ਹੁਕਮਨਾਮਾ ਸਾਹਿਬ

Hukamnama Sahib

Saturday, 18 October 2003

ਸ਼ਨਿੱਚਰਵਾਰ, ੨ ਕੱਤਕ (ਸੰਮਤ ੫੩੫ ਨਾਨਕਸ਼ਾਹੀ)

Ang 474 · Raag Aasaa · Guru Angad Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਹਲਾ ੨ ॥

salok mahalaa doojaa ||

ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥

eh kinehee aasakee dhoojai lagai jai ||

ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥

naanak aasak kaa(n)ddeeaai sadh hee rahai samai ||

ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥

cha(n)gai cha(n)gaa kar ma(n)ne ma(n)dhai ma(n)dhaa hoi ||

ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥

aasak eh na aakheeaai j lekhai varatai soi ||1||

ਮਹਲਾ ੨ ॥

mahalaa doojaa ||

ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥

salaam jabaab dhovai kare mu(n)ddahu ghuthaa jai ||

ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥

naanak dhovai kooReeaa thai na kaiee pai ||2||

ਪਉੜੀ ॥

pauRee ||

ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ ॥

jit seviaai sukh paieeaai so saahib sadhaa sam(h)aaleeaai ||

ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥

jit keetaa paieeaai aapanaa saa ghaal buree kiau ghaaleeaai ||

ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥

ma(n)dhaa mool na keechiee dhe la(n)mee nadhar nihaaleeaai ||

ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥

jiau saahib naal na haareeaai tevehaa paasaa ddaaleeaai ||

ਕਿਛੁ ਲਾਹੇ ਉਪਰਿ ਘਾਲੀਐ ॥੨੧॥

kichh laahe upar ghaaleeaai ||21||

English Translation

Shalok, Second Mehla:

What sort of love is this, which clings to duality?

O Nanak, he alone is called a lover, who remains forever immersed in absorption.

But one who feels good only when good is done for him, and feels bad when things go badly

- do not call him a lover. He trades only for his own account. ||1||

Second Mehla:

One who offers both respectful greetings and rude refusal to his master, has gone wrong from the very beginning.

O Nanak, both of his actions are false; he obtains no place in the Court of the Lord. ||2||

Pauree:

Serving Him, peace is obtained; meditate and dwell upon that Lord and Master forever.

Why do you do such evil deeds, that you shall have to suffer so?

Do not do any evil at all; look ahead to the future with foresight.

So throw the dice in such a way, that you shall not lose with your Lord and Master.

Do those deeds which shall bring you profit. ||21||

ਪੰਜਾਬੀ ਵਿਆਖਿਆ (Punjabi Explanation)

ਸਲੋਕ ਦੂਜੀ ਪਾਤਸ਼ਾਹੀ।

(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ ।

ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ ।

(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ)

ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ।੧।

ਦੂਜੀ ਪਾਤਸ਼ਾਹੀ।

(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ ।

ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ—ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ।੨।

ਪਉੜੀ।

ਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ।

ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ) ।

ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰੰਮ ਦਾ ਸਿੱਟਾ ਕੀਹ ਨਿਕਲੇਗਾ) ।

ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ ।

(ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ।੨੧।

Source: BaniDB · Read Ang 474 in Sri Guru Granth Sahib Ji

On this day in earlier years

  • Friday, 18 October 2002 ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ Ang 579 · Raag Vadhans