ਹੁਕਮਨਾਮਾ ਸਾਹਿਬ

Hukamnama Sahib

Saturday, 11 October 2003

ਸ਼ਨਿੱਚਰਵਾਰ, ੨੫ ਅੱਸੂ (ਸੰਮਤ ੫੩੫ ਨਾਨਕਸ਼ਾਹੀ)

Ang 608 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੧ ਤਿਤੁਕੇ

soraTh mahalaa panjavaa ghar pehilaa tituke

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥

kis hau jaachee kis aaraadhee jaa sabh ko keetaa hosee ||

ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥

jo jo dheesai vaddaa vadderaa so so khaakoo ralasee ||

ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

nirabhau nira(n)kaar bhav kha(n)ddan sabh sukh nav nidh dhesee ||1||

ਹਰਿ ਜੀਉ ਤੇਰੀ ਦਾਤੀ ਰਾਜਾ ॥

har jeeau teree dhaatee raajaa ||

ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥

maanas bapuRaa kiaa saalaahee kiaa tis kaa muhataajaa || rahaau ||

ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥

jin har dhiaaiaa sabh kichh tis kaa tis kee bhookh gavaiee ||

ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥

aaisaa dhan dheeaa sukhadhaatai nikhuT na kab hee jaiee ||

ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

anadh bhiaa sukh sahaj samaane satigur mel milaiee ||2||

ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥

man naam jap naam aaraadh anadhin naam vakhaanee ||

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥

aupadhes sun saadh sa(n)tan kaa sabh chookee kaan jamaanee ||

ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥

jin kau kirapaal hoaa prabh meraa se laage gur kee baanee ||3||

ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥

keemat kaun karai prabh teree too sarab jeeaa dhiaalaa ||

ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥

sabh kichh keetaa teraa varatai kiaa ham baal gupaalaa ||

ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

raakh leh naanak jan tumaraa jiau pitaa poot kirapaalaa ||4||1||

English Translation

Sorat'h, Fifth Mehla, First House, Thi-Thukay:

One Universal Creator God. By The Grace Of The True Guru:

Who should I ask? Who should I worship? All were created by Him.

Whoever appears to be the greatest of the great, shall ultimately be mixed with the dust.

The Fearless, Formless Lord, the Destroyer of Fear bestows all comforts, and the nine treasures. ||1||

O Dear Lord, Your gifts alone satisfy me.

Why should I praise the poor helpless man? Why should I feel subservient to him? ||Pause||

All things come to one who meditates on the Lord; the Lord satisfies his hunger.

The Lord, the Giver of peace, bestows such wealth, that it can never be exhausted.

I am in ecstasy, absorbed in celestial peace; the True Guru has united me in His Union. ||2||

O mind, chant the Naam, the Name of the Lord; worship the Naam, night and day, and recite the Naam.

Listen to the Teachings of the Holy Saints, and all fear of death will be dispelled.

Those blessed by God's Grace are attached to the Word of the Guru's Bani. ||3||

Who can estimate Your worth, God? You are kind and compassionate to all beings.

Everything which You do, prevails; I am just a poor child - what can I do?

Protect and preserve Your servant Nanak; be kind to him, like a father to his son. ||4||1||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ। ਤਿਤੁਕੇ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ?

ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) ।

ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧।

ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ,

ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ ।

ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ ।

ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨।

(ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ ।

ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ ।

(ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੰੁਦਾ ਹੈ ।੩।

ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ ।

ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੰੁਦਾ ਹੈ ।

ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

Source: BaniDB · Read Ang 608 in Sri Guru Granth Sahib Ji

On this day in earlier years

  • Friday, 11 October 2002 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath