ਹੁਕਮਨਾਮਾ ਸਾਹਿਬ

Hukamnama Sahib

Monday, 05 May 2003

ਸੋਮਵਾਰ, ੨੨ ਵੈਸਾਖ (ਸੰਮਤ ੫੩੫ ਨਾਨਕਸ਼ਾਹੀ)

Ang 816 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥

simar simar pooran prabhoo kaaraj bhe raas ||

ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥

karataar pur karataa vasai sa(n)tan kai paas ||1|| rahaau ||

ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥

bighan na kouoo laagataa gur peh aradhaas ||

ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥

rakhavaalaa gobi(n)dh rai bhagatan kee raas ||1||

ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥

toT na aavai kadhe mool pooran bha(n)ddaar ||

ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥

charan kamal man tan base prabh agam apaar ||2||

ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥

basat kamaavat sabh sukhee kichh uoon na dheesai ||

ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥

sa(n)t prasaadh bheTe prabhoo pooran jagadheesai ||3||

ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥

jai jai kaar sabhai kareh sach thaan suhaiaa ||

ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

jap naanak naam nidhaan sukh pooraa gur paiaa ||4||33||63||

English Translation

Bilaaval, Fifth Mehla:

Meditate, meditate in remembrance of the Perfect Lord God, and your affairs shall be perfectly resolved.

In Kartaarpur, the City of the Creator Lord, the Saints dwell with the Creator. ||1||Pause||

No obstacles will block your way, when you offer your prayers to the Guru.

The Sovereign Lord of the Universe is the Saving Grace, the Protector of the capital of His devotees. ||1||

There is never any deficiency at all; the Lord's treasures are over-flowing.

His Lotus Feet are enshrined within my mind and body; God is inaccessible and infinite. ||2||

All those who work for Him dwell in peace; you can see that they lack nothing.

By the Grace of the Saints, I have met God, the Perfect Lord of the Universe. ||3||

Everyone congratulates me, and celebrates my victory; the home of the True Lord is so beautiful!

Nanak chants the Naam, the Name of the Lord, the treasure of peace; I have found the Perfect Guru. ||4||33||63||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਸਾਧ ਸੰਗਤਿ ਵਿਚ ਪਰਮਾਤਮਾ (ਆਪ) ਵੱਸਦਾ ਹੈ, ਆਪਣੇ ਸੰਤ ਜਨਾਂ ਦੇ ਅੰਗ-ਸੰਗ ਵੱਸਦਾ ਹੈ ।

(ਸਾਧ ਸੰਗਤਿ ਵਿਚ) ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ (ਦਾ ਨਾਮ) ਸਿਮਰ ਸਿਮਰ ਕੇ (ਮਨੁੱਖ ਦੇ) ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।

ਹੇ ਭਾਈ! ਪ੍ਰਭੂ ਪਾਤਿਸ਼ਾਹ ਆਪਣੇ ਸੰਤ ਜਨਾਂ ਦਾ (ਸਦਾ) ਆਪ ਰਾਖਾ ਹੈ, ਪ੍ਰਭੂ (ਦਾ ਨਾਮ) ਸੰਤ ਜਨਾਂ ਦਾ ਸਰਮਾਇਆ ਹੈ ।

(ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ ਆ ਕੇ) ਗੁਰੂ ਦੇ ਦਰ ਤੇ ਅਰਦਾਸ ਕਰਦੇ ਰਹਿੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।੧।

(ਹੇ ਭਾਈ! ਸਾਧ ਸੰਗਤਿ ਇਕ ਐਸਾ ਅਸਥਾਨ ਹੈ ਜਿਥੇ ਬਖ਼ਸ਼ਸ਼ਾਂ ਦੇ) ਭੰਡਾਰੇ ਭਰੇ ਰਹਿੰਦੇ ਹਨ, (ਉਥੇ ਇਹਨਾਂ ਬਖ਼ਸ਼ਸ਼ਾਂ ਦੀ) ਕਦੇ ਭੀ ਤੋਟ ਨਹੀਂ ਆਉਂਦੀ ।

(ਜੇਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ ।੨।

(ਹੇ ਭਾਈ! ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ) ਨਿਵਾਸ ਰੱਖਦੇ ਹਨ ਅਤੇ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਉਹ ਸਾਰੇ ਸੁਖੀ ਰਹਿੰਦੇ ਹਨ, ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਦਿੱਸਦੀ ।

ਗੁਰੂ ਦੀ ਕਿਰਪਾ ਨਾਲ ਉਹਨਾਂ ਨੂੰ ਜਗਤ ਦੇ ਮਾਲਕ ਪੂਰਨ ਪ੍ਰਭੂ ਜੀ ਮਿਲ ਪੈਂਦੇ ਹਨ ।੩।

(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕਦੇ ਹਨ) ਸਾਰੇ ਲੋਕ (ਉਹਨਾਂ ਦੀ) ਸੋਭਾ-ਵਡਿਆਈ ਕਰਦੇ ਹਨ । ਸਾਧ ਸੰਗਤਿ ਇਕ ਐਸਾ ਸੋਹਣਾ ਥਾਂ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।

ਹੇ ਨਾਨਕ! (ਸਾਧ ਸੰਗਤਿ ਦੀ ਬਰਕਤਿ ਨਾਲ) ਸਾਰੇ ਸੁਖਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਕੇ ਪੂਰੇ ਗੁਰੂ ਦਾ (ਸਦਾ ਲਈ) ਮਿਲਾਪ ਪ੍ਰਾਪਤ ਕਰ ਲਈਦਾ ਹੈ ।੪।੩੩।੬੩।

Source: BaniDB · Read Ang 816 in Sri Guru Granth Sahib Ji