ਹੁਕਮਨਾਮਾ ਸਾਹਿਬ

Hukamnama Sahib

Tuesday, 01 October 2002

ਮੰਗਲਵਾਰ, ੧੫ ਅੱਸੂ (ਸੰਮਤ ੫੩੪ ਨਾਨਕਸ਼ਾਹੀ)

Ang 590 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਪਉੜੀ ॥

pauRee ||

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥

gursikhaa(n) man har preet hai gur poojan aaveh ||

ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥

har naam vana(n)jeh ra(n)g siau laahaa har naam lai jaaveh ||

ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥

gursikhaa ke mukh ujale har dharageh bhaaveh ||

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥

gur satigur bohal har naam kaa vaddabhaagee sikh gun saa(n)jh karaaveh ||

ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

tinaa gursikhaa ka(n)au hau vaariaa jo bahadhiaa uThadhiaa har naam dhiaaveh ||11||

English Translation

Pauree:

The minds of the Gursikhs are filled with the love of the Lord; they come and worship the Guru.

They trade lovingly in the Lord's Name, and depart after earning the profit of the Lord's Name.

The faces of the Gursikhs are radiant; in the Court of the Lord, they are approved.

The Guru, the True Guru, is the treasure of the Lord's Name; how very fortunate are the Sikhs who share in this treasure of virtue.

I am a sacrifice to those Gursikhs who, sitting and standing, meditate on the Lord's Name. ||11||

ਪੰਜਾਬੀ ਵਿਆਖਿਆ (Punjabi Explanation)

ਪਉੜੀ।

ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੰੁਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ

(ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ ।

(ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੰੁਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ ।

ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ

ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ।੧੧।

Source: BaniDB · Read Ang 590 in Sri Guru Granth Sahib Ji