ਹੁਕਮਨਾਮਾ ਸਾਹਿਬ

Hukamnama Sahib

Friday, 12 March 2004

ਸ਼ੁੱਕਰਵਾਰ, ੨੯ ਫੱਗਣ (ਸੰਮਤ ੫੩੫ ਨਾਨਕਸ਼ਾਹੀ)

Ang 718 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਹਰਿ ਹਰਿ ਚਰਨ ਰਿਦੈ ਉਰ ਧਾਰੇ ॥

har har charan ridhai ur dhaare ||

ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥

simar suaamee satigur apunaa kaaraj safal hamaare ||1|| rahaau ||

ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥

pu(n)n dhaan poojaa paramesur har keerat tat beechaare ||

ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥

gun gaavat atul sukh paiaa Thaakur agam apaare ||1||

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥

jo jan paarabraham apane keene tin kaa baahur kachh na beechaare ||

ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

naam ratan sun jap jap jeevaa har naanak ka(n)Th majhaare ||2||11||30||

English Translation

Todee, Fifth Mehla:

I have enshrined the Lord's Feet within my heart.

Contemplating my Lord and Master, my True Guru, all my affairs have been resolved. ||1||Pause||

The merits of giving donations to charity and devotional worship come from the Kirtan of the Praises of the Transcendent Lord; this is the true essence of wisdom.

Singing the Praises of the unapproachable, infinite Lord and Master, I have found immeasurable peace. ||1||

The Supreme Lord God does not consider the merits and demerits of those humble beings whom He makes His own.

Hearing, chanting and meditating on the jewel of the Naam, I live; Nanak wears the Lord as his necklace. ||2||11||30||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ

ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ।੧।ਰਹਾਉ।

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ

ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ

ਹੇ ਨਾਨਕ! (ਆਖ—) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ।੨।੧੧।੩੦।

Source: BaniDB · Read Ang 718 in Sri Guru Granth Sahib Ji

On this day in earlier years

  • Wednesday, 12 March 2003 ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ Ang 887 · Raag Raamkalee
  • Tuesday, 12 March 2002 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee