ਹੁਕਮਨਾਮਾ ਸਾਹਿਬ

Hukamnama Sahib

Friday, 06 September 2002

ਸ਼ੁੱਕਰਵਾਰ, ੨੧ ਭਾਦੋਂ (ਸੰਮਤ ੫੩੪ ਨਾਨਕਸ਼ਾਹੀ)

Ang 643 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥

haumai jalate jal mue bhram aae dhoojai bhai ||

ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥

poorai satigur raakh le'ee aapanai pa(n)nai pai ||

ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥

eih jag jalataa nadharee aaiaa gur kai sabadh subhai ||

ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥

sabadh rate se seetal bhe naanak sach kamai ||1||

ਮਃ ੩ ॥

mahalaa teejaa ||

ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥

safalio satigur seviaa dha(n)n janam paravaan ||

ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥

jinaa satigur jeevadhiaa muiaa na visarai seiee purakh sujaan ||

ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥

kul udhaare aapanaa so jan hovai paravaan ||

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥

gurmukh mue jeevadhe paravaan heh manmukh janam maraeh ||

ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥

naanak mue na aakhe'eeh j gur kai sabadh samaeh ||2||

ਪਉੜੀ ॥

pauRee ||

ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥

har purakh nira(n)jan sev har naam dhiaaieeaai ||

ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥

satasa(n)gat saadhoo lag har naam samaieeaai ||

ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥

har teree vaddee kaar mai moorakh laieeaai ||

ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥

hau golaa laalaa tudh mai hukam furamaieeaai ||

ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥

hau gurmukh kaar kamaavaa j gur samajhaieeaai ||2||

English Translation

Shalok, Third Mehla:

In the flames of egotism, he is burnt to death; he wanders in doubt and the love of duality.

The Perfect True Guru saves him, making him His own.

This world is burning; through the Sublime Word of the Guru's Shabad, this comes to be seen.

Those who are attuned to the Shabad are cooled and soothed; O Nanak, they practice Truth. ||1||

Third Mehla:

Service to the True Guru is fruitful and rewarding; blessed and acceptable is such a life.

Those who do not forget the True Guru, in life and in death, are truly wise people.

Their families are saved, and they are approved by the Lord.

The Gurmukhs are approved in death as in life, while the self-willed manmukhs continue the cycle of birth and death.

O Nanak, they are not described as dead, who are absorbed in the Word of the Guru's Shabad. ||2||

Pauree:

Serve the Immaculate Lord God, and meditate on the Lord's Name.

Join the Society of the Holy Saints, and be absorbed in the Lord's Name.

O Lord, glorious and great is service to You; I am so foolish

- please, commit me to it. I am Your servant and slave; command me, according to Your Will.

As Gurmukh, I shall serve You, as Guru has instructed me. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

:—(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ

ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ ।

ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ,

ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ।੧।

ਤੀਜੀ ਪਾਤਿਸ਼ਾਹੀ।

ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ

ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ

ਜੋ ਮਨੱੁਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ

ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ;

ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ।੨।

ਪਉੜੀ।

ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ;

ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ ।

ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ;

ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ;

ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ।੨।

Source: BaniDB · Read Ang 643 in Sri Guru Granth Sahib Ji