ਹੁਕਮਨਾਮਾ ਸਾਹਿਬ

Hukamnama Sahib

Saturday, 27 December 2003

ਸ਼ਨੀਵਾਰ, ੧੪ ਪੋਹ (ਸੰਮਤ ੫੩੫ ਨਾਨਕਸ਼ਾਹੀ)

Ang 617

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥

ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥ ੧ ॥

ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥

ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥ ੧ ॥ ਰਹਾਉ ॥

ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥ ੨ ॥ ੧ ॥ ੨੯ ॥

English Translation

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 ||

O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause ||

Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Source: SGPC Official · Read Ang 617 in Sri Guru Granth Sahib Ji

On this day in earlier years

  • Friday, 27 December 2002 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath