ਹੁਕਮਨਾਮਾ ਸਾਹਿਬ

Hukamnama Sahib

Wednesday, 30 January 2002

ਬੁੱਧਵਾਰ, ੧੭ ਮਾਘ (ਸੰਮਤ ੫੩੩ ਨਾਨਕਸ਼ਾਹੀ)

Ang 865 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਕਲਿ ਕਲੇਸ ਮਿਟੇ ਹਰਿ ਨਾਇ ॥

kal kales miTe har nai ||

ਦੁਖ ਬਿਨਸੇ ਸੁਖ ਕੀਨੋ ਠਾਉ ॥

dhukh binase sukh keeno Thaau ||

ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥

jap jap a(n)mirat naam aghaae ||

ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥

sa(n)t prasaadh sagal fal paae ||1||

ਰਾਮ ਜਪਤ ਜਨ ਪਾਰਿ ਪਰੇ ॥

raam japat jan paar pare ||

ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥

janam janam ke paap hare ||1|| rahaau ||

ਗੁਰ ਕੇ ਚਰਨ ਰਿਦੈ ਉਰਿ ਧਾਰੇ ॥

gur ke charan ridhai ur dhaare ||

ਅਗਨਿ ਸਾਗਰ ਤੇ ਉਤਰੇ ਪਾਰੇ ॥

agan saagar te utare paare ||

ਜਨਮ ਮਰਣ ਸਭ ਮਿਟੀ ਉਪਾਧਿ ॥

janam maran sabh miTee upaadh ||

ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥

prabh siau laagee sahaj samaadh ||2||

ਥਾਨ ਥਨੰਤਰਿ ਏਕੋ ਸੁਆਮੀ ॥

thaan thana(n)tar eko suaamee ||

ਸਗਲ ਘਟਾ ਕਾ ਅੰਤਰਜਾਮੀ ॥

sagal ghaTaa kaa a(n)tarajaamee ||

ਕਰਿ ਕਿਰਪਾ ਜਾ ਕਉ ਮਤਿ ਦੇਇ ॥

kar kirapaa jaa kau mat dhei ||

ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥

aaTh pahar prabh kaa naau lei ||3||

ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥

jaa kai a(n)tar vasai prabh aap ||

ਤਾ ਕੈ ਹਿਰਦੈ ਹੋਇ ਪ੍ਰਗਾਸੁ ॥

taa kai hiradhai hoi pragaas ||

ਭਗਤਿ ਭਾਇ ਹਰਿ ਕੀਰਤਨੁ ਕਰੀਐ ॥

bhagat bhai har keeratan kareeaai ||

ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥

jap paarabraham naanak nisatareeaai ||4||10||12||

English Translation

Gond, Fifth Mehla:

Suffering and troubles are eradicated by the Lord's Name.

Pain is dispelled, and peace takes its place.

Meditating, chanting the Ambrosial Naam, the Name of the Lord, I am satisfied.

By the Grace of the Saints, I have received all fruitful rewards. ||1||

Meditating on the Lord, His humble servant is carried across,

and the sins of countless incarnations are taken away. ||1||Pause||

I have enshrined the Guru's feet within my heart,

and crossed over the ocean of fire.

All the painful diseases of birth and death have been eradicated.

I am attached to God in celestial Samaadhi. ||2||

In all places and interspaces, the One, our Lord and Master is contained.

He is the Inner-knower of all hearts.

One whom the Lord blesses with understanding,

chants the Name of God, twenty-four hours a day. ||3||

Deep within, God Himself abides;

within his heart, the Divine Light shines forth.

With loving devotion, sing the Kirtan of the Lord's Praises.

Meditate on the Supreme Lord God, O Nanak, and you shall be saved. ||4||10||12||

ਪੰਜਾਬੀ ਵਿਆਖਿਆ (Punjabi Explanation)

ਗੋਂਡ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪ੍ਰਭੂ ਦੇ ਨਾਮ ਦੀ ਬਰਕਤ ਨਾਲ (ਸੰਤ ਜਨਾਂ ਦੇ ਅੰਦਰੋਂ) ਝਗੜੇ-ਬਖੇੜੇ ਮਿਟ ਜਾਂਦੇ ਹਨ ।

ਉਹਨਾਂ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ । ਸੁਖ ਉਹਨਾਂ ਦੇ ਅੰਦਰ ਆਪਣਾ ਟਿਕਾਣਾ ਬਣਾ ਲੈਂਦੇ ਹਨ ।

ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪ ਜਪ ਕੇ (ਸੰਤ ਜਨ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹਿੰਦੇ ਹਨ ।

ਗੁਰੂ ਦੀ ਕਿਰਪਾ ਨਾਲ ਉਹ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧।

ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਪਰਮਾਤਮਾ ਦੇ ਭਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।

ਉਹਨਾਂ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ।

ਹੇ ਭਾਈ! ਸੰਤ ਜਨ ਆਪਣੇ ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖਦੇ ਹਨ (ਪੂਰੀ ਸਰਧਾ ਨਾਲ ਗੁਰੂ ਦੇ ਸ਼ਬਦ ਨੂੰ ਮਨ ਵਿਚ ਟਿਕਾਈ ਰੱਖਦੇ ਹਨ)।

ਇਸ ਤਰ੍ਹਾਂ ਉਹ ਤ੍ਰਿਸ਼ਨਾ-ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।

ਉਹ ਜਨਮ ਮਰਨ ਦੇ ਗੇੜ ਦਾ ਸਾਰਾ ਬਖੇੜਾ ਹੀ ਮੁਕਾ ਲੈਂਦੇ ਹਨ।

ਆਤਮਕ ਅਡੋਲਤਾ ਦੀ ਰਾਹੀਂ ਉਹਨਾਂ ਦੀ ਸੁਰਤਿ ਪ੍ਰਭੂ ਨਾਲ ਜੁੜੀ ਰਹਿੰਦੀ ਹੈ ।੨।

ਹੇ ਭਾਈ! ਜੇਹੜਾ ਮਾਲਕ-ਪ੍ਰਭੂ ਆਪ ਹੀ ਹਰੇਕ ਥਾਂ ਵਿਚ ਵੱਸ ਰਿਹਾ ਹੈ।

ਸਾਰੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।

ਉਹ ਪ੍ਰਭੂ ਜਿਸ ਮਨੁੱਖ ਨੂੰ ਮੇਹਰ ਕਰ ਕੇ ਸੂਝ ਬਖ਼ਸ਼ਦਾ ਹੈ।

ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੩।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪ ਆ ਪਰਗਟ ਹੁੰਦਾ ਹੈ।

ਉਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ ।

ਭਗਤੀ ਦੀ ਭਾਵਨਾ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ।

ਹੇ ਨਾਨਕ! ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।੪।੧੦।੧੨।

Source: BaniDB · Read Ang 865 in Sri Guru Granth Sahib Ji