ਹੁਕਮਨਾਮਾ ਸਾਹਿਬ

Hukamnama Sahib

Monday, 17 February 2003

ਸੋਮਵਾਰ, ੫ ਫੱਗਣ (ਸੰਮਤ ੫੩੪ ਨਾਨਕਸ਼ਾਹੀ)

Ang 601 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੩ ॥

soraTh mahalaa teejaa ||

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

so sikh sakhaa ba(n)dhap hai bhaiee j gur ke bhaane vich aavai ||

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥

aapanai bhaanai jo chalai bhaiee vichhuR choTaa khaavai ||

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

bin satigur sukh kadhe na paavai bhaiee fir fir pachhotaavai ||1||

ਹਰਿ ਕੇ ਦਾਸ ਸੁਹੇਲੇ ਭਾਈ ॥

har ke dhaas suhele bhaiee ||

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥

janam janam ke kilabikh dhukh kaaTe aape mel milaiee || rahaau ||

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥

eih kuTa(n)b sabh jeea ke ba(n)dhan bhaiee bharam bhulaa sai(n)saaraa ||

ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥

bin gur ba(n)dhan TooTeh naahee gurmukh mokh dhuaaraa ||

ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

karam kareh gur sabadh na pachhaaneh mar janameh vaaro vaaraa ||2||

ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥

hau meraa jag palach rahiaa bhaiee koi na kis hee keraa ||

ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

gurmukh mahal pain gun gaavan nij ghar hoi baseraa ||

ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

aaithai boojhai su aap pachhaanai har prabh hai tis keraa ||3||

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥

satiguroo sadhaa dhiaal hai bhaiee vin bhaagaa kiaa paieeaai ||

ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥

ek nadhar kar vekhai sabh uoopar jehaa bhaau tehaa fal paieeaai ||

ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

naanak naam vasai man a(n)tar vichahu aap gavaieeaai ||4||6||

English Translation

Sorat'h, Third Mehla:

He alone is a Sikh, a friend, a relative and a sibling, who walks in the Way of the Guru's Will.

One who walks according to his own will, O Siblings of Destiny, suffers separation from the Lord, and shall be punished.

Without the True Guru, peace is never obtained, O Siblings of Destiny; again and again, he regrets and repents. ||1||

The Lord's slaves are happy, O Siblings of Destiny.

The sins and sorrows of countless lifetimes are eradicated; the Lord Himself unites them in His Union. ||Pause||

All of these relatives are like chains upon the soul, O Siblings of Destiny; the world is deluded by doubt.

Without the Guru, the chains cannot be broken; the Gurmukhs find the door of salvation.

One who performs rituals without realizing the Word of the Guru's Shabad, shall die and be reborn, again and again. ||2||

The world is entangled in egotism and possessiveness, O Siblings of Destiny, but no one belongs to anyone else.

The Gurmukhs attain the Mansion of the Lord's Presence, singing the Glories of the Lord; they dwell in the home of their own inner being.

One who understands here, realizes himself; the Lord God belongs to him. ||3||

The True Guru is forever merciful, O Siblings of Destiny; without good destiny, what can anyone obtain?

He looks alike upon all with His Glance of Grace, but people receive the fruits of their rewards according to their love for the Lord.

O Nanak, when the Naam, the Name of the Lord, comes to dwell within the mind, then self-conceit is eradicated from within. ||4||6||

ਪੰਜਾਬੀ ਵਿਆਖਿਆ (Punjabi Explanation)

ਨਾਮ ਨਾਲ ਰੰਗੇ ਅਤੇ ਪਰਮ ਅਨੰਦ ਨਾਲ ਮਤਵਾਲੇ ਹੋਏ ਹੋਏ ਰੈਣ ਦਿਹੁੰ ਉਹ ਹਰੀ ਦਾ ਜੱਸ ਗਾਇਨ ਕਰਦੇ ਹਨ।

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ ।

ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ ।

ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ।੧।

ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ ।

ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ।ਰਹਾਉ।

ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ ।

ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ ।

ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੨।

ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’—ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ ।

ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ ।

ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ।੩।

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ?

ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ । (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੰੁਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ ।

ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।੪।੬।

Source: BaniDB · Read Ang 601 in Sri Guru Granth Sahib Ji