ਹੁਕਮਨਾਮਾ ਸਾਹਿਬ

Hukamnama Sahib

Wednesday, 22 October 2003

ਬੁੱਧਵਾਰ, ੬ ਕੱਤਕ (ਸੰਮਤ ੫੩੫ ਨਾਨਕਸ਼ਾਹੀ)

Ang 707 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥

anik leelaa raaj ras roopa(n) chhatr chamar takhat aasana(n) ||

ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥

racha(n)t mooR agiaan a(n)dheh naanak supan manorath maiaa ||1||

ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥

supanai habh ra(n)g maaniaa miThaa lagaRaa moh ||

ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥

naanak naam vihooneeaa su(n)dhar maiaa dhroh ||2||

ਪਉੜੀ ॥

pauRee ||

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥

supane setee chit moorakh laiaa ||

ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥

bisare raaj ras bhog jaagat bhakhalaiaa ||

ਆਰਜਾ ਗਈ ਵਿਹਾਇ ਧੰਧੈ ਧਾਇਆ ॥

aarajaa giee vihai dha(n)dhai dhaiaa ||

ਪੂਰਨ ਭਏ ਨ ਕਾਮ ਮੋਹਿਆ ਮਾਇਆ ॥

pooran bhe na kaam mohiaa maiaa ||

ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥

kiaa vechaaraa ja(n)t jaa aap bhulaiaa ||8||

English Translation

Shalok:

The various sorts of pleasures, powers, joys, beauty, canopies, cooling fans and thrones to sit on

- the foolish, ignorant and blind are engrossed in these things. O Nanak, desire for Maya is just a dream. ||1||

In a dream, he enjoys all sorts of pleasures, and emotional attachment seems so sweet.

O Nanak, without the Naam, the Name of the Lord, the beauty of Maya's illusion is fake. ||2||

Pauree:

The fool attaches his consciousness to the dream.

When he awakes, he forgets the power, pleasures and enjoyments, and he is sad.

He passes his life chasing after worldly affairs.

His works are not completed, because he is enticed by Maya.

What can the poor helpless creature do? The Lord Himself has deluded him. ||8||

ਪੰਜਾਬੀ ਵਿਆਖਿਆ (Punjabi Explanation)

ਸਲੋਕ।

ਅਨੇਕਾਂ ਚੋਜ ਤਮਾਸ਼ੇ, ਰਾਜ ਦੀਆਂ ਮੌਜਾਂ, ਸੁੰਦਰਤਾ

ਸਿਰ ਤੇ) ਛਤਰ ਚਉਰ, ਤੇ ਬੈਠਣ ਨੂੰ ਸ਼ਾਹੀ ਤਖ਼ਤ—ਇਹਨਾਂ ਪਦਾਰਥਾਂ ਵਿਚ, ਹੇ ਨਾਨਕ! ਅੰਨ੍ਹੇ ਮੂਰਖ ਅਗਿਆਨੀ ਬੰਦੇ ਹੀ ਮਸਤ ਹੁੰਦੇ ਹਨ, ਮਾਇਆ ਦੇ ਇਹ ਕੌਤਕ ਤਾਂ ਸੁਪਨੇ ਦੀਆਂ ਚੀਜ਼ਾਂ (ਸਮਾਨ) ਹਨ ।੧।

ਹੇ ਨਾਨਕ! ਜੇ ਪ੍ਰਭੂ ਦੇ ਨਾਮ ਤੋਂ ਵਾਂਜੇ ਰਹੇ ਤਾਂ ਸੋਹਣੀ ਮਾਇਆ ਧੋਖਾ ਹੀ ਹੈ (ਇਹ ਇਉਂ ਹੈ ਜਿਵੇਂ) ਸੁਪਨੇ ਵਿਚ ਸਾਰੀਆਂ ਮੌਜਾਂ ਮਾਣੀਆਂ

ਉਹਨਾਂ ਦੇ ਮੋਹ ਨੇ ਖਿੱਚ ਪਾ ਲਈ (ਪਰ ਜਦੋਂ ਜਾਗ ਆਈ ਤਾਂ ਪੱਲੇ ਕੁਝ ਭੀ ਨਾਹ ਰਿਹਾ) ।੨।

ਪਉੜੀ।

ਮੂਰਖ ਮਨੁੱਖ ਨੇ ਸੁਪਨੇ ਨਾਲ ਪਿਆਰ ਪਾਇਆ ਹੋਇਆ ਹੈ

ਇਸ ਰਾਜ ਤੇ ਰਸਾਂ ਦੇ ਭੋਗਾਂ ਵਿਚ ਪ੍ਰਭੂ ਨੂੰ ਵਿਸਾਰ ਕੇ ਜਾਗਦਾ ਹੀ ਬਰੜਾ ਰਿਹਾ ਹੈ

ਦੁਨੀਆ ਦੇ ਧੰਧੇ ਵਿਚ ਭਟਕਦੇ ਦੀ ਸਾਰੀ ਹੀ ਉਮਰ ਬੀਤ ਜਾਂਦੀ ਹੈ,

ਪਰ ਮਾਇਆ ਵਿਚ ਮੋਹੇ ਹੋਏ ਦੇ ਕੰਮ ਮੁੱਕਣ ਵਿਚ ਨਹੀਂ ਆਉਂਦੇ

ਵਿਚਾਰੇ ਜੀਵ ਦੇ ਭੀ ਕੀ ਵੱਸ? ਉਸ ਪ੍ਰਭੂ ਨੇ ਆਪ ਹੀ ਇਸ ਨੂੰ ਭੁਲੇਖੇ ਵਿਚ ਪਾਇਆ ਹੋਇਆ ਹੈ ।੮।

Source: BaniDB · Read Ang 707 in Sri Guru Granth Sahib Ji

On this day in earlier years

  • Tuesday, 22 October 2002 ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ Ang 729 · Raag Soohee