ਹੁਕਮਨਾਮਾ ਸਾਹਿਬ

Hukamnama Sahib

Sunday, 10 August 2003

੨੬ ਸਾਵਣ, ਐਤਵਾਰ (੧੦ ਅਗਸਤ, ੨੦੦੩)

Ang 785 · Raag Soohee · Guru Amar Daas Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥

vaar soohee kee salokaa naal mahalaa teejaa ||

ਸਲੋਕੁ ਮਃ ੩ ॥

salok mahalaa teejaa ||

ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

soohai ves dhohaaganee par pir raavan jai ||

ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥

pir chhoddiaa ghar aapanai mohee dhoojai bhai ||

ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥

miThaa kar kai khaiaa bahu saadhahu vadhiaa rog ||

ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥

sudh bhataar har chhoddiaa fir lagaa jai vijog ||

ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥

gurmukh hovai su palaTiaa har raatee saaj seegaar ||

ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥

sahaj sach pir raaviaa har naamaa ur dhaar ||

ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥

aagiaakaaree sadhaa suohaagan aap melee karataar ||

ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥

naanak pir paiaa har saachaa sadhaa suohaagan naar ||1||

ਮਃ ੩ ॥

mahalaa teejaa ||

ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥

soohave'ee nimaane'ee so sahu sadhaa sam(h)aal ||

ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥

naanak janam savaareh aapanaa kul bhee chhuTee naal ||2||

ਪਉੜੀ ॥

pauRee ||

ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥

aape takhat rachaion aakaas pataalaa ||

ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥

hukame dharatee saajeean sachee dharam saalaa ||

ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥

aap upai khapaidhaa sache dheen dhiaalaa ||

ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥

sabhanaa rijak sa(n)baahidhaa teraa hukam niraalaa ||

ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥

aape aap varatadhaa aape pratipaalaa ||1||

English Translation

ONE UNIVERSAL CREATOR GOD. BY THE GRACE OF THE TRUE GURU: VAAR OF SOOHEE, WITH SHALOKS OF THE THIRD MEHL:

SHALOK, THIRD MEHL:

In her red robes, the discarded bride goes out, seeking enjoyment with another’s husband. She leaves the husband of her own home, enticed by her love of duality. She finds it sweet, and eats it up; her excessive sensuality only makes her disease worse. She forsakes the Lord, her sublime Husband, and then later, she suffers the pain of separation from Him. But she who becomes Gurmukh, turns away from corruption and adorns herself, attuned to the Love of the Lord. She enjoys her celestial Husband Lord, and enshrines the Lord’s Name within her heart. She is humble and obedient; she is His virtuous bride forever; the Creator unites her with Himself. O Nanak, she who has obtained the True Lord as her husband, is a happy soul-bride forever. || 1 ||

THIRD MEHL: O meek, red-robed bride, keep your Husband Lord always in your thoughts. O Nanak, your life shall be embellished, and your generations shall be saved along with you. || 2 ||

PAUREE: He Himself established His throne, in the Akaashic ethers and the nether worlds. By the Hukam of His Command, He created the earth, the true home of Dharma. He Himself created and destroys; He is the True Lord, merciful to the meek. You give sustenance to all; how wonderful and unique is the Hukam of Your Command! You Yourself are permeating and pervading; You Yourself are the Cherisher. || 1 ||

ਪੰਜਾਬੀ ਵਿਆਖਿਆ (Punjabi Explanation)

ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ । (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ ।ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ ।ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ । ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।੧।

ਹੇ ਚੁਹਚੁਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ ਵਿਚਾਰੀਏ! ਖਸਮ-ਪ੍ਰਭੂ ਨੂੰ ਸਦਾ ਚੇਤੇ ਰੱਖ । ਹੇ ਨਾਨਕ! (ਆਖ ਕਿ ਇਸ ਤਰ੍ਹਾਂ) ਤੂੰ ਆਪਣਾ ਜੀਵਨ ਸਵਾਰ ਲਏਂਗੀ, ਤੇਰੀ ਕੁਲ ਭੀ ਤੇਰੇ ਨਾਲ ਮੁਕਤ ਹੋ ਜਾਇਗੀ।੨।

ਆਕਾਸ਼ ਤੇ ਪਾਤਾਲ ਦੇ ਵਿਚਲਾ ਸਾਰਾ ਜਗਤ-ਰੂਪ ਤਖ਼ਤ ਪ੍ਰਭੂ ਨੇ ਹੀ ਬਣਾਇਆ ਹੈ, ਉਸ ਨੇ ਆਪਣੇ ਹੁਕਮ ਵਿਚ ਹੀ ਧਰਤੀ ਜੀਵਾਂ ਦੇ ਧਰਮ ਕਮਾਣ ਲਈ ਥਾਂ ਬਣਾਈ ਹੈ ।ਹੇ ਦੀਨਾਂ ਤੇ ਦਇਆ ਕਰਨ ਵਾਲੇ ਸਦਾ ਕਾਇਮ ਰਹਿਣ ਵਾਲੇ! ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ । (ਹੇ ਪ੍ਰਭੂ!) ਤੇਰਾ ਹੁਕਮ ਅਨੋਖਾ ਹੈ (ਭਾਵ, ਕੋਈ ਇਸ ਨੂੰ ਮੋੜ ਨਹੀਂ ਸਕਦਾ) ਤੂੰ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈਂ, ਹਰ ਥਾਂ ਤੂੰ ਖ਼ੁਦ ਆਪ ਮੌਜੂਦ ਹੈਂ ਤੇ ਤੂੰ ਆਪ ਹੀ ਜੀਵਾਂ ਦੀ ਪਾਲਣਾ ਕਰਦਾ ਹੈਂ।੧।

Source: SGPC Official; BaniDB · Read Ang 785 in Sri Guru Granth Sahib Ji

On this day in earlier years

  • Saturday, 10 August 2002 ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ Ang 490 · Raag Gujri