ਹੁਕਮਨਾਮਾ ਸਾਹਿਬ

Hukamnama Sahib

Tuesday, 14 October 2003

ਮੰਗਲਵਾਰ, ੨੮ ਅੱਸੂ (ਸੰਮਤ ੫੩੫ ਨਾਨਕਸ਼ਾਹੀ)

Ang 623 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਪਾਰਬ੍ਰਹਮਿ ਨਿਬਾਹੀ ਪੂਰੀ ॥

paarabraham nibaahee pooree ||

ਕਾਈ ਬਾਤ ਨ ਰਹੀਆ ਊਰੀ ॥

kaiee baat na raheeaa uooree ||

ਗੁਰਿ ਚਰਨ ਲਾਇ ਨਿਸਤਾਰੇ ॥

gur charan lai nisataare ||

ਹਰਿ ਹਰਿ ਨਾਮੁ ਸਮੑਾਰੇ ॥੧॥

har har naam sam(h)aare ||1||

ਅਪਨੇ ਦਾਸ ਕਾ ਸਦਾ ਰਖਵਾਲਾ ॥

apane dhaas kaa sadhaa rakhavaalaa ||

ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥

kar kirapaa apune kar raakhe maat pitaa jiau paalaa ||1|| rahaau ||

ਵਡਭਾਗੀ ਸਤਿਗੁਰੁ ਪਾਇਆ ॥

vaddabhaagee satigur paiaa ||

ਜਿਨਿ ਜਮ ਕਾ ਪੰਥੁ ਮਿਟਾਇਆ ॥

jin jam kaa pa(n)th miTaiaa ||

ਹਰਿ ਭਗਤਿ ਭਾਇ ਚਿਤੁ ਲਾਗਾ ॥

har bhagat bhai chit laagaa ||

ਜਪਿ ਜੀਵਹਿ ਸੇ ਵਡਭਾਗਾ ॥੨॥

jap jeeveh se vaddabhaagaa ||2||

ਹਰਿ ਅੰਮ੍ਰਿਤ ਬਾਣੀ ਗਾਵੈ ॥

har a(n)mirat baanee gaavai ||

ਸਾਧਾ ਕੀ ਧੂਰੀ ਨਾਵੈ ॥

saadhaa kee dhooree naavai ||

ਅਪੁਨਾ ਨਾਮੁ ਆਪੇ ਦੀਆ ॥

apunaa naam aape dheeaa ||

ਪ੍ਰਭ ਕਰਣਹਾਰ ਰਖਿ ਲੀਆ ॥੩॥

prabh karanahaar rakh leeaa ||3||

ਹਰਿ ਦਰਸਨ ਪ੍ਰਾਨ ਅਧਾਰਾ ॥

har dharasan praan adhaaraa ||

ਇਹੁ ਪੂਰਨ ਬਿਮਲ ਬੀਚਾਰਾ ॥

eih pooran bimal beechaaraa ||

ਕਰਿ ਕਿਰਪਾ ਅੰਤਰਜਾਮੀ ॥

kar kirapaa a(n)tarajaamee ||

ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥

dhaas naanak saran suaamee ||4||8||58||

English Translation

Sorat'h, Fifth Mehla:

The Supreme Lord God has stood by me and fulfilled me,

and nothing is left unfinished.

Attached to the Guru's feet, I am saved;

I contemplate and cherish the Name of the Lord, Har, Har. ||1||

He is forever the Savior of His slaves.

Bestowing His Mercy, He made me His own and preserved me; like a mother or father, He cherishes me. ||1||Pause||

By great good fortune, I found the True Guru,

who obliterated the path of the Messenger of Death.

My consciousness is focused on loving, devotional worship of the Lord.

One who lives in this meditation is very fortunate indeed. ||2||

He sings the Ambrosial Word of the Guru's Bani,

and bathes in the dust of the feet of the Holy.

He Himself bestows His Name.

God, the Creator, saves us. ||3||

The Blessed Vision of the Lord's Darshan is the support of the breath of life.

This is the perfect, pure wisdom.

The Inner-knower, the Searcher of hearts, has granted His Mercy;

slave Nanak seeks the Sanctuary of his Lord and Master. ||4||8||58||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਸਦਾ ਤੋਂ ਹੀ) ਪਰਮਾਤਮਾ ਨੇ ਆਪਣੇ ਸੇਵਕ ਨਾਲ ਪੀ੍ਰਤਿ ਤੋੜ ਤਕ ਨਿਬਾਹੀ ਹੈ

ਸੇਵਕ ਨੂੰ ਕਿਸੇ ਗੱਲੇ ਕੋਈ ਕਮੀ ਨਹੀਂ ਰਹਿੰਦੀ

ਗੁਰੂ ਨੇ (ਸੇਵਕਾਂ ਨੂੰ ਸਦਾ ਹੀ) ਚਰਨੀਂ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ ਹੈ ।੧।

ਸੇਵਕ ਸਦਾ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸੰਭਾਲ ਰੱਖਦਾ ਹੈ

ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਸਦਾ ਰਾਖਾ ਬਣਿਆ ਰਹਿੰਦਾ ਹੈ

ਜਿਵੇਂ ਮਾਪੇ (ਬੱਚਿਆਂ ਨੂੰ) ਪਾਲਦੇ ਹਨ, ਤਿਵੇਂ ਪ੍ਰਭੂ ਕਿਰਪਾ ਕਰ ਕੇ ਆਪਣੇ ਸੇਵਕਾਂ ਨੂੰ ਆਪਣੇ ਬਣਾਈ ਰੱਖਦਾ ਹੈ ।

ਹੇ ਭਾਈ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ

ਹੇ ਭਾਈ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ

ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦਾ ਮਨ ਪਰਮਾਤਮਾ ਦੀ ਭਗਤੀ ਵਿਚ ਪ੍ਰਭੂ ਦੇ ਪੇ੍ਰਮ ਵਿਚ ਮਗਨ ਰਹਿੰਦਾ ਹ

ਉਹ ਵਡ-ਭਾਗੀ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦੇ ਹਨ ।੨।

ਹੇ ਭਾਈ! ਪਰਮਾਤਮਾ ਦਾ ਸੇਵਕ) ਪਰਮਾਤਮਾ ਦੀ ਆਤਮਿਕ ਜੀਵਨ ਦੇਣ ਵਾਲੀ ਬਾਣੀ ਗਾਂਦਾ ਰਹਿੰਦਾ ਹੈ

ਸੇਵਕ ਗੁਰਮੁਖਾਂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹੈ (ਆਪਾ-ਭਾਵ ਮਿਟਾ ਕੇ ਸੰਤ ਜਨਾਂ ਦੀ ਸ਼ਰਨ ਪਿਆ ਰਹਿੰਦਾ ਹੈ)

ਪਰਮਾਤਮਾ ਨੇ ਆਪ ਹੀ (ਆਪਣੇ ਸੇਵਕ ਨੂੰ) ਆਪਣਾ ਨਾਮ ਬਖ਼ਸ਼ਿਆ ਹੈ,

ਸਿਰਜਣਹਾਰ ਪ੍ਰਭੂ ਨੇ ਆਪ ਹੀ (ਸਦਾ ਤੋਂ ਆਪਣੇ ਸੇਵਕ ਨੂੰ ਵਿਕਾਰਾਂ ਤੋਂ) ਬਚਾਇਆ ਹੈ ।

ਪਰਮਾਤਮਾ ਦਾ ਦਰਸ਼ਨ ਹੀ (ਸੇਵਕ ਦੀ) ਜ਼ਿੰਦਗੀ ਦਾ ਆਸਰਾ ਹੈ

ਹੇ ਭਾਈ! (ਪ੍ਰਭੂ ਦੇ ਸੇਵਕ ਦਾ) ਇਹ ਪਵਿਤ੍ਰ ਤੇ ਪੂਰਨ ਵਿਚਾਰ ਬਣਿਆ ਰਹਿੰਦਾ ਹੈ ਕਿ

ਹੇ ਸਭ ਦੇ ਦਿਲਾਂ ਦੀ ਜਾਣਨ ਵਾਲੇ! ਹੇ ਸੁਆਮੀ! (ਮੇਰੇ ਉਤੇ) ਮੇਹਰ ਕਰ

, ਮੈਂ ਤੇਰੀ ਸ਼ਰਨ ਆਇਆ ਹਾਂ ।੪।੮।੫੮।

Source: BaniDB · Read Ang 623 in Sri Guru Granth Sahib Ji

On this day in earlier years

  • Monday, 14 October 2002 ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ Ang 748 · Raag Soohee