ਹੁਕਮਨਾਮਾ ਸਾਹਿਬ

Hukamnama Sahib

Thursday, 18 July 2002

ਵੀਰਵਾਰ, ੩ ਸਾਵਣ (ਸੰਮਤ ੫੩੪ ਨਾਨਕਸ਼ਾਹੀ)

Ang 692 · Raag Dhanaasree · Bhagat Naam Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

dhanaasaree baanee bhagat naamadhev jee kee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥

gaharee kar kai neev khudhaiee uoopar ma(n)ddap chhaae ||

ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥

maaraka(n)dde te ko adhikaiee jin tiran dhar moo(n)dd balaae ||1||

ਹਮਰੋ ਕਰਤਾ ਰਾਮੁ ਸਨੇਹੀ ॥

hamaro karataa raam sanehee ||

ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥

kaahe re nar garab karat hahu binas jai jhooThee dhehee ||1|| rahaau ||

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥

meree meree kairau karate dhurajodhan se bhaiee ||

ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥

baareh jojan chhatr chalai thaa dhehee girajhan khaiee ||2||

ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥

sarab suoin kee la(n)kaa hotee raavan se adhikaiee ||

ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥

kahaa bhio dhar baa(n)dhe haathee khin meh bhiee paraiee ||3||

ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥

dhurabaasaa siau karat Thagauree jaadhav e fal paae ||

ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥

kirapaa karee jan apune uoopar naamadheau har gun gaae ||4||1||

English Translation

Dhanaasaree, The Word Of Devotee Naam Dayv Jee:

One Universal Creator God. By The Grace Of The True Guru:

They dig deep foundations, and build lofty palaces.

Can anyone live longer than Markanda, who passed his days with only a handful of straw upon his head? ||1||

The Creator Lord is our only friend.

O man, why are you so proud? This body is only temporary - it shall pass away. ||1||Pause||

The Kaurvas, who had brothers like Duryodhan, used to proclaim, ""This is ours! This is ours!""

Their royal procession extended over sixty miles, and yet their bodies were eaten by vultures. ||2||

Sri Lanka was totally rich with gold; was anyone greater than its ruler Raavan?

What happened to the elephants, tethered at his gate? In an instant, it all belonged to someone else. ||3||

The Yaadvas deceived Durbaasaa, and received their rewards.

The Lord has shown mercy to His humble servant, and now Naam Dayv sings the Glorious Praises of the Lord. ||4||1||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੂਜਯ ਸੰਤ ਨਾਮ ਦੇਵ ਦੇ ਸ਼ਬਦ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ)

ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ ।੧।

; ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ

ਹੇ ਬੰਦਿਓ! (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ।੧।ਰਹਾਉ।

ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?)

(ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ ।੨।

ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ,

(ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ ।੩।

(ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ) ।

(ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ ।੪।੧।

Source: BaniDB · Read Ang 692 in Sri Guru Granth Sahib Ji