ਹੁਕਮਨਾਮਾ ਸਾਹਿਬ

Hukamnama Sahib

Monday, 25 November 2002

ਸੋਮਵਾਰ, ੧੦ ਮੱਘਰ (ਸੰਮਤ ੫੩੪ ਨਾਨਕਸ਼ਾਹੀ)

Ang 498 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ॥

goojaree mahalaa panjavaa ||

ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥

dhin raatee aaraadhahu piaaro nimakh na keejai ddeelaa ||

ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥

sa(n)t sevaa kar bhaavanee laieeaai tiaag maan haaTheelaa ||1||

ਮੋਹਨੁ ਪ੍ਰਾਨ ਮਾਨ ਰਾਗੀਲਾ ॥

mohan praan maan raageelaa ||

ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥

baas rahio heeare kai sa(n)ge pekh mohio man leelaa ||1|| rahaau ||

ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥

jis simarat man hot ana(n)dhaa utarai manahu ja(n)geelaa ||

ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥

milabe kee mahimaa baran na saakau naanak parai pareelaa ||2||4||13||

English Translation

Goojaree, Fifth Mehla:

Worship the Lord in adoration, day and night, O my dear - do not delay for a moment.

Serve the Saints with loving faith, and set aside your pride and stubbornness. ||1||

The fascinating, playful Lord is my very breath of life and honor.

He abides in my heart; beholding His playful games, my mind is fascinated. ||1||Pause||

Remembering Him, my mind is in bliss, and the rust of my mind is removed.

The great honor of meeting the Lord cannot be described; O Nanak, it is infinite, beyond measure. ||2||4||13||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਉਸ ਪਿਆਰੇ ਹਰੀ ਨੂੰ ਦਿਨ ਰਾਤ ਹਰ ਵੇਲੇ ਸਿਮਰਦੇ ਰਿਹਾ ਕਰੋ, ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ (ਇਸ ਕੰਮ ਤੋਂ) ਢਿੱਲ ਨਹੀਂ ਕਰਨੀ ਚਾਹੀਦੀ ।

(ਹੇ ਭਾਈ! ਆਪਣੇ ਮਨ ਵਿਚੋਂ) ਅਹੰਕਾਰ ਤੇ ਹਠ ਤਿਆਗ ਕੇ, ਗੁਰੂ ਦੀ ਦੱਸੀ ਸੇਵਾ ਕਰ ਕੇ, (ਪਰਮਾਤਮਾ ਦੇ ਚਰਨਾਂ ਵਿਚ) ਸਰਧਾ ਬਣਾਣੀ ਚਾਹੀਦੀ ਹੈ ।੧।

ਹੇ ਭਾਈ! ਸੁੰਦਰ ਹਰੀ ਸਦਾ ਖਿੜੇ ਸੁਭਾਵ ਵਾਲਾ ਹੈ, ਮੇਰੀ ਜਿੰਦ ਦਾ ਮਾਣ ਹੈ ।

ਉਹ ਸੁੰਦਰ ਹਰੀ (ਸਦਾ) ਮੇਰੇ ਹਿਰਦੇ ਨਾਲ ਵੱਸ ਰਿਹਾ ਹੈ, ਮੇਰਾ ਮਨ ਉਸ ਦੇ ਕੌਤਕ ਵੇਖ ਵੇਖ ਕੇ ਮਸਤ ਹੋ ਰਿਹਾ ਹੈ ।੧।ਰਹਾਉ।

ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਮਨ ਵਿਚ ਆਨੰਦ ਪੈਦਾ ਹੰੁਦਾ ਹੈ, ਤੇ ਮਨ ਵਿਚੋਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ,

ਉਸ ਦੇ ਚਰਨਾਂ ਵਿਚ ਜੁੜਨ ਦੀ ਵਡਿਆਈ ਮੈਂ ਬਿਆਨ ਨਹੀਂ ਕਰ ਸਕਦਾ, ਵਡਿਆਈ ਪਰੇ ਤੋਂ ਪਰੇ ਹੈ (ਪਾਰਲਾ ਬੰਨਾ ਨਹੀਂ ਲੱਭ ਸਕਦਾ) ।੨।੪।੧੩।

Source: BaniDB · Read Ang 498 in Sri Guru Granth Sahib Ji