ਹੁਕਮਨਾਮਾ ਸਾਹਿਬ

Hukamnama Sahib

Sunday, 07 December 2003

ਐਤਵਾਰ, ੨੨ ਮੱਘਰ (ਸੰਮਤ ੫੩੫ ਨਾਨਕਸ਼ਾਹੀ)

Ang 786 · Raag Soohee · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥

soohai ves kaaman kulakhanee jo prabh chhodd par purakh dhare piaar ||

ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥

os seel na sa(n)jam sadhaa jhooTh bolai manmukh karam khuaar ||

ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥

jis poorab hovai likhiaa tis satigur milai bhataar ||

ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥

soohaa ves sabh utaar dhare gal pahirai khimaa seegaar ||

ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥

peieeaai saahurai bahu sobhaa paae tis pooj kare sabh saisaar ||

ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥

oh ralaiee kisai dhee naa ralai jis raave sirajanahaar ||

ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥

naanak gurmukh sadhaa suhaaganee jis avinaasee purakh bharataar ||1||

ਮਃ ੧ ॥

mahalaa pehilaa ||

ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥

soohaa ra(n)g supanai nisee bin taage gal haar ||

ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥

sachaa ra(n)g majeeTh kaa gurmukh braham beechaar ||

ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥

naanak prem mahaa rasee sabh buriaaieeaa chhaar ||2||

ਪਉੜੀ ॥

pauRee ||

ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥

eih jag aap upaion kar choj viddaan ||

ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥

pa(n)ch dhaat vich paieean moh jhooTh gumaan ||

ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥

aavai jai bhavaieeaai manmukh agiaan ||

ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥

eikanaa aap bujhaion gurmukh har giaan ||

ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥

bhagat khajaanaa bakhasion har naam nidhaan ||4||

English Translation

Shalok, Third Mehla:

The red-robed bride is vicious; she forsakes God, and cultivates love for another man.

She has neither modesty or self-discipline; the self-willed manmukh constantly tells lies, and is ruined by the bad karma of evil deeds.

She who has such pre-ordained destiny, obtains the True Guru has her Husband.

She discards all her red dresses, and wears the ornaments of mercy and forgiveness around her neck.

In this world and the next, she receives great honor, and the whole world worships her.

She who is enjoyed by her Creator Lord stands out, and does not blend in with the crowd.

O Nanak, the Gurmukh is the happy soul-bride forever; she has the Imperishable Lord God as her Husband. ||1||

First Mehla:

The red color is like a dream in the night; it is like a necklace without a string.

The Gurmukhs take on the permanent color, contemplating the Lord God.

O Nanak, with the supreme sublime essence of the Lord's Love, all sins and evil deeds are turned to ashes. ||2||

Pauree:

He Himself created this world, and staged this wondrous play.

Into the body of the five elements, He infused attachment, falsehood and self-conceit.

The ignorant, self-willed manmukh comes and goes, wandering in reincarnation.

He Himself teaches some to become Gurmukh, through the spiritual wisdom of the Lord.

He blesses them with the treasure of devotional worship, and the wealth of the Lord's Name. ||4||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

(ਮਾਇਆ ਦੇ) ਚੁਹਚੁਹੇ ਵੇਸ ਵਿਚ (ਮਸਤ ਜੀਵ-ਇਸਤ੍ਰੀ, ਮਾਨੋ,) ਬਦਕਾਰ ਇਸਤ੍ਰੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ;

ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈ ।

ਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ,

ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਿਣ-ਸ਼ੀਲਤਾ ਦਾ ਗਹਣਾ ਗਲ ਵਿਚ ਪਾਂਦੀ ਹੈ ।

ਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈ ।

ਜਿਸ ਨੂੰ ਸਾਰੇ ਜਗ ਦਾ ਪੈਦਾ ਕਰਨ ਵਾਲਾ ਖਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ;

ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ ।੧।

ਪਹਿਲੀ ਪਾਤਿਸ਼ਾਹੀ।

(ਮਾਇਆ ਦਾ) ਚੁਹਚੁਹਾ ਰੰਗ (ਮਾਨੋ) ਰਾਤ ਦਾ ਸੁਫ਼ਨਾ ਹੈ, (ਮਾਨੋ) ਧਾਗੇ ਤੋਂ ਬਿਨਾ ਹਾਰ ਗਲ ਵਿਚ ਪਾਇਆ ਹੋਇਆ ਹੈ;

ਗੁਰੂ ਦੇ ਸਨਮੁਖ ਹੋ ਕੇ ਰੱਬ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ, (ਮਾਨੋ) ਮਜੀਠ ਦਾ ਪੱਕਾ ਰੰਗ ਹੈ ।

ਹੇ ਨਾਨਕ! ਜੋ ਜੀਵ-ਇਸਤ੍ਰੀ (ਪ੍ਰਭੂ ਦੇ) ਪਿਆਰ ਦੇ ਮਹਾ ਰਸ ਵਿਚ ਭਿੱਜੀ ਹੋਈ ਹੈ ਉਸ ਦੇ ਸਾਰੇ ਭੈੜ (ਸੜ ਕੇ) ਸੁਆਹ ਹੋ ਜਾਂਦੇ ਹਨ ।੨।

ਪਉੜੀ।

ਹੈਰਾਨ ਕਰਨ ਵਾਲੇ ਕੌਤਕ ਕਰ ਕੇ ਪ੍ਰਭੂ ਨੇ ਆਪ ਇਹ ਜਗਤ ਪੈਦਾ ਕੀਤਾ,

ਇਸ ਵਿਚ ਪੰਜ ਤੱਤ ਪਾ ਦਿੱਤੇ ਜੋ ਮੋਹ ਝੂਠ ਤੇ ਗੁਮਾਨ (ਆਦਿਕ ਦਾ ਮੂਲ) ਹਨ ।

ਗਿਆਨ-ਹੀਨ ਆਪ-ਹੁਦਰਾ ਮਨੁੱਖ (ਇਹਨਾਂ ਵਿਚ ਫਸ ਕੇ) ਭਟਕਦਾ ਹੈ ਤੇ ਜੰਮਦਾ ਮਰਦਾ ਹੈ ।

ਕਈ ਜੀਵਾਂ ਨੂੰ ਪ੍ਰਭੂ ਨੇ ਗੁਰੂ ਦੇ ਸਨਮੁਖ ਕਰ ਕੇ ਆਪਣਾ ਗਿਆਨ ਆਪ ਸਮਝਾਇਆ ਹੈ

ਤੇ ਭਗਤੀ ਤੇ ਨਾਮ-ਰੂਪ ਖ਼ਜ਼ਾਨਾ ਹੈ ।੪।

Source: BaniDB · Read Ang 786 in Sri Guru Granth Sahib Ji

On this day in earlier years