ਹੁਕਮਨਾਮਾ ਸਾਹਿਬ

Hukamnama Sahib

Monday, 04 August 2003

ਸੋਮਵਾਰ, ੨੦ ਸਾਵਣ (ਸੰਮਤ ੫੩੫ ਨਾਨਕਸ਼ਾਹੀ)

Ang 620 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥

bakhasiaa paarabraham paramesar sagale rog bidhaare ||

ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥

gur poore kee saranee ubare kaaraj sagal savaare ||1||

ਹਰਿ ਜਨਿ ਸਿਮਰਿਆ ਨਾਮ ਅਧਾਰਿ ॥

har jan simariaa naam adhaar ||

ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥

taap utaariaa satigur poorai apanee kirapaa dhaar || rahaau ||

ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥

sadhaa ana(n)dh kareh mere piaare har govidh gur raakhiaa ||

ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥

vaddee vaddiaaiee naanak karate kee saach sabadh sat bhaakhiaa ||2||18||46||

English Translation

Sorat'h, Fifth Mehla:

The Supreme Lord God, the Transcendent Lord, has forgiven me, and all diseases have been cured.

Those who come to the Sanctuary of the True Guru are saved, and all their affairs are resolved. ||1||

The Lord's humble servant meditates in remembrance on the Naam, the Name of the Lord; this is his only support.

The Perfect True Guru extended His Mercy, and the fever has been dispelled. ||Pause||

So celebrate and be happy, my beloveds - the Guru has saved Hargobind.

Great is the glorious greatness of the Creator, O Nanak; True is the Word of His Shabad, and True is the sermon of His Teachings. ||2||18||46||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ ।

ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ । ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ ।੧।

ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ),

ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ ।ਰਹਾਉ।

ਹੇ ਮੇਰੇ ਪਿਆਰੇ (ਭਾਈ)! (ਗੁਰੂ ਦੀ ਸ਼ਰਨ ਪੈ ਕੇ) ਅਸੀ (ਭੀ) ਸਦਾ ਆਨੰਦ ਮਾਣਦੇ ਹਾਂ । ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ ।

ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ । ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ । (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ) ।੨।੧੮।੪੬।

Source: BaniDB · Read Ang 620 in Sri Guru Granth Sahib Ji

On this day in earlier years

  • Sunday, 04 August 2002 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans