ਹੁਕਮਨਾਮਾ ਸਾਹਿਬ

Hukamnama Sahib

Monday, 21 April 2003

ਸੋਮਵਾਰ, ੮ ਵੈਸਾਖ (ਸੰਮਤ ੫੩੫ ਨਾਨਕਸ਼ਾਹੀ)

Ang 798 · Raag Bilaaval · Guru Raam Daas Ji

Reading: Permalink

ਗੁਰਮੁਖੀ (Gurmukhi)

ਰਾਗੁ ਬਿਲਾਵਲੁ ਮਹਲਾ ੪ ਘਰੁ ੩

raag bilaaval mahalaa chauthhaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥

audham mat prabh a(n)tarajaamee jiau prere tiau karanaa ||

ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥

jiau naTooaa ta(n)t vajaae ta(n)tee tiau vaajeh ja(n)t janaa ||1||

ਜਪਿ ਮਨ ਰਾਮ ਨਾਮੁ ਰਸਨਾ ॥

jap man raam naam rasanaa ||

ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥

masatak likhat likhe gur paiaa har hiradhai har basanaa ||1|| rahaau ||

ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥

maiaa girasat bhramat hai praanee rakh levahu jan apanaa ||

ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥

jiau prahilaadh haranaakhas grasio har raakhio har saranaa ||2||

ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥

kavan kavan kee gat mit kaheeaai har ke'ee patit pava(n)naa ||

ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥

oh ddovai ddor haath cham chamare har udhario pario saranaa ||3||

ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥

prabh dheen dhiaal bhagat bhav taaran ham paapee raakh papanaa ||

ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥

har dhaasan dhaas dhaas ham kareeahu jan naanak dhaas dhaasa(n)naa ||4||1||

English Translation

Raag Bilaaval, Fourth Mehla, Third House:

One Universal Creator God. By The Grace Of The True Guru:

Effort and intelligence come from God, the Inner-knower, the Searcher of hearts; as He wills, they act.

As the violinist plays upon the strings of the violin, so does the Lord play the living beings. ||1||

Chant the Name of the Lord with your tongue, O mind.

According to the pre-ordained destiny written upon my forehead, I have found the Guru, and the Lord abides within my heart. ||1||Pause||

Entangled in Maya, the mortal wanders around. Save Your humble servant, O Lord,

as you saved Prahlaad from the clutches of Harnaakash; keep him in Your Sanctuary, Lord. ||2||

How can I describe the state and the condition, O Lord, of those many sinners you have purified?

Ravi Daas, the leather-worker, who worked with hides and carried dead animals was saved, by entering the Lord's Sanctuary. ||3||

O God, Merciful to the meek, carry Your devotees across the world-ocean; I am a sinner - save me from sin!

O Lord, make me the slave of the slave of Your slaves; servant Nanak is the slave of Your slaves. ||4||1||

ਪੰਜਾਬੀ ਵਿਆਖਿਆ (Punjabi Explanation)

ਰਾਗੁ ਬਿਲਾਵਲ। ਚੌਥੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉੱਦਮ ਕਰਨ ਦੀ ਅਕਲ (ਜੀਵਾਂ ਨੂੰ ਆਪ ਦੇਂਦਾ ਹੈ) । ਜਿਵੇਂ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਤਿਵੇਂ ਅਸੀ ਕਰਦੇ ਹਾਂ ।

ਜਿਵੇਂ ਕੋਈ ਨਾਟਕ ਕਰਨ ਵਾਲਾ ਮਨੁੱਖ ਵੀਣਾ (ਆਦਿਕ ਸਾਜ) ਦੀ ਤਾਰ ਵਜਾਂਦਾ ਹੈ (ਤਿਵੇਂ ਉਹ ਸਾਜ ਵੱਜਦਾ ਹੈ); ਤਿਵੇਂ ਸਾਰੇ ਜੀਵ (ਜੋ, ਮਾਨੋ) ਵਾਜੇ (ਹਨ, ਪ੍ਰਭੂ ਦੇ ਵਜਾਇਆਂ) ਵੱਜਦੇ ਹਨ ।੧।

ਹੇ (ਮੇਰੇ) ਮਨ! ਜੀਭ ਨਾਲ ਪਰਮਾਤਮਾ ਦਾ ਨਾਮ ਜਪਿਆ ਕਰ ।

ਜਿਸ ਮਨੁੱਖ ਦੇ ਮੱਥੇ ਉਤੇ ਲਿਖੇ ਹੋਏ ਚੰਗੇ ਭਾਗ ਉੱਘੜ ਪੈਣ, ਉਸ ਨੂੰ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਸਹੈਤਾ ਨਾਲ ਉਸ ਦੇ) ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ ।੧।ਰਹਾਉ।

ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਜੀਵ ਭਟਕਦਾ ਫਿਰਦਾ ਹੈ, (ਮੈਨੂੰ) ਆਪਣੇ ਦਾਸ ਨੂੰ (ਇਸ ਮਾਇਆ ਦੇ ਮੋਹ ਤੋਂ) ਬਚਾ ਲੈ

(ਉਸ ਤਰ੍ਹਾਂ ਬਚਾ ਲੈ) ਜਿਵੇਂ, ਹੇ ਹਰੀ! ਤੂੰ ਸਰਨ ਪਏ ਪ੍ਰਹਿਲਾਦ ਦੀ ਰੱਖਿਆ ਕੀਤੀ, ਜਦੋਂ ਉਸ ਨੂੰ ਹਰਣਾਖਸ ਨੇ ਦੁੱਖ ਦਿੱਤਾ ।੨।

ਹੇ ਭਾਈ! ਕਿਸ ਕਿਸ ਦੀ ਹਾਲਤ ਦੱਸੀ ਜਾਏ? ਉਹ ਪਰਮਾਤਮਾ ਤਾਂ ਬੜੇ ਬੜੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਂਦਾ ਹੈ ।

(ਵੇਖੋ,) ਉਹ (ਰਵਿਦਾਸ) ਮੋਏ ਹੋਏ ਪਸ਼ੂ ਢੋਂਦਾ ਸੀ, (ਉਸ) ਚਮਾਰ ਦੇ ਹੱਥ ਵਿਚ (ਨਿੱਤ) ਚਮ (ਫੜਿਆ ਹੁੰਦਾ) ਸੀ, ਪਰ ਜਦੋਂ ਉਹ ਪ੍ਰਭੂ ਦੀ ਸਰਨ ਪਿਆ, ਪ੍ਰਭੂ ਨੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।੩।

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਪ੍ਰਭੂ! ਸਾਨੂੰ ਪਾਪੀ ਜੀਵਾਂ ਨੂੰ ਪਾਪਾਂ ਤੋਂ ਬਚਾ ਲੈ ।

ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਸਾਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੧।

Source: BaniDB · Read Ang 798 in Sri Guru Granth Sahib Ji