ਹੁਕਮਨਾਮਾ ਸਾਹਿਬ

Hukamnama Sahib

Wednesday, 19 May 2004

ਬੁੱਧਵਾਰ, ੬ ਜੇਠ (ਸੰਮਤ ੫੩੬ ਨਾਨਕਸ਼ਾਹੀ)

Ang 703 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਛੰਤ ਘਰੁ ੧

jaitasaree mahalaa panjavaa chha(n)t ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਸਲੋਕ ॥

salok ||

ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥

dharasan piaasee dhinas raat chitavau anadhin neet ||

ਖੋਲਿੑ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

kholi(h) kapaT gur meleeaa naanak har sa(n)g meet ||1||

ਛੰਤ ॥

chha(n)t ||

ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥

sun yaar hamaare sajan ik karau bena(n)teeaa ||

ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥

tis mohan laal piaare hau firau khoja(n)teeaa ||

ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥

tis dhas piaare sir dharee utaare ik bhoree dharasan dheejai ||

ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥

nain hamaare pria ra(n)g ra(n)gaare ik til bhee naa dheereejai ||

ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥

prabh siau man leenaa jiau jal meenaa chaatirak jivai tisa(n)teeaa ||

ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥

jan naanak gur pooraa paiaa sagalee tikhaa bujha(n)teeaa ||1||

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥

yaar ve pria habhe sakheeaa moo kahee na jeheeaa ||

ਯਾਰ ਵੇ ਹਿਕ ਡੂੰ ਹਿਕ ਚਾੜੈ ਹਉ ਕਿਸੁ ਚਿਤੇਹੀਆ ॥

yaar ve hik ddoo(n) hik chaaRai hau kis chiteheeaa ||

ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥

hik dhoo(n) hik chaaRe anik piaare nit karadhe bhog bilaasaa ||

ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥

tinaa dhekh man chaau uTha(n)dhaa hau kadh paiee gunataasaa ||

ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥

jinee maiddaa laal reejhaiaa hau tis aagai man dde(n)heeaa ||

ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

naanak kahai sun binau suhaagan moo dhas ddikhaa pir keheeaa ||2||

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥

yaar ve pir aapan bhaanaa kichh neesee chha(n)dhaa ||

ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥

yaar ve tai raaviaa laalan moo dhas dhasa(n)dhaa ||

ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥

laalan tai paiaa aap gavaiaa jai dhan bhaag mathaane ||

ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥

baa(n)h pakaR Thaakur hau ghidhee gun avagan na pachhaane ||

ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥

gun haar tai paiaa ra(n)g laal banaiaa tis habho kichh suha(n)dhaa ||

ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

jan naanak dha(n)n suhaagan saiee jis sa(n)g bhataar vasa(n)dhaa ||3||

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥

yaar ve nit sukh sukhedhee saa mai paiee ||

ਵਰੁ ਲੋੜੀਦਾ ਆਇਆ ਵਜੀ ਵਾਧਾਈ ॥

var loReedhaa aaiaa vajee vaadhaiee ||

ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥

mahaa ma(n)gal rahas theeaa pir dhiaal sadh nav ra(n)geeaa ||

ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥

vadd bhaag paiaa gur milaiaa saadh kai satasa(n)geeaa ||

ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥

aasaa manasaa sagal pooree pria a(n)k a(n)k milaiee ||

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

binava(n)t naanak sukh sukhedhee saa mai gur mil paiee ||4||1||

English Translation

Jaitsree, Fifth Mehla, Chhant, First House:

One Universal Creator God. By The Grace Of The True Guru:

Shalok:

I am thirsty for the Blessed Vision of the Lord's Darshan, day and night; I yearn for Him constantly, night and day.

Opening the door, O Nanak, the Guru has led me to meet with the Lord, my Friend. ||1||

Chhant:

Listen, O my intimate friend - I have just one prayer to make.

I have been wandering around, searching for that enticing, sweet Beloved.

Whoever leads me to my Beloved - I would cut off my head and offer it to him, even if I were granted the Blessed Vision of His Darshan for just an instant.

My eyes are drenched with the Love of my Beloved; without Him, I do not have even a moment's peace.

My mind is attached to the Lord, like the fish to the water, and the rainbird, thirsty for the raindrops.

Servant Nanak has found the Perfect Guru; his thirst is totally quenched. ||1||

O intimate friend, my Beloved has all these loving companions; I cannot compare to any of them.

O intimate friend, each of them is more beautiful than the others; who could consider me?

Each of them is more beautiful than the others; countless are His lovers, constantly enjoying bliss with Him.

Beholding them, desire wells up in my mind; when will I obtain the Lord, the treasure of virtue?

I dedicate my mind to those who please and attract my Beloved.

Says Nanak, hear my prayer, O happy soul-brides; tell me, what does my Husband Lord look like? ||2||

O intimate friend, my Husband Lord does whatever He pleases; He is not dependent on anyone.

O intimate friend, you have enjoyed your Beloved; please, tell me about Him.

They alone find their Beloved, who eradicate self-conceit; such is the good destiny written on their foreheads.

Taking me by the arm, the Lord and Master has made me His own; He has not considered my merits or demerits.

She, whom You have adorned with the necklace of virtue, and dyed in the deep crimson color of His Love - everything looks beautiful on her.

O servant Nanak, blessed is that happy soul-bride, who dwells with her Husband Lord. ||3||

O intimate friend, I have found that peace which I sought.

My sought-after Husband Lord has come home, and now, congratulations are pouring in.

Great joy and happiness welled up, when my Husband Lord, of ever-fresh beauty, showed mercy to me.

By great good fortune, I have found Him; the Guru has united me with Him, through the Saadh Sangat, the True Congregation of the Holy.

My hopes and desires have all been fulfilled; my Beloved Husband Lord has hugged me close in His embrace.

Prays Nanak, I have found that peace which I sought, meeting with the Guru. ||4||1||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਪੰਜਵੀਂ ਪਾਤਿਸ਼ਾਹੀ। ਛੰਤ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ, ਉਹ ਪਾਇਆ ਜਾਂਦਾ ਹੈ।

ਸਲੋਕ।

ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ ।

ਹੇ ਨਾਨਕ! (ਆਖ—) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ ।੧।

ਛੰਤ।

ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ!

ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ ।

ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ—ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ ।

ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ ।

ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੰੂਦ ਦੀ) ਪਿਆਸ ਲੱਗੀ ਰਹਿੰਦੀ ਹੈ ।

ਹੇ ਦਾਸ ਨਾਨਕ! (ਆਖ—ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤੇ੍ਰਹ ਬੁੱਝ ਜਾਂਦੀ ਹੈ ।੧।

ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ ।

ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ?

ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ ।

ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ ।

ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ ।

ਨਾਨਕ ਆਖਦਾ ਹੈ—ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ । ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ ।੨।

ਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ ।

ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ ।

ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ । ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ) ।

ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ ।

ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩।

ਹੇ ਦਾਸ ਨਾਨਕ! (ਆਖ—) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ।੩।

ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ ।

ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ ।

ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ ।

ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ ।

ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ ।

ਨਾਨਕ ਬੇਨਤੀ ਕਰਦਾ ਹੈ—ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ ।੪।

Source: BaniDB · Read Ang 703 in Sri Guru Granth Sahib Ji

On this day in earlier years

  • Monday, 19 May 2003 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Sunday, 19 May 2002 ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ Ang 598 · Raag Sorath