ਹੁਕਮਨਾਮਾ ਸਾਹਿਬ
Hukamnama Sahib
Saturday, 12 June 2004
ਸ਼ਨੀਵਾਰ, ੨੯ ਜੇਠ (ਸੰਮਤ ੫੩੬ ਨਾਨਕਸ਼ਾਹੀ)
Ang 517 · Raag Gujri · Guru Arjan Dev Ji
ਗੁਰਮੁਖੀ (Gurmukhi)
ਰਾਗੁ ਗੂਜਰੀ ਵਾਰ ਮਹਲਾ ੫
raag goojaree vaar mahalaa panjavaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਸਲੋਕੁ ਮਃ ੫ ॥
salok mahalaa panjavaa ||
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
a(n)tar gur aaraadhanaa jihavaa jap gur naau ||
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
netree satigur pekhanaa sravanee sunanaa gur naau ||
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
satigur setee ratiaa dharageh paieeaai Thaau ||
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
kahu naanak kirapaa kare jis no eh vath dhei ||
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
jag meh utam kaadde'eeh virale keiee kei ||1||
ਮਃ ੫ ॥
mahalaa panjavaa ||
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
rakhe rakhanahaar aap ubaarian ||
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
gur kee pairee pai kaaj savaarian ||
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
hoaa aap dhiaal manahu na visaarian ||
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
saadh janaa kai sa(n)g bhavajal taarian ||
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
saakat ni(n)dhak dhusaT khin maeh bidhaarian ||
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
tis saahib kee Tek naanak manai maeh ||
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
jis simarat sukh hoi sagale dhookh jaeh ||2||
English Translation
RAAG GUJRI, VAAR, FIFTH MEHL:
ONE UNIVERSAL CREATOR GOD. BY THE GRACE OF THE TRUE GURU:
SHALOK, FIFTH MEHL: Deep within yourself, worship the Guru in adoration, and with your tongue, chant the Guru’s Name. Let your eyes behold the True Guru, and let your ears hear the Guru’s Name. Attuned to the True Guru, you shall receive a place of honor in the Court of the Lord. Says Nanak, this treasure is bestowed on those who are blessed with His Mercy. In the midst of the world, they are known as the most pious — they are rare indeed. || 1 ||
FIFTH MEHL: O Savior Lord, save us and take us across. Falling at the feet of the Guru, our works are embellished with perfection. You have become kind, merciful and compassionate; we do not forget You from our minds. In the Saadh Sangat, the Company of the Holy, we are carried across the terrifying world-ocean. In an instant, You have destroyed the faithless cynics and slanderous enemies. That Lord and Master is my Anchor and Support; O Nanak, hold firm in your mind. Remembering Him in meditation, happiness comes, and all sorrows and pains simply vanish. || 2 ||
PAUREE: He is without relatives, immaculate, all-powerful, unapproachable and infinite. Truly, the True Lord is seen to be the Truest of the True. Nothing established by You appears to be false. The Great Giver gives sustenance to all those He has created. He has strung all on only one thread; He has infused His Light in them. By His Will, some drown in the terrifying world-ocean, and by His Will, some are carried across. O Dear Lord, he alone meditates on You, upon whose forehead such blessed destiny is inscribed. Your condition and state cannot be known; I am a sacrifice to You. || 1 ||
ਪੰਜਾਬੀ ਵਿਆਖਿਆ (Punjabi Explanation)
ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ । ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ—ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧।
ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇ) ਸੰਸਾਰ-ਸਮੁੰਦਰ ਤਰਾ ਦਿੱਤਾ । ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ । ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।
ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀ, ਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂ, ਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ । (ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈ; ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ; ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ । ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ; ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ।੧।
Source: SGPC Official; BaniDB · Read Ang 517 in Sri Guru Granth Sahib Ji