ਹੁਕਮਨਾਮਾ ਸਾਹਿਬ

Hukamnama Sahib

Friday, 18 July 2003

ਸ਼ੁੱਕਰਵਾਰ, ੩ ਸਾਵਣ (ਸੰਮਤ ੫੩੫ ਨਾਨਕਸ਼ਾਹੀ)

Ang 846 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

bhaag sulakhanaa har ka(n)t hamaaraa raam ||

ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

anahadh baajitraa tis dhun dharabaaraa raam ||

ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

aana(n)dh anadhin vajeh vaaje dhinas rain umaahaa ||

ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

teh rog sog na dhookh biaapai janam maran na taahaa ||

ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

ridh sidh sudhaa ras a(n)mrit bhagat bhare bha(n)ddaaraa ||

ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

binava(n)t naanak balihaar va(n)n(j)aa paarabraham praan adhaaraa ||1||

ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

sun sakheea sahelaReeho mil ma(n)gal gaaveh raam ||

ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

man tan prem kare tis prabh kau raaveh raam ||

ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

kar prem raaveh tisai bhaaveh ik nimakh palak na tiaageeaai ||

ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

geh ka(n)Th laieeaai neh lajaieeaai charan raj man paageeaai ||

ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

bhagat Thagauree pai moheh anat katahoo na dhaaveh ||

ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

binava(n)t naanak mil sa(n)g saajan amar padhavee paaveh ||2||

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

bisaman bisam bhiee pekh gun abinaasee raam ||

ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

kar geh bhujaa gahee kaT jam kee faasee raam ||

ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥

geh bhujaa leen(h)ee dhaas keen(h)ee a(n)kur udhot janaiaa ||

ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

malan moh bikaar naaThe dhivas niramal aaiaa ||

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

dhirasaT dhaaree man piaaree mahaa dhuramat naasee ||

ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

binava(n)t naanak bhiee niramal prabh mile abinaasee ||3||

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

sooraj kiran mile jal kaa jal hooaa raam ||

ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

jotee jot ralee sa(n)pooran theeaa raam ||

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

braham dheesai braham suneeaai ek ek vakhaaneeaai ||

ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

aatam pasaaraa karanahaaraa prabh binaa nahee jaaneeaai ||

ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

aap karataa aap bhugataa aap kaaran keeaa ||

ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

binava(n)t naanak seiee jaaneh jin(h)ee har ras peeaa ||4||2||

English Translation

Bilaaval, Fifth Mehla:

By blessed destiny, I have found my Husband Lord.

The unstruck sound current vibrates and resounds in the Court of the Lord.

Night and day, the sounds of ecstasy resound and resonate; day and night, I am enraptured.

Disease, sorrow and suffering do not afflict anyone there; there is no birth or death there.

There are treasures overflowing there - wealth, miraculous powers, ambrosial nectar and devotional worship.

Prays Nanak, I am a sacrifice, devoted to the Supreme Lord God, the Support of the breath of life. ||1||

Listen, O my companions, and sister soul-brides, let's join together and sing the songs of joy.

Loving our God with mind and body, let's ravish and enjoy Him.

Lovingly enjoying Him, we become pleasing to Him; let's not reject Him, for a moment, even for an instant.

Let's hug Him close in our embrace, and not feel shy; let's bathe our minds in the dust of His feet.

With the intoxicating drug of devotional worship, let's entice Him, and not wander anywhere else.

Prays Nanak, meeting with our True Friend, we attain the immortal status. ||2||

I am wonder-struck and amazed, gazing upon the Glories of my Imperishable Lord.

He took my hand, and held my arm, and cut away the noose of Death.

Holding me by the arm, He made me His slave; the branch has sprouted in abundance.

Pollution, attachment and corruption have run away; the immaculate day has dawned.

Casting His Glance of Grace, the Lord loves me with His Mind; my immense evil-mindedness is dispelled.

Prays Nanak, I have become immaculate and pure; I have met the Imperishable Lord God. ||3||

The rays of light merge with the sun, and water merges with water.

One's light blends with the Light, and one becomes totally perfect.

I see God, hear God, and speak of the One and only God.

The soul is the Creator of the expanse of creation. Without God, I know no other at all.

He Himself is the Creator, and He Himself is the Enjoyer. He created the Creation.

Prays Nanak, they alone know this, who drink in the subtle essence of the Lord. ||4||2||

ਪੰਜਾਬੀ ਵਿਆਖਿਆ (Punjabi Explanation)

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਹੇ ਸਹੇਲੀਏ! ਸਾਡਾ ਕੰਤ-ਪ੍ਰਭੂ ਸੋਹਣੇ ਲੱਛਣਾਂ ਵਾਲੇ ਭਾਗਾਂ ਵਾਲਾ ਹੈ,

ਉਸ (ਕੰਤ) ਦੇ ਦਰਬਾਰ ਵਿਚ ਇਕ-ਰਸ (ਵੱਸ ਰਹੇ) ਵਾਜਿਆਂ ਦੀ ਧੁਨ ਉਠ ਰਹੀ ਹੈ ।

ਹੇ ਸਹੇਲੀਏ! (ਉਸ ਕੰਤ ਦੇ ਦਰਬਾਰ ਵਿਚ ਸਦਾ) ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ, ਦਿਨ ਰਾਤ (ਉਥੇ) ਚਾਉ (ਬਣਿਆ ਰਹਿੰਦਾ ਹੈ) ।

ਉਥੇ ਰੋਗ ਨਹੀਂ ਹਨ, ਉਥੇ ਚਿੰਤਾ-ਫ਼ਿਕਰ ਨਹੀਂ ਹਨ, ਉਥੇ (ਕੋਈ) ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ, ਉਸ (ਕੰਤ) ਨੂੰ ਜਨਮ ਮਰਨ ਦਾ ਗੇੜ ਨਹੀਂ ਹੈ ।

ਹੇ ਸਹੇਲੀਏ! (ਉਸ ਕੰਤ-ਪ੍ਰਭੂ ਦੇ ਦਰਬਾਰ ਵਿਚ) ਰਿੱਧੀਆਂ ਹਨ ਸਿੱਧੀਆਂ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਰਸ ਹੈ, ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ ।

ਨਾਨਕ ਬੇਨਤੀ ਕਰਦਾ ਹੈ—(ਸਭ ਜੀਵਾਂ ਦੀ) ਜ਼ਿੰਦਗੀ ਦੇ ਆਸਰੇ ਉਸ ਪਾਰਬ੍ਰਹਮ ਤੋਂ ਮੈਂ ਸਦਕੇ ਜਾਂਦਾ ਹਾਂ ।੧।

ਹੇ ਸਖੀਓ! ਹੇ ਸਹੇਲੀਓ! ਸੁਣੋ, ਆਓ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ ।

ਹੇ ਸਹੇਲੀਓ! ਮਨ ਵਿਚ ਹਿਰਦੇ ਵਿਚ ਪਿਆਰ ਪੈਦਾ ਕਰ ਕੇ ਉਸ ਪ੍ਰਭੂ ਨੂੰ ਸਿਮਰੀਏ । (ਹਿਰਦੇ ਵਿਚ) ਪ੍ਰੇਮ ਕਰ ਕੇ (ਉਸ ਨੂੰ) ਸਿਮਰੀਏ, ਤੇ, ਉਸ ਨੂੰ ਪਿਆਰੀਆਂ ਲੱਗੀਏ ।

ਹੇ ਸਹੇਲੀਓ! (ਉਸ ਕੰਤ-ਪ੍ਰਭੂ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸਾਰਨਾ ਨਹੀਂ ਚਾਹੀਦਾ,

ਉਸ ਨੂੰ ਫੜ ਕੇ ਗਲ ਨਾਲ ਲਾ ਲੈਣਾ ਚਾਹੀਦਾ ਹੈ (ਉਸ ਦਾ ਨਾਮ ਸੁਰਤਿ ਜੋੜ ਕੇ ਗਲੇ ਵਿਚ ਪ੍ਰੋ ਲੈਣਾ ਚਾਹੀਦਾ ਹੈ, ਇਸ ਕੰਮ ਤੋਂ) ਸ਼ਰਮ ਨਹੀਂ ਕਰਨੀ ਚਾਹੀਦੀ, (ਉਸ ਦੇ) ਚਰਨਾਂ ਦੀ ਧੂੜ ਨਾਲ (ਆਪਣਾ ਇਹ) ਮਨ ਰੰਗ ਲੈਣਾ ਚਾਹੀਦਾ ਹੈ ।

ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਓ! ਭਗਤੀ ਦੀ ਠਗਬੂਟੀ ਵਰਤ ਕੇ, ਆਓ ਉਸ ਕੰਤ-ਪ੍ਰਭੂ ਨੂੰ ਵੱਸ ਵਿਚ ਕਰ ਲਈਏ, ਤੇ, ਹੋਰ ਹੋਰ ਪਾਸੇ ਨਾਹ ਭਟਕਦੀਆਂ ਫਿਰੀਏ ।

ਉਸ ਸੱਜਣ ਪ੍ਰਭੂ ਨੂੰ ਮਿਲ ਕੇ ਉਹ ਦਰਜਾ ਹਾਸਲ ਕਰ ਲਈਏ, ਜਿੱਥੇ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ ।੨।

ਹੇ ਸਹੇਲੀਓ! ਅਬਿਨਾਸੀ ਕੰਤ-ਪ੍ਰਭੂ ਦੇ ਗੁਣ (ਉਪਕਾਰ) ਵੇਖ ਵੇਖ ਕੇ ਮੈਂ ਤਾਂ ਹੈਰਾਨ ਹੀ ਹੋ ਗਈ ਹਾਂ ।

(ਉਸ ਨੇ ਮੇਰਾ) ਹੱਥ ਫੜ ਕੇ, (ਮੇਰੀ) ਜਮਾਂ ਵਾਲੀ ਫਾਹੀ ਕੱਟ ਕੇ, ਮੇਰੀ ਬਾਂਹ ਫੜ ਲਈ ਹੈ ।

ਉਸ ਨੇ ਮੇਰੀ ਬਾਂਹ ਘੁੱਟ ਕੇ ਫੜ ਲਈ ਹੈ, ਮੈਨੂੰ (ਆਪਣੀ) ਦਾਸੀ ਬਣਾ ਲਿਆ ਹੈ, (ਮੇਰੇ ਭਾਗਾਂ ਦੇ ਫੁੱਟ-ਰਹੇ) ਅੰਗੂਰ ਦੇ ਕਾਰਨ, (ਉਸ ਨੇ ਮੇਰੇ ਅੰਦਰ ਆਤਮਕ ਜੀਵਨ ਦਾ) ਪਰਕਾਸ਼ ਕਰ ਦਿੱਤਾ ਹੈ ।

ਮੋਹ ਆਦਿਕ ਭੈੜੈ ਵਿਕਾਰ (ਮੇਰੇ ਅੰਦਰੋਂ) ਨੱਸ ਗਏ ਹਨ, (ਮੇਰੀ ਜ਼ਿੰਦਗੀ ਦੇ) ਪਵਿੱਤਰ ਦਿਨ ਆ ਗਏ ਹਨ ।

ਨਾਨਕ ਬੇਨਤੀ ਕਰਦਾ ਹੈ—(ਹੇ ਸਹੇਲੀਓ! ਉਸ ਕੰਤ ਪ੍ਰਭੂ ਨੇ ਮੇਰੇ ਉਤੇ ਪਿਆਰ ਭਰੀ) ਨਿਗਾਹ ਕੀਤੀ (ਜਿਹੜੀ ਮੇਰੇ) ਮਨ ਵਿਚ ਪਿਆਰੀ ਲੱਗੀ ਹੈ, (ਉਸ ਦੇ ਪਰਤਾਪ ਨਾਲ ਮੇਰੇ ਅੰਦਰੋਂ) ਬਹੁਤ ਹੀ ਖੋਟੀ ਮਤਿ ਨਾਸ ਹੋ ਗਈ ਹੈ,

ਅਬਿਨਾਸੀ ਪ੍ਰਭੂ ਜੀ (ਮੈਨੂੰ ਮਿਲ ਪਏ ਹਨ, ਮੈਂ ਪਵਿੱਤਰ ਜੀਵਨ ਵਾਲੀ ਹੋ ਗਈ ਹਾਂ) ।੩।

ਹੇ ਭਾਈ! (ਜਿਵੇਂ) ਸੂਰਜ ਦੀ ਕਿਰਣ ਨਾਲ ਮਿਲ ਕੇ (ਬਰਫ਼ ਤੋਂ) ਪਾਣੀ ਦਾ ਪਾਣੀ ਬਣ ਜਾਂਦਾ ਹੈ (ਸੂਰਜ ਦੇ ਨਿੱਘ ਨਾਲ ਬਰਫ਼-ਬਣੇ ਪਾਣੀ ਦੀ ਕਠੋਰਤਾ ਖ਼ਤਮ ਹੋ ਜਾਂਦੀ ਹੈ),

(ਤਿਵੇਂ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਜੀਵ ਦੇ ਅੰਦਰੋਂ ਰੁੱਖਾ-ਪਨ ਮੁੱਕ ਕੇ ਜੀਵ ਦੀ) ਜਿੰਦ ਪਰਮਾਤਮਾ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ, ਜੀਵ ਸਾਰੇ ਗੁਣਾਂ ਦੇ ਮਾਲਕ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ।

(ਤਦੋਂ ਉਸ ਨੂੰ ਹਰ ਥਾਂ) ਪਰਮਾਤਮਾ ਹੀ (ਵੱਸਦਾ) ਨਜ਼ਰੀਂ ਆਉਂਦਾ ਹੈ, (ਹਰੇਕ ਵਿਚ) ਪਰਮਾਤਮਾ ਹੀ (ਬੋਲਦਾ ਉਸ ਨੂੰ) ਸੁਣੀਦਾ ਹੈ (ਉਸ ਨੂੰ ਇਉਂ ਜਾਪਦਾ ਹੈ ਕਿ ਹਰ ਥਾਂ) ਇਕ ਪਰਮਾਤਮਾ ਦਾ ਹੀ ਜ਼ਿਕਰ ਹੋ ਰਿਹਾ ਹੈ ।

(ਉਸ ਨੂੰ ਹਰ ਥਾਂ) ਸਿਰਜਣਹਾਰ ਦੀ ਆਤਮਾ ਦਾ ਹੀ ਖਿਲਾਰਾ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਉਹ ਕਿਸੇ ਹੋਰ ਨੂੰ ਕਿਤੇ ਨਹੀਂ ਪਛਾਣਦਾ (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਆਪ (ਹੀ ਸਭ ਨੂੰ) ਪੈਦਾ ਕਰਨ ਵਾਲਾ ਹੈ,

(ਜੀਵਾਂ ਵਿਚ ਵਿਆਪਕ ਹੋ ਕੇ) ਆਪ (ਹੀ ਸਾਰੇ ਰੰਗ) ਮਾਣ ਰਿਹਾ ਹੈ, ਉਹ ਆਪ ਹੀ ਹਰੇਕ ਕੰਮ ਦੀ ਪ੍ਰੇਰਨਾ ਕਰ ਰਿਹਾ ਹੈ ।

(ਪਰ) ਨਾਨਕ ਬੇਨਤੀ ਕਰਦਾ ਹੈ (ਕਿ ਇਸ ਅਵਸਥਾ ਨੂੰ) ਉਹੀ ਮਨੁੱਖ ਸਮਝਦੇ ਹਨ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ ।੪।੨।

Source: BaniDB · Read Ang 846 in Sri Guru Granth Sahib Ji

On this day in earlier years

  • Thursday, 18 July 2002 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree