ਹੁਕਮਨਾਮਾ ਸਾਹਿਬ

Hukamnama Sahib

Thursday, 24 June 2004

ਵੀਰਵਾਰ, ੧੧ ਹਾੜ (ਸੰਮਤ ੫੩੬ ਨਾਨਕਸ਼ਾਹੀ)

Ang 713 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਰਸਨਾ ਗੁਣ ਗੋਪਾਲ ਨਿਧਿ ਗਾਇਣ ॥

rasanaa gun gopaal nidh gain ||

ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥

saa(n)t sahaj rahas man upajio sagale dhookh palain ||1|| rahaau ||

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥

jo maageh soiee soiee paaveh sev har ke charan rasain ||

ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥

janam maran dhuhahoo te chhooTeh bhavajal jagat tarain ||1||

ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥

khojat khojat tat beechaario dhaas govi(n)dh parain ||

ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

abinaasee khem chaaheh je naanak sadhaa simar naarain ||2||5||10||

English Translation

Todee, Fifth Mehla:

My tongue sings the Praises of the Lord of the world, the ocean of virtue.

Peace, tranquility, poise and delight well up in my mind, and all sorrows run away. ||1||Pause||

Whatever I ask for, I receive; I serve at the Lord's feet, the source of nectar.

I am released from the bondage of birth and death, and so I cross over the terrifying world-ocean. ||1||

Searching and seeking, I have come to understand the essence of reality; the slave of the Lord of the Universe is dedicated to Him.

If you desire eternal bliss, O Nanak, ever remember the Lord in meditation. ||2||5||10||

ਪੰਜਾਬੀ ਵਿਆਖਿਆ (Punjabi Explanation)

ਟੋਡੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ,

ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ,

ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ ।

ਹੇ ਨਾਨਕ! (ਆਖ—ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ ।੨।੫।੧੦।

Source: BaniDB · Read Ang 713 in Sri Guru Granth Sahib Ji

On this day in earlier years

  • Tuesday, 24 June 2003 ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ Ang 590 · Raag Vadhans
  • Monday, 24 June 2002 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee