ਹੁਕਮਨਾਮਾ ਸਾਹਿਬ

Hukamnama Sahib

Tuesday, 08 June 2004

ਮੰਗਲਵਾਰ, ੨੬ ਜੇਠ (ਸੰਮਤ ੫੩੬ ਨਾਨਕਸ਼ਾਹੀ)

Ang 507 · Raag Gujri · Guru Arjan Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੫ ਘਰੁ ੨

goojaree mahalaa panjavaa ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥

raajan meh too(n) raajaa kahe'eeh bhooman meh bhoomaa ||

ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥

Thaakur meh Thakuraiee teree koman sir komaa ||1||

ਪਿਤਾ ਮੇਰੋ ਬਡੋ ਧਨੀ ਅਗਮਾ ॥

pitaa mero baddo dhanee agamaa ||

ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥

ausatat kavan kareejai karate pekh rahe bisamaa ||1|| rahaau ||

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥

sukheean meh sukheeaa too(n) kahe'eeh dhaatan sir dhaataa ||

ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥

tejan meh tejava(n)see kahe'eeh raseean meh raataa ||2||

ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥

sooran meh sooraa too(n) kahe'eeh bhogan meh bhogee ||

ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥

grasatan meh too(n) baddo girahasatee jogan meh jogee ||3||

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥

karatan meh too(n) karataa kahe'eeh aachaaran meh aachaaree ||

ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥

saahan meh too(n) saachaa saahaa vaapaaran meh vaapaaree ||4||

ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥

dharabaaran meh tero dharabaaraa saran paalan Teekaa ||

ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥

lakhimee ketak ganee na jaieeaai gan na sakau seekaa ||5||

ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥

naaman meh tero prabh naamaa giaanan meh giaanee ||

ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥

jugatan meh teree prabh jugataa isanaanan meh isanaanee ||6||

ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥

sidhan meh teree prabh sidhaa karaman sir karamaa ||

ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

aagiaa meh teree prabh aagiaa hukaman sir hukamaa ||7||

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥

jiau bolaaveh tiau boleh suaamee kudharat kavan hamaaree ||

ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

saadhasa(n)g naanak jas gaio jo prabh kee at piaaree ||8||1||8||

English Translation

Goojaree, Fifth Mehla, Second House:

One Universal Creator God. By The Grace Of The True Guru:

Among kings, You are called the King. Among land-lords, You are the Land-lord.

Among masters, You are the Master. Among tribes, Yours is the Supreme Tribe. ||1||

My Father is wealthy, deep and profound.

What praises should I chant, O Creator Lord? Beholding You, I am wonder-struck. ||1||Pause||

Among the peaceful, You are called the Peaceful One. Among givers, You are the Greatest Giver.

Among the glorious, You are said to be the Most Glorious. Among revellers, You are the Reveller. ||2||

Among warriors, You are called the Warrior. Among indulgers, You are the Indulger.

Among householders, You are the Great Householder. Among yogis, You are the Yogi. ||3||

Among creators, You are called the Creator. Among the cultured, You are the Cultured One.

Among bankers, You are the True Banker. Among merchants, You are the Merchant. ||4||

Among courts, Yours is the Court. Yours is the Most Sublime of Sanctuaries.

The extent of Your wealth cannot be determined. Your Coins cannot be counted. ||5||

Among names, Your Name, God, is the most respected. Among the wise, You are the Wisest.

Among ways, Yours, God, is the Best Way. Among purifying baths, Yours is the Most Purifying. ||6||

Among spiritual powers, Yours, O God, are the Spiritual Powers. Among actions, Yours are the Greatest Actions.

Among wills, Your Will, God, is the Supreme Will. Of commands, Yours is the Supreme Command. ||7||

As You cause me to speak, so do I speak, O Lord Master. What other power do I have?

In the Saadh Sangat, the Company of the Holy, O Nanak, sing His Praises; they are so very dear to God. ||8||1||8||

ਪੰਜਾਬੀ ਵਿਆਖਿਆ (Punjabi Explanation)

ਗੂਜਰੀ ਪੰਜਵੀਂ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਕਰਤਾਰ! (ਦੁਨੀਆ ਦੇ) ਰਾਜਿਆਂ ਵਿਚ ਤੂੰ (ਸ਼ਿਰੋਮਣੀ) ਰਾਜਾ ਅਖਵਾਂਦਾ ਹੈਂ, ਭੁਇਂ ਦੇ ਮਾਲਕਾਂ ਵਿਚ ਤੂੰ (ਸਭ ਤੋਂ ਵੱਡਾ) ਭੁਇਂ ਦਾ ਮਾਲਕ ਹੈਂ ।

ਹੇ ਕਰਤਾਰ! (ਦੁਨੀਆ ਦੇ) ਸਰਦਾਰਾਂ ਵਿਚ ਤੇਰੀ ਸਰਦਾਰੀ (ਸਭ ਤੋਂ ਵੱਡੀ) ਹੈ, ਉੱਚੀ ਕੁਲ ਵਾਲਿਆਂ ਵਿਚ ਤੂੰ ਸ਼ਿਰੋਮਣੀ ਕੁਲ ਵਾਲਾ ਹੈਂ ।੧।

ਹੇ ਕਰਤਾਰ! ਤੂੰ ਮੇਰਾ ਪਿਤਾ ਹੈਂ, ਤੂੰ ਸਾਡੀ ਸਿਆਣਪ ਦੀ ਪਹੰੁਚ ਤੋਂ ਪਰੇ ਹੈਂ ।

ਹੇ ਕਰਤਾਰ! ਤੇਰੀ ਕੇਹੜੀ ਕੇਹੜੀ ਵਡਿਆਈ ਅਸੀ ਕਰੀਏ? (ਤੇਰੀ ਲੀਲਾ) ਵੇਖ ਵੇਖ ਕੇ ਅਸੀ ਹੈਰਾਨ ਹੋ ਰਹੇ ਹਾਂ ।੧।ਰਹਾਉ।

ਹੇ ਕਰਤਾਰ! (ਦੁਨੀਆ ਦੇ) ਸੁਖੀ ਲੋਕਾਂ ਵਿਚ ਤੂੰ (ਸ਼ਿਰੋਮਣੀ) ਸੁਖੀ ਕਿਹਾ ਜਾ ਸਕਦਾ ਹੈਂ

ਦਾਨੀਆਂ ਵਿਚ ਤੂੰ ਹੀ (ਸ਼ਿਰੋਮਣੀ) ਤੇਜਸ੍ਵੀ ਕਹਾ ਸਕਦਾ ਹੈਂ (ਦੁਨੀਆ ਦੇ) ਰਸ ਮਾਣਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਰਸੀਆ ਹੈਂ ।੨।

ਹੇ ਕਰਤਾਰ! ਸੂਰਮਿਆਂ ਵਿਚ ਤੂੰ ਸ਼ਿਰੋਮਣੀ ਸੂਰਮਾ ਅਖਵਾਣ ਦਾ ਹੱਕਦਾਰ ਹੈਂ, (ਦੁਨੀਆ ਦੇ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਭੋਗੀਆਂ ਵਿਚ ਤੂੰ ਹੀ ਭੋਗੀ ਹੈਂ ।

ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ ਸੰਸਾਰ-ਟੱਬਰ ਹੈ), ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ ਹੰੁਦਿਆਂ ਭੀ ਨਿਰਲੇਪ ਹੈਂ) ।੩।

ਹੇ ਕਰਤਾਰ! ਨਵੇਂ ਕੰਮ ਕਰਨ ਵਾਲੇ ਸਿਆਣਿਆਂ ਵਿਚ ਤੂੰ ਸ਼ਿਰੋਮਣੀ ਰਚਨਹਾਰ ਹੈ; ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚ ਭੀ ਤੂੰ ਹੀ ਸ਼ਿਰੋਮਣੀ ਹੈਂ ।

ਹੇ ਕਰਤਾਰ! (ਦੁਨੀਆ ਦੇ) ਸਾਹੂਕਾਰਾਂ ਵਿਚ ਤੂੰ ਸਦਾ ਕਾਇਮ ਰਹਿਣ ਵਾਲਾ (ਸ਼ਿਰੋਮਣੀ) ਸਾਹੂਕਾਰ ਹੈਂ, ਤੇ ਵਾਪਾਰੀਆਂ ਵਿਚ ਤੂੰ ਵੱਡਾ ਵਾਪਾਰੀ ਹੈਂ (ਜਿਸ ਨੇ ਇਤਨਾ ਵੱਡਾ ਜਗਤ-ਪਸਾਰਾ ਪਸਾਰਿਆ ਹੋਇਆ ਹੈ) ।੪।

ਹੇ ਕਰਤਾਰ! (ਦੁਨੀਆ ਦੇ) ਦਰਬਾਰ ਲਾਣ ਵਾਲਿਆਂ ਵਿਚ ਤੇਰਾ ਦਰਬਾਰ ਸ਼ਿਰੋਮਣੀ ਹੈ, ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਸ਼ਿਰੋਮਣੀ ਟਿੱਕਾ ਹੈਂ ।

ਹੇ ਕਰਤਾਰ! ਤੇਰੇ ਘਰ ਵਿਚ ਕਿਤਨੀ ਕੁ ਮਾਇਆ ਹੈ—ਇਸ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ । ਮੈਂ ਤੇਰੇ ਖ਼ਜ਼ਾਨੇ ਗਿਣ ਨਹੀਂ ਸਕਦਾ ।੫।

ਹੇ ਪ੍ਰਭੂ! (ਦੁਨੀਆ ਦੇ) ਵਡਿਆਈ-ਨਾਮਣੇ ਵਾਲਿਆਂ ਵਿਚੋਂ ਤੇਰਾ ਨਾਮਣਾ ਸ਼ਿਰੋਮਣੀ ਹੈ, ਤੇ ਗਿਆਨਵਾਨਾਂ ਵਿਚ ਤੂੰ ਹੀ ਸ਼ਿਰੋਮਣੀ ਗਿਆਨੀ ਹੈਂ ।

ਹੇ ਪ੍ਰਭੂ! ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ ਤੇਰੀ ਜੁਗਤਿ ਸ੍ਰੇਸ਼ਟ ਹੈ, (ਦੁਨੀਆ ਦੇ ਤੀਰਥ-) ਇਸ਼ਨਾਨੀਆਂ ਵਿਚ ਤੂੰ ਸ਼ਿਰੋਮਣੀ ਇਸ਼ਨਾਨੀ ਹੈਂ (ਕਿਉਂਕਿ ਸਾਰੇ ਜਲਾਂ ਵਿਚ ਤੂੰ ਸਦਾ ਆਪ ਹੀ ਵੱਸ ਰਿਹਾ ਹੈਂ) ।੬।

ਹੇ ਪ੍ਰਭੂ! ਕਰਾਮਾਤੀ ਤਾਕਤਾਂ ਰੱਖਣ ਵਾਲਿਆਂ ਵਿਚ ਤੇਰੀ ਕਰਾਮਾਤੀ ਤਾਕਤ ਸ਼ਿਰੋਮਣੀ ਹੈ, ਕੰਮ ਕਰਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਉੱਦਮੀ ਹੈਂ ।

ਹੇ ਪ੍ਰਭੂ! (ਦੁਨੀਆ ਦੇ) ਇਖ਼ਤਿਆਰ ਵਾਲਿਆਂ ਵਿਚ ਤੇਰਾ ਇਖ਼ਤਿਆਰ ਸਭ ਤੋਂ ਵੱਡਾ ਹੈ, (ਦੁਨੀਆ ਦੇ) ਹੁਕਮ ਚਲਾਣ ਵਾਲਿਆਂ ਵਿਚ ਤੂੰ ਸ਼ਿਰੋਮਣੀ ਹਾਕਮ ਹੈਂ ।੭।

ਹੇ ਕਰਤਾਰ! ਹੇ ਸੁਆਮੀ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈਂ ਉਸੇ ਤਰ੍ਹਾਂ ਅਸੀ ਬੋਲਦੇ ਹਾਂ ।

ਹੇ ਨਾਨਕ! (ਆਖ—ਕਰਤਾਰ ਦੀ ਪ੍ਰੇਰਨਾ ਨਾਲ ਹੀ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਇਹ ਸਿਫ਼ਤਿ-ਸਾਲਾਹ ਪ੍ਰਭੂ ਨੂੰ ਬੜੀ ਪਿਆਰੀ ਲੱਗਦੀ ਹੈ ।੮।੧।੮।

Source: BaniDB · Read Ang 507 in Sri Guru Granth Sahib Ji

On this day in earlier years

  • Sunday, 08 June 2003 ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ Ang 699 · Raag Jaithsree
  • Saturday, 08 June 2002 ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ Ang 851 · Raag Bilaaval