॥

man tan ra(n)g rate ra(n)g ekai ||

ਭਗਤ ਜਨ ਮਨੋਂ ਤਨੋਂ ਇਕ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ;

Mind and body are imbued with ecstasy in the Love of the One Lord.

ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥

naanak jan kai birat bibekai ||5||

ਹੇ ਨਾਨਕ! ਭਗਤਾਂ ਦੇ ਅੰਦਰ ਚੰਗੇ ਮੰਦੇ ਦੀ ਪਰਖ ਕਰਨ ਵਾਲਾ ਸੁਭਾਉ ਬਣ ਜਾਂਦਾ ਹੈ ।੫।

O Nanak, careful and discerning understanding is the way of the Lord's humble servant. ||5||

ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥

har kaa naam jan kau mukat jugat ||

ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ,

The Name of the Lord is the path of liberation for His humble servants.

ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥

har kai naam jan kau tirapat bhugat ||

(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ ਭਗਤ (ਮਾਇਆ ਦੇ) ਭੋਗਾਂ ਵਲੋਂ ਰੱਜ ਜਾਂਦਾ ਹੈ ।

With the food of the Name of the Lord, His servants are satisfied.

ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥

har kaa naam jan kaa roop ra(n)g ||

ਪ੍ਰਭੂ ਦਾ ਨਾਮ ਭਗਤ ਦਾ ਸੋਹਜ ਸੁਹਣੱਪ ਹੈ,

The Name of the Lord is the beauty and delight of His servants.

ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥

har naam japat kab parai na bha(n)g ||

ਪ੍ਰਭੂ ਦਾ ਨਾਮ ਜਪਦਿਆਂ (ਭਗਤ ਦੇ ਰਾਹ ਵਿਚ) ਕਦੇ (ਕੋਈ) ਅਟਕਾਉ ਨਹੀਂ ਪੈਂਦਾ ।

Chanting the Lord's Name, one is never blocked by obstacles.

ਹਰਿ ਕਾ ਨਾਮੁ ਜਨ ਕੀ ਵਡਿਆਈ ॥

har kaa naam jan kee vaddiaaiee ||

ਪ੍ਰਭੂ ਦਾ ਨਾਮ (ਹੀ) ਭਗਤ ਦੀ ਪਤ-ਇੱਜ਼ਤ ਹੈ,

The Name of the Lord is the glorious greatness of His servants.

ਹਰਿ ਕੈ ਨਾਮਿ ਜਨ ਸੋਭਾ ਪਾਈ ॥

har kai naam jan sobhaa paiee ||

(ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ (ਹੀ) ਭਗਤਾਂ ਨੇ (ਜਗਤ ਵਿਚ) ਨਾਮਣਾ ਪਾਇਆ ਹੈ ।

Through the Name of the Lord, His servants obtain honor.

ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥

har kaa naam jan kau bhog jog ||

(ਤਿਆਗੀ ਦਾ) ਜੋਗ (-ਸਾਧਨ) ਤੇ ਗ੍ਰਿਹਸਤੀ ਦਾ ਮਾਇਆ ਦਾ ਭੋਗ ਭਗਤ ਜਨ ਵਾਸਤੇ ਪ੍ਰਭੂ ਦਾ ਨਾਮ (ਹੀ) ਹੈ,

The Name of the Lord is the enjoyment and Yoga of His servants.

ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥

har naam japat kachh naeh biog ||

ਪ੍ਰਭੂ ਦਾ ਨਾਮ ਜਪਦਿਆਂ (ਉਸ ਨੂੰ) ਕੋਈ ਦੁੱਖ ਕਲੇਸ਼ ਨਹੀਂ ਹੁੰਦਾ ।

Chanting the Lord's Name, there is no separation from Him.

ਜਨੁ ਰਾਤਾ ਹਰਿ ਨਾਮ ਕੀ ਸੇਵਾ ॥

jan raataa har naam kee sevaa ||

(ਪ੍ਰਭੂ ਦਾ) ਭਗਤ (ਸਦਾ) ਪ੍ਰਭੂ ਦੇ ਨਾਮ ਦੀ ਸੇਵਾ (ਸਿਮਰਨ) ਵਿਚ ਮਸਤ ਰਹਿੰਦਾ ਹੈ;

His servants are imbued with the service of the Lord's Name.

ਨਾਨਕ ਪੂਜੈ ਹਰਿ ਹਰਿ ਦੇਵਾ ॥੬॥

naanak poojai har har dhevaa ||6||

ਹੇ ਨਾਨਕ! (ਭਗਤ ਸਦਾ) ਪ੍ਰਭੂ-ਦੇਵ ਨੂੰ ਪੂਜਦਾ ਹੈ ।੬।

O Nanak, worship the Lord, the Lord Divine, Har, Har. ||6||

ਹਰਿ ਹਰਿ ਜਨ ਕੈ ਮਾਲੁ ਖਜੀਨਾ ॥

har har jan kai maal khajeenaa ||

ਪ੍ਰਭੂ ਦਾ ਨਾਮ ਭਗਤ ਦੇ ਵਾਸਤੇ ਮਾਲ ਧਨ ਹੈ,

The Lord's Name, Har, Har, is the treasure of wealth of His servants.

ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥

har dhan jan kau aap prabh dheenaa ||

ਇਹ ਨਾਮ-ਰੂਪੀ ਧਨ ਪ੍ਰਭੂ ਨੇ ਆਪ ਆਪਣੇ ਭਗਤ ਨੂੰ ਦਿੱਤਾ ਹੈ ।

The treasure of the Lord has been bestowed on His servants by God Himself.

ਹਰਿ ਹਰਿ ਜਨ ਕੈ ਓਟ ਸਤਾਣੀ ॥

har har jan kai oT sataanee ||

ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) ਤਕੜਾ ਆਸਰਾ ਹੈ,

The Lord, Har, Har is the All-powerful Protection of His servants.

ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥

har prataap jan avar na jaanee ||

ਭਗਤਾਂ ਨੇ ਪ੍ਰਭੂ ਦੇ ਪ੍ਰਤਾਪ ਨਾਲ ਕਿਸੇ ਹੋਰ ਆਸਰੇ ਨੂੰ ਨਹੀਂ ਤੱਕਿਆ ।

His servants know no other than the Lord's Magnificence.

ਓਤਿ ਪੋਤਿ ਜਨ ਹਰਿ ਰਸਿ ਰਾਤੇ ॥

ot pot jan har ras raate ||

ਭਗਤ ਜਨ ਪ੍ਰਭੂ-ਨਾਮ-ਰਸ ਵਿਚ ਪੂਰੇ ਤੌਰ ਤੇ ਭਿੱਜੇ ਰਹਿੰਦੇ ਹਨ,

Through and through, His servants are imbued with the Lord's Love.

ਸੁੰਨ ਸਮਾਧਿ ਨਾਮ ਰਸ ਮਾਤੇ ॥

su(n)n samaadh naam ras maate ||

ਨਾਮ-ਰਸ ਦੇ ਮੱਤੇ ਹੋਏ (ਮਨ ਦਾ ਉਹ) ਟਿਕਾਉ (ਮਾਣਦੇ ਹਨ) ਜਿਥੇ ਕੋਈ ਫੁਰਨਾ ਨਹੀਂ ਹੁੰਦਾ ।

In deepest Samaadhi, they are intoxicated with the essence of the Naam.

ਆਠ ਪਹਰ ਜਨੁ ਹਰਿ ਹਰਿ ਜਪੈ ॥

aaTh pahar jan har har japai ||

(ਪ੍ਰਭੂ ਦਾ) ਭਗਤ ਅੱਠੇ ਪਹਰ ਪ੍ਰਭੂ ਨੂੰ ਜਪਦਾ ਹੈ,

Twenty-four hours a day, His servants chant Har, Har.

ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥

har kaa bhagat pragaT nahee chhapai ||

(ਜਗਤ ਵਿਚ) ਭਗਤ ਉੱਘਾ (ਹੋ ਜਾਂਦਾ ਹੈ) ਲੁਕਿਆ ਨਹੀਂ ਰਹਿੰਦਾ ।

The devotees of the Lord are known and respected; they do not hide in secrecy.

ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥

har kee bhagat mukat bahu kare ||

ਪ੍ਰਭੂ ਦੀ ਭਗਤੀ ਬੇਅੰਤ ਜੀਵਾਂ ਨੂੰ (ਵਿਕਾਰਾਂ ਤੋਂ) ਖ਼ਲਾਸੀ ਦਿਵਾਉਂਦੀ ਹੈ;

Through devotion to the Lord, many have been liberated.

ਨਾਨਕ ਜਨ ਸੰਗਿ ਕੇਤੇ ਤਰੇ ॥੭॥

naanak jan sa(n)g kete tare ||7||

ਹੇ ਨਾਨਕ! ਭਗਤ ਦੀ ਸੰਗਤਿ ਵਿਚ ਕਈ ਹੋਰ (ਭੀ) ਤਰ ਜਾਂਦੇ ਹਨ ।੭।

O Nanak, along with His servants, many others are saved. ||7||

ਪਾਰਜਾਤੁ ਇਹੁ ਹਰਿ ਕੋ ਨਾਮ ॥

paarajaat ih har ko naam ||

ਪ੍ਰਭੂ ਦਾ ਇਹ ਨਾਮ (ਹੀ) “ਪਾਰਜਾਤ” ਰੁੱਖ ਹੈ,

This Elysian Tree of miraculous powers is the Name of the Lord.

ਕਾਮਧੇਨ ਹਰਿ ਹਰਿ ਗੁਣ ਗਾਮ ॥

kaamadhen har har gun gaam ||

ਪ੍ਰਭੂ ਦੇ ਗੁਣ ਗਾਉਣੇ (ਹੀ ਇੱਛਾ-ਪੂਰਕ) “ਕਾਮਧੇਨ” ਹੈ ।

The Khaamadhayn, the cow of miraculous powers, is the singing of the Glory of the Lord's Name, Har, Har.

ਸਭ ਤੇ ਊਤਮ ਹਰਿ ਕੀ ਕਥਾ ॥

sabh te uootam har kee kathaa ||

ਪ੍ਰਭੂ ਦੀਆਂ (ਸਿਫ਼ਤਿ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ ,

Highest of all is the Lord's Speech.

ਨਾਮੁ ਸੁਨਤ ਦਰਦ ਦੁਖ ਲਥਾ ॥

naam sunat dharadh dhukh lathaa ||

(ਕਿਉਂਕਿ ਪ੍ਰਭੂ ਦਾ) ਨਾਮ ਸੁਣਿਆਂ ਸਾਰੇ ਦੁਖ ਦਰਦ ਲਹਿ ਜਾਂਦੇ ਹਨ ।

Hearing the Naam, pain and sorrow are removed.

ਨਾਮ ਕੀ ਮਹਿਮਾ ਸੰਤ ਰਿਦ ਵਸੈ ॥

naam kee mahimaa sa(n)t ridh vasai ||

(ਪ੍ਰਭੂ ਦੇ) ਨਾਮ ਦੀ ਵਡਿਆਈ ਸੰਤਾਂ ਦੇ ਹਿਰਦੇ ਵਿਚ ਵੱਸਦੀ ਹੈ ।

The Glory of the Naam abides in the hearts of His Saints.

ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥

sa(n)t prataap dhurat sabh nasai ||

ਸੰਤਾਂ ਦੇ ਪ੍ਰਤਾਪ ਨਾਲ ਸਾਰਾ ਪਾਪ ਦੂਰ ਹੋ ਜਾਂਦਾ ਹੈ ।

By the Saint's kind intervention, all guilt is dispelled.

ਸੰਤ ਕਾ ਸੰਗੁ ਵਡਭਾਗੀ ਪਾਈਐ ॥

sa(n)t kaa sa(n)g vaddabhaagee paieeaai ||

ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ ।

The Society of the Saints is obtained by great good fortune.

ਸੰਤ ਕੀ ਸੇਵਾ ਨਾਮੁ ਧਿਆਈਐ ॥

sa(n)t kee sevaa naam dhiaaieeaai ||

ਸੰਤਾਂ ਦੀ ਸੇਵਾ (ਕੀਤਿਆਂ) (ਪ੍ਰਭੂ ਦਾ) ਨਾਮ ਸਿਮਰੀਦਾ ਹੈ ।

Serving the Saint, one meditates on the Naam.

ਨਾਮ ਤੁਲਿ ਕਛੁ ਅਵਰੁ ਨ ਹੋਇ ॥

naam tul kachh avar na hoi ||

ਪ੍ਰਭੂ-ਨਾਮ ਦੇ ਬਰਾਬਰ ਹੋਰ ਕੋਈ (ਪਦਾਰਥ) ਨਹੀਂ,

There is nothing equal to the Naam.

ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

naanak gurmukh naam paavai jan koi ||8||2||

ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਮਨੁੱਖ ਨਾਮ (ਦੀ ਦਾਤਿ) ਲੱਭਦਾ ਹੈ ।੮।੨।

O Nanak, rare are those, who, as Gurmukh, obtain the Naam. ||8||2||

ਸਲੋਕੁ ॥

salok ||

ਸਲੋਕ।

Shalok:

ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥

bahu saasatr bahu simritee pekhe sarab ddaddol ||

ਬਹੁਤ ਸ਼ਾਸਤ੍ਰ ਤੇ ਬਹੁ ਸਿੰਮ੍ਰਿਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ;

The many Shaastras and the many Simritees - I have seen and searched through them all.

ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

poojas naahee har hare naanak naam amol ||1||

ਹੇ ਨਾਨਕ!ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੧।

They are not equal to Har, Haray - O Nanak, the Lord's Invaluable Name. ||1||

ਅਸਟਪਦੀ ॥

asaTapadhee ||

ਅਸ਼ਟਪਦੀ ਖ਼।

Ashtapadee:

ਜਾਪ ਤਾਪ ਗਿਆਨ ਸਭਿ ਧਿਆਨ ॥

jaap taap giaan sabh dhiaan ||

(ਜੇ ਕੋਈ) (ਵੇਦ-ਮੰਤ੍ਰਾਂ ਦੇ) ਜਾਪ ਕਰੇ, (ਸਰੀਰ ਨੂੰ ਧੂਣੀਆਂ ਨਾਲ) ਤਪਾਏ, (ਹੋਰ) ਕਈ ਗਿਆਨ (ਦੀਆਂ ਗੱਲਾਂ ਕਰੇ) ਤੇ (ਦੇਵਤਿਆਂ ਦੇ) ਧਿਆਨ ਧਰੇ,

Chanting, intense meditation, spiritual wisdom and all meditations;

ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥

khaT saasatr simirat vakhiaan ||

ਛੇ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਉਪਦੇਸ਼ ਕਰੇ;

the six schools of philosophy and sermons on the scriptures;

ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥

jog abhiaas karam dhram kiriaa ||

ਜੋਗ ਦੇ ਸਾਧਨ ਕਰੇ, ਕਰਮ ਕਾਂਡੀ ਧਰਮ ਦੀ ਕ੍ਰਿਆ ਕਰੇ,

the practice of Yoga and righteous conduct;

ਸਗਲ ਤਿਆਗਿ ਬਨ ਮਧੇ ਫਿਰਿਆ ॥

sagal tiaag ban madhe firiaa ||

ਸਾਰੇ (ਕੰਮ) ਛੱਡ ਕੇ ਜੰਗਲਾਂ ਵਿਚ ਭਉਂਦਾ ਫਿਰੇ;

the renunciation of everything and wandering around in the wilderness;

ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥

anik prakaar ke'ee bahu jatanaa ||

ਅਨੇਕਾਂ ਕਿਸਮਾਂ ਦੇ ਬੜੇ ਜਤਨ ਕਰੇ,

the performance of all sorts of works;

ਪੁੰਨ ਦਾਨ ਹੋਮੇ ਬਹੁ ਰਤਨਾ ॥

pu(n)n dhaan home bahu ratanaa ||

ਪੁੰਨਦਾਨ ਕਰੇ ਤੇ ਬਹੁਤ ਸਾਰਾ ਘਿਉ ਹਵਨ ਕਰੇ,

donations to charities and offerings of jewels to fire;

ਸਰੀਰੁ ਕਟਾਇ ਹੋਮੈ ਕਰਿ ਰਾਤੀ ॥

sareer kaTai homai kar raatee ||

ਆਪਣੇ ਸਰੀਰ ਨੂੰ ਰਤੀ ਰਤੀ ਕਰ ਕੇ ਕਟਾਵੇ ਤੇ ਅੱਗ ਵਿਚ ਸਾੜ ਦੇਵੇ,

cutting the body apart and making the pieces into ceremonial fire offerings;

ਵਰਤ ਨੇਮ ਕਰੈ ਬਹੁ ਭਾਤੀ ॥

varat nem karai bahu bhaatee ||

ਕਈ ਕਿਸਮਾਂ ਦੇ ਵਰਤਾਂ ਦੇ ਬੰਧੇਜ ਕਰੇ;

keeping fasts and making vows of all sorts

ਨਹੀ ਤੁਲਿ ਰਾਮ ਨਾਮ ਬੀਚਾਰ ॥

nahee tul raam naam beechaar ||

(ਪਰ ਇਹ ਸਾਰੇ ਹੀ) ਪ੍ਰਭੂ ਦੇ ਨਾਮ ਦੀ ਵਿਚਾਰ ਦੇ ਬਰਾਬਰ ਨਹੀਂ ਹਨ,

- none of these are equal to the contemplation of the Name of the Lord,

ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥

naanak gurmukh naam japeeaai ik baar ||1||

ਹੇ ਨਾਨਕ! ਇਹ ਨਾਮ ਇਕ ਵਾਰੀ (ਭੀ) ਗੁਰੂ ਦੇ ਸਨਮੁਖ ਹੋ ਕੇ ਜਪਿਆ ਜਾਏ ।੧।

O Nanak, if, as Gurmukh, one chants the Naam, even once. ||1||

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥

nau kha(n)dd pirathamee firai chir jeevai ||

(ਜੇ ਕੋਈ ਮਨੁੱਖ) ਸਾਰੀ ਧਰਤੀ ਤੇ ਫਿਰੇ, ਲੰਮੀ ਉਮਰ ਤਕ ਜੀਊਂਦਾ ਰਹੇ,

You may roam over the nine continents of the world and live a very long life;

ਮਹਾ ਉਦਾਸੁ ਤਪੀਸਰੁ ਥੀਵੈ ॥

mahaa udhaas tapeesar theevai ||

ਬਹੁਤ ਉਪਰਾਮ ਹੋ ਕੇ ਵੱਡਾ ਤਪੀ ਬਣ ਜਾਏ;

you may become a great ascetic and a master of disciplined meditation

ਅਗਨਿ ਮਾਹਿ ਹੋਮਤ ਪਰਾਨ ॥

agan maeh homat paraan ||

ਅੱਗ ਵਿਚ (ਆਪਣੀ) ਜਿੰਦ ਹਵਨ ਕਰ ਦੇਵੇ;

and burn yourself in fire;

ਕਨਿਕ ਅਸ੍ਵ ਹੈਵਰ ਭੂਮਿ ਦਾਨ ॥

kanik asavai haivar bhoom dhaan ||

ਸੋਨਾ, ਘੋੜੇ, ਵਧੀਆ ਘੋੜੇ ਤੇ ਜ਼ਿਮੀਂ ਦਾਨ ਕਰੇ;

you may give away gold, horses, elephants and land;

ਨਿਉਲੀ ਕਰਮ ਕਰੈ ਬਹੁ ਆਸਨ ॥

niaulee karam karai bahu aasan ||

ਨਿਉਲੀ ਕਰਮ ਤੇ ਹੋਰ ਬਹੁਤ ਸਾਰੇ (ਯੋਗ-) ਆਸਨ ਕਰੇ,

you may practice techniques of inner cleansing and all sorts of Yogic postures;

ਜੈਨ ਮਾਰਗ ਸੰਜਮ ਅਤਿ ਸਾਧਨ ॥

jain maarag sa(n)jam at saadhan ||

ਜੈਨੀਆਂ ਦੇ ਰਸਤੇ (ਚੱਲ ਕੇ) ਬੜੇ ਕਠਿਨ ਸਾਧਨ ਤੇ ਸੰਜਮ ਕਰੇ;

you may adopt the self-mortifying ways of the Jains and great spiritual disciplines;

ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥

nimakh nimakh kar sareer kaTaavai ||

ਸਰੀਰ ਨੂੰ ਰਤਾ ਰਤਾ ਕਰ ਕੇ ਕਟਾ ਦੇਵੇ,

piece by piece, you may cut your body apart;

ਤਉ ਭੀ ਹਉਮੈ ਮੈਲੁ ਨ ਜਾਵੈ ॥

tau bhee haumai mail na jaavai ||

ਤਾਂ ਭੀ (ਮਨ ਦੀ) ਹਉਮੈ ਦੀ ਮੈਲ ਦੂਰ ਨਹੀਂ ਹੁੰਦੀ ।

but even so, the filth of your ego shall not depart.

ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥

har ke naam samasar kachh naeh ||

(ਅਜੇਹਾ) ਕੋਈ (ਉੱਦਮ) ਪ੍ਰਭੂ ਦੇ ਨਾਮ ਦੇ ਬਰਾਬਰ ਨਹੀਂ ਹੈ;

There is nothing equal to the Name of the Lord.

ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥

naanak gurmukh naam japat gat paeh ||2||

ਹੇ ਨਾਨਕ! ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ ਉਹ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ ।੨।

O Nanak, as Gurmukh, chant the Naam, and obtain salvation. ||2||

ਮਨ ਕਾਮਨਾ ਤੀਰਥ ਦੇਹ ਛੁਟੈ ॥

man kaamanaa teerath dheh chhuTai ||

(ਕਈ ਪ੍ਰਾਣੀਆਂ ਦੇ) ਮਨ ਦੀ ਇੱਛਾ (ਹੁੰਦੀ ਹੈ ਕਿ) ਤੀਰਥਾਂ ਤੇ (ਜਾ ਕੇ) ਸਰੀਰਕ ਚੋਲਾ ਛੱਡਿਆ ਜਾਏ,

With your mind filled with desire, you may give up your body at a sacred shrine of pilgrimage;

ਗਰਬੁ ਗੁਮਾਨੁ ਨ ਮਨ ਤੇ ਹੁਟੈ ॥

garab gumaan na man te huTai ||

(ਪਰ ਇਸ ਤਰ੍ਹਾਂ ਭੀ) ਹਉਮੈ ਅਹੰਕਾਰ ਮਨ ਵਿਚੋਂ ਘਟਦਾ ਨਹੀਂ ।

but even so, egotistical pride shall not be removed from your mind.

ਸੋਚ ਕਰੈ ਦਿਨਸੁ ਅਰੁ ਰਾਤਿ ॥

soch karai dhinas ar raat ||

(ਮਨੁੱਖ) ਦਿਨ ਤੇ ਰਾਤ (ਭਾਵ, ਸਦਾ) (ਤੀਰਥਾਂ ਤੇ) ਇਸ਼ਨਾਨ ਕਰੇ,

You may practice cleansing day and night,

ਮਨ ਕੀ ਮੈਲੁ ਨ ਤਨ ਤੇ ਜਾਤਿ ॥

man kee mail na tan te jaat ||

(ਫੇਰ ਭੀ) ਮਨ ਦੀ ਮੈਲ ਸਰੀਰ ਧੋਤਿਆਂ ਨਹੀਂ ਜਾਂਦੀ ।

but the filth of your mind shall not leave your body.

ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥

eis dhehee kau bahu saadhanaa karai ||

(ਜੇ) ਇਸ ਸਰੀਰ ਨੂੰ (ਸਾਧਨ ਦੀ ਖ਼ਾਤਰ) ਕਈ ਜਤਨ ਭੀ ਕਰੇ,

You may subject your body to all sorts of disciplines,

ਮਨ ਤੇ ਕਬਹੂ ਨ ਬਿਖਿਆ ਟਰੈ ॥

man te kabahoo na bikhiaa Tarai ||

(ਤਾਂ ਭੀ) ਕਦੇ ਮਨ ਤੋਂ ਮਾਇਆ (ਦਾ ਪ੍ਰਭਾਵ) ਨਹੀਂ ਟਲਦਾ ।

but your mind will never be rid of its corruption.

ਜਲਿ ਧੋਵੈ ਬਹੁ ਦੇਹ ਅਨੀਤਿ ॥

jal dhovai bahu dheh aneet ||

(ਜੇ) ਇਸ ਨਾਸਵੰਤ ਸਰੀਰ ਨੂੰ ਕਈ ਵਾਰ ਪਾਣੀ ਨਾਲ ਭੀ ਧੋਵੇ ,

You may wash this transitory body with loads of water,

ਸੁਧ ਕਹਾ ਹੋਇ ਕਾਚੀ ਭੀਤਿ ॥

sudh kahaa hoi kaachee bheet ||

(ਤਾਂ ਭੀ ਇਹ ਸਰੀਰ ਰੂਪੀ) ਕੱਚੀ ਕੰਧ ਕਿਥੇ ਪਵਿਤ੍ਰ ਹੋ ਸਕਦੀ ਹੈ?

but how can a wall of mud be washed clean?

ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥

man har ke naam kee mahimaa uooch ||

ਹੇ ਮਨ! ਪ੍ਰਭੂ ਦੇ ਨਾਮ ਦੀ ਵਡਿਆਈ ਬਹੁਤ ਵੱਡੀ ਹੈ ।

O my mind, the Glorious Praise of the Name of the Lord is the highest;

ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

naanak naam udhare patit bahu mooch ||3||

ਹੇ ਨਾਨਕ! ਨਾਮ ਦੀ ਬਰਕਤਿ ਨਾਲ ਅਣਗਿਣਤ ਮੰਦ-ਕਰਮੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ ।੩।

O Nanak, the Naam has saved so many of the worst sinners. ||3||

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥

bahut siaanap jam kaa bhau biaapai ||

(ਜੀਵ ਦੀ) ਬਹੁਤੀ ਚਤੁਰਾਈ (ਦੇ ਕਾਰਣ) ਜਮਾਂ ਦਾ ਡਰ (ਜੀਵ ਨੂੰ) ਆ ਦਬਾਂਦਾ ਹੈ ।

Even with great cleverness, the fear of death clings to you.

ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥

anik jatan kar tirasan naa dhraapai ||

(ਕਿਉਂਕਿ ਚਤੁਰਾਈ ਦੇ) ਅਨੇਕਾਂ ਜਤਨ ਕੀਤਿਆਂ (ਮਾਇਆ ਦੀ) ਤ੍ਰਿਹ ਨਹੀਂ ਮੁੱਕਦੀ ।

You try all sorts of things, but your thirst is still not satisfied.

ਭੇਖ ਅਨੇਕ ਅਗਨਿ ਨਹੀ ਬੁਝੈ ॥

bhekh anek agan nahee bujhai ||

ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ,

Wearing various religious robes, the fire is not extinguished.

ਕੋਟਿ ਉਪਾਵ ਦਰਗਹ ਨਹੀ ਸਿਝੈ ॥

koT upaav dharageh nahee sijhai ||

(ਇਹੋ ਜਿਹੇ) ਕੋ੍ਰੜਾਂ ਤਰੀਕੇ (ਵਰਤਿਆਂ ਭੀ ਪ੍ਰਭੂ ਦੀ) ਦਰਗਾਹ ਵਿਚ ਸੁਰਖ਼ਰੂ ਨਹੀਂ ਹੋਈਦਾ ।

Even making millions of efforts, you shall not be accepted in the Court of the Lord.

ਛੂਟਸਿ ਨਾਹੀ ਊਭ ਪਇਆਲਿ ॥

chhooTas naahee uoobh piaal ||

ਇਹਨਾਂ ਜਤਨਾਂ ਨਾਲ) ਜੀਵ ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਤਾਲ ਵਿਚ ਲੁਕ ਜਾਏ (ਮਾਇਆ ਤੋਂ) ਬਚ ਨਹੀਂ ਸਕਦਾ,

You cannot escape to the heavens, or to the nether regions,

ਮੋਹਿ ਬਿਆਪਹਿ ਮਾਇਆ ਜਾਲਿ ॥

moh biaapeh maiaa jaal ||

(ਸਗੋਂ) ਜੀਵ ਮਾਇਆ ਦੇ ਜਾਲ ਵਿਚ ਤੇ ਮੋਹ ਵਿਚ ਫਸਦੇ ਹਨ ।

if you are entangled in emotional attachment and the net of Maya.

ਅਵਰ ਕਰਤੂਤਿ ਸਗਲੀ ਜਮੁ ਡਾਨੈ ॥

avar karatoot sagalee jam ddaanai ||

(ਨਾਮ ਤੋਂ ਬਿਨਾ) ਹੋਰ ਸਾਰੀਆਂ ਕਰਤੂਤਾਂ ਨੂੰ ਜਮਰਾਜ ਡੰਨ ਲਾਂਦਾ ਹੈ,

All other efforts are punished by the Messenger of Death,

ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥

govi(n)dh bhajan bin til nahee maanai ||

ਪ੍ਰਭੂ ਦੇ ਭਜਨ ਤੋਂ ਬਿਨਾਂ ਰਤਾ ਭੀ ਨਹੀਂ ਪਤੀਜਦਾ ।

which accepts nothing at all, except meditation on the Lord of the Universe.

ਹਰਿ ਕਾ ਨਾਮੁ ਜਪਤ ਦੁਖੁ ਜਾਇ ॥

har kaa naam japat dhukh jai ||

ਉਸ ਦਾ ਦੁੱਖ ਪ੍ਰਭੂ ਦਾ ਨਾਮ ਜਪਦਿਆਂ ਦੂਰ ਹੋ ਜਾਂਦਾ ਹੈ ।

Chanting the Name of the Lord, sorrow is dispelled.

ਨਾਨਕ ਬੋਲੈ ਸਹਜਿ ਸੁਭਾਇ ॥੪॥

naanak bolai sahaj subhai ||4||

ਹੇ ਨਾਨਕ! (ਜੋ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ (ਹਰਿ-ਨਾਮ) ਉਚਾਰਦਾ ਹੈ।੪।

O Nanak, chant it with intuitive ease. ||4||

ਚਾਰਿ ਪਦਾਰਥ ਜੇ ਕੋ ਮਾਗੈ ॥

chaar padhaarath je ko maagai ||

ਜੇ ਕੋਈ ਮਨੁੱਖ (ਧਰਮ, ਅਰਥ, ਕਾਮ, ਮੋਖ) ਚਾਰ ਪਦਾਰਥਾਂ ਦਾ ਲੋੜਵੰਦ ਹੋਵੇ,

One who prays for the four cardinal blessings

ਸਾਧ ਜਨਾ ਕੀ ਸੇਵਾ ਲਾਗੈ ॥

saadh janaa kee sevaa laagai ||

(ਤਾਂ ਉਸ ਨੂੰ ਚਾਹੀਦਾ ਹੈ ਕਿ) ਗੁਰਮੁਖਾਂ ਦੀ ਸੇਵਾ ਵਿਚ ਲੱਗੇ ।

should commit himself to the service of the Saints.

ਜੇ ਕੋ ਆਪੁਨਾ ਦੂਖੁ ਮਿਟਾਵੈ ॥

je ko aapunaa dhookh miTaavai ||

ਜੇ ਕੋਈ ਮਨੁੱਖ ਆਪਣਾ ਦੁੱਖ ਮਿਟਾਣਾ ਚਾਹੇ।

If you wish to erase your sorrows,

ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥

har har naam ridhai sadh gaavai ||

ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਸਿਮਰੇ ।

sing the Name of the Lord, Har, Har, within your heart.

ਜੇ ਕੋ ਅਪੁਨੀ ਸੋਭਾ ਲੋਰੈ ॥

je ko apunee sobhaa lorai ||

ਜੇ ਕੋਈ ਮਨੁੱਖ ਆਪਣੀ ਸੋਭਾ ਚਾਹੁੰਦਾ ਹੋਵੇ ,

If you long for honor for yourself,

ਸਾਧਸੰਗਿ ਇਹ ਹਉਮੈ ਛੋਰੈ ॥

saadhasa(n)g ieh haumai chhorai ||

ਤਾਂ ਸਤਸੰਗ ਵਿਚ (ਰਹਿ ਕੇ) ਇਸ ਹਉਮੈ ਦਾ ਤਿਆਗ ਕਰੇ ।

then renounce your ego in the Saadh Sangat, the Company of the Holy.

ਜੇ ਕੋ ਜਨਮ ਮਰਣ ਤੇ ਡਰੈ ॥

je ko janam maran te ddarai ||

ਜੇ ਕੋਈ ਮਨੁੱਖ ਜਨਮ ਮਰਨ (ਦੇ ਗੇੜ) ਤੋਂ ਡਰਦਾ ਹੋਵੇ,

If you fear the cycle of birth and death,

ਸਾਧ ਜਨਾ ਕੀ ਸਰਨੀ ਪਰੈ ॥

saadh janaa kee saranee parai ||

ਤਾਂ ਉਹ ਸੰਤਾਂ ਦੀ ਚਰਨੀਂ ਲੱਗੇ ।

then seek the Sanctuary of the Holy.

ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥

jis jan kau prabh dharas piaasaa ||

ਜਿਸ ਮਨੁੱਖ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਹੈ,

Those who thirst for the Blessed Vision of God's Darshan

ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

naanak taa kai bal bal jaasaa ||5||

ਹੇ ਨਾਨਕ! ਮੈਂ ਉਸ ਤੋਂ ਸਦਾ ਸਦਕੇ ਜਾਵਾਂ ।੫।

- Nanak is a sacrifice, a sacrifice to them. ||5||

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥

sagal purakh meh purakh pradhaan ||

(ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ ।

Among all persons, the supreme person is the one

ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥

saadhasa(n)g jaa kaa miTai abhimaan ||

ਸੰਗਤ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ,

who gives up his egotistical pride in the Company of the Holy.

ਆਪਸ ਕਉ ਜੋ ਜਾਣੈ ਨੀਚਾ ॥

aapas kau jo jaanai neechaa ||

ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ,

One who sees himself as lowly,

ਸੋਊ ਗਨੀਐ ਸਭ ਤੇ ਊਚਾ ॥

souoo ganeeaai sabh te uoochaa ||

ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ ।

shall be accounted as the highest of all.

ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥

jaa kaa man hoi sagal kee reenaa ||

ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ ।

One whose mind is the dust of all,

ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥

har har naam tin ghaT ghaT cheenaa ||

ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ ।

recognizes the Name of the Lord, Har, Har, in each and every heart.

ਮਨ ਅਪੁਨੇ ਤੇ ਬੁਰਾ ਮਿਟਾਨਾ ॥

man apune te buraa miTaanaa ||

ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ,

One who eradicates cruelty from within his own mind,

ਪੇਖੈ ਸਗਲ ਸ੍ਰਿਸਟਿ ਸਾਜਨਾ ॥

pekhai sagal sirasaT saajanaa ||

ਉਹ ਸਾਰੀ ਸ੍ਰਿਸ਼ਟੀ (ਦੇ ਜੀਵਾਂ ਨੂੰ ਆਪਣਾ) ਮਿਤ੍ਰ ਵੇਖਦਾ ਹੈ ।

looks upon all the world as his friend.

ਸੂਖ ਦੂਖ ਜਨ ਸਮ ਦ੍ਰਿਸਟੇਤਾ ॥

sookh dhookh jan sam dhirasaTetaa ||

(ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ,

One who looks upon pleasure and pain as one and the same,

ਨਾਨਕ ਪਾਪ ਪੁੰਨ ਨਹੀ ਲੇਪਾ ॥੬॥

naanak paap pu(n)n nahee lepaa ||6||

ਹੇ ਨਾਨਕ! (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ ॥੬॥

O Nanak, is not affected by sin or virtue. ||6||

ਨਿਰਧਨ ਕਉ ਧਨੁ ਤੇਰੋ ਨਾਉ ॥

niradhan kau dhan tero naau ||

ਹੇ ਪ੍ਰਭੂ) ਕੰਗਾਲ ਵਾਸਤੇ ਤੇਰਾ ਨਾਮ ਹੀ ਧਨ ਹੈ,

To the poor, Your Name is wealth.

ਨਿਥਾਵੇ ਕਉ ਨਾਉ ਤੇਰਾ ਥਾਉ ॥

nithaave kau naau teraa thaau ||

ਨਿਆਸਰੇ ਨੂੰ ਤੇਰਾ ਆਸਰਾ ਹੈ ।

To the homeless, Your Name is home.

ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥

nimaane kau prabh tero maan ||

ਨਿਮਾਣੇ ਵਾਸਤੇ ਤੇਰਾ (ਨਾਮ), ਹੇ ਪ੍ਰਭੂ! ਆਦਰ ਮਾਣ ਹੈ,

To the dishonored, You, O God, are honor.

ਸਗਲ ਘਟਾ ਕਉ ਦੇਵਹੁ ਦਾਨੁ ॥

sagal ghaTaa kau dhevahu dhaan ||

ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਂਦਾ ਹੈਂ ।

To all, You are the Giver of gifts.

ਕਰਨ ਕਰਾਵਨਹਾਰ ਸੁਆਮੀ ॥

karan karaavanahaar suaamee ||

ਤੂੰ ਆਪ ਹੀ ਸਭ ਕੁਝ ਕਰਦਾ ਹੈਂ, ਤੇ, ਆਪ ਹੀ ਕਰਾਉਂਦਾ ਹੈਂ ।

O Creator Lord, Cause of causes, O Lord and Master,

ਸਗਲ ਘਟਾ ਕੇ ਅੰਤਰਜਾਮੀ ॥

sagal ghaTaa ke a(n)tarajaamee ||

ਹੇ ਸੁਆਮੀ! ਹੇ ਸਾਰੇ ਪ੍ਰਾਣੀਆਂ ਦੇ ਦਿਲ ਦੀ ਜਾਣਨ ਵਾਲੇ!

Inner-knower, Searcher of all hearts:

ਅਪਨੀ ਗਤਿ ਮਿਤਿ ਜਾਨਹੁ ਆਪੇ ॥

apanee gat mit jaanahu aape ||

ਹੇ ਪ੍ਰਭੂ! ਤੂੰ ਆਪਣੀ ਹਾਲਤ ਤੇ ਆਪਣੀ (ਵਡਿਆਈ ਦੀ) ਮਰਯਾਦਾ ਆਪ ਹੀ ਜਾਣਦਾ ਹੈਂ;

You alone know Your own condition and state.

ਆਪਨ ਸੰਗਿ ਆਪਿ ਪ੍ਰਭ ਰਾਤੇ ॥

aapan sa(n)g aap prabh raate ||

ਤੂੰ ਆਪਣੇ ਆਪ ਵਿਚ ਆਪ ਹੀ ਮਗਨ ਹੈਂ ।

You Yourself, God, are imbued with Yourself.

ਤੁਮੑਰੀ ਉਸਤਤਿ ਤੁਮ ਤੇ ਹੋਇ ॥

tum(h)ree usatat tum te hoi ||

(ਆਖ, ਕਿ, ਹੇ ਪ੍ਰਭੂ!) ਤੇਰੀ ਵਡਿਆਈ ਤੈਥੋਂ ਹੀ (ਬਿਆਨ) ਹੋ ਸਕਦੀ ਹੈ,

You alone can celebrate Your Praises.

ਨਾਨਕ ਅਵਰੁ ਨ ਜਾਨਸਿ ਕੋਇ ॥੭॥

naanak avar na jaanas koi ||7||

ਹੇ ਨਾਨਕ! ਕੋਈ ਹੋਰ ਤੇਰੀ ਵਡਿਆਈ ਨਹੀਂ ਜਾਣਦਾ ।੭।

O Nanak, no one else knows. ||7||

ਸਰਬ ਧਰਮ ਮਹਿ ਸ੍ਰੇਸਟ ਧਰਮੁ ॥

sarab dharam meh sresaT dharam ||

ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ ।

Of all religions, the best religion

ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥

har ko naam jap niramal karam ||

(ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)

is to chant the Name of the Lord and maintain pure conduct.

ਸਗਲ ਕ੍ਰਿਆ ਮਹਿ ਊਤਮ ਕਿਰਿਆ ॥

sagal kiraa meh uootam kiriaa ||

ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ ।

Of all religious rituals, the most sublime ritual

ਸਾਧਸੰਗਿ ਦੁਰਮਤਿ ਮਲੁ ਹਿਰਿਆ ॥

saadhasa(n)g dhuramat mal hiriaa ||

ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ,

is to erase the filth of the dirty mind in the Company of the Holy.

ਸਗਲ ਉਦਮ ਮਹਿ ਉਦਮੁ ਭਲਾ ॥

sagal udham meh udham bhalaa ||

ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ ।

Of all efforts, the best effort

ਹਰਿ ਕਾ ਨਾਮੁ ਜਪਹੁ ਜੀਅ ਸਦਾ ॥

har kaa naam japahu jeea sadhaa ||

ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ।

is to chant the Name of the Lord in the heart, forever.

ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥

sagal baanee meh a(n)mirat baanee ||

ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ ।

Of all speech, the most ambrosial speech

ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥

har ko jas sun rasan bakhaanee ||

ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ,

is to hear the Lord's Praise and chant it with the tongue.

ਸਗਲ ਥਾਨ ਤੇ ਓਹੁ ਊਤਮ ਥਾਨੁ ॥

sagal thaan te oh uootam thaan ||

ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ ।

Of all places, the most sublime place,

ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥

naanak jeh ghaT vasai har naam ||8||3||

ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ।੮।੩।

O Nanak, is that heart in which the Name of the Lord abides. ||8||3||

ਸਲੋਕੁ ॥

salok ||

ਸਲੋਕ।

Shalok:

ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥

niraguneeaar iaaniaa so prabh sadhaa samaal ||

ਹੇ ਅੰਞਾਣ! ਹੇ ਗੁਣ-ਹੀਨ (ਮਨੁੱਖ)! ਉਸ ਮਾਲਕ ਨੂੰ ਸਦਾ ਯਾਦ ਕਰ ।

You worthless, ignorant fool - dwell upon God forever.

ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥

jin keeaa tis cheet rakh naanak nibahee naal ||1||

ਹੇ ਨਾਨਕ! ਜਿਸ ਨੇ ਤੈਨੂੰ ਪੈਦਾ ਕੀਤਾ ਹੈ, ਉਸ ਨੂੰ ਚਿੱਤ ਵਿਚ (ਪੋ੍ਰ) ਰੱਖ, ਉਹੀ (ਤੇਰੇ) ਨਾਲ ਸਾਥ ਨਿਬਾਹੇਗਾ ।੧।

Cherish in your consciousness the One who created you; O Nanak, He alone shall go along with you. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਰਮਈਆ ਕੇ ਗੁਨ ਚੇਤਿ ਪਰਾਨੀ ॥

ramieeaa ke gun chet paraanee ||

ਹੇ ਜੀਵ! ਸੋਹਣੇ ਰਾਮ ਦੇ ਗੁਣ ਯਾਦ ਕਰ,

Think of the Glory of the All-pervading Lord, O mortal;

ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥

kavan mool te kavan dhirasaTaanee ||

(ਵੇਖ) ਕਿਸ ਮੁੱਢ ਤੋਂ (ਤੈਨੂੰ) ਕੇਹਾ (ਸੋਹਣਾ ਬਣਾ ਕੇ ਉਸ ਨੇ) ਵਿਖਾਇਆ ਹੈ ।

what is your origin, and what is your appearance?

ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥

jin too(n) saaj savaar seegaariaa ||

ਜਿਸ ਪ੍ਰਭੂ ਨੇ ਤੈਨੂੰ ਬਣਾ ਸਵਾਰ ਕੇ ਸੋਹਣਾ ਕੀਤਾ ਹੈ,

He who fashioned, adorned and decorated you

ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥

garabh agan meh jineh ubaariaa ||

ਜਿਸ ਨੇ ਤੈਨੂੰ ਪੇਟ ਦੀ ਅੱਗ ਵਿਚ (ਭੀ) ਬਚਾਇਆ;

in the fire of the womb, He preserved you.

ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥

baar bivasathaa tujheh piaarai dhoodh ||

ਜੋ ਬਾਲ ਉਮਰ ਵਿਚ ਤੈਨੂੰ ਦੁੱਧ ਪਿਆਲਦਾ ਹੈ,

In your infancy, He gave you milk to drink.

ਭਰਿ ਜੋਬਨ ਭੋਜਨ ਸੁਖ ਸੂਧ ॥

bhar joban bhojan sukh soodh ||

ਭਰ-ਜੁਆਨੀ ਵਿਚ ਭੋਜਨ ਤੇ ਸੁਖਾਂ ਦੀ ਸੂਝ (ਦੇਂਦਾ ਹੈ);

In the flower of your youth, He gave you food, pleasure and understanding.

ਬਿਰਧਿ ਭਇਆ ਊਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥

biradh bhiaa uoopar saak sain || mukh apiaau baiTh kau dhain ||

(ਜਦੋਂ ਤੂੰ) ਬੁੱਢਾ ਹੋ ਜਾਂਦਾ ਹੈਂ (ਤਾਂ) ਸੇਵਾ ਕਰਨ ਨੂੰ ਸਾਕ-ਸੱਜਣ (ਤਿਆਰ ਕਰ ਦੇਂਦਾ ਹੈਂ) ।ਜੋ ਬੈਠੇ ਹੋਏ ਨੂੰ ਮੂੰਹ ਵਿਚ ਚੰਗੇ ਭੋਜਨ ਦੇਂਦੇ ਹਨ, (ਉਸ ਪ੍ਰਭੂ ਨੂੰ ਚੇਤੇ ਕਰ) ।

As you grow old, family and friends are there to feed you as you rest.

ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥

eih niragun gun kachhoo na boojhai ||

ਇਹ ਗੁਣ-ਹੀਣ ਜੀਵ (ਤੇਰਾ) ਕੋਈ ਉਪਕਾਰ ਨਹੀਂ ਸਮਝਦਾ,

This worthless person has not appreciated in the least, all the good deeds done for him.

ਬਖਸਿ ਲੇਹੁ ਤਉ ਨਾਨਕ ਸੀਝੈ ॥੧॥

bakhas leh tau naanak seejhai ||1||

ਹੇ ਨਾਨਕ! (ਜੇ) ਤੂੰ ਆਪਿ ਮੇਹਰ ਕਰੇਂ, ਤਾਂ (ਇਹ ਜਨਮ-ਮਨੋਰਥ ਵਿਚ) ਸਫਲ ਹੋਵੇ ।੧।

If you bless him with forgiveness, O Nanak, only then will he be saved. ||1||

ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥

jeh prasaadh dhar uoopar sukh baseh ||

ਹੇ ਜੀਵ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਧਰਤੀ ਉਤੇ ਸੁਖੀ ਵੱਸਦਾ ਹੈਂ,

By His Grace, you abide in comfort upon the earth.

ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥

sut bhraat meet banitaa sa(n)g haseh ||

ਪੁਤ੍ਰ ਭਰਾ ਮਿਤ੍ਰ ਇਸਤ੍ਰੀ ਨਾਲ ਹੱਸਦਾ ਹੈਂ;

With your children, siblings, friends and spouse, you laugh.

ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥

jeh prasaadh peeveh seetal jalaa ||

ਜਿਸ ਦੀ ਮੇਹਰ ਨਾਲ ਤੂੰ ਠੰਢਾ ਪਾਣੀ ਪੀਂਦਾ ਹੈਂ,

By His Grace, you drink in cool water.

ਸੁਖਦਾਈ ਪਵਨੁ ਪਾਵਕੁ ਅਮੁਲਾ ॥

sukhadhaiee pavan paavak amulaa ||

ਸੁਖ ਦੇਣ ਵਾਲੀ ਹਵਾ ਤੇ ਅਮੋਲਕ ਅੱਗ (ਵਰਤਦਾ ਹੈਂ);

You have peaceful breezes and priceless fire.

ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥

jeh prasaadh bhogeh sabh rasaa ||

ਜਿਸ ਦੀ ਕਿਰਪਾ ਨਾਲ ਸਾਰੇ ਰਸ ਭੋਗਦਾ ਹੈਂ,

By His Grace, you enjoy all sorts of pleasures.

ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥

sagal samagree sa(n)g saath basaa ||

ਸਾਰੇ ਪਦਾਰਥਾਂ ਦੇ ਨਾਲ ਤੂੰ ਰਹਿੰਦਾ ਹੈਂ (ਭਾਵ, ਸਾਰੇ ਪਦਾਰਥ ਵਰਤਣ ਲਈ ਤੈਨੂੰ ਮਿਲਦੇ ਹਨ);

You are provided with all the necessities of life.

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥

dheene hasat paav karan netr rasanaa ||

(ਜਿਸ ਨੇ) ਤੈਨੂੰ ਹੱਥ ਪੈਰ ਕੰਨ ਅੱਖਾਂ ਜੀਭ ਦਿੱਤੇ ਹਨ,

He gave you hands, feet, ears, eyes and tongue,

ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥

tiseh tiaag avar sa(n)g rachanaa ||

ਉਸ (ਪ੍ਰਭੂ) ਨੂੰ ਵਿਸਾਰ ਕੇ (ਹੇ ਜੀਵ!) ਤੂੰ ਹੋਰਨਾਂ ਨਾਲ ਮਗਨ ਹੈਂ ।

and yet, you forsake Him and attach yourself to others.

ਐਸੇ ਦੋਖ ਮੂੜ ਅੰਧ ਬਿਆਪੇ ॥

aaise dhokh mooR a(n)dh biaape ||

(ਇਹ) ਮੂਰਖ ਅੰਨ੍ਹੇ ਜੀਵ (ਭਲਾਈ ਵਿਸਾਰਨ ਵਾਲੇ) ਇਹੋ ਜਿਹੇ ਔਗੁਣਾਂ ਵਿਚ ਫਸੇ ਹੋਏ ਹਨ ।

Such sinful mistakes cling to the blind fools;

ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥

naanak kaadd leh prabh aape ||2||

ਹੇ ਨਾਨਕ! (ਇਹਨਾਂ ਜੀਵਾਂ ਵਾਸਤੇ ਅਰਦਾਸ ਕਰ, ਤੇ ਆਖ)—ਹੇ ਪ੍ਰਭੂ! (ਇਹਨਾਂ ਨੂੰ) ਆਪ (ਇਹਨਾਂ ਔਗੁਣਾਂ ਵਿਚੋਂ) ਕੱਢ ਲੈ ।੨।

Nanak: uplift and save them, God! ||2||

ਆਦਿ ਅੰਤਿ ਜੋ ਰਾਖਨਹਾਰੁ ॥

aadh a(n)t jo raakhanahaar ||

(ਇਸ ਦੇ) ਜਨਮ ਤੋਂ ਲੈ ਕੇ ਮਰਨ ਸਮੇ ਤਕ (ਇਸ ਦੀ) ਰਾਖੀ ਕਰਨ ਵਾਲਾ ਹੈ ।

From beginning to end, He is our Protector,

ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥

tis siau preet na karai gavaar ||

ਮੂਰਖ ਮਨੁੱਖ ਉਸ ਪ੍ਰਭੂ ਨਾਲ ਪਿਆਰ ਨਹੀਂ ਕਰਦਾ,

and yet, the ignorant do not give their love to Him.

ਜਾ ਕੀ ਸੇਵਾ ਨਵ ਨਿਧਿ ਪਾਵੈ ॥

jaa kee sevaa nav nidh paavai ||

ਜਿਸ ਦੀ ਸੇਵਾ ਕੀਤਿਆਂ (ਇਸ ਨੂੰ ਸ੍ਰਿਸ਼ਟੀ ਦੇ) ਨੌ ਹੀ ਖ਼ਜ਼ਾਨੇ ਮਿਲ ਜਾਂਦੇ ਹਨ ।

Serving Him, the nine treasures are obtained,

ਤਾ ਸਿਉ ਮੂੜਾ ਮਨੁ ਨਹੀ ਲਾਵੈ ॥

taa siau mooRaa man nahee laavai ||

ਮੂਰਖ ਜੀਵ ਉਸ ਪ੍ਰਭੂ ਨਾਲ ਚਿੱਤ ਨਹੀਂ ਜੋੜਦਾ,

and yet, the foolish do not link their minds with Him.

ਜੋ ਠਾਕੁਰੁ ਸਦ ਸਦਾ ਹਜੂਰੇ ॥

jo Thaakur sadh sadhaa hajoore ||

ਜੋ ਹਰ ਵੇਲੇ ਇਸ ਦੇ ਅੰਗ-ਸੰਗ ਹੈ ।

Our Lord and Master is Ever-present, forever and ever,

ਤਾ ਕਉ ਅੰਧਾ ਜਾਨਤ ਦੂਰੇ ॥

taa kau a(n)dhaa jaanat dhoore ||

ਅੰਨ੍ਹਾ ਮਨੁੱਖ ਉਸ ਠਾਕੁਰ ਨੂੰ (ਕਿਤੇ) ਦੂਰ (ਬੈਠਾ) ਸਮਝਦਾ ਹੈ,

and yet, the spiritually blind believe that He is far away.

ਜਾ ਕੀ ਟਹਲ ਪਾਵੈ ਦਰਗਹ ਮਾਨੁ ॥

jaa kee Tahal paavai dharageh maan ||

ਜਿਸ ਦੀ ਟਹਲ ਕੀਤਿਆਂ ਇਸ ਨੂੰ (ਪ੍ਰਭੂ ਦੀ) ਦਰਗਾਹ ਵਿਚ ਆਦਰ ਮਿਲਦਾ ਹੈ ।

In His service, one obtains honor in the Court of the Lord,

ਤਿਸਹਿ ਬਿਸਾਰੈ ਮੁਗਧੁ ਅਜਾਨੁ ॥

tiseh bisaarai mugadh ajaan ||

ਮੂਰਖ ਤੇ ਅੰਞਾਣ ਜੀਵ ਉਸ ਪ੍ਰਭੂ ਨੂੰ ਵਿਸਾਰ ਬੈਠਦਾ ਹੈ,

and yet, the ignorant fool forgets Him.

ਸਦਾ ਸਦਾ ਇਹੁ ਭੂਲਨਹਾਰੁ ॥

sadhaa sadhaa ih bhoolanahaar ||

(ਪਰ ਕੇਹੜਾ ਕੇਹੜਾ ਔਗੁਣ ਚਿਤਾਰੀਏ?) ਇਹ ਜੀਵ (ਤਾਂ) ਸਦਾ ਹੀ ਭੁੱਲਾਂ ਕਰਦਾ ਰਹਿੰਦਾ ਹੈ;

Forever and ever, this person makes mistakes;

ਨਾਨਕ ਰਾਖਨਹਾਰੁ ਅਪਾਰੁ ॥੩॥

naanak raakhanahaar apaar ||3||

ਹੇ ਨਾਨਕ! ਰੱਖਿਆ ਕਰਨ ਵਾਲਾ ਪ੍ਰਭੂ ਬੇਅੰਤ ਹੈ (ਉਹ ਇਸ ਜੀਵ ਦੇ ਔਗੁਣਾਂ ਵਲ ਨਹੀਂ ਤੱਕਦਾ) ।੩।

O Nanak, the Infinite Lord is our Saving Grace. ||3||

ਰਤਨੁ ਤਿਆਗਿ ਕਉਡੀ ਸੰਗਿ ਰਚੈ ॥

ratan tiaag kauddee sa(n)g rachai ||

(ਮਾਇਆ-ਧਾਰੀ ਜੀਵ) (ਨਾਮ-) ਰਤਨ ਛੱਡ ਕੇ (ਮਾਇਆ-ਰੂਪ) ਕਉਡੀ ਨਾਲ ਖ਼ੁਸ਼ ਫਿਰਦਾ ਹੈ ।

Forsaking the jewel, they are engrossed with a shell.

ਸਾਚੁ ਛੋਡਿ ਝੂਠ ਸੰਗਿ ਮਚੈ ॥

saach chhodd jhooTh sa(n)g machai ||

ਸੱਚੇ (ਪ੍ਰਭੂ) ਨੂੰ ਛੱਡ ਕੇ ਨਾਸਵੰਤ (ਪਦਾਰਥਾਂ) ਨਾਲ ਭੂਹੇ ਹੁੰਦਾ ਹੈ ।

They renounce Truth and embrace falsehood.

ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥

jo chhaddanaa su asathir kar maanai ||

ਜੋ (ਮਾਇਆ) ਛੱਡ ਜਾਣੀ ਹੈ, ਉਸ ਨੂੰ ਸਦਾ ਅਟੱਲ ਸਮਝਦਾ ਹੈ;

That which passes away, they believe to be permanent.

ਜੋ ਹੋਵਨੁ ਸੋ ਦੂਰਿ ਪਰਾਨੈ ॥

jo hovan so dhoor paraanai ||

ਜੋ (ਮੌਤ) ਜ਼ਰੂਰ ਵਾਪਰਨੀ ਹੈ, ਉਸ ਨੂੰ (ਕਿਤੇ) ਦੂਰ (ਬੈਠੀ) ਖ਼ਿਆਲ ਕਰਦਾ ਹੈ ।

That which is immanent, they believe to be far off.

ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥

chhodd jai tis kaa sram karai ||

ਉਸ (ਧਨ ਪਦਾਰਥ) ਦੀ ਖ਼ਾਤਰ (ਨਿੱਤ) ਖੇਚਲ ਕਰਦਾ (ਫਿਰਦਾ) ਹੈ ਜੋ (ਅੰਤ) ਛੱਡ ਜਾਣੀ ਹੈ;

They struggle for what they must eventually leave.

ਸੰਗਿ ਸਹਾਈ ਤਿਸੁ ਪਰਹਰੈ ॥

sa(n)g sahaiee tis paraharai ||

ਜੋ (ਪ੍ਰਭੂ) (ਇਸ) ਨਾਲ ਰਾਖਾ ਹੈ ਉਸ ਨੂੰ ਵਿਸਾਰ ਬੈਠਾ ਹੈ ।

They turn away from the Lord, their Help and Support, who is always with them.

ਚੰਦਨ ਲੇਪੁ ਉਤਾਰੈ ਧੋਇ ॥

cha(n)dhan lep utaarai dhoi ||

ਚੰਦਨ ਦਾ ਲੇਪ ਧੋ ਕੇ ਲਾਹ ਦੇਂਦਾ ਹੈ ।

They wash off the sandalwood paste;

ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥

garadhab preet bhasam sa(n)g hoi ||

ਖੋਤੇ ਦਾ ਪਿਆਰ (ਸਦਾ) ਸੁਆਹ ਨਾਲ (ਹੀ) ਹੁੰਦਾ ਹੈ,

like donkeys, they are in love with the mud.

ਅੰਧ ਕੂਪ ਮਹਿ ਪਤਿਤ ਬਿਕਰਾਲ ॥

a(n)dh koop meh patit bikaraal ||

(ਜੀਵ ਮਾਇਆ ਦੇ) ਹਨੇਰੇ ਭਿਆਨਕ ਖੂਹ ਵਿਚ ਡਿੱਗੇ ਪਏ ਹਨ;

They have fallen into the deep, dark pit.

ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥

naanak kaadd leh prabh dhiaal ||4||

ਹੇ ਨਾਨਕ! (ਅਰਦਾਸ ਕਰ ਤੇ ਆਖ) ਹੇ ਦਿਆਲ ਪ੍ਰਭੂ! (ਇਹਨਾਂ ਨੂੰ ਆਪ ਇਸ ਖੂਹ ਵਿਚੋਂ) ਕੱਢ ਲੈ ।੪।

Nanak: lift them up and save them, O Merciful Lord God! ||4||

ਕਰਤੂਤਿ ਪਸੂ ਕੀ ਮਾਨਸ ਜਾਤਿ ॥

karatoot pasoo kee maanas jaat ||

ਜਾਤਿ ਮਨੁੱਖ ਦੀ ਹੈ (ਭਾਵ, ਮਨੁੱਖ-ਸ਼ੇ੍ਰਣੀ ਵਿਚੋਂ ਜੰਮਿਆ ਹੈ) ਪਰ ਕੰਮ ਪਸ਼ੂਆਂ ਵਾਲੇ ਹਨ,

They belong to the human species, but they act like animals.

ਲੋਕ ਪਚਾਰਾ ਕਰੈ ਦਿਨੁ ਰਾਤਿ ॥

lok pachaaraa karai dhin raat ||

(ਉਂਞ) ਦਿਨ ਰਾਤ ਲੋਕਾਂ ਵਾਸਤੇ ਵਿਖਾਵਾ ਕਰ ਰਿਹਾ ਹੈ ।

They curse others day and night.

ਬਾਹਰਿ ਭੇਖ ਅੰਤਰਿ ਮਲੁ ਮਾਇਆ ॥

baahar bhekh a(n)tar mal maiaa ||

ਬਾਹਰ (ਸਰੀਰ ਉਤੇ) ਧਾਰਮਿਕ ਪੁਸ਼ਾਕ ਹੈ ਪਰ ਮਨ ਵਿਚ ਮਾਇਆ ਦੀ ਮੈਲ ਹੈ,

Outwardly, they wear religious robes, but within is the filth of Maya.

ਛਪਸਿ ਨਾਹਿ ਕਛੁ ਕਰੈ ਛਪਾਇਆ ॥

chhapas naeh kachh karai chhapaiaa ||

(ਬਾਹਰਲੇ ਭੇਖ ਨਾਲ) ਛਪਾਉਣ ਦਾ ਜਤਨ ਕੀਤਿਆਂ (ਮਨ ਦੀ ਮੈਲ) ਲੁਕਦੀ ਨਹੀਂ ।

They cannot conceal this, no matter how hard they try.

ਬਾਹਰਿ ਗਿਆਨ ਧਿਆਨ ਇਸਨਾਨ ॥

baahar giaan dhiaan isanaan ||

ਬਾਹਰ (ਵਿਖਾਵੇ ਵਾਸਤੇ) (ਤੀਰਥ) ਇਸ਼ਨਾਨ ਤੇ ਗਿਆਨ ਦੀਆਂ ਗੱਲਾਂ ਕਰਦਾ ਹੈ,

Outwardly, they display knowledge, meditation and purification,

ਅੰਤਰਿ ਬਿਆਪੈ ਲੋਭੁ ਸੁਆਨੁ ॥

a(n)tar biaapai lobh suaan ||

ਸਮਾਧੀਆਂ ਭੀ ਲਾਉਂਦਾ ਹੈ, ਪਰ ਮਨ ਵਿਚ ਲੋਭ (-ਰੂਪ) ਕੱੁਤਾ ਜ਼ੋਰ ਪਾ ਰਿਹਾ ਹੈ ।

but within clings the dog of greed.

ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥

a(n)tar agan baahar tan suaaeh ||

ਮਨ ਵਿਚ (ਤ੍ਰਿਸ਼ਨਾ ਦੀ) ਅੱਗ ਹੈ, ਬਾਹਰ ਸਰੀਰ ਸੁਆਹ (ਨਾਲ ਲਿਬੇੜਿਆ ਹੋਇਆ ਹੈ);

The fire of desire rages within; outwardly they apply ashes to their bodies.

ਗਲਿ ਪਾਥਰ ਕੈਸੇ ਤਰੈ ਅਥਾਹ ॥

gal paathar kaise tarai athaeh ||

(ਜੇ) ਗਲ ਵਿਚ (ਵਿਕਾਰਾਂ ਦੇ) ਪੱਥਰ (ਹੋਣ ਤਾਂ) ਅਥਾਹ (ਸੰਸਾਰ-ਸਮੁੰਦਰ ਨੂੰ ਜੀਵ) ਕਿਵੇਂ ਤਰੇ?

There is a stone around their neck - how can they cross the unfathomable ocean?

ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥

jaa kai a(n)tar basai prabh aap ||

ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ,

Those, within whom God Himself abides

ਨਾਨਕ ਤੇ ਜਨ ਸਹਜਿ ਸਮਾਤਿ ॥੫॥

naanak te jan sahaj samaat ||5||

ਹੇ ਨਾਨਕ! ਉਹੀ ਅਡੋਲ ਅਵਸਥਾ ਵਿਚ ਟਿਕੇ ਰਹਿੰਦੇ ਹਨ ।੫।

- O Nanak, those humble beings are intuitively absorbed in the Lord. ||5||

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥

sun a(n)dhaa kaise maarag paavai ||

ਅੰਨ੍ਹਾ ਮਨੁੱਖ (ਨਿਰਾ) ਸੁਣ ਕੇ ਕਿਵੇਂ ਰਾਹ ਲੱਭ ਲਏ?

By listening, how can the blind find the path?

ਕਰੁ ਗਹਿ ਲੇਹੁ ਓੜਿ ਨਿਬਹਾਵੈ ॥

kar geh leh oR nibahaavai ||

(ਹੇ ਪ੍ਰਭੂ! ਆਪ ਇਸ ਦਾ) ਹੱਥ ਫੜ ਲਵੋ (ਤਾਕਿ ਇਹ) ਅਖ਼ੀਰ ਤਕ (ਪ੍ਰੀਤ) ਨਿਬਾਹ ਸਕੇ ।

Take hold of his hand, and then he can reach his destination.

ਕਹਾ ਬੁਝਾਰਤਿ ਬੂਝੈ ਡੋਰਾ ॥

kahaa bujhaarat boojhai ddoraa ||

ਬੋਲਾ ਮਨੁੱਖ (ਨਿਰੀ) ਸੈਨਤ ਨੂੰ ਕੀਹ ਸਮਝੇ?

How can a riddle be understood by the deaf?

ਨਿਸਿ ਕਹੀਐ ਤਉ ਸਮਝੈ ਭੋਰਾ ॥

nis kaheeaai tau samajhai bhoraa ||

(ਸੈਨਤ ਨਾਲ ਜੇ) ਆਖੀਏ (ਇਹ) ਰਾਤ ਹੈ ਤਾਂ ਉਹ ਸਮਝ ਲੈਂਦਾ ਹੈ (ਇਹ) ਦਿਨ (ਹੈ) ।

Say 'night', and he thinks you said 'day'.

ਕਹਾ ਬਿਸਨਪਦ ਗਾਵੈ ਗੁੰਗ ॥

kahaa bisanapadh gaavai gu(n)g ||

ਗੂੰਗਾ ਕਿਵੇਂ ਬਿਸ਼ਨ-ਪਦੇ ਗਾ ਸਕੇ?

How can the mute sing the Songs of the Lord?

ਜਤਨ ਕਰੈ ਤਉ ਭੀ ਸੁਰ ਭੰਗ ॥

jatan karai tau bhee sur bha(n)g ||

(ਕਈ) ਜਤਨ (ਭੀ) ਕਰੇ ਤਾਂ ਭੀ ਉਸ ਦੀ ਸੁਰ ਟੁੱਟੀ ਰਹਿੰਦੀ ਹੈ ।

He may try, but his voice will fail him.

ਕਹ ਪਿੰਗੁਲ ਪਰਬਤ ਪਰ ਭਵਨ ॥

keh pi(n)gul parabat par bhavan ||

ਲੂਲ੍ਹਾ ਕਿਥੇ ਪਹਾੜਾਂ ਤੇ ਭਉਂ ਸਕਦਾ ਹੈ?

How can the cripple climb up the mountain?

ਨਹੀ ਹੋਤ ਊਹਾ ਉਸੁ ਗਵਨ ॥

nahee hot uoohaa us gavan ||

ਓਥੇ ਉਸ ਦੀ ਪਹੁੰਚ ਨਹੀਂ ਹੋ ਸਕਦੀ ।

He simply cannot go there.

ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥

karataar karunaa mai dheen benatee karai ||

ਹੇ ਕਰਤਾਰ! ਹੇ ਦਇਆ ਦੇ ਸਾਗਰ! (ਇਹ) ਨਿਮਾਣਾ ਦਾਸ ਬੇਨਤੀ ਕਰਦਾ ਹੈ,

O Creator, Lord of Mercy - Your humble servant prays;

ਨਾਨਕ ਤੁਮਰੀ ਕਿਰਪਾ ਤਰੈ ॥੬॥

naanak tumaree kirapaa tarai ||6||

ਹੇ ਨਾਨਕ! ਤੇਰੀ ਮੇਹਰ ਨਾਲ (ਹੀ) ਤਰ ਸਕਦਾ ਹੈ ।੬।

Nanak: by Your Grace, please save me. ||6||

ਸੰਗਿ ਸਹਾਈ ਸੁ ਆਵੈ ਨ ਚੀਤਿ ॥

sa(n)g sahaiee su aavai na cheet ||

ਜੋ ਪ੍ਰਭੂ (ਇਸ ਮੂਰਖ ਦਾ) ਸੰਗੀ ਸਾਥੀ ਹੈ, ਉਸ ਨੂੰ (ਇਹ) ਚੇਤੇ ਨਹੀਂ ਕਰਦਾ,

The Lord, our Help and Support, is always with us, but the mortal does not remember Him.

ਜੋ ਬੈਰਾਈ ਤਾ ਸਿਉ ਪ੍ਰੀਤਿ ॥

jo bairaiee taa siau preet ||

(ਪਰ) ਜੋ ਵੈਰੀ ਹੈ ਉਸ ਨਾਲ ਪਿਆਰ ਕਰ ਰਿਹਾ ਹੈ ।

He shows love to his enemies.

ਬਲੂਆ ਕੇ ਗ੍ਰਿਹ ਭੀਤਰਿ ਬਸੈ ॥

balooaa ke gireh bheetar basai ||

ਰੇਤ ਦੇ ਘਰ ਵਿਚ ਵੱਸਦਾ ਹੈ (ਭਾਵ ਰੇਤ ਦੇ ਕਿਣਕਿਆਂ ਵਾਂਗ ਉਮਰ ਛਿਨ ਛਿਨ ਕਰ ਕੇ ਕਿਰ ਰਹੀ ਹੈ),

He lives in a castle of sand.

ਅਨਦ ਕੇਲ ਮਾਇਆ ਰੰਗਿ ਰਸੈ ॥

anadh kel maiaa ra(n)g rasai ||

(ਫਿਰ ਭੀ) ਮਾਇਆ ਦੀ ਮਸਤੀ ਵਿਚ ਆਨੰਦ ਮੌਜਾਂ ਮਾਣ ਰਿਹਾ ਹੈ ।

He enjoys the games of pleasure and the tastes of Maya.

ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥

dhiraR kar maanai maneh prateet ||

(ਆਪਣੇ ਆਪ ਨੂੰ) ਅਮਰ ਸਮਝੀ ਬੈਠਾ ਹੈ, ਮਨ ਵਿਚ (ਇਹੀ) ਯਕੀਨ ਬਣਿਆ ਹੋਇਆ ਹੈ;

He believes them to be permanent - this is the belief of his mind.

ਕਾਲੁ ਨ ਆਵੈ ਮੂੜੇ ਚੀਤਿ ॥

kaal na aavai mooRe cheet ||

ਪਰ ਮੂਰਖ ਦੇ ਚਿਤ ਵਿਚ (ਕਦੇ) ਮੌਤ (ਦਾ ਖ਼ਿਆਲ ਭੀ) ਨਹੀਂ ਆਉਂਦਾ ।

Death does not even come to mind for the fool.

ਬੈਰ ਬਿਰੋਧ ਕਾਮ ਕ੍ਰੋਧ ਮੋਹ ॥

bair birodh kaam karodh moh ||

ਵੈਰ ਵਿਰੋਧ, ਕਾਮ, ਗੁੱਸਾ, ਮੋਹ,

Hate, conflict, sexual desire, anger, emotional attachment,

ਝੂਠ ਬਿਕਾਰ ਮਹਾ ਲੋਭ ਧ੍ਰੋਹ ॥

jhooTh bikaar mahaa lobh dhroh ||

ਝੂਠ, ਮੰਦੇ ਕਰਮ, ਭਾਰੀ ਲਾਲਚ ਤੇ ਦਗ਼ਾ

falsehood, corruption, immense greed and deceit:

ਇਆਹੂ ਜੁਗਤਿ ਬਿਹਾਨੇ ਕਈ ਜਨਮ ॥

eiaahoo jugat bihaane kiee janam ||

ਇਸੇ ਰਾਹੇ ਪੈ ਕੇ (ਇਸ ਦੇ) ਕਈ ਜਨਮ ਗੁਜ਼ਾਰ ਗਏ ਹਨ ।

So many lifetimes are wasted in these ways.

ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥

naanak raakh leh aapan kar karam ||7||

ਹੇ ਨਾਨਕ! (ਇਸ ਵਿਚਾਰੇ ਜੀਵ ਵਾਸਤੇ ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ) ਆਪਣੀ ਮੇਹਰ ਕਰ ਕੇ (ਇਸ ਨੂੰ) ਬਚਾ ਲਵੋ ।੭।

Nanak: uplift them, and redeem them, O Lord - show Your Mercy! ||7||

ਤੂ ਠਾਕੁਰੁ ਤੁਮ ਪਹਿ ਅਰਦਾਸਿ ॥

too Thaakur tum peh aradhaas ||

(ਹੇ ਪ੍ਰਭੂ!) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ,

You are our Lord and Master; to You, I offer this prayer.

ਜੀਉ ਪਿੰਡੁ ਸਭੁ ਤੇਰੀ ਰਾਸਿ ॥

jeeau pi(n)dd sabh teree raas ||

ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖ਼ਸ਼ੀਸ਼ ਹੈ ।

This body and soul are all Your property.

ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥

tum maat pitaa ham baarik tere ||

ਤੂੰ ਸਾਡਾ ਮਾਂ ਪਿਉ ਹੈਂ, ਅਸੀ ਤੇਰੇ ਬਾਲ ਹਾਂ,

You are our mother and father; we are Your children.

ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥

tumaree kirapaa meh sookh ghanere ||

ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ ।

In Your Grace, there are so many joys!

ਕੋਇ ਨ ਜਾਨੈ ਤੁਮਰਾ ਅੰਤੁ ॥

koi na jaanai tumaraa a(n)t ||

ਕੋਈ ਤੇਰਾ ਅੰਤ ਨਹੀਂ ਪਾ ਸਕਦਾ,

No one knows Your limits.

ਊਚੇ ਤੇ ਊਚਾ ਭਗਵੰਤ ॥

uooche te uoochaa bhagava(n)t ||

(ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ ।

O Highest of the High, Most Generous God,

ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥

sagal samagree tumarai sootr dhaaree ||

ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ;

the whole creation is strung on Your thread.

ਤੁਮ ਤੇ ਹੋਇ ਸੁ ਆਗਿਆਕਾਰੀ ॥

tum te hoi su aagiaakaaree ||

ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ ।

That which has come from You is under Your Command.

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥

tumaree gat mit tum hee jaanee ||

ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ—ਇਹ ਤੂੰ ਆਪ ਹੀ ਜਾਣਦਾ ਹੈਂ ।

You alone know Your state and extent.

ਨਾਨਕ ਦਾਸ ਸਦਾ ਕੁਰਬਾਨੀ ॥੮॥੪॥

naanak dhaas sadhaa kurabaanee ||8||4||

ਹੇ ਨਾਨਕ! (ਆਖ, ਹੇ ਪ੍ਰਭੂ!) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ ।੮।੪।

Nanak, Your slave, is forever a sacrifice. ||8||4||

ਸਲੋਕੁ ॥

salok ||

ਸਲੋਕ।

Shalok:

ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥

dhenahaar prabh chhodd kai laageh aan suaai ||

(ਸਾਰੀਆਂ ਦਾਤਾਂ) ਦੇਣ ਵਾਲੇ ਪ੍ਰਭੂ ਨੂੰ ਛੱਡ ਕੇ (ਜੀਵ) ਹੋਰ ਸੁਆਦ ਵਿਚ ਲੱਗਦੇ ਹਨ;

One who renounces God the Giver, and attaches himself to other affairs

ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥

naanak kahoo na seejhiee bin naavai pat jai ||1||

ਹੇ ਨਾਨਕ! (ਇਹੋ ਜਿਹਾ) ਕਦੇ (ਕੋਈ ਮਨੁੱਖ ਜੀਵਨ-ਯਾਤ੍ਰਾ ਵਿਚ) ਕਾਮਯਾਬ ਨਹੀਂ ਹੁੰਦਾ (ਕਿਉਂਕਿ ਪ੍ਰਭੂ ਦੇ) ਨਾਮ ਤੋਂ ਬਿਨਾ ਇੱਜ਼ਤ ਨਹੀਂ ਰਹਿੰਦੀ ।੧।

- O Nanak, he shall never succeed. Without the Name, he shall lose his honor. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਦਸ ਬਸਤੂ ਲੇ ਪਾਛੈ ਪਾਵੈ ॥

dhas basatoo le paachhai paavai ||

ਮਨੁੱਖ ਪ੍ਰਭੂ ਤੋਂ) ਦਸ ਚੀਜ਼ਾਂ ਲੈ ਕੇ ਸਾਂਭ ਲੈਂਦਾ ਹੈ,

He obtains ten things, and puts them behind him;

ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥

ek basat kaaran bikhoT gavaavai ||

(ਪਰ) ਇਕ ਚੀਜ਼ ਦੀ ਖ਼ਾਤਰ ਆਪਣਾ ਇਤਬਾਰ ਗਵਾ ਲੈਂਦਾ ਹੈ ।

for the sake of one thing withheld, he forfeits his faith.

ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥

ek bhee na dhei dhas bhee hir lei ||

(ਜੇ ਪ੍ਰਭੂ) ਇਕ ਚੀਜ਼ ਭੀ ਨਾਹ ਦੇਵੇ, ਤੇ, ਦਸ (ਦਿੱਤੀਆਂ ਹੋਈਆਂ) ਭੀ ਖੋਹ ਲਏ,

But what if that one thing were not given, and the ten were taken away?

ਤਉ ਮੂੜਾ ਕਹੁ ਕਹਾ ਕਰੇਇ ॥

tau mooRaa kahu kahaa karei ||

ਤਾਂ, ਦੱਸੋ, ਇਹ ਮੂਰਖ ਕੀਹ ਕਰ ਸਕਦਾ ਹੈ?

Then, what could the fool say or do?

ਜਿਸੁ ਠਾਕੁਰ ਸਿਉ ਨਾਹੀ ਚਾਰਾ ॥

jis Thaakur siau naahee chaaraa ||

ਜਿਸ ਮਾਲਕ ਦੇ ਨਾਲ ਪੇਸ਼ ਨਹੀਂ ਜਾ ਸਕਦੀ,

Our Lord and Master cannot be moved by force.

ਤਾ ਕਉ ਕੀਜੈ ਸਦ ਨਮਸਕਾਰਾ ॥

taa kau keejai sadh namasakaaraa ||

ਉਸ ਦੇ ਅੱਗੇ ਸਦਾ ਸਿਰ ਨਿਵਾਉਣਾ ਹੀ ਚਾਹੀਦਾ ਹੈ,

Unto Him, bow forever in adoration.

ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥

jaa kai man laagaa prabh meeThaa ||

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ,

That one, unto whose mind God seems sweet

ਸਰਬ ਸੂਖ ਤਾਹੂ ਮਨਿ ਵੂਠਾ ॥

sarab sookh taahoo man vooThaa ||

ਸਾਰੇ ਸੁਖ ਉਸੇ ਦੇ ਹਿਰਦੇ ਵਿਚ ਆ ਵੱਸਦੇ ਹਨ ।

all pleasures come to abide in his mind.

ਜਿਸੁ ਜਨ ਅਪਨਾ ਹੁਕਮੁ ਮਨਾਇਆ ॥

jis jan apanaa hukam manaiaa ||

ਜਿਸ ਮਨੁੱਖ ਤੋਂ ਪ੍ਰਭੂ ਆਪਣਾ ਹੁਕਮ ਮਨਾਉਂਦਾ ਹੈ,

One who abides by the Lord's Will,

ਸਰਬ ਥੋਕ ਨਾਨਕ ਤਿਨਿ ਪਾਇਆ ॥੧॥

sarab thok naanak tin paiaa ||1||

ਹੇ ਨਾਨਕ! (ਦੁਨੀਆ ਦੇ) ਸਾਰੇ ਪਦਾਰਥ (ਮਾਨੋ) ਉਸ ਨੇ ਲੱਭ ਲਏ ਹਨ ।੧।

O Nanak, obtains all things. ||1||

ਅਗਨਤ ਸਾਹੁ ਅਪਨੀ ਦੇ ਰਾਸਿ ॥

aganat saahu apanee dhe raas ||

ਪ੍ਰਭੂ) ਸ਼ਾਹ ਅਣਗਿਣਤ (ਪਦਾਰਥਾਂ ਦੀ) ਪੂੰਜੀ (ਜੀਵ ਵਣਜਾਰੇ ਨੂੰ) ਦੇਂਦਾ ਹੈ,

God the Banker gives endless capital to the mortal,

ਖਾਤ ਪੀਤ ਬਰਤੈ ਅਨਦ ਉਲਾਸਿ ॥

khaat peet baratai anadh ulaas ||

(ਜੀਵ) ਖਾਂਦਾ ਪੀਂਦਾ ਚਾਉ ਤੇ ਖ਼ੁਸ਼ੀ ਨਾਲ (ਇਹਨਾਂ ਪਦਾਰਥਾਂ ਨੂੰ) ਵਰਤਦਾ ਹੈ ।

who eats, drinks and expends it with pleasure and joy.

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥

apunee amaan kachh bahur saahu lei ||

(ਜੇ) ਸ਼ਾਹ ਆਪਣੀ ਕੋਈ ਅਮਾਨਤ ਮੋੜ ਲਏ,

If some of this capital is later taken back by the Banker,

ਅਗਿਆਨੀ ਮਨਿ ਰੋਸੁ ਕਰੇਇ ॥

agiaanee man ros karei ||

ਤਾਂ (ਇਹ) ਅਗਿਆਨੀ ਮਨ ਵਿਚ ਰੋਸਾ ਕਰਦਾ ਹੈ;

the ignorant person shows his anger.

ਅਪਨੀ ਪਰਤੀਤਿ ਆਪ ਹੀ ਖੋਵੈ ॥

apanee parateet aap hee khovai ||

(ਇਸ ਤਰ੍ਹਾਂ) ਆਪਣਾ ਇਤਬਾਰ ਆਪ ਹੀ ਗਵਾ ਲੈਂਦਾ ਹੈ,

He himself destroys his own credibility,

ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥

bahur us kaa bisavaiaas na hovai ||

ਤੇ ਮੁੜ ਇਸ ਦਾ ਵਿਸਾਹ ਨਹੀਂ ਕੀਤਾ ਜਾਂਦਾ ।

and he shall not again be trusted.

ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥

jis kee basat tis aagai raakhai ||

ਜੇ) ਜਿਸ ਪ੍ਰਭੂ ਦੀ (ਬਖ਼ਸ਼ੀ ਹੋਈ) ਚੀਜ਼ ਹੈ ਉਸ ਦੇ ਅੱਗੇ (ਆਪ ਹੀ ਖ਼ੁਸ਼ੀ ਨਾਲ) ਰੱਖ ਦਏ,

When one offers to the Lord, that which belongs to the Lord,

ਪ੍ਰਭ ਕੀ ਆਗਿਆ ਮਾਨੈ ਮਾਥੈ ॥

prabh kee aagiaa maanai maathai ||

ਤੇ ਪ੍ਰਭੂ ਦਾ ਹੁਕਮ (ਕੋਈ ਚੀਜ਼ ਖੁੱਸਣ ਵੇਲੇ) ਸਿਰ ਮੱਥੇ ਤੇ ਮੰਨ ਲਏ,

and willingly abides by the Will of God's Order,

ਉਸ ਤੇ ਚਉਗੁਨ ਕਰੈ ਨਿਹਾਲੁ ॥

aus te chaugun karai nihaal ||

ਤਾਂ (ਪ੍ਰਭੂ ਉਸ ਨੂੰ) ਅੱਗੇ ਨਾਲੋਂ ਚਉਗੁਣਾ ਨਿਹਾਲ ਕਰਦਾ ਹੈ ।

the Lord will make him happy four times over.

ਨਾਨਕ ਸਾਹਿਬੁ ਸਦਾ ਦਇਆਲੁ ॥੨॥

naanak saahib sadhaa dhiaal ||2||

ਹੇ ਨਾਨਕ! ਮਾਲਕ ਸਦਾ ਮੇਹਰ ਕਰਨ ਵਾਲਾ ਹੈ ।੨।

O Nanak, our Lord and Master is merciful forever. ||2||

ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥

anik bhaat maiaa ke het || sarapar hovat jaan anet ||

ਮਾਇਆ ਦੇ ਪਿਆਰ ਅਨੇਕਾਂ ਕਿਸਮਾਂ ਦੇ ਹਨ (ਭਾਵ, ਮਾਇਆ ਦੇ ਅਨੇਕਾਂ ਸੋਹਣੇ ਸਰੂਪ ਮਨੁੱਖ ਦੇ ਮਨ ਨੂੰ ਮੋਂਹਦੇ ਹਨ),

The many forms of attachment to Maya shall surely pass away - know that they are transitory.

ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥

birakh kee chhaiaa siau ra(n)g laavai ||

ਜੇ ਕੋਈ ਮਨੁੱਖ) ਰੁੱਖ ਦੀ ਛਾਂ ਨਾਲ ਪਿਆਰ ਪਾ ਬੈਠੇ,

People fall in love with the shade of the tree,

ਓਹ ਬਿਨਸੈ ਉਹੁ ਮਨਿ ਪਛੁਤਾਵੈ ॥

oh binasai uh man pachhutaavai ||

ਉਹ ਛਾਂ ਨਾਸ ਹੋ ਜਾਂਦੀ ਹੈ, ਤੇ, ਉਹ ਮਨੁੱਖ ਮਨ ਵਿਚ ਪਛੁਤਾਂਦਾ ਹੈ ।

and when it passes away, they feel regret in their minds.

ਜੋ ਦੀਸੈ ਸੋ ਚਾਲਨਹਾਰੁ ॥

jo dheesai so chaalanahaar ||

(ਇਹ ਸਾਰਾ ਜਗਤ) ਜੋ ਦਿੱਸ ਰਿਹਾ ਹੈ ਨਾਸਵੰਤ ਹੈ,

Whatever is seen, shall pass away;

ਲਪਟਿ ਰਹਿਓ ਤਹ ਅੰਧ ਅੰਧਾਰੁ ॥

lapaT rahio teh a(n)dh a(n)dhaar ||

ਇਸ (ਜਗਤ) ਨਾਲ ਇਹ ਅੰਨ੍ਹਿਆਂ ਦਾ ਅੰਨ੍ਹਾ (ਜੀਵ) ਜੱਫਾ ਪਾਈ ਬੈਠਾ ਹੈ ।

and yet, the blindest of the blind cling to it.

ਬਟਾਊ ਸਿਉ ਜੋ ਲਾਵੈ ਨੇਹ ॥

baTaauoo siau jo laavai neh ||

ਜੋ (ਭੀ) ਮਨੁੱਖ (ਕਿਸੇ) ਰਾਹੀ ਨਾਲ ਪਿਆਰ ਪਾ ਲੈਂਦਾ ਹੈ,

One who gives her love to a passing traveler

ਤਾ ਕਉ ਹਾਥਿ ਨ ਆਵੈ ਕੇਹ ॥

taa kau haath na aavai keh ||

(ਅੰਤ ਨੂੰ) ਉਸ ਦੇ ਹੱਥ ਪੱਲੇ ਕੁਝ ਨਹੀਂ ਪੈਂਦਾ ।

nothing shall come into her hands in this way.

ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥

man har ke naam kee preet sukhadhaiee ||

ਹੇ ਮਨ! ਪ੍ਰਭੂ ਦੇ ਨਾਮ ਦਾ ਪਿਆਰ (ਹੀ) ਸੁਖ ਦੇਣ ਵਾਲਾ ਹੈ;

O mind, the love of the Name of the Lord bestows peace.

ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥

kar kirapaa naanak aap le laiee ||3||

(ਪਰ) ਹੇ ਨਾਨਕ! (ਇਹ ਪਿਆਰ ਉਸ ਮਨੁੱਖ ਨੂੰ ਨਸੀਬ ਹੁੰਦਾ ਹੈ, ਜਿਸ ਨੂੰ) ਪ੍ਰਭੂ ਮੇਹਰ ਕਰ ਕੇ ਆਪ ਲਾਉਂਦਾ ਹੈ ।੩।

O Nanak, the Lord, in His Mercy, unites us with Himself. ||3||

ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥

mithiaa tan dhan kuTa(n)b sabaiaa ||

ਜਦ ਇਹ) ਸਰੀਰ, ਧਨ ਤੇ ਸਾਰਾ ਪਰਵਾਰ ਨਾਸਵੰਤ ਹੈ,

False are body, wealth, and all relations.

ਮਿਥਿਆ ਹਉਮੈ ਮਮਤਾ ਮਾਇਆ ॥

mithiaa haumai mamataa maiaa ||

(ਤਾਂ) ਮਾਇਆ ਦੀ ਮਾਲਕੀ ਤੇ ਹਉਮੈ (ਭਾਵ, ਧਨ ਤੇ ਪਰਵਾਰ ਦੇ ਕਾਰਣ ਵਡੱਪਣ)—ਇਹਨਾਂ ਉਤੇ ਮਾਣ ਭੀ ਝੂਠਾ ।

False are ego, possessiveness and Maya.

ਮਿਥਿਆ ਰਾਜ ਜੋਬਨ ਧਨ ਮਾਲ ॥

mithiaa raaj joban dhan maal ||

ਰਾਜ ਜੁਆਨੀ ਤੇ ਧਨ ਮਾਲ ਸਭ ਨਾਸਵੰਤ ਹਨ,

False are power, youth, wealth and property.

ਮਿਥਿਆ ਕਾਮ ਕ੍ਰੋਧ ਬਿਕਰਾਲ ॥

mithiaa kaam karodh bikaraal ||

ਇਸ ਵਾਸਤੇ ਇਹਨਾਂ ਦੇ ਕਾਰਣ) ਕਾਮ (ਦੀ ਲਹਰ) ਤੇ ਭਿਆਨਕ ਕੋ੍ਰਧ ਇਹ ਭੀ ਵਿਅਰਥ ਹਨ ।

False are sexual desire and wild anger.

ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥

mithiaa rath hasatee asavai basatraa ||

ਰਥ, ਹਾਥੀ, ਘੋੜੇ ਤੇ (ਸੁੰਦਰ) ਕੱਪੜੇ ਸਦਾ ਕਾਇਮ ਰਹਿਣ ਵਾਲੇ ਨਹੀਂ ਹਨ,

False are chariots, elephants, horses and expensive clothes.

ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥

mithiaa ra(n)g sa(n)g maiaa pekh hasataa ||

(ਇਸ ਸਾਰੀ) ਮਾਇਆ ਨੂੰ ਪਿਆਰ ਨਾਲ ਵੇਖ ਕੇ (ਜੀਵ) ਹੱਸਦਾ ਹੈ, (ਪਰ ਇਹ ਹਾਸਾ ਤੇ ਮਾਣ ਭੀ) ਵਿਅਰਥ ਹੈ ।

False is the love of gathering wealth, and reveling in the sight of it.

ਮਿਥਿਆ ਧ੍ਰੋਹ ਮੋਹ ਅਭਿਮਾਨੁ ॥

mithiaa dhroh moh abhimaan ||

ਦਗ਼ਾ, ਮੋਹ ਤੇ ਅਹੰਕਾਰ—(ਇਹ ਸਾਰੇ ਹੀ ਮਨ ਦੇ) ਵਿਅਰਥ (ਤਰੰਗ) ਹਨ;

False are deception, emotional attachment and egotistical pride.

ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥

mithiaa aapas uoopar karat gumaan ||

ਆਪਣੇ ਉਤੇ ਮਾਣ ਕਰਨਾ ਭੀ ਝੂਠਾ (ਨਸ਼ਾ) ਹੈ ।

False are pride and self-conceit.

ਅਸਥਿਰੁ ਭਗਤਿ ਸਾਧ ਕੀ ਸਰਨ ॥

asathir bhagat saadh kee saran ||

ਸਦਾ ਕਾਇਮ ਰਹਿਣ ਵਾਲੀ (ਪ੍ਰਭੂ ਦੀ) ਭਗਤੀ (ਹੀ ਹੈ ਜੋ) ਗੁਰੂ ਦੀ ਸਰਣ ਪੈ ਕੇ (ਕੀਤੀ ਜਾਏ) ।

Only devotional worship is permanent, and the Sanctuary of the Holy.

ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥

naanak jap jap jeevai har ke charan ||4||

ਹੇ ਨਾਨਕ! ਪ੍ਰਭੂ ਦੇ ਚਰਣ (ਹੀ) ਸਦਾ ਜਪ ਕੇ (ਮਨੁੱਖ) ਅਸਲੀ ਜੀਵਨ ਜੀਊਂਦਾ ਹੈ ।੪।

Nanak lives by meditating, meditating on the Lotus Feet of the Lord. ||4||

ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥

mithiaa sravan par ni(n)dhaa suneh ||

(ਮਨੁੱਖ ਦੇ) ਕੰਨ ਵਿਅਰਥ ਹਨ (ਜੇ ਉਹ) ਪਰਾਈ ਬਖ਼ੀਲੀ ਸੁਣਦੇ ਹਨ,

False are the ears which listen to the slander of others.

ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥

mithiaa hasat par dharab kau hireh ||

ਹੱਥ ਵਿਅਰਥ ਹਨ (ਜੇ ਇਹ) ਪਰਾਏ ਧਨ ਨੂੰ ਚੁਰਾਉਂਦੇ ਹਨ;

False are the hands which steal the wealth of others.

ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥

mithiaa netr pekhat par tria roopaadh ||

ਅੱਖਾਂ ਵਿਅਰਥ ਹਨ (ਜੋ ਇਹ) ਪਰਾਈ ਜ਼ਨਾਨੀ ਦਾ ਰੂਪ ਤੱਕਦੀਆਂ ਹਨ,

False are the eyes which gaze upon the beauty of another's wife.

ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥

mithiaa rasanaa bhojan an savaiaadh ||

ਜੀਭ ਵਿਅਰਥ ਹੈ (ਜੇ ਇਹ) ਖਾਣੇ ਤੇ ਹੋਰ ਸੁਆਦਾਂ ਵਿਚ (ਲੱਗੀ ਹੋਈ ਹੈ);

False is the tongue which enjoys delicacies and external tastes.

ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥

mithiaa charan par bikaar kau dhaaveh ||

ਪੈਰ ਵਿਅਰਥ ਹਨ (ਜੇ ਇਹ) ਪਰਾਏ ਨੁਕਸਾਨ ਵਾਸਤੇ ਦੌੜ-ਭੱਜ ਰਹੇ ਹਨ ।

False are the feet which run to do evil to others.

ਮਿਥਿਆ ਮਨ ਪਰ ਲੋਭ ਲੁਭਾਵਹਿ ॥

mithiaa man par lobh lubhaaveh ||

ਹੇ ਮਨ! ਤੂੰ ਭੀ ਵਿਅਰਥ ਹੈਂ (ਜੇ ਤੂੰ) ਪਰਾਏ ਧਨ ਦਾ ਲੋਭ ਕਰ ਰਿਹਾ ਹੈਂ ।

False is the mind which covets the wealth of others.

ਮਿਥਿਆ ਤਨ ਨਹੀ ਪਰਉਪਕਾਰਾ ॥

mithiaa tan nahee paraupakaaraa ||

(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ,

False is the body which does not do good to others.

ਮਿਥਿਆ ਬਾਸੁ ਲੇਤ ਬਿਕਾਰਾ ॥

mithiaa baas let bikaaraa ||

(ਨੱਕ) ਵਿਅਰਥ ਹੈ (ਜੋ) ਵਿਕਾਰਾਂ ਦੀ ਵਾਸ਼ਨਾ ਲੈ ਰਿਹਾ ਹੈ ।

False is the nose which inhales corruption.

ਬਿਨੁ ਬੂਝੇ ਮਿਥਿਆ ਸਭ ਭਏ ॥

bin boojhe mithiaa sabh bhe ||

(ਆਪੋ ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ (ਇਹ) ਸਾਰੇ (ਅੰਗ) ਵਿਅਰਥ ਹਨ ।

Without understanding, everything is false.

ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

safal dheh naanak har har naam le ||5||

ਹੇ ਨਾਨਕ! ਉਹ ਸਰੀਰ ਸਫਲ ਹੈ ਜੋ ਪ੍ਰਭੂ ਦਾ ਨਾਮ ਜਪਦਾ ਹੈ ।੫।

Fruitful is the body, O Nanak, which takes to the Lord's Name. ||5||

ਬਿਰਥੀ ਸਾਕਤ ਕੀ ਆਰਜਾ ॥

birathee saakat kee aarajaa ||

(ਰੱਬ ਨਾਲੋਂ) ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਜਾਂਦੀ ਹੈ,

The life of the faithless cynic is totally useless.

ਸਾਚ ਬਿਨਾ ਕਹ ਹੋਵਤ ਸੂਚਾ ॥

saach binaa keh hovat soochaa ||

(ਕਿਉਂਕਿ) ਸੱਚੇ ਪ੍ਰਭੂ (ਦੇ ਨਾਮ) ਤੋਂ ਬਿਨਾ ਉਹ ਕਿਵੇਂ ਸੁੱਚਾ ਹੋ ਸਕਦਾ ਹੈ?

Without the Truth, how can anyone be pure?

ਬਿਰਥਾ ਨਾਮ ਬਿਨਾ ਤਨੁ ਅੰਧ ॥

birathaa naam binaa tan a(n)dh ||

ਨਾਮ ਤੋਂ ਬਿਨਾ ਅੰਨ੍ਹੇ (ਸਾਕਤ) ਦਾ ਸਰੀਰ (ਹੀ) ਕਿਸੇ ਕੰਮ ਨਹੀਂ,

Useless is the body of the spiritually blind, without the Name of the Lord.

ਮੁਖਿ ਆਵਤ ਤਾ ਕੈ ਦੁਰਗੰਧ ॥

mukh aavat taa kai dhuraga(n)dh ||

(ਕਿਉਂਕਿ) ਉਸ ਦੇ ਮੂੰਹ ਵਿਚੋਂ (ਨਿੰਦਾ ਆਦਿਕ) ਬਦ-ਬੂ ਆਉਂਦੀ ਹੈ ।

From his mouth, a foul smell issues forth.

ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥

bin simaran dhin rain birathaa bihai ||

(ਤਿਵੇਂ) ਸਿਮਰਨ ਤੋਂ ਬਿਨਾ (ਸਾਕਤ ਦੇ) ਦਿਨ ਰਾਤ ਅੱਫਲ ਚਲੇ ਜਾਂਦੇ ਹਨ ।

Without the remembrance of the Lord, day and night pass in vain,

ਮੇਘ ਬਿਨਾ ਜਿਉ ਖੇਤੀ ਜਾਇ ॥

megh binaa jiau khetee jai ||

ਜਿਵੇਂ ਵਰਖਾ ਤੋਂ ਬਿਨਾ ਪੈਲੀ ਨਿਸਫਲ ਜਾਂਦੀ ਹੈ,

like the crop which withers without rain.

ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥

gobidh bhajan bin birathe sabh kaam ||

ਪ੍ਰਭੂ ਦੇ ਭਜਨ ਤੋਂ ਸੱਖਣਾ ਰਹਿਣ ਕਰਕੇ (ਮਨੁੱਖ ਦੇ) ਸਾਰੇ ਹੀ ਕੰਮ ਕਿਸੇ ਅਰਥ ਨਹੀਂ,

Without meditation on the Lord of the Universe, all works are in vain,

ਜਿਉ ਕਿਰਪਨ ਕੇ ਨਿਰਾਰਥ ਦਾਮ ॥

jiau kirapan ke niraarath dhaam ||

(ਕਿਉਂਕਿ ਇਹ ਕੰਮ ਇਸ ਦਾ ਆਪਣਾ ਕੁਝ ਨਹੀਂ ਸਵਾਰਦੇ) ਜਿਵੇਂ ਕੰਜੂਸ ਦਾ ਧਨ ਉਸ ਦੇ ਆਪਣੇ ਕਿਸੇ ਕੰਮ ਨਹੀਂ ।

like the wealth of a miser, which lies useless.

ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥

dha(n)n dha(n)n te jan jeh ghaT basio har naau ||

ਉਹ ਮਨੁੱਖ ਮੁਬਾਰਿਕ ਹਨ, ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,

Blessed, blessed are those, whose hearts are filled with the Name of the Lord.

ਨਾਨਕ ਤਾ ਕੈ ਬਲਿ ਬਲਿ ਜਾਉ ॥੬॥

naanak taa kai bal bal jaau ||6||

ਹੇ ਨਾਨਕ! (ਆਖ ਕਿ) ਮੈਂ ਉਹਨਾਂ (ਗੁਰਮੁਖਾਂ) ਤੋਂ ਸਦਕੇ ਜਾਂਦਾ ਹਾਂ ।੬।

Nanak is a sacrifice, a sacrifice to them. ||6||

ਰਹਤ ਅਵਰ ਕਛੁ ਅਵਰ ਕਮਾਵਤ ॥

rahat avar kachh avar kamaavat ||

ਧਰਮ ਦੇ ਬਾਹਰਲੇ ਧਾਰੇ ਹੋਏ ਚਿੰਨ੍ਹ ਹੋਰ ਹਨ ਤੇ ਅਮਲੀ ਜ਼ਿੰਦਗੀ ਕੁਝ ਹੋਰ ਹੈ;

He says one thing, and does something else.

ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥

man nahee preet mukhahu ga(n)dd laavat ||

ਮਨ ਵਿਚ (ਤਾਂ) ਪ੍ਰਭੂ ਨਾਲ ਪਿਆਰ ਨਹੀਂ, ਮੂੰਹ ਦੀਆਂ ਗੱਲਾਂ ਨਾਲ ਘਰ ਪੂਰਾ ਕਰਦਾ ਹੈ ।

There is no love in his heart, and yet with his mouth he talks tall.

ਜਾਨਨਹਾਰ ਪ੍ਰਭੂ ਪਰਬੀਨ ॥

jaananahaar prabhoo parabeen ||

(ਪਰ ਦਿਲ ਦੀਆਂ) ਜਾਣਨ ਵਾਲਾ ਪ੍ਰਭੂ ਸਿਆਣਾ ਹੈ,

The Omniscient Lord God is the Knower of all.

ਬਾਹਰਿ ਭੇਖ ਨ ਕਾਹੂ ਭੀਨ ॥

baahar bhekh na kaahoo bheen ||

(ਉਹ ਕਦੇ) ਕਿਸੇ ਦੇ ਬਾਹਰਲੇ ਭੇਖ ਨਾਲ ਪ੍ਰਸੰਨ ਨਹੀਂ ਹੋਇਆ ।

He is not impressed by outward display.

ਅਵਰ ਉਪਦੇਸੈ ਆਪਿ ਨ ਕਰੈ ॥

avar upadhesai aap na karai ||

(ਜੋ ਮਨੁੱਖ) ਹੋਰਨਾਂ ਨੂੰ ਮੱਤਾਂ ਦੇਂਦਾ ਹੈ (ਪਰ) ਆਪ ਨਹੀਂ ਕਮਾਉਂਦਾ,

One who does not practice what he preaches to others,

ਆਵਤ ਜਾਵਤ ਜਨਮੈ ਮਰੈ ॥

aavat jaavat janamai marai ||

ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।

shall come and go in reincarnation, through birth and death.

ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥

jis kai a(n)tar basai nira(n)kaar ||

ਜਿਸ ਮਨੁੱਖ ਦੇ ਹਿਰਦੇ ਵਿਚ ਨਿਰੰਕਾਰ ਵੱਸਦਾ ਹੈ,

One whose inner being is filled with the Formless Lord

ਤਿਸ ਕੀ ਸੀਖ ਤਰੈ ਸੰਸਾਰੁ ॥

tis kee seekh tarai sa(n)saar ||

ਉਸ ਦੀ ਸਿੱਖਿਆ ਨਾਲ ਜਗਤ (ਵਿਕਾਰਾਂ ਤੋਂ) ਬਚਦਾ ਹੈ ।

by his teachings, the world is saved.

ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥

jo tum bhaane tin prabh jaataa ||

(ਹੇ ਪ੍ਰਭੂ!) ਜੋ (ਭਗਤ) ਤੈਨੂੰ ਪਿਆਰੇ ਲੱਗਦੇ ਹਨ ਉਹਨਾਂ ਨੇ ਤੈਨੂੰ ਪਛਾਣਿਆ ਹੈ ।

Those who are pleasing to You, God, know You.

ਨਾਨਕ ਉਨ ਜਨ ਚਰਨ ਪਰਾਤਾ ॥੭॥

naanak un jan charan paraataa ||7||

ਹੇ ਨਾਨਕ! (ਆਖ)—ਮੈਂ ਉਹਨਾਂ (ਭਗਤਾਂ) ਦੇ ਚਰਨਾਂ ਤੇ ਪੈਂਦਾ ਹਾਂ ।੭।

Nanak falls at their feet. ||7||

ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥

karau benatee paarabraham sabh jaanai ||

(ਜੋ ਜੋ) ਬੇਨਤੀ ਮੈਂ ਕਰਦਾ ਹਾਂ, ਪ੍ਰਭੂ ਸਭ ਜਾਣਦਾ ਹੈ,

Offer your prayers to the Supreme Lord God, who knows everything.

ਅਪਨਾ ਕੀਆ ਆਪਹਿ ਮਾਨੈ ॥

apanaa keeaa aapeh maanai ||

ਆਪਣੇ ਪੈਦਾ ਕੀਤੇ ਜੀਵ ਨੂੰ ਉਹ ਆਪ ਹੀ ਮਾਣ ਬਖ਼ਸ਼ਦਾ ਹੈ ।

He Himself values His own creatures.

ਆਪਹਿ ਆਪ ਆਪਿ ਕਰਤ ਨਿਬੇਰਾ ॥

aapeh aap aap karat niberaa ||

(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਪ੍ਰਭੂ ਆਪ ਹੀ ਨਿਖੇੜਾ ਕਰਦਾ ਹੈ,

He Himself, by Himself, makes the decisions.

ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥

kisai dhoor janaavat kisai bujhaavat neraa ||

ਕਿਸੇ ਨੂੰ ਇਹ ਬੁਧਿ ਬਖ਼ਸ਼ਦਾ ਹੈ ਕਿ ਪ੍ਰਭੂ ਸਾਡੇ ਨੇੜੇ ਹੈ ਤੇ ਕਿਸੇ ਨੂੰ ਜਣਾਉਂਦਾ ਹੈ ਕਿ ਪ੍ਰਭੂ ਕਿਤੇ ਦੂਰ ਹੈ ।

To some, He appears far away, while others perceive Him near at hand.

ਉਪਾਵ ਸਿਆਨਪ ਸਗਲ ਤੇ ਰਹਤ ॥

aupaav siaanap sagal te rahat ||

ਸਭ ਹੀਲਿਆਂ ਤੇ ਚਤੁਰਾਈਆਂ ਤੋਂ (ਪ੍ਰਭੂ) ਪਰੇ ਹੈ (ਭਾਵ, ਕਿਸੇ ਹੀਲੇ ਚਤੁਰਾਈ ਨਾਲ ਪ੍ਰਸੰਨ ਨਹੀਂ ਹੁੰਦਾ)

He is beyond all efforts and clever tricks.

ਸਭੁ ਕਛੁ ਜਾਨੈ ਆਤਮ ਕੀ ਰਹਤ ॥

sabh kachh jaanai aatam kee rahat ||

(ਕਿਉਂਕਿ ਉਹ ਜੀਵ ਦੀ) ਆਤਮਕ ਰਹਿਣੀ ਦੀ ਹਰੇਕ ਗੱਲ ਜਾਣਦਾ ਹੈ ।

He knows all the ways and means of the soul.

ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥

jis bhaavai tis le laR lai ||

ਜੋ (ਜੀਵ) ਉਸ ਨੂੰ ਭਾਉਂਦਾ ਹੈ ਉਸ ਨੂੰ ਆਪਣੇ ਲੜ ਲਾਉਂਦਾ ਹੈ,

Those with whom He is pleased are attached to the hem of His robe.

ਥਾਨ ਥਨੰਤਰਿ ਰਹਿਆ ਸਮਾਇ ॥

thaan thana(n)tar rahiaa samai ||

ਪ੍ਰਭੂ ਹਰ ਥਾਂ ਮੌਜੂਦ ਹੈ ।

He is pervading all places and interspaces.

ਸੋ ਸੇਵਕੁ ਜਿਸੁ ਕਿਰਪਾ ਕਰੀ ॥

so sevak jis kirapaa karee ||

ਉਹੀ ਮਨੁੱਖ (ਅਸਲੀ) ਸੇਵਕ ਬਣਦਾ ਹੈ ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।

Those upon whom He bestows His favor, become His servants.

ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

nimakh nimakh jap naanak haree ||8||5||

ਹੇ ਨਾਨਕ! (ਐਸੇ) ਪ੍ਰਭੂ ਨੂੰ ਦਮ-ਬ-ਦਮ ਯਾਦ ਕਰ ।੮।੫।

Each and every moment, O Nanak, meditate on the Lord. ||8||5||

ਸਲੋਕੁ ॥

salok ||

ਸਲੋਕ।

Shalok:

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥

kaam karodh ar lobh moh binas jai aha(n)mev ||

(ਮੇਰਾ) ਕਾਮ, ਕੋ੍ਰਧ, ਲੋਭ, ਮੋਹ ਅਤੇ ਅਹੰਕਾਰ ਦੂਰ ਹੋ ਜਾਏ ।

Sexual desire, anger, greed and emotional attachment - may these be gone, and egotism as well.

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

naanak prabh saranaagatee kar prasaadh gurdhev ||1||

ਹੇ ਨਾਨਕ! (ਬੇਨਤੀ ਕਰ ਤੇ ਆਖ)—ਹੇ ਗੁਰਦੇਵ! ਹੇ ਪ੍ਰਭੂ! ਮੈਂ ਸਰਣ ਆਇਆ ਹਾਂ, (ਮੇਰੇ ਉਤੇ) ਮੇਹਰ ਕਰ।

Nanak seeks the Sanctuary of God; please bless me with Your Grace, O Divine Guru. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥

jeh prasaadh chhateeh a(n)mirat khaeh ||

ਹੇ ਭਾਈ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਕਈ ਕਿਸਮਾਂ ਦੇ ਸੁਆਦਲੇ ਖਾਣੇ ਖਾਂਦਾ ਹੈਂ,

By His Grace, you partake of the thirty-six delicacies;

ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥

tis Thaakur kau rakh man maeh ||

ਉਸ ਨੂੰ ਮਨ ਵਿਚ (ਚੇਤੇ) ਰੱਖ ।

enshrine that Lord and Master within your mind.

ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥

jeh prasaadh suga(n)dhat tan laaveh ||

ਜਿਸ ਦੀ ਮਿਹਰ ਨਾਲ ਆਪਣੇ ਸਰੀਰ ਉਤੇ ਤੂੰ ਸੁਗੰਧੀਆਂ ਲਾਉਂਦਾ ਹੈਂ,

By His Grace, you apply scented oils to your body;

ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥

tis kau simarat param gat paaveh ||

ਉਸ ਨੂੰ ਯਾਦ ਕੀਤਿਆਂ ਤੂੰ ਉੱਚਾ ਦਰਜਾ ਹਾਸਲ ਕਰ ਲਏਂਗਾ ।

remembering Him, the supreme status is obtained.

ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥

jeh prasaadh baseh sukh ma(n)dhar ||

ਜਿਸ ਦੀ ਦਇਆ ਨਾਲ ਤੂੰ ਸੁਖ-ਮਹਲਾਂ ਵਿਚ ਵੱਸਦਾ ਹੈਂ,

By His Grace, you dwell in the palace of peace;

ਤਿਸਹਿ ਧਿਆਇ ਸਦਾ ਮਨ ਅੰਦਰਿ ॥

tiseh dhiaai sadhaa man a(n)dhar ||

ਉਸ ਨੂੰ ਸਦਾ ਮਨ ਵਿਚ ਸਿਮਰ ।

meditate forever on Him within your mind.

ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥

jeh prasaadh gireh sa(n)g sukh basanaa ||

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਘਰ ਮੌਜਾਂ ਨਾਲ ਵੱਸ ਰਿਹਾ ਹੈਂ,

By His Grace, you abide with your family in peace;

ਆਠ ਪਹਰ ਸਿਮਰਹੁ ਤਿਸੁ ਰਸਨਾ ॥

aaTh pahar simarahu tis rasanaa ||

ਉਸ ਨੂੰ ਜੀਭ ਨਾਲ ਅੱਠੇ ਪਹਰ ਯਾਦ ਕਰ ।

keep His remembrance upon your tongue, twenty-four hours a day.

ਜਿਹ ਪ੍ਰਸਾਦਿ ਰੰਗ ਰਸ ਭੋਗ ॥

jeh prasaadh ra(n)g ras bhog ||

ਜਿਸ (ਪ੍ਰਭੂ) ਦੀ ਬਖ਼ਸ਼ਸ਼ ਕਰਕੇ ਚੋਜ-ਤਮਾਸ਼ੇ, ਸੁਆਦਲੇ ਖਾਣੇ ਤੇ ਪਦਾਰਥ (ਨਸੀਬ ਹੁੰਦੇ ਹਨ)

By His Grace, you enjoy tastes and pleasures;

ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

naanak sadhaa dhiaaieeaai dhiaavan jog ||1||

ਹੇ ਨਾਨਕ! ਉਸ ਧਿਆਉਣ-ਜੋਗ ਨੂੰ ਸਦਾ ਹੀ ਧਿਆਉਣਾ ਚਾਹੀਦਾ ਹੈ ।੧।

O Nanak, meditate forever on the One, who is worthy of meditation. ||1||

ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥

jeh prasaadh paaT paTa(n)bar haddaaveh ||

(ਹੇ ਮਨ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਰੇਸ਼ਮੀ ਕੱਪੜੇ ਹੰਢਾਉਂਦਾ ਹੈਂ,

By His Grace, you wear silks and satins;

ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥

tiseh tiaag kat avar lubhaaveh ||

ਉਸ ਨੂੰ ਵਿਸਾਰ ਕੇ ਹੋਰ ਕਿੱਥੇ ਲੋਭ ਕਰ ਰਿਹਾ ਹੈਂ?

why abandon Him, to attach yourself to another?

ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥

jeh prasaadh sukh sej soieejai ||

ਜਿਸ ਦੀ ਮਿਹਰ ਨਾਲ ਸੇਜ ਉੱਤੇ ਸੁਖੀ ਸਵੀਂਦਾ ਹੈ,

By His Grace, you sleep in a cozy bed;

ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥

man aaTh pahar taa kaa jas gaaveejai ||

ਹੇ ਮਨ! ਉਸ ਪ੍ਰਭੂ ਦਾ ਜਸ ਅੱਠੇ ਪਹਰ ਗਾਉਣਾ ਚਾਹੀਦਾ ਹੈ ।

O my mind, sing His Praises, twenty-four hours a day.

ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥

jeh prasaadh tujh sabh kouoo maanai ||

ਜਿਸ ਦੀ ਮੇਹਰ ਨਾਲ ਹਰੇਕ ਮਨੁੱਖ ਤੇਰਾ ਆਦਰ ਕਰਦਾ ਹੈ,

By His Grace, you are honored by everyone;

ਮੁਖਿ ਤਾ ਕੋ ਜਸੁ ਰਸਨ ਬਖਾਨੈ ॥

mukh taa ko jas rasan bakhaanai ||

ਉਸ ਦੀ ਵਡਿਆਈ (ਆਪਣੇ) ਮੂੰਹੋਂ ਜੀਭ ਨਾਲ (ਸਦਾ) ਕਰ ।

with your mouth and with your tongue, chant His Praises.

ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥

jeh prasaadh tero rahataa dharam ||

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੇਰਾ ਧਰਮ (ਕਾਇਮ) ਰਹਿੰਦਾ ਹੈ,

By His Grace, you remain in the Dharma;

ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥

man sadhaa dhiaai keval paarabraham ||

ਹੇ ਮਨ! ਤੂੰ ਸਦਾ ਉਸ ਪਰਮੇਸ਼ਰ ਨੂੰ ਸਿਮਰ ।

O mind, meditate continually on the Supreme Lord God.

ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥

prabh jee japat dharageh maan paaveh ||

ਪਰਮਾਤਮਾ ਦਾ ਭਜਨ ਕੀਤਿਆਂ (ਉਸ ਦੀ) ਦਰਗਾਹ ਵਿਚ ਮਾਣ ਪਾਵਹਿਂਗਾ,

Meditating on God, you shall be honored in His Court;

ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥

naanak pat setee ghar jaaveh ||2||

ਹੇ ਨਾਨਕ! (ਇਥੋਂ) ਇੱਜ਼ਤ ਨਾਲ ਆਪਣੇ (ਪਰਲੋਕ ਦੇ) ਘਰ ਵਿਚ ਜਾਵਹਿਂਗਾ ।੨।

O Nanak, you shall return to your true home with honor. ||2||

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥

jeh prasaadh aarog ka(n)chan dhehee ||

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ,

By His Grace, you have a healthy, golden body;

ਲਿਵ ਲਾਵਹੁ ਤਿਸੁ ਰਾਮ ਸਨੇਹੀ ॥

liv laavahu tis raam sanehee ||

ਉਸ ਪਿਆਰੇ ਰਾਮ ਨਾਲ ਲਿਵ ਜੋੜ ।

attune yourself to that Loving Lord.

ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥

jeh prasaadh teraa olaa rahat ||

ਜਿਸ ਦੀ ਮਿਹਰ ਨਾਲ ਤੇਰਾ ਪਰਦਾ ਬਣਿਆ ਰਹਿੰਦਾ ਹੈ,

By His Grace, your honor is preserved;

ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥

man sukh paaveh har har jas kahat ||

ਹੇ ਮਨ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।

O mind, chant the Praises of the Lord, Har, Har, and find peace.

ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥

jeh prasaadh tere sagal chhidhr ddaake ||

ਜਿਸ ਦੀ ਦਇਆ ਨਾਲ ਤੇਰੇ ਸਾਰੇ ਐਬ ਢੱਕੇ ਰਹਿੰਦੇ ਹਨ,

By His Grace, all your deficits are covered;

ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥

man saranee par Thaakur prabh taa kai ||

ਹੇ ਮਨ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।

O mind, seek the Sanctuary of God, our Lord and Master.

ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥

jeh prasaadh tujh ko na pahoochai ||

ਜਿਸ ਦੀ ਕਿਰਪਾ ਨਾਲ ਕੋਈ ਤੇਰੀ ਬਰਾਬਰੀ ਨਹੀਂ ਕਰ ਸਕਦਾ,

By His Grace, no one can rival you;

ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥

man saas saas simarahu prabh uooche ||

ਹੇ ਮਨ! ਉਸ ਉਚੇ ਪ੍ਰਭੂ ਨੂੰ ਸਾ੍ਵਸ ਸ੍ਵਾਸ ਯਾਦ ਕਰ ।

O mind, with each and every breath, remember God on High.

ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥

jeh prasaadh paiee dhrulabh dheh ||

ਜਿਸ ਦੀ ਕਿਰਪਾ ਨਾਲ ਤੈਨੂੰ ਇਹ ਮਨੁੱਖਾ-ਸਰੀਰ ਲੱਭਾ ਹੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।

By His Grace, you obtained this precious human body;

ਨਾਨਕ ਤਾ ਕੀ ਭਗਤਿ ਕਰੇਹ ॥੩॥

naanak taa kee bhagat kareh ||3||

ਹੇ ਨਾਨਕ! ਉਸ ਪ੍ਰਭੂ ਦੀ ਭਗਤੀ ਕਰ ।੩।

O Nanak, worship Him with devotion. ||3||

ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥

jeh prasaadh aabhookhan pahireejai ||

ਜਿਸ (ਪ੍ਰਭੂ) ਦੀ ਕਿਰਪਾ ਨਾਲ ਗਹਣੇ ਪਹਿਨੀਦੇ ਹਨ,

By His Grace, you wear decorations;

ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥

man tis simarat kiau aalas keejai ||

ਹੇ ਮਨ! ਉਸ ਨੂੰ ਸਿਮਰਦਿਆਂ ਕਿਉਂ ਆਲਸ ਕੀਤਾ ਜਾਏ?

O mind, why are you so lazy? Why don't you remember Him in meditation?

ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥

jeh prasaadh asavai hasat asavaaree ||

ਜਿਸ ਦੀ ਮੇਹਰ ਨਾਲ ਘੋੜੇ ਤੇ ਹਾਥੀਆਂ ਦੀ ਸਵਾਰੀ ਕਰਦਾ ਹੈਂ,

By His Grace, you have horses and elephants to ride;

ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥

man tis prabh kau kabahoo na bisaaree ||

ਹੇ ਮਨ! ਉਸ ਪ੍ਰਭੂ ਨੂੰ ਕਦੇ ਨਾਹ ਵਿਸਾਰੀਂ ।

O mind, never forget that God.

ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥

jeh prasaadh baag milakh dhanaa ||

ਜਿਸ ਦੀ ਦਇਆ ਨਾਲ ਬਾਗ ਜ਼ਮੀਨਾਂ ਤੇ ਧਨ (ਤੈਨੂੰ ਨਸੀਬ ਹਨ)

By His Grace, you have land, gardens and wealth;

ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥

raakh paroi prabh apune manaa ||

ਉਸ ਪ੍ਰਭੂ ਨੂੰ ਆਪਣੇ ਮਨ ਵਿਚ ਪੋ੍ਰ ਰੱਖ ।

keep God enshrined in your heart.

ਜਿਨਿ ਤੇਰੀ ਮਨ ਬਨਤ ਬਨਾਈ ॥

jin teree man banat banaiee ||

ਹੇ ਮਨ! ਜਿਸ (ਪ੍ਰਭੂ) ਨੇ ਤੈਨੂੰ ਸਾਜਿਆ ਹੈ,

O mind, the One who formed your form

ਊਠਤ ਬੈਠਤ ਸਦ ਤਿਸਹਿ ਧਿਆਈ ॥

uooThat baiThat sadh tiseh dhiaaiee ||

ਉਠਦੇ ਬੈਠਦੇ (ਭਾਵ, ਹਰ ਵੇਲੇ) ਉਸੇ ਨੂੰ ਸਦਾ ਸਿਮਰ ।

standing up and sitting down, meditate always on Him.

ਤਿਸਹਿ ਧਿਆਇ ਜੋ ਏਕ ਅਲਖੈ ॥

tiseh dhiaai jo ek alakhai ||

ਉਸ ਪ੍ਰਭੂ ਨੂੰ ਸਿਮਰ, ਜੋ ਇੱਕ ਹੈ, ਤੇ, ਬੇਅੰਤ ਹੈ ।

Meditate on Him - the One Invisible Lord;

ਈਹਾ ਊਹਾ ਨਾਨਕ ਤੇਰੀ ਰਖੈ ॥੪॥

e'eehaa uoohaa naanak teree rakhai ||4||

ਹੇ ਨਾਨਕ! ਲੋਕ ਤੇ ਪਰਲੋਕ ਵਿਚ (ਉਹੀ) ਤੇਰੀ ਲਾਜ ਰੱਖਣ ਵਾਲਾ ਹੈ ।੪।

here and hereafter, O Nanak, He shall save you. ||4||

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥

jeh prasaadh kareh pu(n)n bahu dhaan ||

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਬਹੁਤ ਦਾਨ ਪੁੰਨ ਕਰਦਾ ਹੈਂ,

By His Grace, you give donations in abundance to charities;

ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥

man aaTh pahar kar tis kaa dhiaan ||

ਹੇ ਮਨ! ਅੱਠੇ ਪਹਿਰ ਉਸ ਦਾ ਚੇਤਾ ਕਰ ।

O mind, meditate on Him, twenty-four hours a day.

ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥

jeh prasaadh too aachaar biauhaaree ||

ਜਿਸ ਦੀ ਮਿਹਰ ਨਾਲ ਤੂੰ ਰੀਤਾਂ ਰਸਮਾਂ ਕਰਨ ਜੋਗਾ ਹੋਇਆ ਹੈਂ,

By His Grace, you perform religious rituals and worldly duties;

ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥

tis prabh kau saas saas chitaaree ||

ਉਸ ਪ੍ਰਭੂ ਨੂੰ ਸ੍ਵਾਸ ਸ੍ਵਾਸ ਯਾਦ ਕਰ ।

think of God with each and every breath.

ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥

jeh prasaadh teraa su(n)dhar roop ||

ਜਿਸ ਦੀ ਦਇਆ ਨਾਲ ਤੇਰੀ ਸੋਹਣੀ ਸ਼ਕਲ ਹੈ,

By His Grace, your form is so beautiful;

ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥

so prabh simarahu sadhaa anoop ||

ਉਸ ਸੋਹਣੇ ਮਾਲਕ ਨੂੰ ਸਦਾ ਸਿਮਰ ।

constantly remember God, the Incomparably Beautiful One.

ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥

jeh prasaadh teree neekee jaat ||

ਜਿਸ ਪ੍ਰਭੂ ਦੀ ਕਿਰਪਾ ਨਾਲ ਤੈਨੂੰ ਚੰਗੀ (ਮਨੁੱਖ) ਜਾਤੀ ਮਿਲੀ ਹੈ,

By His Grace, you have such high social status;

ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥

so prabh simar sadhaa dhin raat ||

ਉਸ ਨੂੰ ਸਦਾ ਦਿਨ ਰਾਤ ਯਾਦ ਕਰ ।

remember God always, day and night.

ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥

jeh prasaadh teree pat rahai ||

ਜਿਸ ਦੀ ਮੇਹਰ ਨਾਲ ਤੇਰੀ ਇੱਜ਼ਤ (ਜਗਤ ਵਿਚ) ਬਣੀ ਹੋਈ ਹੈ (ਉਸ ਦਾ ਨਾਮ ਸਿਮਰ) ।

By His Grace, your honor is preserved;

ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥

gur prasaadh naanak jas kahai ||5||

ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ (ਵਡਭਾਗੀ ਮਨੁੱਖ) ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੫।

by Guru's Grace, O Nanak, chant His Praises. ||5||

ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥

jeh prasaadh suneh karan naadh ||

ਜਿਸ ਦੀ ਕ੍ਰਿਪਾ ਨਾਲ ਤੂੰ (ਆਪਣੇ) ਕੰਨਾਂ ਨਾਲ ਆਵਾਜ਼ ਸੁਣਦਾ ਹੈਂ (ਭਾਵ, ਤੈਨੂੰ ਸੁਣਨ ਦੀ ਤਾਕਤ ਮਿਲੀ ਹੈ),

By His Grace, you listen to the sound current of the Naad.

ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥

jeh prasaadh pekheh bisamaadh ||

ਜਿਸ ਦੀ ਮੇਹਰ ਨਾਲ ਅਚਰਜ ਨਜ਼ਾਰੇ ਵੇਖਦਾ ਹੈਂ;

By His Grace, you behold amazing wonders.

ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥

jeh prasaadh boleh a(n)mirat rasanaa ||

ਜਿਸ ਦੀ ਬਰਕਤਿ ਪਾ ਕੇ ਜੀਭ ਨਾਲ ਮਿੱਠੇ ਬੋਲ ਬੋਲਦਾ ਹੈਂ,

By His Grace, you speak ambrosial words with your tongue.

ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥

jeh prasaadh sukh sahaje basanaa ||

ਜਿਸ ਦੀ ਕਿਰਪਾ ਨਾਲ ਸੁਭਾਵਕ ਹੀ ਸੁਖੀ ਵੱਸ ਰਿਹਾ ਹੈਂ;

By His Grace, you abide in peace and ease.

ਜਿਹ ਪ੍ਰਸਾਦਿ ਹਸਤ ਕਰ ਚਲਹਿ ॥

jeh prasaadh hasat kar chaleh ||

ਜਿਸ ਦੀ ਦਇਆ ਨਾਲ ਤੇਰੇ ਹੱਥ (ਆਦਿਕ ਸਾਰੇ ਅੰਗ) ਕੰਮ ਦੇ ਰਹੇ ਹਨ,

By His Grace, your hands move and work.

ਜਿਹ ਪ੍ਰਸਾਦਿ ਸੰਪੂਰਨ ਫਲਹਿ ॥

jeh prasaadh sa(n)pooran faleh ||

ਜਿਸ ਦੀ ਮਿਹਰ ਨਾਲ ਤੂੰ ਹਰੇਕ ਕਾਰ-ਵਿਹਾਰ ਵਿਚ ਕਾਮਯਾਬ ਹੁੰਦਾ ਹੈਂ;

By His Grace, you are completely fulfilled.

ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥

jeh prasaadh param gat paaveh ||

ਜਿਸ ਦੀ ਬਖ਼ਸ਼ਸ਼ ਨਾਲ ਤੈਨੂੰ ਉੱਚਾ ਦਰਜਾ ਮਿਲਦਾ ਹੈ,

By His Grace, you obtain the supreme status.

ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥

jeh prasaadh sukh sahaj samaaveh ||

ਅਤੇ ਤੂੰ ਸੁਖ ਤੇ ਬੇ-ਫ਼ਿਕਰੀ ਵਿਚ ਮਸਤ ਹੈਂ;

By His Grace, you are absorbed into celestial peace.

ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥

aaisaa prabh tiaag avar kat laagahu ||

ਅਜੇਹਾ ਪ੍ਰਭੂ ਵਿਸਾਰ ਕੇ ਤੂੰ ਹੋਰ ਕਿਸ ਪਾਸੇ ਲੱਗ ਰਿਹਾ ਹੈਂ?

Why forsake God, and attach yourself to another?

ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥

gur prasaadh naanak man jaagahu ||6||

ਹੇ ਨਾਨਕ! ਗੁਰੂ ਦੀ ਬਰਕਤਿ ਲੈ ਕੇ ਮਨ ਵਿਚ ਹੁਸ਼ੀਆਰ ਹੋਹੁ ।੬।

By Guru's Grace, O Nanak, awaken your mind! ||6||

ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥

jeh prasaadh too(n) pragaT sa(n)saar ||

ਜਿਸ ਪ੍ਰਭੂ ਦੀ ਕ੍ਰਿਪਾ ਨਾਲ ਤੂੰ ਜਗਤ ਵਿਚ ਸੋਭਾ ਵਾਲਾ ਹੈਂ ।

By His Grace, you are famous all over the world;

ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥

tis prabh kau mool na manahu bisaar ||

ਉਸ ਨੂੰ ਕਦੇ ਭੀ ਮਨੋਂ ਨ ਭੁਲਾ ।

never forget God from your mind.

ਜਿਹ ਪ੍ਰਸਾਦਿ ਤੇਰਾ ਪਰਤਾਪੁ ॥

jeh prasaadh teraa parataap ||

ਜਿਸ ਦੀ ਮੇਹਰ ਨਾਲ ਤੈਨੂੰ ਵਡਿਆਈ ਮਿਲੀ ਹੋਈ ਹੈ,

By His Grace, you have prestige;

ਰੇ ਮਨ ਮੂੜ ਤੂ ਤਾ ਕਉ ਜਾਪੁ ॥

re man mooR too taa kau jaap ||

ਹੇ ਮੂਰਖ ਮਨ! ਤੂੰ ਉਸ ਪ੍ਰਭੂ ਨੂੰ ਜਪ ।

O foolish mind, meditate on Him!

ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥

jeh prasaadh tere kaaraj poore ||

ਜਿਸ ਦੀ ਕ੍ਰਿਪਾ ਨਾਲ ਤੇਰੇ (ਸਾਰੇ) ਕੰਮ ਸਿਰੇ ਚੜ੍ਹਦੇ ਹਨ,

By His Grace, your works are completed;

ਤਿਸਹਿ ਜਾਨੁ ਮਨ ਸਦਾ ਹਜੂਰੇ ॥

tiseh jaan man sadhaa hajoore ||

ਹੇ ਮਨ! ਤੂੰ ਉਸ (ਪ੍ਰਭੂ) ਨੂੰ ਸਦਾ ਅੰਗ ਸੰਗ ਜਾਣ ।

O mind, know Him to be close at hand.

ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥

jeh prasaadh too(n) paaveh saach ||

ਜਿਸ ਦੀ ਬਰਕਤਿ ਨਾਲ ਤੈਨੂੰ ਸੱਚ ਪਰਾਪਤ ਹੁੰਦਾ ਹੈ,

By His Grace, you find the Truth;

ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥

re man mere too(n) taa siau raach ||

ਹੇ ਮੇਰੇ ਮਨ! ਤੂੰ ਉਸ (ਪ੍ਰਭੂ) ਨਾਲ ਜੁੜਿਆ ਰਹੁ ।

O my mind, merge yourself into Him.

ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥

jeh prasaadh sabh kee gat hoi ||

ਜਿਸ (ਪਰਾਮਤਮਾ) ਦੀ ਦਇਆ ਨਾਲ ਹਰੇਕ (ਜੀਵ) ਦੀ (ਉਸ ਤਕ) ਪਹੁੰਚ ਹੋ ਜਾਂਦੀ ਹੈ, (ਉਸ ਨੂੰ ਜਪ) ।

By His Grace, everyone is saved;

ਨਾਨਕ ਜਾਪੁ ਜਪੈ ਜਪੁ ਸੋਇ ॥੭॥

naanak jaap japai jap soi ||7||

ਹੇ ਨਾਨਕ! (ਜਿਸ ਨੂੰ ਇਹ ਦਾਤਿ ਮਿਲਦੀ ਹੈ) ਉਹ (ਹਰਿ-) ਜਾਪ ਹੀ ਜਪਦਾ ਹੈ ।੭।

O Nanak, meditate, and chant His Chant. ||7||

ਆਪਿ ਜਪਾਏ ਜਪੈ ਸੋ ਨਾਉ ॥

aap japaae japai so naau ||

ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ,

Those, whom He inspires to chant, chant His Name.

ਆਪਿ ਗਾਵਾਏ ਸੁ ਹਰਿ ਗੁਨ ਗਾਉ ॥

aap gaavaae su har gun gaau ||

ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪੇ੍ਰਰਦਾ ਹੈ ।

Those, whom He inspires to sing, sing the Glorious Praises of the Lord.

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥

prabh kirapaa te hoi pragaas ||

ਪ੍ਰਭੂ ਦੀ ਮੇਹਰ ਨਾਲ (ਮਨ ਵਿਚ ਗਿਆਨ ਦਾ) ਪ੍ਰਕਾਸ਼ ਹੁੰਦਾ ਹੈ;

By God's Grace, enlightenment comes.

ਪ੍ਰਭੂ ਦਇਆ ਤੇ ਕਮਲ ਬਿਗਾਸੁ ॥

prabhoo dhiaa te kamal bigaas ||

ਉਸ ਦੀ ਦਇਆ ਨਾਲ ਹਿਰਦਾ-ਰੂਪ ਕਉਲ ਫੱੁਲ ਖਿੜਦਾ ਹੈ ।

By God's Kind Mercy, the heart-lotus blossoms forth.

ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥

prabh suprasa(n)n basai man soi ||

ਉਹ ਪ੍ਰਭੂ (ਉਸ ਮਨੁੱਖ ਦੇ) ਮਨ ਵਿਚ ਵੱਸਦਾ ਹੈ ਜਿਸ ਉਤੇ ਉਹ ਤੱੁ੍ਰਠਦਾ ਹੈ,

When God is totally pleased, He comes to dwell in the mind.

ਪ੍ਰਭ ਦਇਆ ਤੇ ਮਤਿ ਊਤਮ ਹੋਇ ॥

prabh dhiaa te mat uootam hoi ||

ਪ੍ਰਭੂ ਦੀ ਮੇਹਰ ਨਾਲ (ਮਨੁੱਖ ਦੀ) ਮੱਤ ਚੰਗੀ ਹੁੰਦੀ ਹੈ ।

By God's Kind Mercy, the intellect is exalted.

ਸਰਬ ਨਿਧਾਨ ਪ੍ਰਭ ਤੇਰੀ ਮਇਆ ॥

sarab nidhaan prabh teree miaa ||

ਹੇ ਪ੍ਰਭੂ! ਤੇਰੀ ਮੇਹਰ ਦੀ ਨਜ਼ਰ ਵਿਚ ਸਾਰੇ ਖ਼ਜ਼ਾਨੇ ਹਨ,

All treasures, O Lord, come by Your Kind Mercy.

ਆਪਹੁ ਕਛੂ ਨ ਕਿਨਹੂ ਲਇਆ ॥

aapahu kachhoo na kinahoo liaa ||

ਆਪਣੇ ਜਤਨ ਨਾਲ ਕਿਸੇ ਨੇ ਭੀ ਕੁਝ ਨਹੀਂ ਲੱਭਾ (ਭਾਵ, ਜੀਵ ਦਾ ਉੱਦਮ ਤਦੋਂ ਹੀ ਸਫਲ ਹੁੰਦਾ ਹੈ ਜਦੋਂ ਤੂੰ ਸਵੱਲੀ ਨਜ਼ਰ ਕਰਦਾ ਹੈਂ) ।

No one obtains anything by himself.

ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥

jit jit laavahu tit lageh har naath ||

ਹੇ ਹਰੀ! ਹੇ ਨਾਥ! ਜਿਧਰ ਤੂੰ ਲਾਉਂਦਾ ਹੈਂ ਉਧਰ ਇਹ ਜੀਵ ਲੱਗਦੇ ਹਨ ।

As You have delegated, so do we apply ourselves, O Lord and Master.

ਨਾਨਕ ਇਨ ਕੈ ਕਛੂ ਨ ਹਾਥ ॥੮॥੬॥

naanak in kai kachhoo na haath ||8||6||

ਹੇ ਨਾਨਕ! ਇਹਨਾਂ ਜੀਵਾਂ ਦੇ ਵੱਸ ਕੁਝ ਨਹੀਂ ।੮।੬।

O Nanak, nothing is in our hands. ||8||6||

ਸਲੋਕੁ ॥

salok ||

ਸਲੋਕ।

Shalok:

ਅਗਮ ਅਗਾਧਿ ਪਾਰਬ੍ਰਹਮੁ ਸੋਇ ॥

agam agaadh paarabraham soi ||

ਉਹ ਬੇਅੰਤ ਪ੍ਰਭੂ (ਜੀਵ ਦੀ) ਪਹੁੰਚ ਤੋਂ ਪਰੇ ਹੈ ਤੇ ਅਥਾਹ ਹੈ ।

Unapproachable and Unfathomable is the Supreme Lord God;

ਜੋ ਜੋ ਕਹੈ ਸੁ ਮੁਕਤਾ ਹੋਇ ॥

jo jo kahai su mukataa hoi ||

ਜੋ ਜੋ (ਮਨੁੱਖ ਉਸ ਨੂੰ) ਸਿਮਰਦਾ ਹੈ ਉਹ (ਵਿਕਾਰਾਂ ਦੇ ਜਾਲ ਤੋਂ) ਖ਼ਲਾਸੀ ਪਾ ਲੈਂਦਾ ਹੈ ।

whoever speaks of Him shall be liberated.

ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥

sun meetaa naanak binava(n)taa || saadh janaa kee acharaj kathaa ||1||

ਹੇ ਮਿਤ੍ਰ! ਸੁਣ, ਨਾਨਕ ਬੇਨਤੀ ਕਰਦਾ ਹੈ—(ਸਿਮਰਨ ਕਰਨ ਵਾਲੇ) ਗੁਰਮੁਖਾਂ (ਦੇ ਗੁਣਾਂ) ਦਾ ਜ਼ਿਕਰ ਹੈਰਾਨ ਕਰਨ ਵਾਲਾ ਹੈ ।

Listen, O friends, Nanak prays, to the wonderful story of the Holy. ||1||

ਅਸਟਪਦੀ ॥

asaTapadhee ||

ਅਸਟਪਦੀ।

Ashtapadee:

ਸਾਧ ਕੈ ਸੰਗਿ ਮੁਖ ਊਜਲ ਹੋਤ ॥

saadh kai sa(n)g mukh uoojal hot ||

ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮੂੰਹ ਉਜਲੇ ਹੁੰਦੇ ਹਨ ।

In the Company of the Holy, one's face becomes radiant.

ਸਾਧਸੰਗਿ ਮਲੁ ਸਗਲੀ ਖੋਤ ॥

saadhasa(n)g mal sagalee khot ||

(ਕਿਉਂਕਿ) ਸਾਧੂ ਜਨਾਂ ਦੇ ਪਾਸ ਰਿਹਾਂ (ਵਿਕਾਰਾਂ ਦੀ) ਸਾਰੀ ਮੈਲ ਮਿਟ ਜਾਂਦੀ ਹੈ ।

In the Company of the Holy, all filth is removed.

ਸਾਧ ਕੈ ਸੰਗਿ ਮਿਟੈ ਅਭਿਮਾਨੁ ॥

saadh kai sa(n)g miTai abhimaan ||

ਸਾਧੂਆਂ ਦੀ ਸੰਗਤਿ ਵਿਚ ਅਹੰਕਾਰ ਦੂਰ ਹੁੰਦਾ ਹੈ,

In the Company of the Holy, egotism is eliminated.

ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥

saadh kai sa(n)g pragaTai sugiaan ||

ਸੇ੍ਰਸ਼ਟ ਗਿਆਨ ਪਰਗਟ ਹੁੰਦਾ ਹੈ (ਭਾਵ, ਚੰਗੀ ਮਤਿ ਆਉਂਦੀ ਹੈ) ।

In the Company of the Holy, spiritual wisdom is revealed.

ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥

saadh kai sa(n)g bujhai prabh neraa ||

ਸੰਤਾਂ ਦੀ ਸੰਗਤ ਵਿਚ ਪ੍ਰਭੂ ਅੰਗ-ਸੰਗ ਵੱਸਦਾ ਜਾਪਦਾ ਹੈ,

In the Company of the Holy, God is understood to be near at hand.

ਸਾਧਸੰਗਿ ਸਭੁ ਹੋਤ ਨਿਬੇਰਾ ॥

saadhasa(n)g sabh hot niberaa ||

ਸਾਰਾ ਨਿਬੇੜਾ ਹੋ ਜਾਂਦਾ ਹੈ (ਭਾਵ, ਮੰਦੇ ਪਾਸੇ ਜੀਵ ਪੈਂਦਾ ਨਹੀਂ) ।

In the Company of the Holy, all conflicts are settled.

ਸਾਧ ਕੈ ਸੰਗਿ ਪਾਏ ਨਾਮ ਰਤਨੁ ॥

saadh kai sa(n)g paae naam ratan ||

ਗੁਰਮੁਖਾਂ ਦੀ ਸੰਗਤਿ ਵਿਚ ਮਨੁੱਖ ਨਾਮ-ਰੂਪ ਰਤਨ ਲੱਭ ਲੈਂਦਾ ਹੈ,

In the Company of the Holy, one obtains the jewel of the Naam.

ਸਾਧ ਕੈ ਸੰਗਿ ਏਕ ਊਪਰਿ ਜਤਨੁ ॥

saadh kai sa(n)g ek uoopar jatan ||

ਇੱਕ ਪ੍ਰਭੂ ਨੂੰ ਮਿਲਣ ਦਾ ਜਤਨ ਕਰਦਾ ਹੈ ।

In the Company of the Holy, one's efforts are directed toward the One Lord.

ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥

saadh kee mahimaa baranai kaun praanee ||

ਸਾਧੂਆਂ ਦੀ ਵਡਿਆਈ ਕਿਹੜਾ ਮਨੁੱਖ ਬਿਆਨ ਕਰ ਸਕਦਾ ਹੈ?

What mortal can speak of the Glorious Praises of the Holy?

ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥

naanak saadh kee sobhaa prabh maeh samaanee ||1||

ਹੇ ਨਾਨਕ! ਸਾਧ ਜਨਾਂ ਦੀ ਸੋਭਾ ਪ੍ਰਭੂ ਦੀ ਸੋਭਾ ਦੇ ਬਰਾਬਰ ਹੋ ਜਾਂਦੀ ਹੈ ।੧।

O Nanak, the glory of the Holy people merges into God. ||1||

ਸਾਧ ਕੈ ਸੰਗਿ ਅਗੋਚਰੁ ਮਿਲੈ ॥

saadh kai sa(n)g agochar milai ||

ਗੁਰਮੁਖਾਂ ਦੀ ਸੰਗਤਿ ਵਿਚ (ਮਨੁੱਖ ਨੂੰ) ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਰੀਰਕ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ;

In the Company of the Holy, one meets the Incomprehensible Lord.

ਸਾਧ ਕੈ ਸੰਗਿ ਸਦਾ ਪਰਫੁਲੈ ॥

saadh kai sa(n)g sadhaa parafulai ||

ਮਨੁੱਖ ਸਦਾ ਖਿੜੇ ਮੱਥੇ ਰਹਿੰਦਾ ਹੈ ।

In the Company of the Holy, one flourishes forever.

ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥

saadh kai sa(n)g aaveh bas pa(n)chaa ||

ਸਾਧ ਜਨਾਂ ਦੀ ਸੰਗਤਿ ਵਿਚ ਰਿਹਾਂ ਕਾਮਾਦਿਕ ਪੰਜ ਵਿਕਾਰ ਕਾਬੂ ਵਿਚ ਆ ਜਾਂਦੇ ਹਨ,

In the Company of the Holy, the five passions are brought to rest.

ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥

saadhasa(n)g a(n)mirat ras bhu(n)chaa ||

(ਕਿਉਂਕਿ ਮਨੁੱਖ) ਨਾਮ ਰੂਪ ਅੰਮ੍ਰਿਤ ਦਾ ਰਸ ਚੱਖ ਲੈਂਦਾ ਹੈ

In the Company of the Holy, one enjoys the essence of ambrosia.

ਸਾਧਸੰਗਿ ਹੋਇ ਸਭ ਕੀ ਰੇਨ ॥

saadhasa(n)g hoi sabh kee ren ||

ਸਾਧ ਜਨਾਂ ਦੀ ਸੰਗਤਿ ਕੀਤਿਆਂ (ਮਨੁੱਖ) ਸਭ (ਪ੍ਰਾਣੀਆਂ) ਦੇ ਚਰਨਾਂ ਦੀ ਧੂੜ ਬਣ ਜਾਂਦਾ ਹੈ ।

In the Company of the Holy, one becomes the dust of all.

ਸਾਧ ਕੈ ਸੰਗਿ ਮਨੋਹਰ ਬੈਨ ॥

saadh kai sa(n)g manohar bain ||

(ਸਭ ਨਾਲ) ਮਿੱਠੇ ਬਚਨ ਬੋਲਦਾ ਹੈ ।

In the Company of the Holy, one's speech is enticing.

ਸਾਧ ਕੈ ਸੰਗਿ ਨ ਕਤਹੂੰ ਧਾਵੈ ॥

saadh kai sa(n)g na katahoo(n) dhaavai ||

ਸੰਤ ਜਨਾਂ ਦੇ ਸੰਗ ਰਿਹਾਂ (ਮਨੁੱਖ ਦਾ) ਮਨ ਕਿਸੇ ਪਾਸੇ ਨਹੀਂ ਦੌੜਦਾ ਹੈ,

In the Company of the Holy, the mind does not wander.

ਸਾਧਸੰਗਿ ਅਸਥਿਤਿ ਮਨੁ ਪਾਵੈ ॥

saadhasa(n)g asathit man paavai ||

(ਪ੍ਰਭੂ ਦੇ ਚਰਨਾਂ ਵਿਚ) ਟਿਕਾਉ ਹਾਸਲ ਕਰ ਲੈਂਦਾ ਹੈ ।

In the Company of the Holy, the mind becomes stable.

ਸਾਧ ਕੈ ਸੰਗਿ ਮਾਇਆ ਤੇ ਭਿੰਨ ॥

saadh kai sa(n)g maiaa te bhi(n)n ||

ਗੁਰਮੁਖਾਂ ਦੀ ਸੰਗਤਿ ਵਿਚ ਟਿਕਿਆਂ (ਮਨੁੱਖ) ਮਾਇਆ (ਦੇ ਅਸਰ) ਤੋਂ ਬੇ-ਦਾਗ਼ ਰਹਿੰਦਾ ਹੈ

In the Company of the Holy, one is rid of Maya.

ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥

saadhasa(n)g naanak prabh suprasa(n)n ||2||

ਹੇ ਨਾਨਕ! ਅਕਾਲ ਪੁਰਖ ਇਸ ਉਤੇ ਦਇਆਵਾਨ ਹੁੰਦਾ ਹੈ ।੨।

In the Company of the Holy, O Nanak, God is totally pleased. ||2||

ਸਾਧਸੰਗਿ ਦੁਸਮਨ ਸਭਿ ਮੀਤ ॥

saadhasa(n)g dhusaman sabh meet ||

ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਵੈਰੀ (ਭੀ) ਮਿਤ੍ਰ (ਦਿੱਸਣ ਲੱਗ ਜਾਂਦੇ ਹਨ),

In the Company of the Holy, all one's enemies become friends.

ਸਾਧੂ ਕੈ ਸੰਗਿ ਮਹਾ ਪੁਨੀਤ ॥

saadhoo kai sa(n)g mahaa puneet ||

ਸਾਧ ਜਨਾਂ ਦੀ ਸੰਗਤ ਵਿਚ (ਮਨੁੱਖ ਦਾ ਆਪਣਾ ਹਿਰਦਾ) ਬਹੁਤ ਸਾਫ਼ ਹੋ ਜਾਂਦਾ ਹੈ ।

In the Company of the Holy, there is great purity.

ਸਾਧਸੰਗਿ ਕਿਸ ਸਿਉ ਨਹੀ ਬੈਰੁ ॥

saadhasa(n)g kis siau nahee bair ||

ਸੰਤਾਂ ਦੀ ਸੰਗਤਿ ਵਿਚ ਬੈਠਿਆਂ ਕਿਸੇ ਨਾਲ ਵੈਰ ਨਹੀਂ ਰਹਿ ਜਾਂਦਾ ।

In the Company of the Holy, no one is hated.

ਸਾਧ ਕੈ ਸੰਗਿ ਨ ਬੀਗਾ ਪੈਰੁ ॥

saadh kai sa(n)g na beegaa pair ||

ਕਿਸੇ ਮੰਦੇ ਪਾਸੇ ਪੈਰ ਨਹੀਂ ਪੁੱਟੀਦਾ ।

In the Company of the Holy, one's feet do not wander.

ਸਾਧ ਕੈ ਸੰਗਿ ਨਾਹੀ ਕੋ ਮੰਦਾ ॥

saadh kai sa(n)g naahee ko ma(n)dhaa ||

ਭਲਿਆਂ ਦੀ ਸੰਗਤਿ ਵਿਚ ਕੋਈ ਮਨੁੱਖ ਭੈੜਾ ਨਹੀਂ ਦਿੱਸਦਾ,

In the Company of the Holy, no one seems evil.

ਸਾਧਸੰਗਿ ਜਾਨੇ ਪਰਮਾਨੰਦਾ ॥

saadhasa(n)g jaane paramaana(n)dhaa ||

(ਕਿਉਂਕਿ ਹਰ ਥਾਂ ਮਨੁੱਖ) ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹੀ ਜਾਣਦਾ ਹੈ ।

In the Company of the Holy, supreme bliss is known.

ਸਾਧ ਕੈ ਸੰਗਿ ਨਾਹੀ ਹਉ ਤਾਪੁ ॥

saadh kai sa(n)g naahee hau taap ||

ਗੁਰਮੁਖ ਦੀ ਸੰਗਤਿ ਕੀਤਿਆਂ ਹਉਮੈ ਰੂਪ ਤਾਪ ਨਹੀਂ ਰਹਿ ਜਾਂਦਾ,

In the Company of the Holy, the fever of ego departs.

ਸਾਧ ਕੈ ਸੰਗਿ ਤਜੈ ਸਭੁ ਆਪੁ ॥

saadh kai sa(n)g tajai sabh aap ||

(ਕਿਉਂਕਿ) ਸਾਧੂ ਦੀ ਸੰਗਤਿ ਵਿਚ ਮਨੁੱਖ ਸਾਰੀ ਅਪਣੱਤ ਛੱਡ ਦੇਂਦਾ ਹੈ ।

In the Company of the Holy, one renounces all selfishness.

ਆਪੇ ਜਾਨੈ ਸਾਧ ਬਡਾਈ ॥

aape jaanai saadh baddaiee ||

ਸਾਧ ਦੀ ਵਡਿਆਈ ਪ੍ਰਭੂ ਆਪ ਹੀ ਜਾਣਦਾ ਹੈ,

He Himself knows the greatness of the Holy.

ਨਾਨਕ ਸਾਧ ਪ੍ਰਭੂ ਬਨਿ ਆਈ ॥੩॥

naanak saadh prabhoo ban aaiee ||3||

(ਕਿਉਂਕਿ) ਹੇ ਨਾਨਕ! ਸਾਧ ਤੇ ਪ੍ਰਭੂ ਦਾ ਪੱਕਾ ਪਿਆਰ ਪੈ ਜਾਂਦਾ ਹੈ ।੩।

O Nanak, the Holy are at one with God. ||3||

ਸਾਧ ਕੈ ਸੰਗਿ ਨ ਕਬਹੂ ਧਾਵੈ ॥

saadh kai sa(n)g na kabahoo dhaavai ||

ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮਨੁੱਖ ਦਾ ਮਨ ਕਦੇ ਭਟਕਦਾ ਨਹੀਂ,

In the Company of the Holy, the mind never wanders.

ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥

saadh kai sa(n)g sadhaa sukh paavai ||

ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਸਦਾ ਸੁਖ ਮਾਣਦਾ ਹੈ ।

In the Company of the Holy, one obtains everlasting peace.

ਸਾਧਸੰਗਿ ਬਸਤੁ ਅਗੋਚਰ ਲਹੈ ॥

saadhasa(n)g basat agochar lahai ||

ਸੰਤ ਜਨਾਂ ਦੀ ਸੰਗਤਿ ਵਿਚ (ਪ੍ਰਭੂ ਦਾ) ਨਾਮ ਰੂਪ ਅਗੋਚਰ ਵਸਤ ਮਿਲ ਜਾਂਦੀ ਹੈ,

In the Company of the Holy, one grasps the Incomprehensible.

ਸਾਧੂ ਕੈ ਸੰਗਿ ਅਜਰੁ ਸਹੈ ॥

saadhoo kai sa(n)g ajar sahai ||

ਇਹ ਨਾਹ ਜਰਿਆ ਜਾਣ ਵਾਲਾ ਮਰਤਬਾ ਜਰ ਲੈਂਦਾ ਹੈ ।

In the Company of the Holy, one can endure the unendurable.

ਸਾਧ ਕੈ ਸੰਗਿ ਬਸੈ ਥਾਨਿ ਊਚੈ ॥

saadh kai sa(n)g basai thaan uoochai ||

ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮਨੁੱਖ ਉਚੇ (ਆਤਮਕ) ਟਿਕਾਣੇ ਤੇ ਵੱਸਦਾ ਹੈ।

In the Company of the Holy, one abides in the loftiest place.

ਸਾਧੂ ਕੈ ਸੰਗਿ ਮਹਲਿ ਪਹੂਚੈ ॥

saadhoo kai sa(n)g mahal pahoochai ||

ਅਕਾਲ ਪੁਰਖ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।

In the Company of the Holy, one attains the Mansion of the Lord's Presence.

ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥

saadh kai sa(n)g dhiraRai sabh dharam ||

ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਸਾਰੇ ਧਰਮਾਂ (ਫ਼ਰਜ਼ਾਂ) ਨੂੰ ਚੰਗੀ ਤਰ੍ਹਾਂ ਸਮਝ ਲੈਂਦਾ ਹੈ

In the Company of the Holy, one's Dharmic faith is firmly established.

ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥

saadh kai sa(n)g keval paarabraham ||

ਸਿਰਫ਼ ਅਕਾਲ ਪੁਰਖ ਨੂੰ (ਹਰ ਥਾਂ ਵੇਖਦਾ ਹੈ) ।

In the Company of the Holy, one dwells with the Supreme Lord God.

ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥

saadh kai sa(n)g paae naam nidhaan ||

ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਨਾਮ ਖ਼ਜ਼ਾਨਾ ਲੱਭ ਲੈਂਦਾ ਹੈ;

In the Company of the Holy, one obtains the treasure of the Naam.

ਨਾਨਕ ਸਾਧੂ ਕੈ ਕੁਰਬਾਨ ॥੪॥

naanak saadhoo kai kurabaan ||4||

ਹੇ ਨਾਨਕ! (ਆਖ—) ਮੈਂ ਸਾਧ ਜਨਾਂ ਤੋਂ ਸਦਕੇ ਹਾਂ ।

O Nanak, I am a sacrifice to the Holy. ||4||

ਸਾਧ ਕੈ ਸੰਗਿ ਸਭ ਕੁਲ ਉਧਾਰੈ ॥

saadh kai sa(n)g sabh kul udhaarai ||

ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਮਨੱੁਖ ਆਪਣੀਆਂ) ਸਾਰੀਆਂ ਕੁਲਾਂ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।

In the Company of the Holy, all one's family is saved.

ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥

saadhasa(n)g saajan meet kuTa(n)b nisataarai ||

ਸੱਜਣਾਂ ਮਿੱਤ੍ਰਾਂ ਤੇ ਪਰਵਾਰ ਨੂੰ ਤਾਰ ਲੈਂਦਾ ਹੈ ।

In the Company of the Holy, one's friends, acquaintances and relatives are redeemed.

ਸਾਧੂ ਕੈ ਸੰਗਿ ਸੋ ਧਨੁ ਪਾਵੈ ॥

saadhoo kai sa(n)g so dhan paavai ||

ਸੰਤਾਂ ਦੀ ਸੰਗਤਿ ਵਿਚ ਮਨੁੱਖ ਨੂੰ ਉਹ ਧਨ ਲੱਭ ਪੈਂਦਾ ਹੈ,

In the Company of the Holy, that wealth is obtained.

ਜਿਸੁ ਧਨ ਤੇ ਸਭੁ ਕੋ ਵਰਸਾਵੈ ॥

jis dhan te sabh ko varasaavai ||

ਜਿਸ ਧਨ ਦੇ ਮਿਲਣ ਨਾਲ ਹਰੇਕ ਮਨੁੱਖ ਨਾਮਣੇ ਵਾਲਾ ਹੋ ਜਾਂਦਾ ਹੈ ।

Everyone benefits from that wealth.

ਸਾਧਸੰਗਿ ਧਰਮ ਰਾਇ ਕਰੇ ਸੇਵਾ ॥

saadhasa(n)g dharam rai kare sevaa ||

ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਧਰਮਰਾਜ (ਭੀ) ਸੇਵਾ ਕਰਦਾ ਹੈ

In the Company of the Holy, the Lord of Dharma serves.

ਸਾਧ ਕੈ ਸੰਗਿ ਸੋਭਾ ਸੁਰਦੇਵਾ ॥

saadh kai sa(n)g sobhaa suradhevaa ||

(ਦੇਵਤੇ ਭੀ) ਸੋਭਾ ਕਰਦੇ ਹਨ ।

In the Company of the Holy, the divine, angelic beings sing God's Praises.

ਸਾਧੂ ਕੈ ਸੰਗਿ ਪਾਪ ਪਲਾਇਨ ॥

saadhoo kai sa(n)g paap palain ||

ਗੁਰਮੁਖਾਂ ਦੀ ਸੰਗਤਿ ਵਿਚ ਪਾਪ ਦੂਰ ਹੋ ਜਾਂਦੇ ਹਨ,

In the Company of the Holy, one's sins fly away.

ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥

saadhasa(n)g a(n)mirat gun gain ||

ਪ੍ਰਭੂ ਦੇ ਅਮਰ ਕਰਨ ਵਾਲੇ ਗੁਣ (ਮਨੁੱਖ) ਗਾਉਂਦੇ ਹਨ ।

In the Company of the Holy, one sings the Ambrosial Glories.

ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥

saadh kai sa(n)g srab thaan ga(n)m ||

ਸੰਤਾਂ ਦੀ ਸੰਗਤਿ ਵਿਚ ਰਹਿ ਕੇ ਸਭ ਥਾਈਂ ਪਹੁੰਚ ਹੋ ਜਾਂਦੀ ਹੈ (ਭਾਵ, ਉੱਚੀ ਆਤਮਕ ਸਮਰੱਥਾ ਆ ਜਾਂਦੀ ਹੈ);

In the Company of the Holy, all places are within reach.

ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥

naanak saadh kai sa(n)g safal jana(n)m ||5||

ਹੇ ਨਾਨਕ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ ।

O Nanak, in the Company of the Holy, one's life becomes fruitful. ||5||

ਸਾਧ ਕੈ ਸੰਗਿ ਨਹੀ ਕਛੁ ਘਾਲ ॥

saadh kai sa(n)g nahee kachh ghaal ||

ਸਾਧ ਜਨਾਂ ਦੀ ਸੰਗਤਿ ਵਿਚ ਰਿਹਾਂ ਤਪ ਆਦਿਕ ਤਪਨ ਦੀ ਲੋੜ ਨਹੀਂ ਰਹਿੰਦੀ,

In the Company of the Holy, there is no suffering.

ਦਰਸਨੁ ਭੇਟਤ ਹੋਤ ਨਿਹਾਲ ॥

dharasan bheTat hot nihaal ||

(ਕਿਉਂਕਿ ਉਹਨਾਂ) ਦਾ ਦਰਸ਼ਨ ਹੀ ਕਰ ਕੇ ਹਿਰਦਾ ਖਿੜ ਆਉਂਦਾ ਹੈ ।

The Blessed Vision of their Darshan brings a sublime, happy peace.

ਸਾਧ ਕੈ ਸੰਗਿ ਕਲੂਖਤ ਹਰੈ ॥

saadh kai sa(n)g kalookhat harai ||

ਗੁਰਮੁਖਾਂ ਦੀ ਸੰਗਤਿ ਵਿਚ (ਮਨੁੱਖ ਆਪਣੇ) ਪਾਪ ਨਾਸ ਕਰ ਲੈਂਦਾ ਹੈ,

In the Company of the Holy, blemishes are removed.

ਸਾਧ ਕੈ ਸੰਗਿ ਨਰਕ ਪਰਹਰੈ ॥

saadh kai sa(n)g narak paraharai ||

(ਤੇ ਇਸ ਤਰ੍ਹਾਂ) ਨਰਕਾਂ ਤੋਂ ਬਚ ਜਾਂਦਾ ਹੈ ।

In the Company of the Holy, hell is far away.

ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥

saadh kai sa(n)g ieehaa uoohaa suhelaa ||

ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਇਸ ਲੋਕ ਤੇ ਪਰਲੋਕ ਵਿਚ ਸੌਖਾ ਹੋ ਜਾਂਦਾ ਹੈ

In the Company of the Holy, one is happy here and hereafter.

ਸਾਧਸੰਗਿ ਬਿਛੁਰਤ ਹਰਿ ਮੇਲਾ ॥

saadhasa(n)g bichhurat har melaa ||

ਪ੍ਰਭੂ ਤੋਂ ਵਿਛੁੜਿਆ ਹੋਇਆ (ਮੁੜ) ਉਸ ਨੂੰ ਮਿਲ ਪੈਂਦਾ ਹੈ ।

In the Company of the Holy, the separated ones are reunited with the Lord.

ਜੋ ਇਛੈ ਸੋਈ ਫਲੁ ਪਾਵੈ ॥

jo ichhai soiee fal paavai ||

ਜੋ ਇੱਛਾ ਕਰਦਾ ਹੈ, ਓਹੀ ਫਲ ਪਾਉਂਦਾ ਹੈ ।

The fruits of one's desires are obtained.

ਸਾਧ ਕੈ ਸੰਗਿ ਨ ਬਿਰਥਾ ਜਾਵੈ ॥

saadh kai sa(n)g na birathaa jaavai ||

ਗੁਰਮੁਖਾਂ ਦੀ ਸੰਗਤਿ ਵਿਚੋਂ (ਮਨੁੱਖ) ਬੇ-ਮੁਰਾਦ ਹੋ ਕੇ ਨਹੀਂ ਜਾਂਦਾ,

In the Company of the Holy, no one goes empty-handed.

ਪਾਰਬ੍ਰਹਮੁ ਸਾਧ ਰਿਦ ਬਸੈ ॥

paarabraham saadh ridh basai ||

ਅਕਾਲ ਪੁਰਖ ਸੰਤ ਜਨਾਂ ਦੇ ਹਿਰਦੇ ਵਿਚ ਵੱਸਦਾ ਹੈ;

The Supreme Lord God dwells in the hearts of the Holy.

ਨਾਨਕ ਉਧਰੈ ਸਾਧ ਸੁਨਿ ਰਸੈ ॥੬॥

naanak udharai saadh sun rasai ||6||

ਹੇ ਨਾਨਕ! (ਮਨੁੱਖ) ਸਾਧੂ ਜਨਾਂ ਦੀ ਰਸਨਾ ਤੋਂ (ਉਪਦੇਸ਼) ਸੁਣ ਕੇ (ਵਿਕਾਰਾਂ ਤੋਂ) ਬਚ ਜਾਂਦਾ ਹੈ ।੬।

O Nanak, listening to the sweet words of the Holy, one is saved. ||6||

ਸਾਧ ਕੈ ਸੰਗਿ ਸੁਨਉ ਹਰਿ ਨਾਉ ॥

saadh kai sa(n)g sunau har naau ||

ਮੈਂ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ ਦਾ ਨਾਮ ਸੁਣਾਂ।

In the Company of the Holy, listen to the Name of the Lord.

ਸਾਧਸੰਗਿ ਹਰਿ ਕੇ ਗੁਨ ਗਾਉ ॥

saadhasa(n)g har ke gun gaau ||

ਪ੍ਰਭੂ ਦੇ ਗੁਣ ਗਾਵਾਂ (ਇਹ ਮੇਰੀ ਕਾਮਨਾ ਹੈ) ।

In the Company of the Holy, sing the Glorious Praises of the Lord.

ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥

saadh kai sa(n)g na man te bisarai ||

ਸੰਤਾਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਮਨ ਤੋਂ ਭੁੱਲਦਾ ਨਹੀਂ,

In the Company of the Holy, do not forget Him from your mind.

ਸਾਧਸੰਗਿ ਸਰਪਰ ਨਿਸਤਰੈ ॥

saadhasa(n)g sarapar nisatarai ||

ਸਾਧ ਜਨਾਂ ਦੀ ਸੰਗਤਿ ਵਿਚ ਮਨੁੱਖ ਜ਼ਰੂਰ (ਵਿਕਾਰਾਂ ਤੋਂ) ਬਚ ਨਿਕਲਦਾ ਹੈ ।

In the Company of the Holy, you shall surely be saved.

ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥

saadh kai sa(n)g lagai prabh meeThaa ||

ਭਲਿਆਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਪਿਆਰਾ ਲੱਗਣ ਲੱਗ ਜਾਂਦਾ ਹੈ

In the Company of the Holy, God seems very sweet.

ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥

saadhoo kai sa(n)g ghaT ghaT ddeeThaa ||

ਉਹ ਹਰੇਕ ਸਰੀਰ ਵਿਚ ਦਿਖਾਈ ਦੇਣ ਲੱਗ ਜਾਂਦਾ ਹੈ ।

In the Company of the Holy, He is seen in each and every heart.

ਸਾਧਸੰਗਿ ਭਏ ਆਗਿਆਕਾਰੀ ॥

saadhasa(n)g bhe aagiaakaaree ||

ਸਾਧੂਆਂ ਦੀ ਸੰਗਤਿ ਕੀਤਿਆਂ (ਅਸੀ) ਪ੍ਰਭੂ ਦਾ ਹੁਕਮ ਮੰਨਣ ਵਾਲੇ ਹੋ ਜਾਂਦੇ ਹਾਂ ।

In the Company of the Holy, we become obedient to the Lord.

ਸਾਧਸੰਗਿ ਗਤਿ ਭਈ ਹਮਾਰੀ ॥

saadhasa(n)g gat bhiee hamaaree ||

ਸਾਡੀ ਆਤਮਕ ਅਵਸਥਾ ਸੁਧਰ ਜਾਂਦੀ ਹੈ ।

In the Company of the Holy, we obtain the state of salvation.

ਸਾਧ ਕੈ ਸੰਗਿ ਮਿਟੇ ਸਭਿ ਰੋਗ ॥

saadh kai sa(n)g miTe sabh rog ||

ਸੰਤ ਜਨਾਂ ਦੀ ਸੁਹਬਤ ਵਿਚ (ਵਿਕਾਰ ਆਦਿਕ) ਸਾਰੇ ਰੋਗ ਮਿਟ ਜਾਂਦੇ ਹਨ;

In the Company of the Holy, all diseases are cured.

ਨਾਨਕ ਸਾਧ ਭੇਟੇ ਸੰਜੋਗ ॥੭॥

naanak saadh bheTe sa(n)jog ||7||

ਹੇ ਨਾਨਕ! (ਵੱਡੇ) ਭਾਗਾਂ ਨਾਲ ਸਾਧ ਜਨ ਮਿਲਦੇ ਹਨ ।੭।

O Nanak, one meets with the Holy, by highest destiny. ||7||

ਸਾਧ ਕੀ ਮਹਿਮਾ ਬੇਦ ਨ ਜਾਨਹਿ ॥

saadh kee mahimaa bedh na jaaneh ||

ਸਾਧ ਦੀ ਵਡਿਆਈ ਵੇਦ (ਭੀ) ਨਹੀਂ ਜਾਣਦੇ,

The glory of the Holy people is not known to the Vedas.

ਜੇਤਾ ਸੁਨਹਿ ਤੇਤਾ ਬਖਿਆਨਹਿ ॥

jetaa suneh tetaa bakhiaaneh ||

ਉਹ ਤਾਂ ਜਿਤਨਾ ਸੁਣਦੇ ਹਨ, ਉਤਨਾ ਹੀ ਬਿਆਨ ਕਰਦੇ ਹਨ (ਪਰ ਸਾਧ ਦੀ ਮਹਿਮਾ ਬਿਆਨ ਤੋਂ ਪਰੇ ਹੈ) ।

They can describe only what they have heard.

ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥

saadh kee upamaa tih gun te dhoor ||

ਸਾਧ ਦੀ ਸਮਾਨਤਾ ਤਿੰਨਾਂ ਗੁਣਾਂ ਤੋਂ ਪਰੇ ਹੈ ।

The greatness of the Holy people is beyond the three qualities.

ਸਾਧ ਕੀ ਉਪਮਾ ਰਹੀ ਭਰਪੂਰਿ ॥

saadh kee upamaa rahee bharapoor ||

ਸਾਧ ਦੀ ਸਮਾਨਤਾ ਉਸ ਪ੍ਰਭੂ ਨਾਲ ਹੀ ਹੋ ਸਕਦੀ ਹੈ ਜੋ ਸਾਰੇ ਵਿਆਪਕ ਹੈ ।

The greatness of the Holy people is all-pervading.

ਸਾਧ ਕੀ ਸੋਭਾ ਕਾ ਨਾਹੀ ਅੰਤ ॥

saadh kee sobhaa kaa naahee a(n)t ||

ਸਾਧੂ ਦੀ ਸੋਭਾ ਦਾ ਅੰਦਾਜ਼ਾ ਨਹੀਂ ਲੱਗ ਸਕਦਾ,

The glory of the Holy people has no limit.

ਸਾਧ ਕੀ ਸੋਭਾ ਸਦਾ ਬੇਅੰਤ ॥

saadh kee sobhaa sadhaa bea(n)t ||

ਸਦਾ (ਇਸ ਨੂੰ) ਬੇਅੰਤ ਹੀ (ਕਿਹਾ ਜਾ ਸਕਦਾ) ਹੈ ।

The glory of the Holy people is infinite and eternal.

ਸਾਧ ਕੀ ਸੋਭਾ ਊਚ ਤੇ ਊਚੀ ॥

saadh kee sobhaa uooch te uoochee ||

ਸਾਧੂ ਦੀ ਸੋਭਾ ਹੋਰ ਸਭ ਦੀ ਸੋਭਾ ਤੋਂ ਬਹੁਤ ਉੱਚੀ ਹੈ ।

The glory of the Holy people is the highest of the high.

ਸਾਧ ਕੀ ਸੋਭਾ ਮੂਚ ਤੇ ਮੂਚੀ ॥

saadh kee sobhaa mooch te moochee ||

ਸਾਧੂ ਦੀ ਸੋਭਾ ਬਹੁਤ ਵੱਡੀ ਹੈ ।

The glory of the Holy people is the greatest of the great.

ਸਾਧ ਕੀ ਸੋਭਾ ਸਾਧ ਬਨਿ ਆਈ ॥

saadh kee sobhaa saadh ban aaiee ||

ਸਾਧੂ ਦੀ ਸੋਭਾ ਸਾਧੂ ਨੂੰ ਹੀ ਫਬਦੀ ਹੈ ।

The glory of the Holy people is theirs alone;

ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥

naanak saadh prabh bhedh na bhaiee ||8||7||

ਹੇ ਨਾਨਕ! (ਆਖ—) ਹੇ ਭਾਈ! ਸਾਧੂ ਤੇ ਪ੍ਰਭੂ ਵਿਚ (ਕੋਈ) ਫ਼ਰਕ ਨਹੀਂ ਹੈ ।੮।੭।

O Nanak, there is no difference between the Holy people and God. ||8||7||

ਸਲੋਕੁ ॥

salok ||

ਸਲੋਕ।

Shalok:

ਮਨਿ ਸਾਚਾ ਮੁਖਿ ਸਾਚਾ ਸੋਇ ॥

man saachaa mukh saachaa soi ||

ਜਿਸ ਮਨੁੱਖ ਦੇ) ਮਨ ਵਿਚ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਵੱਸਦਾ ਹੈ), (ਜੋ) ਮੂੰਹੋਂ (ਭੀ) ਉਸੇ ਪ੍ਰਭੂ ਨੂੰ (ਜਪਦਾ ਹੈ),

The True One is on his mind, and the True One is upon his lips.

ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥

avar na pekhai ekas bin koi ||

(ਜੋ ਮਨੁੱਖ) ਇਕ ਅਕਾਲ ਪੁਰਖ ਤੋਂ ਬਿਨਾ (ਕਿਤੇ ਭੀ) ਕਿਸੇ ਹੋਰ ਨੂੰ ਨਹੀਂ ਵੇਖਦਾ,

He sees only the One.

ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥

naanak ieh lachhan braham giaanee hoi ||1||

ਹੇ ਨਾਨਕ! (ਉਹ ਮਨੁੱਖ) ਇਹਨਾਂ ਗੁਣਾਂ ਦੇ ਕਾਰਣ ਬ੍ਰਹਮਗਿਆਨੀ ਹੋ ਜਾਂਦਾ ਹੈ ।੧।

O Nanak, these are the qualities of the God-conscious being. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਬ੍ਰਹਮ ਗਿਆਨੀ ਸਦਾ ਨਿਰਲੇਪ ॥

braham giaanee sadhaa niralep ||

ਬ੍ਰਹਮਗਿਆਨੀ (ਮਨੁੱਖ ਵਿਕਾਰਾਂ ਵਲੋਂ) ਸਦਾ-ਬੇਦਾਗ਼ (ਰਹਿੰਦੇ ਹਨ)

The God-conscious being is always unattached,

ਜੈਸੇ ਜਲ ਮਹਿ ਕਮਲ ਅਲੇਪ ॥

jaise jal meh kamal alep ||

ਜਿਵੇਂ ਪਾਣੀ ਵਿਚ (ਉੱਗੇ ਹੋਏ) ਕਉਲ ਫੁੱਲ (ਚਿੱਕੜ ਤੋਂ) ਸਾਫ਼ ਹੁੰਦੇ ਹਨ ।

as the lotus in the water remains detached.

ਬ੍ਰਹਮ ਗਿਆਨੀ ਸਦਾ ਨਿਰਦੋਖ ॥

braham giaanee sadhaa niradhokh ||

ਬ੍ਰਹਮਗਿਆਨੀ (ਮਨੁੱਖ) (ਸਾਰੇ ਪਾਪਾਂ ਨੂੰ ਸਾੜ ਦੇਂਦੇ ਹਨ) ਪਾਪਾਂ ਤੋਂ ਬਚੇ ਰਹਿੰਦੇ ਹਨ ।

The God-conscious being is always unstained,

ਜੈਸੇ ਸੂਰੁ ਸਰਬ ਕਉ ਸੋਖ ॥

jaise soor sarab kau sokh ||

ਜਿਵੇਂ ਸੂਰਜ ਸਾਰੇ (ਰਸਾਂ) ਨੂੰ ਸੁਕਾ ਦੇਂਦਾ ਹੈ ।

like the sun, which gives its comfort and warmth to all.

ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥

braham giaanee kai dhirasaT samaan ||

ਬ੍ਰਹਮਗਿਆਨੀ ਦੇ ਅੰਦਰ (ਸਭ ਵਲ) ਇਕੋ ਜਿਹੀ ਨਜ਼ਰ (ਨਾਲ ਤੱਕਣ ਦਾ ਸੁਭਾਉ ਹੁੰਦਾ) ਹੈ ।

The God-conscious being looks upon all alike,

ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥

jaise raaj ra(n)k kau laagai tul pavaan ||

ਜਿਵੇਂ ਹਵਾ ਰਾਜੇ ਤੇ ਕੰਗਾਲ ਨੂੰ ਇਕੋ ਜਿਹੀ ਲੱਗਦੀ ਹੈ ।

like the wind, which blows equally upon the king and the poor beggar.

ਬ੍ਰਹਮ ਗਿਆਨੀ ਕੈ ਧੀਰਜੁ ਏਕ ॥

braham giaanee kai dheeraj ek ||

(ਕੋਈ ਭਲਾ ਕਹੇ ਭਾਵੇਂ ਬੁਰਾ, ਪਰ) ਬ੍ਰਹਮਗਿਆਨੀ ਮਨੁੱਖਾਂ ਦੇ ਅੰਦਰ ਇਕ-ਤਾਰ ਹੌਸਲਾ (ਕਾਇਮ ਰਹਿੰਦਾ) ਹੈ,

The God-conscious being has a steady patience,

ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥

jiau basudhaa kouoo khodhai kouoo cha(n)dhan lep ||

ਜਿਵੇਂ ਧਰਤੀ ਨੂੰ ਕੋਈ ਤਾਂ ਖੋਤਰਦਾ ਹੈ, ਤੇ ਕੋਈ ਚੰਦਨ ਦੇ ਲੇਪਣ ਕਰਦਾ ਹੈ (ਪਰ ਧਰਤੀ ਨੂੰ ਪਰਵਾਹ ਨਹੀਂ) ।

like the earth, which is dug up by one, and anointed with sandal paste by another.

ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥

braham giaanee kaa ihai gunaau ||

ਬ੍ਰਹਮਗਿਆਨੀ ਮਨੁੱਖਾਂ ਦਾ (ਭੀ) ਇਹੀ ਗੁਣ ਹੈ ।

This is the quality of the God-conscious being:

ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

naanak jiau paavak kaa sahaj subhaau ||1||

ਹੇ ਨਾਨਕ! ਜਿਵੇਂ ਅੱਗ ਦਾ ਕੁਦਰਤੀ ਸੁਭਾਉ ਹੈ (ਹਰੇਕ ਚੀਜ਼ ਦੀ ਮੈਲ ਸਾੜ ਦੇਣੀ) ।੧।

O Nanak, his inherent nature is like a warming fire. ||1||

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥

braham giaanee niramal te niramalaa ||

ਬ੍ਰਹਮਗਿਆਨੀ ਮਨੁੱਖ (ਵਿਕਾਰਾਂ ਦੀ ਮੈਲ ਤੋਂ ਸਦਾ ਬਚਿਆ ਰਹਿ ਕੇ) ਮਹਾ ਨਿਰਮਲ ਹੈ ।

The God-conscious being is the purest of the pure;

ਜੈਸੇ ਮੈਲੁ ਨ ਲਾਗੈ ਜਲਾ ॥

jaise mail na laagai jalaa ||

ਜਿਵੇਂ ਪਾਣੀ ਨੂੰ ਕਦੇ ਮੈਲ ਨਹੀਂ ਰਹਿ ਸਕਦੀ (ਬੁਖ਼ਾਰਾਤ ਆਦਿਕ ਬਣ ਕੇ ਮੁੜ ਸਾਫ਼ ਦਾ ਸਾਫ਼, ਤਿਵੇਂ ਹੀ)

filth does not stick to water.

ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥

braham giaanee kai man hoi pragaas ||

ਬ੍ਰਹਮਗਿਆਨੀ ਦੇ ਮਨ ਵਿਚ (ਇਹ) ਚਾਨਣ ਹੋ ਜਾਂਦਾ ਹੈ (ਕਿ ਪ੍ਰਭੂ ਹਰ ਥਾਂ ਮੌਜੂਦ ਹੈ) ।

The God-conscious being's mind is enlightened,

ਜੈਸੇ ਧਰ ਊਪਰਿ ਆਕਾਸੁ ॥

jaise dhar uoopar aakaas ||

ਜਿਵੇਂ ਧਰਤੀ ਉਤੇ ਆਕਾਸ਼ (ਸਭ ਥਾਂ ਵਿਆਪਕ ਹੈ,

like the sky above the earth.

ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥

braham giaanee kai mitr satr samaan ||

ਬ੍ਰਹਮਗਿਆਨੀ ਨੂੰ ਸੱਜਣ ਤੇ ਵੈਰੀ ਇਕੋ ਜਿਹਾ ਹੈ ।

To the God-conscious being, friend and foe are the same.

ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥

braham giaanee kai naahee abhimaan ||

(ਕਿਉਂਕ) ਉਸ ਦੇ ਅੰਦਰ ਅਹੰਕਾਰ ਨਹੀਂ ਹੈ (ਕਿਸੇ ਦੇ ਚੰਗੇ ਮੰਦੇ ਸਲੂਕ ਦਾ ਹਰਖ ਸੋਗ ਨਹੀਂ) ।

The God-conscious being has no egotistical pride.

ਬ੍ਰਹਮ ਗਿਆਨੀ ਊਚ ਤੇ ਊਚਾ ॥

braham giaanee uooch te uoochaa ||

ਬ੍ਰਹਮਗਿਆਨੀ (ਆਤਮਕ ਅਵਸਥਾ ਵਿਚ) ਸਭ ਤੋਂ ਉੱਚਾ ਹੈ,

The God-conscious being is the highest of the high.

ਮਨਿ ਅਪਨੈ ਹੈ ਸਭ ਤੇ ਨੀਚਾ ॥

man apanai hai sabh te neechaa ||

(ਪਰ) ਆਪਣੇ ਮਨ ਵਿਚ (ਆਪਣੇ ਆਪ ਨੂੰ) ਸਭ ਤੋਂ ਨੀਵਾਂ (ਜਾਣਦਾ ਹੈ) ।

Within his own mind, he is the most humble of all.

ਬ੍ਰਹਮ ਗਿਆਨੀ ਸੇ ਜਨ ਭਏ ॥

braham giaanee se jan bhe ||

ਉਹੀ ਮਨੁੱਖ ਬ੍ਰਹਮਗਿਆਨੀ ਬਣਦੇ ਹਨ ।

They alone become God-conscious beings,

ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥

naanak jin prabh aap karei ||2||

ਹੇ ਨਾਨਕ! ਜਿਨ੍ਹਾਂ ਨੂੰ ਪ੍ਰਭੂ ਆਪ ਬਣਾਉਂਦਾ ਹੈ ।੨।

O Nanak, whom God Himself makes so. ||2||

ਬ੍ਰਹਮ ਗਿਆਨੀ ਸਗਲ ਕੀ ਰੀਨਾ ॥

braham giaanee sagal kee reenaa ||

ਬ੍ਰਹਮਗਿਆਨੀ ਸਾਰੇ (ਬੰਦਿਆਂ) ਦੇ ਪੈਰਾਂ ਦੀ ਖ਼ਾਕ (ਹੋ ਕੇ ਰਹਿੰਦਾ) ਹੈ;

The God-conscious being is the dust of all.

ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥

aatam ras braham giaanee cheenaa ||

ਬ੍ਰਹਮਗਿਆਨੀ ਨੇ ਆਤਮਕ ਆਨੰਦ ਨੂੰ ਪਛਾਣ ਲਿਆ ਹੈ ।

The God-conscious being knows the nature of the soul.

ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥

braham giaanee kee sabh uoopar miaa ||

ਬ੍ਰਹਮਗਿਆਨੀ ਦੀ ਸਭ ਉਤੇ ਖ਼ੁਸ਼ੀ ਹੁੰਦੀ ਹੈ (ਭਾਵ, ਬ੍ਰਹਮ-ਗਿਆਨੀ ਸਭ ਨਾਲ ਹੱਸਦੇ-ਮੱਥੇ ਰਹਿੰਦਾ ਹੈ,

The God-conscious being shows kindness to all.

ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥

braham giaanee te kachh buraa na bhiaa ||

ਉਹ ਕੋਈ ਮੰਦਾ ਕੰਮ ਨਹੀਂ ਕਰਦਾ ।

No evil comes from the God-conscious being.

ਬ੍ਰਹਮ ਗਿਆਨੀ ਸਦਾ ਸਮਦਰਸੀ ॥

braham giaanee sadhaa samadharasee ||

ਬ੍ਰਹਮਗਿਆਨੀ ਸਦਾ ਸਭ ਵਲ ਇਕੋ ਜਿਹੀ ਨਜ਼ਰ ਨਾਲ ਤੱਕਦਾ ਹੈ,

The God-conscious being is always impartial.

ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥

braham giaanee kee dhirasaT a(n)mrit barasee ||

ਉਸ ਦੀ ਨਜ਼ਰ ਤੋਂ (ਸਭ ਉਤੇ) ਅੰਮ੍ਰਿਤ ਦੀ ਵਰਖਾ ਹੁੰਦੀ ਹੈ ।

Nectar rains down from the glance of the God-conscious being.

ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥

braham giaanee ba(n)dhan te mukataa ||

ਬ੍ਰਹਮਗਿਆਨੀ (ਮਾਇਆ ਦੇ) ਬੰਧਨਾਂ ਤੋਂ ਆਜ਼ਾਦ ਹੁੰਦਾ ਹੈ,

The God-conscious being is free from entanglements.

ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥

braham giaanee kee niramal jugataa ||

ਉਸ ਦੀ ਜੀਵਨ-ਜੁਗਤੀ ਵਿਕਾਰਾਂ ਤੋਂ ਰਹਿਤ ਹੈ ।

The lifestyle of the God-conscious being is spotlessly pure.

ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥

braham giaanee kaa bhojan giaan ||

(ਰੱਬੀ-) ਗਿਆਨ ਬ੍ਰਹਮਗਿਆਨੀ ਦੀ ਖ਼ੁਰਾਕ ਹੈ (ਭਾਵ, ਬ੍ਰਹਮਗਿਆਨੀ ਦੀ ਆਤਮਕ ਜ਼ਿੰਦਗੀ ਦਾ ਆਸਰਾ ਹੈ),

Spiritual wisdom is the food of the God-conscious being.

ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥

naanak braham giaanee kaa braham dhiaan ||3||

ਹੇ ਨਾਨਕ! ਬ੍ਰਹਮਗਿਆਨੀ ਦੀ ਸੁਰਤਿ ਅਕਾਲ ਪੁਰਖ ਨਾਲ ਜੁੜੀ ਰਹਿੰਦੀ ਹੈ ।

O Nanak, the God-conscious being is absorbed in God's meditation. ||3||

ਬ੍ਰਹਮ ਗਿਆਨੀ ਏਕ ਊਪਰਿ ਆਸ ॥

braham giaanee ek uoopar aas ||

ਬ੍ਰਹਮਗਿਆਨੀ ਇਕ ਅਕਾਲ ਪੁਰਖ ਉਤੇ ਆਸ ਰੱਖਦਾ ਹੈ;

The God-conscious being centers his hopes on the One alone.

ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥

braham giaanee kaa nahee binaas ||

ਬ੍ਰਹਮਗਿਆਨੀ (ਦੀ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ।

The God-conscious being shall never perish.

ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥

braham giaanee kai gareebee samaahaa ||

ਬ੍ਰਹਮਗਿਆਨੀ ਦੇ ਹਿਰਦੇ ਵਿਚ ਗਰੀਬੀ ਟਿਕੀ ਰਹਿੰਦੀ ਹੈ,

The God-conscious being is steeped in humility.

ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥

braham giaanee paraupakaar umaahaa ||

ਉਸ ਨੂੰ ਦੂਜਿਆਂ ਦੀ ਭਲਾਈ ਕਰਨ ਦਾ (ਸਦਾ) ਚਾਉ (ਚੜ੍ਹਿਆ ਰਹਿੰਦਾ) ਹੈ ।

The God-conscious being delights in doing good to others.

ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥

braham giaanee kai naahee dha(n)dhaa ||

ਬ੍ਰਹਮਗਿਆਨੀ ਦੇ ਮਨ ਵਿਚ (ਮਾਇਆ ਦਾ) ਜੰਜਾਲ ਨਹੀਂ ਵਿਆਪਦਾ,

The God-conscious being has no worldly entanglements.

ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥

braham giaanee le dhaavat ba(n)dhaa ||

ਉਹ ਭਟਕਦੇ ਮਨ ਨੂੰ ਕਾਬੂ ਕਰ ਕੇ (ਮਾਇਆ ਵਲੋਂ) ਰੋਕ ਸਕਦਾ ਹੈ ।

The God-conscious being holds his wandering mind under control.

ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥

braham giaanee kai hoi su bhalaa ||

ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ, ਬ੍ਰਹਮਗਿਆਨੀ ਨੂੰ ਆਪਣੇ ਮਨ ਵਿਚ ਭਲਾ ਪ੍ਰਤੀਤ ਹੁੰਦਾ ਹੈ,

The God-conscious being acts in the common good.

ਬ੍ਰਹਮ ਗਿਆਨੀ ਸੁਫਲ ਫਲਾ ॥

braham giaanee sufal falaa ||

ਉਸ ਦਾ ਮਨੁੱਖਾ ਜਨਮ ਚੰਗੀ ਤਰ੍ਹਾਂ ਕਾਮਯਾਬ ਹੁੰਦਾ ਹੈ ।

The God-conscious being blossoms in fruitfulness.

ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥

braham giaanee sa(n)g sagal udhaar ||

ਬ੍ਰਹਮਗਿਆਨੀ ਦੀ ਸੰਗਤਿ ਵਿਚ ਸਭ ਦਾ ਬੇੜਾ ਪਾਰ ਹੁੰਦਾ ਹੈ,

In the Company of the God-conscious being, all are saved.

ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥

naanak braham giaanee japai sagal sa(n)saar ||4||

ਹੇ ਨਾਨਕ! ਬ੍ਰਹਮਗਿਆਨੀ ਦੀ ਰਾਹੀਂ ਸਾਰਾ ਜਗਤ (ਹੀ) (ਪ੍ਰਭੂ ਦਾ ਨਾਮ) ਜਪਣ ਲੱਗ ਪੈਂਦਾ ਹੈ ।੪।

O Nanak, through the God-conscious being, the whole world meditates on God. ||4||

ਬ੍ਰਹਮ ਗਿਆਨੀ ਕੈ ਏਕੈ ਰੰਗ ॥

braham giaanee kai ekai ra(n)g ||

ਬ੍ਰਹਮਗਿਆਨੀ ਦੇ ਹਿਰਦੇ ਵਿਚ (ਸਦਾ) ਇਕ ਅਕਾਲ ਪੁਰਖ ਦਾ ਪਿਆਰ (ਵੱਸਦਾ ਹੈ),

The God-conscious being loves the One Lord alone.

ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥

braham giaanee kai basai prabh sa(n)g ||

ਪ੍ਰਭੂ ਬ੍ਰਹਮਗਿਆਨੀ ਦੇ ਅੰਗ-ਸੰਗ ਰਹਿੰਦਾ ਹੈ ।

The God-conscious being dwells with God.

ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥

braham giaanee kai naam aadhaar ||

ਬ੍ਰਹਮਗਿਆਨੀ ਦੇ ਮਨ ਵਿਚ (ਪ੍ਰਭੂ ਦਾ) ਨਾਮ (ਹੀ) ਟੇਕ ਹੈ ।

The God-conscious being takes the Naam as his Support.

ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥

braham giaanee kai naam paravaar ||

ਨਾਮ ਹੀ ਉਸ ਦਾ ਪਰਵਾਰ ਹੈ ।

The God-conscious being has the Naam as his Family.

ਬ੍ਰਹਮ ਗਿਆਨੀ ਸਦਾ ਸਦ ਜਾਗਤ ॥

braham giaanee sadhaa sadh jaagat ||

ਬ੍ਰਹਮਗਿਆਨੀ ਸਦਾ (ਵਿਕਾਰਾਂ ਦੇ ਹਮਲੇ ਵਲੋਂ) ਸੁਚੇਤ ਰਹਿੰਦਾ ਹੈ,

The God-conscious being is awake and aware, forever and ever.

ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥

braham giaanee aha(n)budh tiaagat ||

ਮੈਂ ਮੈਂ’ ਕਰਨ ਵਾਲੀ ਮੱਤ ਛੱਡ ਦੇਂਦਾ ਹੈ ।

The God-conscious being renounces his proud ego.

ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥

braham giaanee kai man paramaana(n)dh ||

ਬ੍ਰਹਮਗਿਆਨੀ ਦੇ ਮਨ ਵਿਚ ਉੱਚੇ ਸੁਖ ਦਾ ਮਾਲਕ ਅਕਾਲ ਪੁਰਖ ਵੱਸਦਾ ਹੈ,

In the mind of the God-conscious being, there is supreme bliss.

ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥

braham giaanee kai ghar sadhaa ana(n)dh ||

ਉਸ ਦੇ ਹਿਰਦੇ-ਰੂਪ ਘਰ ਵਿਚ ਸਦਾ ਖ਼ੁਸ਼ੀ ਖਿੜਾਓ ਹੈ ।

In the home of the God-conscious being, there is everlasting bliss.

ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥

braham giaanee sukh sahaj nivaas ||

ਬ੍ਰਹਮਗਿਆਨੀ (ਮਨੁੱਖ) ਸੁਖ ਤੇ ਸ਼ਾਂਤੀ ਵਿਚ ਟਿਕਿਆ ਰਹਿੰਦਾ ਹੈ;

The God-conscious being dwells in peaceful ease.

ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥

naanak braham giaanee kaa nahee binaas ||5||

ਹੇ ਨਾਨਕ! ਬ੍ਰਹਮਗਿਆਨੀ (ਦੀ ਇਸ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ।੫।

O Nanak, the God-conscious being shall never perish. ||5||

ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥

braham giaanee braham kaa betaa ||

ਬ੍ਰਹਮਗਿਆਨੀ (ਮਨੁੱਖ) ਅਕਾਲ ਪੁਰਖ ਦਾ ਮਹਰਮ ਬਣ ਜਾਂਦਾ ਹੈ

The God-conscious being knows God.

ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥

braham giaanee ek sa(n)g hetaa ||

ਉਹ ਇਕ ਪ੍ਰਭੂ ਨਾਲ ਹੀ ਪਿਆਰ ਕਰਦਾ ਹੈ ।

The God-conscious being is in love with the One alone.

ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥

braham giaanee kai hoi achi(n)t ||

ਬ੍ਰਹਮਗਿਆਨੀ ਦੇ ਮਨ ਵਿਚ (ਸਦਾ) ਬੇਫ਼ਿਕਰੀ ਰਹਿੰਦੀ ਹੈ,

The God-conscious being is carefree.

ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥

braham giaanee kaa niramal ma(n)t ||

ਉਸ ਦਾ ਉਪਦੇਸ਼ (ਭੀ ਹੋਰਨਾਂ ਨੂੰ) ਪਵਿਤ੍ਰ ਕਰਨ ਵਾਲਾ ਹੁੰਦਾ ਹੈ ।

Pure are the Teachings of the God-conscious being.

ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥

braham giaanee jis karai prabh aap ||

ਉਹੀ ਮਨੁੱਖ ਬ੍ਰਹਮਗਿਆਨੀ ਬਣਦਾ ਹੈ) ਜਿਸ ਨੂੰ ਪ੍ਰਭੂ ਆਪ ਬਣਾਉਂਦਾ ਹੈ ।

The God-conscious being is made so by God Himself.

ਬ੍ਰਹਮ ਗਿਆਨੀ ਕਾ ਬਡ ਪਰਤਾਪ ॥

braham giaanee kaa badd parataap ||

ਬ੍ਰਹਮਗਿਆਨੀ ਦਾ ਬੜਾ ਨਾਮਣਾ ਹੋ ਜਾਂਦਾ ਹੈ

The God-conscious being is gloriously great.

ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥

braham giaanee kaa dharas baddabhaagee paieeaai ||

ਬ੍ਰਹਮਗਿਆਨੀ ਦਾ ਦੀਦਾਰ ਵੱਡੇ ਭਾਗਾਂ ਨਾਲ ਪਾਈਦਾ ਹੈ;

The Darshan, the Blessed Vision of the God-conscious being, is obtained by great good fortune.

ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥

braham giaanee kau bal bal jaieeaai ||

ਬ੍ਰਹਮਗਿਆਨੀ ਤੋਂ ਸਦਾ ਸਦਕੇ ਜਾਈਏ ।

To the God-conscious being, I make my life a sacrifice.

ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥

braham giaanee kau khojeh mahesur ||

ਸ਼ਿਵ (ਆਦਿਕ ਦੇਵਤੇ ਭੀ) ਬ੍ਰਹਮਗਿਆਨੀ ਨੂੰ ਭਾਲਦੇ ਫਿਰਦੇ ਹਨ;

The God-conscious being is sought by the great god Shiva.

ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥

naanak braham giaanee aap paramesur ||6||

ਹੇ ਨਾਨਕ! ਅਕਾਲ ਪੁਰਖ ਆਪ ਬ੍ਰਹਮਗਿਆਨੀ (ਦਾ ਰੂਪ) ਹੈ ।੬।

O Nanak, the God-conscious being is Himself the Supreme Lord God. ||6||

ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥

braham giaanee kee keemat naeh ||

ਬ੍ਰਹਮਗਿਆਨੀ (ਦੇ ਗੁਣਾਂ) ਦਾ ਮੱੁਲ ਨਹੀਂ ਪੈ ਸਕਦਾ,

The God-conscious being cannot be appraised.

ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥

braham giaanee kai sagal man maeh ||

ਸਾਰੇ ਹੀ (ਗੁਣ) ਬ੍ਰਹਮਗਿਆਨੀ ਦੇ ਅੰਦਰ ਹਨ ।

The God-conscious being has all within his mind.

ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥

braham giaanee kaa kaun jaanai bhedh ||

ਕੇਹੜਾ ਮਨੁੱਖ ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਭੇਤ ਪਾ ਸਕਦਾ ਹੈ?

Who can know the mystery of the God-conscious being?

ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥

braham giaanee kau sadhaa adhes ||

ਬ੍ਰਹਮਗਿਆਨੀ ਦੇ ਅੱਗੇ ਸਦਾ ਨਿਊਣਾ ਹੀ (ਫੱਬਦਾ) ਹੈ ।

Forever bow to the God-conscious being.

ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥

braham giaanee kaa kathiaa na jai adhaakhayer ||

ਬ੍ਰਹਮਗਿਆਨੀ (ਦੀ ਮਹਿਮਾ) ਦਾ ਅੱਧਾ ਅੱਖਰ ਭੀ ਨਹੀਂ ਕਿਹਾ ਜਾ ਸਕਦਾ;

The God-conscious being cannot be described in words.

ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥

braham giaanee sarab kaa Thaakur ||

ਬ੍ਰਹਮਗਿਆਨੀ ਸਾਰੇ (ਜੀਵਾਂ) ਦਾ ਪੂਜ੍ਯ ਹੈ ।

The God-conscious being is the Lord and Master of all.

ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥

braham giaanee kee mit kaun bakhaanai ||

ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਅੰਦਾਜ਼ਾ ਕੌਣ ਲਾ ਸਕਦਾ ਹੈ?

Who can describe the limits of the God-conscious being?

ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥

braham giaanee kee gat braham giaanee jaanai ||

ਉਸ ਦੀ ਹਾਲਤ (ਉਸ ਵਰਗਾ) ਬ੍ਰਹਮਗਿਆਨੀ ਹੀ ਜਾਣਦਾ ਹੈ ।

Only the God-conscious being can know the state of the God-conscious being.

ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥

braham giaanee kaa a(n)t na paar ||

ਬ੍ਰਹਮਗਿਆਨੀ (ਦੇ ਗੁਣਾਂ ਦੇ ਸਮੁੰਦਰ) ਦਾ ਕੋਈ ਹੱਦ ਬੰਨਾ ਨਹੀਂ;

The God-conscious being has no end or limitation.

ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥

naanak braham giaanee kau sadhaa namasakaar ||7||

ਹੇ ਨਾਨਕ! ਸਦਾ ਬ੍ਰਹਮਗਿਆਨੀ ਦੇ ਚਰਨਾਂ ਤੇ ਪਿਆ ਰਹੁ ।੭।

O Nanak, to the God-conscious being, bow forever in reverence. ||7||

ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥

braham giaanee sabh sirasaT kaa karataa ||

ਬ੍ਰਹਮਗਿਆਨੀ ਸਾਰੇ ਜਗਤ ਦਾ ਬਣਾਉਣ ਵਾਲਾ ਹੈ,

The God-conscious being is the Creator of all the world.

ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥

braham giaanee sadh jeevai nahee marataa ||

ਸਦਾ ਹੀ ਜਿਊਂਦਾ ਹੈ, ਕਦੇ (ਜਨਮ) ਮਰਨ ਦੇ ਗੇੜ ਵਿਚ ਨਹੀਂ ਆਉਂਦਾ ।

The God-conscious being lives forever, and does not die.

ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥

braham giaanee mukat jugat jeea kaa dhaataa ||

ਬ੍ਰਹਮਗਿਆਨੀ ਮੁਕਤੀ ਦਾ ਰਾਹ (ਦੱਸਣ ਵਾਲਾ ਤੇ ਉੱਚੀ ਆਤਮਕ) ਜ਼ਿੰਦਗੀ ਦਾ ਦੇਣ ਵਾਲਾ ਹੈ,

The God-conscious being is the Giver of the way of liberation of the soul.

ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥

braham giaanee pooran purakh bidhaataa ||

ਉਹੀ ਪੂਰਨ ਪੁਰਖ ਤੇ ਕਾਦਰ ਹੈ ।

The God-conscious being is the Perfect Supreme Being, who orchestrates all.

ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥

braham giaanee anaath kaa naath ||

ਬ੍ਰਹਮਗਿਆਨੀ ਨਿਖ਼ਸਮਿਆਂ ਦਾ ਖ਼ਸਮ ਹੈ,

The God-conscious being is the helper of the helpless.

ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥

braham giaanee kaa sabh uoopar haath ||

ਸਭ ਦੀ ਸਹਾਇਤਾ ਕਰਦਾ ਹੈ ।

The God-conscious being extends his hand to all.

ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥

braham giaanee kaa sagal akaar ||

ਸਾਰਾ ਦਿੱਸਦਾ ਜਗਤ ਬ੍ਰਹਮਗਿਆਨੀ ਦਾ (ਆਪਣਾ) ਹੈ,

The God-conscious being owns the entire creation.

ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥

braham giaanee aap nira(n)kaar ||

ਉਹ (ਤਾਂ ਪ੍ਰਤੱਖ) ਆਪ ਹੀ ਰੱਬ ਹੈ ।

The God-conscious being is himself the Formless Lord.

ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥

braham giaanee kee sobhaa braham giaanee banee ||

ਬ੍ਰਹਮਗਿਆਨੀ ਦੀ ਮਹਿਮਾ (ਕੋਈ) ਬ੍ਰਹਮਗਿਆਨੀ ਹੀ ਕਰ ਸਕਦਾ ਹੈ;

The glory of the God-conscious being belongs to the God-conscious being alone.

ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥

naanak braham giaanee sarab kaa dhanee ||8||8||

ਹੇ ਨਾਨਕ! ਬ੍ਰਹਮਗਿਆਨੀ ਸਭ ਜੀਵਾਂ ਦਾ ਮਾਲਕ ਹੈ ।੮।੮।

O Nanak, the God-conscious being is the Lord of all. ||8||8||

ਸਲੋਕੁ ॥

salok ||

ਸਲੋਕ।

Shalok:

ਉਰਿ ਧਾਰੈ ਜੋ ਅੰਤਰਿ ਨਾਮੁ ॥

aur dhaarai jo a(n)tar naam ||

ਜੋ ਮਨੁੱਖ ਸਦਾ ਆਪਣੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮ ਟਿਕਾ ਰੱਖਦਾ ਹੈ,

One who enshrines the Naam within the heart,

ਸਰਬ ਮੈ ਪੇਖੈ ਭਗਵਾਨੁ ॥

sarab mai pekhai bhagavaan ||

ਭਗਵਾਨ ਨੂੰ ਸਭਨਾਂ ਵਿਚ ਵਿਆਪਕ ਵੇਖਦਾ ਹੈ,

who sees the Lord God in all,

ਨਿਮਖ ਨਿਮਖ ਠਾਕੁਰ ਨਮਸਕਾਰੈ ॥

nimakh nimakh Thaakur namasakaarai ||

ਜੋ ਪਲ ਪਲ ਆਪਣੇ ਪ੍ਰਭੂ ਨੂੰ ਜੁਹਾਰਦਾ ਹੈ;

who, each and every moment, bows in reverence to the Lord Master

ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥

naanak oh aparas sagal nisataarai ||1||

ਹੇ ਨਾਨਕ! ਉਹ (ਅਸਲੀ) ਅਪਰਸ ਹੈ ਅਤੇ ਉਹ ਸਭ ਜੀਵਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ ।੧।

- O Nanak, such a one is the true 'touch-nothing Saint', who emancipates everyone. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਮਿਥਿਆ ਨਾਹੀ ਰਸਨਾ ਪਰਸ ॥

mithiaa naahee rasanaa paras ||

ਜੋ ਮਨੁੱਖ ਜੀਭ ਨਾਲ ਝੂਠ ਨੂੰ ਛੋਹਣ ਨਹੀਂ ਦੇਂਦਾ,

One whose tongue does not touch falsehood;

ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥

man meh preet nira(n)jan dharas ||

ਮਨ ਵਿਚ ਅਕਾਲ ਪੁਰਖ ਦੇ ਦੀਦਾਰ ਦੀ ਤਾਂਘ ਰੱਖਦਾ ਹੈ;

whose mind is filled with love for the Blessed Vision of the Pure Lord,

ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥

par tria roop na pekhai netr ||

ਜੋ ਪਰਾਈ ਇਸਤ੍ਰੀ ਦੇ ਹੁਸਨ ਨੂੰ ਆਪਣੀਆਂ ਅੱਖਾਂ ਨਾਲ ਨਹੀਂ ਤੱਕਦਾ,

whose eyes do not gaze upon the beauty of others' wives,

ਸਾਧ ਕੀ ਟਹਲ ਸੰਤਸੰਗਿ ਹੇਤ ॥

saadh kee Tahal sa(n)tasa(n)g het ||

ਭਲੇ ਮਨੁੱਖਾਂ ਦੀ ਟਹਲ (ਕਰਦਾ ਹੈ) ਤੇ ਸੰਤ ਜਨਾਂ ਦੀ ਸੰਗਤਿ ਵਿਚ ਪ੍ਰੀਤ (ਰੱਖਦਾ ਹੈ);

who serves the Holy and loves the Saints' Congregation,

ਕਰਨ ਨ ਸੁਨੈ ਕਾਹੂ ਕੀ ਨਿੰਦਾ ॥

karan na sunai kaahoo kee ni(n)dhaa ||

ਜੋ ਕੰਨਾਂ ਨਾਲ ਕਿਸੇ ਦੀ ਭੀ ਨਿੰਦਿਆ ਨਹੀਂ ਸੁਣਦਾ,

whose ears do not listen to slander against anyone,

ਸਭ ਤੇ ਜਾਨੈ ਆਪਸ ਕਉ ਮੰਦਾ ॥

sabh te jaanai aapas kau ma(n)dhaa ||

ਸਾਰਿਆਂ ਨਾਲੋਂ ਆਪਣੇ ਆਪ ਨੂੰ ਮਾੜਾ ਸਮਝਦਾ ਹੈ;

who deems himself to be the worst of all,

ਗੁਰ ਪ੍ਰਸਾਦਿ ਬਿਖਿਆ ਪਰਹਰੈ ॥

gur prasaadh bikhiaa paraharai ||

ਜੋ ਗੁਰੂ ਦੀ ਮੇਹਰ ਦਾ ਸਦਕਾ ਮਾਇਆ (ਦਾ ਪ੍ਰਭਾਵ) ਪਰੇ ਹਟਾ ਦੇਂਦਾ ਹੈ,

who, by Guru's Grace, renounces corruption,

ਮਨ ਕੀ ਬਾਸਨਾ ਮਨ ਤੇ ਟਰੈ ॥

man kee baasanaa man te Tarai ||

ਤੇ ਜਿਸ ਦੇ ਮਨ ਦੀ ਵਾਸਨਾ ਮਨ ਤੋਂ ਟਲ ਜਾਂਦੀ ਹੈ;

who banishes the mind's evil desires from his mind,

ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥

ei(n)dhree jit pa(n)ch dhokh te rahat ||

ਜੋ ਆਪਣੇ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖ ਕੇ ਕਾਮਾਦਿਕ ਪੰਜੇ ਹੀ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ,

who conquers his sexual instincts and is free of the five sinful passions

ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥

naanak koT madhe ko aaisaa aparas ||1||

ਹੇ ਨਾਨਕ! ਕਰੋੜਾਂ ਵਿਚੋਂ ਕੋਈ ਇਹੋ ਜਿਹਾ ਵਿਰਲਾ ਬੰਦਾ “ਅਪਰਸ” (ਕਿਹਾ ਜਾ ਸਕਦਾ ਹੈ) ।੧।

- O Nanak, among millions, there is scarcely one such 'touch-nothing Saint'. ||1||

ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥

baisano so jis uoopar suprasa(n)n ||

ਜਿਸ ਉਤੇ ਪ੍ਰਭੂ ਆਪ ਤੁ੍ਰਠਦਾ ਹੈ, ਉਹ ਹੈ ਅਸਲੀ ਵੈਸ਼ਨੋ ।

The true Vaishnaav, the devotee of Vishnu, is the one with whom God is thoroughly pleased.

ਬਿਸਨ ਕੀ ਮਾਇਆ ਤੇ ਹੋਇ ਭਿੰਨ ॥

bisan kee maiaa te hoi bhi(n)n ||

ਜੋ ਮਨੁੱਖ ਪ੍ਰਭੂ ਦੀ ਮਾਇਆ ਦੇ ਅਸਰ ਤੋਂ ਬੇ-ਦਾਗ਼ ਹੈ,

He dwells apart from Maya.

ਕਰਮ ਕਰਤ ਹੋਵੈ ਨਿਹਕਰਮ ॥

karam karat hovai nihakaram ||

ਜੋ (ਧਰਮ ਦੇ) ਕੰਮ ਕਰਦਾ ਹੋਇਆ ਇਹਨਾਂ ਕੰਮਾਂ ਦੇ ਫਲ ਦੀ ਇੱਛਾ ਨਹੀਂ ਰੱਖਦਾ ।

Performing good deeds, he does not seek rewards.

ਤਿਸੁ ਬੈਸਨੋ ਕਾ ਨਿਰਮਲ ਧਰਮ ॥

tis baisano kaa niramal dharam ||

ਉਸ ਵੈਸ਼ਨੋ ਦਾ ਧਰਮ (ਭੀ) ਪਵਿਤ੍ਰ ਹੈ ।

Spotlessly pure is the religion of such a Vaishnaav;

ਕਾਹੂ ਫਲ ਕੀ ਇਛਾ ਨਹੀ ਬਾਛੈ ॥

kaahoo fal kee ichhaa nahee baachhai ||

ਤੇ ਕਿਸੇ ਭੀ ਫਲ ਦੀ ਖ਼ਾਹਸ਼ ਨਹੀਂ ਕਰਦਾ;

he has no desire for the fruits of his labors.

ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥

keval bhagat keeratan sa(n)g raachai ||

ਜੋ ਮਨੁੱਖ ਨਿਰਾ ਭਗਤੀ ਤੇ ਕੀਰਤਨ ਵਿਚ ਮਸਤ ਰਹਿੰਦਾ ਹੈ,

He is absorbed in devotional worship and the singing of Kirtan, the songs of the Lord's Glory.

ਮਨ ਤਨ ਅੰਤਰਿ ਸਿਮਰਨ ਗੋਪਾਲ ॥

man tan a(n)tar simaran gopaal ||

ਜਿਸ ਦੇ ਮਨ ਤਨ ਵਿਚ ਪ੍ਰਭੂ ਦਾ ਸਿਮਰਨ ਵੱਸ ਰਿਹਾ ਹੈ,

Within his mind and body, he meditates in remembrance on the Lord of the Universe.

ਸਭ ਊਪਰਿ ਹੋਵਤ ਕਿਰਪਾਲ ॥

sabh uoopar hovat kirapaal ||

ਜੋ ਸਭ ਜੀਵਾਂ ਉਤੇ ਦਇਆ ਕਰਦਾ ਹੈ,

He is kind to all creatures.

ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥

aap dhiraRai avareh naam japaavai ||

ਜੋ ਆਪ (ਪ੍ਰਭੂ ਦੇ ਨਾਮ ਨੂੰ) ਆਪਣੇ ਮਨ ਵਿਚ ਟਿਕਾਉਂਦਾ ਹੈ ਤੇ ਹੋਰਨਾਂ ਨੂੰ ਨਾਮ ਜਪਾਉਂਦਾ ਹੈ,

He holds fast to the Naam, and inspires others to chant it.

ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥

naanak oh baisano param gat paavai ||2||

ਹੇ ਨਾਨਕ! ਉਹ ਵੈਸ਼ਨੋ ਉੱਚਾ ਦਰਜਾ ਹਾਸਲ ਕਰਦਾ ਹੈ ।੨।

O Nanak, such a Vaishnaav obtains the supreme status. ||2||

ਭਗਉਤੀ ਭਗਵੰਤ ਭਗਤਿ ਕਾ ਰੰਗੁ ॥

bhagautee bhagava(n)t bhagat kaa ra(n)g ||

ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ ।

The true Bhagaautee, the devotee of Adi Shakti, loves the devotional worship of God.

ਸਗਲ ਤਿਆਗੈ ਦੁਸਟ ਕਾ ਸੰਗੁ ॥

sagal tiaagai dhusaT kaa sa(n)g ||

ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ;

He forsakes the company of all wicked people.

ਮਨ ਤੇ ਬਿਨਸੈ ਸਗਲਾ ਭਰਮੁ ॥

man te binasai sagalaa bharam ||

ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ,

All doubts are removed from his mind.

ਕਰਿ ਪੂਜੈ ਸਗਲ ਪਾਰਬ੍ਰਹਮੁ ॥

kar poojai sagal paarabraham ||

ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ ।

He performs devotional service to the Supreme Lord God in all.

ਸਾਧਸੰਗਿ ਪਾਪਾ ਮਲੁ ਖੋਵੈ ॥

saadhasa(n)g paapaa mal khovai ||

ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ ।

In the Company of the Holy, the filth of sin is washed away.

ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥

tis bhagautee kee mat uootam hovai ||

ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ,

The wisdom of such a Bhagaautee becomes supreme.

ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥

bhagava(n)t kee Tahal karai nit neet ||

ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ,

He constantly performs the service of the Supreme Lord God.

ਮਨੁ ਤਨੁ ਅਰਪੈ ਬਿਸਨ ਪਰੀਤਿ ॥

man tan arapai bisan pareet ||

ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ;

He dedicates his mind and body to the Love of God.

ਹਰਿ ਕੇ ਚਰਨ ਹਿਰਦੈ ਬਸਾਵੈ ॥

har ke charan hiradhai basaavai ||

ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ ।

The Lotus Feet of the Lord abide in his heart.

ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥

naanak aaisaa bhagautee bhagava(n)t kau paavai ||3||

ਹੇ ਨਾਨਕ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ।੩।

O Nanak, such a Bhagaautee attains the Lord God. ||3||

ਸੋ ਪੰਡਿਤੁ ਜੋ ਮਨੁ ਪਰਬੋਧੈ ॥

so pa(n)ddit jo man parabodhai ||

(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ,

He is a true Pandit, a religious scholar, who instructs his own mind.

ਰਾਮ ਨਾਮੁ ਆਤਮ ਮਹਿ ਸੋਧੈ ॥

raam naam aatam meh sodhai ||

ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ ।

He searches for the Lord's Name within his own soul.

ਰਾਮ ਨਾਮ ਸਾਰੁ ਰਸੁ ਪੀਵੈ ॥

raam naam saar ras peevai ||

ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ ।

He drinks in the Exquisite Nectar of the Lord's Name.

ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥

aus pa(n)ddit kai upadhes jag jeevai ||

ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ,

By that Pandit's teachings, the world lives.

ਹਰਿ ਕੀ ਕਥਾ ਹਿਰਦੈ ਬਸਾਵੈ ॥

har kee kathaa hiradhai basaavai ||

ਜੋ ਅਕਾਲ ਪੁਰਖ (ਦੀ ਸਿਫ਼ਤਿ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ ।

He implants the Sermon of the Lord in his heart.

ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥

so pa(n)ddit fir jon na aavai ||

ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ,

Such a Pandit is not cast into the womb of reincarnation again.

ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥

bedh puraan simirat boojhai mool ||

ਜੋ ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ,

He understands the fundamental essence of the Vedas, the Puraanas and the Simritees.

ਸੂਖਮ ਮਹਿ ਜਾਨੈ ਅਸਥੂਲੁ ॥

sookham meh jaanai asathool ||

ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦ੍ਰਿਸ਼ਟ ਪ੍ਰਭੂ ਦੇ ਹੀ ਆਸਰੇ ਹੈ;

In the unmanifest, he sees the manifest world to exist.

ਚਹੁ ਵਰਨਾ ਕਉ ਦੇ ਉਪਦੇਸੁ ॥

chahu varanaa kau dhe upadhes ||

ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ,

He gives instruction to people of all castes and social classes.

ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥

naanak us pa(n)ddit kau sadhaa adhes ||4||

ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀ ਸਦਾ ਸਿਰ ਨਿਵਾਉਂਦੇ ਹਾਂ ।੪।

O Nanak, to such a Pandit, I bow in salutation forever. ||4||

ਬੀਜ ਮੰਤ੍ਰੁ ਸਰਬ ਕੋ ਗਿਆਨੁ ॥

beej ma(n)tr sarab ko giaan ||

ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ ।

The Beej Mantra, the Seed Mantra, is spiritual wisdom for everyone.

ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥

chahu varanaa meh japai kouoo naam ||

ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ),

Anyone, from any class, may chant the Naam.

ਜੋ ਜੋ ਜਪੈ ਤਿਸ ਕੀ ਗਤਿ ਹੋਇ ॥

jo jo japai tis kee gat hoi ||

ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ,

Whoever chants it, is emancipated.

ਸਾਧਸੰਗਿ ਪਾਵੈ ਜਨੁ ਕੋਇ ॥

saadhasa(n)g paavai jan koi ||

(ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ ।

And yet, rare are those who attain it, in the Company of the Holy.

ਕਰਿ ਕਿਰਪਾ ਅੰਤਰਿ ਉਰ ਧਾਰੈ ॥

kar kirapaa a(n)tar ur dhaarai ||

(ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ ।

By His Grace, He enshrines it within.

ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥

pas pret mughadh paathar kau taarai ||

ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ ।

Even beasts, ghosts and the stone-hearted are saved.

ਸਰਬ ਰੋਗ ਕਾ ਅਉਖਦੁ ਨਾਮੁ ॥

sarab rog kaa aaukhadh naam ||

ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ,

The Naam is the panacea, the remedy to cure all ills.

ਕਲਿਆਣ ਰੂਪ ਮੰਗਲ ਗੁਣ ਗਾਮ ॥

kaliaan roop ma(n)gal gun gaam ||

ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ ।

Singing the Glory of God is the embodiment of bliss and emancipation.

ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥

kaahoo jugat kitai na paieeaai dharam ||

(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ;

It cannot be obtained by any religious rituals.

ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥

naanak tis milai jis likhiaa dhur karam ||5||

ਹੇ ਨਾਨਕ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੋਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ।੫।

O Nanak, he alone obtains it, whose karma is so pre-ordained. ||5||

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥

jis kai man paarabraham kaa nivaas ||

ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,

One whose mind is a home for the Supreme Lord God

ਤਿਸ ਕਾ ਨਾਮੁ ਸਤਿ ਰਾਮਦਾਸੁ ॥

tis kaa naam sat raamadhaas ||

ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) ‘ਰਾਮਦਾਸੁ’ (ਪ੍ਰਭੂ ਦਾ ਸੇਵਕ) ਹੈ;

- his name is truly Ram Das, the Lord's servant.

ਆਤਮ ਰਾਮੁ ਤਿਸੁ ਨਦਰੀ ਆਇਆ ॥

aatam raam tis nadharee aaiaa ||

ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ,

He comes to have the Vision of the Lord, the Supreme Soul.

ਦਾਸ ਦਸੰਤਣ ਭਾਇ ਤਿਨਿ ਪਾਇਆ ॥

dhaas dhasa(n)tan bhai tin paiaa ||

ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ ।

Deeming himself to be the slave of the Lord's slaves, he obtains it.

ਸਦਾ ਨਿਕਟਿ ਨਿਕਟਿ ਹਰਿ ਜਾਨੁ ॥

sadhaa nikaT nikaT har jaan ||

ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ,

He knows the Lord to be Ever-present, close at hand.

ਸੋ ਦਾਸੁ ਦਰਗਹ ਪਰਵਾਨੁ ॥

so dhaas dharageh paravaan ||

ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ ।

Such a servant is honored in the Court of the Lord.

ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

apune dhaas kau aap kirapaa karai ||

ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ,

To His servant, He Himself shows His Mercy.

ਤਿਸੁ ਦਾਸ ਕਉ ਸਭ ਸੋਝੀ ਪਰੈ ॥

tis dhaas kau sabh sojhee parai ||

ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ ।

Such a servant understands everything.

ਸਗਲ ਸੰਗਿ ਆਤਮ ਉਦਾਸੁ ॥

sagal sa(n)g aatam udhaas ||

ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ;

Amidst all, his soul is unattached.

ਐਸੀ ਜੁਗਤਿ ਨਾਨਕ ਰਾਮਦਾਸੁ ॥੬॥

aaisee jugat naanak raamadhaas ||6||

ਹੇ ਨਾਨਕ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) “ਰਾਮਦਾਸ” (ਰਾਮ ਦਾ ਦਾਸ ਬਣ ਜਾਂਦਾ ਹੈ) ।੬।

Such is the way, O Nanak, of the Lord's servant. ||6||

ਪ੍ਰਭ ਕੀ ਆਗਿਆ ਆਤਮ ਹਿਤਾਵੈ ॥

prabh kee aagiaa aatam hitaavai ||

ਜੋ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ,

One who, in his soul, loves the Will of God,

ਜੀਵਨ ਮੁਕਤਿ ਸੋਊ ਕਹਾਵੈ ॥

jeevan mukat souoo kahaavai ||

ਉਹੀ ਜੀਊਂਦਾ ਮੁਕਤ ਅਖਵਾਉਂਦਾ ਹੈ;

is said to be Jivan Mukta - liberated while yet alive.

ਤੈਸਾ ਹਰਖੁ ਤੈਸਾ ਉਸੁ ਸੋਗੁ ॥

taisaa harakh taisaa us sog ||

ਉਸ ਨੂੰ ਖ਼ੁਸ਼ੀ ਤੇ ਗ਼ਮੀ ਇਕੋ ਜਿਹੀ ਹੈ,

As is joy, so is sorrow to him.

ਸਦਾ ਅਨੰਦੁ ਤਹ ਨਹੀ ਬਿਓਗੁ ॥

sadhaa ana(n)dh teh nahee biog ||

ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਤੋਂ) ਵਿਛੋੜਾ ਨਹੀਂ ਹੈ ।

He is in eternal bliss, and is not separated from God.

ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥

taisaa suvaran taisee us maaTee ||

ਸੋਨਾ ਤੇ ਮਿੱਟੀ (ਭੀ ਉਸ ਮਨੱੁਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ),

As is gold, so is dust to him.

ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

taisaa a(n)mrit taisee bikh khaaTee ||

ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ ।

As is ambrosial nectar, so is bitter poison to him.

ਤੈਸਾ ਮਾਨੁ ਤੈਸਾ ਅਭਿਮਾਨੁ ॥

taisaa maan taisaa abhimaan ||

(ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ,

As is honor, so is dishonor.

ਤੈਸਾ ਰੰਕੁ ਤੈਸਾ ਰਾਜਾਨੁ ॥

taisaa ra(n)k taisaa raajaan ||

ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ ।

As is the beggar, so is the king.

ਜੋ ਵਰਤਾਏ ਸਾਈ ਜੁਗਤਿ ॥

jo varataae saiee jugat ||

ਜੋ (ਰਜ਼ਾ ਪ੍ਰਭੂ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ;

Whatever God ordains, that is his way.

ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥

naanak oh purakh kaheeaai jeevan mukat ||7||

ਹੇ ਨਾਨਕ! ਉਹ ਮਨੁੱਖ ਜੀਊਂਦਾ ਮੁਕਤ ਕਿਹਾ ਜਾ ਸਕਦਾ ਹੈ ।੭।

O Nanak, that being is known as Jivan Mukta. ||7||

ਪਾਰਬ੍ਰਹਮ ਕੇ ਸਗਲੇ ਠਾਉ ॥

paarabraham ke sagale Thaau ||

ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ,

All places belong to the Supreme Lord God.

ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥

jit jit ghar raakhai taisaa tin naau ||

ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ) ।

According to the homes in which they are placed, so are His creatures named.

ਆਪੇ ਕਰਨ ਕਰਾਵਨ ਜੋਗੁ ॥

aape karan karaavan jog ||

ਪ੍ਰਭੂ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ

He Himself is the Doer, the Cause of causes.

ਪ੍ਰਭ ਭਾਵੈ ਸੋਈ ਫੁਨਿ ਹੋਗੁ ॥

prabh bhaavai soiee fun hog ||

ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।

Whatever pleases God, ultimately comes to pass.

ਪਸਰਿਓ ਆਪਿ ਹੋਇ ਅਨਤ ਤਰੰਗ ॥

pasario aap hoi anat tara(n)g ||

(ਜ਼ਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ,

He Himself is All-pervading, in endless waves.

ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥

lakhe na jaeh paarabraham ke ra(n)g ||

ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ ।

The playful sport of the Supreme Lord God cannot be known.

ਜੈਸੀ ਮਤਿ ਦੇਇ ਤੈਸਾ ਪਰਗਾਸ ॥

jaisee mat dhei taisaa paragaas ||

ਜਿਹੋ ਜਿਹੀ ਅਕਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ;

As the understanding is given, so is one enlightened.

ਪਾਰਬ੍ਰਹਮੁ ਕਰਤਾ ਅਬਿਨਾਸ ॥

paarabraham karataa abinaas ||

ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ ।

The Supreme Lord God, the Creator, is eternal and everlasting.

ਸਦਾ ਸਦਾ ਸਦਾ ਦਇਆਲ ॥

sadhaa sadhaa sadhaa dhiaal ||

ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ,

Forever, forever and ever, He is merciful.

ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

simar simar naanak bhe nihaal ||8||9||

ਹੇ ਨਾਨਕ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ।੮।੯।

Remembering Him, remembering Him in meditation, O Nanak, one is blessed with ecstasy. ||8||9||

ਸਲੋਕੁ ॥

salok ||

ਸਲੋਕ।

Shalok:

ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

ausatat kareh anek jan a(n)t na paaraavaar ||

ਅਨੇਕਾਂ ਬੰਦੇ ਪ੍ਰਭੂ ਦੇ ਗੁਣਾਂ ਦਾ ਜ਼ਿਕਰ ਕਰਦੇ ਹਨ, ਪਰ ਉਹਨਾਂ ਗੁਣਾਂ ਦਾ ਹੱਦ-ਬੰਨਾ ਨਹੀਂ ਲੱਭਦਾ ।

Many people praise the Lord. He has no end or limitation.

ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

naanak rachanaa prabh rachee bahu bidh anik prakaar ||1||

ਹੇ ਨਾਨਕ! (ਇਹੀ ਸਾਰੀ) ਸ੍ਰਿਸ਼ਟੀ (ਉਸ) ਪ੍ਰਭੂ ਨੇ ਕਈ ਕਿਸਮਾਂ ਦੀ ਕਈ ਤਰੀਕਿਆਂ ਨਾਲ ਬਣਾਈ ਹੈ ।੧।

O Nanak, God created the creation, with its many ways and various species. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਕਈ ਕੋਟਿ ਹੋਏ ਪੂਜਾਰੀ ॥

kiee koT hoe poojaaree ||

(ਪ੍ਰਭੂ ਦੀ ਇਸ ਰਚੀ ਹੋਈ ਦੁਨੀਆ ਵਿਚ) ਕਈ ਕਰੋੜਾਂ ਪ੍ਰਾਣੀ ਪੁਜਾਰੀ ਹਨ,

Many millions are His devotees.

ਕਈ ਕੋਟਿ ਆਚਾਰ ਬਿਉਹਾਰੀ ॥

kiee koT aachaar biauhaaree ||

ਅਤੇ ਕਈ ਕਰੋੜਾਂ ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ ਹਨ;

Many millions perform religious rituals and worldly duties.

ਕਈ ਕੋਟਿ ਭਏ ਤੀਰਥ ਵਾਸੀ ॥

kiee koT bhe teerath vaasee ||

ਕਈ ਕਰੋੜਾਂ (ਬੰਦੇ) ਤੀਰਥਾਂ ਦੇ ਵਸਨੀਕ ਹਨ ।

Many millions become dwellers at sacred shrines of pilgrimage.

ਕਈ ਕੋਟਿ ਬਨ ਭ੍ਰਮਹਿ ਉਦਾਸੀ ॥

kiee koT ban bhrameh udhaasee ||

ਕਈ ਕਰੋੜਾਂ (ਜਗਤ ਵਲੋਂ) ਉਪਰਾਮ ਹੋ ਕੇ ਜੰਗਲਾਂ ਵਿਚ ਫਿਰਦੇ ਹਨ;

Many millions wander as renunciates in the wilderness.

ਕਈ ਕੋਟਿ ਬੇਦ ਕੇ ਸ੍ਰੋਤੇ ॥

kiee koT bedh ke srote ||

ਕਈ ਕਰੋੜਾਂ ਜੀਵ ਵੇਦਾਂ ਦੇ ਸੁਣਨ ਵਾਲੇ ਹਨ ।

Many millions listen to the Vedas.

ਕਈ ਕੋਟਿ ਤਪੀਸੁਰ ਹੋਤੇ ॥

kiee koT tapeesur hote ||

ਕਈ ਕਰੋੜਾਂ ਵੱਡੇ ਵੱਡੇ ਤਪੀਏ ਬਣੇ ਹੋਏ ਹਨ;

Many millions become austere penitents.

ਕਈ ਕੋਟਿ ਆਤਮ ਧਿਆਨੁ ਧਾਰਹਿ ॥

kiee koT aatam dhiaan dhaareh ||

ਕਈ ਕਰੋੜਾਂ (ਮਨੁੱਖ) ਆਪਣੇ ਅੰਦਰ ਸੁਰਤਿ ਜੋੜ ਰਹੇ ਹਨ ।

Many millions enshrine meditation within their souls.

ਕਈ ਕੋਟਿ ਕਬਿ ਕਾਬਿ ਬੀਚਾਰਹਿ ॥

kiee koT kab kaab beechaareh ||

ਕਈ ਕਰੋੜਾਂ (ਮਨੁੱਖ) ਕਵੀਆਂ ਦੀਆਂ ਰਚੀਆਂ ਕਵਿਤਾ ਵਿਚਾਰਦੇ ਹਨ;

Many millions of poets contemplate Him through poetry.

ਕਈ ਕੋਟਿ ਨਵਤਨ ਨਾਮ ਧਿਆਵਹਿ ॥

kiee koT navatan naam dhiaaveh ||

ਕਈ ਕਰੋੜਾਂ ਬੰਦੇ (ਪ੍ਰਭੂ ਦਾ) ਨਿੱਤ ਨਵਾਂ ਨਾਮ ਸਿਮਰਦੇ ਹਨ,

Many millions meditate on His eternally new Naam.

ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥

naanak karate kaa a(n)t na paaveh ||1||

ਹੇ ਨਾਨਕ! ਉਸ ਕਰਤਾਰ ਦਾ ਕੋਈ ਭੀ ਅੰਤ ਨਹੀਂ ਪਾ ਸਕਦੇ ।੧।

O Nanak, none can find the limits of the Creator. ||1||

ਕਈ ਕੋਟਿ ਭਏ ਅਭਿਮਾਨੀ ॥

kiee koT bhe abhimaanee ||

(ਇਸ ਜਗਤ-ਰਚਨਾ ਵਿਚ) ਕਰੋੜਾਂ ਅਹੰਕਾਰੀ ਜੀਵ ਹਨ ।

Many millions become self-centered.

ਕਈ ਕੋਟਿ ਅੰਧ ਅਗਿਆਨੀ ॥

kiee koT a(n)dh agiaanee ||

ਕਰੋੜਾਂ ਹੀ ਬੰਦੇ ਪੁੱਜ ਕੇ ਜਾਹਿਲ ਹਨ;

Many millions are blinded by ignorance.

ਕਈ ਕੋਟਿ ਕਿਰਪਨ ਕਠੋਰ ॥

kiee koT kirapan kaThor ||

ਕਰੋੜਾਂ (ਮਨੁੱਖ) ਸ਼ੂਮ ਤੇ ਪੱਥਰ-ਦਿਲ ਹਨ,

Many millions are stone-hearted misers.

ਕਈ ਕੋਟਿ ਅਭਿਗ ਆਤਮ ਨਿਕੋਰ ॥

kiee koT abhig aatam nikor ||

ਕਈ ਕਰੋੜ ਅੰਦਰੋਂ ਮਹਾ ਕੋਰੇ ਹਨ ਜੋ (ਕਿਸੇ ਦਾ ਦੁੱਖ ਤੱਕ ਕੇ ਭੀ ਕਦੇ) ਪਸੀਜਦੇ ਨਹੀਂ;

Many millions are heartless, with dry, withered souls.

ਕਈ ਕੋਟਿ ਪਰ ਦਰਬ ਕਉ ਹਿਰਹਿ ॥

kiee koT par dharab kau hireh ||

ਕਰੋੜਾਂ ਬੰਦੇ ਦੂਜਿਆਂ ਦਾ ਧਨ ਚੁਰਾਉਂਦੇ ਹਨ,

Many millions steal the wealth of others.

ਕਈ ਕੋਟਿ ਪਰ ਦੂਖਨਾ ਕਰਹਿ ॥

kiee koT par dhookhanaa kareh ||

ਕਰੋੜਾਂ ਹੀ ਦੂਜਿਆਂ ਦੀ ਨਿੰਦਿਆ ਕਰਦੇ ਹਨ;

Many millions slander others.

ਕਈ ਕੋਟਿ ਮਾਇਆ ਸ੍ਰਮ ਮਾਹਿ ॥

kiee koT maiaa sram maeh ||

ਕਰੋੜਾਂ (ਮਨੁੱਖ) ਧਨ ਪਦਾਰਥ ਦੀ (ਖ਼ਾਤਰ) ਮੇਹਨਤ ਵਿਚ ਜੁੱਟੇ ਹੋਏ ਹਨ,

Many millions struggle in Maya.

ਕਈ ਕੋਟਿ ਪਰਦੇਸ ਭ੍ਰਮਾਹਿ ॥

kiee koT paradhes bhramaeh ||

ਕਈ ਕਰੋੜ ਦੂਜੇ ਦੇਸ਼ਾਂ ਵਿਚ ਭਟਕ ਰਹੇ ਹਨ;

Many millions wander in foreign lands.

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥

jit jit laavahu tit tit laganaa ||

(ਹੇ ਪ੍ਰਭੂ!) ਜਿਸ ਜਿਸ ਆਹਰੇ ਤੂੰ ਲਾਉਂਦਾ ਹੈਂ ਉਸ ਉਸ ਆਹਰ ਵਿਚ ਜੀਵ ਲੱਗੇ ਹੋਏ ਹਨ ।

Whatever God attaches them to - with that they are engaged.

ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

naanak karate kee jaanai karataa rachanaa ||2||

ਹੇ ਨਾਨਕ! ਕਰਤਾਰ ਦੀ ਰਚਨਾ (ਦਾ ਭੇਤ) ਕਰਤਾਰ ਹੀ ਜਾਣਦਾ ਹੈ ।੨।

O Nanak, the Creator alone knows the workings of His creation. ||2||

ਕਈ ਕੋਟਿ ਸਿਧ ਜਤੀ ਜੋਗੀ ॥

kiee koT sidh jatee jogee ||

ਇਸ ਸ੍ਰਿਸ਼ਟਿ-ਰਚਨਾ ਵਿਚ) ਕਰੋੜਾਂ ਪੁੱਗੇ ਹੋਏ, ਤੇ ਕਾਮ ਨੂੰ ਵੱਸ ਵਿਚ ਰੱਖਣ ਵਾਲੇ ਜੋਗੀ ਹਨ,

Many millions are Siddhas, celibates and Yogis.

ਕਈ ਕੋਟਿ ਰਾਜੇ ਰਸ ਭੋਗੀ ॥

kiee koT raaje ras bhogee ||

ਅਤੇ ਕਰੋੜਾਂ ਹੀ ਮੌਜਾਂ ਮਾਣਨ ਵਾਲੇ ਰਾਜੇ ਹਨ;

Many millions are kings, enjoying worldly pleasures.

ਕਈ ਕੋਟਿ ਪੰਖੀ ਸਰਪ ਉਪਾਏ ॥

kiee koT pa(n)khee sarap upaae ||

ਕਰੋੜਾਂ ਪੰਛੀ ਤੇ ਸੱਪ (ਪ੍ਰਭੂ ਨੇ) ਪੈਦਾ ਕੀਤੇ ਹਨ,

Many millions of birds and snakes have been created.

ਕਈ ਕੋਟਿ ਪਾਥਰ ਬਿਰਖ ਨਿਪਜਾਏ ॥

kiee koT paathar birakh nipajaae ||

ਕਰੋੜਾਂ ਹੀ ਪੱਥਰ ਤੇ ਰੱੁਖ ਉਗਾਏ ਹਨ;

Many millions of stones and trees have been produced.

ਕਈ ਕੋਟਿ ਪਵਣ ਪਾਣੀ ਬੈਸੰਤਰ ॥

kiee koT pavan paanee baisa(n)tar ||

ਕਰੋੜਾਂ ਹਵਾ ਪਾਣੀ ਤੇ ਅੱਗਾਂ ਹਨ,

Many millions are the winds, waters and fires.

ਕਈ ਕੋਟਿ ਦੇਸ ਭੂ ਮੰਡਲ ॥

kiee koT dhes bhoo ma(n)ddal ||

ਕਰੋੜਾਂ ਦੇਸ ਤੇ ਧਰਤੀਆਂ ਦੇ ਚੱਕ੍ਰ ਹਨ;

Many millions are the countries and realms of the world.

ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥

kiee koT saseear soor nakhayetr ||

ਕਈ ਕਰੋੜਾਂ ਚੰਦ੍ਰਮਾਂ, ਸੂਰਜ ਤੇ ਤਾਰੇ ਹਨ,

Many millions are the moons, suns and stars.

ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥

kiee koT dhev dhaanav i(n)dhr sir chhatr ||

ਕਰੋੜਾਂ ਦੇਵਤੇ ਤੇ ਇੰਦ੍ਰ ਹਨ ਜਿਨ੍ਹਾਂ ਦੇ ਸਿਰ ਉਤੇ ਛਤ੍ਰ ਹਨ;

Many millions are the demi-gods, demons and Indras, under their regal canopies.

ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥

sagal samagree apanai soot dhaarai ||

(ਇਹਨਾਂ) ਸਾਰੇ (ਜੀਅ ਜੰਤਾਂ ਤੇ) ਪਦਾਰਥਾਂ ਨੂੰ (ਪ੍ਰਭੂ ਨੇ) ਆਪਣੇ (ਹੁਕਮ ਦੇ) ਧਾਗੇ ਵਿਚ ਪਰੋਇਆ ਹੋਇਆ ਹੈ ।

He has strung the entire creation upon His thread.

ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥

naanak jis jis bhaavai tis tis nisataarai ||3||

ਹੇ ਨਾਨਕ! ਜੋ ਜੋ ਉਸ ਨੂੰ ਭਾਉਂਦਾ ਹੈ, ਉਸ ਉਸ ਨੂੰ (ਪ੍ਰਭੂ) ਤਾਰ ਲੈਂਦਾ ਹੈ ।੩।

O Nanak, He emancipates those with whom He is pleased. ||3||

ਕਈ ਕੋਟਿ ਰਾਜਸ ਤਾਮਸ ਸਾਤਕ ॥

kiee koT raajas taamas saatak ||

ਕਰੋੜਾਂ ਜੀਵ (ਮਾਇਆ ਦੇ ਤਿੰਨ ਗੁਣਾਂ) ਰਜੋ, ਤਮੋ ਤੇ ਸਤੋ ਵਿਚ ਹਨ,

Many millions abide in heated activity, slothful darkness and peaceful light.

ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥

kiee koT bedh puraan simirat ar saasat ||

ਕਰੋੜਾਂ (ਬੰਦੇ) ਵੇਦ ਪੁਰਾਨ ਸਿਮ੍ਰਿਤੀਆਂ ਤੇ ਸ਼ਾਸਤ੍ਰਾਂ (ਦੇ ਪੜ੍ਹਨ ਵਾਲੇ) ਹਨ;

Many millions are the Vedas, Puraanas, Simritees and Shaastras.

ਕਈ ਕੋਟਿ ਕੀਏ ਰਤਨ ਸਮੁਦ ॥

kiee koT ke'ee ratan samudh ||

ਸਮੁੰਦਰ ਵਿਚ ਕਰੋੜਾਂ ਰਤਨ ਪੈਦਾ ਕਰ ਦਿੱਤੇ ਹਨ

Many millions are the pearls of the oceans.

ਕਈ ਕੋਟਿ ਨਾਨਾ ਪ੍ਰਕਾਰ ਜੰਤ ॥

kiee koT naanaa prakaar ja(n)t ||

ਕਈ ਕਿਸਮਾਂ ਦੇ ਜੀਅ ਜੰਤ ਬਣਾ ਦਿੱਤੇ ਹਨ;

Many millions are the beings of so many descriptions.

ਕਈ ਕੋਟਿ ਕੀਏ ਚਿਰ ਜੀਵੇ ॥

kiee koT ke'ee chir jeeve ||

ਕਰੋੜਾਂ ਜੀਵ ਲੰਮੀਆਂ ਉਮਰਾਂ ਵਾਲੇ ਪੈਦਾ ਕੀਤੇ ਹਨ,

Many millions are made long-lived.

ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥

kiee koT giree mer suvaran theeve ||

ਕਰੋੜਾਂ ਹੀ ਸੋਨੇ ਦੇ ਸੁਮੇਰ ਪਰਬਤ ਬਣ ਗਏ ਹਨ;

Many millions of hills and mountains have been made of gold.

ਕਈ ਕੋਟਿ ਜਖੵ ਕਿੰਨਰ ਪਿਸਾਚ ॥

kiee koT jakhaye ki(n)nar pisaach ||

ਕਰੋੜਾਂ ਹੀ ਜੱਖ ਕਿੰਨਰ ਤੇ ਪਿਸ਼ਾਚ ਹਨ

Many millions are the Yakhshas - the servants of the god of wealth, the Kinnars - the gods of celestial music, and the evil spirits of the Pisaach.

ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥

kiee koT bhoot pret sookar miragaach ||

ਕਰੋੜਾਂ ਹੀ ਭੂਤ ਪ੍ਰੇਤ ਸੂਰ ਤੇ ਸ਼ੇਰ ਹਨ;

Many millions are the evil nature-spirits, ghosts, pigs and tigers.

ਸਭ ਤੇ ਨੇਰੈ ਸਭਹੂ ਤੇ ਦੂਰਿ ॥

sabh te nerai sabhahoo te dhoor ||

(ਪ੍ਰਭੂ) ਇਹਨਾਂ ਸਭਨਾਂ ਦੇ ਨੇੜੇ ਭੀ ਹੈ ਤੇ ਦੂਰ ਭੀ ।

He is near to all, and yet far from all;

ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥

naanak aap alipat rahiaa bharapoor ||4||

ਹੇ ਨਾਨਕ! ਪ੍ਰਭੂ ਸਭ ਥਾਈਂ ਵਿਆਪਕ ਭੀ ਹੈ ਤੇ ਹੈ ਭੀ ਨਿਰਲੇਪ ।੪।

O Nanak, He Himself remains distinct, while yet pervading all. ||4||

ਕਈ ਕੋਟਿ ਪਾਤਾਲ ਕੇ ਵਾਸੀ ॥

kiee koT paataal ke vaasee ||

ਕਰੋੜਾਂ ਜੀਵ ਪਾਤਾਲ ਵਿਚ ਵੱਸਣ ਵਾਲੇ ਹਨ ।

Many millions inhabit the nether regions.

ਕਈ ਕੋਟਿ ਨਰਕ ਸੁਰਗ ਨਿਵਾਸੀ ॥

kiee koT narak surag nivaasee ||

ਕਰੋੜਾਂ ਹੀ ਨਰਕਾਂ ਤੇ ਸੁਰਗਾਂ ਵਿਚ ਵੱਸਦੇ ਹਨ (ਭਾਵ, ਦੁਖੀ ਤੇ ਸੁਖੀ ਹਨ);

Many millions dwell in heaven and hell.

ਕਈ ਕੋਟਿ ਜਨਮਹਿ ਜੀਵਹਿ ਮਰਹਿ ॥

kiee koT janameh jeeveh mareh ||

ਕਰੋੜਾਂ ਜੀਵ ਜੰਮਦੇ ਤੇ ਮਰਦੇ ਹਨ।

Many millions are born, live and die.

ਕਈ ਕੋਟਿ ਬਹੁ ਜੋਨੀ ਫਿਰਹਿ ॥

kiee koT bahu jonee fireh ||

ਕਰੋੜਾਂ ਜੀਵ ਕਈ ਜੂਨਾਂ ਵਿਚ ਭਟਕ ਰਹੇ ਹਨ;

Many millions are reincarnated, over and over again.

ਕਈ ਕੋਟਿ ਬੈਠਤ ਹੀ ਖਾਹਿ ॥

kiee koT baiThat hee khaeh ||

ਕਰੋੜਾਂ ਜੀਵ ਬੈਠੇ ਹੀ ਖਾਂਦੇ ਹਨ ।

Many millions eat while sitting at ease.

ਕਈ ਕੋਟਿ ਘਾਲਹਿ ਥਕਿ ਪਾਹਿ ॥

kiee koT ghaaleh thak paeh ||

ਕਰੋੜਾਂ (ਐਸੇ ਹਨ ਜੋ ਰੋਟੀ ਦੀ ਖ਼ਾਤਰ) ਮੇਹਨਤ ਕਰਦੇ ਹਨ ਤੇ ਥੱਕ ਟੁੱਟ ਜਾਂਦੇ ਹਨ;

Many millions are exhausted by their labors.

ਕਈ ਕੋਟਿ ਕੀਏ ਧਨਵੰਤ ॥

kiee koT ke'ee dhanava(n)t ||

ਕਰੋੜਾਂ ਜੀਵ (ਪ੍ਰਭੂ ਨੇ) ਧਨ ਵਾਲੇ ਬਣਾਏ ਹਨ ।

Many millions are created wealthy.

ਕਈ ਕੋਟਿ ਮਾਇਆ ਮਹਿ ਚਿੰਤ ॥

kiee koT maiaa meh chi(n)t ||

ਕਰੋੜਾਂ (ਐਸੇ ਹਨ ਜਿਨ੍ਹਾਂ ਨੂੰ) ਮਾਇਆ ਦਾ ਫ਼ਿਕਰ ਲੱਗਾ ਹੋਇਆ ਹੈ ।

Many millions are anxiously involved in Maya.

ਜਹ ਜਹ ਭਾਣਾ ਤਹ ਤਹ ਰਾਖੇ ॥

jeh jeh bhaanaa teh teh raakhe ||

ਜਿਥੇ ਜਿਥੇ ਚਾਹੁੰਦਾ ਹੈ, ਜੀਵਾਂ ਨੂੰ ਓਥੇ ਓਥੇ ਹੀ ਰੱਖਦਾ ਹੈ ।

Wherever He wills, there He keeps us.

ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥

naanak sabh kichh prabh kai haathe ||5||

ਹੇ ਨਾਨਕ! ਹਰੇਕ ਗੱਲ ਪ੍ਰਭੂ ਦੇ ਆਪਣੇ ਹੱਥ ਵਿਚ ਹੈ ।੫।

O Nanak, everything is in the Hands of God. ||5||

ਕਈ ਕੋਟਿ ਭਏ ਬੈਰਾਗੀ ॥

kiee koT bhe bairaagee ||

(ਇਸ ਰਚਨਾ ਵਿਚ) ਕਰੋੜਾਂ ਜੀਵ ਵੈਰਾਗ ਵਾਲੇ ਹੋਏ ਹਨ,

Many millions become Bairaagees, who renounce the world.

ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥

raam naam sa(n)g tin liv laagee ||

ਜਿਨ੍ਹਾਂ ਦੀ ਸੁਰਤਿ ਅਕਾਲ ਪੁਰਖ ਦੇ ਨਾਮ ਨਾਲ ਲੱਗੀ ਰਹਿੰਦੀ ਹੈ;

They have attached themselves to the Lord's Name.

ਕਈ ਕੋਟਿ ਪ੍ਰਭ ਕਉ ਖੋਜੰਤੇ ॥

kiee koT prabh kau khoja(n)te ||

ਕਰੋੜਾਂ ਬੰਦੇ ਪ੍ਰਭੂ ਨੂੰ ਖੋਜਦੇ ਹਨ,

Many millions are searching for God.

ਆਤਮ ਮਹਿ ਪਾਰਬ੍ਰਹਮੁ ਲਹੰਤੇ ॥

aatam meh paarabraham laha(n)te ||

ਆਪਣੇ ਅੰਦਰ ਅਕਾਲ ਪੁਰਖ ਨੂੰ ਭਾਲਦੇ ਹਨ;

Within their souls, they find the Supreme Lord God.

ਕਈ ਕੋਟਿ ਦਰਸਨ ਪ੍ਰਭ ਪਿਆਸ ॥

kiee koT dharasan prabh piaas ||

ਕਰੋੜਾਂ ਜੀਵਾਂ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਲੱਗੀ ਰਹਿੰਦੀ ਹੈ,

Many millions thirst for the Blessing of God's Darshan.

ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥

tin kau milio prabh abinaas ||

ਉਹਨਾਂ ਨੂੰ ਅਬਿਨਾਸੀ ਪ੍ਰਭੂ ਮਿਲ ਪੈਂਦਾ ਹੈ ।

They meet with God, the Eternal.

ਕਈ ਕੋਟਿ ਮਾਗਹਿ ਸਤਸੰਗੁ ॥

kiee koT maageh satasa(n)g ||

ਕਰੋੜਾਂ ਮਨੁੱਖ ਸਤ-ਸੰਗ ਮੰਗਦੇ ਹਨ,

Many millions pray for the Society of the Saints.

ਪਾਰਬ੍ਰਹਮ ਤਿਨ ਲਾਗਾ ਰੰਗੁ ॥

paarabraham tin laagaa ra(n)g ||

ਉਹਨਾਂ ਨੂੰ ਅਕਾਲ ਪੁਰਖ ਦਾ ਇਸ਼ਕ ਰਹਿੰਦਾ ਹੈ ।

They are imbued with the Love of the Supreme Lord God.

ਜਿਨ ਕਉ ਹੋਏ ਆਪਿ ਸੁਪ੍ਰਸੰਨ ॥

jin kau hoe aap suprasa(n)n ||

ਜਿਨ੍ਹਾਂ ਉਤੇ ਪ੍ਰਭੂ ਆਪ ਤ੍ਰੁੱਠਦਾ ਹੈ ।

Those with whom He Himself is pleased,

ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥

naanak te jan sadhaa dhan dha(n)n ||6||

ਹੇ ਨਾਨਕ! ਉਹ ਮਨੁੱਖ ਸਦਾ ਭਾਗਾਂ ਵਾਲੇ ਹਨ।੬।

O Nanak, are blessed, forever blessed. ||6||

ਕਈ ਕੋਟਿ ਖਾਣੀ ਅਰੁ ਖੰਡ ॥

kiee koT khaanee ar kha(n)dd ||

(ਧਰਤੀ ਦੇ ਨੌ) ਖੰਡਾਂ (ਚਹੁੰਆਂ) ਖਾਣੀਆਂ ਦੀ ਰਾਹੀਂ ਕਰੋੜਾਂ ਹੀ ਜੀਵ ਉਤਪੰਨ ਹੋਏ ਹਨ,

Many millions are the fields of creation and the galaxies.

ਕਈ ਕੋਟਿ ਅਕਾਸ ਬ੍ਰਹਮੰਡ ॥

kiee koT akaas brahama(n)dd ||

ਸਾਰੇ ਆਕਾਸ਼ਾਂ ਬ੍ਰਹਮੰਡਾਂ ਵਿਚ ਕਰੋੜਾਂ ਹੀ ਜੀਵ ਹਨ;

Many millions are the etheric skies and the solar systems.

ਕਈ ਕੋਟਿ ਹੋਏ ਅਵਤਾਰ ॥

kiee koT hoe avataar ||

ਕਰੋੜਾਂ ਹੀ ਪ੍ਰਾਣੀ ਪੈਦਾ ਹੋ ਰਹੇ ਹਨ;

Many millions are the divine incarnations.

ਕਈ ਜੁਗਤਿ ਕੀਨੋ ਬਿਸਥਾਰ ॥

kiee jugat keeno bisathaar ||

ਕਈ ਤਰੀਕਿਆਂ ਨਾਲ ਪ੍ਰਭੂ ਨੇ ਜਗਤ ਦੀ ਰਚਨਾ ਕੀਤੀ ਹੈ;

In so many ways, He has unfolded Himself.

ਕਈ ਬਾਰ ਪਸਰਿਓ ਪਾਸਾਰ ॥

kiee baar pasario paasaar ||

(ਪ੍ਰਭੂ ਨੇ) ਕਈ ਵਾਰੀ ਜਗਤ-ਰਚਨਾ ਕੀਤੀ ਹੈ,

So many times, He has expanded His expansion.

ਸਦਾ ਸਦਾ ਇਕੁ ਏਕੰਕਾਰ ॥

sadhaa sadhaa ik eka(n)kaar ||

(ਮੁੜ ਇਸ ਨੂੰ ਸਮੇਟ ਕੇ) ਸਦਾ-ਇਕ ਆਪ ਹੀ ਹੋ ਜਾਂਦਾ ਹੈ;

Forever and ever, He is the One, the One Universal Creator.

ਕਈ ਕੋਟਿ ਕੀਨੇ ਬਹੁ ਭਾਤਿ ॥

kiee koT keene bahu bhaat ||

ਪ੍ਰਭੂ ਨੇ ਕਈ ਕਿਸਮਾਂ ਦੇ ਕਰੋੜਾਂ ਹੀ ਜੀਵ ਪੈਦਾ ਕੀਤੇ ਹੋਏ ਹਨ,

Many millions are created in various forms.

ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥

prabh te hoe prabh maeh samaat ||

ਜੋ ਪ੍ਰਭੂ ਤੋਂ ਪੈਦਾ ਹੋ ਕੇ ਫਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ ।

From God they emanate, and into God they merge once again.

ਤਾ ਕਾ ਅੰਤੁ ਨ ਜਾਨੈ ਕੋਇ ॥

taa kaa a(n)t na jaanai koi ||

ਉਸ ਪ੍ਰਭੂ ਦਾ ਅੰਤ ਕੋਈ ਬੰਦਾ ਨਹੀਂ ਜਾਣਦਾ;

His limits are not known to anyone.

ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥

aape aap naanak prabh soi ||7||

ਹੇ ਨਾਨਕ! ਉਹ ਪ੍ਰਭੂ (ਆਪਣੇ ਵਰਗਾ) ਆਪ ਹੀ ਆਪ ਹੈ ।੭।

Of Himself, and by Himself, O Nanak, God exists. ||7||

ਕਈ ਕੋਟਿ ਪਾਰਬ੍ਰਹਮ ਕੇ ਦਾਸ ॥

kiee koT paarabraham ke dhaas ||

ਕਰੋੜਾਂ ਜੀਵ ਪ੍ਰਭੂ ਦੇ ਸੇਵਕ (ਭਗਤ) ਹਨ,

Many millions are the servants of the Supreme Lord God.

ਤਿਨ ਹੋਵਤ ਆਤਮ ਪਰਗਾਸ ॥

tin hovat aatam paragaas ||

ਉਹਨਾਂ ਦੇ ਆਤਮ ਵਿਚ (ਪ੍ਰਭੂ ਦਾ) ਪਰਕਾਸ਼ ਹੋ ਜਾਂਦਾ ਹੈ;

Their souls are enlightened.

ਕਈ ਕੋਟਿ ਤਤ ਕੇ ਬੇਤੇ ॥

kiee koT tat ke bete ||

ਕਰੋੜਾਂ ਜੀਵ (ਜਗਤ ਦੇ) ਅਸਲੇ (ਅਕਾਲ ਪੁਰਖ) ਦੇ ਮਹਰਮ ਹਨ

Many millions know the essence of reality.

ਸਦਾ ਨਿਹਾਰਹਿ ਏਕੋ ਨੇਤ੍ਰੇ ॥

sadhaa nihaareh eko netre ||

ਜੋ ਸਦਾ ਇੱਕ ਪ੍ਰਭੂ ਨੂੰ ਅੱਖਾਂ ਨਾਲ (ਹਰ ਥਾਂ) ਵੇਖਦੇ ਹਨ;

Their eyes gaze forever on the One alone.

ਕਈ ਕੋਟਿ ਨਾਮ ਰਸੁ ਪੀਵਹਿ ॥

kiee koT naam ras peeveh ||

ਕਰੋੜਾਂ ਬੰਦੇ ਪ੍ਰਭੂ-ਨਾਮ ਦਾ ਆਨੰਦ ਮਾਣਦੇ ਹਨ,

Many millions drink in the essence of the Naam.

ਅਮਰ ਭਏ ਸਦ ਸਦ ਹੀ ਜੀਵਹਿ ॥

amar bhe sadh sadh hee jeeveh ||

ਉਹ ਜਨਮ ਮਰਨ ਤੋਂ ਰਹਿਤ ਹੋ ਕੇ ਸਦਾ ਹੀ ਜੀਊਂਦੇ ਰਹਿੰਦੇ ਹਨ ।

They become immortal; they live forever and ever.

ਕਈ ਕੋਟਿ ਨਾਮ ਗੁਨ ਗਾਵਹਿ ॥

kiee koT naam gun gaaveh ||

ਕੋ੍ਰੜਾਂ ਮਨੁੱਖ ਪ੍ਰਭੂ-ਨਾਮ ਦੇ ਗੁਣ ਗਾਂਦੇ ਹਨ,

Many millions sing the Glorious Praises of the Naam.

ਆਤਮ ਰਸਿ ਸੁਖਿ ਸਹਜਿ ਸਮਾਵਹਿ ॥

aatam ras sukh sahaj samaaveh ||

ਉਹ ਆਤਮਕ ਆਨੰਦ ਵਿਚ ਸੁਖ ਵਿਚ ਤੇ ਅਡੋਲ ਅਵਸਥਾ ਵਿਚ ਟਿਕੇ ਰਹਿੰਦੇ ਹਨ ।

They are absorbed in intuitive peace and pleasure.

ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥

apune jan kau saas saas samaare ||

ਪ੍ਰਭੂ ਆਪਣੇ ਭਗਤਾਂ ਨੂੰ ਦਮ-ਬ-ਦਮ ਚੇਤੇ ਰੱਖਦਾ ਹੈ,

He remembers His servants with each and every breath.

ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥

naanak oi paramesur ke piaare ||8||10||

ਹੇ ਨਾਨਕ! ਉਹ ਭਗਤ ਪ੍ਰਭੂ ਦੇ ਪਿਆਰੇ ਹੁੰਦੇ ਹਨ ।੮।੧੦।

O Nanak, they are the beloveds of the Transcendent Lord God. ||8||10||

ਸਲੋਕੁ ॥

salok ||

ਸਲੋਕ।

Shalok:

ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥

karan kaaran prabh ek hai dhoosar naahee koi ||

(ਇਸ ਸਾਰੇ) ਜਗਤ ਦਾ (ਮੂਲ-) ਕਾਰਣ (ਭਾਵ, ਬਣਾਉਣ ਵਾਲਾ) ਇਕ ਅਕਾਲ ਪੁਰਖ ਹੀ ਹੈ, ਕੋਈ ਦੂਜਾ ਨਹੀਂ ਹੈ ।

God alone is the Doer of deeds - there is no other at all.

ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥

naanak tis balihaaranai jal thal maheeal soi ||1||

ਹੇ ਨਾਨਕ! (ਮੈਂ) ਉਸ ਪ੍ਰਭੂ ਤੋਂ ਸਦਕੇ (ਹਾਂ), ਜੋ ਜਲ ਵਿਚ ਥਲ ਵਿਚ ਤੇ ਧਰਤੀ ਦੇ ਤਲ ਉਤੇ (ਭਾਵ, ਆਕਾਸ਼ ਵਿਚ ਮੌਜੂਦ ਹੈ) ।੧।

O Nanak, I am a sacrifice to the One, who pervades the waters, the lands, the sky and all space. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਕਰਨ ਕਰਾਵਨ ਕਰਨੈ ਜੋਗੁ ॥

karan karaavan karanai jog ||

ਪ੍ਰਭੂ (ਸਭ ਕੁਝ) ਕਰਨ ਦੀ ਸਮਰੱਥਾ ਰੱਖਦਾ ਹੈ, ਤੇ (ਜੀਆਂ ਨੂੰ) ਕੰਮ ਕਰਨ ਲਈ ਪ੍ਰੇਰਨ ਜੋਗਾ ਭੀ ਹੈ,

The Doer, the Cause of causes, is potent to do anything.

ਜੋ ਤਿਸੁ ਭਾਵੈ ਸੋਈ ਹੋਗੁ ॥

jo tis bhaavai soiee hog ||

ਓਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ ।

That which pleases Him, comes to pass.

ਖਿਨ ਮਹਿ ਥਾਪਿ ਉਥਾਪਨਹਾਰਾ ॥

khin meh thaap uthaapanahaaraa ||

ਅੱਖ ਦੇ ਫੋਰ ਵਿਚ ਜਗਤ ਨੂੰ ਪੈਦਾ ਕਰ ਕੇ ਨਾਸ ਭੀ ਕਰਨ ਵਾਲਾ ਹੈ,

In an instant, He creates and destroys.

ਅੰਤੁ ਨਹੀ ਕਿਛੁ ਪਾਰਾਵਾਰਾ ॥

a(n)t nahee kichh paaraavaaraa ||

(ਉਸ ਦੀ ਤਾਕਤ) ਦਾ ਕੋਈ ਹੱਦ-ਬੰਨਾ ਨਹੀਂ ਹੈ ।

He has no end or limitation.

ਹੁਕਮੇ ਧਾਰਿ ਅਧਰ ਰਹਾਵੈ ॥

hukame dhaar adhar rahaavai ||

(ਸ੍ਰਿਸ਼ਟੀ ਨੂੰ ਆਪਣੇ) ਹੁਕਮ ਵਿਚ ਪੈਦਾ ਕਰ ਕੇ ਬਿਨਾ ਕਿਸੇ ਆਸਰੇ ਟਿਕਾ ਰੱਖਦਾ ਹੈ,

By His Order, He established the earth, and He maintains it unsupported.

ਹੁਕਮੇ ਉਪਜੈ ਹੁਕਮਿ ਸਮਾਵੈ ॥

hukame upajai hukam samaavai ||

(ਜਗਤ ਉਸ ਦੇ) ਹੁਕਮ ਵਿਚ ਪੈਦਾ ਹੁੰਦਾ ਹੈ ਤੇ ਹੁਕਮ ਵਿਚ ਲੀਨ ਹੋ ਜਾਂਦਾ ਹੈ ।

By His Order, the world was created; by His Order, it shall merge again into Him.

ਹੁਕਮੇ ਊਚ ਨੀਚ ਬਿਉਹਾਰ ॥

hukame uooch neech biauhaar ||

ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ,

By His Order, one's occupation is high or low.

ਹੁਕਮੇ ਅਨਿਕ ਰੰਗ ਪਰਕਾਰ ॥

hukame anik ra(n)g parakaar ||

ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ ।

By His Order, there are so many colors and forms.

ਕਰਿ ਕਰਿ ਦੇਖੈ ਅਪਨੀ ਵਡਿਆਈ ॥

kar kar dhekhai apanee vaddiaaiee ||

ਆਪਣੀ ਬਜ਼ੁਰਗੀ (ਦੇ ਕੰਮ) ਕਰ ਕਰ ਕੇ ਆਪ ਹੀ ਵੇਖ ਰਿਹਾ ਹੈ ।

Having created the Creation, He beholds His own greatness.

ਨਾਨਕ ਸਭ ਮਹਿ ਰਹਿਆ ਸਮਾਈ ॥੧॥

naanak sabh meh rahiaa samaiee ||1||

ਹੇ ਨਾਨਕ! ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ ।੧।

O Nanak, He is pervading in all. ||1||

ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥

prabh bhaavai maanukh gat paavai ||

ਜੇ ਪ੍ਰਭੂ ਨੂੰ ਚੰਗੀ ਲੱਗੇ ਤਾਂ ਮਨੁੱਖ ਨੂੰ ਉੱਚੀ ਆਤਮਕ ਅਵਸਥਾ ਦੇਂਦਾ ਹੈ ।

If it pleases God, one attains salvation.

ਪ੍ਰਭ ਭਾਵੈ ਤਾ ਪਾਥਰ ਤਰਾਵੈ ॥

prabh bhaavai taa paathar taraavai ||

ਪੱਥਰ (-ਦਿਲਾਂ) ਨੂੰ ਭੀ ਤਾਰ ਲੈਂਦਾ ਹੈ ।

If it pleases God, then even stones can swim.

ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥

prabh bhaavai bin saas te raakhai ||

ਜੇ ਪ੍ਰਭੂ ਚਾਹੇ ਤਾਂ ਸੁਆਸਾਂ ਤੋਂ ਬਿਨਾ ਭੀ ਪ੍ਰਾਣੀ ਨੂੰ (ਮੌਤ ਤੋਂ) ਬਚਾ ਰੱਖਦਾ ਹੈ,

If it pleases God, the body is preserved, even without the breath of life.

ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥

prabh bhaavai taa har gun bhaakhai ||

ਉਸ ਦੀ ਮੇਹਰ ਹੋਵੇ ਤਾਂ ਜੀਵ ਪ੍ਰਭੂ ਦੇ ਗੁਣ ਗਾਉਂਦਾ ਹੈ ।

If it pleases God, then one chants the Lord's Glorious Praises.

ਪ੍ਰਭ ਭਾਵੈ ਤਾ ਪਤਿਤ ਉਧਾਰੈ ॥

prabh bhaavai taa patit udhaarai ||

ਜੇ ਅਕਾਲ ਪੁਰਖ ਦੀ ਰਜ਼ਾ ਹੋਵੇ ਤਾਂ ਗਿਰੇ ਹੋਏ ਚਲਨ ਵਾਲਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ;

If it pleases God, then even sinners are saved.

ਆਪਿ ਕਰੈ ਆਪਨ ਬੀਚਾਰੈ ॥

aap karai aapan beechaarai ||

ਜੋ ਕੁਝ ਕਰਦਾ ਹੈ, ਆਪਣੀ ਸਲਾਹ ਅਨੁਸਾਰ ਕਰਦਾ ਹੈ ।

He Himself acts, and He Himself contemplates.

ਦੁਹਾ ਸਿਰਿਆ ਕਾ ਆਪਿ ਸੁਆਮੀ ॥

dhuhaa siriaa kaa aap suaamee ||

ਪ੍ਰਭੂ ਆਪ ਹੀ ਲੋਕ ਪਰਲੋਕ ਦਾ ਮਾਲਕ ਹੈ,

He Himself is the Master of both worlds.

ਖੇਲੈ ਬਿਗਸੈ ਅੰਤਰਜਾਮੀ ॥

khelai bigasai a(n)tarajaamee ||

ਉਹ ਸਭ ਦੇ ਦਿਲ ਦੀ ਜਾਣਨ ਵਾਲਾ ਆਪ ਜਗਤ-ਖੇਡ ਖੇਡਦਾ ਹੈ ਤੇ (ਇਸ ਨੂੰ ਵੇਖ ਕੇ) ਖ਼ੁਸ਼ ਹੁੰਦਾ ਹੈ ।

He plays and He enjoys; He is the Inner-knower, the Searcher of hearts.

ਜੋ ਭਾਵੈ ਸੋ ਕਾਰ ਕਰਾਵੈ ॥

jo bhaavai so kaar karaavai ||

ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕੰਮ ਕਰਦਾ ਹੈ ।

As He wills, He causes actions to be done.

ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥

naanak dhirasaTee avar na aavai ||2||

ਹੇ ਨਾਨਕ! (ਉਸ ਵਰਗਾ) ਕੋਈ ਹੋਰ ਨਹੀਂ ਦਿੱਸਦਾ ।੨।

Nanak sees no other than Him. ||2||

ਕਹੁ ਮਾਨੁਖ ਤੇ ਕਿਆ ਹੋਇ ਆਵੈ ॥

kahu maanukh te kiaa hoi aavai ||

ਦੱਸੋ, ਮਨੁੱਖ ਪਾਸੋਂ (ਆਪਣੇ ਆਪ) ਕੇਹੜਾ ਕੰਮ ਹੋ ਸਕਦਾ ਹੈ?

Tell me - what can a mere mortal do?

ਜੋ ਤਿਸੁ ਭਾਵੈ ਸੋਈ ਕਰਾਵੈ ॥

jo tis bhaavai soiee karaavai ||

ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਉਹੀ (ਜੀਵ ਪਾਸੋਂ) ਕਰਾਉਂਦਾ ਹੈ ।

Whatever pleases God is what He causes us to do.

ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥

eis kai haath hoi taa sabh kichh lei ||

ਇਸ (ਮਨੁੱਖ) ਦੇ ਵੱਸ ਹੋਵੇ ਤਾਂ ਹਰੇਕ ਚੀਜ਼ ਸਾਂਭ ਲਏ,

If it were in our hands, we would grab up everything.

ਜੋ ਤਿਸੁ ਭਾਵੈ ਸੋਈ ਕਰੇਇ ॥

jo tis bhaavai soiee karei ||

ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਭਾਉਂਦਾ ਹੈ ।

Whatever pleases God - that is what He does.

ਅਨਜਾਨਤ ਬਿਖਿਆ ਮਹਿ ਰਚੈ ॥

anajaanat bikhiaa meh rachai ||

ਮੂਰਖਤਾ ਦੇ ਕਾਰਣ ਮਨੁੱਖ ਮਾਇਆ ਵਿਚ ਰੁੱਝ ਜਾਂਦਾ ਹੈ,

Through ignorance, people are engrossed in corruption.

ਜੇ ਜਾਨਤ ਆਪਨ ਆਪ ਬਚੈ ॥

je jaanat aapan aap bachai ||

ਜੇ ਸਮਝ ਵਾਲਾ ਹੋਵੇ ਤਾਂ ਆਪਣੇ ਆਪ (ਇਸ ਤੋਂ) ਬਚਿਆ ਰਹੇ;

If they knew better, they would save themselves.

ਭਰਮੇ ਭੂਲਾ ਦਹ ਦਿਸਿ ਧਾਵੈ ॥

bharame bhoolaa dheh dhis dhaavai ||

(ਪਰ ਇਸ ਦਾ ਮਨ) ਭੁਲੇਖੇ ਵਿਚ ਭੁੱਲਾ ਹੋਇਆ (ਮਾਇਆ ਦੀ ਖ਼ਾਤਿਰ) ਦਸੀਂ ਪਾਸੀਂ ਦੌੜਦਾ ਹੈ,

Deluded by doubt, they wander around in the ten directions.

ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥

nimakh maeh chaar ku(n)T fir aavai ||

ਅੱਖ ਦੇ ਫੋਰ ਵਿਚ ਚਹੁੰ ਕੂਟਾਂ ਵਿਚ ਭੱਜ ਦੌੜ ਆਉਂਦਾ ਹੈ ।

In an instant, their minds go around the four corners of the world and come back again.

ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥

kar kirapaa jis apanee bhagat dhei ||

(ਪ੍ਰਭੂ) ਮੇਹਰ ਕਰ ਕੇ ਜਿਸ ਜਿਸ ਮਨੁੱਖ ਨੂੰ ਆਪਣੀ ਭਗਤੀ ਬਖ਼ਸ਼ਦਾ ਹੈ,

Those whom the Lord mercifully blesses with His devotional worship

ਨਾਨਕ ਤੇ ਜਨ ਨਾਮਿ ਮਿਲੇਇ ॥੩॥

naanak te jan naam milei ||3||

ਹੇ ਨਾਨਕ! ਉਹ ਮਨੁੱਖ ਨਾਮ ਵਿਚ ਟਿਕੇ ਰਹਿੰਦੇ ਹਨ ।੩।

- O Nanak, they are absorbed into the Naam. ||3||

ਖਿਨ ਮਹਿ ਨੀਚ ਕੀਟ ਕਉ ਰਾਜ ॥

khin meh neech keeT kau raaj ||

ਖਿਣ ਵਿਚ ਪ੍ਰਭੂ ਕੀੜੇ (ਵਰਗੇ) ਨੀਵੇਂ (ਮਨੁੱਖ) ਨੂੰ ਰਾਜ ਦੇ ਦੇਂਦਾ ਹੈ,

In an instant, the lowly worm is transformed into a king.

ਪਾਰਬ੍ਰਹਮ ਗਰੀਬ ਨਿਵਾਜ ॥

paarabraham gareeb nivaaj ||

ਪ੍ਰਭੂ ਗ਼ਰੀਬਾਂ ਤੇ ਮੇਹਰ ਕਰਨ ਵਾਲਾ ਹੈ ।

The Supreme Lord God is the Protector of the humble.

ਜਾ ਕਾ ਦ੍ਰਿਸਟਿ ਕਛੂ ਨ ਆਵੈ ॥

jaa kaa dhirasaT kachhoo na aavai ||

ਜਿਸ ਮਨੁੱਖ ਦਾ ਕੋਈ ਗੁਣ ਨਹੀਂ ਦਿੱਸ ਆਉਂਦਾ,

Even one who has never been seen at all,

ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥

tis tatakaal dheh dhis pragaTaavai ||

ਉਸ ਨੂੰ ਪਲਕ ਵਿਚ ਦਸੀਂ ਪਾਸੀਂ ਉੱਘਾ ਕਰ ਦੇਂਦਾ ਹੈ ।

becomes instantly famous in the ten directions.

ਜਾ ਕਉ ਅਪੁਨੀ ਕਰੈ ਬਖਸੀਸ ॥

jaa kau apunee karai bakhasees ||

ਜਿਸ ਮਨੁੱਖ ਤੇ ਜਗਤ ਦਾ ਮਾਲਕ ਪ੍ਰਭੂ ਆਪਣੀ ਬਖ਼ਸ਼ਸ਼ ਕਰਦਾ ਹੈ;

And that one upon whom He bestows His blessings

ਤਾ ਕਾ ਲੇਖਾ ਨ ਗਨੈ ਜਗਦੀਸ ॥

taa kaa lekhaa na ganai jagadhees ||

ਉਸ ਦਾ (ਕਰਮਾਂ ਦਾ) ਲੇਖਾ ਨਹੀਂ ਗਿਣਦਾ ।

the Lord of the world does not hold him to his account.

ਜੀਉ ਪਿੰਡੁ ਸਭ ਤਿਸ ਕੀ ਰਾਸਿ ॥

jeeau pi(n)dd sabh tis kee raas ||

ਇਹ ਜਿੰਦ ਤੇ ਸਰੀਰ ਸਭ ਉਸ ਪ੍ਰਭੂ ਦੀ ਦਿੱਤੀ ਹੋਈ ਪੂੰਜੀ ਹੈ,

Soul and body are all His property.

ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥

ghaT ghaT pooran braham pragaas ||

ਹਰੇਕ ਸਰੀਰ ਵਿਚ ਵਿਆਪਕ ਪ੍ਰਭੂ ਦਾ ਹੀ ਜਲਵਾ ਹੈ ।

Each and every heart is illuminated by the Perfect Lord God.

ਅਪਨੀ ਬਣਤ ਆਪਿ ਬਨਾਈ ॥

apanee banat aap banaiee ||

ਇਹ (ਜਗਤ-) ਰਚਨਾ ਉਸ ਨੇ ਆਪ ਰਚੀ ਹੈ ।

He Himself fashioned His own handiwork.

ਨਾਨਕ ਜੀਵੈ ਦੇਖਿ ਬਡਾਈ ॥੪॥

naanak jeevai dhekh baddaiee ||4||

ਹੇ ਨਾਨਕ! ਆਪਣੀ (ਇਸ) ਬਜ਼ੁਰਗੀ ਨੂੰ ਆਪ ਵੇਖ ਕੇ ਖ਼ੁਸ਼ ਹੋ ਰਿਹਾ ਹੈ ।੪।

Nanak lives by beholding His greatness. ||4||

ਇਸ ਕਾ ਬਲੁ ਨਾਹੀ ਇਸੁ ਹਾਥ ॥

eis kaa bal naahee is haath ||

ਇਸ (ਜੀਵ) ਦੀ ਤਾਕਤ ਇਸ ਦੇ ਆਪਣੇ ਹੱਥ ਨਹੀਂ ਹੈ,

There is no power in the hands of mortal beings;

ਕਰਨ ਕਰਾਵਨ ਸਰਬ ਕੋ ਨਾਥ ॥

karan karaavan sarab ko naath ||

ਸਭ ਜੀਵਾਂ ਦਾ ਮਾਲਕ ਪ੍ਰਭੂ ਆਪ ਸਭ ਕੁਝ ਕਰਨ ਕਰਾਉਣ ਦੇ ਸਮਰੱਥ ਹੈ ।

the Doer, the Cause of causes is the Lord of all.

ਆਗਿਆਕਾਰੀ ਬਪੁਰਾ ਜੀਉ ॥

aagiaakaaree bapuraa jeeau ||

ਵਿਚਾਰਾ ਜੀਵ ਪ੍ਰਭੂ ਦੇ ਹੁਕਮ ਵਿਚ ਹੀ ਤੁਰਨ ਵਾਲਾ ਹੈ ।

The helpless beings are subject to His Command.

ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥

jo tis bhaavai soiee fun theeau ||

(ਕਿਉਂਕਿ) ਹੁੰਦਾ ਓਹੀ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।

That which pleases Him, ultimately comes to pass.

ਕਬਹੂ ਊਚ ਨੀਚ ਮਹਿ ਬਸੈ ॥

kabahoo uooch neech meh basai ||

(ਪ੍ਰਭੂ ਆਪ) ਕਦੇ ਉੱਚਿਆਂ ਵਿਚ ਕਦੇ ਨੀਵਿਆਂ ਵਿਚ ਪ੍ਰਗਟ ਹੋ ਰਿਹਾ ਹੈ,

Sometimes, they abide in exaltation; sometimes, they are depressed.

ਕਬਹੂ ਸੋਗ ਹਰਖ ਰੰਗਿ ਹਸੈ ॥

kabahoo sog harakh ra(n)g hasai ||

ਕਦੇ ਚਿੰਤਾ ਵਿਚ ਹੈ ਤੇ ਕਦੇ ਖੁਸ਼ੀ ਦੀ ਮੌਜ ਵਿਚ ਹੱਸ ਰਿਹਾ ਹੈ;

Sometimes, they are sad, and sometimes they laugh with joy and delight.

ਕਬਹੂ ਨਿੰਦ ਚਿੰਦ ਬਿਉਹਾਰ ॥

kabahoo ni(n)dh chi(n)dh biauhaar ||

ਕਦੇ (ਦੂਜਿਆਂ ਦੀ) ਨਿੰਦਿਆ ਵਿਚਾਰਨ ਦਾ ਵਿਹਾਰ ਬਣਾਈ ਬੈਠਾ ਹੈ,

Sometimes, they are occupied with slander and anxiety.

ਕਬਹੂ ਊਭ ਅਕਾਸ ਪਇਆਲ ॥

kabahoo uoobh akaas piaal ||

ਕਦੇ (ਖ਼ੁਸ਼ੀ ਦੇ ਕਾਰਣ) ਅਕਾਸ਼ ਵਿਚ ਉੱਚਾ (ਚੜ੍ਹਦਾ ਹੈ) (ਕਦੇ ਚਿੰਤਾ ਦੇ ਕਾਰਣ) ਪਤਾਲ ਵਿਚ (ਡਿੱਗਾ ਪਿਆ ਹੈ);

Sometimes, they are high in the Akaashic Ethers, sometimes in the nether regions of the underworld.

ਕਬਹੂ ਬੇਤਾ ਬ੍ਰਹਮ ਬੀਚਾਰ ॥

kabahoo betaa braham beechaar ||

ਕਦੇ ਆਪ ਹੀ ਰੱਬੀ ਵਿਚਾਰ ਦਾ ਮਹਰਮ ਹੈ ।

Sometimes, they know the contemplation of God.

ਨਾਨਕ ਆਪਿ ਮਿਲਾਵਣਹਾਰ ॥੫॥

naanak aap milaavanahaar ||5||

ਹੇ ਨਾਨਕ! ਜੀਵਾਂ ਨੂੰ ਆਪਣੇ ਵਿਚ ਮੇਲਣ ਵਾਲਾ ਆਪ ਹੀ ਹੈ ।੫।

O Nanak, God Himself unites them with Himself. ||5||

ਕਬਹੂ ਨਿਰਤਿ ਕਰੈ ਬਹੁ ਭਾਤਿ ॥

kabahoo nirat karai bahu bhaat ||

(ਪ੍ਰਭੂ ਜੀਵਾਂ ਵਿਚ ਵਿਆਪਕ ਹੋ ਕੇ) ਕਦੇ ਕਈ ਕਿਸਮਾਂ ਦੇ ਨਾਚ ਕਰ ਰਿਹਾ ਹੈ,

Sometimes, they dance in various ways.

ਕਬਹੂ ਸੋਇ ਰਹੈ ਦਿਨੁ ਰਾਤਿ ॥

kabahoo soi rahai dhin raat ||

ਕਦੇ ਦਿਨੇ ਰਾਤ ਸੁੱਤਾ ਰਹਿੰਦਾ ਹੈ ।

Sometimes, they remain asleep day and night.

ਕਬਹੂ ਮਹਾ ਕ੍ਰੋਧ ਬਿਕਰਾਲ ॥

kabahoo mahaa karodh bikaraal ||

ਕਦੇ ਕੋ੍ਰਧ (ਵਿਚ ਆ ਕੇ) ਬੜਾ ਡਰਾਉਣਾ (ਲੱਗਦਾ ਹੈ),

Sometimes, they are awesome, in terrible rage.

ਕਬਹੂੰ ਸਰਬ ਕੀ ਹੋਤ ਰਵਾਲ ॥

kabahoo(n) sarab kee hot ravaal ||

ਕਦੇ ਜੀਵਾਂ ਦੇ ਚਰਨਾਂ ਦੀ ਧੂੜ (ਬਣਿਆ ਰਹਿੰਦਾ ਹੈ);

Sometimes, they are the dust of the feet of all.

ਕਬਹੂ ਹੋਇ ਬਹੈ ਬਡ ਰਾਜਾ ॥

kabahoo hoi bahai badd raajaa ||

ਕਦੇ ਵੱਡਾ ਰਾਜਾ ਬਣ ਬੈਠਦਾ ਹੈ,

Sometimes, they sit as great kings.

ਕਬਹੁ ਭੇਖਾਰੀ ਨੀਚ ਕਾ ਸਾਜਾ ॥

kabahu bhekhaaree neech kaa saajaa ||

ਕਦੇ ਇਕ ਨੀਵੀਂ ਜਾਤਿ ਦੇ ਮੰਗਤੇ ਦਾ ਸਾਂਗ (ਬਣਾ ਰੱਖਿਆ ਹੈ);

Sometimes, they wear the coat of a lowly beggar.

ਕਬਹੂ ਅਪਕੀਰਤਿ ਮਹਿ ਆਵੈ ॥

kabahoo apakeerat meh aavai ||

ਕਦੇ ਆਪਣੀ ਬਦਨਾਮੀ ਕਰਾ ਰਿਹਾ ਹੈ,

Sometimes, they come to have evil reputations.

ਕਬਹੂ ਭਲਾ ਭਲਾ ਕਹਾਵੈ ॥

kabahoo bhalaa bhalaa kahaavai ||

ਕਦੇ ਚੰਗਾ ਅਖਵਾ ਰਿਹਾ ਹੈ;

Sometimes, they are known as very, very good.

ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥

jiau prabh raakhai tiv hee rahai ||

ਜੀਵ ਉਸੇ ਤਰ੍ਹਾਂ ਜੀਵਨ ਬਿਤੀਤ ਕਰਦਾ ਹੈ ਜਿਵੇਂ ਪ੍ਰਭੂ ਕਰਾਉਂਦਾ ਹੈ ।

As God keeps them, so they remain.

ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥

gur prasaadh naanak sach kahai ||6||

ਹੇ ਨਾਨਕ! (ਕੋਈ ਵਿਰਲਾ ਮਨੁੱਖ) ਗੁਰੂ ਦੀ ਕਿਰਪਾ ਨਾਲ ਪ੍ਰਭੂ ਨੂੰ ਸਿਮਰਦਾ ਹੈ ।੬।

By Guru's Grace, O Nanak, the Truth is told. ||6||

ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥

kabahoo hoi pa(n)ddit kare bakhayeaan ||

(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ,

Sometimes, as scholars, they deliver lectures.

ਕਬਹੂ ਮੋਨਿਧਾਰੀ ਲਾਵੈ ਧਿਆਨੁ ॥

kabahoo monidhaaree laavai dhiaan ||

ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ;

Sometimes, they hold to silence in deep meditation.

ਕਬਹੂ ਤਟ ਤੀਰਥ ਇਸਨਾਨ ॥

kabahoo taT teerath isanaan ||

ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ,

Sometimes, they take cleansing baths at places of pilgrimage.

ਕਬਹੂ ਸਿਧ ਸਾਧਿਕ ਮੁਖਿ ਗਿਆਨ ॥

kabahoo sidh saadhik mukh giaan ||

ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ;

Sometimes, as Siddhas or seekers, they impart spiritual wisdom.

ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥

kabahoo keeT hasat pata(n)g hoi jeeaa ||

ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ

Sometimes, they becomes worms, elephants, or moths.

ਅਨਿਕ ਜੋਨਿ ਭਰਮੈ ਭਰਮੀਆ ॥

anik jon bharamai bharameeaa ||

(ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ;

They may wander and roam through countless incarnations.

ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥

naanaa roop jiau savaiaagee dhikhaavai ||

ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ,

In various costumes, like actors, they appear.

ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥

jiau prabh bhaavai tivai nachaavai ||

ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ ਹੈ ।

As it pleases God, they dance.

ਜੋ ਤਿਸੁ ਭਾਵੈ ਸੋਈ ਹੋਇ ॥

jo tis bhaavai soiee hoi ||

ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ ।

Whatever pleases Him, comes to pass.

ਨਾਨਕ ਦੂਜਾ ਅਵਰੁ ਨ ਕੋਇ ॥੭॥

naanak dhoojaa avar na koi ||7||

ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ।੭।

O Nanak, there is no other at all. ||7||

ਕਬਹੂ ਸਾਧਸੰਗਤਿ ਇਹੁ ਪਾਵੈ ॥

kabahoo saadhasa(n)gat ih paavai ||

(ਜਦੋਂ) ਕਦੇ (ਪ੍ਰਭੂ ਦੀ ਅੰਸ਼) ਇਹ ਜੀਵ ਸਤਸੰਗਿ ਵਿਚ ਅੱਪੜਦਾ ਹੈ

Sometimes, this being attains the Company of the Holy.

ਉਸੁ ਅਸਥਾਨ ਤੇ ਬਹੁਰਿ ਨ ਆਵੈ ॥

aus asathaan te bahur na aavai ||

ਉਸ ਥਾਂ ਤੋਂ ਮੁੜ ਵਾਪਸ ਨਹੀਂ ਆਉਂਦਾ;

From that place, he does not have to come back again.

ਅੰਤਰਿ ਹੋਇ ਗਿਆਨ ਪਰਗਾਸੁ ॥

a(n)tar hoi giaan paragaas ||

ਕਿਉਂਕਿ) ਇਸ ਦੇ ਅੰਦਰ ਪ੍ਰਭੂ ਦੇ ਗਿਆਨ ਦਾ ਪਰਕਾਸ਼ ਹੋ ਜਾਂਦਾ ਹੈ ।

The light of spiritual wisdom dawns within.

ਉਸੁ ਅਸਥਾਨ ਕਾ ਨਹੀ ਬਿਨਾਸੁ ॥

aus asathaan kaa nahee binaas ||

ਉਸ (ਗਿਆਨ ਦੇ ਪਰਕਾਸ਼ ਵਾਲੀ) ਹਾਲਤ ਦਾ ਨਾਸ ਨਹੀਂ ਹੁੰਦਾ;

That place does not perish.

ਮਨ ਤਨ ਨਾਮਿ ਰਤੇ ਇਕ ਰੰਗਿ ॥

man tan naam rate ik ra(n)g ||

(ਜਿਨ੍ਹਾਂ ਮਨੁੱਖਾਂ ਦੇ) ਤਨ ਮਨ ਪ੍ਰਭੂ ਦੇ ਨਾਮ ਵਿਚ ਤੇ ਪਿਆਰ ਵਿਚ ਰੱਤੇ ਰਹਿੰਦੇ ਹਨ,

The mind and body are imbued with the Love of the Naam, the Name of the One Lord.

ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥

sadhaa baseh paarabraham kai sa(n)g ||

ਉਹ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।

He dwells forever with the Supreme Lord God.

ਜਿਉ ਜਲ ਮਹਿ ਜਲੁ ਆਇ ਖਟਾਨਾ ॥

jiau jal meh jal aai khaTaanaa ||

(ਸੋ) ਜਿਵੇਂ ਪਾਣੀ ਵਿਚ ਪਾਣੀ ਆ ਰਲਦਾ ਹੈ।

As water comes to blend with water,

ਤਿਉ ਜੋਤੀ ਸੰਗਿ ਜੋਤਿ ਸਮਾਨਾ ॥

tiau jotee sa(n)g jot samaanaa ||

ਤਿਵੇਂ (ਸਤਸੰਗ ਵਿਚ ਟਿਕੇ ਹੋਏ ਦੀ) ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ;

his light blends into the Light.

ਮਿਟਿ ਗਏ ਗਵਨ ਪਾਏ ਬਿਸ੍ਰਾਮ ॥

miT ge gavan paae bisraam ||

ਉਸ ਦੇ (ਜਨਮ ਮਰਨ ਦੇ) ਫੇਰੇ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਉਸ ਨੂੰ ਟਿਕਾਣਾ ਮਿਲ ਜਾਂਦਾ ਹੈ ।

Reincarnation is ended, and eternal peace is found.

ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥

naanak prabh kai sadh kurabaan ||8||11||

ਹੇ ਨਾਨਕ! ਪ੍ਰਭੂ ਤੋਂ ਸਦਕੇ ਜਾਈਏ ।੮।੧੧।

Nanak is forever a sacrifice to God. ||8||11||

ਸਲੋਕੁ ॥

salok ||

ਸਲੋਕ।

Shalok:

ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥

sukhee basai masakeeneeaa aap nivaar tale ||

ਗਰੀਬੀ ਸੁਭਾਉ ਵਾਲਾ ਬੰਦਾ ਆਪਾ-ਭਾਵ ਦੂਰ ਕਰ ਕੇ, ਤੇ ਨੀਵਾਂ ਰਹਿ ਕੇ ਸੁਖੀ ਵੱਸਦਾ ਹੈ,

The humble beings abide in peace; subduing egotism, they are meek.

ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥

badde badde aha(n)kaareeaa naanak garab gale ||1||

ਵੱਡੇ ਵੱਡੇ ਅਹੰਕਾਰੀ ਮਨੁੱਖ, ਹੇ ਨਾਨਕ! ਅਹੰਕਾਰ ਵਿਚ ਹੀ ਗਲ ਜਾਂਦੇ ਹਨ ।੧।

The very proud and arrogant persons, O Nanak, are consumed by their own pride. ||1||

ਅਸਟਪਦੀ ॥

asaTapadhee ||

Ashtapadee:

ਜਿਸ ਕੈ ਅੰਤਰਿ ਰਾਜ ਅਭਿਮਾਨੁ ॥

jis kai a(n)tar raaj abhimaan ||

ਜਿਸ ਮਨੁੱਖ ਦੇ ਮਨ ਵਿਚ ਰਾਜ ਦਾ ਮਾਣ ਹੈ,

One who has the pride of power within,

ਸੋ ਨਰਕਪਾਤੀ ਹੋਵਤ ਸੁਆਨੁ ॥

so narakapaatee hovat suaan ||

ਉਹ ਕੁੱਤਾ ਨਰਕ ਵਿਚ ਪੈਣ ਦਾ ਸਜ਼ਾਵਾਰ ਹੁੰਦਾ ਹੈ ।

shall dwell in hell, and become a dog.

ਜੋ ਜਾਨੈ ਮੈ ਜੋਬਨਵੰਤੁ ॥

jo jaanai mai jobanava(n)t ||

ਜੋ ਮਨੁੱਖ ਆਪਣੇ ਆਪ ਨੂੰ ਬੜਾ ਸੋਹਣਾ ਸਮਝਦਾ ਹੈ,

One who deems himself to have the beauty of youth,

ਸੋ ਹੋਵਤ ਬਿਸਟਾ ਕਾ ਜੰਤੁ ॥

so hovat bisaTaa kaa ja(n)t ||

ਉਹ ਵਿਸ਼ਟਾ ਦਾ ਹੀ ਕੀੜਾ ਹੁੰਦਾ ਹੈ (ਕਿਉਂਕਿ ਸਦਾ ਵਿਸ਼ੇ-ਵਿਕਾਰਾਂ ਦੇ ਗੰਦ ਵਿਚ ਪਿਆ ਰਹਿੰਦਾ ਹੈ) ।

shall become a maggot in manure.

ਆਪਸ ਕਉ ਕਰਮਵੰਤੁ ਕਹਾਵੈ ॥

aapas kau karamava(n)t kahaavai ||

ਜੇਹੜਾ ਆਪਣੇ ਆਪ ਨੂੰ ਚੰਗੇ ਕੰਮ ਕਰਨ ਵਾਲਾ ਅਖਵਾਉਂਦਾ ਹੈ,

One who claims to act virtuously,

ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥

janam marai bahu jon bhramaavai ||

ਉਹ ਸਦਾ ਜੰਮਦਾ ਮਰਦਾ ਹੈ, ਕਈ ਜੂਨਾਂ ਵਿਚ ਭਟਕਦਾ ਫਿਰਦਾ ਹੈ ।

shall live and die, wandering through countless reincarnations.

ਧਨ ਭੂਮਿ ਕਾ ਜੋ ਕਰੈ ਗੁਮਾਨੁ ॥

dhan bhoom kaa jo karai gumaan ||

ਜੋ ਮਨੁੱਖ ਧਨ ਤੇ ਧਰਤੀ (ਦੀ ਮਾਲਕੀ) ਦਾ ਅਹੰਕਾਰ ਕਰਦਾ ਹੈ,

One who takes pride in wealth and lands

ਸੋ ਮੂਰਖੁ ਅੰਧਾ ਅਗਿਆਨੁ ॥

so moorakh a(n)dhaa agiaan ||

ਉਹ ਮੂਰਖ ਹੈ, ਬੜਾ ਜਾਹਿਲ ਹੈ ।

is a fool, blind and ignorant.

ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥

kar kirapaa jis kai hiradhai gareebee basaavai ||

ਮੇਹਰ ਕਰ ਕੇ ਜਿਸ ਮਨੁੱਖ ਦੇ ਦਿਲ ਵਿਚ ਗਰੀਬੀ (ਸੁਭਾਉ) ਪਾਂਦਾ ਹੈ,

One whose heart is mercifully blessed with abiding humility,

ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥

naanak ieehaa mukat aagai sukh paavai ||1||

ਹੇ ਨਾਨਕ! (ਉਹ ਮਨੁੱਖ) ਇਸ ਜ਼ਿੰਦਗੀ ਵਿਚ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ ਤੇ ਪਰਲੋਕ ਵਿਚ ਸੁਖ ਪਾਂਦਾ ਹੈ ।੧।

O Nanak, is liberated here, and obtains peace hereafter. ||1||

ਧਨਵੰਤਾ ਹੋਇ ਕਰਿ ਗਰਬਾਵੈ ॥

dhanava(n)taa hoi kar garabaavai ||

ਮਨੁੱਖ ਧਨ ਵਾਲਾ ਹੋ ਕੇ ਮਾਣ ਕਰਦਾ ਹੈ,

One who becomes wealthy and takes pride in it

ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥

tiran samaan kachh sa(n)g na jaavai ||

(ਪਰ ਉਸ ਦੇ) ਨਾਲ (ਅੰਤ ਵੇਲੇ) ਇਕ ਤੀਲੇ ਜਿਤਨੀ ਭੀ ਕੋਈ ਚੀਜ਼ ਨਹੀਂ ਜਾਂਦੀ ।

not even a piece of straw shall go along with him.

ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥

bahu lasakar maanukh uoopar kare aas ||

ਬਹੁਤੇ ਲਸ਼ਕਰ ਅਤੇ ਮਨੁੱਖਾਂ ਉਤੇ ਬੰਦਾ ਆਸਾਂ ਲਾਈ ਰੱਖਦਾ ਹੈ,

He may place his hopes on a large army of men,

ਪਲ ਭੀਤਰਿ ਤਾ ਕਾ ਹੋਇ ਬਿਨਾਸ ॥

pal bheetar taa kaa hoi binaas ||

(ਪਰ) ਪਲਕ ਵਿਚ ਉਸ ਦਾ ਨਾਸ ਹੋ ਜਾਂਦਾ ਹੈ (ਤੇ ਉਹਨਾਂ ਵਿਚੋਂ ਕੋਈ ਭੀ ਸਹਾਈ ਨਹੀਂ ਹੁੰਦਾ) ।

but he shall vanish in an instant.

ਸਭ ਤੇ ਆਪ ਜਾਨੈ ਬਲਵੰਤੁ ॥

sabh te aap jaanai balava(n)t ||

ਮਨੁੱਖ ਆਪਣੇ ਆਪ ਨੂੰ ਸਭ ਨਾਲੋਂ ਬਲੀ ਸਮਝਦਾ ਹੈ,

One who deems himself to be the strongest of all,

ਖਿਨ ਮਹਿ ਹੋਇ ਜਾਇ ਭਸਮੰਤੁ ॥

khin meh hoi jai bhasama(n)t ||

(ਪਰ ਅੰਤ ਵੇਲੇ) ਇਕ ਖਿਣ ਵਿਚ (ਸੜ ਕੇ) ਸੁਆਹ ਹੋ ਜਾਂਦਾ ਹੈ ।

in an instant, shall be reduced to ashes.

ਕਿਸੈ ਨ ਬਦੈ ਆਪਿ ਅਹੰਕਾਰੀ ॥

kisai na badhai aap aha(n)kaaree ||

(ਜੋ ਬੰਦਾ) ਆਪ (ਇਤਨਾ) ਅਹੰਕਾਰੀ ਹੋ ਜਾਂਦਾ ਹੈ ਕਿ ਕਿਸੇ ਦੀ ਭੀ ਪਰਵਾਹ ਨਹੀਂ ਕਰਦਾ,

One who thinks of no one else except his own prideful self

ਧਰਮ ਰਾਇ ਤਿਸੁ ਕਰੇ ਖੁਆਰੀ ॥

dharam rai tis kare khuaaree ||

ਧਰਮਰਾਜ (ਅੰਤ ਵੇਲੇ) ਉਸ ਦੀ ਮਿੱਟੀ ਪਲੀਤ ਕਰਦਾ ਹੈ ।

the Righteous Judge of Dharma shall expose his disgrace.

ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥

gur prasaadh jaa kaa miTai abhimaan ||

ਸਤਿਗੁਰੂ ਦੀ ਦਇਆ ਨਾਲ ਜਿਸ ਦਾ ਅਹੰਕਾਰ ਮਿਟਦਾ ਹੈ,

One who, by Guru's Grace, eliminates his ego,

ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥

so jan naanak dharageh paravaan ||2||

ਉਹ ਮਨੁੱਖ, ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕਬੂਲ ਹੁੰਦਾ ਹੈ ।੨।

O Nanak, becomes acceptable in the Court of the Lord. ||2||

ਕੋਟਿ ਕਰਮ ਕਰੈ ਹਉ ਧਾਰੇ ॥

koT karam karai hau dhaare ||

(ਜੇ ਮਨੁੱਖ) ਕਰੋੜਾਂ (ਧਾਰਮਿਕ) ਕੰਮ ਕਰੇ (ਤੇ ਉਹਨਾਂ ਦਾ) ਅਹੰਕਾਰ (ਭੀ) ਕਰੇ ।

If someone does millions of good deeds, while acting in ego,

ਸ੍ਰਮੁ ਪਾਵੈ ਸਗਲੇ ਬਿਰਥਾਰੇ ॥

sram paavai sagale birathaare ||

ਉਹ ਸਾਰੇ ਕੰਮ ਵਿਅਰਥ ਹਨ, (ਉਹਨਾਂ ਕੰਮਾਂ ਦਾ ਫਲ ਉਸ ਨੂੰ ਕੇਵਲ) ਥਕੇਵਾਂ (ਹੀ) ਮਿਲਦਾ ਹੈ ।

he shall incur only trouble; all this is in vain.

ਅਨਿਕ ਤਪਸਿਆ ਕਰੇ ਅਹੰਕਾਰ ॥

anik tapasiaa kare aha(n)kaar ||

ਅਨੇਕਾਂ ਤਪ ਦੇ ਸਾਧਨ ਕਰ ਕੇ ਜੇ ਇਹਨਾਂ ਦਾ ਮਾਣ ਕਰੇ,

If someone performs great penance, while acting in selfishness and conceit,

ਨਰਕ ਸੁਰਗ ਫਿਰਿ ਫਿਰਿ ਅਵਤਾਰ ॥

narak surag fir fir avataar ||

ਨਰਕਾਂ ਸੁਰਗਾਂ ਵਿਚ ਹੀ ਮੁੜ ਮੁੜ ਜੰਮਦਾ ਹੈ (ਭਾਵ, ਕਦੇ ਸੁਖ ਤੇ ਕਦੇ ਦੁਖ ਭੋਗਦਾ ਹੈ) ।

he shall be reincarnated into heaven and hell, over and over again.

ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥

anik jatan kar aatam nahee dhravai ||

ਅਨੇਕਾਂ ਜਤਨ ਕੀਤਿਆਂ ਜੇ ਹਿਰਦਾ ਨਰਮ ਨਹੀਂ ਹੁੰਦਾ ਤਾਂ ਦੱਸੋ,

He makes all sorts of efforts, but his soul is still not softened

ਹਰਿ ਦਰਗਹ ਕਹੁ ਕੈਸੇ ਗਵੈ ॥

har dharageh kahu kaise gavai ||

ਉਹ ਮਨੁੱਖ ਪ੍ਰਭੂ ਦੀ ਦਰਗਾਹ ਵਿਚ ਕਿਵੇਂ ਪਹੁੰਚ ਸਕਦਾ ਹੈ?

how can he go to the Court of the Lord?

ਆਪਸ ਕਉ ਜੋ ਭਲਾ ਕਹਾਵੈ ॥

aapas kau jo bhalaa kahaavai ||

ਜੋ ਮਨੁੱਖ ਆਪਣੇ ਆਪ ਨੂੰ ਨੇਕ ਅਖਵਾਉਂਦਾ ਹੈ,

One who calls himself good

ਤਿਸਹਿ ਭਲਾਈ ਨਿਕਟਿ ਨ ਆਵੈ ॥

tiseh bhalaiee nikaT na aavai ||

ਨੇਕੀ ਉਸ ਦੇ ਨੇੜੇ ਭੀ ਨਹੀਂ ਢੁੱਕਦੀ ।

goodness shall not draw near him.

ਸਰਬ ਕੀ ਰੇਨ ਜਾ ਕਾ ਮਨੁ ਹੋਇ ॥

sarab kee ren jaa kaa man hoi ||

ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੋ ਜਾਂਦਾ ਹੈ,

One whose mind is the dust of all

ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥

kahu naanak taa kee niramal soi ||3||

ਹੇ ਨਾਨਕ! ਉਸ ਮਨੁੱਖ ਦੀ ਸੋਹਣੀ ਸੋਭਾ ਖਿਲਰਦੀ ਹੈ ।੩।

- says Nanak, his reputation is spotlessly pure. ||3||

ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥

jab lag jaanai mujh te kachh hoi ||

ਮਨੁੱਖ ਜਦ ਤਕ ਇਹ ਸਮਝਦਾ ਹੈ ਕਿ ਮੈਥੋਂ ਕੁਝ ਹੋ ਸਕਦਾ ਹੈ,

As long as someone thinks that he is the one who acts,

ਤਬ ਇਸ ਕਉ ਸੁਖੁ ਨਾਹੀ ਕੋਇ ॥

tab is kau sukh naahee koi ||

ਤਦ ਤਾਈਂ ਇਸ ਨੂੰ ਕੋਈ ਸੁਖ ਨਹੀਂ ਹੁੰਦਾ ।

he shall have no peace.

ਜਬ ਇਹ ਜਾਨੈ ਮੈ ਕਿਛੁ ਕਰਤਾ ॥

jab ieh jaanai mai kichh karataa ||

ਜਦ ਤਕ ਇਹ ਸਮਝਦਾ ਹੈ ਕਿ ਮੈਂ (ਆਪਣੇ ਬਲ ਨਾਲ) ਕੁਝ ਕਰਦਾ ਹਾਂ,

As long as this mortal thinks that he is the one who does things,

ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥

tab lag garabh jon meh firataa ||

ਤਦ ਤਕ (ਵੱਖਰਾ-ਪਨ ਦੇ ਕਾਰਣ) ਜੂਨਾਂ ਵਿਚ ਪਿਆ ਰਹਿੰਦਾ ਹੈ ।

he shall wander in reincarnation through the womb.

ਜਬ ਧਾਰੈ ਕੋਊ ਬੈਰੀ ਮੀਤੁ ॥

jab dhaarai kouoo bairee meet ||

ਜਦ ਤਕ ਮਨੁੱਖ ਕਿਸੇ ਨੂੰ ਵੈਰੀ ਤੇ ਕਿਸੇ ਨੂੰ ਮਿਤ੍ਰ ਸਮਝਦਾ ਹੈ,

As long as he considers one an enemy, and another a friend,

ਤਬ ਲਗੁ ਨਿਹਚਲੁ ਨਾਹੀ ਚੀਤੁ ॥

tab lag nihachal naahee cheet ||

ਤਦ ਤਕ ਇਸ ਦਾ ਮਨ ਟਿਕਾਣੇ ਨਹੀਂ ਆਉਂਦਾ ।

his mind shall not come to rest.

ਜਬ ਲਗੁ ਮੋਹ ਮਗਨ ਸੰਗਿ ਮਾਇ ॥

jab lag moh magan sa(n)g mai ||

ਜਦ ਤਕ ਬੰਦਾ ਮਾਇਆ ਦੇ ਮੋਹ ਵਿਚ ਗ਼ਰਕ ਰਹਿੰਦਾ ਹੈ,

As long as he is intoxicated with attachment to Maya,

ਤਬ ਲਗੁ ਧਰਮ ਰਾਇ ਦੇਇ ਸਜਾਇ ॥

tab lag dharam rai dhei sajai ||

ਤਦ ਤਕ ਇਸ ਨੂੰ ਧਰਮ-ਰਾਜ ਡੰਡ ਦੇਂਦਾ ਹੈ ।

the Righteous Judge shall punish him.

ਪ੍ਰਭ ਕਿਰਪਾ ਤੇ ਬੰਧਨ ਤੂਟੈ ॥

prabh kirapaa te ba(n)dhan tooTai ||

(ਮਾਇਆ ਦੇ) ਬੰਧਨ ਪ੍ਰਭੂ ਦੀ ਮੇਹਰ ਨਾਲ ਟੱੁਟਦੇ ਹਨ,

By God's Grace, his bonds are shattered;

ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥

gur prasaadh naanak hau chhooTai ||4||

ਹੇ ਨਾਨਕ! ਮਨੁੱਖ ਦੀ ਹਉਮੈ ਗੁਰੂ ਦੀ ਕਿਰਪਾ ਨਾਲ ਮੁੱਕਦੀ ਹੈ ।੪।

by Guru's Grace, O Nanak, his ego is eliminated. ||4||

ਸਹਸ ਖਟੇ ਲਖ ਕਉ ਉਠਿ ਧਾਵੈ ॥

sahas khaTe lakh kau uTh dhaavai ||

ਮਨੁੱਖ) ਹਜ਼ਾਰਾਂ (ਰੁਪਏ) ਕਮਾਉਂਦਾ ਹੈ ਤੇ ਲੱਖਾਂ (ਰੁਪਇਆਂ) ਦੀ ਖ਼ਾਤਰ ਉੱਠ ਦੌੜਦਾ ਹੈ;

Earning a thousand, he runs after a hundred thousand.

ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥

tirapat na aavai maiaa paachhai paavai ||

ਮਾਇਆ ਜਮ੍ਹਾ ਕਰੀ ਜਾਂਦਾ ਹੈ, (ਪਰ) ਰੱਜਦਾ ਨਹੀਂ ।

Satisfaction is not obtained by chasing after Maya.

ਅਨਿਕ ਭੋਗ ਬਿਖਿਆ ਕੇ ਕਰੈ ॥

anik bhog bikhiaa ke karai ||

ਮਾਇਆ ਦੀਆਂ ਅਨੇਕਾਂ ਮੌਜਾਂ ਮਾਣਦਾ ਹੈ,

He may enjoy all sorts of corrupt pleasures,

ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥

neh tirapataavai khap khap marai ||

ਤਸੱਲੀ ਨਹੀਂ ਸੁ ਹੁੰਦੀ, (ਭੋਗਾਂ ਦੇ ਮਗਰ ਹੋਰ ਭੱਜਦਾ ਹੈ ਤੇ) ਬੜਾ ਦੁੱਖੀ ਹੁੰਦਾ ਹੈ ।

but he is still not satisfied; he indulges again and again, wearing himself out, until he dies.

ਬਿਨਾ ਸੰਤੋਖ ਨਹੀ ਕੋਊ ਰਾਜੈ ॥

binaa sa(n)tokh nahee kouoo raajai ||

ਜੇ ਅੰਦਰ ਸੰਤੋਖ ਨਾਹ ਹੋਵੇ, ਤਾਂ ਕੋਈ (ਮਨੁੱਖ) ਰੱਜਦਾ ਨਹੀਂ,

Without contentment, no one is satisfied.

ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥

supan manorath birathe sabh kaajai ||

ਜਿਵੇਂ ਸੁਫ਼ਨਿਆਂ ਤੋਂ ਕੋਈ ਲਾਭ ਨਹੀਂ ਹੁੰਦਾ, ਤਿਵੇਂ (ਸੰਤੋਖ-ਹੀਣ ਮਨੁੱਖ ਦੇ) ਸਾਰੇ ਕੰਮ ਤੇ ਖ਼ਾਹਸ਼ਾਂ ਵਿਅਰਥ ਹਨ ।

Like the objects in a dream, all his efforts are in vain.

ਨਾਮ ਰੰਗਿ ਸਰਬ ਸੁਖੁ ਹੋਇ ॥

naam ra(n)g sarab sukh hoi ||

ਪ੍ਰਭੂ ਦੇ ਨਾਮ ਦੀ ਮੌਜ ਵਿਚ (ਹੀ) ਸਾਰਾ ਸੁਖ ਹੈ,

Through the love of the Naam, all peace is obtained.

ਬਡਭਾਗੀ ਕਿਸੈ ਪਰਾਪਤਿ ਹੋਇ ॥

baddabhaagee kisai paraapat hoi ||

(ਅਤੇ ਇਹ ਸੁਖ) ਕਿਸੇ ਵੱਡੇ ਭਾਗਾਂ ਵਾਲੇ ਨੂੰ ਮਿਲਦਾ ਹੈ ।

Only a few obtain this, by great good fortune.

ਕਰਨ ਕਰਾਵਨ ਆਪੇ ਆਪਿ ॥

karan karaavan aape aap ||

(ਜੋ) ਪ੍ਰਭੂ ਆਪ ਹੀ ਸਭ ਕੁਝ ਕਰਨ ਦੇ ਤੇ (ਜੀਵਾਂ ਪਾਸੋਂ) ਕਰਾਉਣ ਦੇ ਸਮਰੱਥ ਹੈ,

He Himself is Himself the Cause of causes.

ਸਦਾ ਸਦਾ ਨਾਨਕ ਹਰਿ ਜਾਪਿ ॥੫॥

sadhaa sadhaa naanak har jaap ||5||

ਹੇ ਨਾਨਕ! ਉਸ ਪ੍ਰਭੂ ਨੂੰ ਸਦਾ ਸਿਮਰ ।੫।

Forever and ever, O Nanak, chant the Lord's Name. ||5||

ਕਰਨ ਕਰਾਵਨ ਕਰਨੈਹਾਰੁ ॥

karan karaavan karanaihaar ||

ਪ੍ਰਭੂ ਆਪ ਹੀ ਸਭ ਕੁਝ ਕਰਨ ਜੋਗਾ ਹੈ ਤੇ (ਜੀਵਾਂ ਪਾਸੋਂ) ਕਰਾਉਣ ਜੋਗਾ ਹੈ ।

The Doer, the Cause of causes, is the Creator Lord.

ਇਸ ਕੈ ਹਾਥਿ ਕਹਾ ਬੀਚਾਰੁ ॥

eis kai haath kahaa beechaar ||

ਵਿਚਾਰ ਕੇ ਵੇਖ ਲੈ, ਇਸ ਜੀਵ ਦੇ ਹੱਥ ਕੁਝ ਭੀ ਨਹੀਂ ਹੈ;

What deliberations are in the hands of mortal beings?

ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥

jaisee dhirasaT kare taisaa hoi ||

ਪ੍ਰਭੂ ਜਿਹੋ ਜਿਹੀ ਨਜ਼ਰ (ਬੰਦੇ ਵਲ) ਕਰਦਾ ਹੈ (ਬੰਦਾ) ਉਹੋ ਜਿਹਾ ਬਣ ਜਾਂਦਾ ਹੈ,

As God casts His Glance of Grace, they come to be.

ਆਪੇ ਆਪਿ ਆਪਿ ਪ੍ਰਭੁ ਸੋਇ ॥

aape aap aap prabh soi ||

ਉਹ ਪ੍ਰਭੂ ਆਪ ਹੀ ਆਪ ਹੈ ।

God Himself, of Himself, is unto Himself.

ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥

jo kichh keeno su apanai ra(n)g ||

ਜੋ ਕੁਝ ਉਸ ਬਣਾਇਆ ਹੈ ਆਪਣੀ ਮੌਜ ਵਿਚ ਬਣਾਇਆ ਹੈ;

Whatever He created, was by His Own Pleasure.

ਸਭ ਤੇ ਦੂਰਿ ਸਭਹੂ ਕੈ ਸੰਗਿ ॥

sabh te dhoor sabhahoo kai sa(n)g ||

ਸਭ ਜੀਵਾਂ ਦੇ ਅੰਗ-ਸੰਗ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ ।

He is far from all, and yet with all.

ਬੂਝੈ ਦੇਖੈ ਕਰੈ ਬਿਬੇਕ ॥

boojhai dhekhai karai bibek ||

ਸਭ ਕੁਝ ਸਮਝਦਾ ਹੈ, ਵੇਖਦਾ ਹੈ ਤੇ ਪਛਾਣਦਾ ਹੈ ।

He understands, He sees, and He passes judgment.

ਆਪਹਿ ਏਕ ਆਪਹਿ ਅਨੇਕ ॥

aapeh ek aapeh anek ||

ਪ੍ਰਭੂ ਆਪ ਹੀ ਇੱਕ ਹੈ ਤੇ ਆਪ ਹੀ ਅਨੇਕ (ਰੂਪ) ਧਾਰ ਰਿਹਾ ਹੈ;

He Himself is the One, and He Himself is the many.

ਮਰੈ ਨ ਬਿਨਸੈ ਆਵੈ ਨ ਜਾਇ ॥

marai na binasai aavai na jai ||

ਉਹ ਨਾਹ ਕਦੇ ਮਰਦਾ ਹੈ ਨ ਬਿਨਸਦਾ ਹੈ; ਨਾਹ ਜੰਮਦਾ ਹੈ ਨ ਮਰਦਾ ਹੈ;

He does not die or perish; He does not come or go.

ਨਾਨਕ ਸਦ ਹੀ ਰਹਿਆ ਸਮਾਇ ॥੬॥

naanak sadh hee rahiaa samai ||6||

ਹੇ ਨਾਨਕ! ਪ੍ਰਭੂ ਸਦਾ ਹੀ ਆਪਣੇ ਆਪ ਵਿਚ ਟਿਕਿਆ ਰਹਿੰਦਾ ਹੈ ।੬।

O Nanak, He remains forever All-pervading. ||6||

ਆਪਿ ਉਪਦੇਸੈ ਸਮਝੈ ਆਪਿ ॥

aap upadhesai samajhai aap ||

ਆਪ ਹੀ ਸਿੱਖਿਆ ਦੇਂਦਾ ਹੈ ਤੇ ਆਪ ਹੀ (ਉਸ ਸਿੱਖਿਆ ਨੂੰ) ਸਮਝਦਾ ਹੈ ।

He Himself instructs, and He Himself learns.

ਆਪੇ ਰਚਿਆ ਸਭ ਕੈ ਸਾਥਿ ॥

aape rachiaa sabh kai saath ||

ਪ੍ਰਭੂ ਆਪ ਹੀ ਸਭ ਜੀਵਾਂ ਦੇ ਨਾਲ ਮਿਲਿਆ ਹੋਇਆ ਹੈ,

He Himself mingles with all.

ਆਪਿ ਕੀਨੋ ਆਪਨ ਬਿਸਥਾਰੁ ॥

aap keeno aapan bisathaar ||

ਆਪਣਾ ਖਿਲਾਰਾ ਉਸ ਨੇ ਆਪ ਹੀ ਬਣਾਇਆ ਹੈ,

He Himself created His own expanse.

ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥

sabh kachh us kaa oh karanaihaar ||

ਹਰੇਕ ਸ਼ੈ ਉਸ ਦੀ ਬਣਾਈ ਹੋਈ ਹੈ, ਉਹ ਬਨਾਉਣ ਜੋਗਾ ਹੈ ।

All things are His; He is the Creator.

ਉਸ ਤੇ ਭਿੰਨ ਕਹਹੁ ਕਿਛੁ ਹੋਇ ॥

aus te bhi(n)n kahahu kichh hoi ||

ਦੱਸੋ, ਉਸ ਤੋਂ ਵੱਖਰਾ ਕੁਝ ਹੋ ਸਕਦਾ ਹੈ?

Without Him, what could be done?

ਥਾਨ ਥਨੰਤਰਿ ਏਕੈ ਸੋਇ ॥

thaan thana(n)tar ekai soi ||

ਹਰ ਥਾਂ ਉਹ ਪ੍ਰਭੂ ਆਪ ਹੀ (ਮੌਜੂਦ) ਹੈ ।

In the spaces and interspaces, He is the One.

ਅਪੁਨੇ ਚਲਿਤ ਆਪਿ ਕਰਣੈਹਾਰ ॥

apune chalit aap karanaihaar ||

ਆਪਣੇ ਖੇਲ ਆਪ ਹੀ ਕਰਨ ਜੋਗਾ ਹੈ,

In His own play, He Himself is the Actor.

ਕਉਤਕ ਕਰੈ ਰੰਗ ਆਪਾਰ ॥

kautak karai ra(n)g aapaar ||

ਬੇਅੰਤ ਰੰਗਾਂ ਦੇ ਤਮਾਸ਼ੇ ਕਰਦਾ ਹੈ ।

He produces His plays with infinite variety.

ਮਨ ਮਹਿ ਆਪਿ ਮਨ ਅਪੁਨੇ ਮਾਹਿ ॥

man meh aap man apune maeh ||

(ਜੀਵਾਂ ਦੇ) ਮਨ ਵਿਚ ਆਪ ਵੱਸ ਰਿਹਾ ਹੈ, (ਜੀਵਾਂ ਨੂੰ) ਆਪਣੇ ਮਨ ਵਿਚ ਟਿਕਾਈ ਬੈਠਾ ਹੈ;

He Himself is in the mind, and the mind is in Him.

ਨਾਨਕ ਕੀਮਤਿ ਕਹਨੁ ਨ ਜਾਇ ॥੭॥

naanak keemat kahan na jai ||7||

ਹੇ ਨਾਨਕ! ਉਸ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ।੭।

O Nanak, His worth cannot be estimated. ||7||

ਸਤਿ ਸਤਿ ਸਤਿ ਪ੍ਰਭੁ ਸੁਆਮੀ ॥

sat sat sat prabh suaamee ||

(ਸਭ ਦਾ) ਮਾਲਕ ਪ੍ਰਭੂ ਸਦਾ ਹੀ ਕਾਇਮ ਰਹਿਣ ਵਾਲਾ ਹੈ।

True, True, True is God, our Lord and Master.

ਗੁਰ ਪਰਸਾਦਿ ਕਿਨੈ ਵਖਿਆਨੀ ॥

gur parasaadh kinai vakhiaanee ||

ਗੁਰੂ ਦੀ ਮੇਹਰ ਨਾਲ ਕਿਸੇ ਵਿਰਲੇ ਨੇ (ਇਹ ਗੱਲ) ਦੱਸੀ ਹੈ ।

By Guru's Grace, some speak of Him.

ਸਚੁ ਸਚੁ ਸਚੁ ਸਭੁ ਕੀਨਾ ॥

sach sach sach sabh keenaa ||

ਜੋ ਕੁਝ ਉਸ ਨੇ ਬਣਾਇਆ ਹੈ ਉਹ ਭੀ ਮੁਕੰਮਲ ਹੈ ।

True, True, True is the Creator of all.

ਕੋਟਿ ਮਧੇ ਕਿਨੈ ਬਿਰਲੈ ਚੀਨਾ ॥

koT madhe kinai biralai cheenaa ||

ਇਹ ਗੱਲ ਕੋ੍ਰੜਾਂ ਵਿਚੋਂ ਕਿਸੇ ਵਿਰਲੇ ਨੇ ਪਛਾਣੀ ਹੈ ।

Out of millions, scarcely anyone knows Him.

ਭਲਾ ਭਲਾ ਭਲਾ ਤੇਰਾ ਰੂਪ ॥

bhalaa bhalaa bhalaa teraa roop ||

ਤੇਰਾ ਰੂਪ ਕਿਆ ਪਿਆਰਾ ਪਿਆਰਾ ਹੈ!

Beautiful, Beautiful, Beautiful is Your Sublime Form.

ਅਤਿ ਸੁੰਦਰ ਅਪਾਰ ਅਨੂਪ ॥

at su(n)dhar apaar anoop ||

ਹੇ ਅੱਤ ਸੋਹਣੇ, ਬੇਅੰਤ ਤੇ ਬੇ-ਮਿਸਾਲ ਪ੍ਰਭੂ!

You are Exquisitely Beautiful, Infinite and Incomparable.

ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥

niramal niramal niramal teree baanee ||

ਤੇਰੀ ਬੋਲੀ ਭੀ ਮਿੱਠੀ ਮਿੱਠੀ ਹੈ,

Pure, Pure, Pure is the Word of Your Bani,

ਘਟਿ ਘਟਿ ਸੁਨੀ ਸ੍ਰਵਨ ਬਖੵਾਣੀ ॥

ghaT ghaT sunee sravan bakhayeaanee ||

ਹਰੇਕ ਸਰੀਰ ਵਿਚ ਕੰਨਾਂ ਦੀ ਰਾਹੀਂ ਸੁਣੀ ਜਾ ਰਹੀ ਹੈ, ਤੇ ਜੀਭ ਨਾਲ ਉੱਚਾਰੀ ਜਾ ਰਹੀ ਹੈ (ਭਾਵ, ਹਰੇਕ ਸਰੀਰ ਵਿਚ ਤੂੰ ਆਪ ਹੀ ਬੋਲ ਰਿਹਾ ਹੈਂ) ।

heard in each and every heart, spoken to the ears.

ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥

pavitr pavitr pavitr puneet ||

ਉਹ ਮਨੁੱਖ ਪਵਿਤ੍ਰ ਹੀ ਪਵਿਤ੍ਰ ਹੋ ਜਾਂਦਾ ਹੈ । ।

Holy, Holy, Holy and Sublimely Pure

ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥

naam japai naanak man preet ||8||12||

ਹੇ ਨਾਨਕ! (ਜੋ ਅਜੇਹੇ ਪ੍ਰਭੂ ਦਾ) ਨਾਮ ਪੀ੍ਰਤ ਨਾਲ ਮਨ ਵਿਚ ਜਪਦਾ ਹੈ ।੮।੧੨।

- chant the Naam, O Nanak, with heart-felt love. ||8||12||

ਸਲੋਕੁ ॥

salok ||

ਸਲੋਕ।

Shalok:

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥

sa(n)t saran jo jan parai so jan udharanahaar ||

ਜੋ ਮਨੁੱਖ ਸੰਤਾਂ ਦੀ ਸਰਨ ਪੈਂਦਾ ਹੈ, ਉਹ ਮਾਇਆ ਦੇ ਬੰਧਨਾਂ ਤੋਂ ਬਚ ਜਾਂਦਾ ਹੈ;

One who seeks the Sanctuary of the Saints shall be saved.

ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥

sa(n)t kee ni(n)dhaa naanakaa bahur bahur avataar ||1||

ਹੇ ਨਾਨਕ! ਸੰਤਾਂ ਦੀ ਨਿੰਦਿਆ ਕਰਨ ਨਾਲ ਮੁੜ ਮੁੜ ਜੰਮੀਦਾ ਹੈ (ਭਾਵ, ਜਨਮ ਮਰਨ ਦੇ ਚੱਕ੍ਰ ਵਿਚ ਪੈ ਜਾਈਦਾ ਹੈ) ।੧।

One who slanders the Saints, O Nanak, shall be reincarnated over and over again. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਸੰਤ ਕੈ ਦੂਖਨਿ ਆਰਜਾ ਘਟੈ ॥

sa(n)t kai dhookhan aarajaa ghaTai ||

ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਉਮਰ (ਵਿਅਰਥ ਹੀ) ਗੁਜ਼ਰਦੀ ਜਾਂਦੀ ਹੈ,

Slandering the Saints, one's life is cut short.

ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥

sa(n)t kai dhookhan jam te nahee chhuTai ||

ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਜਮਾਂ ਤੋਂ ਬਚ ਨਹੀਂ ਸਕਦਾ ।

Slandering the Saints, one shall not escape the Messenger of Death.

ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥

sa(n)t kai dhookhan sukh sabh jai ||

ਸੰਤ ਦੀ ਨਿੰਦਿਆ ਕੀਤਿਆਂ ਸਾਰਾ (ਹੀ) ਸੁਖ (ਨਾਸ ਹੋ) ਜਾਂਦਾ ਹੈ,

Slandering the Saints, all happiness vanishes.

ਸੰਤ ਕੈ ਦੂਖਨਿ ਨਰਕ ਮਹਿ ਪਾਇ ॥

sa(n)t kai dhookhan narak meh pai ||

ਮਨੁੱਖ ਨਰਕ ਵਿਚ (ਭਾਵ, ਘੋਰ ਦੁਖਾਂ ਵਿਚ) ਪੈ ਜਾਂਦਾ ਹੈ ।

Slandering the Saints, one falls into hell.

ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥

sa(n)t kai dhookhan mat hoi maleen ||

ਸੰਤ ਦੀ ਨਿੰਦਿਆ ਕਰਨ ਨਾਲ (ਮਨੁੱਖ ਦੀ) ਮਤਿ ਮੈਲੀ ਹੋ ਜਾਂਦੀ ਹੈ,

Slandering the Saints, the intellect is polluted.

ਸੰਤ ਕੈ ਦੂਖਨਿ ਸੋਭਾ ਤੇ ਹੀਨ ॥

sa(n)t kai dhookhan sobhaa te heen ||

ਮਨੁੱਖ ਸੋਭਾ ਤੋਂ ਸੱਖਣਾ ਰਹਿ ਜਾਂਦਾ ਹੈ ।

Slandering the Saints, one's reputation is lost.

ਸੰਤ ਕੇ ਹਤੇ ਕਉ ਰਖੈ ਨ ਕੋਇ ॥

sa(n)t ke hate kau rakhai na koi ||

ਸੰਤ ਦੇ ਫਿਟਕਾਰੇ ਹੋਏ ਬੰਦੇ ਦੀ ਕੋਈ ਮਨੁੱਖ ਸਹੈਤਾ ਨਹੀਂ ਕਰ ਸਕਦਾ,

One who is cursed by a Saint cannot be saved.

ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥

sa(n)t kai dhookhan thaan bhrasaT hoi ||

(ਕਿਉਂਕਿ) ਸੰਤ ਦੀ ਨਿੰਦਾ ਕੀਤਿਆਂ (ਨਿੰਦਕ ਦਾ) ਹਿਰਦਾ ਗੰਦਾ ਹੋ ਜਾਂਦਾ ਹੈ ।

Slandering the Saints, one's place is defiled.

ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥

sa(n)t kirapaal kirapaa je karai ||

(ਪਰ) ਜੇ ਕ੍ਰਿਪਾਲ ਸੰਤ ਆਪ ਕਿਰਪਾ ਕਰੇ,

But if the Compassionate Saint shows His Kindness,

ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥

naanak sa(n)tasa(n)g ni(n)dhak bhee tarai ||1||

ਹੇ ਨਾਨਕ! ਸੰਤ ਦੀ ਸੰਗਤਿ ਵਿਚ ਨਿੰਦਕ ਭੀ (ਪਾਪਾਂ ਤੋਂ) ਬਚ ਜਾਂਦਾ ਹੈ ।੧।

O Nanak, in the Company of the Saints, the slanderer may still be saved. ||1||

ਸੰਤ ਕੇ ਦੂਖਨ ਤੇ ਮੁਖੁ ਭਵੈ ॥

sa(n)t ke dhookhan te mukh bhavai ||

ਸੰਤ ਦੀ ਨਿੰਦਾ ਕਰਨ ਨਾਲ (ਨਿੰਦਕ ਦਾ) ਚੇਹਰਾ ਹੀ ਭ੍ਰਸ਼ਟਿਆ ਜਾਂਦਾ ਹੈ,

Slandering the Saints, one becomes a wry-faced malcontent.

ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥

sa(n)tan kai dhookhan kaag jiau lavai ||

ਨਿੰਦਕ) (ਥਾਂ ਥਾਂ) ਕਾਂ ਵਾਂਗ ਲਉਂ ਲਉਂ ਕਰਦਾ ਹੈ (ਨਿੰੰਦਾ ਦੇ ਬਚਨ ਬੋਲਦਾ ਫਿਰਦਾ ਹੈ) ।

Slandering the Saints, one croaks like a raven.

ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥

sa(n)tan kai dhookhan sarap jon pai ||

ਸੰਤ ਦੀ ਨਿੰਦਾ ਕੀਤਿਆਂ (ਖੋਟਾ ਸੁਭਾਉ ਬਣ ਜਾਣ ਤੇ) ਮਨੁੱਖ ਸੱਪ ਦੀ ਜੂਨੇ ਜਾ ਪੈਂਦਾ ਹੈ,

Slandering the Saints, one is reincarnated as a snake.

ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥

sa(n)t kai dhookhan tiragadh jon kiramai ||

ਕਿਰਮ ਆਦਿਕ ਨਿੱਕੀਆਂ ਜੂਨਾਂ ਵਿਚ (ਭਟਕਦਾ ਹੈ) ।

Slandering the Saints, one is reincarnated as a wiggling worm.

ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥

sa(n)tan kai dhookhan tirasanaa meh jalai ||

ਸੰਤ ਦੀ ਨਿੰਦਿਆ ਦੇ ਕਾਰਨ (ਨਿੰਦਕ) ਤ੍ਰਿਸਨਾ (ਦੀ ਅੱਗ) ਵਿਚ ਸੜਦਾ ਭੁੱਜਦਾ ਹੈ,

Slandering the Saints, one burns in the fire of desire.

ਸੰਤ ਕੈ ਦੂਖਨਿ ਸਭੁ ਕੋ ਛਲੈ ॥

sa(n)t kai dhookhan sabh ko chhalai ||

ਹਰੇਕ ਮਨੁੱਖ ਨੂੰ ਧੋਖਾ ਦੇਂਦਾ ਫਿਰਦਾ ਹੈ ।

Slandering the Saints, one tries to deceive everyone.

ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥

sa(n)t kai dhookhan tej sabh jai ||

ਸੰਤ ਦੀ ਨਿੰਦਿਆ ਕੀਤਿਆਂ ਮਨੁੱਖ ਦਾ ਸਾਰਾ ਤੇਜ ਪ੍ਰਤਾਪ ਹੀ ਨਸ਼ਟ ਹੋ ਜਾਂਦਾ ਹੈ ।

Slandering the Saints, all one's influence vanishes.

ਸੰਤ ਕੈ ਦੂਖਨਿ ਨੀਚੁ ਨੀਚਾਇ ॥

sa(n)t kai dhookhan neech neechai ||

ਨਿੰਦਕ) ਮਹਾ ਨੀਚ ਬਣ ਜਾਂਦਾ ਹੈ ।

Slandering the Saints, one becomes the lowest of the low.

ਸੰਤ ਦੋਖੀ ਕਾ ਥਾਉ ਕੋ ਨਾਹਿ ॥

sa(n)t dhokhee kaa thaau ko naeh ||

ਸੰਤਾਂ ਦੀ ਨਿੰਦਾ ਕਰਨ ਵਾਲਿਆਂ ਦਾ ਕੋਈ ਆਸਰਾ ਨਹੀਂ ਰਹਿੰਦਾ;

For the slanderer of the Saint, there is no place of rest.

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥

naanak sa(n)t bhaavai taa oi bhee gat paeh ||2||

ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਹ ਨਿੰਦਕ ਭੀ ਚੰਗੀ ਅਵਸਥਾ ਤੇ ਅੱਪੜ ਜਾਂਦੇ ਹਨ ।੨।

O Nanak, if it pleases the Saint, even then, he may be saved. ||2||

ਸੰਤ ਕਾ ਨਿੰਦਕੁ ਮਹਾ ਅਤਤਾਈ ॥

sa(n)t kaa ni(n)dhak mahaa atataiee ||

ਸੰਤ ਦੀ ਨਿੰਦਿਆ ਕਰਨ ਵਾਲਾ ਸਦਾ ਅੱਤ ਚੁੱਕੀ ਰੱਖਦਾ ਹੈ,

The slanderer of the Saint is the worst evil-doer.

ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥

sa(n)t kaa ni(n)dhak khin Tikan na paiee ||

ਇਕ ਪਲਕ ਭਰ ਭੀ (ਅੱਤ ਚੁੱਕਣ ਵਲੋਂ) ਆਰਾਮ ਨਹੀਂ ਲੈਂਦਾ ।

The slanderer of the Saint has not even a moment's rest.

ਸੰਤ ਕਾ ਨਿੰਦਕੁ ਮਹਾ ਹਤਿਆਰਾ ॥

sa(n)t kaa ni(n)dhak mahaa hatiaaraa ||

ਸੰਤ ਦਾ ਨਿੰਦਕ ਵੱਡਾ ਜ਼ਾਲਮ ਬਣ ਜਾਂਦਾ ਹੈ,

The slanderer of the Saint is a brutal butcher.

ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥

sa(n)t kaa ni(n)dhak paramesur maaraa ||

ਰੱਬ ਵਲੋਂ ਫਿਟਕਾਰਿਆ ਜਾਂਦਾ ਹੈ ।

The slanderer of the Saint is cursed by the Transcendent Lord.

ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥

sa(n)t kaa ni(n)dhak raaj te heen ||

ਸੰਤ ਦਾ ਨਿੰਦਕ ਰਾਜ (ਭਾਵ, ਦੁਨੀਆ ਦੇ ਸੁਖਾਂ) ਤੋਂ ਵਾਂਜਿਆਂ ਰਹਿੰਦਾ ਹੈ

The slanderer of the Saint has no kingdom.

ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥

sa(n)t kaa ni(n)dhak dhukheeaa ar dheen ||

(ਸਦਾ) ਦੁਖੀ ਤੇ ਆਤੁਰ ਰਹਿੰਦਾ ਹੈ ।

The slanderer of the Saint becomes miserable and poor.

ਸੰਤ ਕੇ ਨਿੰਦਕ ਕਉ ਸਰਬ ਰੋਗ ॥

sa(n)t ke ni(n)dhak kau sarab rog ||

ਸੰਤਾਂ ਦੀ ਨਿੰਦਿਆ ਕਰਨ ਵਾਲੇ ਨੂੰ ਸਾਰੇ ਰੋਗ ਵਿਆਪਦੇ ਹਨ।

The slanderer of the Saint contracts all diseases.

ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥

sa(n)t ke ni(n)dhak kau sadhaa bijog ||

(ਕਿਉਂਕਿ) ਉਸ ਨੂੰ (ਸੁਖਾਂ ਦੇ ਸੋਮੇ ਪ੍ਰਭੂ ਤੋਂ) ਸਦਾ ਵਿਛੋੜਾ ਰਹਿੰਦਾ ਹੈ ।

The slanderer of the Saint is forever separated.

ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥

sa(n)t kee ni(n)dhaa dhokh meh dhokh ||

ਸੰਤਾਂ ਦੀ ਨਿੰਦਿਆ ਕਰਨੀ ਬਹੁਤ ਹੀ ਮਾੜਾ ਕੰਮ ਹੈ ।

To slander a Saint is the worst sin of sins.

ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥

naanak sa(n)t bhaavai taa us kaa bhee hoi mokh ||3||

ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਸ (ਨਿੰਦਕ) ਦਾ ਭੀ (ਨਿੰਦਿਆ ਤੋਂ) ਛੁਟਕਾਰਾ ਹੋ ਜਾਂਦਾ ਹੈ ।੩।

O Nanak, if it pleases the Saint, then even this one may be liberated. ||3||

ਸੰਤ ਕਾ ਦੋਖੀ ਸਦਾ ਅਪਵਿਤੁ ॥

sa(n)t kaa dhokhee sadhaa apavit ||

ਸੰਤ ਦਾ ਨਿੰਦਕ ਸਦਾ ਮੈਲੇ ਮਨ ਵਾਲਾ ਹੈ ।

The slanderer of the Saint is forever impure.

ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥

sa(n)t kaa dhokhee kisai kaa nahee mit ||

ਉਹ (ਕਦੇ) ਕਿਸੇ ਦਾ ਸੱਜਣ ਨਹੀਂ ਬਣਦਾ ।

The slanderer of the Saint is nobody's friend.

ਸੰਤ ਕੇ ਦੋਖੀ ਕਉ ਡਾਨੁ ਲਾਗੈ ॥

sa(n)t ke dhokhee kau ddaan laagai ||

ਅੰਤ ਵੇਲੇ) ਸੰਤ ਦੇ ਨਿੰਦਕ ਨੂੰ (ਧਰਮਰਾਜ ਤੋਂ) ਸਜ਼ਾ ਮਿਲਦੀ ਹੈ

The slanderer of the Saint shall be punished.

ਸੰਤ ਕੇ ਦੋਖੀ ਕਉ ਸਭ ਤਿਆਗੈ ॥

sa(n)t ke dhokhee kau sabh tiaagai ||

ਸਾਰੇ ਉਸ ਦਾ ਸਾਥ ਛੱਡ ਜਾਂਦੇ ਹਨ ।

The slanderer of the Saint is abandoned by all.

ਸੰਤ ਕਾ ਦੋਖੀ ਮਹਾ ਅਹੰਕਾਰੀ ॥

sa(n)t kaa dhokhee mahaa aha(n)kaaree ||

ਸੰਤ ਦੀ ਨਿੰਦਿਆ ਕਰਨ ਵਾਲਾ ਬੜਾ ਆਕੜ-ਖਾਨ ਬਣ ਜਾਂਦਾ ਹੈ

The slanderer of the Saint is totally egocentric.

ਸੰਤ ਕਾ ਦੋਖੀ ਸਦਾ ਬਿਕਾਰੀ ॥

sa(n)t kaa dhokhee sadhaa bikaaree ||

ਸਦਾ ਮੰਦੇ ਕੰਮ ਕਰਦਾ ਹੈ ।

The slanderer of the Saint is forever corrupt.

ਸੰਤ ਕਾ ਦੋਖੀ ਜਨਮੈ ਮਰੈ ॥

sa(n)t kaa dhokhee janamai marai ||

(ਇਹਨੀਂ ਔਗੁਣੀਂ) ਸੰਤ ਦਾ ਨਿੰਦਕ ਜੰਮਦਾ ਮਰਦਾ ਰਹਿੰਦਾ ਹੈ,

The slanderer of the Saint must endure birth and death.

ਸੰਤ ਕੀ ਦੂਖਨਾ ਸੁਖ ਤੇ ਟਰੈ ॥

sa(n)t kee dhookhanaa sukh te Tarai ||

ਸੰਤ ਦੀ ਨਿੰਦਿਆ ਦੇ ਕਾਰਨ ਸੁਖਾਂ ਤੋਂ ਵਾਂਜਿਆ ਜਾਂਦਾ ਹੈ ।

The slanderer of the Saint is devoid of peace.

ਸੰਤ ਕੇ ਦੋਖੀ ਕਉ ਨਾਹੀ ਠਾਉ ॥

sa(n)t ke dhokhee kau naahee Thaau ||

ਸੰਤ ਦੇ ਨਿੰਦਕ ਨੂੰ ਕੋਈ ਸਹਾਰਾ ਨਹੀਂ ਮਿਲਦਾ,

The slanderer of the Saint has no place of rest.

ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥

naanak sa(n)t bhaavai taa le milai ||4||

ਹੇ ਨਾਨਕ! ਜੇ ਸੰਤ ਚਾਹੇ ਤਾਂ ਆਪਣੇ ਨਾਲ ਉਸ (ਨਿੰਦਕ) ਨੂੰ ਮਿਲਾ ਲੈਂਦਾ ਹੈ ।੪।

O Nanak, if it pleases the Saint, then even such a one may merge in union. ||4||

ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥

sa(n)t kaa dhokhee adh beech te TooTai ||

ਸੰਤ ਦੀ ਨਿੰਦਿਆ ਕਰਨ ਵਾਲਾ ਅੱਧ ਵਿਚੋਂ ਹੀ ਰਹਿ ਜਾਂਦਾ ਹੈ ।

The slanderer of the Saint breaks down mid-way.

ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥

sa(n)t kaa dhokhee kitai kaaj na pahoochai ||

ਸੰਤ ਦੀ ਨਿੰਦਿਆ ਕਰਨ ਵਾਲਾ ਕਿਸੇ ਕੰਮ ਵਿਚ ਨੇਪਰੇ ਨਹੀਂ ਚੜ੍ਹਦਾ,

The slanderer of the Saint cannot accomplish his tasks.

ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥

sa(n)t ke dhokhee kau udhiaan bhramaieeaai ||

ਸੰਤ ਦੇ ਨਿੰਦਕ ਨੂੰ, (ਮਾਨੋ) ਜੰਗਲਾਂ ਵਿਚ ਖ਼ੁਆਰ ਕਰੀਦਾ ਹੈ

The slanderer of the Saint wanders in the wilderness.

ਸੰਤ ਕਾ ਦੋਖੀ ਉਝੜਿ ਪਾਈਐ ॥

sa(n)t kaa dhokhee ujhaR paieeaai ||

(ਰਾਹੋਂ ਖੁੰਝਾ ਕੇ) ਔੜਦੇ ਪਾ ਦੇਈਦਾ ਹੈ ।

The slanderer of the Saint is misled into desolation.

ਸੰਤ ਕਾ ਦੋਖੀ ਅੰਤਰ ਤੇ ਥੋਥਾ ॥

sa(n)t kaa dhokhee a(n)tar te thothaa ||

ਸੰਤ ਦਾ ਨਿੰਦਕ ਅੰਦਰੋਂ (ਅਸਲੀ ਜ਼ਿੰਦਗੀ ਤੋਂ ਜੋ ਮਨੁੱਖ ਦਾ ਆਧਾਰ ਹੈ) ਖ਼ਾਲੀ ਹੁੰਦਾ ਹੈ ।

The slanderer of the Saint is empty inside,

ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥

jiau saas binaa mritak kee lothaa ||

ਜਿਵੇਂ ਪ੍ਰਾਣਾਂ ਤੋਂ ਬਿਨਾ ਮੁਰਦਾ ਲੋਥ ਹੈ,

like the corpse of a dead man, without the breath of life.

ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥

sa(n)t ke dhokhee kee jaR kichh naeh ||

ਸੰਤ ਦੇ ਨਿੰਦਕਾਂ ਦੀ (ਨੇਕ ਕਮਾਈ ਤੇ ਸਿਮਰਨ ਵਾਲੀ) ਕੋਈ ਪੱਕੀ ਨੀਂਹ ਨਹੀਂ ਹੁੰਦੀ,

The slanderer of the Saint has no heritage at all.

ਆਪਨ ਬੀਜਿ ਆਪੇ ਹੀ ਖਾਹਿ ॥

aapan beej aape hee khaeh ||

ਆਪ ਹੀ (ਨਿੰਦਿਆ ਦੀ) ਕਮਾਈ ਕਰ ਕੇ ਆਪ ਹੀ (ਉਸ ਦਾ ਮੰਦਾ ਫਲ) ਖਾਂਦੇ ਹਨ ।

He himself must eat what he has planted.

ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥

sa(n)t ke dhokhee kau avar na raakhanahaar ||

ਸੰਤ ਦੀ ਨਿੰਦਿਆ ਕਰਨ ਵਾਲੇ ਨੂੰ ਕੋਈ ਹੋਰ ਮਨੁੱਖ (ਨਿੰਦਿਆ ਦੀ ਵਾਦੀ ਤੋਂ) ਬਚਾ ਨਹੀਂ ਸਕਦਾ,

The slanderer of the Saint cannot be saved by anyone else.

ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥

naanak sa(n)t bhaavai taa le ubaar ||5||

ਹੇ ਨਾਨਕ! ਜੇ ਸੰਤ ਚਾਹੇ ਤਾਂ (ਨਿੰਦਕ ਨੂੰ ਨਿੰਦਿਆ ਦੇ ਸੁਭਾਉ ਤੋਂ) ਬਚਾ ਸਕਦਾ ਹੈ ।੫।

O Nanak, if it pleases the Saint, then even he may be saved. ||5||

ਸੰਤ ਕਾ ਦੋਖੀ ਇਉ ਬਿਲਲਾਇ ॥

sa(n)t kaa dhokhee iau bilalai ||

ਸੰਤ ਦਾ ਨਿੰਦਕ ਇਉਂ ਵਿਲਕਦਾ ਹੈ ।

The slanderer of the Saint bewails like this

ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥

jiau jal bihoon machhulee taRafaRai ||

ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫ਼ਦੀ ਹੈ ।

like a fish, out of water, writhing in agony.

ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥

sa(n)t kaa dhokhee bhookhaa nahee raajai ||

ਸੰਤ ਦਾ ਨਿੰਦਕ ਤ੍ਰਿਸ਼ਨਾ ਦਾ ਮਾਰਿਆ ਹੋਇਆ ਕਦੇ ਰੱਜਦਾ ਨਹੀਂ,

The slanderer of the Saint is hungry and is never satisfied,

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥

jiau paavak ieedhan nahee dhraapai ||

ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ (ਭਾਵ, ਸੰਤ ਦੀ ਸੋਭਾ ਦਾ ਸੜਿਆ ਹੋਇਆ ਈਰਖਾ ਦੇ ਕਾਰਨ ਨਿੰਦਿਆ ਕਰਦਾ ਹੈ ਤੇ ਇਹ ਈਰਖਾ ਘਟਦੀ ਨਹੀਂ) ।

as fire is not satisfied by fuel.

ਸੰਤ ਕਾ ਦੋਖੀ ਛੁਟੈ ਇਕੇਲਾ ॥

sa(n)t kaa dhokhee chhuTai ikelaa ||

ਤਿਵੇਂ ਸੰਤ ਦਾ ਨਿੰਦਕ ਭੀ ਇਕੱਲਾ ਛੁੱਟੜ ਪਿਆ ਰਹਿੰਦਾ ਹੈ (ਕੋਈ ਉਸ ਦੇ ਨੇੜੇ ਨਹੀਂ ਆਉਂਦਾ) ।

The slanderer of the Saint is left all alone,

ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥

jiau booaaR til khet maeh dhuhelaa ||

ਜਿਵੇਂ ਅੰਦਰੋਂ ਸੜਿਆ ਹੋਇਆ ਤਿਲ ਦਾ ਬੂਟਾ ਪੈਲੀ ਵਿਚ ਹੀ ਨਿਮਾਣਾ ਪਿਆ ਰਹਿੰਦਾ ਹੈ,

like the miserable barren sesame stalk abandoned in the field.

ਸੰਤ ਕਾ ਦੋਖੀ ਧਰਮ ਤੇ ਰਹਤ ॥

sa(n)t kaa dhokhee dharam te rahat ||

ਸੰਤ ਦਾ ਨਿੰਦਕ ਧਰਮੋਂ ਹੀਣ ਹੁੰਦਾ ਹੈ ।

The slanderer of the Saint is devoid of faith.

ਸੰਤ ਕਾ ਦੋਖੀ ਸਦ ਮਿਥਿਆ ਕਹਤ ॥

sa(n)t kaa dhokhee sadh mithiaa kahat ||

ਸਦਾ ਝੂਠ ਬੋਲਦਾ ਹੈ ।

The slanderer of the Saint constantly lies.

ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥

kirat ni(n)dhak kaa dhur hee piaa ||

ਪਹਿਲੀ ਕੀਤੀ ਹੋਈ ਨਿੰਦਿਆ ਦਾ ਇਹ ਫਲ (-ਰੂਪ ਸੁਭਾਉ) ਨਿੰਦਕ ਦਾ ਮੁੱਢ ਤੋਂ ਹੀ (ਜਦੋਂ ਉਸ ਨਿੰਦਿਆ ਦਾ ਕੰਮ ਫੜਿਆ) ਤੁਰਿਆ ਆ ਰਿਹਾ ਹੈ

The fate of the slanderer is pre-ordained from the very beginning of time.

ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥

naanak jo tis bhaavai soiee thiaa ||6||

ਹੇ ਨਾਨਕ! (ਇਹ ਮਾਲਕ ਦੀ ਰਜ਼ਾ ਹੈ) ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਹੰੁਦਾ ਹੈ ।੬।

O Nanak, whatever pleases God's Will comes to pass. ||6||

ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥

sa(n)t kaa dhokhee bigaR roop hoi jai ||

ਸੰਤਾਂ ਦੀ ਨਿੰਦਿਆ ਕਰਨ ਵਾਲਾ ਭ੍ਰਿਸ਼ਟਿਆ ਜਾਂਦਾ ਹੈ,

The slanderer of the Saint becomes deformed.

ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥

sa(n)t ke dhokhee kau dharageh milai sajai ||

ਪ੍ਰਭੂ ਦੀ ਦਰਗਾਹ ਵਿਚ ਉਸ ਨੂੰ ਸਜ਼ਾ ਮਿਲਦੀ ਹੈ ।

The slanderer of the Saint receives his punishment in the Court of the Lord.

ਸੰਤ ਕਾ ਦੋਖੀ ਸਦਾ ਸਹਕਾਈਐ ॥

sa(n)t kaa dhokhee sadhaa sahakaieeaai ||

ਸੰਤਾਂ ਦਾ ਨਿੰਦਕ ਸਦਾ ਆਤੁਰ ਰਹਿੰਦਾ ਹੈ,

The slanderer of the Saint is eternally in limbo.

ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥

sa(n)t kaa dhokhee na marai na jeevaieeaai ||

ਨਾਹ ਉਹ ਜੀਊਂਦਿਆਂ ਵਿਚ ਤੇ ਨਾਹ ਮੋਇਆਂ ਵਿਚ ਹੁੰਦਾ ਹੈ ।

He does not die, but he does not live either.

ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥

sa(n)t ke dhokhee kee pujai na aasaa ||

ਸੰਤ ਦੇ ਨਿੰਦਕ ਦੀ ਆਸ ਕਦੇ ਸਿਰੇ ਨਹੀਂ ਚੜ੍ਹਦੀ,

The hopes of the slanderer of the Saint are not fulfilled.

ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥

sa(n)t kaa dhokhee uTh chalai niraasaa ||

ਜਗਤ ਤੋਂ ਨਿਰਾਸ ਹੀ ਚੱਲ ਜਾਂਦਾ (ਭਲਾ, ਸੰਤਾਂ ਵਾਲੀ ਸੋਭਾ ਉਸ ਨੂੰ ਕਿਵੇਂ ਮਿਲੇ?) ।

The slanderer of the Saint departs disappointed.

ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥

sa(n)t kai dhokh na tirasaTai koi ||

ਸੰਤ ਦੀ ਨਿੰਦਿਆ ਕਰਨ ਨਾਲ ਕੋਈ ਮਨੁੱਖ (ਨਿੰਦਿਆ ਦੀ) ਇਸ ਤ੍ਰੇਹ ਤੋਂ ਬਚਦਾ ਨਹੀਂ ।

Slandering the Saint, no one attains satisfaction.

ਜੈਸਾ ਭਾਵੈ ਤੈਸਾ ਕੋਈ ਹੋਇ ॥

jaisaa bhaavai taisaa koiee hoi ||

ਜਿਹੋ ਜਿਹੀ ਮਨੁੱਖ ਦੀ ਨੀਅਤ ਹੁੰਦੀ ਹੈ, ਤਿਹੋ ਜਿਹਾ ਉਸ ਦਾ ਸੁਭਾਉ ਬਣ ਜਾਂਦਾ ਹੈ ।

As it pleases the Lord, so do people become;

ਪਇਆ ਕਿਰਤੁ ਨ ਮੇਟੈ ਕੋਇ ॥

piaa kirat na meTai koi ||

(ਬਚੇ ਭੀ ਕਿਵੇਂ?) ਪਿਛਲੀ ਕੀਤੀ (ਮੰਦ) ਕਮਾਈ ਦੇ ਇਕੱਠੇ ਹੋਏ (ਸੁਭਾਉ-ਰੂਪ) ਫਲ ਨੂੰ ਕੋਈ ਮਿਟਾ ਨਹੀਂ ਸਕਦਾ ।

no one can erase their past actions.

ਨਾਨਕ ਜਾਨੈ ਸਚਾ ਸੋਇ ॥੭॥

naanak jaanai sachaa soi ||7||

ਹੇ ਨਾਨਕ! (ਇਸ ਭੇਤ ਨੂੰ) ਉਹ ਸੱਚਾ ਪ੍ਰਭੂ ਜਾਣਦਾ ਹੈ ।੭।

O Nanak, the True Lord alone knows all. ||7||

ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥

sabh ghaT tis ke oh karanaihaar ||

ਸਾਰੇ ਜੀਅ ਜੰਤ ਉਸ ਪ੍ਰਭੂ ਦੇ ਹਨ, ਉਹੀ ਸਭ ਕੁਝ ਕਰਨ ਦੇ ਸਮਰੱਥ ਹੈ,

All hearts are His; He is the Creator.

ਸਦਾ ਸਦਾ ਤਿਸ ਕਉ ਨਮਸਕਾਰੁ ॥

sadhaa sadhaa tis kau namasakaar ||

ਸਦਾ ਉਸ ਪ੍ਰਭੂ ਅੱਗੇ ਸਿਰ ਨਿਵਾਓ ।

Forever and ever, I bow to Him in reverence.

ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥

prabh kee usatat karahu dhin raat ||

ਦਿਨ ਰਾਤਿ ਪ੍ਰਭੂ ਦੇ ਗੁਣ ਗਾਓ,

Praise God, day and night.

ਤਿਸਹਿ ਧਿਆਵਹੁ ਸਾਸਿ ਗਿਰਾਸਿ ॥

tiseh dhiaavahu saas giraas ||

ਦਮ-ਬ-ਦਮ ਉਸੇ ਨੂੰ ਯਾਦ ਕਰੋ ।

Meditate on Him with every breath and morsel of food.

ਸਭੁ ਕਛੁ ਵਰਤੈ ਤਿਸ ਕਾ ਕੀਆ ॥

sabh kachh varatai tis kaa keeaa ||

(ਜਗਤ ਵਿਚ) ਹਰੇਕ ਖੇਡ ਉਸੇ ਦੀ ਵਰਤਾਈ ਵਰਤ ਰਹੀ ਹੈ,

Everything happens as He wills.

ਜੈਸਾ ਕਰੇ ਤੈਸਾ ਕੋ ਥੀਆ ॥

jaisaa kare taisaa ko theeaa ||

ਜਿਹੋ ਜਿਹਾ ਬਣਾਉਂਦਾ ਹੈ ਉਹੋ ਜਿਹਾ ਹਰੇਕ ਜੀਵ ਬਣ ਜਾਂਦਾ ਹੈ ।

As He wills, so people become.

ਅਪਨਾ ਖੇਲੁ ਆਪਿ ਕਰਨੈਹਾਰੁ ॥

apanaa khel aap karanaihaar ||

(ਜਗਤ-ਰੂਪ) ਆਪਣੀ ਖੇਡ ਆਪ ਹੀ ਕਰਨ ਜੋਗਾ ਹੈ ।

He Himself is the play, and He Himself is the actor.

ਦੂਸਰ ਕਉਨੁ ਕਹੈ ਬੀਚਾਰੁ ॥

dhoosar kaun kahai beechaar ||

ਕੌਣ ਕੋਈ ਦੂਜਾ ਸਲਾਹ ਦੱਸ ਸਕਦਾ ਹੈ?

Who else can speak or deliberate upon this?

ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥

jis no kirapaa karai tis aapan naam dhei ||

ਜਿਸ ਜਿਸ ਜੀਵ ਉਤੇ ਮੇਹਰ ਕਰਦਾ ਹੈ ਉਸ ਉਸ ਨੂੰ ਆਪਣਾ ਨਾਮ ਬਖ਼ਸ਼ਦਾ ਹੈ;

He Himself gives His Name to those, upon whom He bestows His Mercy.

ਬਡਭਾਗੀ ਨਾਨਕ ਜਨ ਸੇਇ ॥੮॥੧੩॥

baddabhaagee naanak jan sei ||8||13||

ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ ।੮।੧੩।

Very fortunate, O Nanak, are those people. ||8||13||

ਸਲੋਕੁ ॥

salok ||

ਸਲੋਕ।

Shalok:

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥

tajahu siaanap sur janahu simarahu har har rai ||

ਹੇ ਭਲੇ ਮਨੁੱਖੋ! ਚਤੁਰਾਈ ਛੱਡੋ ਤੇ ਅਕਾਲ ਪੁਰਖ ਨੂੰ ਸਿਮਰੋ; ਕੇਵਲ ਪ੍ਰਭੂ ਦੀ ਆਸ ਮਨ ਵਿਚ ਰੱਖੋ ।

Give up your cleverness, good people - remember the Lord God, your King!

ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥

ek aas har man rakhahu naanak dhookh bharam bhau jai ||1||

ਹੇ ਨਾਨਕ! (ਇਸ ਤਰ੍ਹਾਂ) ਦੁੱਖ ਵਹਮ ਤੇ ਡਰ ਦੂਰ ਹੋ ਜਾਂਦਾ ਹੈ ।੧।

Enshrine in your heart, your hopes in the One Lord. O Nanak, your pain, doubt and fear shall depart. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥

maanukh kee Tek birathee sabh jaan ||

ਹੇ ਮਨ!) (ਕਿਸੇ) ਮਨੁੱਖ ਦਾ ਆਸਰਾ ਉੱਕਾ ਹੀ ਵਿਅਰਥ ਸਮਝ,

Reliance on mortals is in vain - know this well.

ਦੇਵਨ ਕਉ ਏਕੈ ਭਗਵਾਨੁ ॥

dhevan kau ekai bhagavaan ||

ਇਕ ਅਕਾਲ ਪੁਰਖ ਹੀ (ਸਭ ਜੀਆਂ ਨੂੰ) ਦੇਣ ਜੋਗਾ ਹੈ;

The Great Giver is the One Lord God.

ਜਿਸ ਕੈ ਦੀਐ ਰਹੈ ਅਘਾਇ ॥

jis kai dheeaai rahai aghai ||

ਜਿਸ ਦੇ ਦਿੱਤਿਆਂ (ਮਨੁੱਖ) ਰੱਜਿਆ ਰਹਿੰਦਾ ਹੈ ।

By His gifts, we are satisfied,

ਬਹੁਰਿ ਨ ਤ੍ਰਿਸਨਾ ਲਾਗੈ ਆਇ ॥

bahur na tirasanaa laagai aai ||

ਮੁੜ ਉਸ ਨੂੰ ਲਾਲਚ ਆ ਕੇ ਦਬਾਉਂਦਾ ਨਹੀਂ ।

and we suffer from thirst no longer.

ਮਾਰੈ ਰਾਖੈ ਏਕੋ ਆਪਿ ॥

maarai raakhai eko aap ||

ਪ੍ਰਭੂ ਆਪ ਹੀ (ਜੀਵਾਂ ਨੂੰ) ਮਾਰਦਾ ਹੈ (ਜਾਂ) ਪਾਲਦਾ ਹੈ,

The One Lord Himself destroys and also preserves.

ਮਾਨੁਖ ਕੈ ਕਿਛੁ ਨਾਹੀ ਹਾਥਿ ॥

maanukh kai kichh naahee haath ||

ਮਨੁੱਖ ਦੇ ਵੱਸ ਕੁਝ ਨਹੀਂ ਹੈ ।

Nothing at all is in the hands of mortal beings.

ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥

tis kaa hukam boojh sukh hoi ||

ਉਸ ਮਾਲਕ ਦਾ ਹੁਕਮ ਸਮਝ ਕੇ ਸੁਖ ਹੁੰਦਾ ਹੈ ।

Understanding His Order, there is peace.

ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥

tis kaa naam rakh ka(n)Th paroi ||

ਉਸ ਦਾ ਨਾਮ ਹਰ ਵੇਲੇ ਯਾਦ ਕਰ ।

So take His Name, and wear it as your necklace.

ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥

simar simar simar prabh soi ||

ਉਸ ਪ੍ਰਭੂ ਨੂੰ ਸਦਾ ਸਿਮਰ ।

Remember, remember, remember God in meditation.

ਨਾਨਕ ਬਿਘਨੁ ਨ ਲਾਗੈ ਕੋਇ ॥੧॥

naanak bighan na laagai koi ||1||

ਹੇ ਨਾਨਕ! (ਸਿਮਰਨ ਦੀ ਬਰਕਤਿ ਨਾਲ) (ਜ਼ਿੰਦਗੀ ਦੇ ਸਫ਼ਰ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।੧।

O Nanak, no obstacle shall stand in your way. ||1||

ਉਸਤਤਿ ਮਨ ਮਹਿ ਕਰਿ ਨਿਰੰਕਾਰ ॥

ausatat man meh kar nira(n)kaar ||

ਆਪਣੇ ਅੰਦਰ ਅਕਾਲ ਪੁਰਖ ਦੀ ਵਡਿਆਈ ਕਰ ।

Praise the Formless Lord in your mind.

ਕਰਿ ਮਨ ਮੇਰੇ ਸਤਿ ਬਿਉਹਾਰ ॥

kar man mere sat biauhaar ||

ਹੇ ਮੇਰੇ ਮਨ! ਇਹ ਸੱਚਾ ਵਿਹਾਰ ਕਰ ।

O my mind, make this your true occupation.

ਨਿਰਮਲ ਰਸਨਾ ਅੰਮ੍ਰਿਤੁ ਪੀਉ ॥

niramal rasanaa a(n)mrit peeau ||

ਜੀਭ ਨਾਲ ਮਿੱਠਾ (ਨਾਮ-) ਅੰਮ੍ਰਿਤ ਪੀ,

Let your tongue become pure, drinking in the Ambrosial Nectar.

ਸਦਾ ਸੁਹੇਲਾ ਕਰਿ ਲੇਹਿ ਜੀਉ ॥

sadhaa suhelaa kar leh jeeau ||

ਆਪਣੀ ਜਿੰਦ ਨੂੰ ਸਦਾ ਲਈ ਸੁਖੀ ਕਰ ਲੈ ।

Your soul shall be forever peaceful.

ਨੈਨਹੁ ਪੇਖੁ ਠਾਕੁਰ ਕਾ ਰੰਗੁ ॥

nainahu pekh Thaakur kaa ra(n)g ||

ਅੱਖਾਂ ਨਾਲ ਅਕਾਲ ਪੁਰਖ ਦਾ (ਜਗਤ-) ਤਮਾਸ਼ਾ ਵੇਖ,

With your eyes, see the wondrous play of your Lord and Master.

ਸਾਧਸੰਗਿ ਬਿਨਸੈ ਸਭ ਸੰਗੁ ॥

saadhasa(n)g binasai sabh sa(n)g ||

ਭਲਿਆਂ ਦੀ ਸੰਗਤਿ ਵਿਚ (ਟਿਕਿਆਂ) ਹੋਰ (ਕੁਟੰਬ ਆਦਿਕ ਦਾ) ਮੋਹ ਮਿਟ ਜਾਂਦਾ ਹੈ ।

In the Company of the Holy, all other associations vanish.

ਚਰਨ ਚਲਉ ਮਾਰਗਿ ਗੋਬਿੰਦ ॥

charan chalau maarag gobi(n)dh ||

ਪੈਰਾਂ ਨਾਲ ਰੱਬ ਦੇ ਰਾਹ ਤੇ ਤੁਰ ।

With your feet, walk in the Way of the Lord.

ਮਿਟਹਿ ਪਾਪ ਜਪੀਐ ਹਰਿ ਬਿੰਦ ॥

miTeh paap japeeaai har bi(n)dh ||

ਪ੍ਰਭੂ ਨੂੰ ਰਤਾ ਭਰ ਭੀ ਜਪੀਏ ਤਾਂ ਪਾਪ ਦੂਰ ਹੋ ਜਾਂਦੇ ਹਨ ।

Sins are washed away, chanting the Lord's Name, even for a moment.

ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥

kar har karam sravan har kathaa ||

ਹੱਥਾਂ ਨਾਲ ਪ੍ਰਭੂ (ਦੇ ਰਾਹ) ਦੇ ਕੰਮ ਕਰ ਤੇ ਕੰਨ ਨਾਲ ਉਸ ਦੀ ਵਡਿਆਈ (ਸੁਣ);

So do the Lord's Work, and listen to the Lord's Sermon.

ਹਰਿ ਦਰਗਹ ਨਾਨਕ ਊਜਲ ਮਥਾ ॥੨॥

har dharageh naanak uoojal mathaa ||2||

(ਇਸ ਤਰ੍ਹਾਂ) ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਸੁਰਖ਼-ਰੂ ਹੋ ਜਾਈਦਾ ਹੈ ।੨।

In the Lord's Court, O Nanak, your face shall be radiant. ||2||

ਬਡਭਾਗੀ ਤੇ ਜਨ ਜਗ ਮਾਹਿ ॥

baddabhaagee te jan jag maeh ||

ਉਹ ਮਨੁੱਖ ਜਗਤ ਵਿਚ ਵੱਡੇ ਭਾਗਾਂ ਵਾਲੇ ਹਨ ।

Very fortunate are those humble beings in this world,

ਸਦਾ ਸਦਾ ਹਰਿ ਕੇ ਗੁਨ ਗਾਹਿ ॥

sadhaa sadhaa har ke gun gaeh ||

ਜੋ ਮਨੁੱਖ) ਸਦਾ ਹੀ ਪ੍ਰਭੂ ਦੇ ਗੁਣ ਗਾਉਂਦੇ ਹਨ,

who sing the Glorious Praises of the Lord, forever and ever.

ਰਾਮ ਨਾਮ ਜੋ ਕਰਹਿ ਬੀਚਾਰ ॥

raam naam jo kareh beechaar ||

ਜੋ ਅਕਾਲ ਪੁਰਖ ਦੇ ਨਾਮ ਦਾ ਧਿਆਨ ਕਰਦੇ ਹਨ ।

Those who dwell upon the Lord's Name,

ਸੇ ਧਨਵੰਤ ਗਨੀ ਸੰਸਾਰ ॥

se dhanava(n)t ganee sa(n)saar ||

ਉਹ ਮਨੁੱਖ ਜਗਤ ਵਿਚ ਧਨੀ ਹਨ ਤੇ ਰੱਜੇ ਹੋਏ ਹਨ ।

are the most wealthy and prosperous in the world.

ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥

man tan mukh boleh har mukhee ||

ਜੇਹੜੇ ਭਲੇ ਲੋਕ ਮਨ ਤਨ ਤੇ ਮੂੰਹ ਤੋਂ ਪ੍ਰਭੂ ਦਾ ਨਾਮ ਉਚਾਰਦੇ ਹਨ,

Those who speak of the Supreme Lord in thought, word and deed

ਸਦਾ ਸਦਾ ਜਾਨਹੁ ਤੇ ਸੁਖੀ ॥

sadhaa sadhaa jaanahu te sukhee ||

ਉਹਨਾਂ ਨੂੰ ਸਦਾ ਸੁਖੀ ਜਾਣੋ ।

know that they are peaceful and happy, forever and ever.

ਏਕੋ ਏਕੁ ਏਕੁ ਪਛਾਨੈ ॥

eko ek ek pachhaanai ||

ਜੋ ਮਨੁੱਖ ਕੇਵਲ ਇਕ ਪ੍ਰਭੂ ਨੂੰ (ਹਰ ਥਾਂ) ਪਛਾਣਦਾ ਹੈ,

One who recognizes the One and only Lord as One,

ਇਤ ਉਤ ਕੀ ਓਹੁ ਸੋਝੀ ਜਾਨੈ ॥

eit ut kee oh sojhee jaanai ||

ਉਸ ਨੂੰ ਲੋਕ ਪਰਲੋਕ ਦੀ (ਭਾਵ, ਜੀਵਨ ਦੇ ਸਾਰੇ ਸਫ਼ਰ ਦੀ) ਸਮਝ ਆ ਜਾਂਦੀ ਹੈ ।

understands this world and the next.

ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥

naam sa(n)g jis kaa man maaniaa ||

ਜਿਸ ਮਨੁੱਖ ਦਾ ਮਨ ਪ੍ਰਭੂ ਦੇ ਨਾਮ ਨਾਲ ਰਚ ਮਿਚ ਜਾਂਦਾ ਹੈ,

One whose mind accepts the Company of the Naam,

ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥

naanak tineh nira(n)jan jaaniaa ||3||

ਹੇ ਨਾਨਕ! ਉਸ ਨੇ ਪ੍ਰਭੂ ਨੂੰ ਪਛਾਣ ਲਿਆ ਹੈ ।੩।

the Name of the Lord, O Nanak, knows the Immaculate Lord. ||3||

ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥

gur prasaadh aapan aap sujhai ||

ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਆਪਣਾ ਆਪ ਸੁੱਝ ਪੈਂਦਾ ਹੈ,

By Guru's Grace, one understands himself;

ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥

tis kee jaanahu tirasanaa bujhai ||

ਇਹ ਜਾਣ ਲਵੋ ਕਿ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ ।

know that then, his thirst is quenched.

ਸਾਧਸੰਗਿ ਹਰਿ ਹਰਿ ਜਸੁ ਕਹਤ ॥

saadhasa(n)g har har jas kahat ||

ਜੋ ਰੱਬ ਦਾ ਪਿਆਰਾ ਸਤਸੰਗ ਵਿਚ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਦਾ ਹੈ,

In the Company of the Holy, one chants the Praises of the Lord, Har, Har.

ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥

sarab rog te oh har jan rahat ||

ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ ।

Such a devotee of the Lord is free of all disease.

ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥

anadhin keeratan keval bakhayeaan ||

ਜੋ ਮਨੁੱਖ ਹਰ ਰੋਜ਼ ਪ੍ਰਭੂ ਦਾ ਕੀਰਤਨ ਹੀ ਉੱਚਾਰਦਾ ਹੈ,

Night and day, sing the Kirtan, the Praises of the One Lord.

ਗ੍ਰਿਹਸਤ ਮਹਿ ਸੋਈ ਨਿਰਬਾਨੁ ॥

girahasat meh soiee nirabaan ||

ਉਹ ਮਨੁੱਖ ਗ੍ਰਿਹਸਤ ਵਿਚ (ਰਹਿੰਦਾ ਹੋਇਆ) ਨਿਰਲੇਪ ਹੈ ।

In the midst of your household, remain balanced and unattached.

ਏਕ ਊਪਰਿ ਜਿਸੁ ਜਨ ਕੀ ਆਸਾ ॥

ek uoopar jis jan kee aasaa ||

ਜਿਸ ਮਨੁੱਖ ਦੀ ਆਸ ਇਕ ਅਕਾਲ ਪੁਰਖ ਉੱਤੇ ਹੈ,

One who places his hopes in the One Lord

ਤਿਸ ਕੀ ਕਟੀਐ ਜਮ ਕੀ ਫਾਸਾ ॥

tis kee kaTeeaai jam kee faasaa ||

ਉਸ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ ।

the noose of Death is cut away from his neck.

ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥

paarabraham kee jis man bhookh ||

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ (ਦੇ ਮਿਲਣ) ਦੀ ਤਾਂਘ ਹੈ,

One whose mind hungers for the Supreme Lord God,

ਨਾਨਕ ਤਿਸਹਿ ਨ ਲਾਗਹਿ ਦੂਖ ॥੪॥

naanak tiseh na laageh dhookh ||4||

ਹੇ ਨਾਨਕ! ਉਸ ਮਨੁੱਖ ਨੂੰ ਕੋਈ ਦੁੱਖ ਨਹੀਂ ਪੋਂਹਦਾ ।੪।

O Nanak, shall not suffer pain. ||4||

ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥

jis kau har prabh man chit aavai ||

ਜਿਸ ਮਨੁੱਖ ਨੂੰ ਹਰੀ ਪ੍ਰਭੂ ਮਨ ਵਿਚ ਸਦਾ ਯਾਦ ਰਹਿੰਦਾ ਹੈ,

One who focuses his conscious mind on the Lord God

ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥

so sa(n)t suhelaa nahee ddulaavai ||

ਉਹ ਸੰਤ ਹੈ, ਸੁਖੀ ਹੈ (ਉਹ ਕਦੇ) ਘਾਬਰਦਾ ਨਹੀਂ ।

- that Saint is at peace; he does not waver.

ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥

jis prabh apunaa kirapaa karai ||

ਜਿਸ ਮਨੁੱਖ ਉਤੇ ਪ੍ਰਭੂ ਆਪਣੀ ਮੇਹਰ ਕਰਦਾ ਹੈ,

Those unto whom God has granted His Grace

ਸੋ ਸੇਵਕੁ ਕਹੁ ਕਿਸ ਤੇ ਡਰੈ ॥

so sevak kahu kis te ddarai ||

ਦੱਸੋ (ਪ੍ਰਭੂ ਦਾ) ਉਹ ਸੇਵਕ (ਹੋਰ) ਕਿਸ ਤੋਂ ਡਰ ਸਕਦਾ ਹੈ?

who do those servants need to fear?

ਜੈਸਾ ਸਾ ਤੈਸਾ ਦ੍ਰਿਸਟਾਇਆ ॥

jaisaa saa taisaa dhirasaTaiaa ||

(ਕਿਉਂਕਿ) ਉਸ ਨੂੰ ਪ੍ਰਭੂ ਉਹੋ ਜਿਹਾ ਹੀ ਦਿੱਸ ਪੈਂਦਾ ਹੈ, ਜਿਹੋ ਜਿਹਾ ਉਹ (ਅਸਲ ਵਿਚ) ਹੈ,

As God is, so does He appear;

ਅਪੁਨੇ ਕਾਰਜ ਮਹਿ ਆਪਿ ਸਮਾਇਆ ॥

apune kaaraj meh aap samaiaa ||

ਪ੍ਰਭੂ ਆਪਣੇ ਰਚੇ ਹੋਏ ਜਗਤ ਵਿਚ ਆਪ ਵਿਆਪਕ ਹੈ;

in His Own creation, He Himself is pervading.

ਸੋਧਤ ਸੋਧਤ ਸੋਧਤ ਸੀਝਿਆ ॥

sodhat sodhat sodhat seejhiaa ||

ਨਿੱਤ ਵਿਚਾਰ ਕਰਦਿਆਂ (ਉਸ ਸੇਵਕ ਨੂੰ ਵਿਚਾਰ ਵਿਚ) ਸਫਲਤਾ ਹੋ ਜਾਂਦੀ ਹੈ,

Searching, searching, searching, and finally, success!

ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥

gur prasaadh tat sabh boojhiaa ||

ਗੁਰੂ ਦੀ ਕਿਰਪਾ ਨਾਲ (ਉਸ ਨੂੰ) ਸਾਰੀ ਅਸਲੀਅਤ ਦੀ ਸਮਝ ਆ ਜਾਂਦੀ ਹੈ ।

By Guru's Grace, the essence of all reality is understood.

ਜਬ ਦੇਖਉ ਤਬ ਸਭੁ ਕਿਛੁ ਮੂਲੁ ॥

jab dhekhau tab sabh kichh mool ||

ਮੈਂ ਜਦੋਂ ਤੱਕਦਾ ਹਾਂ ਤਾਂ ਹਰੇਕ ਚੀਜ਼ ਉਸ ਸਭ ਦੇ ਮੁਢ (-ਪ੍ਰਭੂ ਦਾ ਰੂਪ ਦਿੱਸਦੀ ਹੈ),

Wherever I look, there I see Him, at the root of all things.

ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥

naanak so sookham soiee asathool ||5||

ਹੇ ਨਾਨਕ! ਇਹ ਦਿੱਸਦਾ ਸੰਸਾਰ ਭੀ ਉਹ ਆਪ ਹੈ ਤੇ ਸਭ ਵਿਚ ਵਿਆਪਕ ਜੋਤਿ ਭੀ ਆਪਿ ਹੀ ਹੈ ।੫।

O Nanak, He is the subtle, and He is also the manifest. ||5||

ਨਹ ਕਿਛੁ ਜਨਮੈ ਨਹ ਕਿਛੁ ਮਰੈ ॥

neh kichh janamai neh kichh marai ||

ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ;

Nothing is born, and nothing dies.

ਆਪਨ ਚਲਿਤੁ ਆਪ ਹੀ ਕਰੈ ॥

aapan chalit aap hee karai ||

(ਇਹ ਜਨਮ ਮਰਣ ਦਾ ਤਾਂ) ਪ੍ਰਭੂ ਆਪ ਹੀ ਖੇਲ ਕਰ ਰਿਹਾ ਹੈ;

He Himself stages His own drama.

ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥

aavan jaavan dhirasaT anadhirasaT ||

ਜੰਮਣਾ, ਮਰਣਾ, ਦਿੱਸਦਾ ਤੇ ਅਣ-ਦਿੱਸਦਾ।

Coming and going, seen and unseen,

ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥

aagiaakaaree dhaaree sabh sirasaT ||

ਇਹ ਸਾਰਾ ਸੰਸਾਰ ਪ੍ਰਭੂ ਨੇ ਆਪਣੇ ਹੁਕਮ ਵਿਚ ਤੁਰਨ ਵਾਲਾ ਬਣਾ ਦਿੱਤਾ ਹੈ ।

all the world is obedient to His Will.

ਆਪੇ ਆਪਿ ਸਗਲ ਮਹਿ ਆਪਿ ॥

aape aap sagal meh aap ||

ਸਾਰੇ ਜੀਵਾਂ ਵਿਚ ਕੇਵਲ ਆਪ ਹੀ ਹੈ,

He Himself is All-in-Himself.

ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥

anik jugat rach thaap uthaap ||

ਅਨੇਕਾਂ ਤਰੀਕਿਆਂ ਨਾਲ (ਜਗਤ ਨੂੰ) ਬਣਾ ਬਣਾ ਕੇ ਨਾਸ ਭੀ ਕਰ ਦੇਂਦਾ ਹੈ ।

In His many ways, He establishes and disestablishes.

ਅਬਿਨਾਸੀ ਨਾਹੀ ਕਿਛੁ ਖੰਡ ॥

abinaasee naahee kichh kha(n)dd ||

ਪ੍ਰਭੂ ਆਪ ਅਬਿਨਾਸ਼ੀ ਹੈ; ਉਸ ਦਾ ਕੁਝ ਨਾਸ ਨਹੀਂ ਹੁੰਦਾ,

He is Imperishable; nothing can be broken.

ਧਾਰਣ ਧਾਰਿ ਰਹਿਓ ਬ੍ਰਹਮੰਡ ॥

dhaaran dhaar rahio brahama(n)dd ||

ਸਾਰੇ ਬ੍ਰਹਮੰਡ ਦੀ ਰਚਨਾ ਭੀ ਆਪ ਹੀ ਰਚ ਰਿਹਾ ਹੈ ।

He lends His Support to maintain the Universe.

ਅਲਖ ਅਭੇਵ ਪੁਰਖ ਪਰਤਾਪ ॥

alakh abhev purakh parataap ||

ਉਸ ਵਿਆਪਕ ਪ੍ਰਭੂ ਦੇ ਪ੍ਰਤਾਪ ਦਾ ਭੇਤ ਨਹੀਂ ਪਾਇਆ ਜਾ ਸਕਦਾ, ਬਿਆਨ ਨਹੀਂ ਹੋ ਸਕਦਾ;

Unfathomable and Inscrutable is the Glory of the Lord.

ਆਪਿ ਜਪਾਏ ਤ ਨਾਨਕ ਜਾਪ ॥੬॥

aap japaae ta naanak jaap ||6||

ਹੇ ਨਾਨਕ! ਜੇ ਉਹ ਆਪ ਆਪਣਾ ਜਾਪ ਕਰਾਏ ਤਾਂ ਹੀ ਜੀਵ ਜਾਪ ਕਰਦੇ ਹਨ ।੬।

As He inspires us to meditate, O Nanak, so do we meditate. ||6||

ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥

jin prabh jaataa su sobhaava(n)t ||

ਜਿਨ੍ਹਾਂ ਬੰਦਿਆਂ ਨੇ ਪ੍ਰਭੂ ਨੂੰ ਪਛਾਣ ਲਿਆ, ਉਹ ਸੋਭਾ ਵਾਲੇ ਹੋ ਗਏ;

Those who know God are glorious.

ਸਗਲ ਸੰਸਾਰੁ ਉਧਰੈ ਤਿਨ ਮੰਤ ॥

sagal sa(n)saar udharai tin ma(n)t ||

ਸਾਰਾ ਜਗਤ ਉਹਨਾਂ ਦੇ ਉਪਦੇਸ਼ਾਂ ਨਾਲ (ਵਿਕਾਰਾਂ ਤੋਂ) ਬਚਦਾ ਹੈ ।

The whole world is redeemed by their teachings.

ਪ੍ਰਭ ਕੇ ਸੇਵਕ ਸਗਲ ਉਧਾਰਨ ॥

prabh ke sevak sagal udhaaran ||

ਹਰੀ ਦੇ ਭਗਤ ਸਭ (ਜੀਵਾਂ) ਨੂੰ ਬਚਾਉਣ ਜੋਗੇ ਹਨ,

God's servants redeem all.

ਪ੍ਰਭ ਕੇ ਸੇਵਕ ਦੂਖ ਬਿਸਾਰਨ ॥

prabh ke sevak dhookh bisaaran ||

(ਸਭ ਦੇ) ਦੁੱਖ ਦੂਰ ਕਰਨ ਦੇ ਸਮਰੱਥ ਹੁੰਦੇ ਹਨ ।

God's servants cause sorrows to be forgotten.

ਆਪੇ ਮੇਲਿ ਲਏ ਕਿਰਪਾਲ ॥

aape mel le kirapaal ||

(ਸੇਵਕਾਂ ਨੂੰ) ਕਿਰਪਾਲ ਪ੍ਰਭੂ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ,

The Merciful Lord unites them with Himself.

ਗੁਰ ਕਾ ਸਬਦੁ ਜਪਿ ਭਏ ਨਿਹਾਲ ॥

gur kaa sabadh jap bhe nihaal ||

ਸਤਿਗੁਰੂ ਦਾ ਸ਼ਬਦ ਜਪ ਕੇ ਉਹ (ਫੁੱਲ ਵਾਂਗ) ਖਿੜ ਆਉਂਦੇ ਹਨ ।

Chanting the Word of the Guru's Shabad, they become ecstatic.

ਉਨ ਕੀ ਸੇਵਾ ਸੋਈ ਲਾਗੈ ॥

aun kee sevaa soiee laagai ||

ਉਹੀ ਮਨੁੱਖ ਉਹਨਾਂ (ਸੇਵਕਾਂ) ਦੀ ਸੇਵਾ ਵਿਚ ਰੁੱਝਦਾ ਹੈ,

He alone is committed to serve them,

ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥

jis no kirapaa kareh baddabhaagai ||

ਜਿਸ ਭਾਗਾਂ ਵਾਲੇ ਉਤੇ, (ਹੇ ਪ੍ਰਭੂ!) ਤੂੰ ਆਪ ਮੇਹਰ ਕਰਦਾ ਹੈਂ ।

upon whom God bestows His Mercy, by great good fortune.

ਨਾਮੁ ਜਪਤ ਪਾਵਹਿ ਬਿਸ੍ਰਾਮੁ ॥

naam japat paaveh bisraam ||

(ਉਹ ਸੇਵਕ) ਨਾਮ ਜਪ ਕੇ ਅਡੋਲ ਅਵਸਥਾ ਹਾਸਲ ਕਰਦੇ ਹਨ;

Those who chant the Naam find their place of rest.

ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥

naanak tin purakh kau uootam kar maan ||7||

ਹੇ ਨਾਨਕ! ਉਹਨਾਂ ਮਨੁੱਖਾਂ ਨੂੰ ਬੜੇ ਉੱਚੇ ਬੰਦੇ ਸਮਝੋ ।੭।

O Nanak, respect those persons as the most noble. ||7||

ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥

jo kichh karai su prabh kai ra(n)g ||

ਜੋ ਕੁਝ ਕਰਦਾ ਹੈ, ਪ੍ਰਭੂ ਦੀ ਰਜ਼ਾ ਵਿਚ (ਰਹਿ ਕੇ) ਕਰਦਾ ਹੈ ।

Whatever you do, do it for the Love of God.

ਸਦਾ ਸਦਾ ਬਸੈ ਹਰਿ ਸੰਗਿ ॥

sadhaa sadhaa basai har sa(n)g ||

ਪ੍ਰਭੂ ਦਾ ਸੇਵਕ) ਸਦਾ ਹੀ ਪ੍ਰਭੂ ਦੀ ਹਜ਼ੂਰੀ ਵਿਚ ਵੱਸਦਾ ਹੈ ।

Forever and ever, abide with the Lord.

ਸਹਜ ਸੁਭਾਇ ਹੋਵੈ ਸੋ ਹੋਇ ॥

sahaj subhai hovai so hoi ||

ਸੁਤੇ ਹੀ ਜੋ ਕੁਝ ਹੁੰਦਾ ਹੈ ਉਸ ਨੂੰ ਪ੍ਰਭੂ ਦਾ ਭਾਣਾ ਜਾਣਦਾ ਹੈ,

By its own natural course, whatever will be will be.

ਕਰਣੈਹਾਰੁ ਪਛਾਣੈ ਸੋਇ ॥

karanaihaar pachhaanai soi ||

ਸਭ ਕੁਝ ਕਰਨ ਵਾਲਾ ਪ੍ਰਭੂ ਨੂੰ ਹੀ ਸਮਝਦਾ ਹੈ ।

Acknowledge that Creator Lord;

ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥

prabh kaa keeaa jan meeTh lagaanaa ||

(ਪ੍ਰਭੂ ਦੇ) ਸੇਵਕਾਂ ਨੂੰ ਪ੍ਰਭੂ ਦਾ ਕੀਤਾ ਹੋਇਆ ਮਿੱਠਾ ਲੱਗਦਾ ਹੈ,

God's doings are sweet to His humble servant.

ਜੈਸਾ ਸਾ ਤੈਸਾ ਦ੍ਰਿਸਟਾਨਾ ॥

jaisaa saa taisaa dhirasaTaanaa ||

ਪ੍ਰਭੂ ਜਿਹੋ ਜਿਹਾ (ਸਰਬ-ਵਿਆਪਕ) ਹੈ ਉਹੋ ਜਿਹਾ ਉਹਨਾਂ ਨੂੰ ਨਜ਼ਰੀਂ ਆਉਂਦਾ ਹੈ ।

As He is, so does He appear.

ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥

jis te upaje tis maeh samaae ||

ਜਿਸ ਪ੍ਰਭੂ ਤੋਂ ਉਹ ਸੇਵਕ ਪੈਦਾ ਹੋਏ ਹਨ, ਉਸੇ ਵਿਚ ਲੀਨ ਰਹਿੰਦੇ ਹਨ,

From Him we came, and into Him we shall merge again.

ਓਇ ਸੁਖ ਨਿਧਾਨ ਉਨਹੂ ਬਨਿ ਆਏ ॥

oi sukh nidhaan unahoo ban aae ||

ਉਹ ਸੁਖਾਂ ਦਾ ਖ਼ਜ਼ਾਨਾ ਹੋ ਜਾਂਦੇ ਹਨ ਤੇ ਇਹ ਦਰਜਾ ਫੱਬਦਾ ਭੀ ਉਹਨਾਂ ਨੂੰ ਹੀ ਹੈ ।

He is the treasure of peace, and so does His servant become.

ਆਪਸ ਕਉ ਆਪਿ ਦੀਨੋ ਮਾਨੁ ॥

aapas kau aap dheeno maan ||

ਪ੍ਰਭੂ ਆਪਣੇ ਆਪ ਨੂੰ ਆਪ ਮਾਣ ਦੇਂਦਾ ਹੈ (ਕਿਉਂਕਿ ਸੇਵਕ ਦਾ ਮਾਣ ਪ੍ਰਭੂ ਦਾ ਹੀ ਮਾਣ ਹੈ) ।

Unto His own, He has given His honor.

ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥

naanak prabh jan eko jaan ||8||14||

ਹੇ ਨਾਨਕ! ਪ੍ਰਭੂ ਤੇ ਪ੍ਰਭੂ ਦੇ ਸੇਵਕ ਨੂੰ ਇਕ ਰੂਪ ਸਮਝੋ॥੮॥੧੪॥

O Nanak, know that God and His humble servant are one and the same. ||8||14||

ਸਲੋਕੁ ॥

salok ||

ਸਲੋਕ।

Shalok:

ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥

sarab kalaa bharapoor prabh birathaa jaananahaar ||

ਪ੍ਰਭੂ ਸਾਰੀਆਂ ਸ਼ਕਤੀਆਂ ਨਾਲ ਪੂਰਨ ਹੈ, (ਸਭ ਜੀਵਾਂ ਦੇ) ਦੁੱਖ-ਦਰਦ ਜਾਣਦਾ ਹੈ ।

God is totally imbued with all powers; He is the Knower of our troubles.

ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥

jaa kai simaran udhareeaai naanak tis balihaar ||1||

ਹੇ ਨਾਨਕ! ਜਿਸ (ਐਸੇ ਪ੍ਰਭੂ) ਦੇ ਸਿਮਰਨ ਨਾਲ (ਵਿਕਾਰਾਂ ਤੋਂ) ਬਚ ਸਕੀਦਾ ਹੈ, ਉਸ ਤੋਂ (ਸਦਾ) ਸਦਕੇ ਜਾਈਏ ।੧।

Meditating in remembrance on Him, we are saved; Nanak is a sacrifice to Him. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਟੂਟੀ ਗਾਢਨਹਾਰ ਗੋੁਪਾਲ ॥

TooTee gaaddanahaar guopaal ||

(ਜੀਵਾਂ ਦੀ ਦਿਲ ਦੀ) ਟੁੱਟੀ ਹੋਈ (ਤਾਰ) ਨੂੰ (ਆਪਣੇ ਨਾਲ) ਗੰਢਣ ਵਾਲਾ (ਭੀ ਆਪ) ਹੈ ।

The Lord of the World is the Mender of the broken.

ਸਰਬ ਜੀਆ ਆਪੇ ਪ੍ਰਤਿਪਾਲ ॥

sarab jeeaa aape pratipaal ||

ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਗੋਪਾਲ ਪ੍ਰਭੂ ਆਪ ਹੈ,

He Himself cherishes all beings.

ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥

sagal kee chi(n)taa jis man maeh ||

ਜਿਸ ਪ੍ਰਭੂ ਨੂੰ ਆਪਣੇ ਮਨ ਵਿਚ ਸਾਰਿਆਂ (ਦੀ ਰੋਜ਼ੀ) ਦਾ ਫ਼ਿਕਰ ਹੈ,

The cares of all are on His Mind;

ਤਿਸ ਤੇ ਬਿਰਥਾ ਕੋਈ ਨਾਹਿ ॥

tis te birathaa koiee naeh ||

ਉਸ (ਦੇ ਦਰ) ਤੋਂ ਕੋਈ ਜੀਵ ਨਾ-ਉਮੈਦ ਨਹੀਂ (ਆਉਂਦਾ) ।

no one is turned away from Him.

ਰੇ ਮਨ ਮੇਰੇ ਸਦਾ ਹਰਿ ਜਾਪਿ ॥

re man mere sadhaa har jaap ||

ਹੇ ਮੇਰੇ ਮਨ! ਸਦਾ ਪ੍ਰਭੂ ਨੂੰ ਜਪ,

O my mind, meditate forever on the Lord.

ਅਬਿਨਾਸੀ ਪ੍ਰਭੁ ਆਪੇ ਆਪਿ ॥

abinaasee prabh aape aap ||

ਉਹ ਨਾਸ-ਰਹਿਤ ਹੈ ਤੇ ਆਪਣੇ ਜਿਹਾ ਆਪ ਹੀ ਹੈ ।

The Imperishable Lord God is Himself All-in-all.

ਆਪਨ ਕੀਆ ਕਛੂ ਨ ਹੋਇ ॥

aapan keeaa kachhoo na hoi ||

ਪ੍ਰਾਣੀ ਦਾ ਆਪਣੇ ਜਤਨ ਨਾਲ ਕੀਤਾ ਹੋਇਆ ਕੋਈ ਕੰਮ ਸਿਰੇ ਨਹੀਂ ਚੜ੍ਹਦਾ ।

By one's own actions, nothing is accomplished,

ਜੇ ਸਉ ਪ੍ਰਾਨੀ ਲੋਚੈ ਕੋਇ ॥

je sau praanee lochai koi ||

ਜੇ ਕੋਈ ਪ੍ਰਾਣੀ ਸੌ ਵਾਰੀ ਤਾਂਘ ਕਰੇ ।

even though the mortal may wish it so, hundreds of times.

ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥

tis bin naahee terai kichh kaam ||

ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ (ਅਸਲੀ) ਕੰਮ ਦੀ ਨਹੀਂ ਹੈ ।

Without Him, nothing is of any use to you.

ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥

gat naanak jap ek har naam ||1||

ਹੇ ਨਾਨਕ! ਇਕ ਪ੍ਰਭੂ ਦਾ ਨਾਮ ਜਪ ਤਾਂ ਗਤਿ ਹੋਵੇਗੀ।੧।

Salvation, O Nanak, is attained by chanting the Name of the One Lord. ||1||

ਰੂਪਵੰਤੁ ਹੋਇ ਨਾਹੀ ਮੋਹੈ ॥

roopava(n)t hoi naahee mohai ||

ਰੂਪ ਵਾਲਾ ਹੋ ਕੇ ਕੋਈ ਪ੍ਰਾਣੀ (ਰੂਪ ਦਾ) ਮਾਣ ਨਾਹ ਕਰੇ,

One who is good-looking should not be vain;

ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥

prabh kee jot sagal ghaT sohai ||

ਸਾਰੇ ਸਰੀਰਾਂ ਵਿਚ ਪ੍ਰਭੂ ਦੀ ਹੀ ਜੋਤਿ ਸੋਭਦੀ ਹੈ ।

the Light of God is in all hearts.

ਧਨਵੰਤਾ ਹੋਇ ਕਿਆ ਕੋ ਗਰਬੈ ॥

dhanava(n)taa hoi kiaa ko garabai ||

ਧਨ ਵਾਲਾ ਹੋ ਕੇ ਕੀਹ ਕੋਈ ਮਨੁੱਖ ਅਹੰਕਾਰ ਕਰੇ,

Why should anyone be proud of being rich?

ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥

jaa sabh kichh tis kaa dheeaa dharabai ||

ਜਦੋਂ ਸਾਰਾ ਧਨ ਉਸ ਪ੍ਰਭੂ ਦਾ ਹੀ ਬਖ਼ਸ਼ਿਆ ਹੋਇਆ ਹੈ?

All riches are His gifts.

ਅਤਿ ਸੂਰਾ ਜੇ ਕੋਊ ਕਹਾਵੈ ॥

at sooraa je kouoo kahaavai ||

ਜੇ ਕੋਈ ਮਨੁੱਖ (ਆਪਣੇ ਆਪ ਨੂੰ) ਬੜਾ ਸੂਰਮਾ ਅਖਵਾਏ ।

One may call himself a great hero,

ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥

prabh kee kalaa binaa keh dhaavai ||

ਪ੍ਰਭੂ ਦੀ (ਦਿੱਤੀ ਹੋਈ) ਤਾਕਤ ਤੋਂ ਬਿਨਾ ਕਿਥੇ ਦੌੜ ਸਕਦਾ ਹੈ ।

but without God's Power, what can anyone do?

ਜੇ ਕੋ ਹੋਇ ਬਹੈ ਦਾਤਾਰੁ ॥

je ko hoi bahai dhaataar ||

ਜੇ ਕੋਈ ਬੰਦਾ (ਧਨਾਢ ਹੋ ਕੇ) ਦਾਤਾ ਬਣ ਬੈਠੇ,

One who brags about giving to charities

ਤਿਸੁ ਦੇਨਹਾਰੁ ਜਾਨੈ ਗਾਵਾਰੁ ॥

tis dhenahaar jaanai gaavaar ||

ਉਹ ਮੂਰਖ ਉਸ ਪ੍ਰਭੂ ਨੂੰ ਪਛਾਣੇ ਜੋ (ਸਭ ਜੀਵਾਂ ਨੂੰ) ਦੇਣ ਜੋਗਾ ਹੈ ।

the Great Giver shall judge him to be a fool.

ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥

jis gur prasaadh tooTai hau rog ||

ਜਿਸ ਦਾ ਅਹੰਕਾਰ ਰੂਪੀ ਰੋਗ ਗੁਰੂ ਦੀ ਕਿਰਪਾ ਨਾਲ ਦੂਰ ਹੁੰਦਾ ਹੈ ।

One who, by Guru's Grace, is cured of the disease of ego

ਨਾਨਕ ਸੋ ਜਨੁ ਸਦਾ ਅਰੋਗੁ ॥੨॥

naanak so jan sadhaa arog ||2||

ਹੇ ਨਾਨਕ! ਉਹ ਮਨੁੱਖ ਸਦਾ ਨਿਰੋਆ ਹੈ ।੨।

- O Nanak, that person is forever healthy. ||2||

ਜਿਉ ਮੰਦਰ ਕਉ ਥਾਮੈ ਥੰਮਨੁ ॥

jiau ma(n)dhar kau thaamai tha(n)man ||

ਜਿਵੇਂ ਘਰ (ਦੇ ਛੱਤ) ਨੂੰ ਥੰਮ੍ਹ ਸਹਾਰਾ ਦੇਂਦਾ ਹੈ,

As a palace is supported by its pillars,

ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥

tiau gur kaa sabadh maneh asatha(n)man ||

ਤਿਵੇਂ ਗੁਰੂ ਦਾ ਸ਼ਬਦ ਮਨ ਦਾ ਸਹਾਰਾ ਹੈ ।

so does the Guru's Word support the mind.

ਜਿਉ ਪਾਖਾਣੁ ਨਾਵ ਚੜਿ ਤਰੈ ॥

jiau paakhaan naav chaR tarai ||

ਜਿਵੇਂ ਪੱਥਰ ਬੇੜੀ ਵਿਚ ਚੜ੍ਹ ਕੇ (ਨਦੀ ਆਦਿਕ ਤੋਂ) ਪਾਰ ਲੰਘ ਜਾਂਦਾ ਹੈ,

As a stone placed in a boat can cross over the river,

ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥

praanee gur charan lagat nisatarai ||

ਤਿਵੇਂ ਗੁਰੂ ਦੀ ਚਰਨੀਂ ਲੱਗਾ ਹੋਇਆ ਬੰਦਾ (ਸੰਸਾਰ-ਸਮੁੰਦਰ ਤੋਂ) ਤਰ ਜਾਂਦਾ ਹੈ ।

so is the mortal saved, grasping hold of the Guru's Feet.

ਜਿਉ ਅੰਧਕਾਰ ਦੀਪਕ ਪਰਗਾਸੁ ॥

jiau a(n)dhakaar dheepak paragaas ||

ਜਿਵੇਂ ਦੀਵਾ ਹਨੇਰਾ (ਦੂਰ ਕਰ ਕੇ) ਚਾਨਣ ਕਰ ਦੇਂਦਾ ਹੈ,

As the darkness is illuminated by the lamp,

ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥

gur dharasan dhekh man hoi bigaas ||

ਤਿਵੇਂ ਗੁਰੂ ਦਾ ਦੀਦਾਰ ਕਰ ਕੇ ਮਨ ਵਿਚ ਖਿੜਾਉ (ਪੈਦਾ) ਹੋ ਜਾਂਦਾ ਹੈ ।

so does the mind blossom forth, beholding the Blessed Vision of the Guru's Darshan.

ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥

jiau mahaa udhiaan meh maarag paavai || tiau saadhoo sa(n)g mil jot pragaTaavai ||

ਜਿਵੇਂ (ਕਿਸੇ) ਵੱਡੇ ਜੰਗਲ ਵਿਚ (ਖੰੁਝੇ ਹੋਏ ਨੂੰ) ਰਾਹ ਲੱਭ ਪਏ, ਤਿਵੇਂ ਸਾਧੂ ਦੀ ਸੰਗਤ ਵਿਚ ਬੈਠਿਆਂ (ਅਕਾਲ ਪੁਰਖ ਦੀ) ਜੋਤਿ (ਮਨੱੁਖ ਦੇ ਅੰਦਰ) ਪ੍ਰਗਟਦੀ ਹੈ ।

The path is found through the great wilderness by joining the Saadh Sangat, the Company of the Holy, and one's light shines forth.

ਤਿਨ ਸੰਤਨ ਕੀ ਬਾਛਉ ਧੂਰਿ ॥

tin sa(n)tan kee baachhau dhoor ||

ਮੈਂ ਉਹਨਾਂ ਸੰਤਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।

I seek the dust of the feet of those Saints;

ਨਾਨਕ ਕੀ ਹਰਿ ਲੋਚਾ ਪੂਰਿ ॥੩॥

naanak kee har lochaa poor ||3||

ਹੇ ਪ੍ਰਭੂ! ਨਾਨਕ ਦੀ ਇਹ ਖ਼ਾਹਸ਼ ਪੂਰੀ ਕਰ ।੩।

O Lord, fulfill Nanak's longing! ||3||

ਮਨ ਮੂਰਖ ਕਾਹੇ ਬਿਲਲਾਈਐ ॥

man moorakh kaahe bilalaieeaai ||

ਹੇ ਮੂਰਖ ਮਨ! (ਦੁੱਖ ਮਿਲਣ ਤੇ) ਕਿਉਂ ਵਿਲਕਦਾ ਹੈਂ?

O foolish mind, why do you cry and bewail?

ਪੁਰਬ ਲਿਖੇ ਕਾ ਲਿਖਿਆ ਪਾਈਐ ॥

purab likhe kaa likhiaa paieeaai ||

ਪਿਛਲੇ ਬੀਜੇ ਦਾ ਫਲ ਹੀ ਖਾਣਾ ਪੈਂਦਾ ਹੈ ।

You shall obtain your pre-ordained destiny.

ਦੂਖ ਸੂਖ ਪ੍ਰਭ ਦੇਵਨਹਾਰੁ ॥

dhookh sookh prabh dhevanahaar ||

ਦੁੱਖ ਸੁਖ ਦੇਣ ਵਾਲਾ ਪ੍ਰਭੂ ਆਪ ਹੈ,

God is the Giver of pain and pleasure.

ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥

avar tiaag too tiseh chitaar ||

ਹੋਰ (ਆਸਰੇ) ਛੱਡ ਕੇ ਤੂੰ ਉਸੇ ਨੂੰ ਯਾਦ ਕਰ ।

Abandon others, and think of Him alone.

ਜੋ ਕਛੁ ਕਰੈ ਸੋਈ ਸੁਖੁ ਮਾਨੁ ॥

jo kachh karai soiee sukh maan ||

ਜੋ ਕੁਝ ਪ੍ਰਭੂ ਕਰਦਾ ਹੈ ਉਸੇ ਨੂੰ ਸੁਖ ਸਮਝ ।

Whatever He does - take comfort in that.

ਭੂਲਾ ਕਾਹੇ ਫਿਰਹਿ ਅਜਾਨ ॥

bhoolaa kaahe fireh ajaan ||

ਹੇ ਅੰਞਾਣ! ਕਿਉ ਭੁੱਲਿਆਂ ਫਿਰਦਾ ਹੈਂ?

Why do you wander around, you ignorant fool?

ਕਉਨ ਬਸਤੁ ਆਈ ਤੇਰੈ ਸੰਗ ॥

kaun basat aaiee terai sa(n)g ||

(ਦੱਸ) ਕੇਹੜੀ ਚੀਜ਼ ਤੇਰੇ ਨਾਲ ਆਈ ਸੀ ।

What things did you bring with you?

ਲਪਟਿ ਰਹਿਓ ਰਸਿ ਲੋਭੀ ਪਤੰਗ ॥

lapaT rahio ras lobhee pata(n)g ||

ਹੇ ਲੋਭੀ ਭੰਬਟ! ਤੂੰ (ਮਾਇਆ ਦੇ) ਸੁਆਦ ਵਿਚ ਮਸਤ ਹੋ ਰਿਹਾ ਹੈਂ,

You cling to worldly pleasures like a greedy moth.

ਰਾਮ ਨਾਮ ਜਪਿ ਹਿਰਦੇ ਮਾਹਿ ॥

raam naam jap hiradhe maeh ||

ਹਿਰਦੇ ਵਿਚ ਪ੍ਰਭੂ ਦਾ ਨਾਮ ਜਪ,

Dwell upon the Lord's Name in your heart.

ਨਾਨਕ ਪਤਿ ਸੇਤੀ ਘਰਿ ਜਾਹਿ ॥੪॥

naanak pat setee ghar jaeh ||4||

ਹੇ ਨਾਨਕ! (ਇਸੇ ਤਰ੍ਹਾਂ) ਇੱਜ਼ਤ ਨਾਲ (ਪਰਲੋਕ ਵਾਲੇ) ਘਰ ਵਿਚ ਜਾਵਹਿਂਗਾ ।੪।

O Nanak, thus you shall return to your home with honor. ||4||

ਜਿਸੁ ਵਖਰ ਕਉ ਲੈਨਿ ਤੂ ਆਇਆ ॥

jis vakhar kau lain too aaiaa ||

(ਹੇ ਭਾਈ!) ਜੇਹੜਾ ਸੌਦਾ ਖ਼ਰੀਦਣ ਵਾਸਤੇ ਤੂੰ (ਜਗਤ ਵਿਚ) ਆਇਆ ਹੈਂ,

This merchandise, which you have come to obtai

ਰਾਮ ਨਾਮੁ ਸੰਤਨ ਘਰਿ ਪਾਇਆ ॥

raam naam sa(n)tan ghar paiaa ||

ਉਹ ਰਾਮ ਨਾਮ (-ਰੂਪੀ ਸੌਦਾ) ਸੰਤਾਂ ਦੇ ਘਰ ਵਿਚ ਮਿਲਦਾ ਹੈ ।

n - the Lord's Name is obtained in the home of the Saints.

ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥

taj abhimaan leh man mol || raam naam hiradhe meh tol ||

ਇਸ ਵਾਸਤੇ) ਅਹੰਕਾਰ ਛੱਡ ਦੇਹ, ਤੇ ਮਨ ਦੇ ਵੱਟੇ (ਇਹ ਵੱਖਰ) ਖ਼ਰੀਦ ਲੈ, ਅਤੇ ਪ੍ਰਭੂ ਦਾ ਨਾਮ ਹਿਰਦੇ ਵਿਚ ਪਰਖ ।

Renounce your egotistical pride, and with your mind, purchase the Lord's Name - measure it out within your heart.

ਲਾਦਿ ਖੇਪ ਸੰਤਹ ਸੰਗਿ ਚਾਲੁ ॥

laadh khep sa(n)teh sa(n)g chaal ||

ਸੰਤਾਂ ਦੇ ਸੰਗ ਤੁਰ ਤੇ ਰਾਮ ਨਾਮ ਦਾ ਇਹ ਸੌਦਾ ਲੱਦ ਲੈ,

Load up this merchandise, and set out with the Saints.

ਅਵਰ ਤਿਆਗਿ ਬਿਖਿਆ ਜੰਜਾਲ ॥

avar tiaag bikhiaa ja(n)jaal ||

ਮਾਇਆ ਦੇ ਹੋਰ ਧੰਧੇ ਛੱਡ ਦੇਹ ।

Give up other corrupt entanglements.

ਧੰਨਿ ਧੰਨਿ ਕਹੈ ਸਭੁ ਕੋਇ ॥

dha(n)n dha(n)n kahai sabh koi ||

ਜੇ ਇਹ ਉੱਦਮ ਕਰਹਿਂਗਾ ਤਾਂ) ਹਰੇਕ ਜੀਵ ਤੈਨੂੰ ਸ਼ਾਬਾਸ਼ੇ ਆਖੇਗਾ,

"Blessed, blessed", everyone will call you,

ਮੁਖ ਊਜਲ ਹਰਿ ਦਰਗਹ ਸੋਇ ॥

mukh uoojal har dharageh soi ||

ਤੇ ਪ੍ਰਭੂ ਦੀ ਦਰਗਾਹ ਵਿਚ ਭੀ ਤੇਰਾ ਮੂੰਹ ਉਜਲਾ ਹੋਵੇਗਾ ।

and your face shall be radiant in the Court of the Lord.

ਇਹੁ ਵਾਪਾਰੁ ਵਿਰਲਾ ਵਾਪਾਰੈ ॥

eih vaapaar viralaa vaapaarai ||

(ਪਰ) ਇਹ ਵਪਾਰ ਕੋਈ ਵਿਰਲਾ ਬੰਦਾ ਕਰਦਾ ਹੈ ।

In this trade, only a few are trading.

ਨਾਨਕ ਤਾ ਕੈ ਸਦ ਬਲਿਹਾਰੈ ॥੫॥

naanak taa kai sadh balihaarai ||5||

ਹੇ ਨਾਨਕ! ਅਜੇਹੇ (ਵਪਾਰੀ) ਤੋਂ ਸਦਾ ਸਦਕੇ ਜਾਈਏ ।੫।

Nanak is forever a sacrifice to them. ||5||

ਚਰਨ ਸਾਧ ਕੇ ਧੋਇ ਧੋਇ ਪੀਉ ॥

charan saadh ke dhoi dhoi peeau ||

(ਹੇ ਭਾਈ!) ਸਾਧੂ ਜਨਾਂ ਦੇ ਪੈਰ ਧੋ ਧੋ ਕੇ (ਨਾਮ-ਜਲ) ਪੀ,

Wash the feet of the Holy, and drink in this water.

ਅਰਪਿ ਸਾਧ ਕਉ ਅਪਨਾ ਜੀਉ ॥

arap saadh kau apanaa jeeau ||

ਸਾਧ-ਜਨ ਤੋਂ ਆਪਣੀ ਜਿੰਦ ਭੀ ਵਾਰ ਦੇਹ ।

Dedicate your soul to the Holy.

ਸਾਧ ਕੀ ਧੂਰਿ ਕਰਹੁ ਇਸਨਾਨੁ ॥

saadh kee dhoor karahu isanaan ||

ਗੁਰਮੁਖ ਮਨੁੱਖ ਦੇ ਪੈਰਾਂ ਦੀ ਖ਼ਾਕ ਵਿਚ ਇਸ਼ਨਾਨ ਕਰ,

Take your cleansing bath in the dust of the feet of the Holy.

ਸਾਧ ਊਪਰਿ ਜਾਈਐ ਕੁਰਬਾਨੁ ॥

saadh uoopar jaieeaai kurabaan ||

ਗੁਰਮੁਖ ਤੋਂ ਸਦਕੇ ਹੋਹੁ ।

To the Holy, make your life a sacrifice.

ਸਾਧ ਸੇਵਾ ਵਡਭਾਗੀ ਪਾਈਐ ॥

saadh sevaa vaddabhaagee paieeaai ||

ਸੰਤ ਦੀ ਸੇਵਾ ਵੱਡੇ ਭਾਗਾਂ ਨਾਲ ਮਿਲਦੀ ਹੈ,

Service to the Holy is obtained by great good fortune.

ਸਾਧਸੰਗਿ ਹਰਿ ਕੀਰਤਨੁ ਗਾਈਐ ॥

saadhasa(n)g har keeratan gaieeaai ||

ਸੰਤ ਦੀ ਸੰਗਤਿ ਵਿਚ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।

In the Saadh Sangat, the Company of the Holy, the Kirtan of the Lord's Praise is sung.

ਅਨਿਕ ਬਿਘਨ ਤੇ ਸਾਧੂ ਰਾਖੈ ॥

anik bighan te saadhoo raakhai ||

ਸੰਤ ਅਨੇਕਾਂ ਔਕੜਾਂ ਤੋਂ (ਜੋ ਆਤਮਕ ਜੀਵਨ ਦੇ ਰਾਹ ਵਿਚ ਆਉਂਦੀਆਂ ਹਨ) ਬਚਾ ਲੈਂਦਾ ਹੈ,

From all sorts of dangers, the Saint saves us.

ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥

har gun gai a(n)mirat ras chaakhai ||

ਸੰਤ ਪ੍ਰਭੂ ਦੇ ਗੁਣ ਗਾ ਕੇ ਨਾਮ-ਅੰਮ੍ਰਿਤ ਦਾ ਸੁਆਦ ਮਾਣਦਾ ਹੈ ।

Singing the Glorious Praises of the Lord, we taste the ambrosial essence.

ਓਟ ਗਹੀ ਸੰਤਹ ਦਰਿ ਆਇਆ ॥

oT gahee sa(n)teh dhar aaiaa ||

(ਜਿਸ ਮਨੁੱਖ ਨੇ) ਸੰਤਾਂ ਦਾ ਆਸਰਾ ਫੜਿਆ ਹੈ ਜੋ ਸੰਤਾਂ ਦੇ ਦਰ ਤੇ ਆ ਡਿੱਗਾ ਹੈ ।

Seeking the Protection of the Saints, we have come to their door.

ਸਰਬ ਸੂਖ ਨਾਨਕ ਤਿਹ ਪਾਇਆ ॥੬॥

sarab sookh naanak teh paiaa ||6||

ਉਸ ਨੇ, ਹੇ ਨਾਨਕ! ਸਾਰੇ ਸੁਖ ਪਾ ਲਏ ਹਨ ।੬।

All comforts, O Nanak, are so obtained. ||6||

ਮਿਰਤਕ ਕਉ ਜੀਵਾਲਨਹਾਰ ॥

mritak kau jeevaalanahaar ||

(ਪ੍ਰਭੂ) ਮੋਏ ਹੋਏ ਬੰਦੇ ਨੂੰ ਜਿਵਾਲਣ ਜੋਗਾ ਹੈ,

He infuses life back into the dead.

ਭੂਖੇ ਕਉ ਦੇਵਤ ਅਧਾਰ ॥

bhookhe kau dhevat adhaar ||

ਭੁੱਖੇ ਨੂੰ ਭੀ ਆਸਰਾ ਦੇਂਦਾ ਹੈ ।

He gives food to the hungry.

ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥

sarab nidhaan jaa kee dhirasaTee maeh ||

ਸਾਰੇ ਖ਼ਜ਼ਾਨੇ ਉਸ ਮਾਲਕ ਦੀ ਨਜ਼ਰ ਵਿਚ ਹਨ,

All treasures are within His Glance of Grace.

ਪੁਰਬ ਲਿਖੇ ਕਾ ਲਹਣਾ ਪਾਹਿ ॥

purab likhe kaa lahanaa paeh ||

ਆਪਣੇ ਪਿਛਲੇ ਕੀਤੇ ਕਰਮਾਂ ਦਾ ਫਲ ਭੋਗਦੇ ਹਨ ।

People obtain that which they are pre-ordained to receive.

ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥

sabh kichh tis kaa oh karanai jog ||

ਸਭ ਕੁਝ ਉਸ ਪ੍ਰਭੂ ਦਾ ਹੀ ਹੈ, ਤੇ ਉਹੀ ਸਭ ਕੁਝ ਕਰਨ ਦੇ ਸਮਰੱਥ ਹੈ;

All things are His; He is the Doer of all.

ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥

tis bin dhoosar hoaa na hog ||

ਉਸ ਤੋਂ ਬਿਨਾ ਕੋਈ ਦੂਜਾ ਨਾਹ ਹੈ ਤੇ ਨਾਹ ਹੋਵੇਗਾ ।

Other than Him, there has never been any other, and there shall never be.

ਜਪਿ ਜਨ ਸਦਾ ਸਦਾ ਦਿਨੁ ਰੈਣੀ ॥

jap jan sadhaa sadhaa dhin rainee ||

ਹੇ ਜਨ! ਸਦਾ ਹੀ ਦਿਨ ਰਾਤ ਪ੍ਰਭੂ ਨੂੰ ਯਾਦ ਕਰ,

Meditate on Him forever and ever, day and night.

ਸਭ ਤੇ ਊਚ ਨਿਰਮਲ ਇਹ ਕਰਣੀ ॥

sabh te uooch niramal ieh karanee ||

ਹੋਰ ਸਾਰੀਆਂ ਕਰਣੀਆਂ ਨਾਲੋਂ ਇਹੀ ਕਰਣੀ ਉੱਚੀ ਤੇ ਸੁੱਚੀ ਹੈ ।

This way of life is exalted and immaculate.

ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥

kar kirapaa jis kau naam dheeaa ||

ਮੇਹਰ ਕਰ ਕੇ ਜਿਸ ਮਨੁੱਖ ਨੂੰ ਨਾਮ ਬਖ਼ਸ਼ਦਾ ਹੈ,

One whom the Lord, in His Grace, blesses with His Name

ਨਾਨਕ ਸੋ ਜਨੁ ਨਿਰਮਲੁ ਥੀਆ ॥੭॥

naanak so jan niramal theeaa ||7||

ਹੇ ਨਾਨਕ! ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ ।੭।

- O Nanak, that person becomes immaculate and pure. ||7||

ਜਾ ਕੈ ਮਨਿ ਗੁਰ ਕੀ ਪਰਤੀਤਿ ॥

jaa kai man gur kee parateet ||

ਜਿਸ ਮਨੁੱਖ ਦੇ ਮਨ ਵਿਚ ਸਤਿਗੁਰੂ ਦੀ ਸਰਧਾ ਬਣ ਗਈ ਹੈ ।

One who has faith in the Guru in his mind

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

tis jan aavai har prabh cheet ||

ਉਸ ਦੇ ਚਿੱਤ ਵਿਚ ਪ੍ਰਭੂ ਟਿਕ ਜਾਂਦਾ ਹੈ ।

comes to dwell upon the Lord God.

ਭਗਤੁ ਭਗਤੁ ਸੁਨੀਐ ਤਿਹੁ ਲੋਇ ॥

bhagat bhagat suneeaai tih loi ||

ਉਹ ਮਨੁੱਖ ਸਾਰੇ ਜਗਤ ਵਿਚ ਭਗਤ ਭਗਤ ਸੁਣੀਦਾ ਹੈ,

He is acclaimed as a devotee, a humble devotee throughout the three worlds.

ਜਾ ਕੈ ਹਿਰਦੈ ਏਕੋ ਹੋਇ ॥

jaa kai hiradhai eko hoi ||

ਜਿਸ ਦੇ ਹਿਰਦੇ ਵਿਚ ਇਕ ਪ੍ਰਭੂ ਵੱਸਦਾ ਹੈ;

The One Lord is in his heart.

ਸਚੁ ਕਰਣੀ ਸਚੁ ਤਾ ਕੀ ਰਹਤ ॥

sach karanee sach taa kee rahat ||

ਉਸ ਦੀ ਅਮਲੀ ਜ਼ਿੰਦਗੀ ਤੇ ਜ਼ਿੰਦਗੀ ਦੇ ਅਸੂਲ ਇਕ-ਰਸ ਹਨ,

True are his actions; true are his ways.

ਸਚੁ ਹਿਰਦੈ ਸਤਿ ਮੁਖਿ ਕਹਤ ॥

sach hiradhai sat mukh kahat ||

ਸੱਚਾ ਪ੍ਰਭੂ ਉਸ ਦੇ ਹਿਰਦੇ ਵਿਚ ਹੈ, ਤੇ ਪ੍ਰਭੂ ਦਾ ਨਾਮ ਹੀ ਉਹ ਮੂੰਹੋਂ ਉੱਚਾਰਦਾ ਹੈ;

True is his heart; Truth is what he speaks with his mouth.

ਸਾਚੀ ਦ੍ਰਿਸਟਿ ਸਾਚਾ ਆਕਾਰੁ ॥

saachee dhirasaT saachaa aakaar ||

ਉਸ ਮਨੁੱਖ ਦੀ ਨਜ਼ਰ ਸੱਚੇ ਪ੍ਰਭੂ ਦੇ ਰੰਗ ਵਿਚ ਰੰਗੀ ਹੋਈ ਹੈ, (ਤਾਹੀਏਂ) ਸਾਰਾ ਦ੍ਰਿਸ਼ਟਮਾਨ ਜਗਤ (ਉਸ ਨੂੰ) ਪ੍ਰਭੂ ਦਾ ਰੂਪ ਦਿੱਸਦਾ ਹੈ,

True is his vision; true is his form.

ਸਚੁ ਵਰਤੈ ਸਾਚਾ ਪਾਸਾਰੁ ॥

sach varatai saachaa paasaar ||

ਪ੍ਰਭੂ ਹੀ (ਸਭ ਥਾਈਂ) ਮੌਜੂਦ (ਦਿੱਸਦਾ ਹੈ, ਤੇ) ਪ੍ਰਭੂ ਦਾ ਹੀ (ਸਾਰਾ) ਖਿਲਾਰਾ ਦਿੱਸਦਾ ਹੈ ।

He distributes Truth and he spreads Truth.

ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥

paarabraham jin sach kar jaataa ||

ਜਿਸ ਮਨੁੱਖ ਨੇ ਅਕਾਲ ਪੁਰਖ ਨੂੰ ਸਦਾ-ਥਿਰ ਰਹਿਣ ਵਾਲਾ ਸਮਝਿਆ ਹੈ,

One who recognizes the Supreme Lord God as True

ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥

naanak so jan sach samaataa ||8||15||

ਹੇ ਨਾਨਕ! ਉਹ ਮਨੁੱਖ ਸਦਾ ਉਸ ਥਿਰ ਰਹਿਣ ਵਾਲੇ ਵਿਚ ਲੀਨ ਹੋ ਜਾਂਦਾ ਹੈ ।੮।੧੫।

- O Nanak, that humble being is absorbed into the True One. ||8||15||

ਸਲੋਕੁ ॥

salok ||

ਸਲੋਕ।

Shalok:

ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥

roop na rekh na ra(n)g kichh tirahu gun te prabh bhi(n)n ||

ਪ੍ਰਭੂ ਦਾ ਨ ਕੋਈ ਰੂਪ ਹੈ, ਨ ਚਿਹਨ-ਚੱਕ੍ਰ ਅਤੇ ਨ ਕੋਈ ਰੰਗ । ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਬੇ-ਦਾਗ਼ ਹੈ ।

He has no form, no shape, no color; God is beyond the three qualities.

ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥

tiseh bujhaae naanakaa jis hovai suprasa(n)n ||1||

ਹੇ ਨਾਨਕ! ਪ੍ਰਭੂ ਆਪਣਾ ਆਪ ਉਸ ਮਨੁੱਖ ਨੂੰ ਸਮਝਾਉਂਦਾ ਹੈ ਜਿਸ ਉਤੇ ਆਪ ਤੱੁ੍ਰਠਦਾ ਹੈ ।੧।

They alone understand Him, O Nanak, with whom He is pleased. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥

abinaasee prabh man meh raakh ||

(ਹੇ ਭਾਈ!) ਆਪਣੇ ਮਨ ਵਿਚ ਅਕਾਲ ਪੁਰਖ ਨੂੰ ਪ੍ਰੋ ਰੱਖ ।

Keep the Immortal Lord God enshrined within your mind.

ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥

maanukh kee too preet tiaag ||

ਮਨੁੱਖ ਦਾ ਪਿਆਰ (ਮੋਹ) ਛੱਡ ਦੇਹ ।

Renounce your love and attachment to people.

ਤਿਸ ਤੇ ਪਰੈ ਨਾਹੀ ਕਿਛੁ ਕੋਇ ॥

tis te parai naahee kichh koi ||

ਉਸ ਤੋਂ ਬਾਹਰਾ ਹੋਰ ਕੋਈ ਜੀਵ ਨਹੀਂ, ਕੋਈ ਚੀਜ਼ ਨਹੀਂ ।

Beyond Him, there is nothing at all.

ਸਰਬ ਨਿਰੰਤਰਿ ਏਕੋ ਸੋਇ ॥

sarab nira(n)tar eko soi ||

ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਹੀ ਵਿਆਪਕ ਹੈ,

The One Lord is pervading among all.

ਆਪੇ ਬੀਨਾ ਆਪੇ ਦਾਨਾ ॥

aape beenaa aape dhaanaa ||

ਉਹੀ ਆਪ ਹੀ (ਜੀਵਾਂ ਦੇ ਦਿਲ ਦੀ) ਪਛਾਣਨ ਵਾਲਾ ਤੇ ਜਾਣਨ ਵਾਲਾ ਹੈ ।

He Himself is All-seeing; He Himself is All-knowing,

ਗਹਿਰ ਗੰਭੀਰੁ ਗਹੀਰੁ ਸੁਜਾਨਾ ॥

gahir ga(n)bheer gaheer sujaanaa ||

ਪ੍ਰਭੂ ਬੜਾ ਗੰਭੀਰ ਹੈ ਤੇ ਡੂੰਘਾ ਹੈ, ਸਿਆਣਾ ਹੈ,

Unfathomable, Profound, Deep and All-knowing.

ਪਾਰਬ੍ਰਹਮ ਪਰਮੇਸੁਰ ਗੋਬਿੰਦ ॥

paarabraham paramesur gobi(n)dh ||

ਹੇ ਪਾਰਬ੍ਰਹਮ ਪ੍ਰਭੂ! ਸਭ ਦੇ ਵੱਡੇ ਮਾਲਕ! ਤੇ ਜੀਵਾਂ ਦੇ ਪਾਲਕ!

He is the Supreme Lord God, the Transcendent Lord, the Lord of the Universe,

ਕ੍ਰਿਪਾ ਨਿਧਾਨ ਦਇਆਲ ਬਖਸੰਦ ॥

kirapaa nidhaan dhiaal bakhasa(n)dh ||

ਦਇਆ ਦੇ ਖ਼ਜ਼ਾਨੇ! ਦਇਆ ਦੇ ਘਰ! ਤੇ ਬਖ਼ਸ਼ਣਹਾਰ!

the Treasure of mercy, compassion and forgiveness.

ਸਾਧ ਤੇਰੇ ਕੀ ਚਰਨੀ ਪਾਉ ॥

saadh tere kee charanee paau ||

ਮੈਂ ਤੇਰੇ ਸਾਧਾਂ ਦੀ ਚਰਨੀਂ ਪਵਾਂ ।

To fall at the Feet of Your Holy Beings

ਨਾਨਕ ਕੈ ਮਨਿ ਇਹੁ ਅਨਰਾਉ ॥੧॥

naanak kai man ih anaraau ||1||

ਨਾਨਕ ਦੇ ਮਨ ਵਿਚ ਇਹ ਤਾਂਘ ਹੈ ।੧।

- this is the longing of Nanak's mind. ||1||

ਮਨਸਾ ਪੂਰਨ ਸਰਨਾ ਜੋਗ ॥

manasaa pooran saranaa jog ||

ਪ੍ਰਭੂ (ਜੀਵਾਂ ਦੇ) ਮਨ ਦੇ ਫੁਰਨੇ ਪੂਰੇ ਕਰਨ ਤੇ ਸਰਨ ਆਇਆਂ ਦੀ ਸਹਾਇਤਾ ਕਰਨ ਦੇ ਸਮਰੱਥ ਹੈ ।

The one who fulfills wishes and gives us Sanctuary.

ਜੋ ਕਰਿ ਪਾਇਆ ਸੋਈ ਹੋਗੁ ॥

jo kar paiaa soiee hog ||

ਜੋ ਉਸ ਨੇ (ਜੀਵਾਂ ਦੇ) ਹੱਥ ਉਤੇ ਲਿਖ ਦਿੱਤਾ ਹੈ, ਉਹੀ ਹੰੁਦਾ ਹੈ ।

That which He has written, comes to pass.

ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥

haran bharan jaa kaa netr for ||

ਜਿਸ ਪ੍ਰਭੂ ਦਾ ਅੱਖ ਫਰਕਣ ਦਾ ਸਮਾ (ਜਗਤ ਦੇ) ਪਾਲਣ ਤੇ ਨਾਸ ਲਈ (ਕਾਫ਼ੀ) ਹੈ,

He destroys and creates in the blink of an eye.

ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥

tis kaa ma(n)tr na jaanai hor ||

ਉਸ ਦਾ ਗੁੱਝਾ ਭੇਤ ਕੋਈ ਹੋਰ ਜੀਵ ਨਹੀਂ ਜਾਣਦਾ ।

No one else knows the mystery of His ways.

ਅਨਦ ਰੂਪ ਮੰਗਲ ਸਦ ਜਾ ਕੈ ॥

anadh roop ma(n)gal sadh jaa kai ||

ਜਿਸ ਪ੍ਰਭੂ ਦੇ ਘਰ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ,

He is the embodiment of ecstasy and everlasting joy.

ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥

sarab thok sune'eeh ghar taa kai ||

(ਜਗਤ ਦੇ) ਸਾਰੇ ਪਦਾਰਥ ਉਸ ਦੇ ਘਰ ਵਿਚ (ਮੌਜੂਦ) ਸੁਣੀਦੇ ਹਨ ।

I have heard that all things are in His home.

ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥

raaj meh raaj jog meh jogee ||

ਰਾਜਿਆਂ ਵਿਚ ਪ੍ਰਭੂ ਆਪ ਹੀ ਰਾਜਾ ਹੈ, ਜੋਗੀਆਂ ਵਿਚ ਜੋਗੀ ਹੈ,

Among kings, He is the King; among yogis, He is the Yogi.

ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥

tap meh tapeesar girahasat meh bhogee ||

ਤਪੀਆਂ ਵਿਚ ਆਪ ਹੀ ਵੱਡਾ ਤਪੀ ਹੈ ਤੇ ਗ੍ਰਿਹਸਤੀਆਂ ਵਿਚ ਭੀ ਆਪ ਹੀ ਗ੍ਰਿਹਸਤੀ ਹੈ ।

Among ascetics, He is the Ascetic; among householders, He is the Consummator.

ਧਿਆਇ ਧਿਆਇ ਭਗਤਹ ਸੁਖੁ ਪਾਇਆ ॥

dhiaai dhiaai bhagateh sukh paiaa ||

ਭਗਤ ਜਨਾਂ ਨੇ (ਉਸ ਪ੍ਰਭੂ ਨੂੰ) ਸਿਮਰ ਸਿਮਰ ਕੇ ਸੁਖ ਪਾ ਲਿਆ ਹੈ ।

By the constant practice of meditation, His devotee finds peace.

ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥

naanak tis purakh kaa kinai a(n)t na paiaa ||2||

ਹੇ ਨਾਨਕ! ਕਿਸੇ ਜੀਵ ਨੇ ਉਸ ਅਕਾਲ ਪੁਰਖ ਦਾ ਅੰਤ ਨਹੀਂ ਪਾਇਆ ।੨।

O Nanak, no one has found the limits of that Supreme Being. ||2||

ਜਾ ਕੀ ਲੀਲਾ ਕੀ ਮਿਤਿ ਨਾਹਿ ॥

jaa kee leelaa kee mit naeh ||

ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ,

There is no limit to His play.

ਸਗਲ ਦੇਵ ਹਾਰੇ ਅਵਗਾਹਿ ॥

sagal dhev haare avagaeh ||

ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ,

All the demigods have grown weary of searching for it.

ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥

pitaa kaa janam k jaanai poot ||

(ਕਿਉਂਕਿ) ਪਿਉ ਦਾ ਜਨਮ ਪੁੱਤ੍ਰ ਕੀਹ ਜਾਣਦਾ ਹੈ ?

What does the son know of his father's birth?

ਸਗਲ ਪਰੋਈ ਅਪੁਨੈ ਸੂਤਿ ॥

sagal paroiee apunai soot ||

(ਜਿਵੇਂ ਮਾਲਾ ਦੇ ਮਣਕੇ) ਧਾਗੇ ਵਿਚ ਪਰੋਏ ਹੁੰਦੇ ਹਨ, (ਤਿਵੇਂ) ਸਾਰੀ ਰਚਨਾ ਪ੍ਰਭੂ ਨੇ ਆਪਣੇ (ਹੁਕਮ ਰੂਪ) ਧਾਗੇ ਵਿਚ ਪ੍ਰੋ ਰੱਖੀ ਹੈ ।

All are strung upon His string.

ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥

sumat giaan dhiaan jin dhei || jan dhaas naam dhiaaveh sei ||

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਸੋਹਣੀ ਮਤਿ ਉੱਚੀ ਸਮਝ ਤੇ ਸੁਰਤਿ ਜੋੜਨ ਦੀ ਦਾਤਿ ਦੇਂਦਾ ਹੈ, ਉਹੀ ਸੇਵਕ ਤੇ ਦਾਸ ਉਸ ਦਾ ਨਾਮ ਸਿਮਰਦੇ ਹਨ ।

He bestows good sense, spiritual wisdom and meditation on His humble servants and slaves who meditate on the Naam.

ਤਿਹੁ ਗੁਣ ਮਹਿ ਜਾ ਕਉ ਭਰਮਾਏ ॥

tih gun meh jaa kau bharamaae ||

(ਪਰ) ਜਿਨ੍ਹਾਂ ਨੂੰ (ਮਾਇਆ ਦੇ) ਤਿੰਨ ਗੁਣਾਂ ਵਿਚ ਭਵਾਉਂਦਾ ਹੈ,

He leads some astray in the three qualities;

ਜਨਮਿ ਮਰੈ ਫਿਰਿ ਆਵੈ ਜਾਏ ॥

janam marai fir aavai jaae ||

ਉਹ ਜੰਮਦੇ ਮਰਦੇ ਰਹਿੰਦੇ ਹਨ ਤੇ ਮੁੜ ਮੁੜ (ਜਗਤ ਵਿਚ) ਆਉਂਦੇ ਤੇ ਜਾਂਦੇ ਰਹਿੰਦੇ ਹਨ ।

they are born and die, coming and going over and over again.

ਊਚ ਨੀਚ ਤਿਸ ਕੇ ਅਸਥਾਨ ॥

uooch neech tis ke asathaan ||

ਸੋਹਣੀ ਮੱਤ ਵਾਲੇ ਉਚੇ ਬੰਦਿਆਂ ਦੇ ਹਿਰਦੇ ਤ੍ਰਿਗੁਣੀ ਨੀਚ ਬੰਦਿਆਂ ਦੇ ਮਨ—ਇਹ ਸਾਰੇ ਉਸ ਪ੍ਰਭੂ ਦੇ ਆਪਣੇ ਹੀ ਟਿਕਾਣੇ ਹਨ (ਭਾਵ, ਸਭ ਵਿਚ ਵੱਸਦਾ ਹੈ) ।

The high and the low are His places.

ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥

jaisaa janaavai taisaa naanak jaan ||3||

ਹੇ ਨਾਨਕ! ਜਿਹੋ ਜਿਹੀ ਬੁੱਧ-ਮੱਤ ਦੇਂਦਾ ਹੈ, ਤਿਹੋ ਜਿਹੀ ਸਮਝ ਵਾਲਾ ਜੀਵ ਬਣ ਜਾਂਦਾ ਹੈ ।੩।

As He inspires us to know Him, O Nanak, so is He known. ||3||

ਨਾਨਾ ਰੂਪ ਨਾਨਾ ਜਾ ਕੇ ਰੰਗ ॥

naanaa roop naanaa jaa ke ra(n)g ||

ਹੇ ਪ੍ਰਭੂ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ,

Many are His forms; many are His colors.

ਨਾਨਾ ਭੇਖ ਕਰਹਿ ਇਕ ਰੰਗ ॥

naanaa bhekh kareh ik ra(n)g ||

ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤਰ੍ਹਾਂ ਦਾ ਹੈਂ ।

Many are the appearances which He assumes, and yet He is still the One.

ਨਾਨਾ ਬਿਧਿ ਕੀਨੋ ਬਿਸਥਾਰੁ ॥

naanaa bidh keeno bisathaar ||

ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ ।

In so many ways, He has extended Himself.

ਪ੍ਰਭੁ ਅਬਿਨਾਸੀ ਏਕੰਕਾਰੁ ॥

prabh abinaasee eka(n)kaar ||

ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ,

The Eternal Lord God is the One, the Creator.

ਨਾਨਾ ਚਲਿਤ ਕਰੇ ਖਿਨ ਮਾਹਿ ॥

naanaa chalit kare khin maeh ||

ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ,

He performs His many plays in an instant.

ਪੂਰਿ ਰਹਿਓ ਪੂਰਨੁ ਸਭ ਠਾਇ ॥

poor rahio pooran sabh Thai ||

ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ ।

The Perfect Lord is pervading all places.

ਨਾਨਾ ਬਿਧਿ ਕਰਿ ਬਨਤ ਬਨਾਈ ॥

naanaa bidh kar banat banaiee ||

ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ,

In so many ways, He created the creation.

ਅਪਨੀ ਕੀਮਤਿ ਆਪੇ ਪਾਈ ॥

apanee keemat aape paiee ||

ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ ।

He alone can estimate His worth.

ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥

sabh ghaT tis ke sabh tis ke Thaau ||

ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ ।

All hearts are His, and all places are His.

ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥

jap jap jeevai naanak har naau ||4||

ਹੇ ਨਾਨਕ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ।੪।

Nanak lives by chanting, chanting the Name of the Lord. ||4||

ਨਾਮ ਕੇ ਧਾਰੇ ਸਗਲੇ ਜੰਤ ॥

naam ke dhaare sagale ja(n)t ||

ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ,

The Naam is the Support of all creatures.

ਨਾਮ ਕੇ ਧਾਰੇ ਖੰਡ ਬ੍ਰਹਮੰਡ ॥

naam ke dhaare kha(n)dd brahama(n)dd ||

ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ ।

The Naam is the Support of the earth and solar systems.

ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥

naam ke dhaare simirat bedh puraan ||

ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ,

The Naam is the Support of the Simritees, the Vedas and the Puraanas.

ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥

naam ke dhaare sunan giaan dhiaan ||

ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤਿ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ ।

The Naam is the Support by which we hear of spiritual wisdom and meditation.

ਨਾਮ ਕੇ ਧਾਰੇ ਆਗਾਸ ਪਾਤਾਲ ॥

naam ke dhaare aagaas paataal ||

ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ,

The Naam is the Support of the Akaashic ethers and the nether regions.

ਨਾਮ ਕੇ ਧਾਰੇ ਸਗਲ ਆਕਾਰ ॥

naam ke dhaare sagal aakaar ||

ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ ।

The Naam is the Support of all bodies.

ਨਾਮ ਕੇ ਧਾਰੇ ਪੁਰੀਆ ਸਭ ਭਵਨ ॥

naam ke dhaare pureeaa sabh bhavan ||

ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ,

The Naam is the Support of all worlds and realms.

ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥

naam kai sa(n)g udhare sun sravan ||

ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ ।

Associating with the Naam, listening to it with the ears, one is saved.

ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥

kar kirapaa jis aapanai naam laae ||

ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ,

Those whom the Lord mercifully attaches to His Naam

ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥

naanak chauthe padh meh so jan gat paae ||5||

ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ ।੫।

- O Nanak, in the fourth state, those humble servants attain salvation. ||5||

ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥

roop sat jaa kaa sat asathaan ||

ਜਿਸ ਪ੍ਰਭੂ ਦਾ ਰੂਪ ਤੇ ਟਿਕਾਣਾ ਸਦਾ-ਥਿਰ ਰਹਿਣ ਵਾਲੇ ਹਨ,

His form is true, and true is His place.

ਪੁਰਖੁ ਸਤਿ ਕੇਵਲ ਪਰਧਾਨੁ ॥

purakh sat keval paradhaan ||

ਕੇਵਲ ਉਹੀ ਸਰਬ-ਵਿਆਪਕ ਪ੍ਰਭੂ ਸਭ ਦੇ ਸਿਰ ਤੇ ਹੈ ।

His personality is true - He alone is supreme.

ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥

karatoot sat sat jaa kee baanee ||

ਉਸ ਦੇ ਕੰਮ ਵੀ ਅਟੱਲ ਹਨ । ਉਸਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ

His acts are true, and true is His Word.

ਸਤਿ ਪੁਰਖ ਸਭ ਮਾਹਿ ਸਮਾਣੀ ॥

sat purakh sabh maeh samaanee ||

ਜਿਸ ਸਦਾ-ਅਟੱਲ ਅਕਾਲ ਪੁਰਖ ਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ ,

The True Lord is permeating all.

ਸਤਿ ਕਰਮੁ ਜਾ ਕੀ ਰਚਨਾ ਸਤਿ ॥

sat karam jaa kee rachanaa sat ||

ਜਿਸ ਪ੍ਰਭੂ ਦੀ ਰਚਨਾ ਮੁਕੰਮਲ ਹੈ (ਭਾਵ, ਅਧੂਰੀ ਨਹੀਂ),

True are His actions; His creation is true.

ਮੂਲੁ ਸਤਿ ਸਤਿ ਉਤਪਤਿ ॥

mool sat sat utapat ||

ਜੋ (ਸਭ ਦਾ) ਮੂਲ-(ਰੂਪ) ਸਦਾ ਅਸਥਿਰ ਹੈ,

His root is true, and true is what originates from it.

ਸਤਿ ਕਰਣੀ ਨਿਰਮਲ ਨਿਰਮਲੀ ॥

sat karanee niramal niramalee ||

ਜਿਸ ਦੀ ਪੈਦਾਇਸ਼ ਭੀ ਮੁਕੰਮਲ ਹੈ, ਉਸ ਦੀ ਬਖ਼ਸ਼ਸ਼ ਸਦਾ ਕਾਇਮ ਹੈ ।

True is His lifestyle, the purest of the pure.

ਜਿਸਹਿ ਬੁਝਾਏ ਤਿਸਹਿ ਸਭ ਭਲੀ ॥

jiseh bujhaae tiseh sabh bhalee ||

ਉਸ ਨੂੰ (ਉਹ ਰਜ਼ਾ) ਪੂਰਨ ਤੌਰ ਤੇ ਸੁਖਦਾਈ (ਲੱਗਦੀ ਹੈ) ।

All goes well for those who know Him.

ਸਤਿ ਨਾਮੁ ਪ੍ਰਭ ਕਾ ਸੁਖਦਾਈ ॥

sat naam prabh kaa sukhadhaiee ||

ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸੁਖ-ਦਾਤਾ ਹੈ ।

The True Name of God is the Giver of peace.

ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥

bisavaiaas sat naanak gur te paiee ||6||

ਹੇ ਨਾਨਕ! (ਜੀਵ ਨੂੰ) ਇਹ ਅਟੱਲ ਸਿਦਕ ਸਤਿਗੁਰੂ ਤੋਂ ਮਿਲਦਾ ਹੈ ।੬।

Nanak has obtained true faith from the Guru. ||6||

ਸਤਿ ਬਚਨ ਸਾਧੂ ਉਪਦੇਸ ॥

sat bachan saadhoo upadhes ||

ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ,

True are the Teachings, and the Instructions of the Holy.

ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥

sat te jan jaa kai ridhai praves ||

ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ,

True are those into whose hearts He enters.

ਸਤਿ ਨਿਰਤਿ ਬੂਝੈ ਜੇ ਕੋਇ ॥

sat nirat boojhai je koi ||

ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ ।

One who knows and loves the Truth

ਨਾਮੁ ਜਪਤ ਤਾ ਕੀ ਗਤਿ ਹੋਇ ॥

naam japat taa kee gat hoi ||

ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ ।

chanting the Naam, he obtains salvation.

ਆਪਿ ਸਤਿ ਕੀਆ ਸਭੁ ਸਤਿ ॥

aap sat keeaa sabh sat ||

ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ,

He Himself is True, and all that He has made is true.

ਆਪੇ ਜਾਨੈ ਅਪਨੀ ਮਿਤਿ ਗਤਿ ॥

aape jaanai apanee mit gat ||

ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ ।

He Himself knows His own state and condition.

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥

jis kee sirasaT su karanaihaar ||

ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ,

He is the Creator Lord of His world.

ਅਵਰ ਨ ਬੂਝਿ ਕਰਤ ਬੀਚਾਰੁ ॥

avar na boojh karat beechaar ||

ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ ।

No one else understands Him, although they may try.

ਕਰਤੇ ਕੀ ਮਿਤਿ ਨ ਜਾਨੈ ਕੀਆ ॥

karate kee mit na jaanai keeaa ||

ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ ।

The created cannot know the extent of the Creator.

ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥

naanak jo tis bhaavai so varateeaa ||7||

ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ।੭।

O Nanak, whatever pleases Him comes to pass. ||7||

ਬਿਸਮਨ ਬਿਸਮ ਭਏ ਬਿਸਮਾਦ ॥

bisaman bisam bhe bisamaadh ||

(ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ ।

Gazing upon His wondrous wonder, I am wonder-struck and amazed!

ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥

jin boojhiaa tis aaiaa savaiaadh ||

ਜਿਸ ਜਿਸ ਮਨੱੁਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ,

One who realizes this, comes to taste this state of joy.

ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥

prabh kai ra(n)g raach jan rahe ||

ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ,

God's humble servants remain absorbed in His Love.

ਗੁਰ ਕੈ ਬਚਨਿ ਪਦਾਰਥ ਲਹੇ ॥

gur kai bachan padhaarath lahe ||

ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ ।

Following the Guru's Teachings, they receive the four cardinal blessings.

ਓਇ ਦਾਤੇ ਦੁਖ ਕਾਟਨਹਾਰ ॥

oi dhaate dhukh kaaTanahaar ||

ਉਹ (ਸੇਵਕ ਖ਼ੁਦ) ਨਾਮ ਦੀ ਦਾਤਿ ਵੰਡਦੇ ਹਨ, ਤੇ (ਜੀਵਾਂ ਦੇ) ਦੱੁਖ ਕੱਟਦੇ ਹਨ,

They are the givers, the dispellers of pain.

ਜਾ ਕੈ ਸੰਗਿ ਤਰੈ ਸੰਸਾਰ ॥

jaa kai sa(n)g tarai sa(n)saar ||

ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ ।

In their company, the world is saved.

ਜਨ ਕਾ ਸੇਵਕੁ ਸੋ ਵਡਭਾਗੀ ॥

jan kaa sevak so vaddabhaagee ||

ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,

The slave of the Lord's servant is so very blessed.

ਜਨ ਕੈ ਸੰਗਿ ਏਕ ਲਿਵ ਲਾਗੀ ॥

jan kai sa(n)g ek liv laagee ||

ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤਿ ਜੁੜਦੀ ਹੈ ।

In the company of His servant, one becomes attached to the Love of the One.

ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥

gun gobidh keeratan jan gaavai ||

(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤਿ-ਸਾਲਾਹ ਕਰਦਾ ਹੈ ।

His humble servant sings the Kirtan, the songs of the glory of God.

ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥

gur prasaadh naanak fal paavai ||8||16||

ਹੇ ਨਾਨਕ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ।੮।੧੬।

By Guru's Grace, O Nanak, he receives the fruits of his rewards. ||8||16||

ਸਲੋਕੁ ॥

salok ||

ਸਲੋਕ।

Shalok:

ਆਦਿ ਸਚੁ ਜੁਗਾਦਿ ਸਚੁ ॥

aadh sach jugaadh sach ||

ਪ੍ਰਭੂ ਮੁੱਢ ਤੋਂ ਹੀ ਹੋਂਦ ਵਾਲਾ ਹੈ, ਜੁਗਾਂ ਦੇ ਸ਼ੁਰੂ ਤੋਂ ਮੌਜੂਦ ਹੈ ।

True in the beginning, True throughout the ages,

ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

hai bh sach naanak hosee bh sach ||1||

ਐਸ ਵੇਲੇ ਭੀ ਮੌਜੂਦ ਹੈ, ਹੇ ਨਾਨਕ! ਅਗਾਂਹ ਨੂੰ ਭੀ ਸਦਾ ਕਾਇਮ ਰਹੇਗਾ ।੧।

True here and now. O Nanak, He shall forever be True. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਚਰਨ ਸਤਿ ਸਤਿ ਪਰਸਨਹਾਰ ॥

charan sat sat parasanahaar ||

ਪ੍ਰਭੂ ਦੇ ਚਰਨ ਸਦਾ-ਥਿਰ ਹਨ, ਚਰਨਾਂ ਨੂੰ ਛੋਹਣ ਵਾਲੇ ਸੇਵਕ ਭੀ ਅਟੱਲ ਹੋ ਜਾਂਦੇ ਹਨ;

His Lotus Feet are True, and True are those who touch Them.

ਪੂਜਾ ਸਤਿ ਸਤਿ ਸੇਵਦਾਰ ॥

poojaa sat sat sevadhaar ||

ਪ੍ਰਭੂ ਦੀ ਪੂਜਾ ਇਕ ਸਦਾ ਨਿਭਣ ਵਾਲਾ ਕੰਮ ਹੈ, (ਸੋ) ਪੂਜਾ ਕਰਨ ਵਾਲੇ ਸਦਾ ਲਈ ਅਟੱਲ ਹੋ ਜਾਂਦੇ ਹਨ ।

His devotional worship is True, and True are those who worship Him.

ਦਰਸਨੁ ਸਤਿ ਸਤਿ ਪੇਖਨਹਾਰ ॥

dharasan sat sat pekhanahaar ||

ਪ੍ਰਭੂ ਦਾ ਦੀਦਾਰ ਸਤਿ-(ਕਰਮ) ਹੈ, ਦੀਦਾਰ ਕਰਨ ਵਾਲੇ ਭੀ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ;

The Blessing of His Vision is True, and True are those who behold it.

ਨਾਮੁ ਸਤਿ ਸਤਿ ਧਿਆਵਨਹਾਰ ॥

naam sat sat dhiaavanahaar ||

ਪ੍ਰਭੂ ਦਾ ਨਾਮ ਸਦਾ ਅਟੱਲ ਹੈ, ਸਿਮਰਨ ਵਾਲੇ ਭੀ ਥਿਰ ਹਨ ।

His Naam is True, and True are those who meditate on it.

ਆਪਿ ਸਤਿ ਸਤਿ ਸਭ ਧਾਰੀ ॥

aap sat sat sabh dhaaree ||

ਪ੍ਰਭੂ ਆਪ ਸਦਾ ਹੋਂਦ ਵਾਲਾ ਹੈ, ਉਸ ਦੀ ਟਿਕਾਈ ਹੋਈ ਰਚਨਾ ਭੀ ਹੋਂਦ ਵਾਲੀ ਹੈ;

He Himself is True, and True is all that He sustains.

ਆਪੇ ਗੁਣ ਆਪੇ ਗੁਣਕਾਰੀ ॥

aape gun aape gunakaaree ||

ਪ੍ਰਭੂ ਆਪ ਗੁਣ (-ਰੂਪ) ਹੈ, ਆਪ ਹੀ ਗੁਣ ਪੈਦਾ ਕਰਨ ਵਾਲਾ ਹੈ ।

He Himself is virtuous goodness, and He Himself is the Bestower of virtue.

ਸਬਦੁ ਸਤਿ ਸਤਿ ਪ੍ਰਭੁ ਬਕਤਾ ॥

sabadh sat sat prabh bakataa ||

ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਸਦਾ ਕਾਇਮ ਹੈ, ਸ਼ਬਦ ਨੂੰ ੳੱੁਚਾਰਨ ਵਾਲਾ ਵੀ ਥਿਰ ਹੋ ਜਾਂਦਾ ਹੈ,

The Word of His Shabad is True, and True are those who speak of God.

ਸੁਰਤਿ ਸਤਿ ਸਤਿ ਜਸੁ ਸੁਨਤਾ ॥

surat sat sat jas sunataa ||

ਪ੍ਰਭੂ ਵਿਚ ਸੁਰਤਿ ਜੋੜਨੀ ਸਤਿ (-ਕਰਮ ਹੈ) ਪ੍ਰਭੂ ਦਾ ਜਸ ਸੁਣਨ ਵਾਲਾ ਭੀ ਸਤਿ ਹੈ ।

Those ears are True, and True are those who listen to His Praises.

ਬੁਝਨਹਾਰ ਕਉ ਸਤਿ ਸਭ ਹੋਇ ॥

bujhanahaar kau sat sabh hoi ||

(ਪ੍ਰਭੂ ਦੀ ਹੋਂਦ) ਸਮਝਣ ਵਾਲੇ ਨੂੰ ਉਸ ਦਾ ਰਚਿਆ ਜਗਤ ਭੀ ਹਸਤੀ ਵਾਲਾ ਦਿੱਸਦਾ ਹੈ (ਭਾਵ, ਮਿਥਿਆ ਨਹੀਂ ਭਾਸਦਾ);

All is True to one who understands.

ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥

naanak sat sat prabh soi ||1||

ਹੇ ਨਾਨਕ! ਪ੍ਰਭੂ ਆਪ ਸਦਾ ਹੀ ਥਿਰ ਰਹਿਣ ਵਾਲਾ ਹੈ ।੧।

O Nanak, True, True is He, the Lord God. ||1||

ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥

sat saroop ridhai jin maaniaa ||

ਜਿਸ ਮਨੁੱਖ ਨੇ ਅਟੱਲ ਪ੍ਰਭੂ ਦੀ ਮੂਰਤਿ ਨੂੰ ਸਦਾ ਮਨ ਵਿਚ ਟਿਕਾਇਆ ਹੈ,

One who believes in the Embodiment of Truth with all his heart

ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥

karan karaavan tin mool pachhaaniaa ||

ਉਸ ਨੇ ਸਭ ਕੁਝ ਕਰਨ ਵਾਲੇ ਤੇ (ਜੀਵਾਂ ਪਾਸੋਂ) ਕਰਾਉਣ ਵਾਲੇ (ਜਗਤ ਦੇ) ਮੂਲ ਨੂੰ ਪਛਾਣ ਲਿਆ ਹੈ ।

recognizes the Cause of causes as the Root of all.

ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥

jaa kai ridhai bisavaiaas prabh aaiaa ||

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ (ਦੀ ਹਸਤੀ) ਦਾ ਯਕੀਨ ਬੱਝ ਗਿਆ ਹੈ,

One whose heart is filled with faith in God

ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥

tat giaan tis man pragaTaiaa ||

ਉਸ ਦੇ ਮਨ ਵਿਚ ਸੱਚਾ ਗਿਆਨ ਪਰਗਟ ਹੋ ਗਿਆ ਹੈ;

the essence of spiritual wisdom is revealed to his mind.

ਭੈ ਤੇ ਨਿਰਭਉ ਹੋਇ ਬਸਾਨਾ ॥

bhai te nirabhau hoi basaanaa ||

(ਉਹ ਮਨੁੱਖ) (ਜਗਤ ਦੇ ਹਰੇਕ) ਡਰ ਤੋਂ (ਰਹਿਤ ਹੋ ਕੇ) ਨਿਡਰ ਹੋ ਕੇ ਵੱਸਦਾ ਹੈ,

Coming out of fear, he comes to live without fear.

ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥

jis te upajiaa tis maeh samaanaa ||

(ਕਿਉਂਕਿ) ਉਹ ਸਦਾ ਉਸ ਪ੍ਰਭੂ ਵਿਚ ਲੀਨ ਰਹਿੰਦਾ ਹੈ ਜਿਸ ਤੋਂ ਉਹ ਪੈਦਾ ਹੋਇਆ ਹੈ;

He is absorbed into the One, from whom he originated.

ਬਸਤੁ ਮਾਹਿ ਲੇ ਬਸਤੁ ਗਡਾਈ ॥

basat maeh le basat gaddaiee ||

(ਜਿਵੇਂ) ਇਕ ਚੀਜ਼ ਲੈ ਕੇ (ਉਸ ਕਿਸਮ ਦੀ) ਚੀਜ਼ ਵਿਚ ਰਲਾ ਦਿੱਤੀ ਜਾਏ (ਤੇ ਦੋਹਾਂ ਦਾ ਕੋਈ ਫ਼ਰਕ ਨਹੀਂ ਰਹਿ ਜਾਂਦਾ, ਤਿਵੇਂ ਜੋ ਮਨੁੱਖ ਪ੍ਰਭੂ-।ਚਰਨਾਂਵਿਚ ਲੀਨ ਹੈ)

When something blends with its own,

ਤਾ ਕਉ ਭਿੰਨ ਨ ਕਹਨਾ ਜਾਈ ॥

taa kau bhi(n)n na kahanaa jaiee ||

ਉਸ ਨੂੰ ਪ੍ਰਭੂ ਤੋਂ ਵੱਖਰਾ ਨਹੀਂ ਕਿਹਾ ਜਾ ਸਕਦਾ ।

it cannot be said to be separate from it.

ਬੂਝੈ ਬੂਝਨਹਾਰੁ ਬਿਬੇਕ ॥

boojhai boojhanahaar bibek ||

(ਪਰ) ਇਸ ਵਿਚਾਰ ਨੂੰ ਵਿਚਾਰਨ ਵਾਲਾ (ਕੋਈ ਵਿਰਲਾ) ਸਮਝਦਾ ਹੈ ।

This is understood only by one of discerning understanding.

ਨਾਰਾਇਨ ਮਿਲੇ ਨਾਨਕ ਏਕ ॥੨॥

naarain mile naanak ek ||2||

ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਮਿਲ ਪਏ ਹਨ ਉਹ ਉਸ ਦੇ ਨਾਲ ਇਕ ਰੂਪ ਹੋ ਗਏ ਹਨ ।੨।

Meeting with the Lord, O Nanak, he becomes one with Him. ||2||

ਠਾਕੁਰ ਕਾ ਸੇਵਕੁ ਆਗਿਆਕਾਰੀ ॥

Thaakur kaa sevak aagiaakaaree ||

ਪ੍ਰਭੂ ਦਾ ਸੇਵਕ ਪ੍ਰਭੂ ਦੇ ਹੁਕਮ ਵਿਚ ਤੁਰਦਾ ਹੈ ।

The servant is obedient to his Lord and Master.

ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥

Thaakur kaa sevak sadhaa poojaaree ||

ਸਦਾ ਉਸ ਦੀ ਪੂਜਾ ਕਰਦਾ ਹੈ ।

The servant worships his Lord and Master forever.

ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥

Thaakur ke sevak kai man parateet ||

ਅਕਾਲ ਪੁਰਖ ਦੇ ਸੇਵਕ ਦੇ ਮਨ ਵਿਚ (ਉਸ ਦੀ ਹਸਤੀ ਦਾ) ਵਿਸ਼ਵਾਸ ਰਹਿੰਦਾ ਹੈ,

The servant of the Lord Master has faith in his mind.

ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥

Thaakur ke sevak kee niramal reet ||

ਉਸ ਦੀ ਜ਼ਿੰਦਗੀ ਦੀ ਸੁੱਚੀ ਮਰਯਾਦਾ ਹੁੰਦੀ ਹੈ ।

The servant of the Lord Master lives a pure lifestyle.

ਠਾਕੁਰ ਕਉ ਸੇਵਕੁ ਜਾਨੈ ਸੰਗਿ ॥

Thaakur kau sevak jaanai sa(n)g ||

ਸੇਵਕ ਆਪਣੇ ਮਾਲਕ-ਪ੍ਰਭੂ ਨੂੰ (ਹਰ ਵੇਲੇ ਆਪਣੇ) ਨਾਲ ਜਾਣਦਾ ਹੈ ।

The servant of the Lord Master knows that the Lord is with him.

ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥

prabh kaa sevak naam kai ra(n)g ||

ਉਸ ਦੇ ਨਾਮ ਦੀ ਮੌਜ ਵਿਚ ਰਹਿੰਦਾ ਹੈ ।

God's servant is attuned to the Naam, the Name of the Lord.

ਸੇਵਕ ਕਉ ਪ੍ਰਭ ਪਾਲਨਹਾਰਾ ॥

sevak kau prabh paalanahaaraa ||

ਪ੍ਰਭੂ ਆਪਣੇ ਸੇਵਕ ਨੂੰ ਸਦਾ ਪਾਲਣ ਦੇ ਸਮਰੱਥ ਹੈ,

God is the Cherisher of His servant.

ਸੇਵਕ ਕੀ ਰਾਖੈ ਨਿਰੰਕਾਰਾ ॥

sevak kee raakhai nira(n)kaaraa ||

ਆਪਣੇ ਸੇਵਕ ਦੀ (ਸਦਾ) ਲਾਜ ਰੱਖਦਾ ਹੈ ।

The Formless Lord preserves His servant.

ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥

so sevak jis dhiaa prabh dhaarai ||

(ਪਰ) ਸੇਵਕ ਉਹੀ ਮਨੁੱਖ (ਬਣ ਸਕਦਾ) ਹੈ ਜਿਸ ਤੇ ਪ੍ਰਭੂ ਆਪ ਮੇਹਰ ਕਰਦਾ ਹੈ;

Unto His servant, God bestows His Mercy.

ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥

naanak so sevak saas saas samaarai ||3||

ਹੇ ਨਾਨਕ! ਅਜੇਹਾ ਸੇਵਕ ਪ੍ਰਭੂ ਨੂੰ ਦਮ-ਬ-ਦਮ ਯਾਦ ਰੱਖਦਾ ਹੈ ।੩।

O Nanak, that servant remembers Him with each and every breath. ||3||

ਅਪੁਨੇ ਜਨ ਕਾ ਪਰਦਾ ਢਾਕੈ ॥

apune jan kaa paradhaa ddaakai ||

ਪ੍ਰਭੂ ਆਪਣੇ ਸੇਵਕ ਦਾ ਪਰਦਾ ਢੱਕਦਾ ਹੈ,

He covers the faults of His servant.

ਅਪਨੇ ਸੇਵਕ ਕੀ ਸਰਪਰ ਰਾਖੈ ॥

apane sevak kee sarapar raakhai ||

ਉਸ ਦੀ ਲਾਜ ਜ਼ਰੂਰ ਰੱਖਦਾ ਹੈ ।

He surely preserves the honor of His servant.

ਅਪਨੇ ਦਾਸ ਕਉ ਦੇਇ ਵਡਾਈ ॥

apane dhaas kau dhei vaddaiee ||

ਪ੍ਰਭੂ ਆਪਣੇ ਸੇਵਕ ਨੂੰ ਮਾਣ ਬਖ਼ਸ਼ਦਾ ਹੈ ।

He blesses His slave with greatness.

ਅਪਨੇ ਸੇਵਕ ਕਉ ਨਾਮੁ ਜਪਾਈ ॥

apane sevak kau naam japaiee ||

ਉਸ ਨੂੰ ਆਪਣਾ ਨਾਮ ਜਪਾਉਂਦਾ ਹੈ ।

He inspires His servant to chant the Naam, the Name of the Lord.

ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥

apane sevak kee aap pat raakhai ||

ਪ੍ਰਭੂ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈ,

He Himself preserves the honor of His servant.

ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥

taa kee gat mit koi na laakhai ||

ਉਸ ਦੀ ਉੱਚ-ਅਵਸਥਾ ਤੇ ਉਸ ਦੇ ਵਡੱਪਣ ਦਾ ਅੰਦਾਜ਼ਾ ਕੋਈ ਨਹੀਂ ਲਗਾ ਸਕਦਾ ।

No one knows His state and extent.

ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥

prabh ke sevak kau ko na pahoochai ||

ਕੋਈ ਮਨੁੱਖ ਪ੍ਰਭੂ ਦੇ ਸੇਵਕ ਦੀ ਬਰਾਬਰੀ ਨਹੀਂ ਕਰ ਸਕਦਾ,

No one is equal to the servant of God.

ਪ੍ਰਭ ਕੇ ਸੇਵਕ ਊਚ ਤੇ ਊਚੇ ॥

prabh ke sevak uooch te uooche ||

ਪ੍ਰਭੂ ਦੇ ਸੇਵਕ ਉੱਚਿਆਂ ਤੋਂ ਉਚੇ ਹੁੰਦੇ ਹਨ ।

The servant of God is the highest of the high.

ਜੋ ਪ੍ਰਭਿ ਅਪਨੀ ਸੇਵਾ ਲਾਇਆ ॥

jo prabh apanee sevaa laiaa ||

ਜਿਸ ਨੂੰ ਪ੍ਰਭੂ ਨੇ ਆਪ ਆਪਣੀ ਸੇਵਾ ਵਿਚ ਲਾਇਆ ਹੈ ।

One whom God applies to His own service, O Nanak

ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥

naanak so sevak dheh dhis pragaTaiaa ||4||

ਹੇ ਨਾਨਕ! ਉਹ ਸੇਵਕ ਸਾਰੇ ਜਗਤ ਵਿਚ ਪਰਗਟ ਹੋਇਆ ਹੈ।੪।

- that servant is famous in the ten directions. ||4||

ਨੀਕੀ ਕੀਰੀ ਮਹਿ ਕਲ ਰਾਖੈ ॥

neekee keeree meh kal raakhai ||

ਜਿਸ) ਨਿੱਕੀ ਜਿਹੀ ਕੀੜੀ ਵਿਚ (ਪ੍ਰਭੂ) ਤਾਕਤ ਭਰਦਾ ਹੈ,

He infuses His Power into the tiny ant;

ਭਸਮ ਕਰੈ ਲਸਕਰ ਕੋਟਿ ਲਾਖੈ ॥

bhasam karai lasakar koT laakhai ||

ਲੱਖਾਂ ਕਰੋੜਾਂ ਲਸ਼ਕਰਾਂ ਨੂੰ ਸੁਆਹ ਕਰ ਦੇਂਦੀ ਹੈ ।

it can then reduce the armies of millions to ashes

ਜਿਸ ਕਾ ਸਾਸੁ ਨ ਕਾਢਤ ਆਪਿ ॥

jis kaa saas na kaaddat aap ||

ਜਿਸ ਜੀਵ ਦਾ ਸ੍ਵਾਸ ਪ੍ਰਭੂ ਆਪ ਨਹੀਂ ਕੱਢਦਾ,

Those whose breath of life He Himself does not take away

ਤਾ ਕਉ ਰਾਖਤ ਦੇ ਕਰਿ ਹਾਥ ॥

taa kau raakhat dhe kar haath ||

ਉਸ ਨੂੰ ਹੱਥ ਦੇ ਕੇ ਰੱਖਦਾ ਹੈ ।

He preserves them, and holds out His Hands to protect them.

ਮਾਨਸ ਜਤਨ ਕਰਤ ਬਹੁ ਭਾਤਿ ॥

maanas jatan karat bahu bhaat ||

ਮਨੁੱਖ ਕਈ ਕਿਸਮਾਂ ਦੇ ਜਤਨ ਕਰਦਾ ਹੈ ।

You may make all sorts of efforts,

ਤਿਸ ਕੇ ਕਰਤਬ ਬਿਰਥੇ ਜਾਤਿ ॥

tis ke karatab birathe jaat ||

ਉਸ ਦੇ ਕੰਮ ਵਿਅਰਥ ਜਾਂਦੇ ਹਨ ।

but these attempts are in vain.

ਮਾਰੈ ਨ ਰਾਖੈ ਅਵਰੁ ਨ ਕੋਇ ॥

maarai na raakhai avar na koi ||

(ਪ੍ਰਭੂ ਤੋਂ ਬਿਨਾ ਜੀਵਾਂ ਨੂੰ) ਨਾਹ ਕੋਈ ਮਾਰ ਸਕਦਾ ਹੈ, ਨਾਹ ਰੱਖ ਸਕਦਾ ਹੈ, (ਪ੍ਰਭੂ ਜੇਡਾ) ਹੋਰ ਕੋਈ ਨਹੀਂ ਹੈ;

No one else can kill or preserve

ਸਰਬ ਜੀਆ ਕਾ ਰਾਖਾ ਸੋਇ ॥

sarab jeeaa kaa raakhaa soi ||

ਸਾਰੇ ਜੀਵਾਂ ਦਾ ਰਾਖਾ ਪ੍ਰਭੂ ਆਪ ਹੈ ।

He is the Protector of all beings.

ਕਾਹੇ ਸੋਚ ਕਰਹਿ ਰੇ ਪ੍ਰਾਣੀ ॥

kaahe soch kareh re praanee ||

ਹੇ ਪ੍ਰਾਣੀ! ਤੂੰ ਕਿਉਂ ਫ਼ਿਕਰ ਕਰਦਾ ਹੈਂ ?

So why are you so anxious, O mortal?

ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥

jap naanak prabh alakh viddaanee ||5||

ਹੇ ਨਾਨਕ! ਅਲੱਖ ਤੇ ਅਚਰਜ ਪ੍ਰਭੂ ਨੂੰ ਸਿਮਰ ।੫।

Meditate, O Nanak, on God, the invisible, the wonderful! ||5||

ਬਾਰੰ ਬਾਰ ਬਾਰ ਪ੍ਰਭੁ ਜਪੀਐ ॥

baara(n) baar baar prabh japeeaai ||

ਹੇ ਭਾਈ!) ਘੜੀ ਮੁੜੀ ਪ੍ਰਭੂ ਨੂੰ ਸਿਮਰੀਏ,

Time after time, again and again, meditate on God.

ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥

pee a(n)mrit ih man tan dhrapeeaai ||

ਨਾਮ-) ਅੰਮ੍ਰਿਤ ਪੀ ਕੇ ਇਸ ਮਨ ਨੂੰ ਤੇ ਸਰੀਰਕ ਇੰਦ੍ਰਿਆਂ ਨੂੰ ਰਜਾ ਦੇਵੀਏ ।

Drinking in this Nectar, this mind and body are satisfied.

ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥

naam ratan jin gurmukh paiaa ||

ਜਿਸ ਗੁਰਮੁਖ ਨੇ ਨਾਮ-ਰੂਪੀ ਰਤਨ ਲੱਭ ਲਿਆ ਹੈ,

The jewel of the Naam is obtained by the Gurmukhs;

ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥

tis kichh avar naahee dhirasaTaiaa ||

ਉਸ ਨੂੰ ਪ੍ਰਭੂ ਤੋਂ ਬਿਨਾ ਕਿਤੇ ਹੋਰ ਕੁਝ ਨਹੀਂ ਦਿੱਸਦਾ;

they see no other than God.

ਨਾਮੁ ਧਨੁ ਨਾਮੋ ਰੂਪੁ ਰੰਗੁ ॥

naam dhan naamo roop ra(n)g ||

ਨਾਮ (ਉਸ ਗੁਰਮੁਖ ਦਾ) ਧਨ ਹੈ,

Unto them, the Naam is wealth, the Naam is beauty and delight.

ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥

naamo sukh har naam kaa sa(n)g ||

ਪ੍ਰਭੂ ਦੇ ਨਾਮ ਦਾ ਉਹ ਸਦਾ ਸੰਗ ਕਰਦਾ ਹੈ ।

The Naam is peace, the Lord's Name is their companion.

ਨਾਮ ਰਸਿ ਜੋ ਜਨ ਤ੍ਰਿਪਤਾਨੇ ॥

naam ras jo jan tirapataane ||

ਜੋ ਮਨੁੱਖ ਨਾਮ ਦੇ ਸੁਆਦ ਵਿਚ ਰੱਜ ਗਏ ਹਨ,

Those who are satisfied by the essence of the Naam

ਮਨ ਤਨ ਨਾਮਹਿ ਨਾਮਿ ਸਮਾਨੇ ॥

man tan naameh naam samaane ||

ਉਹਨਾਂ ਦੇ ਮਨ ਤਨ ਕੇਵਲ ਪ੍ਰਭੂ-ਨਾਮ ਵਿਚ ਹੀ ਜੁੜੇ ਰਹਿੰਦੇ ਹਨ ।

their minds and bodies are drenched with the Naam.

ਊਠਤ ਬੈਠਤ ਸੋਵਤ ਨਾਮ ॥

uooThat baiThat sovat naam ||

ਉਠਦਿਆਂ ਬੈਠਦਿਆਂ, ਸੁੱਤਿਆਂ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰ।

While standing up, sitting down and sleeping, the Naam,

ਕਹੁ ਨਾਨਕ ਜਨ ਕੈ ਸਦ ਕਾਮ ॥੬॥

kahu naanak jan kai sadh kaam ||6||

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨਾ ਹੀ ਸੇਵਕਾਂ ਦਾ ਸਦਾ ਆਹਰ ਹੁੰਦਾ ਹੈ ।੬।

says Nanak, is forever the occupation of God's humble servant. ||6||

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥

bolahu jas jihabaa dhin raat ||

(ਹੇ ਭਾਈ!) ਦਿਨ ਰਾਤ ਆਪਣੀ ਜੀਭ ਨਾਲ ਪ੍ਰਭੂ ਦੇ ਗੁਣ ਗਾਵੋ,

Chant His Praises with your tongue, day and night.

ਪ੍ਰਭਿ ਅਪਨੈ ਜਨ ਕੀਨੀ ਦਾਤਿ ॥

prabh apanai jan keenee dhaat ||

ਸਿਫ਼ਿਤ-ਸਾਲਾਹ ਦੀ ਇਹ ਬਖ਼ਸ਼ਸ਼ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਹੀ) ਕੀਤੀ ਹੈ;

God Himself has given this gift to His servants.

ਕਰਹਿ ਭਗਤਿ ਆਤਮ ਕੈ ਚਾਇ ॥

kareh bhagat aatam kai chai ||

(ਸੇਵਕ) ਅੰਦਰਲੇ ਉਤਸ਼ਾਹ ਨਾਲ ਭਗਤੀ ਕਰਦੇ ਹਨ ।

Performing devotional worship with heart-felt love,

ਪ੍ਰਭ ਅਪਨੇ ਸਿਉ ਰਹਹਿ ਸਮਾਇ ॥

prabh apane siau raheh samai ||

ਆਪਣੇ ਪ੍ਰਭੂ ਨਾਲ ਜੁੜੇ ਰਹਿੰਦੇ ਹਨ ।

they remain absorbed in God Himself.

ਜੋ ਹੋਆ ਹੋਵਤ ਸੋ ਜਾਨੈ ॥

jo hoaa hovat so jaanai ||

ਜੋ ਕੁਝ ਹੋ ਰਿਹਾ ਹੈ, ਉਸ ਨੂੰ (ਰਜ਼ਾ ਵਿਚ) ਜਾਣਦਾ ਹੈ;

They know the past and the present.

ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥

prabh apane kaa hukam pachhaanai ||

(ਸੇਵਕ) ਆਪਣੇ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ,

They recognize God's Own Command.

ਤਿਸ ਕੀ ਮਹਿਮਾ ਕਉਨ ਬਖਾਨਉ ॥

tis kee mahimaa kaun bakhaanau ||

ਇਹੋ ਜਿਹੇ ਸੇਵਕ ਦੀ ਕੇਹੜੀ ਵਡਿਆਈ ਮੈਂ ਦੱਸਾਂ ?

Who can describe His Glory?

ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥

tis kaa gun keh ek na jaanau ||

ਮੈਂ ਉਸ ਸੇਵਕ ਦਾ ਇਕ ਗੁਣ ਬਿਆਨ ਕਰਨਾ ਭੀ ਨਹੀਂ ਜਾਣਦਾ ।

I cannot describe even one of His virtuous qualities.

ਆਠ ਪਹਰ ਪ੍ਰਭ ਬਸਹਿ ਹਜੂਰੇ ॥

aaTh pahar prabh baseh hajoore ||

ਜੋ ਅੱਠੇ ਪਹਰ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।

Those who dwell in God's Presence, twenty-four hours a day

ਕਹੁ ਨਾਨਕ ਸੇਈ ਜਨ ਪੂਰੇ ॥੭॥

kahu naanak seiee jan poore ||7||

ਹੇ ਨਾਨਕ! ਆਖ—ਉਹ ਮਨੁੱਖ ਪੂਰੇ ਭਾਂਡੇ ਹਨ ।੭।

- says Nanak, they are the perfect persons. ||7||

ਮਨ ਮੇਰੇ ਤਿਨ ਕੀ ਓਟ ਲੇਹਿ ॥

man mere tin kee oT leh ||

ਹੇ ਮੇਰੇ ਮਨ! (ਜੋ ਮਨੱੁਖ਼ ਸਦਾ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ) ਉਹਨਾਂ ਦੀ ਸਰਣੀ ਪਉ ,

O my mind, seek their protection;

ਮਨੁ ਤਨੁ ਅਪਨਾ ਤਿਨ ਜਨ ਦੇਹਿ ॥

man tan apanaa tin jan dheh ||

ਆਪਣਾ ਤਨ ਮਨ ਉਹਨਾਂ ਤੋਂ ਸਦਕੇ ਕਰ ਦੇਹ ।

give your mind and body to those humble beings.

ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥

jin jan apanaa prabhoo pachhaataa ||

ਜਿਸ ਮਨੁੱਖ ਨੇ ਅਪਣੇ ਪ੍ਰਭੂ ਨੂੰ ਪਛਾਣ ਲਿਆ ਹੈ,

Those humble beings who recognizes God

ਸੋ ਜਨੁ ਸਰਬ ਥੋਕ ਕਾ ਦਾਤਾ ॥

so jan sarab thok kaa dhaataa ||

ਉਹ ਮਨੁੱਖ ਸਾਰੇ ਪਦਾਰਥ ਦੇਣ ਦੇ ਸਮਰੱਥ ਹੋ ਜਾਂਦਾ ਹੈ;

are the givers of all things.

ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥

tis kee saran sarab sukh paaveh ||

(ਹੇ ਮਨ!) ਉਸ ਦੀ ਸਰਣੀ ਪਿਆਂ ਤੂੰ ਸਾਰੇ ਸੁਖ ਪਾਵਹਿਂਗਾ ।

In His Sanctuary, all comforts are obtained.

ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥

tis kai dharas sabh paap miTaaveh ||

ਉਸ ਦੇ ਦੀਦਾਰ ਨਾਲ ਤੂੰ ਸਾਰੇ ਪਾਪ ਦੂਰ ਕਰ ਲਵਹਿਂਗਾ

By the Blessing of His Darshan, all sins are erased.

ਅਵਰ ਸਿਆਨਪ ਸਗਲੀ ਛਾਡੁ ॥

avar siaanap sagalee chhaadd ||

ਹੋਰ ਚੁਤਰਾਈ ਛੱਡ ਦੇਹ,

So renounce all other clever devices,

ਤਿਸੁ ਜਨ ਕੀ ਤੂ ਸੇਵਾ ਲਾਗੁ ॥

tis jan kee too sevaa laag ||

ਉਸ ਸੇਵਕ ਦੀ ਸੇਵਾ ਵਿਚ ਜੁੱਟ ਪਉ;

and enjoin yourself to the service of those servants.

ਆਵਨੁ ਜਾਨੁ ਨ ਹੋਵੀ ਤੇਰਾ ॥

aavan jaan na hovee teraa ||

ਇਸ ਤਰ੍ਹਾਂ ਮੁੜ ਮੁੜ ਜਗਤ ਵਿਚ) ਤੇਰਾ ਆਉਣ ਜਾਣ ਨਹੀਂ ਹੋਵੇਗਾ ।

Your comings and goings shall be ended.

ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥

naanak tis jan ke poojahu sadh pairaa ||8||17||

ਹੇ ਨਾਨਕ! ਉਸ ਸੰਤ ਜਨ ਦੇ ਸਦਾ ਪੈਰ ਪੂਜ।੮।

O Nanak, worship the feet of God's humble servants forever. ||8||17||

ਸਲੋਕੁ ॥

salok ||

ਸਲੋਕ।

Shalok:

ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥

sat purakh jin jaaniaa satigur tis kaa naau ||

ਜਿਸ ਨੇ ਸਦਾ-ਥਿਰ ਤੇ ਵਿਆਪਕ ਪ੍ਰਭੂ ਨੂੰ ਜਾਣ ਲਿਆ ਹੈ, ਉਸ ਦਾ ਨਾਮ ਸਤਿਗੁਰੂ ਹੈ,

The one who knows the True Lord God, is called the True Guru.

ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥

tis kai sa(n)g sikh udharai naanak har gun gaau ||1||

ਹੇ ਨਾਨਕ!ਉਸ ਦੀ ਸੰਗਤਿ ਵਿਚ (ਰਹਿ ਕੇ) ਸਿੱਖ (ਵਿਕਾਰਾਂ ਤੋਂ) ਬਚ ਜਾਂਦਾ ਹੈ; (ਤਾਂ ਤੇ) (ਤੂੰ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ) ਅਕਾਲ ਪੁਰਖ ਦੇ ਗੁਣ ਗਾ ।੧।

In His Company, the Sikh is saved, O Nanak, singing the Glorious Praises of the Lord. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥

satigur sikh kee karai pratipaal ||

ਸਤਿਗੁਰੂ ਸਿੱਖ ਦੀ ਰੱਖਿਆ ਕਰਦਾ ਹੈ,

The True Guru cherishes His Sikh.

ਸੇਵਕ ਕਉ ਗੁਰੁ ਸਦਾ ਦਇਆਲ ॥

sevak kau gur sadhaa dhiaal ||

ਸਤਿਗੁਰੂ ਆਪਣੇ ਸੇਵਕ ਉਤੇ ਸਦਾ ਮੇਹਰ ਕਰਦਾ ਹੈ ।

The Guru is always merciful to His servant.

ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥

sikh kee gur dhuramat mal hirai ||

ਸਤਿਗੁਰੂ ਆਪਣੇ ਸਿੱਖ ਦੀ ਭੈੜੀ ਮਤਿ-ਰੂਪੀ ਮੈਲ ਦੂਰ ਕਰ ਦੇਂਦਾ ਹੈ,

The Guru washes away the filth of the evil intellect of His Sikh.

ਗੁਰ ਬਚਨੀ ਹਰਿ ਨਾਮੁ ਉਚਰੈ ॥

gur bachanee har naam ucharai ||

ਕਿਉਂਕਿ ਸਿੱਖ ਆਪਣੇ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਦਾ ਹੈ ।

Through the Guru's Teachings, he chants the Lord's Name.

ਸਤਿਗੁਰੁ ਸਿਖ ਕੇ ਬੰਧਨ ਕਾਟੈ ॥

satigur sikh ke ba(n)dhan kaaTai ||

ਸਤਿਗੁਰੂ ਆਪਣੇ ਸਿੱਖ ਦੇ (ਮਾਇਆ ਦੇ) ਬੰਧਨ ਕੱਟ ਦੇਂਦਾ ਹੈ ।

The True Guru cuts away the bonds of His Sikh.

ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥

gur kaa sikh bikaar te haaTai ||

ਗੁਰੂ ਦਾ ਸਿੱਖ ਵਿਕਾਰਾਂ ਵਲੋਂ ਹਟ ਜਾਂਦਾ ਹੈ;

The Sikh of the Guru abstains from evil deeds.

ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥

satigur sikh kau naam dhan dhei ||

(ਕਿਉਂਕਿ) ਸਤਿਗੁਰੂ ਆਪਣੇ ਸਿੱਖ ਨੂੰ ਪ੍ਰਭੂ ਦਾ ਨਾਮ-ਰੂਪੀ ਧਨ ਦੇਂਦਾ ਹੈ ,

The True Guru gives His Sikh the wealth of the Naam.

ਗੁਰ ਕਾ ਸਿਖੁ ਵਡਭਾਗੀ ਹੇ ॥

gur kaa sikh vaddabhaagee he ||

ਇਸ ਤਰ੍ਹਾਂ) ਸਤਿਗੁਰੂ ਦਾ ਸਿੱਖ ਵੱਡੇ ਭਾਗਾਂ ਵਾਲਾ ਬਣ ਜਾਂਦਾ ਹੈ ।

The Sikh of the Guru is very fortunate.

ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥

satigur sikh kaa halat palat savaarai ||

ਸਤਿਗੁਰੂ ਆਪਣੇ ਸਿੱਖ ਦਾ ਲੋਕ ਪਰਲੋਕ ਸਵਾਰ ਦੇਂਦਾ ਹੈ ।

The True Guru arranges this world and the next for His Sikh.

ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

naanak satigur sikh kau jeea naal samaarai ||1||

ਹੇ ਨਾਨਕ! ਸਤਿਗੁਰੂ ਆਪਣੇ ਸਿੱਖ ਨੂੰ ਆਪਣੀ ਜਿੰਦ ਦੇ ਨਾਲ ਯਾਦ ਰੱਖਦਾ ਹੈ ।੧।

O Nanak, with the fullness of His heart, the True Guru mends His Sikh. ||1||

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥

gur kai gireh sevak jo rahai ||

ਜੇਹੜਾ ਸੇਵਕ (ਸਿੱਖਿਆ ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ,

That selfless servant, who lives in the Guru's household,

ਗੁਰ ਕੀ ਆਗਿਆ ਮਨ ਮਹਿ ਸਹੈ ॥

gur kee aagiaa man meh sahai ||

ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ;

is to obey the Guru's Commands with all his mind.

ਆਪਸ ਕਉ ਕਰਿ ਕਛੁ ਨ ਜਨਾਵੈ ॥

aapas kau kar kachh na janaavai ||

ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ,

He is not to call attention to himself in any way.

ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥

har har naam ridhai sadh dhiaavai ||

ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ;

He is to meditate constantly within his heart on the Name of the Lord.

ਮਨੁ ਬੇਚੈ ਸਤਿਗੁਰ ਕੈ ਪਾਸਿ ॥

man bechai satigur kai paas ||

ਜੋ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ ।

One who sells his mind to the True Guru

ਤਿਸੁ ਸੇਵਕ ਕੇ ਕਾਰਜ ਰਾਸਿ ॥

tis sevak ke kaaraj raas ||

ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।

- that humble servant's affairs are resolved.

ਸੇਵਾ ਕਰਤ ਹੋਇ ਨਿਹਕਾਮੀ ॥

sevaa karat hoi nihakaamee ||

ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ,

One who performs selfless service, without thought of reward,

ਤਿਸ ਕਉ ਹੋਤ ਪਰਾਪਤਿ ਸੁਆਮੀ ॥

tis kau hot paraapat suaamee ||

ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ ।

shall attain his Lord and Master.

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥

apanee kirapaa jis aap karei ||

ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ ।

He Himself grants His Grace;

ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥

naanak so sevak gur kee mat lei ||2||

ਹੇ ਨਾਨਕ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ।੨।

O Nanak, that selfless servant lives the Guru's Teachings. ||2||

ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥

bees bisave gur kaa man maanai ||

ਜੋ ਸੇਵਕ ਆਪਣੇ ਸਤਿਗੁਰੂ ਨੂੰ ਆਪਣੀ ਸਰਧਾ ਦਾ ਪੂਰੇ ਤੌਰ ਤੇ ਯਕੀਨ ਦਿਵਾ ਲੈਂਦਾ ਹੈ,

One who obeys the Guru's Teachings one hundred per cent

ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥

so sevak paramesur kee gat jaanai ||

ਉਹ ਅਕਾਲ ਪੁਰਖ ਦੀ ਅਵਸਥਾ ਨੂੰ ਸਮਝ ਲੈਂਦਾ ਹੈ ।

that selfless servant comes to know the state of the Transcendent Lord.

ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥

so satigur jis ridhai har naau ||

ਸਤਿਗੁਰੂ (ਭੀ) ਉਹ ਹੈ ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,

The True Guru's Heart is filled with the Name of the Lord.

ਅਨਿਕ ਬਾਰ ਗੁਰ ਕਉ ਬਲਿ ਜਾਉ ॥

anik baar gur kau bal jaau ||

ਮੈਂ ਐਸੇ) ਗੁਰੂ ਤੋਂ ਕਈ ਵਾਰੀ ਸਦਕੇ ਜਾਂਦਾ ਹਾਂ ।

So many times, I am a sacrifice to the Guru.

ਸਰਬ ਨਿਧਾਨ ਜੀਅ ਕਾ ਦਾਤਾ ॥

sarab nidhaan jeea kaa dhaataa ||

(ਸਤਿਗੁਰੂ) ਸਾਰੇ ਖ਼ਜ਼ਾਨਿਆਂ ਦਾ ਤੇ ਆਤਮਕ ਜ਼ਿੰਦਗੀ ਦਾ ਦੇਣ ਵਾਲਾ ਹੈ,

He is the treasure of everything, the Giver of life.

ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥

aaTh pahar paarabraham ra(n)g raataa ||

ਉਹ ਅੱਠੇ ਪਹਰ ਅਕਾਲ ਪੁਰਖ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ ।

Twenty-four hours a day, He is imbued with the Love of the Supreme Lord God.

ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥

braham meh jan jan meh paarabraham ||

(ਪ੍ਰਭੂ ਦਾ) ਸੇਵਕ-(ਸਤਿਗੁਰੂ) ਪ੍ਰਭੂ ਵਿਚ (ਜੁੜਿਆ ਰਹਿੰਦਾ ਹੈ) ਤੇ (ਪ੍ਰਭੂ ਦੇ) ਸੇਵਕ-ਸਤਿਗੁਰੂ ਵਿਚ ਪ੍ਰਭੂ (ਸਦਾ ਟਿਕਿਆ ਹੈ),

The servant is in God, and God is in the servant.

ਏਕਹਿ ਆਪਿ ਨਹੀ ਕਛੁ ਭਰਮੁ ॥

ekeh aap nahee kachh bharam ||

ਗੁਰੂ ਤੇ ਪ੍ਰਭੂ ਇਕ-ਰੂਪ ਹਨ, ਇਸ ਵਿਚ ਭੁਲੇਖੇ ਵਾਲੀ ਗੱਲ ਨਹੀਂ ।

He Himself is One - there is no doubt about this.

ਸਹਸ ਸਿਆਨਪ ਲਇਆ ਨ ਜਾਈਐ ॥

sahas siaanap liaa na jaieeaai ||

ਹਜ਼ਾਰਾਂ ਚਤੁਰਾਈਆਂ ਨਾਲ ਅਜੇਹਾ ਗੁਰੂ ਮਿਲਦਾ ਨਹੀਂ,

By thousands of clever tricks, He is not found.

ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥

naanak aaisaa gur baddabhaagee paieeaai ||3||

ਹੇ ਨਾਨਕ! ਅਜੇਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ ।੩।

O Nanak, such a Guru is obtained by the greatest good fortune. ||3||

ਸਫਲ ਦਰਸਨੁ ਪੇਖਤ ਪੁਨੀਤ ॥

safal dharasan pekhat puneet ||

ਗੁਰੂ ਦਾ ਦੀਦਾਰ (ਸਾਰੇ) ਫਲ ਦੇਣ ਵਾਲਾ ਹੈ, ਦੀਦਾਰ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ,

Blessed is His Darshan; receiving it, one is purified.

ਪਰਸਤ ਚਰਨ ਗਤਿ ਨਿਰਮਲ ਰੀਤਿ ॥

parasat charan gat niramal reet ||

ਗੁਰੂ ਦੇ ਚਰਨ ਛੋਹਿਆਂ ਉਚੀ ਅਵਸਥਾ ਤੇ ਸੁੱਚੀ ਰਹੁ-ਰੀਤ ਹੋ ਜਾਂਦੀ ਹੈ ।

Touching His Feet, one's conduct and lifestyle become pure.

ਭੇਟਤ ਸੰਗਿ ਰਾਮ ਗੁਨ ਰਵੇ ॥

bheTat sa(n)g raam gun rave ||

ਗੁਰੂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦੇ ਗੁਣ ਗਾ ਸਕੀਦੇ ਹਨ,

Abiding in His Company, one chants the Lord's Praise,

ਪਾਰਬ੍ਰਹਮ ਕੀ ਦਰਗਹ ਗਵੇ ॥

paarabraham kee dharageh gave ||

ਅਕਾਲ ਪੁਰਖ ਦੀ ਦਰਗਾਹ ਵਿਚ ਪਹੁੰਚ ਹੋ ਜਾਂਦੀ ਹੈ ।

and reaches the Court of the Supreme Lord God.

ਸੁਨਿ ਕਰਿ ਬਚਨ ਕਰਨ ਆਘਾਨੇ ॥

sun kar bachan karan aaghaane ||

ਗੁਰੂ ਦੇ ਬਚਨ ਸੁਣ ਕੇ ਕੰਨ ਰੱਜ ਜਾਂਦੇ ਹਨ,

Listening to His Teachings, one's ears are satisfied.

ਮਨਿ ਸੰਤੋਖੁ ਆਤਮ ਪਤੀਆਨੇ ॥

man sa(n)tokh aatam pateeaane ||

ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਆਤਮਾ ਪਤੀਜ ਜਾਂਦਾ ਹੈ ।

The mind is contented, and the soul is fulfilled.

ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥

pooraa gur akhayeo jaa kaa ma(n)tr ||

ਸਤਿਗੁਰੂ ਪੂਰਨ ਪੁਰਖ ਹੈ, ਉਸ ਦਾ ਉਪਦੇਸ਼ ਭੀ ਸਦਾ ਲਈ ਅਟੱਲ ਹੈ,

The Guru is perfect; His Teachings are everlasting.

ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥

a(n)mirat dhirasaT pekhai hoi sa(n)t ||

ਅਮਰ ਕਰਨ ਵਾਲੀ ਨਜ਼ਰ ਨਾਲ ਤੱਕਦਾ ਹੈ ਓਹੀ ਸੰਤ ਹੋ ਜਾਂਦਾ ਹੈ ।

Beholding His Ambrosial Glance, one becomes saintly.

ਗੁਣ ਬਿਅੰਤ ਕੀਮਤਿ ਨਹੀ ਪਾਇ ॥

gun bia(n)t keemat nahee pai ||

ਸਤਿਗੁਰੂ ਦੇ ਗੁਣ ਬੇਅੰਤ ਹਨ, ਮੁੱਲ ਨਹੀਂ ਪੈ ਸਕਦਾ ।

Endless are His virtuous qualities; His worth cannot be appraised.

ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥

naanak jis bhaavai tis le milai ||4||

ਹੇ ਨਾਨਕ! ਜੋ ਜੀਵ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਉਸ ਨੂੰ ਗੁਰੂ ਨਾਲ ਮਿਲਾਉਂਦਾ ਹੈ ।੪।

O Nanak, one who pleases Him is united with Him. ||4||

ਜਿਹਬਾ ਏਕ ਉਸਤਤਿ ਅਨੇਕ ॥

jihabaa ek usatat anek ||

ਮਨੁੱਖ ਦੀ) ਜੀਭ ਇੱਕ ਹੈ, ਪਰ ਪੂਰਨ ਪੁਰਖ ਵਾਲੇ ਸਦਾ-ਥਿਰ ਵਿਆਪਕ ਪ੍ਰਭੂ ਦੇ ਅਨੇਕਾਂ ਗੁਣ ਹਨ;

The tongue is one, but His Praises are many.

ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥

sat purakh pooran bibek || kaahoo bol na pahuchat praanee ||

ਪਰ ਪੂਰਨ ਪੁਰਖ ਵਾਲੇ ਸਦਾ-ਥਿਰ ਵਿਆਪਕ ਪ੍ਰਭੂ ਦੇਗੁਣਾਂ ਤਕ ਮਨੁੱਖ ਕਿਸੇ ਬੋਲ ਦੁਆਰਾ ਪਹੁੰਚ ਨਹੀਂ ਸਕਦਾ, ਪ੍ਰਭੂ ਪਹੁੰਚ ਤੋਂ ਪਰੇ ਹੈ,

The True Lord, of perfect perfection - no speech can take the mortal to Him.

ਅਗਮ ਅਗੋਚਰ ਪ੍ਰਭ ਨਿਰਬਾਨੀ ॥

agam agochar prabh nirabaanee ||

ਵਾਸਨਾ-ਰਹਿਤ ਹੈ, ਤੇ ਮਨੁੱਖ ਦੇ ਸਰੀਰਕ ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ।

God is Inaccessible, Incomprehensible, balanced in the state of Nirvaanaa.

ਨਿਰਾਹਾਰ ਨਿਰਵੈਰ ਸੁਖਦਾਈ ॥

niraahaar niravair sukhadhaiee ||

ਅਕਾਲ ਪੁਰਖ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ, ਪ੍ਰਭੂ ਵੈਰ-ਰਹਿਤ ਹੈ (ਸਗੋਂ ਸਭ ਨੂੰ) ਸੁਖ ਦੇਣ ਵਾਲਾ ਹੈ,

He is not sustained by food; He has no hatred or vengeance; He is the Giver of peace.

ਤਾ ਕੀ ਕੀਮਤਿ ਕਿਨੈ ਨ ਪਾਈ ॥

taa kee keemat kinai na paiee ||

ਕੋਈ ਜੀਵ ਉਸ (ਦੇ ਗੁਣਾਂ) ਦਾ ਮੱੁਲ ਨਹੀਂ ਪਾ ਸਕਿਆ ।

No one can estimate His worth.

ਅਨਿਕ ਭਗਤ ਬੰਦਨ ਨਿਤ ਕਰਹਿ ॥

anik bhagat ba(n)dhan nit kareh ||

ਅਨੇਕਾਂ ਭਗਤ ਸਦਾ (ਪ੍ਰਭੂ ਨੂੰ) ਨਮਸਕਾਰ ਕਰਦੇ ਹਨ,

Countless devotees continually bow in reverence to Him.

ਚਰਨ ਕਮਲ ਹਿਰਦੈ ਸਿਮਰਹਿ ॥

charan kamal hiradhai simareh ||

ਉਸ ਦੇ ਕਮਲਾਂ ਵਰਗੇ (ਸੋਹਣੇ) ਚਰਨਾਂ ਨੂੰ ਆਪਣੇ ਹਿਰਦੇ ਵਿਚ ਸਿਮਰਦੇ ਹਨ ।

In their hearts, they meditate on His Lotus Feet.

ਸਦ ਬਲਿਹਾਰੀ ਸਤਿਗੁਰ ਅਪਨੇ ॥

sadh balihaaree satigur apane ||

ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਹਾਂ ।

Nanak is forever a sacrifice to the True Guru;

ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥

naanak jis prasaadh aaisaa prabh japane ||5||

ਹੇ ਨਾਨਕ! (ਆਖ—) ਜਿਸ ਗੁਰੂ ਦੀ ਮੇਹਰ ਨਾਲ ਐਸੇ ਪ੍ਰਭੂ ਨੂੰ ਜਪ ਸਕੀਦਾ ਹੈ।੫।

by His Grace, he meditates on God. ||5||

ਇਹੁ ਹਰਿ ਰਸੁ ਪਾਵੈ ਜਨੁ ਕੋਇ ॥

eih har ras paavai jan koi ||

ਕੋਈ ਵਿਰਲਾ ਮਨੁੱਖ ਪ੍ਰਭੂ ਦੇ ਨਾਮ ਦਾ ਸੁਆਦ ਮਾਣਦਾ ਹੈ,

Only a few obtain this ambrosial essence of the Lord's Name.

ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥

a(n)mrit peevai amar so hoi ||

ਉਹ ਨਾਮ-ਅੰਮ੍ਰਿਤ ਪੀਂਦਾ ਹੈ, ਤੇ ਅਮਰ ਹੋ ਜਾਂਦਾ ਹੈ ।

Drinking in this Nectar, one becomes immortal.

ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥

aus purakh kaa naahee kadhe binaas || jaa kai man pragaTe gunataas ||

ਉਸ ਦਾ ਕਦੇ ਨਾਸ ਨਹੀਂ ਹੁੰਦਾ ,ਜਿਸ ਦੇ ਮਨ ਵਿਚ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਪ੍ਰਕਾਸ਼ ਹੁੰਦਾ ਹੈ,

That person whose mind is illuminated by the treasure of excellence, never dies.

ਆਠ ਪਹਰ ਹਰਿ ਕਾ ਨਾਮੁ ਲੇਇ ॥

aaTh pahar har kaa naam lei ||

ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਹੈ,

Twenty-four hours a day, he takes the Name of the Lord.

ਸਚੁ ਉਪਦੇਸੁ ਸੇਵਕ ਕਉ ਦੇਇ ॥

sach upadhes sevak kau dhei ||

ਆਪਣੇ ਸੇਵਕ ਨੂੰ ਭੀ ਇਹੀ ਸੱਚਾ ਉਪਦੇਸ ਦੇਂਦਾ ਹੈ ।

The Lord gives true instruction to His servant.

ਮੋਹ ਮਾਇਆ ਕੈ ਸੰਗਿ ਨ ਲੇਪੁ ॥

moh maiaa kai sa(n)g na lep ||

ਮਾਇਆ ਦੇ ਮੋਹ ਦੇ ਨਾਲ ਉਸ ਦਾ ਕਦੇ ਜੋੜ ਨਹੀਂ ਹੁੰਦਾ,

He is not polluted by emotional attachment to Maya.

ਮਨ ਮਹਿ ਰਾਖੈ ਹਰਿ ਹਰਿ ਏਕੁ ॥

man meh raakhai har har ek ||

ਉਹ ਸਦਾ ਆਪਣੇ ਮਨ ਵਿਚ ਇਕ ਪ੍ਰਭੂ ਨੂੰ ਟਿਕਾਉਂਦਾ ਹੈ ।

In his mind, he cherishes the One Lord, Har, Har.

ਅੰਧਕਾਰ ਦੀਪਕ ਪਰਗਾਸੇ ॥

a(n)dhakaar dheepak paragaase ||

(ਜਿਸ ਦੇ ਅੰਦਰੋਂ) (ਨਾਮ-ਰੂਪ) ਦੀਵੇ ਦੇ ਨਾਲ (ਅਗਿਆਨਤਾ ਦਾ) ਹਨੇਰਾ (ਹਟ ਕੇ) ਚਾਨਣ ਹੋ ਜਾਂਦਾ ਹੈ,

In the pitch darkness, a lamp shines forth.

ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥

naanak bharam moh dhukh teh te naase ||6||

ਹੇ ਨਾਨਕ! ਉਸ ਦੇ ਭੁਲੇਖੇ ਤੇ ਮੋਹ ਦੇ (ਕਾਰਣ ਪੈਦਾ ਹੋਏ) ਦੁੱਖ ਦੂਰ ਹੋ ਜਾਂਦੇ ਹਨ ।੬।

O Nanak, doubt, emotional attachment and pain are erased. ||6||

ਤਪਤਿ ਮਾਹਿ ਠਾਢਿ ਵਰਤਾਈ ॥

tapat maeh Thaadd varataiee ||

ਹੇ ਭਾਈ! ਗੁਰੂ ਦੇ ਪੂਰੇ ਉਪਦੇਸ਼ ਦੁਆਰਾ (ਵਿਕਾਰਾਂ ਦੀ) ਤਪਸ਼ ਵਿਚ (ਵੱਸਦਿਆਂ ਭੀ, ਪ੍ਰਭੂ ਨੇ ਸਾਡੇ ਅੰਦਰ) ਠੰਢ ਵਰਤਾ ਦਿੱਤੀ ਹੈ,

In the burning heat, a soothing coolness prevails.

ਅਨਦੁ ਭਇਆ ਦੁਖ ਨਾਠੇ ਭਾਈ ॥

anadh bhiaa dhukh naaThe bhaiee ||

ਸੁਖ ਹੀ ਸੁਖ ਹੋ ਗਿਆ ਹੈ, ਦੁੱਖ ਨੱਸ ਗਏ ਹਨ ।

Happiness ensues and pain departs, O Siblings of Destiny.

ਜਨਮ ਮਰਨ ਕੇ ਮਿਟੇ ਅੰਦੇਸੇ ॥

janam maran ke miTe a(n)dhese ||

ਜਨਮ ਮਰਨ ਦੇ (ਗੇੜ ਵਿਚ ਪੈਣ ਦੇ) ਡਰ ਫ਼ਿਕਰ ਮਿਟ ਗਏ ਹਨ ।

The fear of birth and death is dispelled,

ਸਾਧੂ ਕੇ ਪੂਰਨ ਉਪਦੇਸੇ ॥

saadhoo ke pooran upadhese ||

ਗੁਰੂ ਦੇ ਪੂਰੇ ਉਪਦੇਸ਼ ਦੁਆਰਾ ,

by the perfect Teachings of the Holy Saint.

ਭਉ ਚੂਕਾ ਨਿਰਭਉ ਹੋਇ ਬਸੇ ॥

bhau chookaa nirabhau hoi base ||

(ਸਾਰਾ) ਡਰ ਮੁੱਕ ਗਿਆ ਹੈ, ਹੁਣ ਨਿਡਰ ਵੱਸਦੇ ਹਾਂ ,

Fear is lifted, and one abides in fearlessness.

ਸਗਲ ਬਿਆਧਿ ਮਨ ਤੇ ਖੈ ਨਸੇ ॥

sagal biaadh man te khai nase ||

ਸਾਰੇ ਰੋਗ ਨਾਸ ਹੋ ਕੇ ਮਨੋਂ ਵਿਸਰ ਗਏ ਹਨ ।

All evils are dispelled from the mind.

ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥

jis kaa saa tin kirapaa dhaaree ||

ਜਿਸ ਗੁਰੂ ਦੇ ਬਣੇ ਸਾਂ, ਉਸ ਨੇ (ਸਾਡੇ ਉਤੇ) ਕਿਰਪਾ ਕੀਤੀ ਹੈ;

He takes us into His favor as His own.

ਸਾਧਸੰਗਿ ਜਪਿ ਨਾਮੁ ਮੁਰਾਰੀ ॥

saadhasa(n)g jap naam muraaree ||

ਸਤਸੰਗ ਵਿਚ ਪ੍ਰਭੂ ਦਾ ਨਾਮ ਜਪ ਕੇ,

In the Company of the Holy, chant the Naam, the Name of the Lord.

ਥਿਤਿ ਪਾਈ ਚੂਕੇ ਭ੍ਰਮ ਗਵਨ ॥

thit paiee chooke bhram gavan ||

(ਸਾਡੇ) ਭੁਲੇਖੇ ਤੇ ਭਟਕਣਾ ਮੁੱਕ ਗਏ ਹਨ ।

Stability is attained; doubt and wandering cease,

ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥

sun naanak har har jas sravan ||7||

ਹੇ ਨਾਨਕ! ਪ੍ਰਭੂ ਦਾ ਜਸ ਕੰਨੀਂ ਸੁਣ ਕੇ (ਅਸਾਂ) ਸ਼ਾਂਤੀ ਹਾਸਲ ਕਰ ਲਈ ਹੈ ।੭।

O Nanak, listening with one's ears to the Praises of the Lord, Har, Har. ||7||

ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥

niragun aap saragun bhee ohee ||

ਉਹ ਆਪ ਮਾਇਆ ਦੇ ਤਿੰਨਾਂ ਗੁਣਾਂ ਤੋਂ ਵੱਖਰਾ ਹੈ, ਤ੍ਰਿਗੁਣੀ ਸੰਸਾਰ ਦਾ ਰੂਪ ਭੀ ਆਪ ਹੀ ਹੈ ।

He Himself is absolute and unrelated; He Himself is also involved and related.

ਕਲਾ ਧਾਰਿ ਜਿਨਿ ਸਗਲੀ ਮੋਹੀ ॥

kalaa dhaar jin sagalee mohee ||

ਜਿਸ ਪ੍ਰਭੂ ਨੇ ਆਪਣੀ ਤਾਕਤ ਕਾਇਮ ਕਰ ਕੇ ਸਾਰੇ ਜਗਤ ਨੂੰ ਮੋਹਿਆ ਹੈ,

Manifesting His power, He fascinates the entire world.

ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥

apane charit prabh aap banaae ||

ਪ੍ਰਭੂ ਨੇ ਆਪਣੇ ਖੇਲ-ਤਮਾਸ਼ੇ ਆਪ ਹੀ ਬਣਾਏ ਹਨ,

God Himself sets His play in motion.

ਅਪੁਨੀ ਕੀਮਤਿ ਆਪੇ ਪਾਏ ॥

apunee keemat aape paae ||

ਆਪਣੀ ਬਜ਼ੁਰਗੀ ਦਾ ਮੱੁਲ ਭੀ ਆਪ ਹੀ ਪਾਂਦਾ ਹੈ ।

Only He Himself can estimate His worth.

ਹਰਿ ਬਿਨੁ ਦੂਜਾ ਨਾਹੀ ਕੋਇ ॥

har bin dhoojaa naahee koi ||

ਪ੍ਰਭੂ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ,

There is none, other than the Lord.

ਸਰਬ ਨਿਰੰਤਰਿ ਏਕੋ ਸੋਇ ॥

sarab nira(n)tar eko soi ||

ਆਪਣੀ ਬਜ਼ੁਰਗੀ ਦਾ ਮੱੁਲ ਭੀ ਆਪ ਹੀ ਪਾਂਦਾ ਹੈ ।

Permeating all, He is the One.

ਓਤਿ ਪੋਤਿ ਰਵਿਆ ਰੂਪ ਰੰਗ ॥

ot pot raviaa roop ra(n)g ||

ਤਾਣੇ ਪੇਟੇ ਵਾਂਗ ਸਾਰੇ ਰੂਪਾਂ ਤੇ ਰੰਗਾਂ ਵਿਚ ਵਿਆਪਕ ਹੈ;

Through and through, He pervades in form and color.

ਭਏ ਪ੍ਰਗਾਸ ਸਾਧ ਕੈ ਸੰਗ ॥

bhe pragaas saadh kai sa(n)g ||

ਇਹ ਚਾਨਣ (ਭਾਵ, ਸਮਝ) ਸਤਿਗੁਰੂ ਦੀ ਸੰਗਤਿ ਵਿਚ ਪ੍ਰਕਾਸ਼ਦਾ ਹੈ ।

He is revealed in the Company of the Holy.

ਰਚਿ ਰਚਨਾ ਅਪਨੀ ਕਲ ਧਾਰੀ ॥

rach rachanaa apanee kal dhaaree ||

ਸ੍ਰਿਸ਼ਟੀ ਰਚ ਕੇ ਪ੍ਰਭੂ ਨੇ ਆਪਣੀ ਸੱਤਿਆ (ਇਸ ਸ੍ਰਿਸ਼ਟੀ ਵਿਚ) ਟਿਕਾਈ ਹੈ ।

Having created the creation, He infuses His own power into it.

ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

anik baar naanak balihaaree ||8||18||

ਹੇ ਨਾਨਕ! (ਆਖ) ਮੈਂ ਕਈ ਵਾਰ (ਐਸੇ ਪ੍ਰਭੂ ਤੋਂ) ਸਦਕੇ ਹਾਂ ।੮।੧੮।

So many times, Nanak is a sacrifice to Him. ||8||18||

ਸਲੋਕੁ ॥

salok ||

ਸਲੋਕ।

Shalok:

ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥

saath na chaalai bin bhajan bikhiaa sagalee chhaar ||

ਪ੍ਰਭੂ ਦੇ) ਭਜਨ ਤੋਂ ਬਿਨਾ (ਹੋਰ ਕੋਈ ਸ਼ੈ ਮਨੱੁਖ ਦੇ) ਨਾਲ ਨਹੀਂ ਜਾਂਦੀ, ਸਾਰੀ ਮਾਇਆ (ਜੋ ਮਨੱੁਖ ਕਮਾਉਂਦਾ ਰਹਿੰਦਾ ਹੈ, ਜਗਤ ਤੋਂ ਤੁਰਨ ਵੇਲੇ ਇਸ ਦੇ ਵਾਸਤੇ) ਸੁਆਹ (ਸਮਾਨ) ਹੈ ।

Nothing shall go along with you, except your devotion. All corruption is like ashes.

ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥

har har naam kamaavanaa naanak ih dhan saar ||1||

ਹੇ ਨਾਨਕ! ਅਕਾਲ ਪੁਰਖ ਦਾ ਨਾਮ (ਸਿਮਰਨ) ਦੀ ਕਮਾਈ ਕਰਨਾ ਹੀ (ਸਭ ਤੋਂ) ਚੰਗਾ ਧਨ ਹੈ (ਇਹੀ ਮਨੁੱਖ ਦੇ ਨਾਲ ਨਿਭਦਾ ਹੈ) ।੧।

Practice the Name of the Lord, Har, Har. O Nanak, this is the most excellent wealth. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਸੰਤ ਜਨਾ ਮਿਲਿ ਕਰਹੁ ਬੀਚਾਰੁ ॥

sa(n)t janaa mil karahu beechaar ||

ਸੰਤਾਂ ਨਾਲ ਮਿਲ ਕੇ (ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰੋ,

Joining the Company of the Saints, practice deep meditation.

ਏਕੁ ਸਿਮਰਿ ਨਾਮ ਆਧਾਰੁ ॥

ek simar naam aadhaar ||

ਇੱਕ ਪ੍ਰਭੂ ਨੂੰ ਸਿਮਰੋ ਤੇ ਪ੍ਰਭੂ ਦੇ ਨਾਮ ਦਾ ਆਸਰਾ (ਲਵੋ) ।

Remember the One, and take the Support of the Naam, the Name of the Lord.

ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥

avar upaav sabh meet bisaarahu ||

ਹੇ ਮਿਤ੍ਰ! ਹੋਰ ਸਾਰੇ ਹੀਲੇ ਛੱਡ ਦਿਉ ,

Forget all other efforts, O my friend

ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥

charan kamal ridh meh ur dhaarahu ||

ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਹਿਰਦੇ ਵਿਚ ਟਿਕਾਉ ।

- enshrine the Lord's Lotus Feet within your heart.

ਕਰਨ ਕਾਰਨ ਸੋ ਪ੍ਰਭੁ ਸਮਰਥੁ ॥

karan kaaran so prabh samarath ||

ਉਹ ਪ੍ਰਭੂ (ਸਭ ਕੁਝ ਆਪ) ਕਰਨ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ,

God is All-powerful; He is the Cause of causes.

ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥

dhiraR kar gahahu naam har vath ||

ਉਸ ਪ੍ਰਭੂ ਦਾ ਨਾਮ-ਰੂਪੀ (ਸੋਹਣਾ) ਪਦਾਰਥ ਪੱਕਾ ਕਰ ਕੇ ਸਾਂਭ ਲਵੋ ।

Grasp firmly the object of the Lord's Name.

ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥

eih dhan sa(n)chahu hovahu bhagava(n)t ||

(ਹੇ ਭਾਈ!) (ਨਾਮ-ਰੂਪ) ਇਹ ਧਨ ਇਕੱਠਾ ਕਰੋ ਤੇ ਭਾਗਾਂ ਵਾਲੇ ਬਣੋ,

Gather this wealth, and become very fortunate.

ਸੰਤ ਜਨਾ ਕਾ ਨਿਰਮਲ ਮੰਤ ॥

sa(n)t janaa kaa niramal ma(n)t ||

ਸੰਤਾਂ ਦਾ ਇਹੀ ਪਵਿਤ੍ਰ ਉਪਦੇਸ਼ ਹੈ ।

Pure are the instructions of the humble Saints.

ਏਕ ਆਸ ਰਾਖਹੁ ਮਨ ਮਾਹਿ ॥

ek aas raakhahu man maeh ||

ਆਪਣੇ ਮਨ ਵਿਚ ਇਕ (ਪ੍ਰਭੂ ਦੀ) ਆਸ ਰੱਖੋ,

Keep faith in the One Lord within your mind.

ਸਰਬ ਰੋਗ ਨਾਨਕ ਮਿਟਿ ਜਾਹਿ ॥੧॥

sarab rog naanak miT jaeh ||1||

ਹੇ ਨਾਨਕ! (ਇਸ ਤਰ੍ਹਾਂ) ਸਾਰੇ ਰੋਗ ਮਿਟ ਜਾਣਗੇ ।੧।

All disease, O Nanak, shall then be dispelled. ||1||

ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥

jis dhan kau chaar ku(n)T uTh dhaaveh ||

(ਹੇ ਮਿਤ੍ਰ!) ਜਿਸ ਧਨ ਦੀ ਖ਼ਾਤਰ (ਤੂੰ) ਚੌਹੀਂ ਪਾਸੀਂ ਉਠ ਦੌੜਦਾ ਹੈਂ ,

The wealth which you chase after in the four directions

ਸੋ ਧਨੁ ਹਰਿ ਸੇਵਾ ਤੇ ਪਾਵਹਿ ॥

so dhan har sevaa te paaveh ||

ਉਹ ਧਨ ਤੂੰ ਪ੍ਰਭੂ ਦੀ ਸੇਵਾ ਤੋਂ ਲਏਂਗਾ ।

you shall obtain that wealth by serving the Lord.

ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥

jis sukh kau nit baachheh meet ||

ਹੇ ਮਿਤ੍ਰ! ਜਿਸ ਸੁਖ ਨੂੰ ਤੂੰ ਸਦਾ ਤਾਂਘਦਾ ਹੈਂ,

The peace, which you always yearn for, O friend

ਸੋ ਸੁਖੁ ਸਾਧੂ ਸੰਗਿ ਪਰੀਤਿ ॥

so sukh saadhoo sa(n)g pareet ||

ਉਹ ਸੁਖ ਸੰਤਾਂ ਦੀ ਸੰਗਤਿ ਵਿਚ ਪਿਆਰ ਕੀਤਿਆਂ (ਮਿਲਦਾ ਹੈ) ।

that peace comes by the love of the Company of the Holy.

ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥

jis sobhaa kau kareh bhalee karanee ||

ਜਿਸ ਸੋਭਾ ਦੀ ਖ਼ਾਤਰ ਤੂੰ ਨੇਕ ਕਮਾਈ ਕਰਦਾ ਹੈਂ,

The glory, for which you perform good deeds

ਸਾ ਸੋਭਾ ਭਜੁ ਹਰਿ ਕੀ ਸਰਨੀ ॥

saa sobhaa bhaj har kee saranee ||

ਉਹ ਸੋਭਾ (ਖੱਟਣ ਲਈ) ਤੂੰ ਅਕਾਲ ਪੁਰਖ ਦੀ ਸਰਣ ਪਉ ।

- you shall obtain that glory by seeking the Lord's Sanctuary.

ਅਨਿਕ ਉਪਾਵੀ ਰੋਗੁ ਨ ਜਾਇ ॥

anik upaavee rog na jai ||

ਜੇਹੜਾ ਹਉਮੈ ਦਾ) ਰੋਗ ਅਨੇਕਾਂ ਹੀਲਿਆਂ ਨਾਲ ਦੂਰ ਨਹੀਂ ਹੁੰਦਾ।

All sorts of remedies have not cured the disease

ਰੋਗੁ ਮਿਟੈ ਹਰਿ ਅਵਖਧੁ ਲਾਇ ॥

rog miTai har avakhadh lai ||

ਉਹ ਰੋਗ ਪ੍ਰਭੂ ਦਾ ਨਾਮ-ਰੂਪੀ ਦਵਾਈ ਵਰਤਿਆਂ ਮਿਟ ਜਾਂਦਾ ਹੈ ।

- the disease is cured only by giving the medicine of the Lord's Name.

ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥

sarab nidhaan meh har naam nidhaan ||

ਸਾਰੇ (ਦੁਨੀਆਵੀ) ਖ਼ਜ਼ਾਨਿਆਂ ਵਿਚ ਪ੍ਰਭੂ ਦਾ ਨਾਮ (ਵਧੀਆ) ਖ਼ਜ਼ਾਨਾ ਹੈ ।

Of all treasures, the Lord's Name is the supreme treasure.

ਜਪਿ ਨਾਨਕ ਦਰਗਹਿ ਪਰਵਾਨੁ ॥੨॥

jap naanak dharageh paravaan ||2||

ਹੇ ਨਾਨਕ! (ਨਾਮ) ਜਪ, ਦਰਗਾਹ ਵਿਚ ਕਬੂਲ (ਹੋਵੇਂਗਾ) ।੨।

Chant it, O Nanak, and be accepted in the Court of the Lord. ||2||

ਮਨੁ ਪਰਬੋਧਹੁ ਹਰਿ ਕੈ ਨਾਇ ॥

man parabodhahu har kai nai ||

ਹੇ ਭਾਈ! ਆਪਣੇ) ਮਨ ਨੂੰ ਪ੍ਰਭੂ ਦੇ ਨਾਮ ਨਾਲ ਜਗਾਉ,

Enlighten your mind with the Name of the Lord.

ਦਹ ਦਿਸਿ ਧਾਵਤ ਆਵੈ ਠਾਇ ॥

dheh dhis dhaavat aavai Thai ||

ਨਾਮ ਦੀ ਬਰਕਤਿ ਨਾਲ) ਦਸੀਂ ਪਾਸੀਂ ਦੌੜਦਾ (ਇਹ ਮਨ) ਟਿਕਾਣੇ ਆ ਜਾਂਦਾ ਹੈ ।

Having wandered around in the ten directions, it comes to its place of rest.

ਤਾ ਕਉ ਬਿਘਨੁ ਨ ਲਾਗੈ ਕੋਇ ॥

taa kau bighan na laagai koi ||

ਉਸ ਮਨੁੱਖ ਨੂੰ ਕੋਈ ਔਕੜ ਨਹੀਂ ਪੋਂਹਦੀ,

No obstacle stands in the way of one

ਜਾ ਕੈ ਰਿਦੈ ਬਸੈ ਹਰਿ ਸੋਇ ॥

jaa kai ridhai basai har soi ||

ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਵੱਸਦਾ ਹੈ ।

whose heart is filled with the Lord.

ਕਲਿ ਤਾਤੀ ਠਾਂਢਾ ਹਰਿ ਨਾਉ ॥

kal taatee Thaa(n)ddaa har naau ||

ਕਲਿਜੁਗ ਤੱਤੀ (ਅੱਗ) ਹੈ (ਭਾਵ, ਵਿਕਾਰ ਜੀਆਂ ਨੂੰ ਸਾੜ ਰਹੇ ਹਨ) ਪ੍ਰਭੂ ਦਾ ਨਾਮ ਠੰਢਾ ਹੈ,

The Dark Age of Kali Yuga is so hot; the Lord's Name is soothing and cool.

ਸਿਮਰਿ ਸਿਮਰਿ ਸਦਾ ਸੁਖ ਪਾਉ ॥

simar simar sadhaa sukh paau ||

ਉਸ ਨੂੰ ਸਦਾ ਸਿਮਰੋ ਤੇ ਸੁਖ ਪਾਉ;

Remember, remember it in meditation, and obtain everlasting peace.

ਭਉ ਬਿਨਸੈ ਪੂਰਨ ਹੋਇ ਆਸ ॥

bhau binasai pooran hoi aas ||

(ਨਾਮ ਸਿਮਰਿਆਂ) ਡਰ ਉੱਡ ਜਾਂਦਾ ਹੈ, ਤੇ, ਆਸ ਪੁੱਗ ਜਾਂਦੀ ਹੈ

Your fear shall be dispelled, and your hopes shall be fulfilled.

ਭਗਤਿ ਭਾਇ ਆਤਮ ਪਰਗਾਸ ॥

bhagat bhai aatam paragaas ||

ਪ੍ਰਭੂ ਦੀ ਭਗਤੀ ਨਾਲ ਪਿਆਰ ਕੀਤਿਆਂ ਆਤਮਾ ਚਮਕ ਪੈਂਦਾ ਹੈ ।

By devotional worship and loving adoration, your soul shall be enlightened.

ਤਿਤੁ ਘਰਿ ਜਾਇ ਬਸੈ ਅਬਿਨਾਸੀ ॥

tit ghar jai basai abinaasee ||

(ਜੋ ਸਿਮਰਦਾ ਹੈ) ਉਸ ਦੇ (ਹਿਰਦੇ) ਘਰ ਵਿਚ ਅਬਿਨਾਸੀ ਪ੍ਰਭੂ ਆ ਵੱਸਦਾ ਹੈ ।

You shall go to that home, and live forever.

ਕਹੁ ਨਾਨਕ ਕਾਟੀ ਜਮ ਫਾਸੀ ॥੩॥

kahu naanak kaaTee jam faasee ||3||

ਹੇ ਨਾਨਕ! ਆਖ (ਕਿ ਨਾਮ ਜਪਿਆਂ) ਜਮਾਂ ਦੀ ਫਾਹੀ ਕੱਟੀ ਜਾਂਦੀ ਹੈ ।੩।

Says Nanak, the noose of death is cut away. ||3||

ਤਤੁ ਬੀਚਾਰੁ ਕਹੈ ਜਨੁ ਸਾਚਾ ॥

tat beechaar kahai jan saachaa ||

ਜੋ ਮਨੁੱਖ ਪਾਰਬ੍ਰਹਮ ਦੀ ਸਿਫ਼ਤਿ-ਰੂਪ ਸੋਚ ਸੋਚਦਾ ਹੈ ਉਹ ਸਚ-ਮੁਚ ਮਨੁੱਖ ਹੈ,

One who contemplates the essence of reality, is said to be the true person.

ਜਨਮਿ ਮਰੈ ਸੋ ਕਾਚੋ ਕਾਚਾ ॥

janam marai so kaacho kaachaa ||

ਪਰ ਜੋ ਜੰਮ ਕੇ (ਨਿਰਾ) ਮਰ ਜਾਂਦਾ ਹੈ (ਤੇ ਬੰਦਗੀ ਨਹੀਂ ਕਰਦਾ) ਉਹ ਨਿਰੋਲ ਕੱਚਾ ਹੈ ।

Birth and death are the lot of the false and the insincere.

ਆਵਾ ਗਵਨੁ ਮਿਟੈ ਪ੍ਰਭ ਸੇਵ ॥

aavaa gavan miTai prabh sev ||

ਪ੍ਰਭੂ ਦਾ ਸਿਮਰਨ ਕੀਤਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ;

Coming and going in reincarnation is ended by serving God.

ਆਪੁ ਤਿਆਗਿ ਸਰਨਿ ਗੁਰਦੇਵ ॥

aap tiaag saran gurdhev ||

ਆਪਾ-ਭਾਵ ਛੱਡ ਕੇ, ਸਤਿਗੁਰੂ ਦੀ ਸਰਨੀ ਪੈ ,

Give up your selfishness and conceit, and seek the Sanctuary of the Divine Guru.

ਇਉ ਰਤਨ ਜਨਮ ਕਾ ਹੋਇ ਉਧਾਰੁ ॥

eiau ratan janam kaa hoi udhaar ||

ਇਸ ਤਰ੍ਹਾਂ ਕੀਮਤੀ ਮਨੁੱਖਾ ਜਨਮ ਸਫਲਾ ਹੋ ਜਾਂਦਾ ਹੈ ।

Thus the jewel of this human life is saved.

ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥

har har simar praan aadhaar ||

ਹੇ ਭਾਈ!) ਪ੍ਰਭੂ ਨੂੰ ਸਿਮਰ, (ਇਹੀ) ਪ੍ਰਾਣਾਂ ਦਾ ਆਸਰਾ ਹੈ ।

Remember the Lord, Har, Har, the Support of the breath of life.

ਅਨਿਕ ਉਪਾਵ ਨ ਛੂਟਨਹਾਰੇ ॥

anik upaav na chhooTanahaare ||

ਅਨੇਕਾਂ ਹੀਲੇ ਕੀਤਿਆਂ (ਆਵਾਗਵਨ ਤੋਂ) ਬਚ ਨਹੀਂ ਸਕੀਦਾ;

By all sorts of efforts, people are not saved

ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥

si(n)mirat saasat bedh beechaare ||

ਸਿੰਮ੍ਰਿਤੀਆਂ ਸ਼ਾਸਤ੍ਰ ਵੇਦ (ਆਦਿਕ) ਵਿਚਾਰਿਆਂ ਵੀ ਬਚ ਨਹੀਂ ਸਕੀਦਾ;

not by studying the Simritees, the Shaastras or the Vedas.

ਹਰਿ ਕੀ ਭਗਤਿ ਕਰਹੁ ਮਨੁ ਲਾਇ ॥

har kee bhagat karahu man lai ||

ਮਨ ਲਾ ਕੇ ਕੇਵਲ ਪ੍ਰਭੂ ਦੀ ਹੀ ਭਗਤੀ ਕਰੋ ।

Worship the Lord with whole-hearted devotion.

ਮਨਿ ਬੰਛਤ ਨਾਨਕ ਫਲ ਪਾਇ ॥੪॥

man ba(n)chhat naanak fal pai ||4||

ਹੇ ਨਾਨਕ! ਉਸ ਨੂੰ ਮਨ-ਇੱਛਤ ਫਲ ਮਿਲ ਜਾਂਦੇ ਹਨ ।੪।

O Nanak, you shall obtain the fruits of your mind's desire. ||4||

ਸੰਗਿ ਨ ਚਾਲਸਿ ਤੇਰੈ ਧਨਾ ॥

sa(n)g na chaalas terai dhanaa ||

ਹੇ ਮੂਰਖ ਮਨ! ਧਨ ਤੇਰੇ ਨਾਲ ਨਹੀਂ ਜਾ ਸਕਦਾ,

Your wealth shall not go with you;

ਤੂੰ ਕਿਆ ਲਪਟਾਵਹਿ ਮੂਰਖ ਮਨਾ ॥

too(n) kiaa lapaTaaveh moorakh manaa ||

ਹੇ ਮੂਰਖ ਮਨ! ਤੂੰ ਕਿਉਂ ਇਸ ਨੂੰ ਜੱਫਾ ਮਾਰੀ ਬੈਠਾ ਹੈਂ?

why do you cling to it, you fool?

ਸੁਤ ਮੀਤ ਕੁਟੰਬ ਅਰੁ ਬਨਿਤਾ ॥

sut meet kuTa(n)b ar banitaa ||

ਪੁਤ੍ਰ, ਮਿੱਤ੍ਰ, ਪਰਵਾਰ ਤੇ ਇਸਤ੍ਰੀ ,

Children, friends, family and spouse

ਇਨ ਤੇ ਕਹਹੁ ਤੁਮ ਕਵਨ ਸਨਾਥਾ ॥

ein te kahahu tum kavan sanaathaa ||

ਇਹਨਾਂ ਵਿਚੋਂ, ਦੱਸ, ਕੌਣ ਤੇਰਾ ਸਾਥ ਦੇਣ ਵਾਲਾ ਹੈ ?

who of these shall accompany you?

ਰਾਜ ਰੰਗ ਮਾਇਆ ਬਿਸਥਾਰ ॥

raaj ra(n)g maiaa bisathaar ||

ਮਾਇਆ ਦੇ ਅਡੰਬਰ, ਰਾਜ ਤੇ ਰੰਗ-ਰਲੀਆਂ,

Power, pleasure, and the vast expanse of Maya

ਇਨ ਤੇ ਕਹਹੁ ਕਵਨ ਛੁਟਕਾਰ ॥

ein te kahahu kavan chhuTakaar ||

ਇਹਨਾਂ ਵਿਚੋਂ ਕਿਸ ਦੇ ਨਾਲ (ਮੋਹ ਪਾਇਆਂ) ਸਦਾ ਲਈ (ਮਾਇਆ ਤੋਂ) ਖ਼ਲਾਸੀ ਮਿਲ ਸਕਦੀ ਹੈ ?

who has ever escaped from these?

ਅਸੁ ਹਸਤੀ ਰਥ ਅਸਵਾਰੀ ॥

as hasatee rath asavaaree ||

ਘੋੜੇ, ਹਾਥੀ, ਰਥਾਂ ਦੀ ਸਵਾਰੀ ਕਰਨੀ,

Horses, elephants, chariots and pageantry

ਝੂਠਾ ਡੰਫੁ ਝੂਠੁ ਪਾਸਾਰੀ ॥

jhooThaa dda(n)f jhooTh paasaaree ||

ਇਹ ਸਭ ਝੂਠਾ ਦਿਖਾਵਾ ਹੈ, ਇਹ ਅਡੰਬਰ ਰਚਾਉਣ ਵਾਲਾ ਭੀ ਬਿਨਸਨਹਾਰ ਹੈ ।

- false shows and false displays.

ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥

jin dhe'ee tis bujhai na bigaanaa ||

ਮੂਰਖ ਮਨੁੱਖ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਇਹ ਸਾਰੇ ਪਦਾਰਥ ਦਿੱਤੇ ਹਨ,

The fool does not acknowledge the One who gave this;

ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥

naam bisaar naanak pachhutaanaa ||5||

ਹੇ ਨਾਨਕ! ਨਾਮ ਨੂੰ ਭੁਲਾ ਕੇ (ਆਖ਼ਰ) ਪਛੁਤਾਉਂਦਾ ਹੈ ।੫।

forgetting the Naam, O Nanak, he will repent in the end. ||5||

ਗੁਰ ਕੀ ਮਤਿ ਤੂੰ ਲੇਹਿ ਇਆਨੇ ॥

gur kee mat too(n) leh iaane ||

ਹੇ ਅੰਞਾਣ! ਸਤਿਗੁਰੂ ਦੀ ਮਤਿ ਲੈ ,

Take the Guru's advice, you ignorant fool;

ਭਗਤਿ ਬਿਨਾ ਬਹੁ ਡੂਬੇ ਸਿਆਨੇ ॥

bhagat binaa bahu ddoobe siaane ||

ਸਿੱਖਿਆ ਤੇ ਤੁਰ) ਬੜੇ ਸਿਆਣੇ ਸਿਆਣੇ ਬੰਦੇ ਭੀ ਭਗਤੀ ਤੋਂ ਬਿਨਾ (ਵਿਕਾਰਾਂ ਵਿਚ ਹੀ) ਡੁੱਬ ਜਾਂਦੇ ਹਨ ।

without devotion, even the clever have drowned.

ਹਰਿ ਕੀ ਭਗਤਿ ਕਰਹੁ ਮਨ ਮੀਤ ॥

har kee bhagat karahu man meet ||

ਹੇ ਮਿਤ੍ਰ ਮਨ! ਪ੍ਰਭੂ ਦੀ ਭਗਤੀ ਕਰ,

Worship the Lord with heart-felt devotion, my friend;

ਨਿਰਮਲ ਹੋਇ ਤੁਮੑਾਰੋ ਚੀਤ ॥

niramal hoi tum(h)aaro cheet ||

ਇਸ ਤਰ੍ਹਾਂ ਤੇਰੀ ਸੁਰਤਿ ਪਵਿਤ੍ਰ ਹੋਵੇਗੀ ।

your consciousness shall become pure.

ਚਰਨ ਕਮਲ ਰਾਖਹੁ ਮਨ ਮਾਹਿ ॥

charan kamal raakhahu man maeh ||

(ਹੇ ਭਾਈ!) ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨ ਆਪਣੇ ਮਨ ਵਿਚ ਪ੍ਰੋ ਰੱਖ,

Enshrine the Lord's Lotus Feet in your mind;

ਜਨਮ ਜਨਮ ਕੇ ਕਿਲਬਿਖ ਜਾਹਿ ॥

janam janam ke kilabikh jaeh ||

ਇਸ ਤਰ੍ਹਾਂ ਕਈ ਜਨਮਾਂ ਦੇ ਪਾਪ ਨਾਸ ਹੋ ਜਾਣਗੇ;

the sins of countless lifetimes shall depart.

ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥

aap japahu avaraa naam japaavahu ||

(ਪ੍ਰਭੂ ਦਾ ਨਾਮ) ਤੂੰ ਆਪ ਜਪ, ਤੇ, ਹੋਰਨਾਂ ਨੂੰ ਜਪਣ ਲਈ ਪ੍ਰੇਰ,

Chant the Naam yourself, and inspire others to chant it as well.

ਸੁਨਤ ਕਹਤ ਰਹਤ ਗਤਿ ਪਾਵਹੁ ॥

sunat kahat rahat gat paavahu ||

(ਨਾਮ) ਸੁਣਦਿਆਂ, ਉੱਚਾਰਦਿਆਂ ਤੇ ਨਿਰਮਲ ਰਹਿਣੀ ਰਹਿੰਦਿਆਂ ਉੱਚੀ ਅਵਸਥਾ ਬਣ ਜਾਏਗੀ ।

Hearing, speaking and living it, emancipation is obtained.

ਸਾਰ ਭੂਤ ਸਤਿ ਹਰਿ ਕੋ ਨਾਉ ॥

saar bhoot sat har ko naau ||

ਪ੍ਰਭੂ ਦਾ ਨਾਮ ਹੀ ਸਭ ਪਦਾਰਥਾਂ ਤੋਂ ਉੱਤਮ ਪਦਾਰਥ ਹੈ;

The essential reality is the True Name of the Lord.

ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥

sahaj subhai naanak gun gaau ||6||

ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ।੬।

With intuitive ease, O Nanak, sing His Glorious Praises. ||6||

ਗੁਨ ਗਾਵਤ ਤੇਰੀ ਉਤਰਸਿ ਮੈਲੁ ॥

gun gaavat teree utaras mail ||

ਹੇ ਭਾਈ!) ਪ੍ਰਭੂ ਦੇ ਗੁਣ ਗਾਉਂਦਿਆਂ ਤੇਰੀ (ਵਿਕਾਰਾਂ ਦੀ) ਮੈਲ ਉਤਰ ਜਾਏਗੀ,

Chanting His Glories, your filth shall be washed off.

ਬਿਨਸਿ ਜਾਇ ਹਉਮੈ ਬਿਖੁ ਫੈਲੁ ॥

binas jai haumai bikh fail ||

ਹਉਮੈ ਰੂਪੀ ਵਿਹੁ ਦਾ ਖਿਲਾਰਾ ਭੀ ਮਿਟ ਜਾਏਗਾ ।

The all-consuming poison of ego will be gone.

ਹੋਹਿ ਅਚਿੰਤੁ ਬਸੈ ਸੁਖ ਨਾਲਿ ॥

hoh achi(n)t basai sukh naal ||

ਬੇਫ਼ਿਕਰ ਹੋ ਜਾਹਿਂਗਾ ਤੇ ਸੁਖੀ ਜੀਵਨ ਬਿਤੀਤ ਹੋਵੇਗਾ ।

You shall become carefree, and you shall dwell in peace.

ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥

saas graas har naam samaal ||

ਦਮ-ਬ-ਦਮ ਪ੍ਰਭੂ ਦੇ ਨਾਮ ਨੂੰ ਯਾਦ ਕਰ,

With every breath and every morsel of food, cherish the Lord's Name.

ਛਾਡਿ ਸਿਆਨਪ ਸਗਲੀ ਮਨਾ ॥

chhaadd siaanap sagalee manaa ||

ਹੇ ਮਨ! ਸਾਰੀ ਚਤੁਰਾਈ ਛੱਡ ਦੇਹ,

Renounce all clever tricks, O mind.

ਸਾਧਸੰਗਿ ਪਾਵਹਿ ਸਚੁ ਧਨਾ ॥

saadhasa(n)g paaveh sach dhanaa ||

ਸਦਾ ਨਾਲ ਨਿਭਣ ਵਾਲਾ ਧਨ ਸਤਸੰਗ ਵਿਚ ਮਿਲੇਗਾ।

In the Company of the Holy, you shall obtain the true wealth.

ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥

har poo(n)jee sa(n)ch karahu biauhaar ||

ਪ੍ਰਭੂ ਦੇ ਨਾਮ ਦੀ ਰਾਸ ਇਕੱਠੀ ਕਰ, ਇਹੀ ਵਿਹਾਰ ਕਰ ।

So gather the Lord's Name as your capital, and trade in it.

ਈਹਾ ਸੁਖੁ ਦਰਗਹ ਜੈਕਾਰੁ ॥

e'eehaa sukh dharageh jaikaar ||

ਇਸ ਜੀਵਨ ਵਿਚ ਸੁਖ ਮਿਲੇਗਾ, ਤੇ, ਪ੍ਰਭੂ ਦੀ ਦਰਗਾਹ ਵਿਚ ਆਦਰ ਹੋਵੇਗਾ ।

In this world you shall be at peace, and in the Court of the Lord, you shall be acclaimed.

ਸਰਬ ਨਿਰੰਤਰਿ ਏਕੋ ਦੇਖੁ ॥

sarab nira(n)tar eko dhekh ||

ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਨੂੰ ਹੀ ਵੇਖ,

See the One permeating all;

ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥

kahu naanak jaa kai masatak lekh ||7||

ਹੇ ਨਾਨਕ! ਆਖ—(ਇਹ ਕੰਮ ਓਹੀ ਮਨੁੱਖ ਕਰਦਾ ਹੈ) ਜਿਸ ਦੇ ਮੱਥੇ ਤੇ ਭਾਗ ਹਨ ।੭।

says Nanak, your destiny is pre-ordained. ||7||

ਏਕੋ ਜਪਿ ਏਕੋ ਸਾਲਾਹਿ ॥

eko jap eko saalaeh ||

ਇਕ ਪ੍ਰਭੂ ਨੂੰ ਹੀ ਜਪ, ਤੇ ਇਕ ਪ੍ਰਭੂ ਦੀ ਹੀ ਸਿਫ਼ਤਿ ਕਰ,

Meditate on the One, and worship the One.

ਏਕੁ ਸਿਮਰਿ ਏਕੋ ਮਨ ਆਹਿ ॥

ek simar eko man aaeh ||

ਇਕ ਨੂੰ ਸਿਮਰ, ਤੇ, ਹੇ ਮਨ! ਇਕ ਪ੍ਰਭੂ ਦੇ ਮਿਲਣ ਦੀ ਤਾਂਘ ਰੱਖ ।

Remember the One, and yearn for the One in your mind.

ਏਕਸ ਕੇ ਗੁਨ ਗਾਉ ਅਨੰਤ ॥

ekas ke gun gaau ana(n)t ||

ਇਕ ਪ੍ਰਭੂ ਦੇ ਹੀ ਗੁਣ ਗਾ,

Sing the endless Glorious Praises of the One.

ਮਨਿ ਤਨਿ ਜਾਪਿ ਏਕ ਭਗਵੰਤ ॥

man tan jaap ek bhagava(n)t ||

ਮਨ ਵਿਚ ਤੇ ਸਰੀਰਕ ਇੰਦ੍ਰਿਆਂ ਦੀ ਰਾਹੀਂ ਇਕ ਭਗਵਾਨ ਨੂੰ ਹੀ ਜਪ ।

With mind and body, meditate on the One Lord God.

ਏਕੋ ਏਕੁ ਏਕੁ ਹਰਿ ਆਪਿ ॥

eko ek ek har aap ||

(ਸਭ ਥਾਈਂ) ਪ੍ਰਭੂ ਆਪ ਹੀ ਆਪ ਹੈ,

The One Lord Himself is the One and Only.

ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥

pooran poor rahio prabh biaap ||

ਸਭ ਜੀਵਾਂ ਵਿਚ ਪ੍ਰਭੂ ਹੀ ਵੱਸ ਰਿਹਾ ਹੈ ।

The Pervading Lord God is totally permeating all.

ਅਨਿਕ ਬਿਸਥਾਰ ਏਕ ਤੇ ਭਏ ॥

anik bisathaar ek te bhe ||

(ਜਗਤ ਦੇ) ਅਨੇਕਾਂ ਖਿਲਾਰੇ ਇਕ ਪ੍ਰਭੂ ਤੋਂ ਹੀ ਹੋਏ ਹਨ,

The many expanses of the creation have all come from the One.

ਏਕੁ ਅਰਾਧਿ ਪਰਾਛਤ ਗਏ ॥

ek araadh paraachhat ge ||

ਇਕ ਪ੍ਰਭੂ ਨੂੰ ਸਿਮਰਿਆਂ ਪਾਪ ਨਾਸ ਹੋ ਜਾਂਦੇ ਹਨ ।

Adoring the One, past sins are removed.

ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥

man tan a(n)tar ek prabh raataa ||

ਜਿਸ ਮਨੁੱਖ ਦੇ ਮਨ ਤੇ ਸਰੀਰ ਵਿਚ ਇਕ ਪ੍ਰਭੂ ਹੀ ਪਰੋਤਾ ਗਿਆ ਹੈ,

Mind and body within are imbued with the One God.

ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥

gur prasaadh naanak ik jaataa ||8||19||

ਹੇ ਨਾਨਕ! ਉਸ ਨੇ ਗੁਰੂ ਦੀ ਕਿਰਪਾ ਨਾਲ ਉਸ ਇਕ ਪ੍ਰਭੂ ਨੂੰ ਪਛਾਣ ਲਿਆ ਹੈ ।੮।੧੯।

By Guru's Grace, O Nanak, the One is known. ||8||19||

ਸਲੋਕੁ ॥

salok ||

ਸਲੋਕ।

Shalok:

ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥

firat firat prabh aaiaa pariaa tau saranai ||

ਹੇ ਪ੍ਰਭੂ! ਭਟਕਦਾ ਭਟਕਦਾ ਮੈਂ ਤੇਰੀ ਸਰਣ ਆ ਪਿਆ ਹਾਂ ।

After wandering and wandering, O God, I have come, and entered Your Sanctuary.

ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥

naanak kee prabh benatee apanee bhagatee lai ||1||

ਹੇ ਪ੍ਰਭੂ! ਨਾਨਕ ਦੀ ਇਹੀ ਬੇਨਤੀ ਹੈ ਕਿ ਮੈਨੂੰ ਆਪਣੀ ਭਗਤੀ ਵਿਚ ਜੋੜ ।੧।

This is Nanak's prayer, O God: please, attach me to Your devotional service. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਜਾਚਕ ਜਨੁ ਜਾਚੈ ਪ੍ਰਭ ਦਾਨੁ ॥

jaachak jan jaachai prabh dhaan ||

ਹੇ ਪ੍ਰਭੂ! (ਇਹ) ਮੰਗਤਾ ਦਾਸ (ਤੇਰੇ ਨਾਮ ਦਾ) ਦਾਨ ਮੰਗਦਾ ਹੈ;

I am a beggar; I beg for this gift from You:

ਕਰਿ ਕਿਰਪਾ ਦੇਵਹੁ ਹਰਿ ਨਾਮੁ ॥

kar kirapaa dhevahu har naam ||

ਹੇ ਹਰੀ! ਕਿਰਪਾ ਕਰ ਕੇ (ਆਪਣਾ) ਨਾਮ ਦਿਹੁ ।

please, by Your Mercy, Lord, give me Your Name.

ਸਾਧ ਜਨਾ ਕੀ ਮਾਗਉ ਧੂਰਿ ॥

saadh janaa kee maagau dhoor ||

ਮੈਂ ਸਾਧੂ ਜਨਾਂ ਦੇ ਪੈਰਾਂ ਦੀ ਖ਼ਾਕ ਮੰਗਦਾ ਹਾਂ ।

I ask for the dust of the feet of the Holy.

ਪਾਰਬ੍ਰਹਮ ਮੇਰੀ ਸਰਧਾ ਪੂਰਿ ॥

paarabraham meree saradhaa poor ||

ਹੇ ਪਾਰਬ੍ਰਹਮ! ਮੇਰੀ ਇੱਛਾ ਪੂਰੀ ਕਰ,

O Supreme Lord God, please fulfill my yearning;

ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥

sadhaa sadhaa prabh ke gun gaavau ||

ਮੈਂ ਸਦਾ ਹੀ ਪ੍ਰਭੂ ਦੇ ਗੁਣ ਗਾਵਾਂ ।

may I sing the Glorious Praises of God forever and ever.

ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥

saas saas prabh tumeh dhiaavau ||

ਹੇ ਪ੍ਰਭੂ! ਮੈਂ ਦਮ-ਬ-ਦਮ ਤੈਨੂੰ ਹੀ ਸਿਮਰਾਂ ।

With each and every breath, may I meditate on You, O God.

ਚਰਨ ਕਮਲ ਸਿਉ ਲਾਗੈ ਪ੍ਰੀਤਿ ॥

charan kamal siau laagai preet ||

ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨਾਂ ਨਾਲ ਮੇਰੀ ਪ੍ਰੀਤਿ ਲੱਗੀ ,

May I enshrine affection for Your Lotus Feet.

ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥

bhagat karau prabh kee nit neet ||

ਸਦਾ ਹੀ ਪ੍ਰਭੂ ਦੀ ਭਗਤੀ ਕਰਦਾ ਰਹਾਂ ।

May I perform devotional worship to God each and every day.

ਏਕ ਓਟ ਏਕੋ ਆਧਾਰੁ ॥

ek oT eko aadhaar ||

(ਪ੍ਰਭੂ ਦਾ ਨਾਮ ਹੀ) ਇਕੋ ਮੇਰੀ ਓਟ ਹੈ ਤੇ ਇਕੋ ਆਸਰਾ ਹੈ,

You are my only Shelter, my only Support.

ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥

naanak maagai naam prabh saar ||1||

ਨਾਨਕ ਪ੍ਰਭੂ ਦਾ ਸ੍ਰੇਸ਼ਟ ਨਾਮ ਮੰਗਦਾ ਹੈ ।੧।

Nanak asks for the most sublime, the Naam, the Name of God. ||1||

ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥

prabh kee dhirasaT mahaa sukh hoi ||

ਪ੍ਰਭੂ ਦੀ (ਮੇਹਰ ਦੀ) ਨਜ਼ਰ ਨਾਲ ਬੜਾ ਸੁਖ ਹੰੁਦਾ ਹੈ,

By God's Gracious Glance, there is great peace.

ਹਰਿ ਰਸੁ ਪਾਵੈ ਬਿਰਲਾ ਕੋਇ ॥

har ras paavai biralaa koi ||

(ਪਰ) ਕੋਈ ਵਿਰਲਾ ਮਨੁੱਖ ਪ੍ਰਭੂ ਦੇ ਨਾਮ ਦਾ ਸੁਆਦ ਚੱਖਦਾ ਹੈ ।

Rare are those who obtain the juice of the Lord's essence.

ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥

jin chaakhiaa se jan tirapataane ||

ਜਿਨ੍ਹਾਂ ਨੇ (ਨਾਮ-ਰਸ) ਚੱਖਿਆ ਹੈ, ਉਹ ਮਨੁੱਖ (ਮਾਇਆ ਵਲੋਂ) ਰੱਜ ਗਏ ਹਨ,

Those who taste it are satisfied.

ਪੂਰਨ ਪੁਰਖ ਨਹੀ ਡੋਲਾਨੇ ॥

pooran purakh nahee ddolaane ||

ਉਹ ਪੂਰਨ ਮਨੁੱਖ ਬਣ ਗਏ ਹਨ, ਕਦੇ (ਮਾਇਆ ਦੇ ਲਾਹੇ ਘਾਟੇ ਵਿਚ) ਡੋਲਦੇ ਨਹੀਂ;

They are fulfilled and realized beings - they do not waver.

ਸੁਭਰ ਭਰੇ ਪ੍ਰੇਮ ਰਸ ਰੰਗਿ ॥

subhar bhare prem ras ra(n)g ||

ਪ੍ਰਭੂ ਦੇ ਪਿਆਰ ਦੇ ਸੁਆਦ ਦੀ ਮੌਜ ਵਿਚ ਉਹ ਨਕਾ-ਨਕ ਭਰੇ ਰਹਿੰਦੇ ਹਨ,

They are totally filled to over-flowing with the sweet delight of His Love.

ਉਪਜੈ ਚਾਉ ਸਾਧ ਕੈ ਸੰਗਿ ॥

aupajai chaau saadh kai sa(n)g ||

ਸਾਧ ਜਨਾਂ ਦੀ ਸੰਗਤਿ ਵਿਚ ਰਹਿ ਕੇ (ਉਹਨਾਂ ਦੇ ਅੰਦਰ) (ਪ੍ਰਭੂ-ਮਿਲਾਪ ਦਾ) ਚਾਉ ਪੈਦਾ ਹੁੰਦਾ ਹੈ;

Spiritual delight wells up within, in the Saadh Sangat, the Company of the Holy.

ਪਰੇ ਸਰਨਿ ਆਨ ਸਭ ਤਿਆਗਿ ॥

pare saran aan sabh tiaag ||

ਹੋਰ ਸਾਰੇ (ਆਸਰੇ) ਛੱਡ ਕੇ ਉਹ ਪ੍ਰਭੂ ਦੀ ਸਰਨ ਪੈਂਦੇ ਹਨ,

Taking to His Sanctuary, they forsake all others.

ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥

a(n)tar pragaas anadhin liv laag ||

ਉਹਨਾਂ ਦੇ ਅੰਦਰ ਚਾਨਣ ਹੋ ਜਾਂਦਾ ਹੈ, ਤੇ ਹਰ ਵੇਲੇ ਉਹਨਾਂ ਦੀ ਲਿਵ (ਪ੍ਰਭੂ-ਚਰਨਾਂ ਵਿਚ) ਲੱਗੀ ਰਹਿੰਦੀ ਹੈ ।

Deep within, they are enlightened, and they center themselves on Him, day and night.

ਬਡਭਾਗੀ ਜਪਿਆ ਪ੍ਰਭੁ ਸੋਇ ॥

baddabhaagee japiaa prabh soi ||

ਵੱਡੇ ਭਾਗਾਂ ਵਾਲੇ ਬੰਦਿਆਂ ਨੇ ਪ੍ਰਭੂ ਨੂੰ ਸਿਮਰਿਆ ਹੈ ।

Most fortunate are those who meditate on God.

ਨਾਨਕ ਨਾਮਿ ਰਤੇ ਸੁਖੁ ਹੋਇ ॥੨॥

naanak naam rate sukh hoi ||2||

ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤਿਆਂ ਸੁਖ ਹੁੰਦਾ ਹੈ ।੨।

O Nanak, attuned to the Naam, they are at peace. ||2||

ਸੇਵਕ ਕੀ ਮਨਸਾ ਪੂਰੀ ਭਈ ॥

sevak kee manasaa pooree bhiee ||

ਸੇਵਕ ਦੇ ਮਨ ਦੇ ਫੁਰਨੇ ਪੂਰਨ ਹੋ ਜਾਂਦੇ ਹਨ, ਭਾਵ, ਮਾਇਆ ਵਾਲੀ ਦੌੜ ਮੁੱਕ ਜਾਂਦੀ ਹੈ);

The wishes of the Lord's servant are fulfilled.

ਸਤਿਗੁਰ ਤੇ ਨਿਰਮਲ ਮਤਿ ਲਈ ॥

satigur te niramal mat liee ||

ਜਦੋਂ ਸੇਵਕ) ਆਪਣੇ ਗੁਰੂ ਤੋਂ ਉੱਤਮ ਸਿੱਖਿਆ ਲੈਂਦਾ ਹੈ ,

From the True Guru, the pure teachings are obtained.

ਜਨ ਕਉ ਪ੍ਰਭੁ ਹੋਇਓ ਦਇਆਲੁ ॥

jan kau prabh hoio dhiaal ||

ਪ੍ਰਭੂ ਆਪਣੇ (ਅਜੇਹੇ) ਸੇਵਕ ਉਤੇ ਮੇਹਰ ਕਰਦਾ ਹੈ,

Unto His humble servant, God has shown His kindness.

ਸੇਵਕੁ ਕੀਨੋ ਸਦਾ ਨਿਹਾਲੁ ॥

sevak keeno sadhaa nihaal ||

ਸੇਵਕ ਨੂੰ ਸਦਾ ਖਿੜੇ-ਮੱਥੇ ਰੱਖਦਾ ਹੈ;

He has made His servant eternally happy.

ਬੰਧਨ ਕਾਟਿ ਮੁਕਤਿ ਜਨੁ ਭਇਆ ॥

ba(n)dhan kaaT mukat jan bhiaa ||

ਸੇਵਕ (ਮਾਇਆ ਵਾਲੇ) ਜ਼ੰਜੀਰ ਤੋੜ ਕੇ ਖਲਾਸਾ ਹੋ ਜਾਂਦਾ ਹੈ,

The bonds of His humble servant are cut away, and he is liberated.

ਜਨਮ ਮਰਨ ਦੂਖੁ ਭ੍ਰਮੁ ਗਇਆ ॥

janam maran dhookh bhram giaa ||

ਉਸ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਤੇ ਸਹਸਾ ਮੁੱਕ ਜਾਂਦਾ ਹੈ ।

The pains of birth and death, and doubt are gone.

ਇਛ ਪੁਨੀ ਸਰਧਾ ਸਭ ਪੂਰੀ ॥

eichh punee saradhaa sabh pooree ||

ਸੇਵਕ ਦੀ ਇੱਛਾ ਤੇ ਸਰਧਾ ਸਭ ਸਿਰੇ ਚੜ੍ਹ ਜਾਂਦੀ ਹੈ,

Desires are satisfied, and faith is fully rewarded,

ਰਵਿ ਰਹਿਆ ਸਦ ਸੰਗਿ ਹਜੂਰੀ ॥

rav rahiaa sadh sa(n)g hajooree ||

ਉਸ ਨੂੰ ਪ੍ਰਭੂ ਸਭ ਥਾਈਂ ਵਿਆਪਕ ਆਪਣੇ ਨਾਲ ਅੰਗ-ਸੰਗ ਦਿੱਸਦਾ ਹੈ ।

imbued forever with His all-pervading peace.

ਜਿਸ ਕਾ ਸਾ ਤਿਨਿ ਲੀਆ ਮਿਲਾਇ ॥

jis kaa saa tin leeaa milai ||

ਜਿਸ ਮਾਲਕ ਦਾ ਉਹ ਸੇਵਕ ਬਣਦਾ ਹੈ, ਉਹ ਆਪਣੇ ਨਾਲ ਮਿਲਾ ਲੈਂਦਾ ਹੈ,

He is His - he merges in Union with Him.

ਨਾਨਕ ਭਗਤੀ ਨਾਮਿ ਸਮਾਇ ॥੩॥

naanak bhagatee naam samai ||3||

ਹੇ ਨਾਨਕ! ਸੇਵਕ ਭਗਤੀ ਕਰ ਕੇ ਨਾਮ ਵਿਚ ਟਿਕਿਆ ਰਹਿੰਦਾ ਹੈ ।੩।

Nanak is absorbed in devotional worship of the Naam. ||3||

ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥

so kiau bisarai j ghaal na bhaanai ||

ਮਨੁੱਖ ਨੂੰ) ਉਹ ਪ੍ਰਭੂ ਕਿਉਂ ਵਿਸਰ ਜਾਏ ਜੋ (ਮਨੁੱਖ ਦੀ ਕੀਤੀ) ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ,

Why forget Him, who does not overlook our efforts?

ਸੋ ਕਿਉ ਬਿਸਰੈ ਜਿ ਕੀਆ ਜਾਨੈ ॥

so kiau bisarai j keeaa jaanai ||

ਜੋ ਮਨੁੱਖ ਦੀ ਕੀਤੀ ਕਮਾਈ ਨੂੰ ਚੇਤੇ ਰੱਖਦਾ ਹੈ ?

Why forget Him, who acknowledges what we do?

ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥

so kiau bisarai jin sabh kichh dheeaa ||

ਉਹ ਪ੍ਰਭੂ ਕਿਉਂ ਭੁੱਲ ਜਾਏ ਜਿਸ ਨੇ ਸਭ ਕੁਝ ਦਿੱਤਾ ਹੈ,

Why forget Him, who has given us everything?

ਸੋ ਕਿਉ ਬਿਸਰੈ ਜਿ ਜੀਵਨ ਜੀਆ ॥

so kiau bisarai j jeevan jeeaa ||

ਉਹ ਪ੍ਰਭੂ ਕਿਉਂ ਭੁੱਲ ਜਾਏ ਜੋ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਹੈ?

Why forget Him, who is the Life of the living beings?

ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥

so kiau bisarai j agan meh raakhai ||

ਉਹ ਅਕਾਲ ਪੁਰਖ ਕਿਉਂ ਵਿਸਰ ਜਾਏ ਜੋ (ਮਾਂ ਦੇ ਪੇਟ ਦੀ) ਅੱਗ ਵਿਚ ਬਚਾ ਕੇ ਰੱਖਦਾ ਹੈ ?

Why forget Him, who preserves us in the fire of the womb?

ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥

gur prasaadh ko biralaa laakhai ||

(ਪਰ) ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਹ ਗੱਲ) ਸਮਝਦਾ ਹੈ ।

By Guru's Grace, rare is the one who realizes this.

ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥

so kiau bisarai j bikh te kaaddai ||

ਉਹ ਅਕਾਲ ਪੁਰਖ ਕਿਉਂ ਭੱੁਲ ਜਾਏ ਜੋ (ਮਾਇਆ-ਰੂਪ) ਜ਼ਹਰ ਤੋਂ ਬਚਾਉਂਦਾ ਹੈ ,

Why forget Him, who lifts us up out of corruption?

ਜਨਮ ਜਨਮ ਕਾ ਟੂਟਾ ਗਾਢੈ ॥

janam janam kaa TooTaa gaaddai ||

ਕਈ ਜਨਮ ਦੇ ਵਿਛੁੜੇ ਹੋਏ ਜੀਵ ਨੂੰ (ਆਪਣੇ ਨਾਲ) ਜੋੜ ਲੈਂਦਾ ਹੈ ?

Those separated from Him for countless lifetimes, are re-united with Him once again.

ਗੁਰਿ ਪੂਰੈ ਤਤੁ ਇਹੈ ਬੁਝਾਇਆ ॥

gur poorai tat ihai bujhaiaa ||

ਜਿਨ੍ਹਾਂ ਸੇਵਕਾਂ ਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾਈ ਹੈ,

Through the Perfect Guru, this essential reality is understood.

ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥

prabh apanaa naanak jan dhiaaiaa ||4||

ਹੇ ਨਾਨਕ! ਉਹਨਾਂ ਨੇ ਆਪਣੇ ਪ੍ਰਭੂ ਨੂੰ ਸਿਮਰਿਆ ਹੈ ।੪।

O Nanak, God's humble servants meditate on Him. ||4||

ਸਾਜਨ ਸੰਤ ਕਰਹੁ ਇਹੁ ਕਾਮੁ ॥

saajan sa(n)t karahu ih kaam ||

ਹੇ ਸੱਜਣ ਜਨੋ! ਹੇ ਸੰਤ ਜਨੋ! ਇਹ ਕੰਮ ਕਰੋ,

O friends, O Saints, make this your work.

ਆਨ ਤਿਆਗਿ ਜਪਹੁ ਹਰਿ ਨਾਮੁ ॥

aan tiaag japahu har naam ||

ਹੋਰ ਸਾਰੇ (ਆਹਰ) ਛੱਡ ਕੇ ਪ੍ਰਭੂ ਦਾ ਨਾਮ ਜਪਹੁ;

Renounce everything else, and chant the Name of the Lord.

ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥

simar simar simar sukh paavahu ||

ਸਦਾ ਸਿਮਰੋ ਤੇ ਸਿਮਰ ਕੇ ਸੁਖ ਹਾਸਲ ਕਰੋ;

Meditate, meditate, meditate in remembrance of Him, and find peace.

ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥

aap japahu avareh naam japaavahu ||

ਪ੍ਰਭੂ ਦਾ ਨਾਮ ਆਪ ਜਪਹੁ ਤੇ ਹੋਰਨਾਂ ਨੂੰ ਭੀ ਜਪਾਵਹੁ ।

Chant the Naam yourself, and inspire others to chant it.

ਭਗਤਿ ਭਾਇ ਤਰੀਐ ਸੰਸਾਰੁ ॥

bhagat bhai tareeaai sa(n)saar ||

ਪ੍ਰਭੂ ਦੀ ਭਗਤੀ ਵਿਚ ਨਿਹੁਂ ਲਾਇਆਂ ਇਹ ਸੰਸਾਰ (ਸਮੁੰਦਰ) ਤਰੀਦਾ ਹੈ,

By loving devotional worship, you shall cross over the world-ocean.

ਬਿਨੁ ਭਗਤੀ ਤਨੁ ਹੋਸੀ ਛਾਰੁ ॥

bin bhagatee tan hosee chhaar ||

ਭਗਤੀ ਤੋਂ ਬਿਨਾ ਇਹ ਸਰੀਰ ਕਿਸੇ ਕੰਮ ਨਹੀਂ ।

Without devotional meditation, the body will be just ashes.

ਸਰਬ ਕਲਿਆਣ ਸੂਖ ਨਿਧਿ ਨਾਮੁ ॥

sarab kaliaan sookh nidh naam ||

ਪ੍ਰਭੂ ਦਾ ਨਾਮ ਭਲੇ ਭਾਗਾਂ ਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ,

All joys and comforts are in the treasure of the Naam.

ਬੂਡਤ ਜਾਤ ਪਾਏ ਬਿਸ੍ਰਾਮੁ ॥

booddat jaat paae bisraam ||

ਨਾਮ ਜਪਿਆਂ ਵਿਕਾਰਾਂ ਵਿਚ) ਡੁੱਬਦੇ ਜਾਂਦੇ ਨੂੰ ਆਸਰਾ ਟਿਕਾਣਾ ਮਿਲਦਾ ਹੈ;

Even the drowning can reach the place of rest and safety.

ਸਗਲ ਦੂਖ ਕਾ ਹੋਵਤ ਨਾਸੁ ॥

sagal dhookh kaa hovat naas ||

ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।

All sorrows shall vanish.

ਨਾਨਕ ਨਾਮੁ ਜਪਹੁ ਗੁਨਤਾਸੁ ॥੫॥

naanak naam japahu gunataas ||5||

ਹੇ ਨਾਨਕ! ਨਾਮ ਜਪਹੁ, (ਨਾਮ ਹੀ) ਗੁਣਾਂ ਦਾ ਖ਼ਜ਼ਾਨਾ (ਹੈ) ।੫।

O Nanak, chant the Naam, the treasure of excellence. ||5||

ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥

aupajee preet prem ras chaau ||

ਜਿਸ ਦੇ ਅੰਦਰ ਪ੍ਰਭੂ ਦੀ) ਪ੍ਰੀਤ ਪੈਦਾ ਹੋਈ ਹੈ, ਪ੍ਰਭੂ ਦੇ ਪਿਆਰ ਦਾ ਸੁਆਦ ਤੇ ਚਾਉ ਪੈਦਾ ਹੋਇਆ ਹੈ,

Love and affection, and the taste of yearning, have welled up within;

ਮਨ ਤਨ ਅੰਤਰਿ ਇਹੀ ਸੁਆਉ ॥

man tan a(n)tar ihee suaau ||

ਉਸ ਦੇ ਮਨ ਤੇ ਤਨ ਵਿਚ ਇਹੀ ਚਾਹ ਹੈ (ਕਿ ਨਾਮ ਦੀ ਦਾਤਿ ਮਿਲੇ) ।

within my mind and body, this is my purpose:

ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥

netrahu pekh dharas sukh hoi ||

ਅੱਖਾਂ ਨਾਲ (ਗੁਰੂ ਦਾ) ਦੀਦਾਰ ਕਰ ਕੇ ਉਸ ਨੂੰ ਸੁਖ ਹੁੰਦਾ ਹੈ,

beholding with my eyes His Blessed Vision, I am at peace.

ਮਨੁ ਬਿਗਸੈ ਸਾਧ ਚਰਨ ਧੋਇ ॥

man bigasai saadh charan dhoi ||

ਗੁਰੂ ਦੇ ਚਰਨ ਧੋ ਕੇ ਉਸ ਦਾ ਮਨ ਖਿੜ ਆਉਂਦਾ ਹੈ ।

My mind blossoms forth in ecstasy, washing the feet of the Holy.

ਭਗਤ ਜਨਾ ਕੈ ਮਨਿ ਤਨਿ ਰੰਗੁ ॥

bhagat janaa kai man tan ra(n)g ||

ਭਗਤਾਂ ਦੇ ਮਨ ਤੇ ਸਰੀਰ ਵਿਚ (ਪ੍ਰਭੂ ਦਾ) ਪਿਆਰ ਟਿਕਿਆ ਰਹਿੰਦਾ ਹੈ,

The minds and bodies of His devotees are infused with His Love.

ਬਿਰਲਾ ਕੋਊ ਪਾਵੈ ਸੰਗੁ ॥

biralaa kouoo paavai sa(n)g ||

ਕਿਸੇ ਵਿਰਲੇ ਭਾਗਾਂ ਵਾਲੇ ਨੂੰ ਉਹਨਾਂ ਦੀ ਸੰਗਤਿ ਨਸੀਬ ਹੁੰਦੀ ਹੈ ।

Rare is the one who obtains their company.

ਏਕ ਬਸਤੁ ਦੀਜੈ ਕਰਿ ਮਇਆ ॥

ek basat dheejai kar miaa ||

(ਹੇ ਪ੍ਰਭੂ!) ਇਕ ਨਾਮ-ਵਸਤੂ ਮੇਹਰ ਕਰ ਕੇ (ਸਾਨੂੰ) ਦੇਹ,

Show Your mercy - please, grant me this one request:

ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥

gur prasaadh naam jap liaa ||

ਗੁਰੂ ਦੀ ਕਿਰਪਾ ਨਾਲ ਤੇਰਾ ਨਾਮ ਜਪ ਸਕੀਏ ।

by Guru's Grace, may I chant the Naam.

ਤਾ ਕੀ ਉਪਮਾ ਕਹੀ ਨ ਜਾਇ ॥

taa kee upamaa kahee na jai ||

ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।

His Praises cannot be spoken;

ਨਾਨਕ ਰਹਿਆ ਸਰਬ ਸਮਾਇ ॥੬॥

naanak rahiaa sarab samai ||6||

ਹੇ ਨਾਨਕ! ਉਹ ਪ੍ਰਭੂ ਸਭ ਥਾਈਂ ਮੌਜੂਦ ਹੈ।੬।

O Nanak, He is contained among all. ||6||

ਪ੍ਰਭ ਬਖਸੰਦ ਦੀਨ ਦਇਆਲ ॥

prabh bakhasa(n)dh dheen dhiaal ||

ਹੇ ਬਖ਼ਸ਼ਨਹਾਰ ਪ੍ਰਭੂ! ਹੇ ਗਰੀਬਾਂ ਤੇ ਤਰਸ ਕਰਨ ਵਾਲੇ!

God, the Forgiving Lord, is kind to the poor.

ਭਗਤਿ ਵਛਲ ਸਦਾ ਕਿਰਪਾਲ ॥

bhagat vachhal sadhaa kirapaal ||

ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਦਾ ਦਇਆ ਦੇ ਘਰ!

He loves His devotees, and He is always merciful to them.

ਅਨਾਥ ਨਾਥ ਗੋਬਿੰਦ ਗੁਪਾਲ ॥

anaath naath gobi(n)dh gupaal ||

ਹੇ ਅਨਾਥਾਂ ਦੇ ਨਾਥ! ਹੇ ਗੋਬਿੰਦ! ਹੇ ਗੋਪਾਲ!

The Patron of the patronless, the Lord of the Universe, the Sustainer of the world,

ਸਰਬ ਘਟਾ ਕਰਤ ਪ੍ਰਤਿਪਾਲ ॥

sarab ghaTaa karat pratipaal ||

ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ!

the Nourisher of all beings.

ਆਦਿ ਪੁਰਖ ਕਾਰਣ ਕਰਤਾਰ ॥

aadh purakh kaaran karataar ||

ਹੇ ਸਭ ਦੇ ਮੁੱਢ ਤੇ ਸਭ ਵਿੱਚ ਵਿਆਪਕ ਪ੍ਰਭੂ!

The Primal Being, the Creator of the Creation.

ਭਗਤ ਜਨਾ ਕੇ ਪ੍ਰਾਨ ਅਧਾਰ ॥

bhagat janaa ke praan adhaar ||

ਹੇ (ਜਗਤ ਦੇ) ਮੂਲ! ਹੇ ਕਰਤਾਰ! ਹੇ ਭਗਤਾਂ ਦੀ ਜ਼ਿੰਦਗੀ ਦੇ ਆਸਰੇ!

The Support of the breath of life of His devotees.

ਜੋ ਜੋ ਜਪੈ ਸੁ ਹੋਇ ਪੁਨੀਤ ॥

jo jo japai su hoi puneet ||

ਜੋ ਜੋ ਮਨੱੁਖ ਤੈਨੂੰ ਜਪਦਾ ਹੈ, ਉਹ ਪਵਿੱ੍ਰਤ ਹੋ ਜਾਂਦਾ ਹੈ ।

Whoever meditates on Him is sanctified,

ਭਗਤਿ ਭਾਇ ਲਾਵੈ ਮਨ ਹੀਤ ॥

bhagat bhai laavai man heet ||

ਜੋ ਮਨੱੁਖ ਭਗਤੀ-ਭਾਵ ਨਾਲ ਆਪਣੇ ਮਨ ਵਿਚ ਤੇਰਾ ਪਿਆਰ ਟਿਕਾਉਂਦਾ ਹੈ ,

focusing the mind in loving devotional worship.

ਹਮ ਨਿਰਗੁਨੀਆਰ ਨੀਚ ਅਜਾਨ ॥

ham niraguneeaar neech ajaan ||

ਅਸੀ ਨੀਚ ਹਾਂ, ਅੰਞਾਣ ਹਾਂ ਤੇ ਗੁਣ-ਹੀਨ ਹਾਂ ।

I am unworthy, lowly and ignorant.

ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥

naanak tumaree saran purakh bhagavaan ||7||

ਹੇ ਨਾਨਕ! (ਬੇਨਤੀ ਕਰ ਤੇ ਆਖ—) ਹੇ ਅਕਾਲ ਪੁਰਖ! ਹੇ ਭਗਵਾਨ! ਅਸੀ ਤੇਰੀ ਸਰਨ ਆਏ ਹਾਂ।੭।

Nanak has entered Your Sanctuary, O Supreme Lord God. ||7||

ਸਰਬ ਬੈਕੁੰਠ ਮੁਕਤਿ ਮੋਖ ਪਾਏ ॥

sarab baiku(n)Th mukat mokh paae ||

ਉਸ ਨੇ (ਮਾਨੋ) ਸਾਰੇ ਸੁਰਗ ਤੇ ਮੋਖ ਮੁਕਤੀ ਹਾਸਲ ਕਰ ਲਏ ਹਨ ।

Everything is obtained: the heavens, liberation and deliverance,

ਏਕ ਨਿਮਖ ਹਰਿ ਕੇ ਗੁਨ ਗਾਏ ॥

ek nimakh har ke gun gaae ||

ਜਿਸ ਮਨੱੁਖ ਨੇ ਅੱਖ ਦਾ ਇਕ ਫੋਰ ਮਾਤ੍ਰ ਭੀ ਪ੍ਰਭੂ ਦੇ ਗੁਣ ਗਾਏ ਹਨ,

if one sings the Lord's Glories, even for an instant.

ਅਨਿਕ ਰਾਜ ਭੋਗ ਬਡਿਆਈ ॥

anik raaj bhog baddiaaiee ||

ਉਸ ਨੂੰ (ਮਾਨੋ) ਅਨੇਕਾਂ ਰਾਜ-ਭੋਗ ਪਦਾਰਥ ਤੇ ਵਡਿਆਈਆਂ ਮਿਲ ਗਈਆਂ ਹਨ ।

So many realms of power, pleasures and great glories,

ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥

har ke naam kee kathaa man bhaiee ||

ਜਿਸ ਮਨੱੁਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਗੱਲ-ਬਾਤ ਮਿੱਠੀ ਲੱਗੀ ਹੈ,

come to one whose mind is pleased with the Sermon of the Lord's Name.

ਬਹੁ ਭੋਜਨ ਕਾਪਰ ਸੰਗੀਤ ॥

bahu bhojan kaapar sa(n)geet ||

ਉਸ ਨੂੰ (ਮਾਨੋ) ਕਈ ਕਿਸਮ ਦੇ ਖਾਣੇ ਕੱਪੜੇ ਤੇ ਰਾਗ-ਰੰਗ ਹਾਸਲ ਹੋ ਗਏ ਹਨ ।

Abundant foods, clothes and music

ਰਸਨਾ ਜਪਤੀ ਹਰਿ ਹਰਿ ਨੀਤ ॥

rasanaa japatee har har neet ||

ਜਿਸ ਮਨੱੁਖ ਦੀ ਜੀਭ ਸਦਾ ਪ੍ਰਭੂ ਦਾ ਨਾਮ ਜਪਦੀ ਹੈ,

come to one whose tongue continually chants the Lord's Name, Har, Har.

ਭਲੀ ਸੁ ਕਰਨੀ ਸੋਭਾ ਧਨਵੰਤ ॥

bhalee su karanee sobhaa dhanava(n)t ||

ਉਸੇ ਦਾ ਹੀ ਆਚਰਨ ਭਲਾ ਹੈ, ਉਸੇ ਨੂੰ ਹੀ ਸੋਭਾ ਮਿਲਦੀ ਹੈ, ਓਹੀ ਧਨਾਢ ਹੈ ।

His actions are good, he is glorious and wealthy;

ਹਿਰਦੈ ਬਸੇ ਪੂਰਨ ਗੁਰ ਮੰਤ ॥

hiradhai base pooran gur ma(n)t ||

ਜਿਸ ਮਨੱੁਖ ਦੇ ਹਿਰਦੇ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸਦਾ ਹੈ,

the Mantra of the Perfect Guru dwells within his heart.

ਸਾਧਸੰਗਿ ਪ੍ਰਭ ਦੇਹੁ ਨਿਵਾਸ ॥

saadhasa(n)g prabh dheh nivaas ||

ਹੇ ਪ੍ਰਭੂ! ਆਪਣੇ ਸੰਤਾਂ ਦੀ ਸੰਗਤ ਵਿਚ ਥਾਂ ਦੇਹ ।

O God, grant me a home in the Company of the Holy.

ਸਰਬ ਸੂਖ ਨਾਨਕ ਪਰਗਾਸ ॥੮॥੨੦॥

sarab sookh naanak paragaas ||8||20||

ਹੇ ਨਾਨਕ! (ਸਤਸੰਗ ਵਿਚ ਰਿਹਾਂ) ਸਾਰੇ ਸੁਖਾਂ ਦਾ ਪ੍ਰਕਾਸ਼ ਹੋ ਜਾਂਦਾ ਹੈ ।੮।੨੦।

All pleasures, O Nanak, are so revealed. ||8||20||

ਸਲੋਕੁ ॥

salok ||

ਸਲੋਕ।

Shalok:

ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥

saragun niragun nira(n)kaar su(n)n samaadhee aap ||

ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ ।

He possesses all qualities; He transcends all qualities; He is the Formless Lord. He Himself is in Primal Samaadhi.

ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥

aapan keeaa naanakaa aape hee fir jaap ||1||

ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ ।੧।

Through His Creation, O Nanak, He meditates on Himself. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥

jab akaar ih kachh na dhirasaTetaa ||

ਜਦੋਂ (ਜਗਤ ਦੇ ਜੀਆਂ ਦੀ ਅਜੇ) ਕੋਈ ਸ਼ਕਲ ਹੀ ਨਹੀਂ ਦਿੱਸਦੀ ਸੀ,

When this world had not yet appeared in any form,

ਪਾਪ ਪੁੰਨ ਤਬ ਕਹ ਤੇ ਹੋਤਾ ॥

paap pu(n)n tab keh te hotaa ||

ਤਦੋਂ ਪਾਪ ਜਾਂ ਪੁੰਨ ਕਿਸ (ਜੀਵ) ਤੋਂ ਹੋ ਸਕਦਾ ਸੀ ?

who then committed sins and performed good deeds?

ਜਬ ਧਾਰੀ ਆਪਨ ਸੁੰਨ ਸਮਾਧਿ ॥

jab dhaaree aapan su(n)n samaadh ||

ਜਦੋਂ (ਪ੍ਰਭੂ ਨੇ) ਆਪ ਅਫੁਰ ਅਵਸਥਾ ਵਾਲੀ ਸਮਾਧੀ ਲਾਈ ਹੋਈ ਸੀ ,

When the Lord Himself was in Profound Samaadhi,

ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥

tab bair birodh kis sa(n)g kamaat ||

ਤਦੋਂ (ਕਿਸ ਨੇ) ਕਿਸੇ ਨਾਲ ਵੈਰ-ਵਿਰੋਧ ਕਮਾਉਣਾ ਸੀ ?

then against whom were hate and jealousy directed?

ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥

jab is kaa baran chihan na jaapat ||

ਜਦੋਂ ਇਸ (ਜਗਤ) ਦਾ ਕੋਈ ਰੰਗ-ਰੂਪ ਹੀ ਨਹੀਂ ਸੀ ਦਿੱਸਦਾ,

When there was no color or shape to be seen,

ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥

tab harakh sog kahu kiseh biaapat ||

ਤਦੋਂ ਦੱਸੋ ਖ਼ੁਸ਼ੀ ਜਾਂ ਚਿੰਤਾ ਕਿਸ ਨੂੰ ਪੋਹ ਸਕਦੇ ਸਨ ?

then who experienced joy and sorrow?

ਜਬ ਆਪਨ ਆਪ ਆਪਿ ਪਾਰਬ੍ਰਹਮ ॥

jab aapan aap aap paarabraham ||

ਜਦੋਂ ਅਕਾਲ ਪੁਰਖ ਕੇਵਲ ਆਪ ਹੀ ਆਪ ਸੀ,

When the Supreme Lord Himself was Himself All-in-all,

ਤਬ ਮੋਹ ਕਹਾ ਕਿਸੁ ਹੋਵਤ ਭਰਮ ॥

tab moh kahaa kis hovat bharam ||

ਤਦੋਂ ਮੋਹ ਕਿਥੇ ਹੋ ਸਕਦਾ ਸੀ, ਤੇ ਭਰਮ-ਭੁਲੇਖੇ ਕਿਸ ਨੂੰ ਹੋ ਸਕਦੇ ਸਨ ?

then where was emotional attachment, and who had doubts?

ਆਪਨ ਖੇਲੁ ਆਪਿ ਵਰਤੀਜਾ ॥

aapan khel aap varateejaa ||

ਜਗਤ ਰੂਪ) ਅਪਾਣੀ ਖੇਡ ਪ੍ਰਭੂ ਨੇ ਆਪ ਬਣਾਈ ਹੈ,

He Himself has staged His own drama;

ਨਾਨਕ ਕਰਨੈਹਾਰੁ ਨ ਦੂਜਾ ॥੧॥

naanak karanaihaar na dhoojaa ||1||

ਹੇ ਨਾਨਕ! ਉਸ ਤੋਂ ਬਿਨਾ ਇਸ ਖੇਡ ਦਾ) ਬਨਾਉਣ ਵਾਲਾ ਕੋਈ ਹੋਰ ਨਹੀਂ ਹੈ ।੧।

O Nanak, there is no other Creator. ||1||

ਜਬ ਹੋਵਤ ਪ੍ਰਭ ਕੇਵਲ ਧਨੀ ॥

jab hovat prabh keval dhanee ||

ਜਦੋਂ ਮਾਲਕ ਪ੍ਰਭੂ ਸਿਰਫ਼ (ਆਪ ਹੀ) ਸੀ,

When there was only God the Master,

ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥

tab ba(n)dh mukat kahu kis kau ganee ||

ਤਦੋਂ ਦੱਸੋ, ਕਿਸ ਨੂੰ ਬੰਧਨਾਂ ਵਿਚ ਫਸਿਆ ਹੋਇਆ, ਤੇ ਕਿਸ ਨੂੰ ਮੁਕਤਿ ਸਮਝੀਏ ?

then who was called bound or liberated?

ਜਬ ਏਕਹਿ ਹਰਿ ਅਗਮ ਅਪਾਰ ॥

jab ekeh har agam apaar ||

ਜਦੋਂ ਅਗਮ ਤੇ ਬੇਅੰਤ ਪ੍ਰਭੂ ਇਕ ਆਪ ਹੀ ਸੀ,

When there was only the Lord, Unfathomable and Infinite,

ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥

tab narak surag kahu kaun aautaar ||

ਤਦੋਂ ਦੱਸੋ, ਨਰਕਾਂ ਤੇ ਸੁਰਗਾਂ ਵਿਚ ਆਉਣ ਵਾਲੇ ਕੇਹੜੇ ਜੀਵ ਸਨ ?

then who entered hell, and who entered heaven?

ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥

jab niragun prabh sahaj subhai ||

ਜਦੋਂ ਸੁਤੇ ਹੀ ਪ੍ਰਭੂ ਤ੍ਰਿਗੁਣੀ ਮਾਇਆ ਤੋਂ ਪਰੇ ਸੀ, (ਭਾਵ, ਜਦੋਂ ਉਸ ਨੇ ਮਾਇਆ ਰਚੀ ਹੀ ਨਹੀਂ ਸੀ,

When God was without attributes, in absolute poise,

ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥

tab siv sakat kahahu kit Thai ||

ਤਦੋਂ ਦੱਸੋ, ਕਿਥੇ ਸਨ ਜੀਵ ਤੇ ਕਿਥੇ ਸੀ ਮਾਇਆ ?

then where was mind and where was matter - where was Shiva and Shakti?

ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥

jab aapeh aap apanee jot dharai ||

ਜਦੋਂ ਪ੍ਰਭੂ ਆਪ ਹੀ ਆਪਣੀ ਜੋਤਿ ਜਗਾਈ ਬੈਠਾ ਸੀ,

When He held His Own Light unto Himself,

ਤਬ ਕਵਨ ਨਿਡਰੁ ਕਵਨ ਕਤ ਡਰੈ ॥

tab kavan niddar kavan kat ddarai ||

ਤਦੋਂ ਕੌਣ ਨਿਡਰ ਸੀ ਤੇ ਕੌਣ ਕਿਸੇ ਤੋਂ ਡਰਦੇ ਸਨ ?

then who was fearless, and who was afraid?

ਆਪਨ ਚਲਿਤ ਆਪਿ ਕਰਨੈਹਾਰ ॥

aapan chalit aap karanaihaar ||

ਆਪਣੇ ਤਮਾਸ਼ੇ ਆਪ ਹੀ ਕਰਨ ਵਾਲਾ ਹੈ ।

He Himself is the Performer in His own plays;

ਨਾਨਕ ਠਾਕੁਰ ਅਗਮ ਅਪਾਰ ॥੨॥

naanak Thaakur agam apaar ||2||

ਹੇ ਨਾਨਕ! ਅਕਾਲ ਪੁਰਖ ਅਗਮ ਤੇ ਬੇਅੰਤ ਹੈ।੨।

O Nanak, the Lord Master is Unfathomable and Infinite. ||2||

ਅਬਿਨਾਸੀ ਸੁਖ ਆਪਨ ਆਸਨ ॥

abinaasee sukh aapan aasan ||

ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ,

When the Immortal Lord was seated at ease,

ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥

teh janam maran kahu kahaa binaasan ||

ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ ?

then where was birth, death and dissolution?

ਜਬ ਪੂਰਨ ਕਰਤਾ ਪ੍ਰਭੁ ਸੋਇ ॥

jab pooran karataa prabh soi ||

ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ,

When there was only God, the Perfect Creator,

ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥

tab jam kee traas kahahu kis hoi ||

ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ ?

then who was afraid of death?

ਜਬ ਅਬਿਗਤ ਅਗੋਚਰ ਪ੍ਰਭ ਏਕਾ ॥

jab abigat agochar prabh ekaa ||

ਜਦੋਂ ਅਦ੍ਰਿਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ ,

When there was only the One Lord, unmanifest and incomprehensible,

ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥

tab chitr gupat kis poochhat lekhaa ||

ਤਦੋਂ ਚਿਤ੍ਰ ਗੁਪਤ ਕਿਸ ਨੂੰ ਲੇਖਾ ਪੁੱਛ ਸਕਦੇ ਸਨ ?

then who was called to account by the recording scribes of the conscious and the subconscious?

ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥

jab naath nira(n)jan agochar agaadhe ||

ਜਦੋਂ ਮਾਲਕ ਮਾਇਆ-ਰਹਿਤ ਅਥਾਹ ਅਗੋਚਰ ਆਪ ਹੀ ਸੀ,

When there was only the Immaculate, Incomprehensible, Unfathomable Master,

ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥

tab kaun chhuTe kaun ba(n)dhan baadhe ||

ਤਦੋਂ ਕੌਣ ਮਾਇਆ ਦੇ ਬੰਧਨਾਂ ਤੋਂ ਮੁਕਤ ਸਨ ਤੇ ਕੌਣ ਬੰਧਨਾਂ ਵਿਚ ਬੱਝੇ ਹੋਏ ਹਨ ?

then who was emancipated, and who was held in bondage?

ਆਪਨ ਆਪ ਆਪ ਹੀ ਅਚਰਜਾ ॥

aapan aap aap hee acharajaa ||

ਉਹ ਅਚਰਜ-ਰੂਪ ਪ੍ਰਭੂ ਆਪਣੇ ਵਰਗਾ ਆਪ ਹੀ ਹੈ ।

He Himself, in and of Himself, is the most wonderful.

ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥

naanak aapan roop aap hee uparajaa ||3||

ਹੇ ਨਾਨਕ! ਆਪਣਾ ਆਕਾਰ ਉਸ ਨੇ ਆਪ ਹੀ ਪੈਦਾ ਕੀਤਾ ਹੈ ।੩।

O Nanak, He Himself created His Own Form. ||3||

ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥

jeh niramal purakh purakh pat hotaa ||

ਜਿਸ ਅਵਸਥਾ ਵਿਚ ਜੀਵਾਂ ਦਾ ਮਾਲਕ ਨਿਰਮਲ ਪ੍ਰਭੂ ਆਪ ਹੀ ਸੀ ,

When there was only the Immaculate Being, the Lord of beings,

ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥

teh bin mail kahahu kiaa dhotaa ||

ਓਥੇ ਉਹ ਮੈਲ-ਰਹਿਤ ਸੀ, ਤਾਂ ਦੱਸੋ, ਉਸ ਨੇ ਕੇਹੜੀ ਮੈਲ ਧੋਣੀ ਸੀ ?

there was no filth, so what was there to be washed clean?

ਜਹ ਨਿਰੰਜਨ ਨਿਰੰਕਾਰ ਨਿਰਬਾਨ ॥

jeh nira(n)jan nira(n)kaar nirabaan ||

ਜਿਥੇ ਮਾਇਆ-ਰਹਿਤ, ਆਕਾਰ-ਰਹਿਤ ਤੇ ਵਾਸ਼ਨਾ-ਰਹਿਤ ਪ੍ਰਭੂ ਹੀ ਸੀ,

When there was only the Pure, Formless Lord in Nirvaanaa,

ਤਹ ਕਉਨ ਕਉ ਮਾਨ ਕਉਨ ਅਭਿਮਾਨ ॥

teh kaun kau maan kaun abhimaan ||

ਉਥੇ ਮਾਣ ਅਹੰਕਾਰ ਕਿਸ ਨੂੰ ਹੋਣਾ ਸੀ?

then who was honored, and who was dishonored?

ਜਹ ਸਰੂਪ ਕੇਵਲ ਜਗਦੀਸ ॥

jeh saroop keval jagadhees ||

ਜਿਥੇ ਕੇਵਲ ਜਗਤ ਦੇ ਮਾਲਕ ਪ੍ਰਭੂ ਦੀ ਹੀ ਹਸਤੀ ਸੀ,

When there was only the Form of the Lord of the Universe,

ਤਹ ਛਲ ਛਿਦ੍ਰ ਲਗਤ ਕਹੁ ਕੀਸ ॥

teh chhal chhidhr lagat kahu kees ||

ਓਥੇ ਦੱਸੋ, ਛਲ ਤੇ ਐਬ ਕਿਸ ਨੂੰ ਲੱਗ ਸਕਦੇ ਸਨ ?

then who was tainted by fraud and sin?

ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥

jeh jot saroopee jot sa(n)g samaavai ||

ਜਦੋਂ ਜੋਤਿ-ਰੂਪ ਪ੍ਰਭੂ ਆਪਣੀ ਹੀ ਜੋਤਿ ਵਿਚ ਲੀਨ ਸੀ,

When the Embodiment of Light was immersed in His Own Light,

ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥

teh kiseh bhookh kavan tirapataavai ||

ਤਦੋਂ ਕਿਸ ਨੂੰ (ਮਾਇਆ ਦੀ) ਭੁੱਖ ਹੋ ਸਕਦੀ ਸੀ ਤੇ ਕੌਣ ਰੱਜਿਆ ਹੋਇਆ ਸੀ ?

then who was hungry, and who was satisfied?

ਕਰਨ ਕਰਾਵਨ ਕਰਨੈਹਾਰੁ ॥

karan karaavan karanaihaar ||

ਕਰਤਾਰ ਆਪ ਹੀ ਸਭ ਕੁਝ ਕਰਨ ਵਾਲਾ ਤੇ ਜੀਵਾਂ ਤੋਂ ਕਰਾਉਣ ਵਾਲਾ ਹੈ ।

He is the Cause of causes, the Creator Lord.

ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥

naanak karate kaa naeh sumaar ||4||

ਹੇ ਨਾਨਕ! ਕਰਤਾਰ ਦਾ ਅੰਦਾਜ਼ਾ ਨਹੀਂ ਪਾਇਆ ਜਾ ਸਕਦਾ ।੪।

O Nanak, the Creator is beyond calculation. ||4||

ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥

jab apanee sobhaa aapan sa(n)g banaiee ||

ਜਦੋਂ ਪ੍ਰਭੂ ਨੇ ਆਪਣੀ ਸੋਭਾ ਆਪਣੇ ਹੀ ਨਾਲ ਬਣਾਈ ਸੀ ,

When His Glory was contained within Himself,

ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥

tab kavan mai baap mitr sut bhaiee ||

ਤਦੋਂ ਕੌਣ ਮਾਂ, ਪਿਉ, ਮਿਤ੍ਰ, ਪੁਤ੍ਰ ਜਾਂ ਭਰਾ ਸੀ?

then who was mother, father, friend, child or sibling?

ਜਹ ਸਰਬ ਕਲਾ ਆਪਹਿ ਪਰਬੀਨ ॥

jeh sarab kalaa aapeh parabeen ||

ਜਦੋਂ ਅਕਾਲ ਪੁਰਖ ਆਪ ਹੀ ਸਾਰੀਆਂ ਤਾਕਤਾਂ ਵਿਚ ਸਿਆਣਾ ਸੀ,

When all power and wisdom was latent within Him,

ਤਹ ਬੇਦ ਕਤੇਬ ਕਹਾ ਕੋਊ ਚੀਨ ॥

teh bedh kateb kahaa kouoo cheen ||

ਤਦੋਂ ਕਿਥੇ ਕੋਈ ਵੇਦ (ਹਿੰਦੂ ਧਰਮ ਪੁਸਤਕ) ਤੇ ਕਤੇਬਾਂ (ਮੁਸਲਮਾਨਾਂ ਦੇ ਧਰਮ ਪੁਸਤਕ) ਵਿਚਾਰਦਾ ਸੀ?

then where were the Vedas and the scriptures, and who was there to read them?

ਜਬ ਆਪਨ ਆਪੁ ਆਪਿ ਉਰਿ ਧਾਰੈ ॥

jab aapan aap aap ur dhaarai ||

ਜਦੋਂ ਪ੍ਰਭੂ ਆਪਣੇ ਆਪ ਨੂੰ ਆਪ ਹੀ ਆਪਣੇ ਆਪ ਵਿਚ ਟਿਕਾਈ ਬੈਠਾ ਸੀ,

When He kept Himself, All-in-all, unto His Own Heart,

ਤਉ ਸਗਨ ਅਪਸਗਨ ਕਹਾ ਬੀਚਾਰੈ ॥

tau sagan apasagan kahaa beechaarai ||

ਤਦੋਂ ਚੰਗੇ ਮੰਦੇ ਸਗਨ ਕੌਣ ਸੋਚਦਾ ਸੀ?

then who considered omens to be good or bad?

ਜਹ ਆਪਨ ਊਚ ਆਪਨ ਆਪਿ ਨੇਰਾ ॥

jeh aapan uooch aapan aap neraa ||

ਜਹਾਂ ਆਪ ਹੀ ਊਚ ਔ ਅਪਨੇ ਆਪ ਹੀ (ਨੇਰਾ) ਨੀਚ ਥਾ, ਵਾ ਅਪਨੇ ਆਪ ਮੇਂ (ਨੇਰਾ) ਨਜੀਕੀ ਥਾ॥

When He Himself was lofty, and He Himself was near at hand,

ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥

teh kaun Thaakur kaun kaheeaai cheraa ||

ਦੱਸੋ ਮਾਲਕ ਕੌਣ ਸੀ ਤੇ ਸੇਵਕ ਕੌਣ ਸੀ?

then who was called master, and who was called disciple?

ਬਿਸਮਨ ਬਿਸਮ ਰਹੇ ਬਿਸਮਾਦ ॥

bisaman bisam rahe bisamaadh ||

ਜੀਵ ਤੇਰੀ ਗਤਿ ਭਾਲਦੇ ਹੈਰਾਨ ਤੇ ਅਚਰਜ ਹੋ ਰਹੇ ਹਨ ।

We are wonder-struck at the wondrous wonder of the Lord.

ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥

naanak apanee gat jaanahu aap ||5||

ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਤੂੰ ਆਪਣੀ ਗਤਿ ਆਪ ਹੀ ਜਾਣਦਾ ਹੈਂ।੫।

O Nanak, He alone knows His own state. ||5||

ਜਹ ਅਛਲ ਅਛੇਦ ਅਭੇਦ ਸਮਾਇਆ ॥

jeh achhal achhedh abhedh samaiaa ||

ਜਿਸ ਅਵਸਥਾ ਵਿਚ ਅਛੱਲ ਅਬਿਨਾਸੀ ਤੇ ਅਭੇਦ ਪ੍ਰਭੂ (ਆਪਣੇ ਆਪ ਵਿਚ) ਟਿਕਿਆ ਹੋਇਆ ਹੈ,

When the Undeceiveable, Impenetrable, Inscrutable One was self-absorbed,

ਊਹਾ ਕਿਸਹਿ ਬਿਆਪਤ ਮਾਇਆ ॥

uoohaa kiseh biaapat maiaa ||

ਓਥੇ ਕਿਸ ਨੂੰ ਮਾਇਆ ਪੋਹ ਸਕਦੀ ਹੈ ?

then who was swayed by Maya?

ਆਪਸ ਕਉ ਆਪਹਿ ਆਦੇਸੁ ॥

aapas kau aapeh aadhes ||

(ਤਦੋਂ) ਪ੍ਰਭੂ ਆਪਣੇ ਆਪ ਨੂੰ ਆਪ ਹੀ ਨਮਸਕਾਰ ਕਰਦਾ ਹੈ,

When He paid homage to Himself,

ਤਿਹੁ ਗੁਣ ਕਾ ਨਾਹੀ ਪਰਵੇਸੁ ॥

tih gun kaa naahee paraves ||

ਮਾਇਆ ਦੇ) ਤਿੰਨ ਗੁਣਾਂ ਦਾ (ਉਸ ਉਤੇ) ਅਸਰ ਨਹੀਂ ਪੈਂਦਾ ।

then the three qualities were not prevailing.

ਜਹ ਏਕਹਿ ਏਕ ਏਕ ਭਗਵੰਤਾ ॥

jeh ekeh ek ek bhagava(n)taa ||

ਜਦੋਂ ਭਗਵਾਨ ਕੇਵਲ ਇਕ ਆਪ ਹੀ ਸੀ,

When there was only the One, the One and Only Lord God,

ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥

teh kaun achi(n)t kis laagai chi(n)taa ||

ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ ।

then who was not anxious, and who felt anxiety?

ਜਹ ਆਪਨ ਆਪੁ ਆਪਿ ਪਤੀਆਰਾ ॥

jeh aapan aap aap pateeaaraa ||

ਜਦੋਂ ਆਪਣੇ ਆਪ ਨੂੰ ਪਤਿਆਉਣ ਵਾਲਾ ਪ੍ਰਭੂ ਆਪ ਹੀ ਸੀ,

When He Himself was satisfied with Himself,

ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥

teh kaun kathai kaun sunanaihaaraa ||

ਤਦੋਂ ਕੌਣ ਬੋਲਦਾ ਸੀ, ਤੇ ਕੌਣ ਸੁਣਨ ਵਾਲਾ ਸੀ ?

then who spoke and who listened?

ਬਹੁ ਬੇਅੰਤ ਊਚ ਤੇ ਊਚਾ ॥

bahu bea(n)t uooch te uoochaa ||

ਪ੍ਰਭੂ ਬੜਾ ਬੇਅੰਤ ਹੈ, ਸਭ ਤੋਂ ਉੱਚਾ ਹੈ,

He is vast and infinite, the highest of the high.

ਨਾਨਕ ਆਪਸ ਕਉ ਆਪਹਿ ਪਹੂਚਾ ॥੬॥

naanak aapas kau aapeh pahoochaa ||6||

ਹੇ ਨਾਨਕ! ਆਪਣੇ ਆਪ ਤਕ ਆਪ ਹੀ ਅੱਪੜਨ ਵਾਲਾ ਹੈ ।੬।

O Nanak, He alone can reach Himself. ||6||

ਜਹ ਆਪਿ ਰਚਿਓ ਪਰਪੰਚੁ ਅਕਾਰੁ ॥

jeh aap rachio parapa(n)ch akaar ||

ਜਦੋਂ ਪ੍ਰਭੂ ਨੇ ਆਪ ਜਗਤ ਦੀ ਖੇਡ ਰਚ ਦਿੱਤੀ,

When He Himself fashioned the visible world of the creation,

ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥

tih gun meh keeno bisathaar ||

ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ ਖਲੇਰ ਦਿੱਤਾ;

he made the world subject to the three dispositions.

ਪਾਪੁ ਪੁੰਨੁ ਤਹ ਭਈ ਕਹਾਵਤ ॥

paap pu(n)n teh bhiee kahaavat ||

ਤਦੋਂ ਇਹ ਗੱਲ ਚੱਲ ਪਈ ਕਿ ਇਹ ਪਾਪ ਹੈ ਇਹ ਪੁੰਨ ਹੈ,

Sin and virtue then began to be spoken of.

ਕੋਊ ਨਰਕ ਕੋਊ ਸੁਰਗ ਬੰਛਾਵਤ ॥

kouoo narak kouoo surag ba(n)chhaavat ||

ਤਦੋਂ ਕੋਈ ਜੀਵ ਨਰਕਾਂ ਦਾ ਭਾਗੀ ਤੇ ਕੋਈ ਸੁਰਗਾਂ ਦਾ ਚਾਹਵਾਨ ਬਣਿਆ;

Some have gone to hell, and some yearn for paradise.

ਆਲ ਜਾਲ ਮਾਇਆ ਜੰਜਾਲ ॥

aal jaal maiaa ja(n)jaal ||

ਘਰਾਂ ਦੇ ਧੰਧੇ, ਮਾਇਆ ਦੇ ਬੰਧਨ,

Worldly snares and entanglements of Maya,

ਹਉਮੈ ਮੋਹ ਭਰਮ ਭੈ ਭਾਰ ॥

haumai moh bharam bhai bhaar ||

ਅਹੰਕਾਰ, ਮੋਹ, ਭੁਲੇਖੇ, ਡਰ,

egotism, attachment, doubt and loads of fear;

ਦੂਖ ਸੂਖ ਮਾਨ ਅਪਮਾਨ ॥

dhookh sookh maan apamaan ||

ਦੁੱਖ, ਸੁਖ, ਆਦਰ ਨਿਰਾਦਰੀ,

pain and pleasure, honor and dishonor

ਅਨਿਕ ਪ੍ਰਕਾਰ ਕੀਓ ਬਖੵਾਨ ॥

anik prakaar keeo bakhayeaan ||

ਇਹੋ ਜਿਹੀਆਂ ਕਈ ਕਿਸਮ ਦੀਆਂ ਗੱਲਾਂ ਚੱਲ ਪਈਆਂ ।

these came to be described in various ways.

ਆਪਨ ਖੇਲੁ ਆਪਿ ਕਰਿ ਦੇਖੈ ॥

aapan khel aap kar dhekhai ||

ਪ੍ਰਭੂ ਆਪਣਾ ਤਮਾਸ਼ਾ ਕਰ ਕੇ ਆਪ ਵੇਖ ਰਿਹਾ ਹੈ ।

He Himself creates and beholds His own drama.

ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥

khel sa(n)kochai tau naanak ekai ||7||

ਹੇ ਨਾਨਕ! ਜਦੋਂ ਇਸ ਖੇਡ ਨੂੰ ਸਮੇਟਦਾ ਹੈ ਤਾਂ ਇਕ ਆਪ ਹੀ ਆਪ ਹੋ ਜਾਂਦਾ ਹੈ ।੭।

He winds up the drama, and then, O Nanak, He alone remains. ||7||

ਜਹ ਅਬਿਗਤੁ ਭਗਤੁ ਤਹ ਆਪਿ ॥

jeh abigat bhagat teh aap ||

ਜਿਥੇ ਅਦ੍ਰਿਸ਼ਟ ਪ੍ਰਭੂ ਹੈ ਓਥੇ ਉਸ ਦਾ ਭਗਤ ਹੈ, ਜਿਥੇ ਭਗਤ ਹੈ ਓਥੇ ਉਹ ਪ੍ਰਭੂ ਆਪ ਹੈ ।

Wherever the Eternal Lord's devotee is, He Himself is there.

ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥

jeh pasarai paasaar sa(n)t parataap ||

ਹਰ ਥਾਂ ਸੰਤਾਂ ਦੀ ਮਹਿਮਾ ਵਾਸਤੇ ਪ੍ਰਭੂ ਜਗਤ ਦਾ ਖਿਲਾਰਾ ਖਿਲਾਰ ਰਿਹਾ ਹੈ ।

He unfolds the expanse of His creation for the glory of His Saint.

ਦੁਹੂ ਪਾਖ ਕਾ ਆਪਹਿ ਧਨੀ ॥

dhuhoo paakh kaa aapeh dhanee ||

ਦੋਹਾਂ ਪੱਖਾਂ ਦਾ ਮਾਲਕ ਪ੍ਰਭੂ ਆਪ ਹੈ ।

He Himself is the Master of both worlds.

ਉਨ ਕੀ ਸੋਭਾ ਉਨਹੂ ਬਨੀ ॥

aun kee sobhaa unahoo banee ||

ਪ੍ਰਭੂ ਜੀ ਆਪਣੀ ਸੋਭਾ ਆਪ ਹੀ ਜਾਣਦੇ ਹਨ,

His Praise is to Himself alone.

ਆਪਹਿ ਕਉਤਕ ਕਰੈ ਅਨਦ ਚੋਜ ॥

aapeh kautak karai anadh choj ||

ਪ੍ਰਭੂ ਆਪ ਹੀ ਖੇਡਾਂ ਖੇਡ ਰਿਹਾ ਹੈ ਆਪ ਹੀ ਆਨੰਦ ਤਮਾਸ਼ੇ ਕਰ ਰਿਹਾ ਹੈ,

He Himself performs and plays His amusements and games.

ਆਪਹਿ ਰਸ ਭੋਗਨ ਨਿਰਜੋਗ ॥

aapeh ras bhogan nirajog ||

ਆਪ ਹੀ ਰਸਾਂ ਨੂੰ ਭੋਗਣ ਵਾਲਾ ਹੈ ਤੇ ਆਪ ਹੀ ਨਿਰਲੇਪ ਹੈ ।

He Himself enjoys pleasures, and yet He is unaffected and untouched.

ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥

jis bhaavai tis aapan nai laavai ||

ਜੋ ਉਸ ਨੂੰ ਭਾਉਂਦਾ ਹੈ, ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ,

He attaches whomever He pleases to His Name.

ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥

jis bhaavai tis khel khilaavai ||

ਜਿਸ ਨੂੰ ਚਾਹੁੰਦਾ ਹੈ ਮਾਇਆ ਦੀਆਂ ਖੇਡਾਂ ਖਿਡਾਉਂਦਾ ਹੈ ।

He causes whomever He pleases to play in His play.

ਬੇਸੁਮਾਰ ਅਥਾਹ ਅਗਨਤ ਅਤੋਲੈ ॥

besumaar athaeh aganat atolai ||

ਹੇ ਬੇਅੰਤ! ਹੇ ਅਥਾਹ! ਹੇ ਅਗਣਤ! ਹੇ ਅਡੋਲ ਪ੍ਰਭੂ!

He is beyond calculation, beyond measure, uncountable and unfathomable.

ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

jiau bulaavahu tiau naanak dhaas bolai ||8||21||

ਹੇ ਨਾਨਕ ਜਿਵੇਂ ਤੂੰ ਬੁਲਾਉਂਦਾ ਹੈਂ ਤਿਵੇਂ ਤੇਰੇ ਦਾਸ ਬੋਲਦੇ ਹਨ ।੮।੨੧।

As You inspire him to speak, O Lord, so does servant Nanak speak. ||8||21||

ਸਲੋਕੁ ॥

salok ||

ਸਲੋਕ।

Shalok:

ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥

jeea ja(n)t ke Thaakuraa aape varatanahaar ||

ਹੇ ਜੀਆਂ ਜੰਤਾਂ ਦੇ ਪਾਲਣ ਵਾਲੇ ਪ੍ਰਭੂ! ਤੂੰ ਆਪ ਹੀ ਸਭ ਥਾਈਂ ਵਰਤ ਰਿਹਾ ਹੈਂ ।

O Lord and Master of all beings and creatures, You Yourself are prevailing everywhere.

ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

naanak eko pasariaa dhoojaa keh dhirasaTaar ||1||

ਹੇ ਨਾਨਕ! ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ, (ਉਸ ਤੋਂ ਬਿਨਾ ਕੋਈ) ਦੂਜਾ ਕਿਥੇ ਵੇਖਣ ਵਿਚ ਆਇਆ ਹੈ ? ।੧।

O Nanak, The One is All-pervading; where is any other to be seen? ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਆਪਿ ਕਥੈ ਆਪਿ ਸੁਨਨੈਹਾਰੁ ॥

aap kathai aap sunanaihaar ||

ਪ੍ਰਭੂ ਆਪ ਬੋਲ ਰਿਹਾ ਹੈ ਆਪ ਹੀ ਸੁਣਨ ਵਾਲਾ ਹੈ,

He Himself is the speaker, and He Himself is the listener.

ਆਪਹਿ ਏਕੁ ਆਪਿ ਬਿਸਥਾਰੁ ॥

aapeh ek aap bisathaar ||

ਆਪ ਹੀ ਇੱਕ ਹੈ,ਆਪ ਦਾ ਹੀ ਸਾਰਾ ਪਸਾਰਾ ਹੈ,

He Himself is the One, and He Himself is the many.

ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥

jaa tis bhaavai taa sirasaT upaae ||

ਤੇ ਆਪ ਹੀ ਸ਼੍ਰਿਸਟੀ ਪੈਦਾ ਕਰਦਾ ਹੈ ।

When it pleases Him, He creates the world.

ਆਪਨੈ ਭਾਣੈ ਲਏ ਸਮਾਏ ॥

aapanai bhaanai le samaae ||

ਤੇ ਆਪ ਹੀ (ਜਗਤ ਨੂੰ ਆਪਣੇ ਵਿਚ) ਸਮੇਟ ਲੈਂਦਾ ਹੈ ।

As He pleases, He absorbs it back into Himself.

ਤੁਮ ਤੇ ਭਿੰਨ ਨਹੀ ਕਿਛੁ ਹੋਇ ॥

tum te bhi(n)n nahee kichh hoi ||

(ਹੇ ਪ੍ਰਭੂ!) ਤੈਥੋਂ ਵੱਖਰਾ ਕੁਝ ਨਹੀਂ ਹੈ,

Without You, nothing can be done.

ਆਪਨ ਸੂਤਿ ਸਭੁ ਜਗਤੁ ਪਰੋਇ ॥

aapan soot sabh jagat paroi ||

ਤੂੰ (ਆਪਣੇ ਹੁਕਮ-ਰੂਪ) ਧਾਗੇ ਵਿਚ ਸਾਰੇ ਜਗਤ ਨੂੰ ਪ੍ਰੋ ਰੱਖਿਆ ਹੈ ।

Upon Your thread, You have strung the whole world.

ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥

jaa kau prabh jeeau aap bujhaae ||

ਜਿਸ ਮਨੁੱਖ ਨੂੰ ਪ੍ਰਭੂ ਜੀ ਆਪ ਸੂਝ ਬਖ਼ਸ਼ਦੇ ਹਨ,

One whom God Himself inspires to understand

ਸਚੁ ਨਾਮੁ ਸੋਈ ਜਨੁ ਪਾਏ ॥

sach naam soiee jan paae ||

ਉਹ ਮਨੁੱਖ ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹਾਸਲ ਕਰ ਲੈਂਦਾ ਹੈ ।

- that person obtains the True Name.

ਸੋ ਸਮਦਰਸੀ ਤਤ ਕਾ ਬੇਤਾ ॥

so samadharasee tat kaa betaa ||

ਉਹ ਮਨੁੱਖ ਸਭ ਵਲ ਇਕ ਨਜ਼ਰ ਨਾਲ ਤੱਕਦਾ ਹੈ, ਅਕਾਲ ਪੁਰਖ ਦਾ ਮਹਰਮ ਹੋ ਜਾਂਦਾ ਹੈ ।

He looks impartially upon all, and he knows the essential reality.

ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥

naanak sagal sirasaT kaa jetaa ||1||

ਹੇ ਨਾਨਕ! ਉਹ ਸਾਰੇ ਜਗਤ ਦਾ ਜਿੱਤਣ ਵਾਲਾ ਹੈ ।੧।

O Nanak, he conquers the whole world. ||1||

ਜੀਅ ਜੰਤ੍ਰ ਸਭ ਤਾ ਕੈ ਹਾਥ ॥

jeea ja(n)tr sabh taa kai haath ||

ਸਾਰੇ ਜੀਵ ਜੰਤ ਉਸ ਪ੍ਰਭੂ ਦੇ ਵੱਸ ਵਿਚ ਹਨ,

All beings and creatures are in His Hands.

ਦੀਨ ਦਇਆਲ ਅਨਾਥ ਕੋ ਨਾਥੁ ॥

dheen dhiaal anaath ko naath ||

ਉਹ ਦੀਨਾਂ ਤੇ ਦਇਆ ਕਰਨ ਵਾਲਾ ਹੈ, ਤੇ, ਅਨਾਥਾਂ ਦਾ ਮਾਲਿਕ ਹੈ ।

He is Merciful to the meek, the Patron of the patronless.

ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥

jis raakhai tis koi na maarai ||

ਜਿਸ ਜੀਵ ਨੂੰ ਪ੍ਰਭੂ ਆਪ ਰੱਖਦਾ ਹੈ ਉਸ ਨੂੰ ਕੋਈ ਮਾਰ ਨਹੀਂ ਸਕਦਾ ।

No one can kill those who are protected by Him.

ਸੋ ਮੂਆ ਜਿਸੁ ਮਨਹੁ ਬਿਸਾਰੈ ॥

so mooaa jis manahu bisaarai ||

ਮੋਇਆ ਹੋਇਆ (ਤਾਂ) ਉਹ ਜੀਵ ਹੈ ਜਿਸ ਨੂੰ ਪ੍ਰਭੂ ਭੁਲਾ ਦੇਂਦਾ ਹੈ ।

One who is forgotten by God, is already dead.

ਤਿਸੁ ਤਜਿ ਅਵਰ ਕਹਾ ਕੋ ਜਾਇ ॥

tis taj avar kahaa ko jai ||

ਉਸ ਪ੍ਰਭੂ ਨੂੰ ਛੱਡ ਕੇ ਹੋਰ ਕਿਥੇ ਕੋਈ ਜਾਏ ?

Leaving Him, where else could anyone go?

ਸਭ ਸਿਰਿ ਏਕੁ ਨਿਰੰਜਨ ਰਾਇ ॥

sabh sir ek nira(n)jan rai ||

ਸਭ ਜੀਵਾਂ ਦੇ ਸਿਰ ਤੇ ਇਕ ਆਪ ਹੀ ਪ੍ਰਭੂ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।

Over the heads of all is the One, the Immaculate King.

ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥

jeea kee jugat jaa kai sabh haath ||

ਜਿਸ ਦੇ ਵੱਸ ਵਿਚ ਸਭ ਜੀਵਾਂ ਦੀ ਜ਼ਿੰਦਗੀ ਦਾ ਭੇਤ ਹੈ ।

The ways and means of all beings are in His Hands.

ਅੰਤਰਿ ਬਾਹਰਿ ਜਾਨਹੁ ਸਾਥਿ ॥

a(n)tar baahar jaanahu saath ||

ਉਸ ਪ੍ਰਭੂ ਨੂੰ ਅੰਦਰ ਬਾਹਰ ਸਭ ਥਾਈਂ ਅੰਗ-ਸੰਗ ਜਾਣਹੁ,

Inwardly and outwardly, know that He is with you.

ਗੁਨ ਨਿਧਾਨ ਬੇਅੰਤ ਅਪਾਰ ॥

gun nidhaan bea(n)t apaar ||

ਜੋ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ ਤੇ ਅਪਾਰ ਹੈ ।

He is the Ocean of excellence, infinite and endless.

ਨਾਨਕ ਦਾਸ ਸਦਾ ਬਲਿਹਾਰ ॥੨॥

naanak dhaas sadhaa balihaar ||2||

ਹੇ ਨਾਨਕ! (ਆਖ, ਪ੍ਰਭੂ ਦੇ) ਸੇਵਕ ਉਸ ਤੋਂ ਸਦਕੇ ਹਨ ।੨।

Slave Nanak is forever a sacrifice to Him. ||2||

ਪੂਰਨ ਪੂਰਿ ਰਹੇ ਦਇਆਲ ॥

pooran poor rahe dhiaal ||

ਦਇਆ ਦੇ ਘਰ ਪ੍ਰਭੂ ਜੀ ਸਭ ਥਾਈਂ ਭਰਪੂਰ ਹਨ,

The Perfect, Merciful Lord is pervading everywhere.

ਸਭ ਊਪਰਿ ਹੋਵਤ ਕਿਰਪਾਲ ॥

sabh uoopar hovat kirapaal ||

ਸਭ ਜੀਵਾਂ ਤੇ ਮੇਹਰ ਕਰਦੇ ਹਨ ।

His kindness extends to all.

ਅਪਨੇ ਕਰਤਬ ਜਾਨੈ ਆਪਿ ॥

apane karatab jaanai aap ||

ਪ੍ਰਭੂ ਆਪਣੇ ਖੇਲ ਆਪ ਜਾਣਦਾ ਹੈ,

He Himself knows His own ways.

ਅੰਤਰਜਾਮੀ ਰਹਿਓ ਬਿਆਪਿ ॥

a(n)tarajaamee rahio biaap ||

ਸਭ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਸਭ ਥਾਈਂ ਮੌਜੂਦ ਹੈ ।

The Inner-knower, the Searcher of hearts, is present everywhere.

ਪ੍ਰਤਿਪਾਲੈ ਜੀਅਨ ਬਹੁ ਭਾਤਿ ॥

pratipaalai jeean bahu bhaat ||

ਜੀਵਾਂ ਨੂੰ ਕਈ ਤਰੀਕੀਆਂ ਨਾਲ ਪਾਲਦਾ ਹੈ,

He cherishes His living beings in so many ways.

ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥

jo jo rachio su tiseh dhiaat ||

ਜੋ ਜੋ ਜੀਵ ਉਸ ਨੇ ਪੈਦਾ ਕੀਤਾ ਹੈ, ਉਹ ਉਸੇ ਪ੍ਰਭੂ ਨੂੰ ਸਿਮਰਦਾ ਹੈ ।

That which He has created meditates on Him.

ਜਿਸੁ ਭਾਵੈ ਤਿਸੁ ਲਏ ਮਿਲਾਇ ॥

jis bhaavai tis le milai ||

ਜਿਸ ਉਤੇ ਤੁ੍ਰੱਠਦਾ ਹੈ ਉਸ ਨੂੰ ਨਾਲ ਜੋੜ ਲੈਂਦਾ ਹੈ,

Whoever pleases Him, He blends into Himself.

ਭਗਤਿ ਕਰਹਿ ਹਰਿ ਕੇ ਗੁਣ ਗਾਇ ॥

bhagat kareh har ke gun gai ||

ਉਹ ਉਸ ਦੇ ਗੁਣ ਗਾ ਕੇ ਉਸ ਦੀ ਭਗਤੀ ਕਰਦੇ ਹਨ ।

They perform His devotional service and sing the Glorious Praises of the Lord.

ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥

man a(n)tar bisavaiaas kar maaniaa ||

ਜਿਸ ਮਨੁੱਖ ਨੇ ਮਨ ਵਿਚ ਸ਼ਰਧਾ ਧਾਰ ਕੇ ਪ੍ਰਭੂ ਨੂੰ (ਸੱਚਮੁਚ ਹੋਂਦ ਵਾਲਾ) ਮੰਨ ਲਿਆ ਹੈ,

With heart-felt faith, they believe in Him.

ਕਰਨਹਾਰੁ ਨਾਨਕ ਇਕੁ ਜਾਨਿਆ ॥੩॥

karanahaar naanak ik jaaniaa ||3||

ਹੇ ਨਾਨਕ! ਉਸ ਨੇ ਉਸ ਇੱਕ ਕਰਤਾਰ ਨੂੰ ਹੀ ਪਛਾਣਿਆ ਹੈ ।੩।

O Nanak, they realize the One, the Creator Lord. ||3||

ਜਨੁ ਲਾਗਾ ਹਰਿ ਏਕੈ ਨਾਇ ॥

jan laagaa har ekai nai ||

ਜੋ) ਸੇਵਕ ਇਕ ਪ੍ਰਭੂ ਦੇ ਨਾਮ ਵਿਚ ਟਿਕਿਆ ਹੋਇਆ ਹੈ,

The Lord's humble servant is committed to His Name.

ਤਿਸ ਕੀ ਆਸ ਨ ਬਿਰਥੀ ਜਾਇ ॥

tis kee aas na birathee jai ||

ਉਸ ਦੀ ਆਸ ਕਦੇ ਖ਼ਾਲੀ ਨਹੀਂ ਜਾਂਦੀ ।

His hopes do not go in vain.

ਸੇਵਕ ਕਉ ਸੇਵਾ ਬਨਿ ਆਈ ॥

sevak kau sevaa ban aaiee ||

ਸੇਵਕ ਨੂੰ ਇਹ ਫੱਬਦਾ ਹੈ ਕਿ ਸਭ ਦੀ ਸੇਵਾ ਕਰੇ ।

The servant's purpose is to serve;

ਹੁਕਮੁ ਬੂਝਿ ਪਰਮ ਪਦੁ ਪਾਈ ॥

hukam boojh param padh paiee ||

ਪ੍ਰਭੂ ਦੀ ਰਜ਼ਾ ਸਮਝ ਕੇ ਉਸ ਨੂੰ ਉੱਚਾ ਦਰਜਾ ਮਿਲ ਜਾਂਦਾ ਹੈ ।

obeying the Lord's Command, the supreme status is obtained.

ਇਸ ਤੇ ਊਪਰਿ ਨਹੀ ਬੀਚਾਰੁ ॥

eis te uoopar nahee beechaar ||

ਉਹਨਾਂ ਨੂੰ ਇਸ (ਨਾਮ ਸਿਮਰਨ) ਤੋਂ ਵੱਡਾ ਹੋਰ ਕੋਈ ਵਿਚਾਰ ਨਹੀਂ ਸੁੱਝਦਾ;

Beyond this, he has no other thought.

ਜਾ ਕੈ ਮਨਿ ਬਸਿਆ ਨਿਰੰਕਾਰੁ ॥

jaa kai man basiaa nira(n)kaar ||

ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ,

Within his mind, the Formless Lord abides.

ਬੰਧਨ ਤੋਰਿ ਭਏ ਨਿਰਵੈਰ ॥

ba(n)dhan tor bhe niravair ||

(ਮਾਇਆ ਦੇ) ਬੰਧਨ ਤੋੜ ਕੇ ਉਹ ਨਿਰਵੈਰ ਹੋ ਜਾਂਦੇ ਹਨ ।

His bonds are cut away, and he becomes free of hatred.

ਅਨਦਿਨੁ ਪੂਜਹਿ ਗੁਰ ਕੇ ਪੈਰ ॥

anadhin poojeh gur ke pair ||

ਹਰ ਵੇਲੇ ਸਤਿਗੁਰੂ ਦੇ ਚਰਨ ਪੂਜਦੇ ਹਨ;

Night and day, he worships the Feet of the Guru.

ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥

eeh lok sukhe'ee paralok suhele ||

ਉਹ ਮਨੁੱਖ ਇਸ ਜਨਮ ਵਿਚ ਸੁਖੀ ਹਨ, ਤੇ ਪਰਲੋਕ ਵਿਚ ਭੀ ਸੌਖੇ ਹੁੰਦੇ ਹਨ ,

He is at peace in this world, and happy in the next.

ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥

naanak har prabh aapeh mele ||4||

ਹੇ ਨਾਨਕ! ਪ੍ਰਭੂ ਨੇ ਆਪ ਉਹਨਾਂ ਨੂੰ (ਆਪਣੇ ਨਾਲ) ਮਿਲਾ ਲਿਆ ਹੈ ।੪।

O Nanak, the Lord God unites him with Himself. ||4||

ਸਾਧਸੰਗਿ ਮਿਲਿ ਕਰਹੁ ਅਨੰਦ ॥

saadhasa(n)g mil karahu ana(n)dh ||

ਸਤਸੰਗ ਵਿਚ ਮਿਲ ਕੇ ਇਹ (ਆਤਮਕ) ਅਨੰਦ ਮਾਣਹੁ ।

Join the Company of the Holy, and be happy.

ਗੁਨ ਗਾਵਹੁ ਪ੍ਰਭ ਪਰਮਾਨੰਦ ॥

gun gaavahu prabh paramaana(n)dh ||

ਪਰਮ ਖ਼ੁਸ਼ੀਆਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ,

Sing the Glories of God, the embodiment of supreme bliss.

ਰਾਮ ਨਾਮ ਤਤੁ ਕਰਹੁ ਬੀਚਾਰੁ ॥

raam naam tat karahu beechaar ||

ਪ੍ਰਭੂ ਦੇ ਨਾਮ ਦੇ ਭੇਤ ਨੂੰ ਵਿਚਾਰਹੁ ,

Contemplate the essence of the Lord's Name.

ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥

dhrulabh dheh kaa karahu udhaar ||

ਇਸ (ਮਨੁੱਖਾ-) ਸਰੀਰ ਦਾ ਬਚਾਉ ਕਰੋ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।

Redeem this human body, so difficult to obtain.

ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥

a(n)mirat bachan har ke gun gaau ||

ਅਕਾਲ ਪੁਰਖ ਦੇ ਗੁਣ ਗਾਉ ਜੋ ਅਮਰ ਕਰਨ ਵਾਲੇ ਬਚਨ ਹਨ,

Sing the Ambrosial Words of the Lord's Glorious Praises;

ਪ੍ਰਾਨ ਤਰਨ ਕਾ ਇਹੈ ਸੁਆਉ ॥

praan taran kaa ihai suaau ||

ਜ਼ਿੰਦਗੀ ਨੂੰ (ਵਿਕਾਰਾਂ ਤੋਂ) ਬਚਾਉਣ ਦਾ ਇਹੀ ਵਸੀਲਾ ਹੈ ।

this is the way to save your mortal soul.

ਆਠ ਪਹਰ ਪ੍ਰਭ ਪੇਖਹੁ ਨੇਰਾ ॥

aaTh pahar prabh pekhahu neraa ||

ਅੱਠੇ ਪਹਰ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖਹੁ,

Behold God near at hand, twenty-four hours a day.

ਮਿਟੈ ਅਗਿਆਨੁ ਬਿਨਸੈ ਅੰਧੇਰਾ ॥

miTai agiaan binasai a(n)dheraa ||

ਅਗਿਆਨਤਾ ਮਿਟ ਜਾਏਗੀ ਤੇ (ਮਾਇਆ ਵਾਲਾ) ਹਨੇਰਾ ਨਾਸ ਹੋ ਜਾਏਗਾ ।

Ignorance shall depart, and darkness shall be dispelled.

ਸੁਨਿ ਉਪਦੇਸੁ ਹਿਰਦੈ ਬਸਾਵਹੁ ॥

sun upadhes hiradhai basaavahu ||

ਸਤਿਗੁਰੂ ਦਾ) ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਉ ,

Listen to the Teachings, and enshrine them in your heart.

ਮਨ ਇਛੇ ਨਾਨਕ ਫਲ ਪਾਵਹੁ ॥੫॥

man ichhe naanak fal paavahu ||5||

ਹੇ ਨਾਨਕ! ਇਸ ਤਰ੍ਹਾਂ) ਮਨ-ਮੰਗੀਆਂ ਮੁਰਾਦਾਂ ਮਿਲਣਗੀਆਂ ।੫।

O Nanak, you shall obtain the fruits of your mind's desires. ||5||

ਹਲਤੁ ਪਲਤੁ ਦੁਇ ਲੇਹੁ ਸਵਾਰਿ ॥

halat palat dhui leh savaar ||

ਇਸ ਤਰ੍ਹਾਂ) ਲੋਕ ਤੇ ਪਰਲੋਕ ਦੋਵੇਂ ਸੁਧਾਰ ਲਵੋ ।

Embellish both this world and the next;

ਰਾਮ ਨਾਮੁ ਅੰਤਰਿ ਉਰਿ ਧਾਰਿ ॥

raam naam a(n)tar ur dhaar ||

ਪ੍ਰਭੂ ਦਾ ਨਾਮ ਅੰਦਰ ਹਿਰਦੇ ਵਿਚ ਟਿਕਾਓ,

enshrine the Lord's Name deep within your heart.

ਪੂਰੇ ਗੁਰ ਕੀ ਪੂਰੀ ਦੀਖਿਆ ॥

poore gur kee pooree dheekhiaa ||

ਪੂਰੇ ਸਤਿਗੁਰੂ ਦੀ ਸਿੱਖਿਆ ਭੀ ਪੂਰਨ (ਭਾਵ, ਮੁਕੰਮਲ) ਹੁੰਦੀ ਹੈ,

Perfect are the Teachings of the Perfect Guru.

ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥

jis man basai tis saach pareekhiaa ||

ਜਿਸ ਮਨੁੱਖ ਦੇ ਮਨ ਵਿਚ (ਇਹ ਸਿੱਖਿਆ) ਵੱਸਦੀ ਹੈ ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਮਝ ਆ ਜਾਂਦਾ ਹੈ ।

That person, within whose mind it abides, realizes the Truth.

ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥

man tan naam japahu liv lai ||

ਮਨ ਤੇ ਸਰੀਰ ਦੀ ਰਾਹੀਂ ਲਿਵ ਜੋੜ ਕੇ ਨਾਮ ਜਪਹੁ,

With your mind and body, chant the Naam; lovingly attune yourself to it.

ਦੂਖੁ ਦਰਦੁ ਮਨ ਤੇ ਭਉ ਜਾਇ ॥

dhookh dharadh man te bhau jai ||

ਦੁਖ ਦਰਦ ਅਤੇ ਮਨ ਤੋਂ ਡਰ ਦੂਰ ਹੋ ਜਾਏਗਾ;

Sorrow, pain and fear shall depart from your mind.

ਸਚੁ ਵਾਪਾਰੁ ਕਰਹੁ ਵਾਪਾਰੀ ॥

sach vaapaar karahu vaapaaree ||

ਹੇ ਵਣਜਾਰੇ ਜੀਵ! ਸੱਚਾ ਵਣਜ ਕਰਹੁ,

Deal in the true trade, O trader,

ਦਰਗਹ ਨਿਬਹੈ ਖੇਪ ਤੁਮਾਰੀ ॥

dharageh nibahai khep tumaaree ||

ਨਾਮ ਰੂਪ ਸੱਚੇ ਵਣਜ ਨਾਲ) ਤੁਹਾਡਾ ਸੌਦਾ ਪ੍ਰਭੂ ਦੀ ਦਰਗਾਹ ਵਿਚ ਮੁੱਲ ਪਾਏਗਾ ।

and your merchandise shall be safe in the Court of the Lord.

ਏਕਾ ਟੇਕ ਰਖਹੁ ਮਨ ਮਾਹਿ ॥

ekaa Tek rakhahu man maeh ||

ਮਨ ਵਿਚ ਇਕ ਅਕਾਲ ਪੁਰਖ ਦਾ ਆਸਰਾ ਰੱਖੋ,

Keep the Support of the One in your mind.

ਨਾਨਕ ਬਹੁਰਿ ਨ ਆਵਹਿ ਜਾਹਿ ॥੬॥

naanak bahur na aaveh jaeh ||6||

ਹੇ ਨਾਨਕ! ਮੁੜ ਜੰਮਣ ਮਰਨ ਦਾ ਗੇੜ ਨਹੀਂ ਹੋਵੇਗਾ ।੬।

O Nanak, you shall not have to come and go in reincarnation again. ||6||

ਤਿਸ ਤੇ ਦੂਰਿ ਕਹਾ ਕੋ ਜਾਇ ॥

tis te dhoor kahaa ko jai ||

ਉਸ ਪ੍ਰਭੂ ਤੋਂ ਪਰੇ ਕਿੱਥੇ ਕੋਈ ਜੀਵ ਜਾ ਸਕਦਾ ਹੈ ?

Where can anyone go, to get away from Him?

ਉਬਰੈ ਰਾਖਨਹਾਰੁ ਧਿਆਇ ॥

aubarai raakhanahaar dhiaai ||

ਜੀਵ ਬਚਦਾ ਹੀ ਰੱਖਣਹਾਰ ਪ੍ਰਭੂ ਨੂੰ ਸਿਮਰ ਕੇ ਹੈ ।

Meditating on the Protector Lord, you shall be saved.

ਨਿਰਭਉ ਜਪੈ ਸਗਲ ਭਉ ਮਿਟੈ ॥

nirabhau japai sagal bhau miTai ||

ਜੋ ਮੁਨੱਖ ਨਿਰਭਉ ਅਕਾਲ ਪੁਰਖ ਨੂੰ ਜਪਦਾ ਹੈ, ਉਸ ਦਾ ਸਾਰਾ ਡਰ ਮਿਟ ਜਾਂਦਾ ਹੈ,

Meditating on the Fearless Lord, all fear departs.

ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥

prabh kirapaa te praanee chhuTai ||

ਪ੍ਰਭੂ ਦੀ ਮੇਹਰ ਨਾਲ ਹੀ ਬੰਦਾ (ਡਰ ਤੋਂ) ਖ਼ਲਾਸੀ ਪਾਂਦਾ ਹੈ ।

By God's Grace, mortals are released.

ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥

jis prabh raakhai tis naahee dhookh ||

ਜਿਸ ਬੰਦੇ ਨੂੰ ਪ੍ਰਭੂ ਰੱਖਦਾ ਹੈ ਉਸ ਨੂੰ ਕੋਈ ਦੁੱਖ ਨਹੀਂ ਪੋਂਹਦਾ,

One who is protected by God never suffers in pain.

ਨਾਮੁ ਜਪਤ ਮਨਿ ਹੋਵਤ ਸੂਖ ॥

naam japat man hovat sookh ||

ਨਾਮ ਜਪਿਆਂ ਮਨ ਵਿਚ ਸੁਖ ਪੈਦਾ ਹੁੰਦਾ ਹੈ;

Chanting the Naam, the mind becomes peaceful.

ਚਿੰਤਾ ਜਾਇ ਮਿਟੈ ਅਹੰਕਾਰੁ ॥

chi(n)taa jai miTai aha(n)kaar ||

(ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ,

Anxiety departs, and ego is eliminated.

ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥

tis jan kau koi na pahuchanahaar ||

ਉਸ ਮਨੁੱਖ ਦੀ ਕੋਈ ਬਰਾਬਰੀ ਹੀ ਨਹੀਂ ਕਰ ਸਕਦਾ ।

No one can equal that humble servant.

ਸਿਰ ਊਪਰਿ ਠਾਢਾ ਗੁਰੁ ਸੂਰਾ ॥

sir uoopar Thaaddaa gur sooraa ||

ਜਿਸ ਬੰਦੇ ਦੇ ਸਿਰ ਉਤੇ ਸੂਰਮਾ ਸਤਿਗੁਰੂ (ਰਾਖਾ) ਖਲੋਤਾ ਹੋਇਆ ਹੈ,

The Brave and Powerful Guru stands over his head.

ਨਾਨਕ ਤਾ ਕੇ ਕਾਰਜ ਪੂਰਾ ॥੭॥

naanak taa ke kaaraj pooraa ||7||

ਹੇ ਨਾਨਕ! ਉਸ ਦੇ ਸਾਰੇ ਕੰਮ ਰਾਸ ਆ ਜਾਂਦੇ ਹਨ ।੭।

O Nanak, his efforts are fulfilled. ||7||

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥

mat pooree a(n)mrit jaa kee dhirasaT ||

ਜਿਸ ਪ੍ਰਭੂ ਦੀ ਸਮਝ ਪੂਰਨ ਹੈ, ਜਿਸ ਦੀ ਨਜ਼ਰ ਵਿਚੋਂ ਅੰਮ੍ਰਿਤ ਵਰਸਦਾ ਹੈ,

His wisdom is perfect, and His Glance is Ambrosial.

ਦਰਸਨੁ ਪੇਖਤ ਉਧਰਤ ਸ੍ਰਿਸਟਿ ॥

dharasan pekhat udharat sirasaT ||

ਉਸ ਦਾ ਦੀਦਾਰ ਕੀਤਿਆਂ ਜਗਤ ਦਾ ਉੱਧਾਰ ਹੁੰਦਾ ਹੈ ।

Beholding His Vision, the universe is saved.

ਚਰਨ ਕਮਲ ਜਾ ਕੇ ਅਨੂਪ ॥

charan kamal jaa ke anoop ||

ਜਿਸ ਪ੍ਰਭੂ ਦੇ ਕਮਲਾਂ (ਵਰਗੇ) ਅੱਤ ਸੋਹਣੇ ਚਰਨ ਹਨ,

His Lotus Feet are incomparably beautiful.

ਸਫਲ ਦਰਸਨੁ ਸੁੰਦਰ ਹਰਿ ਰੂਪ ॥

safal dharasan su(n)dhar har roop ||

ਉਸ ਦਾ ਰੂਪ ਸੁੰਦਰ ਹੈ, ਤੇ, ਉਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ।

The Blessed Vision of His Darshan is fruitful and rewarding; His Lordly Form is beautiful.

ਧੰਨੁ ਸੇਵਾ ਸੇਵਕੁ ਪਰਵਾਨੁ ॥

dha(n)n sevaa sevak paravaan ||

ਉਸ ਦਾ ਸੇਵਕ (ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ (ਤਾਹੀਏਂ) ਉਸ ਦੀ ਸੇਵਾ ਮੁਬਾਰਿਕ ਹੈ ।

Blessed is His service; His servant is famous.

ਅੰਤਰਜਾਮੀ ਪੁਰਖੁ ਪ੍ਰਧਾਨੁ ॥

a(n)tarajaamee purakh pradhaan ||

ਉਹ ਅਕਾਲ ਪੁਰਖ ਘਟ ਘਟ ਦੀ ਜਾਣਨ ਵਾਲਾ ਤੇ ਸਭ ਤੋਂ ਵੱਡਾ ਹੈ,

The Inner-knower, the Searcher of hearts, is the most exalted Supreme Being.

ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥

jis man basai su hot nihaal ||

ਜਿਸ ਮਨੁੱਖ ਦੇ ਹਿਰਦੇ ਵਿਚ (ਐਸਾ ਪ੍ਰਭੂ) ਵੱਸਦਾ ਹੈ ਉਹ (ਫੁੱਲ ਵਾਂਗ) ਖਿੜ ਆਉਂਦਾ ਹੈ,

That one, within whose mind He abides, is blissfully happy.

ਤਾ ਕੈ ਨਿਕਟਿ ਨ ਆਵਤ ਕਾਲੁ ॥

taa kai nikaT na aavat kaal ||

ਉਸ ਦੇ ਨੇੜੇ ਕਾਲ (ਭੀ) ਨਹੀਂ ਆਉਂਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਂਹਦਾ ਨਹੀਂ) ।

Death does not draw near him.

ਅਮਰ ਭਏ ਅਮਰਾ ਪਦੁ ਪਾਇਆ ॥

amar bhe amaraa padh paiaa ||

ਉਹ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ, ਤੇ ਸਦਾ ਕਾਇਮ ਰਹਿਣ ਵਾਲਾ ਦਰਜਾ ਹਾਸਲ ਕਰ ਲੈਂਦੇ ਹਨ ।

One becomes immortal, and obtains the immortal status,

ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥

saadhasa(n)g naanak har dhiaaiaa ||8||22||

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਸਤਸੰਗ ਵਿਚ ਪ੍ਰਭੂ ਨੂੰ ਸਿਮਰਿਆ ਹੈ।੮।੨੨।

meditating on the Lord, O Nanak, in the Company of the Holy. ||8||22||

ਸਲੋਕੁ ॥

salok ||

ਸਲੋਕ।

Shalok:

ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥

giaan a(n)jan gur dheeaa agiaan a(n)dher binaas ||

ਜਿਸ ਮਨੁੱਖ ਨੂੰ) ਸਤਿਗੁਰੂ ਨੇ ਗਿਆਨ ਦਾ ਸੁਰਮਾ ਬਖ਼ਸ਼ਿਆ ਹੈ, ਉਸ ਦੇ ਅਗਿਆਨ (ਰੂਪ) ਹਨੇਰੇ ਦਾ ਨਾਸ ਹੋ ਜਾਂਦਾ ਹੈ ।

The Guru has given the healing ointment of spiritual wisdom, and dispelled the darkness of ignorance.

ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

har kirapaa te sa(n)t bheTiaa naanak man paragaas ||1||

ਹੇ ਨਾਨਕ! (ਜੋ ਮਨੁੱਖ) ਅਕਾਲ ਪੁਰਖ ਦੀ ਮੇਹਰ ਨਾਲ ਗੁਰੂ ਨੂੰ ਮਿਲਿਆ ਹੈ, ਉਸ ਦੇ ਮਨ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ ।੧।

By the Lord's Grace, I have met the Saint; O Nanak, my mind is enlightened. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥

sa(n)tasa(n)g a(n)tar prabh ddeeThaa ||

ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਆਪਣੇ ਅੰਦਰ ਅਕਾਲ ਪੁਰਖ ਨੂੰ ਵੇਖਿਆ ਹੈ,

In the Society of the Saints, I see God deep within my being.

ਨਾਮੁ ਪ੍ਰਭੂ ਕਾ ਲਾਗਾ ਮੀਠਾ ॥

naam prabhoo kaa laagaa meeThaa ||

ਉਸ ਨੂੰ ਪ੍ਰਭੂ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ ।

God's Name is sweet to me.

ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥

sagal samigree ekas ghaT maeh ||

(ਜਗਤ ਦੇ) ਸਾਰੇ ਪਦਾਰਥ (ਉਸ ਨੂੰ) ਇਕ ਪ੍ਰਭੂ ਵਿਚ ਹੀ (ਲੀਨ ਦਿੱਸਦੇ ਹਨ),

All things are contained in the Heart of the One,

ਅਨਿਕ ਰੰਗ ਨਾਨਾ ਦ੍ਰਿਸਟਾਹਿ ॥

anik ra(n)g naanaa dhirasaTaeh ||

(ਉਸ ਪ੍ਰਭੂ ਤੋਂ ਹੀ) ਅਨੇਕਾਂ ਕਿਸਮਾਂ ਦੇ ਰੰਗ ਤਮਾਸ਼ੇ (ਨਿਕਲੇ ਹੋਏ) ਦਿੱਸਦੇ ਹਨ;

although they appear in so many various colors.

ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥

nau nidh a(n)mrit prabh kaa naam ||

ਜੋ (ਮਾਨੋ, ਜਗਤ ਦੇ) ਨੌ ਹੀ ਖ਼ਜ਼ਾਨਿਆਂ (ਦੇ ਤੱੁਲ) ਹੈ ਤੇ ਅੰਮ੍ਰਿਤ ਹੈ;

The nine treasures are in the Ambrosial Name of God.

ਦੇਹੀ ਮਹਿ ਇਸ ਕਾ ਬਿਸ੍ਰਾਮੁ ॥

dhehee meh is kaa bisraam ||

ਉਸ ਮਨੁੱਖ ਦੇ) ਸਰੀਰ ਵਿਚ ਪ੍ਰਭੂ ਦੇ ਉਸ ਨਾਮ ਦਾ ਟਿਕਾਣਾ (ਹੋ ਜਾਂਦਾ ਹੈ),

Within the human body is its place of rest.

ਸੁੰਨ ਸਮਾਧਿ ਅਨਹਤ ਤਹ ਨਾਦ ॥

su(n)n samaadh anahat teh naadh ||

ਉਸ ਮਨੱੁਖ ਦੇ ਅੰਦਰ ਅਫੁਰ ਸੁਰਤਿ ਜੁੜੀ ਰਹਿੰਦੀ ਹੈ,

The Deepest Samaadhi, and the unstruck sound current of the Naad are there.

ਕਹਨੁ ਨ ਜਾਈ ਅਚਰਜ ਬਿਸਮਾਦ ॥

kahan na jaiee acharaj bisamaadh ||

ਅਜੇਹਾ ਅਚਰਜ ਇਕ-ਰਸ ਰਾਗ (-ਰੂਪ ਆਨੰਦ ਬਣਿਆ ਰਹਿੰਦਾ ਹੈ) ਜਿਸ ਦਾ ਬਿਆਨ ਨਹੀਂ ਹੋ ਸਕਦਾ ।

The wonder and marvel of it cannot be described.

ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥

tin dhekhiaa jis aap dhikhaae ||

ਇਹ (ਆਨੰਦ) ਉਸ ਮਨੁੱਖ ਨੇ ਵੇਖਿਆ ਹੈ ਜਿਸ ਨੂੰ ਪ੍ਰਭੂ ਆਪ ਵਿਖਾਉਂਦਾ ਹੈ ,

He alone sees it, unto whom God Himself reveals it.

ਨਾਨਕ ਤਿਸੁ ਜਨ ਸੋਝੀ ਪਾਏ ॥੧॥

naanak tis jan sojhee paae ||1||

ਹੇ ਨਾਨਕ! ਕਿਉਂੁਕਿ) ਉਸ ਮਨੁੱਖ ਨੂੰ (ਉਸ ਆਨੰਦ ਦੀ) ਸਮਝ ਬਖ਼ਸ਼ਦਾ ਹੈ ।੧।

O Nanak, that humble being understands. ||1||

ਸੋ ਅੰਤਰਿ ਸੋ ਬਾਹਰਿ ਅਨੰਤ ॥

so a(n)tar so baahar ana(n)t ||

ਉਹ ਬੇਅੰਤ ਭਗਵਾਨ ਅੰਦਰ ਬਾਹਰ (ਸਭ ਥਾਈਂ) ਹਰੇਕ ਸਰੀਰ ਵਿਚ ਮੌਜੂਦ ਹੈ;

The Infinite Lord is inside, and outside as well.

ਘਟਿ ਘਟਿ ਬਿਆਪਿ ਰਹਿਆ ਭਗਵੰਤ ॥

ghaT ghaT biaap rahiaa bhagava(n)t ||

ਉਹ ਬੇਅੰਤ ਭਗਵਾਨ ਹਰੇਕ ਸਰੀਰ ਵਿਚ ਮੌਜੂਦ ਹੈ;

Deep within each and every heart, the Lord God is pervading.

ਧਰਨਿ ਮਾਹਿ ਆਕਾਸ ਪਇਆਲ ॥

dharan maeh aakaas piaal ||

ਧਰਤੀ ਅਕਾਸ਼ ਤੇ ਪਤਾਲ ਵਿਚ ਹੈ,

In the earth, in the Akaashic ethers, and in the nether regions of the underworld

ਸਰਬ ਲੋਕ ਪੂਰਨ ਪ੍ਰਤਿਪਾਲ ॥

sarab lok pooran pratipaal ||

ਸਾਰੇ ਭਵਨਾਂ ਵਿਚ ਮੌਜੂਦ ਹੈ ਤੇ ਸਭ ਦੀ ਪਾਲਨਾ ਕਰਦਾ ਹੈ;

in all worlds, He is the Perfect Cherisher.

ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥

ban tin parabat hai paarabraham ||

ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ;

In the forests, fields and mountains, He is the Supreme Lord God.

ਜੈਸੀ ਆਗਿਆ ਤੈਸਾ ਕਰਮੁ ॥

jaisee aagiaa taisaa karam ||

ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ;

As He orders, so do His creatures act.

ਪਉਣ ਪਾਣੀ ਬੈਸੰਤਰ ਮਾਹਿ ॥

paun paanee baisa(n)tar maeh ||

ਪਉਣ ਵਿਚ, ਪਾਣੀ ਵਿਚ, ਅੱਗ ਵਿਚ, ਸਭ ਥਾਈਂ) ਸਮਾਇਆ ਹੋਇਆ ਹੈ;

He permeates the winds and the waters.

ਚਾਰਿ ਕੁੰਟ ਦਹ ਦਿਸੇ ਸਮਾਹਿ ॥

chaar ku(n)T dheh dhise samaeh ||

ਚਹੁੰ ਕੂਟਾਂ ਵਿਚ ਦਸੀਂ ਪਾਸੀਂ (ਸਭ ਥਾਈਂ) ਸਮਾਇਆ ਹੋਇਆ ਹੈ;

He is pervading in the four corners and in the ten directions.

ਤਿਸ ਤੇ ਭਿੰਨ ਨਹੀ ਕੋ ਠਾਉ ॥

tis te bhi(n)n nahee ko Thaau ||

ਕੋਈ (ਭੀ) ਥਾਂ ਉਸ ਪ੍ਰਭੂ ਤੋਂ ਵੱਖਰਾ ਨਹੀਂ ਹੈ;

Without Him, there is no place at all.

ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥

gur prasaadh naanak sukh paau ||2||

ਹੇ ਨਾਨਕ! (ਇਸ ਨਿਸਚੇ ਦਾ) ਆਨੰਦ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।੨।

By Guru's Grace, O Nanak, peace is obtained. ||2||

ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥

bedh puraan si(n)mirat meh dhekh ||

ਵੇਦਾਂ ਵਿਚ, ਪੁਰਾਣਾਂ ਵਿਚ, ਸਿਮ੍ਰਿਤਿਆਂ ਵਿਚ (ਓਸੇ ਪ੍ਰਭੂ ਨੂੰ) ਤੱਕੋ;

See Him in the Vedas, the Puraanas and the Simritees.

ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥

saseear soor nakhayetr meh ek ||

ਚੰਦ੍ਰਮਾ, ਸੂਰਜ, ਤਾਰਿਆਂ ਵਿਚ ਭੀ ਇਕ ਉਹੀ ਹੈ;

In the moon, the sun and the stars, He is the One.

ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥

baanee prabh kee sabh ko bolai ||

ਹਰੇਕ ਜੀਵ ਅਕਾਲ ਪੁਰਖ ਦੀ ਹੀ ਬੋਲੀ ਬੋਲਦਾ ਹੈ;

The Bani of God's Word is spoken by everyone.

ਆਪਿ ਅਡੋਲੁ ਨ ਕਬਹੂ ਡੋਲੈ ॥

aap addol na kabahoo ddolai ||

ਉਹ ਆਪ ਅਡੋਲ ਹੈ ਕਦੇ ਡੋਲਦਾ ਨਹੀਂ ।

He Himself is unwavering - He never wavers.

ਸਰਬ ਕਲਾ ਕਰਿ ਖੇਲੈ ਖੇਲ ॥

sarab kalaa kar khelai khel ||

ਸਾਰੀਆਂ ਤਾਕਤਾਂ ਰਚ ਕੇ (ਜਗਤ ਦੀਆਂ) ਖੇਡਾਂ ਖੇਡ ਰਿਹਾ ਹੈ,

With absolute power, He plays His play.

ਮੋਲਿ ਨ ਪਾਈਐ ਗੁਣਹ ਅਮੋਲ ॥

mol na paieeaai guneh amol ||

ਕਿਸੇ ਮੁੱਲ ਤੋਂ ਨਹੀਂ ਮਿਲਦਾ (ਕਿਉਂਕਿ) ਅਮੋਲਕ ਗੁਣਾਂ ਵਾਲਾ ਹੈ;

His value cannot be estimated; His virtues are invaluable.

ਸਰਬ ਜੋਤਿ ਮਹਿ ਜਾ ਕੀ ਜੋਤਿ ॥

sarab jot meh jaa kee jot ||

ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ) ,

In all light, is His Light.

ਧਾਰਿ ਰਹਿਓ ਸੁਆਮੀ ਓਤਿ ਪੋਤਿ ॥

dhaar rahio suaamee ot pot ||

ਉਹ ਮਾਲਕ ਤਾਣੇ ਪੇਟੇ ਵਾਂਗ (ਸਭ ਨੂੰ) ਆਸਰਾ ਦੇ ਰਿਹਾ ਹੈ;

The Lord and Master supports the weave of the fabric of the universe.

ਗੁਰ ਪਰਸਾਦਿ ਭਰਮ ਕਾ ਨਾਸੁ ॥

gur parasaadh bharam kaa naas ||

ਜਿਨ੍ਹਾਂ ਦਾ ਭਰਮ ਗੁਰੂ ਦੀ ਕਿਰਪਾ ਨਾਲ ਮਿਟ ਜਾਂਦਾ ਹੈ ।

By Guru's Grace, doubt is dispelled.

ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥

naanak tin meh eh bisaas ||3||

ਹੇ ਨਾਨਕ! (ਅਕਾਲ ਪੁਰਖ ਦੀ ਇਸ ਸਰਬ-ਵਿਆਪਕ ਹਸਤੀ ਦਾ) ਇਹ ਯਕੀਨ ਉਹਨਾਂ ਮਨੁੱਖਾਂ ਦੇ ਅੰਦਰ ਬਣਦਾ ਹੈ ।੩।

O Nanak, this faith is firmly implanted within. ||3||

ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥

sa(n)t janaa kaa pekhan sabh braham ||

ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ,

In the eye of the Saint, everything is God.

ਸੰਤ ਜਨਾ ਕੈ ਹਿਰਦੈ ਸਭਿ ਧਰਮ ॥

sa(n)t janaa kai hiradhai sabh dharam ||

ਉਹਨਾਂ ਦੇ ਹਿਰਦੇ ਵਿਚ ਸਾਰੇ (ਖ਼ਿਆਲ) ਧਰਮ ਦੇ ਹੀ (ਉਠਦੇ ਹਨ) ।

In the heart of the Saint, everything is Dharma.

ਸੰਤ ਜਨਾ ਸੁਨਹਿ ਸੁਭ ਬਚਨ ॥

sa(n)t janaa suneh subh bachan ||

ਸੰਤ ਜਨ ਭਲੇ ਬਚਨ ਹੀ ਸੁਣਦੇ ਹਨ ।

The Saint hears words of goodness.

ਸਰਬ ਬਿਆਪੀ ਰਾਮ ਸੰਗਿ ਰਚਨ ॥

sarab biaapee raam sa(n)g rachan ||

ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ ।

He is absorbed in the All-pervading Lord.

ਜਿਨਿ ਜਾਤਾ ਤਿਸ ਕੀ ਇਹ ਰਹਤ ॥

jin jaataa tis kee ieh rahat ||

ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ ,

This is the way of life of one who knows God.

ਸਤਿ ਬਚਨ ਸਾਧੂ ਸਭਿ ਕਹਤ ॥

sat bachan saadhoo sabh kahat ||

ਉਹ ਸਦਾ ਸੱਚੇ ਬਚਨ ਬੋਲਦਾ ਹੈ;

True are all the words spoken by the Holy.

ਜੋ ਜੋ ਹੋਇ ਸੋਈ ਸੁਖੁ ਮਾਨੈ ॥

jo jo hoi soiee sukh maanai ||

(ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ,

Whatever happens, he peacefully accepts.

ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥

karan karaavanahaar prabh jaanai ||

ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ) ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ ।

He knows God as the Doer, the Cause of causes.

ਅੰਤਰਿ ਬਸੇ ਬਾਹਰਿ ਭੀ ਓਹੀ ॥

a(n)tar base baahar bhee ohee ||

(ਸਾਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ ।

He dwells inside, and outside as well.

ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

naanak dharasan dhekh sabh mohee ||4||

ਹੇ ਨਾਨਕ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸ੍ਰਿਸ਼ਟੀ ਮਸਤ ਹੋ ਜਾਂਦੀ ਹੈ ।੪।

O Nanak, beholding the Blessed Vision of His Darshan, all are fascinated. ||4||

ਆਪਿ ਸਤਿ ਕੀਆ ਸਭੁ ਸਤਿ ॥

aap sat keeaa sabh sat ||

ਪ੍ਰਭੂ ਆਪ ਹਸਤੀ ਵਾਲਾ ਹੈ, ਜੋ ਕੁਝ ਉਸ ਨੇ ਪੈਦਾ ਕੀਤਾ ਹੈ ਉਹ ਸਭ ਹੋਂਦ ਵਾਲਾ ਹੈ ,

He Himself is True, and all that He has made is True.

ਤਿਸੁ ਪ੍ਰਭ ਤੇ ਸਗਲੀ ਉਤਪਤਿ ॥

tis prabh te sagalee utapat ||

ਸਾਰੀ ਸ੍ਰਿਸ਼ਟੀ ਉਸ ਪ੍ਰਭੂ ਤੋਂ ਹੋਈ ਹੈ ।

The entire creation came from God.

ਤਿਸੁ ਭਾਵੈ ਤਾ ਕਰੇ ਬਿਸਥਾਰੁ ॥

tis bhaavai taa kare bisathaar ||

ਜੇ ਉਸ ਦੀ ਰਜ਼ਾ ਹੋਵੇ ਤਾਂ ਜਗਤ ਦਾ ਪਸਾਰਾ ਕਰ ਦੇਂਦਾ ਹੈ,

As it pleases Him, He creates the expanse.

ਤਿਸੁ ਭਾਵੈ ਤਾ ਏਕੰਕਾਰੁ ॥

tis bhaavai taa eka(n)kaar ||

ਜੇ ਭਾਵੇ ਸੁ, ਤਾਂ ਫਿਰ ਇਕ ਆਪ ਹੀ ਆਪ ਹੋ ਜਾਂਦਾ ਹੈ ।

As it pleases Him, He becomes the One and Only again.

ਅਨਿਕ ਕਲਾ ਲਖੀ ਨਹ ਜਾਇ ॥

anik kalaa lakhee neh jai ||

ਉਸ ਦੀਆਂ ਅਨੇਕਾਂ ਤਾਕਤਾਂ ਹਨ, ਕਿਸੇ ਦਾ ਬਿਆਨ ਨਹੀਂ ਹੋ ਸਕਦਾ;

His powers are so numerous, they cannot be known.

ਜਿਸੁ ਭਾਵੈ ਤਿਸੁ ਲਏ ਮਿਲਾਇ ॥

jis bhaavai tis le milai ||

ਜਿਸ ਉਤੇ ਤੁੁੱਠਦਾ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।

As it pleases Him, He merges us into Himself again.

ਕਵਨ ਨਿਕਟਿ ਕਵਨ ਕਹੀਐ ਦੂਰਿ ॥

kavan nikaT kavan kaheeaai dhoor ||

ਉਹ ਪ੍ਰਭੂ ਕਿਨ੍ਹਾਂ ਤੋਂ ਨੇੜੇ, ਤੇ ਕਿਨ੍ਹਾਂ ਤੋਂ ਦੂਰ ਕਿਹਾ ਜਾ ਸਕਦਾ ਹੈ ?

Who is near, and who is far away?

ਆਪੇ ਆਪਿ ਆਪ ਭਰਪੂਰਿ ॥

aape aap aap bharapoor ||

ਉਹ ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ ।

He Himself is Himself pervading everywhere.

ਅੰਤਰਗਤਿ ਜਿਸੁ ਆਪਿ ਜਨਾਏ ॥

a(n)taragat jis aap janaae ||

ਜਿਸ ਮਨੁੱਖ ਨੂੰ ਪ੍ਰਭੂ ਆਪ ਅੰਦਰਲੀ ਉੱਚੀ ਅਵਸਥਾ ਸੁਝਾਉਂਦਾ ਹੈ,

One whom God causes to know that He is within the heart

ਨਾਨਕ ਤਿਸੁ ਜਨ ਆਪਿ ਬੁਝਾਏ ॥੫॥

naanak tis jan aap bujhaae ||5||

ਹੇ ਨਾਨਕ! ਉਸ ਮਨੁੱਖ ਨੂੰ (ਆਪਣੀ ਇਸ ਸਰਬ-ਵਿਆਪਕ ਦੀ) ਸਮਝ ਬਖ਼ਸ਼ਦਾ ਹੈ ।੫।

- O Nanak, He causes that person to understand Him. ||5||

ਸਰਬ ਭੂਤ ਆਪਿ ਵਰਤਾਰਾ ॥

sarab bhoot aap varataaraa ||

ਸਾਰੇ ਜੀਵਾਂ ਵਿਚ ਪ੍ਰਭੂ ਆਪ ਹੀ ਵਰਤ ਰਿਹਾ ਹੈ,

In all forms, He Himself is pervading.

ਸਰਬ ਨੈਨ ਆਪਿ ਪੇਖਨਹਾਰਾ ॥

sarab nain aap pekhanahaaraa ||

ਉਹਨਾਂ ਜੀਵਾਂ ਦੀਆਂ) ਸਾਰੀਆਂ ਅੱਖਾਂ ਵਿਚੋਂ ਦੀ ਪ੍ਰਭੂ ਆਪ ਹੀ ਵੇਖ ਰਿਹਾ ਹੈ ।

Through all eyes, He Himself is watching.

ਸਗਲ ਸਮਗ੍ਰੀ ਜਾ ਕਾ ਤਨਾ ॥

sagal samagree jaa kaa tanaa ||

ਸਾਰੇ ਪਦਾਰਥ ਜਿਸ ਪ੍ਰਭੂ ਦਾ ਸਰੀਰ ਹਨ,

All the creation is His Body.

ਆਪਨ ਜਸੁ ਆਪ ਹੀ ਸੁਨਾ ॥

aapan jas aap hee sunaa ||

ਉਹ ਆਪਣੀ ਸੋਭਾ ਆਪ ਹੀ ਸੁਣ ਰਿਹਾ ਹੈ ।

He Himself listens to His Own Praise.

ਆਵਨ ਜਾਨੁ ਇਕੁ ਖੇਲੁ ਬਨਾਇਆ ॥

aavan jaan ik khel banaiaa ||

(ਜੀਵਾਂ ਦਾ) ਜੰਮਣਾ ਮਰਨਾ ਪ੍ਰਭੂ ਨੇ ਇਕ ਖੇਡ ਬਣਾਈ ਹੈ ।

The One has created the drama of coming and going.

ਆਗਿਆਕਾਰੀ ਕੀਨੀ ਮਾਇਆ ॥

aagiaakaaree keenee maiaa ||

ਆਪਣੇ ਹੁਕਮ ਵਿਚ ਤੁਰਨ ਵਾਲੀ ਮਾਇਆ ਬਣਾ ਦਿੱਤੀ ਹੈ ।

He made Maya subservient to His Will.

ਸਭ ਕੈ ਮਧਿ ਅਲਿਪਤੋ ਰਹੈ ॥

sabh kai madh alipato rahai ||

ਸਭ ਕੇ ਬੀਚ ਨਿਵਾਸ ਕਰ ਕੇ ਪੁਨਾ ਅਸੰਗ ਰਹਿਤਾ ਹੈ॥

In the midst of all, He remains unattached.

ਜੋ ਕਿਛੁ ਕਹਣਾ ਸੁ ਆਪੇ ਕਹੈ ॥

jo kichh kahanaa su aape kahai ||

ਜੋ ਕਿਛੁ ਜੀਵੋਂ ਕੋ ਕਹਣਾ ਹੋਤਾ ਹੈ, ਸੋ ਆਪ ਹੀ ਕਹਤਾ ਹੈ॥

Whatever is said, He Himself says.

ਆਗਿਆ ਆਵੈ ਆਗਿਆ ਜਾਇ ॥

aagiaa aavai aagiaa jai ||

ਅਕਾਲ ਪੁਰਖ ਦੇ ਹੁਕਮ ਵਿਚ ਜੰਮਦਾ ਹੈ ਤੇ ਹੁਕਮ ਵਿਚ ਮਰਦਾ ਹੈ,

By His Will we come, and by His Will we go.

ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥

naanak jaa bhaavai taa le samai ||6||

ਹੇ ਨਾਨਕ! ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਾਂ ਉਹਨਾਂ ਨੂੰ ਆਪਣੇ ਵਿਚ ਲੀਨ ਕਰ ਲੈਂਦਾ ਹੈ ।੬।

O Nanak, when it pleases Him, then He absorbs us into Himself. ||6||

ਇਸ ਤੇ ਹੋਇ ਸੁ ਨਾਹੀ ਬੁਰਾ ॥

eis te hoi su naahee buraa ||

ਜੋ ਕੁਝ ਪ੍ਰਭੂ ਵਲੋਂ ਹੁੰਦਾ ਹੈ (ਜੀਆਂ ਲਈ) ਮਾੜਾ ਨਹੀਂ ਹੁੰਦਾ;

If it comes from Him, it cannot be bad.

ਓਰੈ ਕਹਹੁ ਕਿਨੈ ਕਛੁ ਕਰਾ ॥

orai kahahu kinai kachh karaa ||

ਪ੍ਰਭੂ ਤੋਂ ਬਿਨਾ ਦੱਸੋ ਕਿਸੇ ਨੇ ਕੁਝ ਕਰ ਦਿਖਾਇਆ ਹੈ ?

Other than Him, who can do anything?

ਆਪਿ ਭਲਾ ਕਰਤੂਤਿ ਅਤਿ ਨੀਕੀ ॥

aap bhalaa karatoot at neekee ||

ਪ੍ਰਭੂ ਆਪ ਚੰਗਾ ਹੈ, ਉਸ ਦਾ ਕੰਮ ਭੀ ਚੰਗਾ ਹੈ,

He Himself is good; His actions are the very best.

ਆਪੇ ਜਾਨੈ ਅਪਨੇ ਜੀ ਕੀ ॥

aape jaanai apane jee kee ||

ਆਪਣੇ ਦਿਲ ਦੀ ਗੱਲ ਉਹ ਆਪ ਹੀ ਜਾਣਦਾ ਹੈ ।

He Himself knows His Own Being.

ਆਪਿ ਸਾਚੁ ਧਾਰੀ ਸਭ ਸਾਚੁ ॥

aap saach dhaaree sabh saach ||

ਆਪ ਹਸਤੀ ਵਾਲਾ ਹੈ, ਸਾਰੀ ਰਚਨਾ ਜੋ ਉਸ ਦੇ ਆਸਰੇ ਹੈ,

He Himself is True, and all that He has established is True.

ਓਤਿ ਪੋਤਿ ਆਪਨ ਸੰਗਿ ਰਾਚੁ ॥

ot pot aapan sa(n)g raach ||

ਉਹ ਭੀ ਹੋਂਦ ਵਾਲੀ ਹੈ (ਭਰਮ ਨਹੀਂ), ਤਾਣੇ ਪੇਟੇ ਵਾਂਗ ਉਸ ਨੇ ਆਪਣੇ ਨਾਲ ਮਿਲਾਈ ਹੋਈ ਹੈ ।

Through and through, He is blended with His creation.

ਤਾ ਕੀ ਗਤਿ ਮਿਤਿ ਕਹੀ ਨ ਜਾਇ ॥

taa kee gat mit kahee na jai ||

ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਬਿਆਨ ਨਹੀਂ ਹੋ ਸਕਦੀ,

His state and extent cannot be described.

ਦੂਸਰ ਹੋਇ ਤ ਸੋਝੀ ਪਾਇ ॥

dhoosar hoi ta sojhee pai ||

ਕੋਈ ਦੂਜਾ (ਵੱਖਰਾ) ਹੋਵੇ ਤਾਂ ਸਮਝ ਸਕੇ ।

If there were another like Him, then only he could understand Him.

ਤਿਸ ਕਾ ਕੀਆ ਸਭੁ ਪਰਵਾਨੁ ॥

tis kaa keeaa sabh paravaan ||

ਪ੍ਰਭੂ ਦਾ ਕੀਤਾ ਹੋਇਆ ਸਭ ਕੁਝ (ਜੀਵਾਂ ਨੂੰ) ਸਿਰ ਮੱਥੇ ਮੰਨਣਾ ਪੈਂਦਾ ਹੈ,

His actions are all approved and accepted.

ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥

gur prasaadh naanak ih jaan ||7||

ਹੇ ਨਾਨਕ! ਇਹ ਪਛਾਣ ਗੁਰੂ ਦੀ ਕਿਰਪਾ ਨਾਲ ਆਉਂਦੀ ਹੈ ।੭।

By Guru's Grace, O Nanak, this is known. ||7||

ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥

jo jaanai tis sadhaa sukh hoi ||

ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ,

One who knows Him, obtains everlasting peace.

ਆਪਿ ਮਿਲਾਇ ਲਏ ਪ੍ਰਭੁ ਸੋਇ ॥

aap milai le prabh soi ||

ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ ।

God blends that one into Himself.

ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥

oh dhanava(n)t kulava(n)t pativa(n)t ||

ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ ।

He is wealth and prosperous, and of noble birth.

ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥

jeevan mukat jis ridhai bhagava(n)t ||

ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ, ਉਹ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ,

He is Jivan Mukta - liberated while yet alive; the Lord God abides in his heart.

ਧੰਨੁ ਧੰਨੁ ਧੰਨੁ ਜਨੁ ਆਇਆ ॥

dha(n)n dha(n)n dha(n)n jan aaiaa ||

ਉਸ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ ।

Blessed, blessed, blessed is the coming of that humble being;

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥

jis prasaadh sabh jagat taraiaa ||

ਜਿਸ ਮਨੁੱਖ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ,

by his grace, the whole world is saved.

ਜਨ ਆਵਨ ਕਾ ਇਹੈ ਸੁਆਉ ॥

jan aavan kaa ihai suaau ||

ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ

This is his purpose in life;

ਜਨ ਕੈ ਸੰਗਿ ਚਿਤਿ ਆਵੈ ਨਾਉ ॥

jan kai sa(n)g chit aavai naau ||

ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ ।

in the Company of this humble servant, the Lord's Name comes to mind.

ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥

aap mukat mukat karai sa(n)saar ||

ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ;

He Himself is liberated, and He liberates the universe.

ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥

naanak tis jan kau sadhaa namasakaar ||8||23||

ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ ।੮।੨੩।

O Nanak, to that humble servant, I bow in reverence forever. ||8||23||

ਸਲੋਕੁ ॥

salok ||

ਸਲੋਕ।

Shalok:

ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥

pooraa prabh aaraadhiaa pooraa jaa kaa naau ||

ਜਿਸ ਮਨੁੱਖ ਨੇ) ਅਟੱਲ ਨਾਮ ਵਾਲੇ ਪੂਰਨ ਪ੍ਰਭੂ ਨੂੰ ਸਿਮਰਿਆ ਹੈ,

I worship and adore the Perfect Lord God. Perfect is His Name.

ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥

naanak pooraa paiaa poore ke gun gaau ||1||

ਹੇ ਨਾਨਕ!ਉਸ ਨੂੰ ਉਹ ਪੂਰਨ ਪ੍ਰਭੂ ਮਿਲ ਪਿਆ ਹੈ; (ਤਾਂ ਤੇ) ਤੂੰ ਭੀ ਪੂਰਨ ਪ੍ਰਭੂ ਦੇ ਗੁਣ ਗਾ ।੧।

O Nanak, I have obtained the Perfect One; I sing the Glorious Praises of the Perfect Lord. ||1||

ਅਸਟਪਦੀ ॥

asaTapadhee ||

ਅਸ਼ਟਪਦੀ।

Ashtapadee:

ਪੂਰੇ ਗੁਰ ਕਾ ਸੁਨਿ ਉਪਦੇਸੁ ॥

poore gur kaa sun upadhes ||

ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ,

Listen to the Teachings of the Perfect Guru;

ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥

paarabraham nikaT kar pekh ||

ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ ।

see the Supreme Lord God near you.

ਸਾਸਿ ਸਾਸਿ ਸਿਮਰਹੁ ਗੋਬਿੰਦ ॥

saas saas simarahu gobi(n)dh ||

(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ,

With each and every breath, meditate in remembrance on the Lord of the Universe,

ਮਨ ਅੰਤਰ ਕੀ ਉਤਰੈ ਚਿੰਦ ॥

man a(n)tar kee utarai chi(n)dh ||

ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ ।

and the anxiety within your mind shall depart.

ਆਸ ਅਨਿਤ ਤਿਆਗਹੁ ਤਰੰਗ ॥

aas anit tiaagahu tara(n)g ||

ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ,

Abandon the waves of fleeting desire,

ਸੰਤ ਜਨਾ ਕੀ ਧੂਰਿ ਮਨ ਮੰਗ ॥

sa(n)t janaa kee dhoor man ma(n)g ||

ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ ।

and pray for the dust of the feet of the Saints.

ਆਪੁ ਛੋਡਿ ਬੇਨਤੀ ਕਰਹੁ ॥

aap chhodd benatee karahu ||

(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ,

Renounce your selfishness and conceit and offer your prayers.

ਸਾਧਸੰਗਿ ਅਗਨਿ ਸਾਗਰੁ ਤਰਹੁ ॥

saadhasa(n)g agan saagar tarahu ||

ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ।

In the Saadh Sangat, the Company of the Holy, cross over the ocean of fire.

ਹਰਿ ਧਨ ਕੇ ਭਰਿ ਲੇਹੁ ਭੰਡਾਰ ॥

har dhan ke bhar leh bha(n)ddaar ||

ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ,

Fill your stores with the wealth of the Lord.

ਨਾਨਕ ਗੁਰ ਪੂਰੇ ਨਮਸਕਾਰ ॥੧॥

naanak gur poore namasakaar ||1||

ਹੇ ਨਾਨਕ! ਪੂਰੇ ਸਤਿਗੁਰੂ ਨੂੰ ਨਮਸਕਾਰ ਕਰ ।੧।

Nanak bows in humility and reverence to the Perfect Guru. ||1||

ਖੇਮ ਕੁਸਲ ਸਹਜ ਆਨੰਦ ॥

khem kusal sahaj aana(n)dh ||

ਅਟੱਲ ਸੁਖ, ਸੌਖਾ ਜੀਵਨ ਤੇ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੋਣਗੇ;

Happiness, intuitive peace, poise and bliss

ਸਾਧਸੰਗਿ ਭਜੁ ਪਰਮਾਨੰਦ ॥

saadhasa(n)g bhaj paramaana(n)dh ||

ਸਾਧ ਸੰਗਤਿ ਵਿਚ ਪਰਮ-ਸੁਖ ਪ੍ਰਭੂ ਨੂੰ ਸਿਮਰ,

in the Company of the Holy, meditate on the Lord of supreme bliss.

ਨਰਕ ਨਿਵਾਰਿ ਉਧਾਰਹੁ ਜੀਉ ॥

narak nivaar udhaarahu jeeau ||

ਇਸ ਤਰ੍ਹਾਂ) ਨਰਕਾਂ ਨੂੰ ਦੂਰ ਕਰ ਕੇ ਜਿੰਦ ਬਚਾ ਲੈ;

You shall be spared from hell - save your soul!

ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥

gun gobi(n)dh a(n)mirat ras peeau ||

ਗੋਬਿੰਦ ਦੇ ਗੁਣ ਗਾ (ਨਾਮ-) ਅੰਮ੍ਰਿਤ ਦਾ ਰਸ ਪੀ,

Drink in the ambrosial essence of the Glorious Praises of the Lord of the Universe.

ਚਿਤਿ ਚਿਤਵਹੁ ਨਾਰਾਇਣ ਏਕ ॥

chit chitavahu naarain ek ||

ਉਸ ਇੱਕ ਪੁਭੂ ਦਾ ਧਿਆਨ ਚਿੱਤ ਵਿਚ ਧਰਹੁ ।

Focus your consciousness on the One, the All-pervading Lord

ਏਕ ਰੂਪ ਜਾ ਕੇ ਰੰਗ ਅਨੇਕ ॥

ek roop jaa ke ra(n)g anek ||

ਜਿਸ ਇੱਕ ਅਕਾਲ ਪੁਰਖ ਦੇ ਅਨੇਕਾਂ ਰੰਗ ਹਨ,

He has One Form, but He has many manifestations.

ਗੋਪਾਲ ਦਾਮੋਦਰ ਦੀਨ ਦਇਆਲ ॥

gopaal dhaamodhar dheen dhiaal ||

ਦੀਨਾਂ ਉਤੇ ਦਇਆ ਕਰਨ ਵਾਲਾ ਗੋਪਾਲ ਦਮੋਦਰ ,

Sustainer of the Universe, Lord of the world, Kind to the poor,

ਦੁਖ ਭੰਜਨ ਪੂਰਨ ਕਿਰਪਾਲ ॥

dhukh bha(n)jan pooran kirapaal ||

ਦੁੱਖਾਂ ਦਾ ਨਾਸ ਕਰਨ ਵਾਲਾ ਸਭ ਵਿਚ ਵਿਆਪਕ ਤੇ ਮੇਹਰ ਦਾ ਜੋ ਘਰ ਹੈ;

Destroyer of sorrow, perfectly Merciful.

ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥

simar simar naam baara(n) baar ||

ਉਸ ਦਾ ਨਾਮ ਮੁੜ ਮੁੜ ਯਾਦ ਕਰ,

Meditate, meditate in remembrance on the Naam, again and again.

ਨਾਨਕ ਜੀਅ ਕਾ ਇਹੈ ਅਧਾਰ ॥੨॥

naanak jeea kaa ihai adhaar ||2||

ਹੇ ਨਾਨਕ! ਜਿੰਦ ਦਾ ਆਸਰਾ ਇਹ ਨਾਮ ਹੀ ਹੈ ।੨।

O Nanak, it is the Support of the soul. ||2||

ਉਤਮ ਸਲੋਕ ਸਾਧ ਕੇ ਬਚਨ ॥

autam salok saadh ke bachan ||

ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤਿ-ਸਾਲਾਹ ਦੀ ਬਾਣੀ ਹਨ,

The most sublime hymns are the Words of the Holy.

ਅਮੁਲੀਕ ਲਾਲ ਏਹਿ ਰਤਨ ॥

amuleek laal eh ratan ||

ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ;

These are priceless rubies and gems.

ਸੁਨਤ ਕਮਾਵਤ ਹੋਤ ਉਧਾਰ ॥

sunat kamaavat hot udhaar ||

(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ,

One who listens and acts on them is saved.

ਆਪਿ ਤਰੈ ਲੋਕਹ ਨਿਸਤਾਰ ॥

aap tarai lokeh nisataar ||

ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ ।

He himself swims across, and saves others as well.

ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥

safal jeevan safal taa kaa sa(n)g ||

ਉਸ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ;

His life is prosperous, and his company is fruitful;

ਜਾ ਕੈ ਮਨਿ ਲਾਗਾ ਹਰਿ ਰੰਗੁ ॥

jaa kai man laagaa har ra(n)g ||

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ,

his mind is imbued with the love of the Lord.

ਜੈ ਜੈ ਸਬਦੁ ਅਨਾਹਦੁ ਵਾਜੈ ॥

jai jai sabadh anaahadh vaajai ||

(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ ,

Hail, hail to him, for whom the sound current of the Shabad vibrates.

ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥

sun sun anadh kare prabh gaajai ||

ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੰੁਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ ।

Hearing it again and again, he is in bliss, proclaiming God's Praises.

ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥

pragaTe gupaal mahaa(n)t kai maathe ||

ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ,

The Lord radiates from the foreheads of the Holy.

ਨਾਨਕ ਉਧਰੇ ਤਿਨ ਕੈ ਸਾਥੇ ॥੩॥

naanak udhare tin kai saathe ||3||

ਹੇ ਨਾਨਕ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ ।੩।

Nanak is saved in their company. ||3||

ਸਰਨਿ ਜੋਗੁ ਸੁਨਿ ਸਰਨੀ ਆਏ ॥

saran jog sun saranee aae ||

ਹੇ ਪ੍ਰਭੂ! ਇਹ ਸੁਣ ਕੇ ਕਿ ਤੂੰ ਦਰ-ਢੱਠਿਆਂ ਦੀ ਬਾਂਹ ਫੜਨ-ਜੋਗਾ ਹੈਂ, ਅਸੀ ਤੇਰੇ ਦਰ ਤੇ ਆਏ ਸਾਂ,

Hearing that He can give Sanctuary, I have come seeking His Sanctuary.

ਕਰਿ ਕਿਰਪਾ ਪ੍ਰਭ ਆਪ ਮਿਲਾਏ ॥

kar kirapaa prabh aap milaae ||

ਤੂੰ ਮੇਹਰ ਕਰ ਕੇ (ਸਾਨੂੰ) ਆਪਣੇ ਨਾਲ ਮੇਲ ਲਿਆ ਹੈ;

Bestowing His Mercy, God has blended me with Himself.

ਮਿਟਿ ਗਏ ਬੈਰ ਭਏ ਸਭ ਰੇਨ ॥

miT ge bair bhe sabh ren ||

ਹੁਣ ਸਾਡੇ) ਵੈਰ ਮਿਟ ਗਏ ਹਨ, ਅਸੀਂ ਸਭ ਦੇ ਪੈਰਾਂ ਦੀ ਖ਼ਾਕ ਹੋ ਗਏ ਹਾਂ ,

Hatred is gone, and I have become the dust of all.

ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥

a(n)mirat naam saadhasa(n)g lain ||

ਸਾਧ ਸੰਗਤਿ ਵਿਚ ਅਮਰ ਕਰਨ ਵਾਲਾ ਨਾਮ ਜਪ ਰਹੇ ਹਾਂ ।

I have received the Ambrosial Naam in the Company of the Holy.

ਸੁਪ੍ਰਸੰਨ ਭਏ ਗੁਰਦੇਵ ॥

suprasa(n)n bhe gurdhev ||

ਗੁਰਦੇਵ ਜੀ (ਸਾਡੇ ਉਤੇ) ਤੁੱ੍ਰਠ ਪਏ ਹਨ,

The Divine Guru is perfectly pleased;

ਪੂਰਨ ਹੋਈ ਸੇਵਕ ਕੀ ਸੇਵ ॥

pooran hoiee sevak kee sev ||

ਇਸ ਵਾਸਤੇ (ਸਾਡੀ) ਸੇਵਕਾਂ ਦੀ ਸੇਵਾ ਸਿਰੇ ਚੜ੍ਹ ਗਈ ਹੈ;

the service of His servant has been rewarded.

ਆਲ ਜੰਜਾਲ ਬਿਕਾਰ ਤੇ ਰਹਤੇ ॥

aal ja(n)jaal bikaar te rahate ||

(ਅਸੀ ਹੁਣ) ਘਰ ਦੇ ਧੰਧਿਆਂ ਤੇ ਵਿਕਾਰਾਂ ਤੋਂ ਬਚ ਗਏ ਹਾਂ,

I have been released from worldly entanglements and corruption,

ਰਾਮ ਨਾਮ ਸੁਨਿ ਰਸਨਾ ਕਹਤੇ ॥

raam naam sun rasanaa kahate ||

ਪ੍ਰਭੂ ਦਾ ਨਾਮ ਸੁਣ ਕੇ ਜੀਭ ਨਾਲ (ਭੀ) ਉਚਾਰਦੇ ਹਾਂ ।

hearing the Lord's Name and chanting it with my tongue.

ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥

kar prasaadh dhiaa prabh dhaaree ||

ਪ੍ਰਭੂ ਨੇ ਮੇਹਰ ਕਰ ਕੇ (ਸਾਡੇ ਉਤੇ) ਦਇਆ ਕੀਤੀ ਹੈ,

By His Grace, God has bestowed His Mercy.

ਨਾਨਕ ਨਿਬਹੀ ਖੇਪ ਹਮਾਰੀ ॥੪॥

naanak nibahee khep hamaaree ||4||

ਹੇ ਨਾਨਕ!ਸਾਡਾ ਕੀਤਾ ਹੋਇਆ ਵਣਜ ਦਰਗਾਹੇ ਕਬੂਲ ਹੋ ਗਿਆ ਹੈ ।੪।

O Nanak, my merchandise has arrived save and sound. ||4||

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥

prabh kee usatat karahu sa(n)t meet ||

ਹੇ ਸੰਤ ਮਿਤ੍ਰ! ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।

Sing the Praises of God, O Saints, O friends,

ਸਾਵਧਾਨ ਏਕਾਗਰ ਚੀਤ ॥

saavadhaan ekaagar cheet ||

ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ ।

with total concentration and one-pointedness of mind.

ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥

sukhamanee sahaj gobi(n)dh gun naam ||

ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦਾ ਨਾਮ ਅਡੋਲ ਅਵਸਥਾ (ਦਾ ਕਾਰਣ ਹੈ ਤੇ) ਸੁਖਾਂ ਦੀ ਮਣੀ (ਰਤਨ) ਹੈ,

Sukhmani is the peaceful ease, the Glory of God, the Naam.

ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥

jis man basai su hot nidhaan ||

ਜਿਸ ਦੇ ਮਨ ਵਿਚ (ਨਾਮ) ਵੱਸਦਾ ਹੈ ਉਹ (ਗੁਣਾਂ ਦਾ) ਖ਼ਜ਼ਾਨਾ ਹੋ ਜਾਂਦਾ ਹੈ;

When it abides in the mind, one becomes wealthy.

ਸਰਬ ਇਛਾ ਤਾ ਕੀ ਪੂਰਨ ਹੋਇ ॥

sarab ichhaa taa kee pooran hoi ||

ਉਸ ਮਨੁੱਖ ਦੀ ਇੱਛਿਆ ਸਾਰੀ ਪੂਰੀ ਹੋ ਜਾਂਦੀ ਹੈ,

All desires are fulfilled.

ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥

pradhaan purakh pragaT sabh loi ||

ਉਹ ਬੰਦਾ ਤੁਰਨੇ-ਸਿਰ ਹੋ ਜਾਂਦਾ ਹੈ, ਤੇ ਸਾਰੇ ਜਗਤ ਵਿਚ ਉੱਘਾ ਹੋ ਜਾਂਦਾ ਹੈ;

One becomes the most respected person, famous all over the world.

ਸਭ ਤੇ ਊਚ ਪਾਏ ਅਸਥਾਨੁ ॥

sabh te uooch paae asathaan ||

ਉਸ ਨੂੰ ਉੱਚੇ ਤੋਂ ਉੱਚਾ ਟਿਕਾਣਾ ਮਿਲ ਜਾਂਦਾ ਹੈ,

He obtains the highest place of all.

ਬਹੁਰਿ ਨ ਹੋਵੈ ਆਵਨ ਜਾਨੁ ॥

bahur na hovai aavan jaan ||

ਮੁੜ ਉਸ ਨੂੰ ਜਨਮ ਮਰਨ (ਦਾ ਗੇੜ) ਨਹੀਂ ਵਿਆਪਦਾ ।

He does not come and go in reincarnation any longer.

ਹਰਿ ਧਨੁ ਖਾਟਿ ਚਲੈ ਜਨੁ ਸੋਇ ॥

har dhan khaaT chalai jan soi ||

ਉਹ ਮਨੁੱਖ ਪ੍ਰਭੂ ਦਾ ਨਾਮ ਰੂਪ ਧਨ ਖੱਟ ਕੇ (ਜਗਤ ਤੋਂ) ਜਾਂਦਾ ਹੈ ।

One who departs, after earning the wealth of the Lord's Name,

ਨਾਨਕ ਜਿਸਹਿ ਪਰਾਪਤਿ ਹੋਇ ॥੫॥

naanak jiseh paraapat hoi ||5||

ਹੇ ਨਾਨਕ! ਜਿਸ ਮਨੁੱਖ ਨੂੰ (ਧੁਰੋਂ) ਇਹ ਦਾਤਿ ਮਿਲਦੀ ਹੈ।੫।

O Nanak, realizes it. ||5||

ਖੇਮ ਸਾਂਤਿ ਰਿਧਿ ਨਵ ਨਿਧਿ ॥

khem saa(n)t ridh nav nidh ||

ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਉਸ ਮਨੱੁਖ ਵਿੱਚ ਆ ਜਾਦੇ ਹਨ।

Comfort, peace and tranquility, wealth and the nine treasures;

ਬੁਧਿ ਗਿਆਨੁ ਸਰਬ ਤਹ ਸਿਧਿ ॥

budh giaan sarab teh sidh ||

ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ);

wisdom, knowledge, and all spiritual powers;

ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥

bidhiaa tap jog prabh dhiaan ||

ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ,

learning, penance, Yoga and meditation on God;

ਗਿਆਨੁ ਸ੍ਰੇਸਟ ਊਤਮ ਇਸਨਾਨੁ ॥

giaan sresaT uootam isanaan ||

ਸੇ੍ਰਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;

The most sublime wisdom and purifying baths;

ਚਾਰਿ ਪਦਾਰਥ ਕਮਲ ਪ੍ਰਗਾਸ ॥

chaar padhaarath kamal pragaas ||

(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ;

the four cardinal blessings, the opening of the heart-lotus;

ਸਭ ਕੈ ਮਧਿ ਸਗਲ ਤੇ ਉਦਾਸ ॥

sabh kai madh sagal te udhaas ||

ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ;

in the midst of all, and yet detached from all;

ਸੁੰਦਰੁ ਚਤੁਰੁ ਤਤ ਕਾ ਬੇਤਾ ॥

su(n)dhar chatur tat kaa betaa ||

ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ,

beauty, intelligence, and the realization of reality;

ਸਮਦਰਸੀ ਏਕ ਦ੍ਰਿਸਟੇਤਾ ॥

samadharasee ek dhirasaTetaa ||

ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ;

to look impartially upon all, and to see only the One

ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥

eeh fal tis jan kai mukh bhane || gur naanak naam bachan man sune ||6||

ਇਹ ਸਾਰੇ ਫਲ; ਹੇ ਨਾਨਕ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ ।੬।

- these blessings come to one who, through Guru Nanak, chants the Naam with his mouth, and hears the Word with his ears. ||6||

ਇਹੁ ਨਿਧਾਨੁ ਜਪੈ ਮਨਿ ਕੋਇ ॥

eih nidhaan japai man koi ||

ਜੇਹੜਾ ਭੀ ਮਨੁੱਖ ਇਸ ਨਾਮ ਨੂੰ (ਜੋ ਗੁਣਾਂ ਦਾ) ਖ਼ਜ਼ਾਨਾ ਹੈ ਜਪਦਾ ਹੈ,

One who chants this treasure in his mind

ਸਭ ਜੁਗ ਮਹਿ ਤਾ ਕੀ ਗਤਿ ਹੋਇ ॥

sabh jug meh taa kee gat hoi ||

ਸਾਰੀ ਉਮਰ ਉਸ ਦੀ ਉੱਚੀ ਆਤਮਕ ਅਵਸਥਾ ਬਣੀ ਰਹਿੰਦੀ ਹੈ;

in every age, he attains salvation.

ਗੁਣ ਗੋਬਿੰਦ ਨਾਮ ਧੁਨਿ ਬਾਣੀ ॥

gun gobi(n)dh naam dhun baanee ||

ਉਸ ਮਨੁੱਖ ਦੇ (ਸਾਧਾਰਨ) ਬਚਨ ਭੀ ਗੋਬਿੰਦ ਦੇ ਗੁਣ ਤੇ ਨਾਮ ਦੀ ਰੌ ਹੀ ਹੁੰਦੇ ਹਨ,

In it is the Glory of God, the Naam, the chanting of Gurbani.

ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥

simirat saasatr bedh bakhaanee ||

ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ ।

The Simritees, the Shaastras and the Vedas speak of it.

ਸਗਲ ਮਤਾਂਤ ਕੇਵਲ ਹਰਿ ਨਾਮ ॥

sagal mataa(n)t keval har naam ||

ਸਾਰੇ ਮਤਾਂ ਦਾ ਨਿਚੋੜ ਪ੍ਰਭੂ ਦਾ ਨਾਮ ਹੀ ਹੈ,

The essence of all religion is the Lord's Name alone.

ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥

gobi(n)dh bhagat kai man bisraam ||

ਇਸ ਨਾਮ ਦਾ ਨਿਵਾਸ ਪ੍ਰਭੂ ਦੇ ਭਗਤ ਦੇ ਮਨ ਵਿਚ ਹੁੰਦਾ ਹੈ ।

It abides in the minds of the devotees of God.

ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥

koT apraadh saadhasa(n)g miTai ||

(ਜੋ ਮਨੁੱਖ ਨਾਮ ਜਪਦਾ ਹੈ ਉਸ ਦੇ) ਕ੍ਰੋੜਾਂ ਪਾਪ ਸਤਸੰਗ ਵਿਚ ਰਹਿ ਕੇ ਮਿਟ ਜਾਂਦੇ ਹਨ,

Millions of sins are erased, in the Company of the Holy.

ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥

sa(n)t kirapaa te jam te chhuTai ||

ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਜਮਾਂ ਤੋਂ ਬਚ ਜਾਂਦਾ ਹੈ ।

By the Grace of the Saint, one escapes the Messenger of Death.

ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥

jaa kai masatak karam prabh paae ||

ਜਿਨ੍ਹਾਂ ਦੇ ਮੱਥੇ ਉਤੇ ਪ੍ਰਭੂ ਨੇ (ਨਾਮ ਦੀ) ਬਖ਼ਸ਼ਸ਼ ਦੇ ਲੇਖ ਲਿਖ ਧਰੇ ਹਨ,

Those, who have such pre-ordained destiny on their foreheads,

ਸਾਧ ਸਰਣਿ ਨਾਨਕ ਤੇ ਆਏ ॥੭॥

saadh saran naanak te aae ||7||

ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਣ ਆਉਂਦੇ ਹਨ ।੭।

O Nanak, enter the Sanctuary of the Saints. ||7||

ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥

jis man basai sunai lai preet ||

ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ,

One, within whose mind it abides, and who listens to it with love

ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

tis jan aavai har prabh cheet ||

ਉਸ ਨੂੰ ਪ੍ਰਭੂ ਚੇਤੇ ਆਉਦਾ ਹੈ;

that humble person consciously remembers the Lord God.

ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥

janam maran taa kaa dhookh nivaarai ||

ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ,

The pains of birth and death are removed.

ਦੁਲਭ ਦੇਹ ਤਤਕਾਲ ਉਧਾਰੈ ॥

dhulabh dheh tatakaal udhaarai ||

ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ;

The human body, so difficult to obtain, is instantly redeemed.

ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥

niramal sobhaa a(n)mirat taa kee baanee ||

ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ,

Spotlessly pure is his reputation, and ambrosial is his speech.

ਏਕੁ ਨਾਮੁ ਮਨ ਮਾਹਿ ਸਮਾਨੀ ॥

ek naam man maeh samaanee ||

(ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ;

The One Name permeates his mind.

ਦੂਖ ਰੋਗ ਬਿਨਸੇ ਭੈ ਭਰਮ ॥

dhookh rog binase bhai bharam ||

ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ,

Sorrow, sickness, fear and doubt depart.

ਸਾਧ ਨਾਮ ਨਿਰਮਲ ਤਾ ਕੇ ਕਰਮ ॥

saadh naam niramal taa ke karam ||

ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ;

He is called a Holy person; his actions are immaculate and pure.

ਸਭ ਤੇ ਊਚ ਤਾ ਕੀ ਸੋਭਾ ਬਨੀ ॥

sabh te uooch taa kee sobhaa banee ||

ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ ।

His glory becomes the highest of all.

ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥

naanak ieh gun naam sukhamanee ||8||24||

ਹੇ ਨਾਨਕ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ।੮।੨੪।

O Nanak, by these Glorious Virtues, this is named Sukhmani, Peace of mind. ||8||24||

Text, transliteration and translations courtesy of BaniDB (Khalis Foundation). Punjabi viakhia follows Prof. Sahib Singh's Sri Guru Granth Sahib Darpan where available.