ਹੁਕਮਨਾਮਾ ਸਾਹਿਬ
Hukamnama Sahib
Thursday, 19 September 2002
ਵੀਰਵਾਰ, ੩ ਅੱਸੂ (ਸੰਮਤ ੫੩੪ ਨਾਨਕਸ਼ਾਹੀ)
Ang 596 · Raag Sorath · Guru Nanak Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੧ ਦੁਤੁਕੇ ॥
soraTh mahalaa pehilaa dhutuke ||
ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥
puR dharatee puR paanee aasan chaar ku(n)T chaubaaraa ||
ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥
sagal bhavan kee moorat ekaa mukh terai Takasaalaa ||1||
ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥
mere saahibaa tere choj viddaanaa ||
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥
jal thal maheeal bharipur leenaa aape sarab samaanaa || rahaau ||
ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥
jeh jeh dhekhaa teh jot tumaaree teraa roop kinehaa ||
ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥
eikat roop fireh parachha(n)naa koi na kis hee jehaa ||2||
ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥
a(n)ddaj jeraj utabhuj setaj tere keete ja(n)taa ||
ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥
ek purab mai teraa dhekhiaa too sabhanaa maeh rava(n)taa ||3||
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥
tere gun bahute mai ek na jaaniaa mai moorakh kichh dheejai ||
ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥
pranavat naanak sun mere saahibaa ddubadhaa pathar leejai ||4||4||
English Translation
Sorat'h, First Mehla, Dho-Thukay:
In the realm of land, and in the realm of water, Your seat is the chamber of the four directions.
Yours is the one and only form of the entire universe; Your mouth is the mint to fashion all. ||1||
O my Lord Master, Your play is so wonderful!
You are pervading and permeating the water, the land and the sky; You Yourself are contained in all. ||Pause||
Wherever I look, there I see Your Light, but what is Your form?
You have one form, but it is unseen; there is none like any other. ||2||
The beings born of eggs, born of the womb, born of the earth and born of sweat, all are created by You.
I have seen one glory of Yours, that You are pervading and permeating in all. ||3||
Your virtues are so many, and I do not know even one of them; I am such a fool - please, give me some of them!
Prays Nanak, listen, O my Lord Master: I am sinking like a stone - please, save me! ||4||4||
ਪੰਜਾਬੀ ਵਿਆਖਿਆ (Punjabi Explanation)
ਸੋਰਠਿ ਪਹਿਲੀ ਪਾਤਿਸ਼ਾਹੀ। ਦੁਤੁਕੇ।
ਹੇ ਪ੍ਰਭੂ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ (ਹੇਠਲਾ) ਪੁੜ ਹੈ (ਫ਼ਰਸ਼ ਹੈ), ਆਕਾਸ਼ ਉਸ ਚੁਬਾਰੇ ਦਾ (ਉਪਰਲਾ) ਪੁੜ ਹੈ (ਛੱਤ ਹੈ) ।
ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ । ਸਾਰੀ ਸ੍ਰਿਸ਼ਟੀ (ਦੇ ਜੀਆਂ ਜੰਤਾਂ) ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ ।੧।
ਹੇ ਮੇਰੇ ਮਾਲਿਕ! ਤੇਰੇ ਅਚਰਜ ਕੌਤਕ ਹਨ ।
ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ (ਸਾਰੇ ਪੁਲਾੜ ਵਿਚ) ਭਰਪੂਰ ਵਿਆਪਕ ਹੈਂ । ਤੂੰ ਆਪ ਹੀ ਸਭ ਥਾਂ ਮੌਜੂਦ ਹੈਂ ।ਰਹਾਉ।
ਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ) ਹੈ, ਪਰ ਤੇਰਾ ਸਰੂਪ ਕੈਸਾ ਹੈ (ਇਹ ਬਿਆਨ ਤੋਂ ਪਰੇ ਹੈ) ।
ਤੂੰ ਆਪ ਹੀ ਆਪ ਹੰੁਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ (ਅਸਚਰਜ ਇਹ ਹੈ ਕਿ) ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ ।੨।
ਅੰਡੇ ਵਿਚੋਂ ਜਿਓਰ ਵਿਚੋਂ ਧਰਤੀ ਵਿਚੋਂ ਮੁੜ੍ਹਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ (ਇਹ ਸਾਰੇ ਅਨੇਕਾਂ ਰੰਗਾਂ ਤੇ ਕਿਸਮਾਂ ਦੇ ਹਨ)
ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈਂ ।੩।
ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ ।
ਹੇ ਮੇਰੇ ਮਾਲਕ! ਸੁਣ! ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ, ਮੈਂ ਵਿਕਾਰਾਂ ਵਿਚ ਡੁੱਬ ਰਿਹਾ ਹਾਂ ਜਿਵੇਂ ਪੱਥਰ ਪਾਣੀ ਵਿਚ ਡੁੱਬ ਜਾਂਦਾ ਹੈ । ਮੈਨੂੰ ਕੱਢ ਲੈ ।੪।੪।
Source: BaniDB · Read Ang 596 in Sri Guru Granth Sahib Ji