ਹੁਕਮਨਾਮਾ ਸਾਹਿਬ

Hukamnama Sahib

Wednesday, 26 February 2003

ਬੁੱਧਵਾਰ, ੧੪ ਫੱਗਣ (ਸੰਮਤ ੫੩੪ ਨਾਨਕਸ਼ਾਹੀ)

Ang 702 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ॥

jaitasaree mahalaa panjavaa ||

ਹਰਿ ਜਨ ਸਿਮਰਹੁ ਹਿਰਦੈ ਰਾਮ ॥

har jan simarahu hiradhai raam ||

ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥

har jan kau apadhaa nikaT na aavai pooran dhaas ke kaam ||1|| rahaau ||

ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥

koT bighan binaseh har sevaa nihachal govidh dhaam ||

ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥

bhagava(n)t bhagat kau bhau kichh naahee aadhar dhevat jaam ||1||

ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥

taj gopaal aan jo karanee soiee soiee binasat khaam ||

ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥

charan kamal hiradhai gahu naanak sukh samooh bisaraam ||2||9||13||

English Translation

Jaitsree, Fifth Mehla:

O humble servants of the Lord, remember the Lord in meditation within your heart.

Misfortune does not even approach the Lord's humble servant; the works of His slave are perfectly fulfilled. ||1||Pause||

Millions of obstacles are removed, by serving the Lord, and one enters into the eternal dwelling of the Lord of the Universe.

The Lord's devotee is very fortunate; he has absolutely no fear. Even the Messenger of Death pays homage to him. ||1||

Forsaking the Lord of the world, he does other deeds, but these are temporary and transitory.

Grasp the Lord's lotus feet, and hold them in your heart, O Nanak; you shall obtain absolute peace and bliss. ||2||9||13||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ।

ਹੇ ਪਰਮਾਤਮਾ ਦੇ ਪਿਆਰਿਓ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ ਕਰੋ ।

ਕੋਈ ਭੀ ਬਿਪਤਾ ਪ੍ਰਭੂ ਦੇ ਸੇਵਕਾਂ ਦੇ ਨੇੜੇ ਨਹੀਂ ਆਉਂਦੀ, ਸੇਵਕਾਂ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ ।੧।ਰਹਾਉ।

ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ (ਦੀ ਬਰਕਤਿ) ਨਾਲ (ਜ਼ਿੰਦਗੀ ਦੇ ਰਾਹ ਵਿਚੋਂ) ਕੋ੍ਰੜਾਂ ਔਕੜਾਂ ਨਾਸ ਹੋ ਜਾਂਦੀਆਂ ਹਨ, ਅਤੇ

ਪਰਮਾਤਮਾ ਦਾ ਸਦਾ ਅਟੱਲ ਰਹਿਣ ਵਾਲਾ ਘਰ (ਭੀ ਮਿਲ ਜਾਂਦਾ ਹੈ) ਭਗਵਾਨ ਦੇ ਭਗਤਾਂ ਨੂੰ ਕੋਈ ਭੀ ਡਰ ਪੋਹ ਨਹੀਂ ਸਕਦਾ, ਜਮਰਾਜ ਭੀ ਉਹਨਾਂ ਦਾ ਸਤਕਾਰ ਕਰਦਾ ਹੈ

ਹੇ ਨਾਨਕ! ਪਰਮਾਤਮਾ (ਦਾ ਸਿਮਰਨ) ਭੁਲਾ ਕੇ ਹੋਰ ਜੇਹੜਾ ਭੀ ਕੰਮ ਕਰੀਦਾ ਹੈ ਉਹ ਨਾਸਵੰਤ ਹੈ ਅਤੇ ਕੱਚਾ ਹੈ (ਇਸ ਵਾਸਤੇ,

ਪਰਮਾਤਮਾ ਦੇ ਸੋਹਣੇ ਚਰਨ (ਆਪਣੇ) ਹਿਰਦੇ ਵਿਚ ਵਸਾਈ ਰੱਖ, (ਇਹ ਹਰਿ-ਚਰਨ ਹੀ) ਸਾਰੇ ਸੁਖਾਂ ਦਾ ਘਰ ਹਨ ।੨।੯।੧੩।

Source: BaniDB · Read Ang 702 in Sri Guru Granth Sahib Ji

On this day in earlier years

  • Tuesday, 26 February 2002 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval