ਹੁਕਮਨਾਮਾ ਸਾਹਿਬ

Hukamnama Sahib

Wednesday, 19 November 2003

ਬੁੱਧਵਾਰ, ੪ ਮੱਘਰ (ਸੰਮਤ ੫੩੫ ਨਾਨਕਸ਼ਾਹੀ)

Ang 681 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥

par haranaa lobh jhooTh ni(n)dh iv hee karat gudhaaree ||

ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥

mirag tirasanaa aas mithiaa meeThee ieh Tek maneh saadhaaree ||1||

ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥

saakat kee aavaradhaa jai birathaaree ||

ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥

jaise kaagadh ke bhaar moosaa Took gavaavat kaam nahee gaavaaree || rahaau ||

ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥

kar kirapaa paarabraham suaamee ieh ba(n)dhan chhuTakaaree ||

ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥

booddat a(n)dh naanak prabh kaaddat saadh janaa sa(n)gaaree ||2||11||42||

English Translation

Dhanaasaree, Fifth Mehla:

Stealing the property of others, acting in greed, lying and slandering - in these ways, he passes his life.

He places his hopes in false mirages, believing them to be sweet; this is the support he installs in his mind. ||1||

The faithless cynic passes his life uselessly.

He is like the mouse, gnawing away at the pile of paper, making it useless to the poor wretch. ||Pause||

Have mercy on me, O Supreme Lord God, and release me from these bonds.

The blind are sinking, O Nanak; God saves them, uniting them with the Saadh Sangat, the Company of the Holy. ||2||11||42||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਾਇਆ ਧਨ ਚੁਰਾਣਾ, ਲੋਭ ਕਰਨਾ; ਝੂਠ ਬੋਲਣਾ, ਨਿੰਦਿਆ ਕਰਨੀ—ਇਸੇ ਤਰ੍ਹਾਂ ਕਰਦਿਆਂ (ਸਾਕਤ ਆਪਣੀ ਉਮਰ) ਗੁਜ਼ਾਰਦਾ ਹੈ ।

ਜਿਵੇਂ ਤਿਹਾਏ ਹਿਰਨ ਨੂੰ ਠਗ-ਨੀਰਾ ਚੰਗਾ ਲੱਗਦਾ ਹੈ, ਤਿਵੇਂ ਸਾਕਤ ਝੂਠੀਆਂ ਆਸਾਂ ਨੂੰ ਮਿੱਠੀਆਂ ਮੰਨਦਾ ਹੈ । (ਝੂਠੀਆਂ ਆਸਾਂ ਦੀ) ਟੇਕ ਨੂੰ ਆਪਣੇ ਮਨ ਵਿਚ ਥੰਮ੍ਹੀ ਬਣਾਂਦਾ ਹੈ ।੧।

ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਗੁਜ਼ਰ ਜਾਂਦੀ ਹ

ਜਿਵੇਂ ਕੋਈ ਚੂਹਾ ਕਾਗ਼ਜ਼ਾਂ ਦੇ ਢੇਰਾਂ ਦੇ ਢੇਰ ਟੁੱਕ ਟੁੱਕ ਕੇ ਗਵਾ ਦੇਂਦਾ ਹੈ, ਪਰ ਉਹ ਕਾਗ਼ਜ਼ ਉਸ ਮੂਰਖ ਦੇ ਕੰਮ ਨਹੀਂ ਆਉਂਦੇ ।ਰਹਾਉ।

ਹੇ ਮਾਲਕ-ਪ੍ਰਭੂ! ਤੂੰ ਆਪ ਹੀ ਕਿਰਪਾ ਕਰ ਕੇ (ਮਾਇਆ ਦੇ) ਇਹਨਾਂ ਬੰਧਨਾਂ ਤੋਂ ਛੁਡਾਂਦਾ ਹੈਂ ।

ਹੇ ਨਾਨਕ! (ਆਖ—) ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖਾਂ ਨੂੰ, ਮੋਹ ਵਿਚ ਡੁੱਬਦਿਆਂ ਨੂੰ, ਸੰਤ ਜਨਾਂ ਦੀ ਸੰਗਤਿ ਵਿਚ ਲਿਆ ਕੇ ਤੂੰ ਆਪ ਹੀ ਡੁੱਬਣੋਂ ਬਚਾਂਦਾ ਹੈਂ ।੨।੧੧।੪੨।

Source: BaniDB · Read Ang 681 in Sri Guru Granth Sahib Ji

On this day in earlier years

  • Tuesday, 19 November 2002 ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ Ang 600 · Raag Sorath