ਹੁਕਮਨਾਮਾ ਸਾਹਿਬ

Hukamnama Sahib

Monday, 23 February 2004

ਸੋਮਵਾਰ, ੧੧ ਫੱਗਣ (ਸੰਮਤ ੫੩੫ ਨਾਨਕਸ਼ਾਹੀ)

Ang 751 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ਕਾਫੀ ਘਰੁ ੧੦

soohee mahalaa pehilaa kaafee ghar dasvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥

maanas janam dhula(n)bh gurmukh paiaa ||

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

man tan hoi chula(n)bh je satigur bhaiaa ||1||

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

chalai janam savaar vakhar sach lai ||

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥

pat paae dharabaar satigur sabadh bhai ||1|| rahaau ||

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥

man tan sach salaeh saache man bhaiaa ||

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

laal rataa man maaniaa gur pooraa paiaa ||2||

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥

hau jeevaa gun saar a(n)tar too vasai ||

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

too(n) vaseh man maeh sahaje ras rasai ||3||

ਮੂਰਖ ਮਨ ਸਮਝਾਇ ਆਖਉ ਕੇਤੜਾ ॥

moorakh man samajhai aakhau ketaRaa ||

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

gurmukh har gun gai ra(n)g ra(n)getaRaa ||4||

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥

nit nit ridhai samaal preetam aapanaa ||

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

je chaleh gun naal naahee dhukh sa(n)taapanaa ||5||

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥

manmukh bharam bhulaanaa naa tis ra(n)g hai ||

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

marasee hoi viddaanaa man tan bha(n)g hai ||6||

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥

gur kee kaar kamai laahaa ghar aaniaa ||

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

gurbaanee nirabaan sabadh pachhaaniaa ||7||

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥

eik naanak kee aradhaas je tudh bhaavasee ||

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

mai dheejai naam nivaas har gun gaavasee ||8||1||3||

English Translation

Soohee, First Mehla, Kaafee, Tenth House:

One Universal Creator God. By The Grace Of The True Guru:

It is difficult to receive this human body, but only the Guru's disciple understands its value. ||5||

The mind and body are dyed in the deep red color of devotional love, if it pleases the True Guru. ||1||

He departs with his life embellished and successful, taking the merchandise of the True Name.

He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||

One who praises the True Lord with his mind and body, pleases the Mind of the True Lord.

Attuned to the Beloved Lord, the mind is appeased, and finds the Perfect Guru. ||2||

I live, by cherishing Your Glorious Virtues; You dwell deep within me.

You dwell within my mind, and so it naturally celebrates in joyful delight. ||3||

O my foolish mind, how can I teach and instruct you?

As Gurmukh, sing the Glorious Praises of the Lord, and so become attuned to His Love. ||4||

Continually, continuously, remember and cherish your Beloved Lord in your heart.

For if you depart with virtue, then pain shall never afflict you. ||5||

The self-willed manmukh wanders around, deluded by doubt; he does not enshrine love for the Lord.

He dies as a stranger to his own self, and his mind and body are spoiled. ||6||

Performing service to the Guru, you shall go home with the profit.

Through the Word of the Guru's Bani, and the Shabad, the Word of God, the state of Nirvaanaa is attained. ||7||

Nanak makes this one prayer: if it pleases Your Will,

bless me with a home in Your Name, Lord, that I may sing Your Glorious Praises. ||8||1||3||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪਹਿਲੀ ਪਾਤਿਸ਼ਾਹੀ। ਕਾਫੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਰਾਪਤ ਹੁੰਦਾ ਹੈ।

ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ ।

ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੱੁਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।

ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ।

ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ।੧।ਰਹਾਉ

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।

ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।

ਹੇ ਪ੍ਰਭੂ! ਜੇ ਤੰੰੂ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ,

ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ “ਤੂ ਹੀ ਤੂ” ਦੀ ਧੁਨ ਲੱਗ ਪਏ ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ,

ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ।

ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ ।

ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ।

ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾੲ।

ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ ।੮।੧।੩।

Source: BaniDB · Read Ang 751 in Sri Guru Granth Sahib Ji

On this day in earlier years

  • Sunday, 23 February 2003 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Saturday, 23 February 2002 ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ Ang 635 · Raag Sorath