ਹੁਕਮਨਾਮਾ ਸਾਹਿਬ

Hukamnama Sahib

Tuesday, 08 April 2003

ਮੰਗਲਵਾਰ, ੨੬ ਚੇਤ (ਸੰਮਤ ੫੩੫ ਨਾਨਕਸ਼ਾਹੀ)

Ang 717 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਮਾਈ ਚਰਨ ਗੁਰ ਮੀਠੇ ॥

maiee charan gur meeThe ||

ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥

vaddai bhaag dhevai paramesar koT falaa dharasan gur ddeeThe || rahaau ||

ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥

gun gaavat achut abinaasee kaam karodh binase madh ddeeThe ||

ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥

asathir bhe saach ra(n)g raate janam maran baahur nahee peeThe ||1||

ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥

bin har bhajan ra(n)g ras jete sa(n)t dhiaal jaane sabh jhooThe ||

ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥

naam ratan paio jan naanak naam bihoon chale sabh mooThe ||2||8||27||

English Translation

Todee, Fifth Mehla:

O mother, the Guru's feet are so sweet.

By great good fortune, the Transcendent Lord has blessed me with them. Millions of rewards come from the Blessed Vision of the Guru's Darshan. ||Pause||

Singing the Glorious Praises of the imperishable, indestructible Lord, sexual desire, anger and stubborn pride vanish.

Those who are imbued with the Love of the True Lord become permanent and eternal; birth and death do not grind them down any more. ||1||

Without the Lord's meditation, all joys and pleasures are totally false and worthless; by the Kind Mercy of the Saints, I know this.

Servant Nanak has found the jewel of the Naam; without the Naam, all must depart, cheated and plundered. ||2||8||27||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਮਾਂ! ਗੁਰੂ ਦੇ ਚਰਨ (ਮੈਨੂੰ) ਪਿਆਰੇ ਲੱਗਦੇ ਹਨ

ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਪਰਮਾਤਮਾ (ਗੁਰੂ ਦੇ ਚਰਨਾਂ ਦਾ ਮਿਲਾਪ) ਦੇਂਦਾ ਹੈ, ਗੁਰੂ ਦਾ ਦਰਸਨ ਕੀਤਿਆਂ (ਉਸ ਮਨੁੱਖ ਨੂੰ) ਕੋ੍ਰੜਾਂ (ਪੁੰਨਾਂ ਦੇ) ਫਲ ਪ੍ਰਾਪਤ ਹੋ ਜਾਂਦੇ ਹਨ ।ਰਹਾਉ।

ਹੇ ਮਾਂ! (ਗੁਰੂ ਦੇ ਚਰਨੀਂ ਪੈ ਕੇ) ਅਟੱਲ ਅਬਿਨਾਸੀ ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਮੁੜ ਮੁੜ ਹੱਲਾ ਕਰ ਕੇ ਆਉਣ ਵਾਲੇ ਕਾਮ ਕੋ੍ਰਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ

ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜੇਹੜੇ ਮਨੁੱਖ) ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਉਹ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਜਾਂਦੇ ਹਨ, ਉਹ ਜਨਮ ਮਰਣ (ਦੀ ਚੱਕੀ) ਵਿਚ ਮੁੜ ਮੁੜ ਨਹੀਂ ਪੀਸੇ ਜਾਂਦੇ ।੧।

ਹੇ ਮਾਂ! (ਜੇਹੜੇ ਮਨੁੱਖ ਗੁਰੂ ਦੇ ਚਰਨੀਂ ਲੱਗਦੇ ਹਨ, ਉਹ) ਦਇਆ ਦੇ ਘਰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਭਜਨ (ਦੇ ਆਨੰਦ) ਤੋਂ ਬਿਨਾ ਹੋਰ ਸਾਰੇ ਹੀ (ਦੁਨੀਆਵੀ) ਸੁਆਦਾਂ ਤੇ ਤਮਾਸ਼ਿਆਂ ਨੂੰ ਝੂਠੇ ਜਾਣਦੇ ਹਨ

ਹੇ ਨਾਨਕ! (ਆਖ—ਹੇ ਮਾਂ!) ਪਰਮਾਤਮਾ ਦੇ ਸੇਵਕ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਰਤਨ (ਵਰਗਾ ਕੀਮਤੀ) ਨਾਮ ਹਾਸਲ ਕਰਦੇ ਹਨ । ਹਰਿ-ਨਾਮ ਤੋਂ ਸੱਖਣੇ ਸਾਰੇ ਹੀ ਜੀਵ (ਆਪਣਾ ਆਤਮਕ ਜੀਵਨ) ਲੁਟਾ ਕੇ (ਜਗਤ ਤੋਂ) ਜਾਂਦੇ ਹਨ ।੨।੮।੨੭।

Source: BaniDB · Read Ang 717 in Sri Guru Granth Sahib Ji

On this day in earlier years

  • Monday, 08 April 2002 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang