ਹੁਕਮਨਾਮਾ ਸਾਹਿਬ

Hukamnama Sahib

Sunday, 28 December 2003

ਐਤਵਾਰ, ੧੫ ਪੋਹ (ਸੰਮਤ ੫੩੫ ਨਾਨਕਸ਼ਾਹੀ)

Ang 529

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ਮਹਲਾ ੫ ॥

ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥

ਗੁਰ ਪ੍ਰਸਾਦਿ ਕਾਹੂ ਜਾਤੇ ॥ ੧ ॥ ਰਹਾਉ ॥

ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥

ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥ ੧ ॥

ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥

ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥ ੨ ॥ ੮ ॥

English Translation

DAYV-GANDHAAREE, FIFTH MEHL:

The Lord God is my praanaa, my breath of life; He is the Giver of peace. By Guru’s Grace, only a few know Him. || 1 || Pause ||

Your Saints are Your Beloveds; death does not consume them. They are dyed in the deep crimson color of Your Love, and they are intoxicated with the sublime essence of the Lord’s Name. || 1 ||

The greatest sins, and millions of pains and diseases are destroyed by Your Gracious Glance, O God. While sleeping and waking, Nanak sings the Lord’s Name, Har, Har, Har; he falls at the Guru’s feet. || 2 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ! ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੇ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੧।ਰਹਾਉ।

ਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ। ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ।੧।

ਹੇ ਪ੍ਰਭੂ! ਜੀਵਾਂ ਦੇ ਕੀਤੇ ਹੋਏ ਵੑਡੇ ਵੑਡੇ ਪਾਪ, ਕ੍ਰੋੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ- ਜੇਹੜੇ ਮਨੁੱਖ ਗੁਰੂ ਦੇ ਚਰਨੀਂ ਆ ਪੈਂਦੇ ਹਨ ਉਹ ਸੁਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦੇ ਰਹਿੰਦੇ ਹਨ।੨।੮।

Source: SGPC Official · Read Ang 529 in Sri Guru Granth Sahib Ji

On this day in earlier years

  • Saturday, 28 December 2002 ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ Ang 855 · Raag Bilaaval