ਹੁਕਮਨਾਮਾ ਸਾਹਿਬ

Hukamnama Sahib

Thursday, 07 November 2002

ਵੀਰਵਾਰ, ੨੨ ਕੱਤਕ (ਸੰਮਤ ੫੩੪ ਨਾਨਕਸ਼ਾਹੀ)

Ang 719 · Raag Baihaaree · Guru Raam Daas Ji

Reading: Permalink

ਗੁਰਮੁਖੀ (Gurmukhi)

ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ

raag bairaaRee mahalaa chauthhaa ghar pehilaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸੁਨਿ ਮਨ ਅਕਥ ਕਥਾ ਹਰਿ ਨਾਮ ॥

sun man akath kathaa har naam ||

ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥

ridh budh sidh sukh paaveh bhaj gurmat har raam raam ||1|| rahaau ||

ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥

naanaa khiaan puraan jas uootam khaT dharasan gaaveh raam ||

ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥

sa(n)kar karoR tetees dhiaaio nahee jaanio har maramaam ||1||

ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥

sur nar gan ga(n)dhrab jas gaaveh sabh gaavat jet upaam ||

ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥

naanak kirapaa karee har jin kau te sa(n)t bhale har raam ||2||1||

English Translation

Raag Bairaaree, Fourth Mehla, First House, Dho-Padhay:

One Universal Creator God. By The Grace Of The True Guru:

Listen, O mind, to the Unspoken Speech of the Lord's Name.

Riches, wisdom, supernatural spiritual powers and peace are obtained, by vibrating, meditating on the Lord God, under Guru's Instruction. ||1||Pause||

Numerous legends, the Puraanas, and the six Shaastras, sing the sublime Praises of the Lord.

Shiva and the three hundred thirty million gods meditate on the Lord, but they do not know the secret of His mystery. ||1||

The angelic and divine beings, and the celestial singers sing His Praises; all Creation sings of Him.

O Nanak, those whom the Lord blesses with His Kind Mercy, become the good Saints of the Lord God. ||2||1||

ਪੰਜਾਬੀ ਵਿਆਖਿਆ (Punjabi Explanation)

ਰਾਗੁ ਬੈਰਾੜੀ ਚੌਥੀ ਪਾਤਿਸ਼ਾਹੀ। ਦੁਪਦੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਤੇ ਸਿਫ਼ਤਿ-ਸਾਲਾਹ ਸੁਣਿਆ ਕਰ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ

ਹੇ ਮਨ! ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦਾ ਭਜਨ ਕਰਿਆ ਕਰ । ਤੂੰ ਧਨ-ਪਦਾਰਥ, ਉੱਚੀ ਅਕਲ, ਕਰਾਮਾਤੀ ਤਾਕਤਾਂ, ਸਾਰੇ ਸੁਖ (ਹਰਿ-ਨਾਮ ਵਿਚ ਹੀ) ਪ੍ਰਾਪਤ ਕਰ ਲਏਂਗਾ ।੧।ਰਹਾਉ।

ਹੇ ਮਨ! (ਉਸ ਅਕਥ ਪਰਮਾਤਮਾ ਦਾ ਸਿਮਰਨ ਕਰਿਆ ਕਰ ਜਿਸ ਦਾ) ਉੱਤਮ ਜਸ (ਮਹਾ ਭਾਰਤ ਆਦਿਕ) ਅਨੇਕਾਂ ਪ੍ਰਸੰਗ, ਪੁਰਾਣ ਅਤੇ ਛੇ ਸ਼ਾਸਤਰ ਗਾਂਦੇ ਹਨ (ਪਰ ਉਸ ਦਾ ਅੰਤ ਨਹੀਂ ਪਾ ਸਕੇ)

ਸ਼ਿਵ ਜੀ ਅਤੇ ਤੇਤੀ ਕੋ੍ਰੜ ਦੇਵਤਿਆਂ ਨੇ ਭੀ ਉਸ ਦਾ ਧਿਆਨ ਧਰਿਆ, ਪਰ ਉਸ ਹਰੀ ਦਾ ਭੇਤ ਨਹੀਂ ਪਾਇਆ ।੧।

ਹੇ ਮਨ! ਉਸ ਪਰਮਾਤਮਾ ਦੀ ਕਥਾ ਸੁਣਿਆ ਕਰ ਜਿਸ ਦਾ) ਜਸ ਦੇਵਤੇ ਮਨੁੱਖ ਗਣ ਗੰਧਰਬ ਗਾਂਦੇ ਆ ਰਹੇ ਹਨ, ਜਿਤਨੀ ਭੀ ਪੈਦਾ ਕੀਤੀ ਹੋਈ ਸ੍ਰਿਸ਼ਟੀ ਹੈ ਸਾਰੀ ਜਿਸ ਦੇ ਗੁਣ ਗਾਂਦੀ ਹੈ

ਹੇ ਨਾਨਕ! (ਆਖ—ਹੇ ਮਨ!) ਪਰਮਾਤਮਾ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕਰਦਾ ਹੈ, ਉਹ ਮਨੁੱਖ ਉੱਚੇ ਜੀਵਨ ਵਾਲੇ ਸੰਤ ਬਣ ਜਾਂਦੇ ਹਨ ਉਂਞ ਉਸ ਦਾ ਭੇਤ ਕੋਈ ਨਹੀਂ ਪਾ ਸਕਦਾ) ।੨।੧।

Source: BaniDB · Read Ang 719 in Sri Guru Granth Sahib Ji