ਹੁਕਮਨਾਮਾ ਸਾਹਿਬ
Hukamnama Sahib
Thursday, 15 August 2002
ਵੀਰਵਾਰ, ੩੧ ਸਾਵਣ (ਸੰਮਤ ੫੩੪ ਨਾਨਕਸ਼ਾਹੀ)
Ang 869 · Raag Gond · Guru Arjan Dev Ji
ਗੁਰਮੁਖੀ (Gurmukhi)
ਗੋਂਡ ਮਹਲਾ ੫ ॥
go(n)dd mahalaa panjavaa ||
ਸੰਤਨ ਕੈ ਬਲਿਹਾਰੈ ਜਾਉ ॥
sa(n)tan kai balihaarai jaau ||
ਸੰਤਨ ਕੈ ਸੰਗਿ ਰਾਮ ਗੁਨ ਗਾਉ ॥
sa(n)tan kai sa(n)g raam gun gaau ||
ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥
sa(n)t prasaadh kilavikh sabh ge ||
ਸੰਤ ਸਰਣਿ ਵਡਭਾਗੀ ਪਏ ॥੧॥
sa(n)t saran vaddabhaagee pe ||1||
ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥
raam japat kachh bighan na viaapai ||
ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥
gur prasaadh apunaa prabh jaapai ||1|| rahaau ||
ਪਾਰਬ੍ਰਹਮੁ ਜਬ ਹੋਇ ਦਇਆਲ ॥
paarabraham jab hoi dhiaal ||
ਸਾਧੂ ਜਨ ਕੀ ਕਰੈ ਰਵਾਲ ॥
saadhoo jan kee karai ravaal ||
ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥
kaam karodh is tan te jai ||
ਰਾਮ ਰਤਨੁ ਵਸੈ ਮਨਿ ਆਇ ॥੨॥
raam ratan vasai man aai ||2||
ਸਫਲੁ ਜਨਮੁ ਤਾਂ ਕਾ ਪਰਵਾਣੁ ॥
safal janam taa(n) kaa paravaan ||
ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥
paarabraham nikaT kar jaan ||
ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥
bhai bhagat prabh keeratan laagai ||
ਜਨਮ ਜਨਮ ਕਾ ਸੋਇਆ ਜਾਗੈ ॥੩॥
janam janam kaa soiaa jaagai ||3||
ਚਰਨ ਕਮਲ ਜਨ ਕਾ ਆਧਾਰੁ ॥
charan kamal jan kaa aadhaar ||
ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥
gun govi(n)dh rau(n) sach vaapaar ||
ਦਾਸ ਜਨਾ ਕੀ ਮਨਸਾ ਪੂਰਿ ॥
dhaas janaa kee manasaa poor ||
ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥
naanak sukh paavai jan dhoor ||4||20||22||6||28||
English Translation
Gond, Fifth Mehla:
I am a sacrifice to the Saints.
Associating with the Saints, I sing the Glorious Praises of the Lord.
By the Grace of the Saints, all the sins are taken away.
By great good fortune, one finds the Sanctuary of the Saints. ||1||
Meditating on the Lord, no obstacles will block your way.
By Guru's Grace, meditate on God. ||1||Pause||
When the Supreme Lord God becomes merciful,
he makes me the dust of the feet of the Holy.
Sexual desire and anger leave his body,
and the Lord, the jewel, comes to dwell in his mind. ||2||
Fruitful and approved is the life of one
who knows the Supreme Lord God to be close.
One who is committed to loving devotional worship of God, and the Kirtan of His Praises,
awakens from the sleep of countless incarnations. ||3||
The Lord's Lotus Feet are the Support of His humble servant.
To chant the Praises of the Lord of the Universe is the true trade.
Please fulfill the hopes of Your humble slave.
Nanak finds peace in the dust of the feet of the humble. ||4||20||22||6||28||
ਪੰਜਾਬੀ ਵਿਆਖਿਆ (Punjabi Explanation)
ਗੋਂਡ ਪੰਜਵੀਂ ਪਾਤਿਸ਼ਾਹੀ।
ਹੇ ਭਾਈ! ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਵਾਲੇ) ਸੰਤ ਜਨਾਂ ਤੋਂ ਮੈਂ ਕੁਰਬਾਨ ਜਾਂਦਾ ਹਾਂ,
ਉਹਨਾਂ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਮੈਂ (ਭੀ) ਪਰਮਾਤਮਾ ਦੇ ਗੁਣ ਗਾਂਦਾ ਹਾਂ ।
ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ ।
ਵੱਡੇ ਭਾਗਾਂ ਵਾਲੇ ਬੰਦੇ (ਹੀ) ਸੰਤ ਜਨਾਂ ਦੀ ਸਰਨ ਪੈਂਦੇ ਹਨ ।੧।
ਪ੍ਰਭੂ ਦਾ ਨਾਮ ਜਪਦਿਆਂ (ਕਿਸੇ ਕਿਸਮ ਦਾ) ਕੋਈ ਵਿਘਨ (ਨਾਮ ਜਪਣ ਵਾਲੇ ਉਤੇ ਆਪਣਾ) ਜ਼ੋਰ ਨਹੀਂ ਪਾ ਸਕਦਾ।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਿਆਰਾ ਪ੍ਰਭੂ (ਹਰ ਥਾਂ ਵੱਸਦਾ) ਦਿੱਸ ਪੈਂਦਾ ਹ ।੧।ਰਹਾਉ।
ਹੇ ਭਾਈ! ਪਰਮਾਤਮਾ ਜਦੋਂ (ਕਿਸੇ ਮਨੁੱਖ ਉੱਤੇ) ਦਇਆਵਾਨ ਹੁੰਦਾ ਹੈ,
(ਤਾਂ ਉਸ ਮਨੁੱਖ ਨੂੰ) ਗੁਰੂ ਦੇ (ਦੱਸੇ ਰਾਹ ਉਤੇ ਤੁਰਨ ਵਾਲੇ) ਸੇਵਕਾਂ ਦੇ ਚਰਨਾਂ ਦੀ ਧੂੜ ਬਣਾਂਦਾ ਹੈ ।
ਪਰਮਾਤਮਾ ਦਾ ਅਮੋਲਕ ਨਾਮ ਉਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਉਸ ਦੇ ਸਰੀਰ ਵਿਚੋਂ ਕਾਮ ਚਲਾ ਜਾਂਦਾ ਹੈ ਕੋ੍ਰਧ ਚਲਾ ਜਾਂਦਾ ਹੈ ।੨।
ਪਰਮਾਤਮਾ ਦਾ ਅਮੋਲਕ ਨਾਮ ਉਸ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਉਸ ਦੇ ਸਰੀਰ ਵਿਚੋਂ ਕਾਮ ਚਲਾ ਜਾਂਦਾ ਹੈ ਕੋ੍ਰਧ ਚਲਾ ਜਾਂਦਾ ਹੈ ।੨।
ਹੇ ਭਾਈ! ਪਰਮਾਤਮਾ ਨੂੰ (ਹਰ ਵੇਲੇ ਆਪਣੇ) ਨੇੜੇ ਵੱਸਦਾ ਸਮਝ (ਜੇਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਨੇੜੇ ਵੱਸਦਾ ਸਮਝਦਾ ਹੈ) ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ (ਪ੍ਰਭੂ-ਦਰ ਤੇ) ਕਬੂਲ ਪੈ ਜਾਂਦੀ ਹੈ ।
ਹੇ ਭਾਈ! ਪਰਮਾਤਮਾ ਨੂੰ (ਹਰ ਵੇਲੇ ਆਪਣੇ) ਨੇੜੇ ਵੱਸਦਾ ਸਮਝ (ਜੇਹੜਾ ਮਨੁੱਖ ਪਰਮਾਤਮਾ ਨੂੰ ਆਪਣੇ ਨੇੜੇ ਵੱਸਦਾ ਸਮਝਦਾ ਹੈ) ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ (ਪ੍ਰਭੂ-ਦਰ ਤੇ) ਕਬੂਲ ਪੈ ਜਾਂਦੀ ਹੈ ।
ਉਹ ਮਨੁੱਖ ਭਗਤੀ-ਭਾਵ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੱਗ ਪੈਂਦਾ ਹੈ,
ਅਤੇ ਅਨੇਕਾਂ ਜਨਮਾਂ ਤੋਂ (ਮਾਇਆ ਦੀ ਘੂਕੀ ਵਿਚ) ਸੁੱਤਾ ਹੋਇਆ ਜਾਗ ਪੈਂਦਾ ਹੈ ।੩।
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨ (ਗੁਰੂ ਦੇ ਦੱਸੇ ਰਸਤੇ ਉੱਤੇ ਤੁਰਨ ਵਾਲੇ) ਸੇਵਕਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੇ ਹਨ ।
ਭੀ (ਸੇਵਕਾਂ ਦੀ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਦੇ ਗੁਣ ਗਾਂਦਾ ਹਾਂ,(ਇਸੇ ਉੱਦਮ ਨੂੰ ਜ਼ਿੰਦਗੀ ਦਾ) ਸਦਾ ਕਾਇਮ ਰਹਿਣ ਵਾਲਾ ਵਣਜ ਸਮਝਦਾ ਹਾਂ ।
ਹੇ ਨਾਨਕ! ਪਰਮਾਤਮਾ ਆਪਣੇ ਸੇਵਕਾਂ ਦੇ ਮਨ ਦੀ ਕਾਮਨਾ ਪੂਰੀ ਕਰਦਾ ਹੈ ।
(ਪ੍ਰਭੂ ਦਾ ਸੇਵਕ) ਸੰਤ ਜਨਾਂ ਦੀ ਚਰਨ-ਧੂੜ ਵਿਚ ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੪।੨੦।੨੨।੬।੨੮।
Source: BaniDB · Read Ang 869 in Sri Guru Granth Sahib Ji