ਹੁਕਮਨਾਮਾ ਸਾਹਿਬ

Hukamnama Sahib

Sunday, 14 April 2002

ਐਤਵਾਰ, ੧ ਵੈਸਾਖ (ਸੰਮਤ ੫੩੪ ਨਾਨਕਸ਼ਾਹੀ)

Ang 884 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥

kar kar taal pakhaavaj nainahu maathai vajeh rabaabaa ||

ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥

karanahu madh baasuree baajai jihavaa dhun aagaajaa ||

ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥

nirat kare kar manooaa naachai aane ghooghar saajaa ||1||

ਰਾਮ ਕੋ ਨਿਰਤਿਕਾਰੀ ॥

raam ko niratikaaree ||

ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥

pekhai pekhanahaar dhiaalaa jetaa saaj seegaaree ||1|| rahaau ||

ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥

aakhaar ma(n)ddalee dharan sabaiee uoopar gagan cha(n)dhoaa ||

ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥

pavan vicholaa karat ikelaa jal te opat hoaa ||

ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥

pa(n)ch tat kar putaraa keenaa kirat milaavaa hoaa ||2||

ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥

cha(n)dh sooraj dhui jare charaagaa chahu ku(n)T bheetar raakhe ||

ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥

dhas paatau pa(n)ch sa(n)geetaa ekai bheetar saathe ||

ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥

bhi(n)n bhi(n)n hoi bhaav dhikhaaveh sabhahu niraaree bhaakhe ||3||

ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥

ghar ghar nirat hovai dhin raatee ghaT ghaT vaajai tooraa ||

ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥

ek nachaaveh ek bhavaaveh ik aai jai hoi dhooraa ||

ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥

kahu naanak so bahur na naachai jis gur bheTai pooraa ||4||7||

English Translation

Raamkalee, Fifth Mehla:

Make your hands the cymbals, your eyes the tambourines, and your forehead the guitar you play.

Let the sweet flute music resound in your ears, and with your tongue, vibrate this song.

Move your mind like the rhythmic hand-motions; do the dance, and shake your ankle bracelets. ||1||

This is the rhythmic dance of the Lord.

The Merciful Audience, the Lord, sees all your make-up and decorations. ||1||Pause||

The whole earth is the stage, with the canopy of the sky overhead.

The wind is the director; people are born of water.

From the five elements, the puppet was created with its actions. ||2||

The sun and the moon are the two lamps which shine, with the four corners of the world placed between them.

The ten senses are the dancing girls, and the five passions are the chorus; they sit together within the one body.

They all put on their own shows, and speak in different languages. ||3||

In each and every home there is dancing, day and night; in each and every home, the bugles blow.

Some are made to dance, and some are whirled around; some come and some go, and some are reduced to dust.

Says Nanak, one who meets with the True Guru, does not have to dance the dance of reincarnation again. ||4||7||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

(ਹੱਥ ਮਾਇਆ ਕਮਾਣ ਵਿਚ ਲੱਗੇ ਪਏ ਹਨ, ਅੱਖਾਂ ਮਾਇਕ ਪਦਾਰਥਾਂ ਨੂੰ ਹੀ ਵੇਖ ਰਹੀਆਂ ਹਨ) । (ਹਰੇਕ ਮਨੁੱਖ ਦਾ) ਮਨ (ਰਬਾਬ, ਬੰਸਰੀ ਆਦਿਕ ਇਹਨਾਂ ਸਾਜਾਂ ਦੇ ਨਾਲ) (ਮਨੁੱਖ ਦੇ) ਹੱਥਾਂ ਨੂੰ ਛੈਣੇ ਬਣਾ ਕੇ ਅਤੇ ਅੱਖਾਂ ਨੂੰ ਤਬਲਾ ਬਣਾ ਕੇ;

(ਹਰੇਕ ਜੀਵ ਦੇ) ਕੰਨਾਂ ਵਿਚ (ਮਾਇਆ ਦੀ ਹੀ ਸ੍ਰੋਤ, ਮਾਨੋ,) ਮਿੱਠੀ (ਸੁਰ ਵਾਲੀ) ਬੰਸਰੀ ਵੱਜ ਰਹੀ ਹੈ, (ਹਰੇਕ ਜੀਵ ਨੂੰ) ਜੀਭ ਦਾ ਚਸਕਾ (ਮਾਨੋ) ਰਾਗ ਹੋ ਰਿਹਾ ਹੈ ।

(ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਨੂੰ) ਘੁੰਘਰੂ ਆਦਿਕ ਸਾਜ ਬਣਾ ਕੇ ਹਰ ਵੇਲੇ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ ।੧।

(ਹੇ ਭਾਈ! ਜਗਤ ਵਿਚ) ਪਰਮਾਤਮਾ (ਦੀ ਰਚੀ ਰਚਨਾ) ਦਾ ਨਾਚ ਹੋ ਰਿਹਾ ਹੈ ।

(ਇਸ ਨਾਚ ਨੂੰ) ਵੇਖਣ ਦੀ ਸਮਰਥਾ ਵਾਲਾ ਦਇਆਵਾਨ ਪ੍ਰਭੂ (ਨਾਚ ਦੇ) ਇਸ ਸਾਰੇ ਸਾਜ ਸਿੰਗਾਰ ਨੂੰ ਆਪ ਵੇਖ ਰਿਹਾ ਹੈ ।੧।ਰਹਾਉ।

(ਹੇ ਭਾਈ! ਸਭ ਜੀਵਾਂ ਦੇ ਮਨਾਂ ਦੇ ਨੱਚਣ ਵਾਸਤੇ) ਸਾਰੀ ਧਰਤੀ ਅਖਾੜਾ ਬਣੀ ਹੋਈ ਹੈ, ਇਸ ਦੇ ਉੱਪਰ ਆਕਾਸ਼-ਚੰਦੋਆ ਬਣਿਆ ਤਣਿਆ ਹੋਇਆ ਹੈ ।

(ਜੇਹੜਾ ਸਰੀਰ) ਪਾਣੀ ਤੋਂ ਪੈਦਾ ਹੁੰਦਾ ਹੈ (ਉਸ ਦਾ ਅਤੇ ਜਿੰਦ ਦਾ) ਮਿਲਾਪ ਕਰਾਈ ਰੱਖਣ ਵਾਲਾ (ਹਰੇਕ ਜੀਵ ਦੇ ਅੰਦਰ ਚੱਲ ਰਿਹਾ ਹਰੇਕ) ਸੁਆਸ ਹੈ ।

ਪੰਜ ਤੱਤਾਂ ਨੂੰ ਮਿਲਾ ਕੇ (ਪਰਮਾਤਮਾ ਨੇ ਹਰੇਕ ਜੀਵ ਦਾ) ਸਰੀਰ ਬਣਾਇਆ ਹੋਇਆ ਹੈ । (ਜੀਵ ਦੇ ਪਿਛਲੇ ਕੀਤੇ ਹੋਏ) ਕਰਮਾਂ ਅਨੁਸਾਰ ਸਰੀਰ ਦਾ ਮਿਲਾਪ ਪ੍ਰਾਪਤ ਹੋਇਆ ਹੋਇਆ ਹੈ ।੨।

(ਹੇ ਭਾਈ! ਨਿਰਤ-ਕਾਰੀ ਵਾਲੇ ਇਸ ਧਰਤਿ-ਅਖਾੜੇ ਵਿਚ) ਚੰਦ ਅਤੇ ਸੂਰਜ ਦੋ ਦੀਵੇ ਬਲ ਰਹੇ ਹਨ, ਚੌਹੀਂ ਪਾਸੀਂ (ਚਾਨਣ ਦੇਣ ਲਈ) ਟਿਕਾਏ ਹੋਏ ਹਨ ।

(ਹਰੇਕ ਜੀਵ ਦੇ) ਦਸ ਇੰਦ੍ਰੇ ਅਤੇ ਪੰਜ (ਕਾਮਾਦਿਕ) ਡੂੰਮ ਇਕੋ ਸਰੀਰ ਵਿਚ ਹੀ ਇਕੱਠੇ ਹਨ ।

ਇਹ ਸਾਰੇ ਵੱਖ-ਵੱਖ ਹੋ ਕੇ ਆਪੋ ਆਪਣੇ ਭਾਵ (ਕਲੋਲ) ਵਿਖਾ ਰਹੇ ਹਨ, ਸਭਨਾਂ ਵਿਚ ਵੱਖਰੀ ਵੱਖਰੀ ਪ੍ਰੇਰਨਾ (ਕਾਮਨਾ) ਹੈ ।੩।

ਹੇ ਭਾਈ! ਦਿਨ ਰਾਤ ਹਰੇਕ (ਜੀਵ ਦੇ ਹਰੇਕ) ਇੰਦੇ੍ਰ ਵਿਚ ਇਹ ਨਾਚ ਹੋ ਰਿਹਾ ਹੈ । ਹਰੇਕ ਸਰੀਰ ਵਿਚ ਮਾਇਆ ਦਾ ਵਾਜਾ ਵੱਜ ਰਿਹਾ ਹੈ ।

ਮਾਇਆ ਦੇ ਕਈ ਵਾਜੇ ਜੀਵਾਂ ਨੂੰ ਨਚਾ ਰਹੇ ਹਨ, ਕਈ ਵਾਜੇ ਜੀਵਾਂ ਨੂੰ ਭਟਕਾਂਦੇ ਫਿਰਦੇ ਹਨ, ਬੇਅੰਤ ਜੀਵ (ਇਹਨਾਂ ਦੇ ਪ੍ਰਭਾਵ ਹੇਠ) ਖ਼ੁਆਰ ਹੋ ਹੋ ਕੇ ਜਨਮ ਮਰਨ ਦੇ ਗੇੜ ਵਿਚ ਪੈ ਰਹੇ ਹਨ ।

ਹੇ ਨਾਨਕ! ਆਖ—ਜਿਸ ਜੀਵ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ (ਮਾਇਆ ਦੇ ਹੱਥਾਂ ਤੇ) ਮੁੜ ਮੁੜ ਨਹੀਂ ਨੱਚਦਾ ।੪।੭।

Source: BaniDB · Read Ang 884 in Sri Guru Granth Sahib Ji