ਹੁਕਮਨਾਮਾ ਸਾਹਿਬ

Hukamnama Sahib

Wednesday, 05 May 2004

ਬੁੱਧਵਾਰ, ੨੨ ਵੈਸਾਖ (ਸੰਮਤ ੫੩੬ ਨਾਨਕਸ਼ਾਹੀ)

Ang 733 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ॥

soohee mahalaa chauthhaa ||

ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥

jithai har aaraadheeaai tithai har mit sahaiee ||

ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥

gur kirapaa te har man vasai horat bidh liaa na jaiee ||1||

ਹਰਿ ਧਨੁ ਸੰਚੀਐ ਭਾਈ ॥

har dhan sa(n)cheeaai bhaiee ||

ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥

j halat palat har hoi sakhaiee ||1|| rahaau ||

ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥

satasa(n)gatee sa(n)g har dhan khaTeeaai hor thai horat upai har dhan kitai na paiee ||

ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥

har ratanai kaa vaapaareeaa har ratan dhan vihaajhe kachai ke vaapaare'e vaak har dhan liaa na jaiee ||2||

ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥

har dhan ratan javehar maanak har dhanai naal a(n)mirat velai vatai har bhagatee har liv laiee ||

ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥

har dhan a(n)mirat velai vatai kaa beejiaa bhagat khai kharach rahe nikhuTai naahee ||

ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥

halat palat har dhanai kee bhagataa kau milee vaddiaaiee ||3||

ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥

har dhan nirabhau sadhaa sadhaa asathir hai saachaa ih har dhan aganee tasakarai paaneeaai jamadhootai kisai kaa gavaiaa na jaiee ||

ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥

har dhan kau uchakaa neR na aaviee jam jaagaatee dda(n)dd na lagaiee ||4||

ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥

saakatee paap kar kai bikhiaa dhan sa(n)chiaa tinaa ik vikh naal na jaiee ||

ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥

halatai vich saakat dhuhele bhe hathahu chhuRak giaa agai palat saakat har dharageh ddoiee na paiee ||5||

ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥

eis har dhan kaa saahu har aap hai sa(n)tahu jis no dhei su har dhan ladh chalaiee ||

ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥

eis har dhanai kaa toTaa kadhe na aaviee jan naanak kau gur sojhee paiee ||6||3||10||

English Translation

SOOHEE, FOURTH MEHL:

Wherever the Lord is worshipped in adoration, there the Lord becomes one’s friend and helper. By Guru’s Grace, the Lord comes to dwell in the mind; He cannot be obtained in any other way. || 1 ||

So gather in the wealth of the Lord, O Siblings of Destiny, so that in this world and the next, the Lord shall be your friend and companion. || 1 || Pause ||

In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all. The dealer in the Lord’s Jewels purchases the wealth of the Lord’s jewels; the dealer in cheap glass jewels cannot acquire the Lord’s wealth by empty words. || 2 ||

The Lord’s wealth is like jewels, gems and rubies. At the appointed time in the Amrit Vaylaa, the ambrosial hours of the morning, the Lord’s devotees lovingly center their attention on the Lord, and the wealth of the Lord. The devotees of the Lord plant the seed of the Lord’s wealth in the ambrosial hours of the Amrit Vaylaa; they eat it, and spend it, but it is never exhausted. In this world and the next, the devotees are blessed with glorious greatness, the wealth of the Lord. || 3 ||

The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away. Thieves cannot even approach the Lord’s wealth; Death, the tax collector cannot tax it. || 4 ||

The faithless cynics commit sins and gather in their poisonous wealth, but it shall not go along with them for even a single step. In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. || 5 ||

The Lord Himself is the Banker of this wealth, O Saints; when the Lord gives it, the mortal loads it and takes it away. This wealth of the Lord is never exhausted; the Guru has given this understanding to servant Nanak. || 6 || 3 || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ । (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ । ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ । ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ । ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।

ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ । ਅੱਗ, ਚੋਰ, ਪਾਣੀ, ਮੌਤ—ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ । ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ । ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।

ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ । (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।

ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ । ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ । ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

Source: SGPC Official; BaniDB · Read Ang 733 in Sri Guru Granth Sahib Ji

On this day in earlier years

  • Monday, 05 May 2003 ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ Ang 816 · Raag Bilaaval