ਹੁਕਮਨਾਮਾ ਸਾਹਿਬ

Hukamnama Sahib

Tuesday, 24 December 2002

ਮੰਗਲਵਾਰ, ੯ ਪੋਹ (ਸੰਮਤ ੫੩੪ ਨਾਨਕਸ਼ਾਹੀ)

Ang 739 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਸੂਖ ਮਹਲ ਜਾ ਕੇ ਊਚ ਦੁਆਰੇ ॥

sookh mahal jaa ke uooch dhuaare ||

ਤਾ ਮਹਿ ਵਾਸਹਿ ਭਗਤ ਪਿਆਰੇ ॥੧॥

taa meh vaaseh bhagat piaare ||1||

ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥

sahaj kathaa prabh kee at meeThee ||

ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥

viralai kaahoo netrahu ddeeThee ||1|| rahaau ||

ਤਹ ਗੀਤ ਨਾਦ ਅਖਾਰੇ ਸੰਗਾ ॥

teh geet naadh akhaare sa(n)gaa ||

ਊਹਾ ਸੰਤ ਕਰਹਿ ਹਰਿ ਰੰਗਾ ॥੨॥

uoohaa sa(n)t kareh har ra(n)gaa ||2||

ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥

teh maran na jeevan sog na harakhaa ||

ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥

saach naam kee a(n)mirat varakhaa ||3||

ਗੁਹਜ ਕਥਾ ਇਹ ਗੁਰ ਤੇ ਜਾਣੀ ॥

guhaj kathaa ieh gur te jaanee ||

ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥

naanak bolai har har baanee ||4||6||12||

English Translation

Soohee, Fifth Mehla:

His Mansions are so comfortable, and His gates are so lofty.

Within them, His beloved devotees dwell. ||1||

The Natural Speech of God is so very sweet.

How rare is that person, who sees it with his eyes. ||1||Pause||

There, in the arena of the congregation, the divine music of the Naad, the sound current, is sung.

There, the Saints celebrate with their Lord. ||2||

Neither birth nor death is there, neither pain nor pleasure.

The Ambrosial Nectar of the True Name rains down there. ||3||

From the Guru, I have come to know the mystery of this speech.

Nanak speaks the Bani of the Lord, Har, Har. ||4||6||12||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ

ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ) ।੧।

ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਬੜੀ ਹੀ ਸੁਆਦਲੀ ਹੈ

ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ।੧।ਰਹਾਉ।

ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)

ਉਸ ਸਿਫ਼ਤਿ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨।

ਹੇ ਭਾਈ! ਸਿਫ਼ਤਿ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ

ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ।੩।

ਹੇ ਭਾਈ! (ਸਿਫ਼ਤਿ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ (ਤਾਹੀਏਂ)

ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ।੪।੬।੧੨।

Source: BaniDB · Read Ang 739 in Sri Guru Granth Sahib Ji