ਹੁਕਮਨਾਮਾ ਸਾਹਿਬ

Hukamnama Sahib

Monday, 26 April 2004

ਸੋਮਵਾਰ, ੧੪ ਵੈਸਾਖ (ਸੰਮਤ ੫੩੬ ਨਾਨਕਸ਼ਾਹੀ)

Ang 850 · Raag Bilaaval · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥

braham bi(n)dheh te braahamanaa je chaleh satigur bhai ||

ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥

jin kai hiradhai har vasai haumai rog gavai ||

ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥

gun raveh gun sa(n)graheh jotee jot milai ||

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥

eis jug meh virale braahaman braham bi(n)dheh chit lai ||

ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

naanak jin(h) kau nadhar kare har sachaa se naam rahe liv lai ||1||

ਮਃ ੩ ॥

mahalaa teejaa ||

ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥

satigur kee sev na keeteeaa sabadh na lago bhaau ||

ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥

haumai rog kamaavanaa at dheeragh bahu suaau ||

ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥

manahaTh karam kamaavane fir fir jonee pai ||

ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥

gurmukh janam safal hai jis no aape le milai ||

ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥

naanak nadharee nadhar kare taa naam dhan palai pai ||2||

ਪਉੜੀ ॥

pauRee ||

ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥

sabh vaddiaaieeaa har naam vich har gurmukh dhiaaieeaai ||

ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥

j vasat ma(n)geeaai saiee paieeaai je naam chit laieeaai ||

ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥

guhaj gal jeea kee keechai satiguroo paas taa sarab sukh paieeaai ||

ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥

gur pooraa har upadhes dhei sabh bhukh leh jaieeaai ||

ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

jis poorab hovai likhiaa so har gun gaieeaai ||3||

English Translation

Shalok, Third Mehla:

He alone knows God, and he alone is a Brahmin, who walks in harmony with the Will of the True Guru.

One whose heart is filled with the Lord, is freed of egotism and disease.

He chants the Lord's Praises, gathers virtue, and his light merges into the Light.

How rare are those Brahmins who, in this age, come to know God, by lovingly focusing their consciousness on Him.

O Nanak, those who are blessed by the Lord's Glance of Grace, remain lovingly attuned to the Name of the True Lord. ||1||

Third Mehla:

One who does not serve the True Guru, and who does not love the Word of the Shabad,

earns the very painful disease of egotism; he is so very selfish.

Acting stubborn-mindedly, he is reincarnated over and over again.

The birth of the Gurmukh is fruitful and auspicious. The Lord unites him with Himself.

O Nanak, when the Merciful Lord grants His Mercy, one obtains the wealth of the Naam, the Name of the Lord. ||2||

Pauree:

All glorious greatness is in the Name of the Lord; as Gurmukh, meditate on the Lord.

One obtains all that he asks for, if he keeps his consciousness focused on the Lord.

If he tells the secrets of his soul to the True Guru, then he finds absolute peace.

When the Perfect Guru bestows the Lord's Teachings, then all hunger departs.

One who is blessed with such pre-ordained destiny, sings the Glorious Praises of the Lord. ||3||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ ।

ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ ।

ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ ।

ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ ।

ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ ।੧।

ਤੀਜੀ ਪਾਤਿਸ਼ਾਹੀ।

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ ।

ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ;

ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ ।

ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ ।੨।

ਪਉੜੀ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ ।

ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ ।

ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ ।

ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ ।

ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।

Source: BaniDB · Read Ang 850 in Sri Guru Granth Sahib Ji

On this day in earlier years

  • Saturday, 26 April 2003 ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ Ang 744 · Raag Soohee