ਹੁਕਮਨਾਮਾ ਸਾਹਿਬ

Hukamnama Sahib

Monday, 16 June 2003

ਸੋਮਵਾਰ, ੨ ਹਾੜ (ਸੰਮਤ ੫੩੫ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥

jo nar dhukh mai dhukh nahee maanai ||

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥

sukh saneh ar bhai nahee jaa kai ka(n)chan maaTee maanai ||1|| rahaau ||

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥

neh ni(n)dhiaa neh usatat jaa kai lobh moh abhimaanaa ||

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

harakh sog te rahai niaarau naeh maan apamaanaa ||1||

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥

aasaa manasaa sagal tiaagai jag te rahai niraasaa ||

ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

kaam karodh jeh parasai naahan teh ghaT braham nivaasaa ||2||

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥

gur kirapaa jeh nar kau keenee teh ieh jugat pachhaanee ||

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

naanak leen bhio gobi(n)dh siau jiau paanee sa(n)g paanee ||3||11||

English Translation

Sorat'h, Ninth Mehla:

That man, who in the midst of pain, does not feel pain,

who is not affected by pleasure, affection or fear, and who looks alike upon gold and dust;||1||Pause||

Who is not swayed by either slander or praise, nor affected by greed, attachment or pride;

who remains unaffected by joy and sorrow, honor and dishonor;||1||

who renounces all hopes and desires and remains desireless in the world;

who is not touched by sexual desire or anger - within his heart, God dwells. ||2||

That man, blessed by Guru's Grace, understands this way.

O Nanak, he merges with the Lord of the Universe, like water with water. ||3||11||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਨੌਵੀਂ ਪਾਤਿਸ਼ਾਹੀ।

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ

ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ;

ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ)

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ,

ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕੋ੍ਰਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।੨।

(ਪਰ) ਹੇ ਨਾਨਕ! (ਆਖ—) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ ।

ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ।੩।੧੧।

Source: BaniDB · Read Ang 633 in Sri Guru Granth Sahib Ji