ਹੁਕਮਨਾਮਾ ਸਾਹਿਬ

Hukamnama Sahib

Monday, 17 June 2002

ਸੋਮਵਾਰ, ੩ ਹਾੜ (ਸੰਮਤ ੫੩੪ ਨਾਨਕਸ਼ਾਹੀ)

Ang 644 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

satigur kee sevaa safal hai je ko kare chit lai ||

ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

man chi(n)dhiaa fal paavanaa haumai vichahu jai ||

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

ba(n)dhan toRai mukat hoi sache rahai samai ||

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

eis jag meh naam alabh hai gurmukh vasai man aai ||

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥

naanak jo gur seveh aapanaa hau tin balihaarai jaau ||1||

ਮਃ ੩ ॥

mahalaa teejaa ||

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥

manmukh ma(n)n ajit hai dhoojai lagai jai ||

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

tis no sukh supanai nahee dhukhe dhukh vihai ||

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥

ghar ghar paR paR pa(n)ddit thake sidh samaadh lagai ||

ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

eih man vas na aaviee thake karam kamai ||

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

bhekhadhaaree bhekh kar thake aThisaTh teerath nai ||

ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥

man kee saar na jaananee haumai bharam bhulai ||

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥

gur parasaadhee bhau piaa vaddabhaag vasiaa man aai ||

ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥

bhai piaai man vas hoaa haumai sabadh jalai ||

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥

sach rate se niramale jotee jot milai ||

ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥

satigur miliaai naau paiaa naanak sukh samai ||2||

English Translation

Shalok, Third Mehla:

Service to the True Guru is fruitful and rewarding, if one performs it with his mind focused on it.

The fruits of the mind's desires are obtained, and egotism departs from within.

His bonds are broken, and he is liberated; he remains absorbed in the True Lord.

It is so difficult to obtain the Naam in this world; it comes to dwell in the mind of the Gurmukh.

O Nanak, I am a sacrifice to one who serves his True Guru. ||1||

Third Mehla:

The mind of the self-willed manmukh is so very stubborn; it is stuck in the love of duality.

He does not find peace, even in dreams; he passes his life in misery and suffering.

The Pandits have grown weary of going door to door, reading and reciting their scriptures; the Siddhas have gone into their trances of Samaadhi.

This mind cannot be controlled; they are tired of performing religious rituals.

The impersonators have grown weary of wearing false costumes, and bathing at the sixty-eight sacred shrines.

They do not know the state of their own minds; they are deluded by doubt and egotism.

By Guru's Grace, the Fear of God is obtained; by great good fortune, the Lord comes to abide in the mind.

When the Fear of God comes, the mind is restrained, and through the Word of the Shabad, the ego is burnt away.

Those who are imbued with Truth are immaculate; their light merges in the Light.

Meeting the True Guru, one obtains the Name; O Nanak, he is absorbed in peace. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ;

ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ;

ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।

ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ

ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧।

ਤੀਜੀ ਪਾਤਿਸ਼ਾਹੀ।

ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ;

ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।

ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ,

ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।

ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ;

ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।

ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ;

ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।

ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ;

ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨।

Source: BaniDB · Read Ang 644 in Sri Guru Granth Sahib Ji