ਹੁਕਮਨਾਮਾ ਸਾਹਿਬ

Hukamnama Sahib

Sunday, 08 February 2004

ਐਤਵਾਰ, ੨੬ ਮਾਘ (ਸੰਮਤ ੫੩੫ ਨਾਨਕਸ਼ਾਹੀ)

Ang 702 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ॥

jaitasaree mahalaa panjavaa ||

ਚਾਤ੍ਰਿਕ ਚਿਤਵਤ ਬਰਸਤ ਮੇਂਹ ॥

chaatirak chitavat barasat me(n)h ||

ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥

kirapaa si(n)dh karunaa prabh dhaarahu har prem bhagat ko ne(n)h ||1|| rahaau ||

ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥

anik sookh chakavee nahee chaahat anadh pooran pekh dhe(n)h ||

ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥

aan upaav na jeevat meenaa bin jal maranaa te(n)h ||1||

ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥

ham anaath naath har saranee apunee kirapaa kare(n)h ||

ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥

charan kamal naanak aaraadhai tis bin aan na ke(n)h ||2||6||10||

English Translation

Jaitsree, Fifth Mehla:

The rainbird longs for the rain to fall.

O God, ocean of mercy, shower Your mercy on me, that I may yearn for loving devotional worship of the Lord. ||1||Pause||

The chakvi duck does not desire many comforts, but it is filled with bliss upon seeing the dawn.

The fish cannot survive any other way - without water, it dies. ||1||

I am a helpless orphan - I seek Your Sanctuary, O My Lord and Master; please bless me with Your mercy.

Nanak worships and adores the Lord's lotus feet; without Him, there is no other at all. ||2||6||10||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ।

ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ), ਤਿਵੇਂ

ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! (ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ ।੧।ਰਹਾਉ।

ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀ) ਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ ।

(ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ ।੧।

ਹੇ ਨਾਥ! (ਤੈਥੋਂ ਬਿਨਾ) ਅਸੀ ਨਿਆਸਰੇ ਸਾਂ ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ ।

(ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ ।੨।੬।੧੦।

Source: BaniDB · Read Ang 702 in Sri Guru Granth Sahib Ji

On this day in earlier years

  • Saturday, 08 February 2003 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Friday, 08 February 2002 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee