ਹੁਕਮਨਾਮਾ ਸਾਹਿਬ
Hukamnama Sahib
Saturday, 28 September 2002
ਸ਼ਨਿੱਚਰਵਾਰ, ੧੨ ਅੱਸੂ (ਸੰਮਤ ੫੩੪ ਨਾਨਕਸ਼ਾਹੀ)
Ang 943 · Raag Raamkalee · Guru Nanak Dev Ji
ਗੁਰਮੁਖੀ (Gurmukhi)
ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥
a(n)tar su(n)na(n) baahar su(n)na(n) tirabhavan su(n)n masu(n)na(n) ||
ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥
chauthe su(n)nai jo nar jaanai taa kau paap na pu(n)na(n) ||
ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥
ghaT ghaT su(n)n kaa jaanai bheau || aadh purakh nira(n)jan dheau ||
ਜੋ ਜਨੁ ਨਾਮ ਨਿਰੰਜਨ ਰਾਤਾ ॥
jo jan naam nira(n)jan raataa ||
ਨਾਨਕ ਸੋਈ ਪੁਰਖੁ ਬਿਧਾਤਾ ॥੫੧॥
naanak soiee purakh bidhaataa ||51||
ਸੁੰਨੋ ਸੁੰਨੁ ਕਹੈ ਸਭੁ ਕੋਈ ॥
su(n)no su(n)n kahai sabh koiee ||
ਅਨਹਤ ਸੁੰਨੁ ਕਹਾ ਤੇ ਹੋਈ ॥
anahat su(n)n kahaa te hoiee ||
ਅਨਹਤ ਸੁੰਨਿ ਰਤੇ ਸੇ ਕੈਸੇ ॥
anahat su(n)n rate se kaise ||
ਜਿਸ ਤੇ ਉਪਜੇ ਤਿਸ ਹੀ ਜੈਸੇ ॥
jis te upaje tis hee jaise ||
ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥
oi janam na mareh na aaveh jaeh ||
ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥
naanak gurmukh man samajhaeh ||52||
ਨਉ ਸਰ ਸੁਭਰ ਦਸਵੈ ਪੂਰੇ ॥
nau sar subhar dhasavai poore ||
ਤਹ ਅਨਹਤ ਸੁੰਨ ਵਜਾਵਹਿ ਤੂਰੇ ॥
teh anahat su(n)n vajaaveh toore ||
ਸਾਚੈ ਰਾਚੇ ਦੇਖਿ ਹਜੂਰੇ ॥
saachai raache dhekh hajoore ||
ਘਟਿ ਘਟਿ ਸਾਚੁ ਰਹਿਆ ਭਰਪੂਰੇ ॥
ghaT ghaT saach rahiaa bharapoore ||
ਗੁਪਤੀ ਬਾਣੀ ਪਰਗਟੁ ਹੋਇ ॥
gupatee baanee paragaT hoi ||
ਨਾਨਕ ਪਰਖਿ ਲਏ ਸਚੁ ਸੋਇ ॥੫੩॥
naanak parakh le sach soi ||53||
ਸਹਜ ਭਾਇ ਮਿਲੀਐ ਸੁਖੁ ਹੋਵੈ ॥
sahaj bhai mileeaai sukh hovai ||
ਗੁਰਮੁਖਿ ਜਾਗੈ ਨੀਦ ਨ ਸੋਵੈ ॥
gurmukh jaagai needh na sovai ||
ਸੁੰਨ ਸਬਦੁ ਅਪਰੰਪਰਿ ਧਾਰੈ ॥
su(n)n sabadh apara(n)par dhaarai ||
ਕਹਤੇ ਮੁਕਤੁ ਸਬਦਿ ਨਿਸਤਾਰੈ ॥
kahate mukat sabadh nisataarai ||
ਗੁਰ ਕੀ ਦੀਖਿਆ ਸੇ ਸਚਿ ਰਾਤੇ ॥
gur kee dheekhiaa se sach raate ||
ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
naanak aap gavai milan nahee bhraate ||54||
English Translation
The absolute Lord is deep within; the absolute Lord is outside us as well. The absolute Lord totally fills the three worlds.
One who knows the Lord in the fourth state, is not subject to virtue or vice.
One who knows the mystery of God the Absolute, who pervades each and every heart, knows the Primal Being, the Immaculate Divine Lord.
That humble being who is imbued with the Immaculate Naam,
O Nanak, is himself the Primal Lord, the Architect of Destiny. ||51||
"Everyone speaks of the Absolute Lord, the unmanifest void.
How can one find this absolute void?
Who are they, who are attuned to this absolute void?""
They are like the Lord, from whom they originated.
They are not born, they do not die; they do not come and go.
O Nanak, the Gurmukhs instruct their minds. ||52||
By practicing control over the nine gates, one attains perfect control over the Tenth Gate.
There, the unstruck sound current of the absolute Lord vibrates and resounds.
Behold the True Lord ever-present, and merge with Him.
The True Lord is pervading and permeating each and every heart.
The hidden Bani of the Word is revealed.
O Nanak, the True Lord is revealed and known. ||53||
Meeting with the Lord through intuition and love, peace is found.
The Gurmukh remains awake and aware; he does not fall sleep.
He enshrines the unlimited, absolute Shabad deep within.
Chanting the Shabad, he is liberated, and saves others as well.
Those who practice the Guru's Teachings are attuned to the Truth.
O Nanak, those who eradicate their self-conceit meet with the Lord; they do not remain separated by doubt. ||54||
ਪੰਜਾਬੀ ਵਿਆਖਿਆ (Punjabi Explanation)
(ਜਦੋਂ ਹਿਰਦੇ ਵਿਚ ਨਿਰੋਲ ਪ੍ਰਭੂ-ਨਾਮ ਦੀ ਸੱਚਾਈ ਪਰਗਟ ਹੋ ਪੈਂਦੀ ਹੈ ਤਾਂ ਇਹ ਯਕੀਨ ਬਣ ਜਾਂਦਾ ਹੈ ਕਿ) ਅੰਦਰ ਤੇ ਬਾਹਰ (ਭਾਵ, ਗੁਪਤ ਤੇ ਪਰਗਟ, ਦਿੱਸਦੇ ਤੇ ਅਣਦਿੱਸਦੇ ਪਦਾਰਥਾਂ ਵਿਚ ਹਰ ਥਾਂ) ਸਾਰੀ ਤ੍ਰਿਲੋਕੀ ਵਿਚ ਉਹੀ ਪ੍ਰਭੂ ਵਿਆਪਕ ਹੈ ਜਿਸ ਵਿਚ ਮਾਇਆ ਵਾਲੇ ਫੁਰਨੇ ਨਹੀਂ ਉਠਦੇ (ਕਿਉਂਕਿ ਮਾਇਆ ਤਾਂ ਉਸ ਦੀ ਆਪਣੀ ਬਣਾਈ ਖੇਡ ਹੈ) ।
(ਜਦੋਂ ਹਿਰਦੇ ਵਿਚ ਨਿਰੋਲ ਪ੍ਰਭੂ-ਨਾਮ ਦੀ ਸੱਚਾਈ ਪਰਗਟ ਹੋ ਪੈਂਦੀ ਹੈ ਤਾਂ ਇਹ ਯਕੀਨ ਬਣ ਜਾਂਦਾ ਹੈ ਕਿ) ਅੰਦਰ ਤੇ ਬਾਹਰ (ਭਾਵ, ਗੁਪਤ ਤੇ ਪਰਗਟ, ਦਿੱਸਦੇ ਤੇ ਅਣਦਿੱਸਦੇ ਪਦਾਰਥਾਂ ਵਿਚ ਹਰ ਥਾਂ) ਸਾਰੀ ਤ੍ਰਿਲੋਕੀ ਵਿਚ ਉਹੀ ਪ੍ਰਭੂ ਵਿਆਪਕ ਹੈ ਜਿਸ ਵਿਚ ਮਾਇਆ ਵਾਲੇ ਫੁਰਨੇ ਨਹੀਂ ਉਠਦੇ (ਕਿਉਂਕਿ ਮਾਇਆ ਤਾਂ ਉਸ ਦੀ ਆਪਣੀ ਬਣਾਈ ਖੇਡ ਹੈ) ।
ਜੋ ਮਨੁੱਖ ਹਰੇਕ ਘਟ ਵਿਚ ਵਿਆਪਕ ਨਿਰਗੁਣ ਪ੍ਰਭੂ ਦਾ ਭੇਤ ਜਾਣ ਲੈਂਦਾ ਹੈ (ਭਾਵ, ਜੋ ਮਨੁੱਖ ਇਹ ਦ੍ਰਿੜ੍ਹ ਕਰ ਲੈਂਦਾ ਹੈ ਕਿ ਪ੍ਰਭੂ ਹਰੇਕ ਘਟ ਵਿਚ ਮੌਜੂਦ ਭੀ ਹੈ, ਤੇ ਫਿਰ ਭੀ ਨਿਰਲੇਪ ਹੈ, ਉਹ ਮਨੁੱਖ ਭੀ ਦੁਨੀਆ ਵਿਚ ਰਹਿੰਦਾ ਹੋਇਆ ਨਿਰਲੇਪ ਹੋ ਕੇ) ਆਦਿ ਪੁਰਖ ਨਿਰੰਜਨ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।
ਹੇ ਨਾਨਕ! ਜੋ ਮਨੁੱਖ ਮਾਇਆ ਤੋਂ ਰਹਿਤ ਪਰਮਾਤਮਾ ਦੇ ਨਾਮ ਦਾ ਮਤਵਾਲਾ ਹੈ,
ਉਹੀ ਸਿਰਜਨਹਾਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੫੧।
ਹਰੇਕ ਮਨੁੱਖ “ਅਫੁਰ ਅਵਸਥਾ” ਦਾ ਜ਼ਿਕਰ ਕਰਦਾ ਹੈ (ਪਰ ਅਮਲੀ ਜੀਵਨ ਵਿਚ ਇਹ ਗੱਲ ਕੋਈ ਵਿਰਲਾ ਹੀ ਜਾਣਦਾ ਹੈ ਕਿ)
ਸਦਾ ਟਿਕੀ ਰਹਿਣ ਵਾਲੀ ਅਫੁਰ ਅਵਸਥਾ ਕਿਵੇਂ ਬਣ ਸਕਦੀ ਹੈ (ਕਿਉਂਕਿ ਇਸ ਅਵਸਥਾ ਵਾਲਾ ਜੀਵਨ ਜੀਵਿਆਂ ਹੀ ਇਸ ਅਵਸਥਾ ਦੀ ਸਮਝ ਪੈ ਸਕਦੀ ਹੈ) ।
(ਕਹਣ-ਮਾਤ੍ਰ ਜੇ ਕੋਈ ਪੁੱਛੇ ਕਿ) ਅਫੁਰ ਅਵਸਥਾ ਵਿਚ ਜੁੜੇ ਹੋਏ ਬੰਦੇ ਕਿਹੋ ਜਿਹੇ ਹੁੰਦੇ ਹਨ
(ਤਾਂ ਇਸ ਦਾ ਉੱਤਰ ਇਹ ਹੈ ਕਿ ਉਹ ਮਨੁੱਖ ਉਸ ਪਰਮਾਤਮਾ ਵਰਗੇ ਹੀ ਹੋ ਜਾਂਦੇ ਹਨ ਜਿਸ ਤੋਂ ਉਹ ਪੈਦਾ ਹੋਏ ਹਨ ।
ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਉਤੇ ਤੁਰ ਕੇ ਮਨ ਨੂੰ ਸੁਮੱਤੇ ਲਾਂਦੇ ਹਨ,
ਉਹ (ਮੁੜ ਮੁੜ) ਨਾਹ ਜੰਮਦੇ ਹਨ ਨਾਹ ਮਰਦੇ ਹਨ, ਉਹਨਾਂ ਦਾ ਆਵਾ-ਗਵਨ ਦਾ ਚੱਕਰ ਮੁੱਕ ਜਾਂਦਾ ਹੈ ।੫੨।
(ਨਾਮ ਦੀ ਬਰਕਤਿ ਨਾਲ) ਜਦੋਂ ਨੌ ਗੋਲਕਾਂ ਨਕਾ-ਨਕ ਭਰੀਜ ਕੇ (ਭਾਵ, ਬਾਹਰ ਵਲ ਦੇ ਵਹਿਣ ਬੰਦ ਕਰ ਕੇ, ਮਾਇਕ ਪਦਾਰਥਾਂ ਵਲ ਦੀ ਦੌੜ ਮਿਟਾ ਕੇ) ਦਸਵੇਂ ਸਰ ਵਿਚ (ਭਾਵ, ਪ੍ਰਭੂ-ਮਿਲਾਪ ਦੀ ਅਵਸਥਾ ਵਿਚ) ਜਾ ਪੈਂਦੀਆਂ ਹਨ,
ਤਦੋਂ (ਗੁਰਮੁਖ) ਇੱਕ-ਰਸ ਅਫੁਰ ਅਵਸਥਾ ਦੇ ਵਾਜੇ ਵਜਾਉਂਦੇ ਹਨ (ਭਾਵ, ਅਫੁਰ ਅਵਸਥਾ ਉਹਨਾਂ ਦੇ ਅੰਦਰ ਇਤਨੀ ਬਲ ਵਾਲੀ ਹੋ ਜਾਂਦੀ ਹੈ ਕਿ ਹੋਰ ਫੁਰਨਾ ਉਥੇ ਆ ਹੀ ਨਹੀਂ ਸਕਦਾ) ।
(ਇਸ ਅਵਸਥਾ ਵਿਚ ਅੱਪੜੇ ਹੋਏ ਗੁਰਮੁਖ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਅੰਗ-ਸੰਗ ਵੇਖ ਕੇ ਉਸ ਵਿਚ ਟਿਕੇ ਰਹਿੰਦੇ ਹਨ,
ਉਹਨਾਂ ਨੂੰ ਉਹ ਸੱਚਾ ਪ੍ਰਭੂ ਹਰੇਕ ਘਟ ਵਿਚ ਵਿਆਪਕ ਦਿੱਸਦਾ ਹੈ ।
(ਇਸ ਤਰ੍ਹਾਂ ਜਿਸ ਮਨੁੱਖ ਦੇ ਅੰਦਰ ਉਹ) ਲੁਕਵੀਂ (ਰੱਬੀ ਜੀਵਨ ਦੀ) ਰੌ ਪਰਗਟ ਹੁੰਦੀ ਹੈ (ਭਾਵ, ਜਿਸ ਨੂੰ ਉਹ ਆਪਣੇ ਅੰਗ-ਸੰਗ ਤੇ ਸਭ ਵਿਚ ਵਿਆਪਕ ਦਿੱਸ ਪੈਂਦਾ ਹੈ),
ਹੇ ਨਾਨਕ! ਉਹ ਮਨੁੱਖ ਉਸ ਸੱਚੇ ਪ੍ਰਭੂ (ਦੇ ਨਾਮ-ਰੂਪ ਸਉਦੇ) ਦੀ ਕਦਰ ਸਮਝ ਲੈਂਦਾ ਹੈ ।੫੩।
ਜੇ ਅਡੋਲਤਾ ਵਿਚ ਰਹਿ ਕੇ (ਪ੍ਰਭੂ ਨੂੰ) ਮਿਲੀਏ ਤਾਂ (ਪੂਰਨ) ਸੁਖ ਹੁੰਦਾ ਹੈ ।
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੁਚੇਤ ਰਹਿੰਦਾ ਹੈ (ਮਾਇਆ ਦੀ) ਨੀਂਦਰ ਵਿਚ ਨਹੀਂ ਸਉਂਦਾ,
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਸ ਨੂੰ ਬੇਅੰਤ ਪ੍ਰਭੂ ਵਿਚ ਟਿਕਾਈ ਰੱਖਦੀ ਹੈ,
(ਇਸ ਬਾਣੀ ਨੂੰ) ਉਚਾਰ ਉਚਾਰ ਕੇ ਗੁਰਮੁਖ ਹਉਮੈ ਤੋਂ ਸੁਤੰਤਰ ਹੋ ਜਾਂਦਾ ਹੈ ਤੇ (ਹੋਰਨਾਂ ਨੂੰ) ਇਸ ਸ਼ਬਦ ਦੀ ਰਾਹੀਂ ਮੁਕਤ ਕਰਾਂਦਾ ਹੈ ।
ਹੇ ਨਾਨਕ! ਜਿਨ੍ਹਾਂ ਗੁਰੂ ਦੀ ਸਿੱਖਿਆ ਗ੍ਰਹਿਣ ਕੀਤੀ ਹੈ ਉਹ ਸੱਚੇ ਪ੍ਰਭੂ ਵਿਚ ਰੰਗੇ ਗਏ ਹਨ,
ਆਪਾ-ਭਾਵ ਮਿਟਾ ਕੇ ਉਹਨਾਂ ਦਾ ਮੇਲ (ਪ੍ਰਭੂ ਨਾਲ) ਹੋ ਜਾਂਦਾ ਹੈ, (ਮਨ ਦੀ) ਭਟਕਣਾ ਮਿਟ ਜਾਂਦੀ ਹੈ ।੪੫।
Source: BaniDB · Read Ang 943 in Sri Guru Granth Sahib Ji