ਹੁਕਮਨਾਮਾ ਸਾਹਿਬ
Hukamnama Sahib
Monday, 13 October 2003
ਸੋਮਵਾਰ, ੨੯ ਅਸੂ (ਸੰਮਤ ੫੩੫ ਨਾਨਕਸ਼ਾਹੀ)
Ang 780 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥
saajan purakh satigur meraa pooraa tis bin avar na jaanaa raam ||
ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥
maat pitaa bhaiee sut ba(n)dhap jeea praan man bhaanaa raam ||
ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥
jeeau pi(n)dd sabh tis kaa dheeaa sarab gunaa bharapoore ||
ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥
a(n)tarajaamee so prabh meraa sarab rahiaa bharapoore ||
ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥
taa kee saran sarab sukh paae hoe sarab kaliaanaa ||
ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
sadhaa sadhaa prabh kau balihaarai naanak sadh kurabaanaa ||1||
ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥
aaisaa gur vaddabhaagee paieeaai jit miliaai prabh jaapai raam ||
ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥
janam janam ke kilavikh utareh har sa(n)t dhooRee nit naapai raam ||
ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥
har dhooRee naieeaai prabhoo dhiaaieeaai baahuR jon na aaieeaai ||
ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥
gur charanee laage bhram bhau bhaage man chi(n)dhiaa fal paieeaai ||
ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥
har gun nit gaae naam dhiaae fir sog naahee sa(n)taapai ||
ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
naanak so prabh jeea kaa dhaataa pooraa jis parataapai ||2||
ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥
har hare har gun nidhe har sa(n)tan kai vas aae raam ||
ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥
sa(n)t charan gur sevaa laage tinee param padh paae raam ||
ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥
param padh paiaa aap miTaiaa har pooran kirapaa dhaaree ||
ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥
safal janam hoaa bhau bhaagaa har bheTiaa ek muraaree ||
ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥
jis kaa saa tin hee mel leeaa jotee jot samaiaa ||
ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
naanak naam nira(n)jan japeeaai mil satigur sukh paiaa ||3||
ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥
gaau ma(n)galo nit har janahu pu(n)nee ichh sabaiee raam ||
ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥
ra(n)g rate apune suaamee setee marai na aavai jaiee raam ||
ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥
abinaasee paiaa naam dhiaaiaa sagal manorath paae ||
ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥
saa(n)t sahaj aana(n)dh ghanere gur charanee man laae ||
ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥
poor rahiaa ghaT ghaT abinaasee thaan thana(n)tar saiee ||
ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
kahu naanak kaaraj sagale poore gur charanee man laiee ||4||2||5||
English Translation
SOOHEE, FIFTH MEHL:
My Perfect True Guru is my Best Friend, the Primal Being. I do not know any other than Him, Lord. He is my mother, father, sibling, child, relative, soul and breath of life. He is so pleasing to my mind, O Lord. My body and soul are all His blessings. He is overflowing with every quality of virtue. My God is the Inner-knower, the Searcher of hearts. He is totally permeating and pervading everywhere. In His Sanctuary, I receive every comfort and pleasure. I am totally, completely happy. Forever and ever, Nanak is a sacrifice to God, forever, a devoted sacrifice. || 1 ||
By great good fortune, one finds such a Guru, meeting whom, the Lord God is known. The sinful residues of countless lifetimes are erased, bathing continually in the dust of the feet of God’s Saints. Bathing in the dust of the feet of the Lord, and meditating on God, you shall not have to enter into the womb of reincarnation again. Grasping hold of the Guru’s Feet, doubt and fear are dispelled, and you receive the fruits of your mind’s desires. Continually singing the Glorious Praises of the Lord, and meditating on the Naam, the Name of the Lord, you shall no longer suffer in pain and sorrow. O Nanak, God is the Giver of all souls; His radiant glory is perfect! || 2 ||
The Lord, Har, Har, is the treasure of virtue; the Lord is under the power of His Saints. Those who are dedicated to the feet of the Saints, and to serving the Guru, obtain the supreme status, O Lord. They obtain the supreme status, and eradicate self-conceit; the Perfect Lord showers His Grace upon them. Their lives are fruitful, their fears are dispelled, and they meet the One Lord, the Destroyer of ego. He blends into the One, to whom he belongs; his light merges into the Light. O Nanak, chant the Naam, the Name of the Immaculate Lord; meeting the True Guru, peace is obtained. || 3 ||
Sing continually the songs of joy, O humble beings of the Lord; all your desires shall be fulfilled. Those who are imbued with the Love of their Lord and Master do not die, or come or go in reincarnation. The Imperishable Lord is obtained, meditating on the Naam, and all one’s wishes are fulfilled. Peace, poise, and all ecstasy are obtained, attaching one’s mind to the Guru’s feet. The Imperishable Lord is permeating and pervading each and every heart; He is in all places and interspaces. Says Nanak, all affairs are perfectly resolved, focusing one’s mind on the Guru’s Feet. || 4 || 2 || 5 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ ਅਸਲ ਸੱਜਣ ਹੈ, ਉਸ ਗੁਰੂ ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ। ਹੇ ਭਾਈ! ਗੁਰੂ ਮੈਨੂੰ ਮਨ ਵਿਚ ਇਉਂ ਪਿਆਰਾ ਲੱਗ ਰਿਹਾ ਹੈ ਜਿਵੇਂ ਮਾਂ, ਪਿਉ, ਪੁਤਰ, ਸਨਬੰਧੀ, ਜਿੰਦ, ਪ੍ਰਾਣ ਪਿਆਰੇ ਲੱਗਦੇ ਹਨ। ਹੇ ਭਾਈ! ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ ਜਿੰਦ ਸਰੀਰ ਸਭ ਕੁਝ ਉਸ ਪਰਮਾਤਮਾ ਦਾ ਦਿੱਤਾ ਹੋਇਆ ਹੈ, ਉਹ ਪਰਮਾਤਮਾ ਸਾਰੇ ਗੁਣਾਂ ਨਾਲ ਭਰਭੂਰ ਹੈ। ਗੁਰੂ ਨੇ ਹੀ ਮਤਿ ਦਿੱਤੀ ਹੈ ਕਿ ਹਰੇਕ ਦੇ ਦਿਲ ਦੀ ਜਾਨਣ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸ਼ਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ। ਹੇ ਨਾਨਕ! ਆਖ- ਗੁਰੂ ਦੀ ਕਿਰਪਾ ਨਾਲ ਹੀ ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਭਾਈ! ਅਜੇਹਾ ਗੁਰੂ ਵੑਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ ਹਿਰਦੇ ਵਿਚ ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। ਜਿਸ ਗੁਰੂ ਦੇ ਮਿਲਣ ਨਾਲ ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ। ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨।
ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ ਪਿਆਰ ਦੇ ਵੱਸ ਵਿਚ ਟਿਕਿਆ ਰਹਿਂਦਾ ਹੈ । ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ । ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, ਉਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਉਸ ਦੀ ਜਿੰਦਗੀ ਕਾਮਯਾਬ ਹੋ ਗਈ, ਉਸ ਦਾ ਹਰੇਕ ਡਰ ਦੂਰ ਹੋ ਗਿਆ, ਉਸ ਨੁੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ । ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ। ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ ਸਦਾ ਜਪਣਾ ਚਾਹੀਦਾ ਹੈ, ਜਿਸ ਨੇ ਗੁਰੂ ਨੂੰ ਮਿਲ ਕੇ ਨਾਮ ਜਪਿਆ, ਉਸ ਨੇ ਆਤਮਕ ਆਨੰੰਦ ਪ੍ਰਾਪਤ ਕਰ ਲਿਆ।੩।
ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, ਸਿਫ਼ਤਿ ਸਲਾਹ ਦੇ ਪਰਤਾਪ ਨਾਲ ਹਰੇਕ ਮੁਰਾਦ ਪੂਰੀ ਹੋ ਜਾਦੀ ਹੈ । ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ ਸਿਫ਼ਤਿ ਸਾਲਾਹ ਦੀ ਬਰਕਿਤ ਨਾਲ ਮਨੁੱਖ ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿਂਦੇ ਹਨ। ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਅਨੰਦ ਮਾਣਦਾ ਹੈ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੇ ਚਰਨਾ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਸਿਮਰਨ ਦੀ ਬਰਕਿਤ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਨਾਸ-ਰਹਿਤ ਪ੍ਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।
Source: SGPC Official; BaniDB · Read Ang 780 in Sri Guru Granth Sahib Ji