ਹੁਕਮਨਾਮਾ ਸਾਹਿਬ

Hukamnama Sahib

Friday, 23 May 2003

ਸ਼ੁੱਕਰਵਾਰ, ੯ ਜੇਠ (ਸੰਮਤ ੫੩੫ ਨਾਨਕਸ਼ਾਹੀ)

Ang 705 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ

jaitasaree mahalaa panjavaa vaar salokaa naal

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕ ॥

salok ||

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥

aadh pooran madh pooran a(n)t pooran paramesureh ||

ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥

simara(n)t sa(n)t sarabatr ramana(n) naanak aghanaasan jagadheesureh ||1||

ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥

pekhan sunan sunaavano man meh dhiraReeaai saach ||

ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

poor rahio sarabatr mai naanak har ra(n)g raach ||2||

English Translation

Jaitsree, Fifth Mehla, Vaar With Shaloks:

One Universal Creator God. By The Grace Of The True Guru:

Shalok:

In the beginning, He was pervading; in the middle, He is pervading; in the end, He will be pervading. He is the Transcendent Lord.

The Saints remember in meditation the all-pervading Lord God. O Nanak, He is the Destroyer of sins, the Lord of the universe. ||1||

See, hear, speak and implant the True Lord within your mind.

He is all-pervading, permeating everywhere; O Nanak, be absorbed in the Lord's Love. ||2||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ। ਸਲੋਕਾਂ ਰਹਿਤ ਕਵਿਤਾ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਸਲੋਕ।

ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ ।

ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ ।

ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ ।੨।

Source: BaniDB · Read Ang 705 in Sri Guru Granth Sahib Ji

On this day in earlier years

  • Thursday, 23 May 2002 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee