ਹੁਕਮਨਾਮਾ ਸਾਹਿਬ

Hukamnama Sahib

Thursday, 13 May 2004

ਵੀਰਵਾਰ, ੩੧ ਵੈਸਾਖ (ਸੰਮਤ ੫੩੬ ਨਾਨਕਸ਼ਾਹੀ)

Ang 559 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥

gurmukh sach sa(n)jam tat giaan ||

ਗੁਰਮੁਖਿ ਸਾਚੇ ਲਗੈ ਧਿਆਨੁ ॥੧॥

gurmukh saache lagai dhiaan ||1||

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥

gurmukh man mere naam samaal ||

ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥

sadhaa nibahai chalai terai naal || rahaau ||

ਗੁਰਮੁਖਿ ਜਾਤਿ ਪਤਿ ਸਚੁ ਸੋਇ ॥

gurmukh jaat pat sach soi ||

ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥

gurmukh a(n)tar sakhaiee prabh hoi ||2||

ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥

gurmukh jis no aap kare so hoi ||

ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥

gurmukh aap vaddaiee dhevai soi ||3||

ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥

gurmukh sabadh sach karanee saar ||

ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

gurmukh naanak paravaarai saadhaar ||4||6||

English Translation

Wadahans, Third Mehla:

The Gurmukh practices true self-discipline, and attains the essence of wisdom.

The Gurmukh meditates on the True Lord. ||1||

As Gurmukh, O my mind, remember the Naam, the Name of the Lord.

It shall stand by you always, and go with you. ||Pause||

The True Lord is the social status and honor of the Gurmukh.

Within the Gurmukh, is God, his friend and helper. ||2||

He alone becomes Gurmukh, whom the Lord so blesses.

He Himself blesses the Gurmukh with greatness. ||3||

The Gurmukh lives the True Word of the Shabad, and practices good deeds.

The Gurmukh, O Nanak, emancipates his family and relations. ||4||6||

ਪੰਜਾਬੀ ਵਿਆਖਿਆ (Punjabi Explanation)

ਵਡਹੰਸ ਤੀਜੀ ਪਾਤਿਸ਼ਾਹੀ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ

ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ ।੧।

ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ ।

ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ ।

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ।੨।

ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ,

ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ ।੩।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ ।

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ ।੪।੬।

Source: BaniDB · Read Ang 559 in Sri Guru Granth Sahib Ji

On this day in earlier years

  • Tuesday, 13 May 2003 ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ Ang 827 · Raag Bilaaval
  • Monday, 13 May 2002 ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ Ang 444 · Raag Aasaa