ਹੁਕਮਨਾਮਾ ਸਾਹਿਬ

Hukamnama Sahib

Thursday, 26 February 2004

ਵੀਰਵਾਰ, ੧੪ ਫੱਗਣ (ਸੰਮਤ ੫੩੫ ਨਾਨਕਸ਼ਾਹੀ)

Ang 787 · Raag Soohee · Guru Angad Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੨ ॥

salok mahalaa doojaa ||

ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥

jinee chalan jaaniaa se kiau kareh vithaar ||

ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥

chalan saar na jaananee kaaj savaaranahaar ||1||

ਮਃ ੨ ॥

mahalaa doojaa ||

ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥

raat kaaran dhan sa(n)cheeaai bhalake chalan hoi ||

ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥

naanak naal na chaliee fir pachhutaavaa hoi ||2||

ਮਃ ੨ ॥

mahalaa doojaa ||

ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥

badhaa chaTee jo bhare naa gun naa upakaar ||

ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥

setee khusee savaareeaai naanak kaaraj saar ||3||

ਮਃ ੨ ॥

mahalaa doojaa ||

ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥

manahaTh taraf na jipiee je bahutaa ghaale ||

ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥

taraf jinai sat bhaau dhe jan naanak sabadh veechaare ||4||

ਪਉੜੀ ॥

pauRee ||

ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥

karatai kaaran jin keeaa so jaanai soiee ||

ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥

aape sirasaT upaieean aape fun goiee ||

ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥

jug chaare sabh bhav thakee kin keemat hoiee ||

ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥

satigur ek vikhaaliaa man tan sukh hoiee ||

ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥

gurmukh sadhaa salaaheeaai karataa kare su hoiee ||7||

English Translation

Shalok, Second Mehla:

They know that they will have to depart, so why do they make such ostentatious displays?

Those who do not know that they will have to depart, continue to arrange their affairs. ||1||

Second Mehla:

He accumulates wealth during the night of his life, but in the morning, he must depart.

O Nanak, it shall not go along with him, and so he regrets. ||2||

Second Mehla:

Paying a fine under pressure, does not bring either merit or goodness.

That alone is a good deed, O Nanak, which is done by one's own free will. ||3||

Second Mehla:

Stubborn-mindedness will not win the Lord to one's side, no matter how much it is tried.

The Lord is won over to your side, by offering Him your true love, O servant Nanak, and contemplating the Word of the Shabad. ||4||

Pauree:

The Creator created the world; He alone understands it.

He Himself created the Universe, and He Himself shall destroy it afterwards.

All have grown weary of wandering throughout the four ages, but none know the Lord's worth.

The True Guru has shown me the One Lord, and my mind and body are at peace.

The Gurmukh praises the Lord forever; that alone happens, which the Creator Lord does. ||7||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ;

ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ ।੧।

ਦੂਜੀ ਪਾਤਿਸ਼ਾਹੀ।

ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ,

ਹੇ ਨਾਨਕ! ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ ।੨।

ਦੂਜੀ ਪਾਤਿਸ਼ਾਹੀ।

ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ ।

ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ ।੩।

ਦੂਜੀ ਪਾਤਿਸ਼ਾਹੀ।

ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ;

ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ ।੪।

ਪਉੜੀ।

ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ;

ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ ।

ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ ।

ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ;

ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੭।

Source: BaniDB · Read Ang 787 in Sri Guru Granth Sahib Ji

On this day in earlier years

  • Wednesday, 26 February 2003 ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ Ang 702 · Raag Jaithsree
  • Tuesday, 26 February 2002 ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Ang 819 · Raag Bilaaval