ਹੁਕਮਨਾਮਾ ਸਾਹਿਬ

Hukamnama Sahib

Wednesday, 12 June 2002

ਬੁੱਧਵਾਰ, ੩੦ ਜੇਠ (ਸੰਮਤ ੫੩੪ ਨਾਨਕਸ਼ਾਹੀ)

Ang 901 · Raag Raamkalee · Guru Tegh Bahaadur Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਗੁ ਰਾਮਕਲੀ ਮਹਲਾ ੯ ਤਿਪਦੇ ॥

raag raamakalee mahalaa nauvaa tipadhe ||

ਰੇ ਮਨ ਓਟ ਲੇਹੁ ਹਰਿ ਨਾਮਾ ॥

re man oT leh har naamaa ||

ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥

jaa kai simaran dhuramat naasai paaveh padh nirabaanaa ||1|| rahaau ||

ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥

baddabhaagee teh jan kau jaanahu jo har ke gun gaavai ||

ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥

janam janam ke paap khoi kai fun baiku(n)Th sidhaavai ||1||

ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥

ajaamal kau a(n)t kaal meh naarain sudh aaiee ||

ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥

jaa(n) gat kau jogeesur baachhat so gat chhin meh paiee ||2||

ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥

naahin gun naahin kachh bidhiaa dharam kaun gaj keenaa ||

ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥

naanak biradh raam kaa dhekhahu abhai dhaan teh dheenaa ||3||1||

English Translation

One Universal Creator God. By The Grace Of The True Guru:

Raag Raamkalee, Ninth Mehla, Thi-Padhay:

O mind, take the sheltering support of the Lord's Name.

Remembering Him in meditation, evil-mindedness is dispelled, and the state of Nirvaanaa is obtained. ||1||Pause||

Know that one who sings the Glorious Praises of the Lord is very fortunate.

The sins of countless incarnations are washed off, and he attains the heavenly realm. ||1||

At the very last moment, Ajaamal became aware of the Lord;

that state which even the supreme Yogis desire - he attained that state in an instant. ||2||

The elephant had no virtue and no knowledge; what religious rituals has he performed?

O Nanak, behold the way of the Lord, who bestowed the gift of fearlessness. ||3||1||

ਪੰਜਾਬੀ ਵਿਆਖਿਆ (Punjabi Explanation)

ੴ ਸਤਿਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ ੯ ਤਿਪਦੇ ॥

ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਕਰ

ਜਿਸ ਨਾਮ ਦੇ ਸਿਮਰਨ ਨਾਲ ਖੋਟੀ ਮਤਿ ਨਾਸ ਹੋ ਜਾਂਦੀ ਹੈ, (ਨਾਮ ਦੀ ਬਰਕਤਿ ਨਾਲ) ਤੂੰ ਉਹ ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।੧।ਰਹਾਉ।

ਹੇ (ਮੇਰੇ) ਮਨ! ਜਿਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਨੂੰ ਵੱਡੇ ਭਾਗਾਂ ਵਾਲਾ ਸਮਝ ।

ਉਹ ਮਨੁੱਖ ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਕੇ ਫਿਰ ਬੈਕੁੰਠ ਵਿਚ ਜਾ ਪਹੁੰਚਦਾ ਹੈ ।੧।

(ਹੇ ਮੇਰੇ ਮਨ! ਵੇਖ, ਪੁਰਾਣੀ ਪ੍ਰਸਿੱਧ ਕਥਾ ਹੈ ਕਿ) ਅਖ਼ੀਰਲੇ ਵੇਲੇ (ਪਾਪੀ) ਅਜਾਮਲ ਨੂੰ ਪਰਮਾਤਮਾ ਦੇ ਨਾਮ ਦੀ ਸੂਝ ਆ ਗਈ, ਉਸ ਨੇ ਉਹ ਉੱਚੀ

ਉਸ ਨੇ ਉਹ ਉੱਚੀ ਆਤਮਕ ਅਵਸਥਾ ਇਕ ਪਲਕ ਵਿਚ ਹਾਸਲ ਕਰ ਲਈ, ਜਿਸ ਆਤਮਕ ਅਵਸਥਾ ਨੂੰ ਵੱਡੇ ਵੱਡੇ ਜੋਗੀ ਤਾਂਘਦੇ ਰਹਿੰਦੇ ਹਨ ।੨।

ਹੇ ਨਾਨਕ! (ਆਖ—ਹੇ ਮੇਰੇ ਮਨ! ਗਜ ਦੀ ਕਥਾ ਭੀ ਸੁਣ । ਗਜ ਵਿਚ) ਨਾਹ ਕੋਈ ਗੁਣ ਸੀ, ਨਾਹ ਹੀ ਉਸ ਨੂੰ ਕੋਈ ਵਿੱਦਿਆ ਪ੍ਰਾਪਤ ਸੀ ।

(ਉਸ ਵਿਚਾਰੇ) ਗਜ ਨੇ ਕਿਹੜਾ ਧਾਰਮਿਕ ਕੰਮ ਕਰਨਾ ਸੀ? ਪਰ ਵੇਖ ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ, ਪਰਮਾਤਮਾ ਨੇ ਉਸ ਗਜ ਨੂੰ ਨਿਰਭੈਤਾ ਦੀ ਪਦਵੀ ਬਖ਼ਸ਼ ਦਿੱਤੀ ।੩।੧।

Source: BaniDB · Read Ang 901 in Sri Guru Granth Sahib Ji