ਹੁਕਮਨਾਮਾ ਸਾਹਿਬ

Hukamnama Sahib

Friday, 09 May 2003

ਸ਼ੁੱਕਰਵਾਰ, ੨੬ ਵੈਸਾਖ (ਸੰਮਤ ੫੩੫ ਨਾਨਕਸ਼ਾਹੀ)

Ang 795 · Raag Bilaaval · Guru Nanak Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੧ ॥

bilaaval mahalaa pehilaa ||

ਆਪੇ ਸਬਦੁ ਆਪੇ ਨੀਸਾਨੁ ॥

aape sabadh aape neesaan ||

ਆਪੇ ਸੁਰਤਾ ਆਪੇ ਜਾਨੁ ॥

aape surataa aape jaan ||

ਆਪੇ ਕਰਿ ਕਰਿ ਵੇਖੈ ਤਾਣੁ ॥

aape kar kar vekhai taan ||

ਤੂ ਦਾਤਾ ਨਾਮੁ ਪਰਵਾਣੁ ॥੧॥

too dhaataa naam paravaan ||1||

ਐਸਾ ਨਾਮੁ ਨਿਰੰਜਨ ਦੇਉ ॥

aaisaa naam nira(n)jan dheau ||

ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥

hau jaachik too alakh abheau ||1|| rahaau ||

ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥

maiaa moh dharakaTee naar || bhoo(n)ddee kaaman kaamaniaar ||

ਰਾਜੁ ਰੂਪੁ ਝੂਠਾ ਦਿਨ ਚਾਰਿ ॥

raaj roop jhooThaa dhin chaar ||

ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

naam milai chaanan a(n)dhiaar ||2||

ਚਖਿ ਛੋਡੀ ਸਹਸਾ ਨਹੀ ਕੋਇ ॥

chakh chhoddee sahasaa nahee koi ||

ਬਾਪੁ ਦਿਸੈ ਵੇਜਾਤਿ ਨ ਹੋਇ ॥

baap dhisai vejaat na hoi ||

ਏਕੇ ਕਉ ਨਾਹੀ ਭਉ ਕੋਇ ॥

eke kau naahee bhau koi ||

ਕਰਤਾ ਕਰੇ ਕਰਾਵੈ ਸੋਇ ॥੩॥

karataa kare karaavai soi ||3||

ਸਬਦਿ ਮੁਏ ਮਨੁ ਮਨ ਤੇ ਮਾਰਿਆ ॥

sabadh mue man man te maariaa ||

ਠਾਕਿ ਰਹੇ ਮਨੁ ਸਾਚੈ ਧਾਰਿਆ ॥

Thaak rahe man saachai dhaariaa ||

ਅਵਰੁ ਨ ਸੂਝੈ ਗੁਰ ਕਉ ਵਾਰਿਆ ॥

avar na soojhai gur kau vaariaa ||

ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥

naanak naam rate nisataariaa ||4||3||

English Translation

Bilaawal, First Mehla:

He Himself is the Word of the Shabad, and He Himself is the Insignia.

He Himself is the Listener, and He Himself is the Knower.

He Himself created the creation, and He Himself beholds His almighty power.

You are the Great Giver; Your Name alone is approved. ||1||

Such is the Name of the Immaculate, Divine Lord.

I am just a beggar; You are invisible and unknowable. ||1||Pause||

Love of Maya is like a cursed woman, ugly, dirty and promiscuous.

Power and beauty are false, and last for only a few days.

But when one is blessed with the Naam, the darkness within is illuminated. ||2||

I tasted Maya and renounced it, and now, I have no doubts.

One whose father is known, cannot be illegitimate.

One who belongs to the One Lord, has no fear.

The Creator acts, and causes all to act. ||3||

One who dies in the Word of the Shabad conquers his mind, through his mind.

Keeping his mind restrained, he enshrines the True Lord within his heart.

He does not know any other, and he is a sacrifice to the Guru.

O Nanak, attuned to the Naam, he is emancipated. ||4||3||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪਹਿਲੀ ਪਾਤਿਸ਼ਾਹੀ।

ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ), ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ,

ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ ।

ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ ।

ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ ।੧।

ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ ।

ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ । ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ।

ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ,

ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ ।

ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ ।੨।

ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ।

ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ ।

ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ।

ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ ।੩।

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ।

ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ ।

ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ ।

ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੩।

Source: BaniDB · Read Ang 795 in Sri Guru Granth Sahib Ji

On this day in earlier years

  • Thursday, 09 May 2002 ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ Ang 820 · Raag Bilaaval