ਹੁਕਮਨਾਮਾ ਸਾਹਿਬ

Hukamnama Sahib

Thursday, 14 August 2003

ਵੀਰਵਾਰ, ੩੦ ਸਾਵਣ (ਸੰਮਤ ੫੩੫ ਨਾਨਕਸ਼ਾਹੀ)

Ang 860 · Raag Gond · Guru Raam Daas Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੪ ॥

go(n)dd mahalaa chauthhaa ||

ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥

aaisaa har seveeaai nit dhiaaieeaai jo khin meh kilavikh sabh kare binaasaa ||

ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥

je har tiaag avar kee aas keejai taa har nihafal sabh ghaal gavaasaa ||

ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥

mere man har sevih sukhadhaataa suaamee jis seviaai sabh bhukh lahaasaa ||1||

ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥

mere man har uoopar keejai bharavaasaa ||

ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥

jeh jaieeaai teh naal meraa suaamee har apanee paij rakhai jan dhaasaa ||1|| rahaau ||

ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥

je apanee birathaa kahahu avaraa peh taa aagai apanee birathaa bahu bahut kaddaasaa ||

ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥

apanee birathaa kahahu har apune suaamee peh jo tum(h)re dhookh tatakaal kaTaasaa ||

ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥

so aaisaa prabh chhodd apanee birathaa avaraa peh kaheeaai avaraa peh keh man laaj maraasaa ||2||

ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥

jo sa(n)saarai ke kuTa(n)b mitr bhaiee dheeseh man mere te sabh apanai suaai milaasaa ||

ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥

jit dhin un(h) kaa suaau hoi na aavai tit dhin neRai ko na ddukaasaa ||

ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥

man mere apanaa har sev dhin raatee jo tudh upakarai dhookh sukhaasaa ||3||

ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥

tis kaa bharavaasaa kiau keejai man mere jo a(n)tee aausar rakh na sakaasaa ||

ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥

har jap ma(n)t gur upadhes lai jaapahu tin(h) a(n)t chhaddaae jin(h) har preet chitaasaa ||

ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥

jan naanak anadhin naam japahu har sa(n)tahu ih chhooTan kaa saachaa bharavaasaa ||4||2||

English Translation

Gond, Fourth Mehla:

Serve such a Lord, and ever meditate on Him, who in an instant erases all sins and mistakes.

If someone forsakes the Lord and places his hopes in another, then all his service to the Lord is rendered fruitless.

O my mind, serve the Lord, the Giver of peace; serving Him, all your hunger shall depart. ||1||

O my mind, place your faith in the Lord.

Wherever I go, my Lord and Master is there with me. The Lord saves the honor of His humble servants and slaves. ||1||Pause||

If you tell your sorrows to another, then he, in return, will tell you of his greater sorrows.

So tell your sorrows to the Lord, your Lord and Master, who shall instantly dispel your pain.

Forsaking such a Lord God, if you tell your sorrows to another, then you shall die of shame. ||2||

The relatives, friends and siblings of the world that you see, O my mind, all meet with you for their own purposes.

And that day, when their self-interests are not served, on that day, they shall not come near you.

O my mind, serve your Lord, day and night; He shall help you in good times and bad. ||3||

Why place your faith in anyone, O my mind, who cannot come to your rescue at the last instant?

Chant the Lord's Mantra, take the Guru's Teachings, and meditate on Him. In the end, the Lord saves those who love Him in their consciousness.

Servant Nanak speaks: night and day, chant the Lord's Name, O Saints; this is the only true hope for emancipation. ||4||2||

ਪੰਜਾਬੀ ਵਿਆਖਿਆ (Punjabi Explanation)

ਗੋਂਡ ਚੌਥੀ ਪਾਤਿਸ਼ਾਹੀ।

ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ ।

ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ ।

ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ ।੧।

ਹੇ ਮੇਰੇ ਮਨ! (ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ,

ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ ।੧।ਰਹਾਉ।

ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ ।

ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ ।

ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ ।੨।

ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ ।

। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ ।

ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ ।੩।

ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ ।

ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ । ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ ।

। ਹੇ ਦਾਸ ਨਾਨਕ! (ਆਖ—) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ । (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ ।੪।੨।

Source: BaniDB · Read Ang 860 in Sri Guru Granth Sahib Ji

On this day in earlier years

  • Wednesday, 14 August 2002 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree