ਹੁਕਮਨਾਮਾ ਸਾਹਿਬ

Hukamnama Sahib

Saturday, 07 February 2004

ਸ਼ਨਿੱਚਰਵਾਰ, ੨੫ ਮਾਘ (ਸੰਮਤ ੫੩੫ ਨਾਨਕਸ਼ਾਹੀ)

Ang 738 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥

kiaa gun tere saar sam(h)aalee moh niragun ke dhaataare ||

ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

bai khareedh kiaa kare chaturaiee ih jeeau pi(n)dd sabh thaare ||1||

ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥

laal ra(n)geele preetam manmohan tere dharasan kau ham baare ||1|| rahaau ||

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥

prabh dhaataa moh dheen bhekhaaree tum(h) sadhaa sadhaa upakaare ||

ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

so kichh naahee j mai te hovai mere Thaakur agam apaare ||2||

ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥

kiaa sev kamaavau kiaa keh reejhaavau bidh kit paavau dharasaare ||

ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥

mit nahee paieeaai a(n)t na laheeaai man tarasai charanaare ||3||

ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥

paavau dhaan ddeeTh hoi maagau mukh laagai sa(n)t renaare ||

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

jan naanak kau gur kirapaa dhaaree prabh haath dhei nisataare ||4||6||

English Translation

Soohee, Fifth Mehla:

What virtues and excellences of Yours should I cherish and contemplate? I am worthless, while You are the Great Giver.

I am Your slave - what clever tricks could I ever try? This soul and body are totally Yours||1||

O my Darling, Blissful Beloved, who fascinates my mind - I am a sacrifice to the Blessed Vision of Your Darshan. ||1||Pause||

O God, You are the Great Giver, and I am just a poor beggar; You are forever and ever benevolent.

I cannot accomplish anything by myself, O my Unapproachable and Infinite Lord and Master. ||2||

What service can I perform? What should I say to please You? How can I gain the Blessed Vision of Your Darshan?

Your extent cannot be found - Your limits cannot be found. My mind longs for Your Feet. ||3||

I beg with persistence to receive this gift, that the dust of the Saints might touch my face.

The Guru has showered His Mercy upon servant Nanak; reaching out with His Hand, God has delivered him. ||4||6||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? (ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ

(ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ ।੧।

ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ ।੧।ਰਹਾਉ।

(ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ

ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ ।੨।

ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ? ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ

ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ ।੩।

ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹ

ਹੇ ਨਾਨਕ! (ਆਖ—) ਜਿਸ ਦਾਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ।੪।੬।

Source: BaniDB · Read Ang 738 in Sri Guru Granth Sahib Ji

On this day in earlier years

  • Friday, 07 February 2003 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree